ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਲੁਧਿਆਣਾ

ਬਰਸਾਤ ਕਾਰਨ ਰਾਹਗੀਰਾਂ ਨੂੰ ਪੇਸ਼ ਆਈਆਂ ਦਿੱਕਤਾਂ

ਲੁਧਿਆਣਾ, 4 ਜੂਨ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼ੁੱਕਰਵਾਰ ਸਵੇਰੇ ਸ਼ਹਿਰ ਵਿਚ ਹੋਈ ਬਰਸਾਤ ਕਾਰਨ ਸੜਕਾਂ 'ਤੇ ਚਿੱਕੜ ਫੈਲ ਗਿਆ ਪਰੰਤੂ ਰੇਖੀ ਸਿਨੇਮਾ ਤੋਂ ਘੰਟਾ ਘਰ ਚੌਕ ਤੱਕ ਸਟੋਰਮ ਸੀਵਰ ਵਿਛਾਉਣ ਲਈ ਪੁੱਟੀ ਸੜਕ ਵਿਚ ਕਈ ਵਾਹਨ ਧੱਸ ਗਏ, ਗਨੀਮਤ ਇਹ ਰਹੀ ਕਿ ਜਾਨੀ ਨੁਕਸਾਨ ਨਹੀਂ ਹੋਇਆ | ਸੜਕ 'ਤੇ ਪਈ ਮਿੱਟੀ ਧੱਸ ਜਾਣ ਕਾਰਨ ਵਾਹਨ ਫੱਸ ਗਏ ਜਿਸ ਕਾਰਨ ਕਾਫੀ ਸਮਾਂ ਟਰੈਫਿਕ ਜਾਮ ਰਿਹਾ ਜਿਸ ਦੀ ਸੂਚਨਾ ਮਿਲਣ 'ਤੇ ਪੁਲਿਸ ਕਰਮਚਾਰੀਆਂ ਵਲੋਂ ਸੜਕ ਦੇ ਇਕ ਪਾਸੇ ਟਰੈਫਿਕ ਬੰਦ ਕਰਕੇ ਦੂਸਰੇ ਪਾਸੇ ਤੋਂ ਵਾਹਨ ਲੰਘਾਉਣੇ ਸ਼ੁਰੂ ਕਰਕੇ ਸਥਿਤੀ ਕੰਟਰੋਲ ਵਿਚ ਲਿਆਂਦੀ ਅਤੇ ਸੜਕ 'ਚ ਫਸੇ ਵਾਹਨਾਂ ਨੂੰ ਟਰੈਕਟਰ ਦੀ ਮਦਦ ਨਾਲ ਬਾਹਰ ਕੱਢਿਆ ਗਿਆ | ਟਰਾਂਸਪੋਰਟ ਨਗਰ ਵਿਚ ਬਰਸਾਤੀ ਪਾਣੀ ਭਰ ਜਾਣ ਕਾਰਨ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਬਰਸਾਤੀ ਪਾਣੀ ਦੇ ਨਿਕਾਸ ਦਾ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਸਾਰੀਆਂ ਸੜਕਾਂ 'ਤੇ ਚਿੱਕੜ ਫੈਲ ਗਿਆ | ਟਰਾਂਸਪੋਰਟ ਨਗਰ ਤੋਂ ਧਰਮਪੁਰਾ ਤੱਕ ਪਾਣੀ ਦੇ ਨਿਕਾਸ ਲਈ ਬਣੇ ਨਾਲੇ ਨੂੰ ਢੱਕਣ ਦੇ ਚੱਲ ਰਹੇ ਪ੍ਰੋਜੈਕਟ ਕਾਰਨ ਵੀ ਲੋਕਾਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਬਰਸਾਤੀ ਪਾਣੀ ਉਵਰਫਲੋਅ ਹੋ ਕੇ ਆਸ ਪਾਸ ਦੀਆਂ ਗਲੀਆਂ ਵਿਚ ਖੜ੍ਹ ਗਿਆ | ਨਵੀਂ ਸਬਜ਼ੀ ਮੰਡੀ ਬਹਾਦੁਰਕੇ ਰੋਡ ਵਿਚ ਬਰਸਾਤੀ ਪਾਣੀ ਭਰ ਜਾਣ ਕਾਰਨ ਆੜ੍ਹਤੀਆਂ ਅਤੇ ਕਾਰੋਬਾਰੀਆਂ ਨੂੰ ਮੁਸ਼ਕਿਲ ਪੇਸ਼ ਆਈ | ਆੜ੍ਹਤੀਆਂ ਦਾ ਕਹਿਣਾ ਹੈ ਕਿ ਬਰਸਾਤ ਕਾਰਨ ਫਲ, ਸਬਜ਼ੀ ਕਾਫੀ ਮਾਤਰਾ ਵਿਚ ਬੱਚ ਗਏ ਹਨ ਜਿਨ੍ਹਾਂ ਨੂੰ ਵੇਚਣ ਲਈ ਸ਼ਨੀਵਾਰ (ਅੱਜ) ਲਾਕਡਾਊਨ ਦੌਰਾਨ ਮੰਡੀ ਖੋਲਣ ਦੀ ਇਜ਼ਾਜਤ ਦਿੱਤੀ ਜਾਵੇ | ਪੱਖੋਵਾਲ ਰੋਡ 'ਤੇ ਨਿਰਮਾਣ ਅਧੀਨ ਰੇਲਵੇ ਅੰਡਰ ਬਿ੍ਜ ਅਤੇ ਰੇਲਵੇ ਉਵਰਬਿ੍ਜ ਲਈ ਪੁੱਟੀਆਂ ਸੜਕਾਂ 'ਤੇ ਵੀ ਕਾਫੀ ਚਿੱਕੜ ਫੈਲ ਗਿਆ, ਕਈ ਥਾਵਾਂ 'ਤੇ ਦਲ-ਦਲ ਜਿਹੀ ਸਥਿਤੀ ਬਣ ਗਈ ਜਿਥੋਂ ਗੁਜਰ ਰਹੇ ਵਾਹਨ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਸਾਈਕਲ ਸਵਾਰ ਅਤੇ ਪੈਦਲ ਜਾਣ ਵਾਲੇ ਕਈ ਵਿਅਕਤੀ ਚਿੱਕੜ ਹੋਣ ਕਾਰਨ ਡਿੱਗ ਗਏ, ਕੌਂਸਲ ਆਫ ਆਰ. ਟੀ. ਆਈ. ਦੇ ਸਕੱਤਰ ਅਰਵਿੰਦ ਸ਼ਰਮਾ ਨੇ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖਕੇ ਸੜਕ ਪੁੱਟੀ ਹੋਣ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਲੋੜੀਂਦੀ ਕਦਮ ਚੁੱਕਣ ਦੀ ਅਪੀਲ ਕੀਤੀ |

ਢਾਈ ਕਰੋੜ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਢਾਈ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਟੀ.ਐਫ. ...

ਪੂਰੀ ਖ਼ਬਰ »

ਪਤਨੀ ਨੂੰ ਕਤਲ ਕਰਨ ਵਾਲਾ ਪਤੀ ਗਿ੍ਫ਼ਤਾਰ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਦੇ ਪੈਂਦੇ ਪਿੰਡ ਮੰਗਲੀ ਟਾਂਡਾ ਵਿਚ ਪਤਨੀ ਨੂੰ ਕਤਲ ਕਰਨ ਵਾਲੇ ਪਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਔਰਤ ਸੁਰਿੰਦਰ ਕੌਰ (60) ਦੇ ਲੜਕੇ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਹੈ | ਪਹਿਲੇ ਮਾਮਲੇ ਵਿਚ ਐਂਟੀ ਨਾਰਕੋਟਿਕ ਸੈੱਲ ...

ਪੂਰੀ ਖ਼ਬਰ »

ਕੌ ਾਸਲ ਆਫ ਡਿਪਲੋਮਾ ਇੰਜੀ: ਐਸੋ: ਪੰਜਾਬ ਵਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਜ਼ੋਰਦਾਰ ਨਿਖੇਧੀ

ਲੁਧਿਆਣਾ, 4 ਜੂਨ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ ਦੀ ਜਥੇਬੰਦੀ ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਆਫ ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂਟੀ) ਹਰਿਆਣਾ ਅਤੇ ਜੰਮੂ ਤੇ ਕਸ਼ਮੀਰ ਦੇ ਨੇਤਾਵਾਂ ਇੰਜ: ਮਨਜਿੰਦਰ ਸਿੰਘ ਮੱਤੇਨੰਗਲ (ਚੇਅਰਮੈਨ), ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਨਸਾਂ ਕੱਟ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਫਤਹਿਗੰਜ ਵਿਚ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤ 'ਚ ਆਪਣੀਆਂ ਨਸਾਂ ਕੱਟ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਘੋੜਾ ਕਾਲੋਨੀ ਵਿਚ ਗੋਲੀਆਂ ਚੱਲਣ ਨਾਲ ਦਹਿਸ਼ਤ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਘੋੜਾ ਕਾਲੋਨੀ 'ਚ ਬੀਤੀ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਫੈਲ ...

ਪੂਰੀ ਖ਼ਬਰ »

ਕੋਰੋਨਾ ਕਾਰਨ ਦਮ ਤੋੜਨ ਵਾਲੇ 10 ਮਰੀਜ਼ਾਂ ਵਿਚ 27 ਸਾਲਾ ਮੁਟਿਆਰ ਵੀ ਸ਼ਾਮਿਲ

ਲੁਧਿਆਣਾ, 4 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 10 ਜਣੇ ਦਮ ਤੋੜ ਗਏ ਹਨ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕ ਮਰੀਜ਼ਾਂ ਵਿਚ ...

ਪੂਰੀ ਖ਼ਬਰ »

ਮਾਮਲਾ ਹਰਗੋਬਿੰਦ ਨਗਰ 'ਚ ਹੋਈ ਗੁੰਡਾਗਰਦੀ ਦਾ ਭਾਜਪਾ ਵੱਲੋਂ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਬਾਹਰ ਧਰਨਾ

ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਰਗੋਬਿੰਦ ਨਗਰ ਵਿੱਚ ਦੇਰ ਰਾਤ ਹੋਈ ਗੁੰਡਾਗਰਦੀ ਦੇ ਮਾਮਲੇ ਨੂੰ ਲੈ ਕੇ ਰੋਹ ਵਿਚ ਆਏ ਭਾਜਪਾ ਆਗੂਆਂ ਵੱਲੋਂ ਅੱਜ ਦੇਰ ਰਾਤ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਬਾਹਰ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਾਲ ਸੁਧਾਰ ਘਰ ਦੌਰਾ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਾਨਯੋਗ ਜੱਜ ਸ੍ਰੀ ਪੀ.ਐੱਸ. ਕਾਲੇਕਾ ਵਲੋਂ ਬਾਲ ਸੁਧਾਰ ਘਰ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਮਾਨਯੋਗ ਸਕੱਤਰ ਵਲੋਂ ਬਾਲ ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦੀਆਂ ਪਾਸੋਂ 6 ਮੋਬਾਈਲ ਬਰਾਮਦ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ 6 ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਅਧਿਕਾਰੀਆਂ ਵਲੋਂ ਜੇਲ੍ਹ ਸਥਿਤ ਬੈਰਕਾਂ ਦੀ ਤਲਾਸ਼ੀ ਲਈ ਗਈ ਅਤੇ ਉਥੇ ਜ਼ਬਰਦਸਤ ...

ਪੂਰੀ ਖ਼ਬਰ »

ਕਾਕਾ ਮਾਛੀਵਾੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਲੁਧਿਆਣਾ, 4 ਜੂਨ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਸਾਬਕਾ ਸਰਕਲ ਪ੍ਰਧਾਨ ਤੇ ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਸਾਕਾ ਮਾਛੀਵਾੜਾ ...

ਪੂਰੀ ਖ਼ਬਰ »

ਲਾਕਡਾਊਨ ਖ਼ਤਮ ਕਰਕੇ ਦੁਕਾਨਾਂ ਬੰਦ ਕਰਨ ਦਾ ਸਮਾਂ ਰਾਤ 8 ਵਜੇ ਕੀਤਾ ਜਾਵੇ-ਟੋਨੀ, ਬੰਟੀ

ਲੁਧਿਆਣਾ, 4 ਜੂਨ (ਅਮਰੀਕ ਸਿੰਘ ਬੱਤਰਾ)-ਅਕਾਲ ਮਾਰਕੀਟ ਸ਼ਾਪਕੀਪਰਜ਼ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਅਤੇ ਲੁਧਿਆਣਾ ਟਰੇਡ ਵੈਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਮਨਪ੍ਰੀਤ ਸਿੰਘ ਬੰਟੀ ਨੇ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸਾਸਨ ਤੋਂ ...

ਪੂਰੀ ਖ਼ਬਰ »

ਕੌਮੀ ਜਨਰਲ ਸਕੱਤਰ ਬਣਨ 'ਤੇ ਡੰਗ ਦਾ ਪੀ. ਏ. ਸੀ. ਮੈਂਬਰ ਪਿ੍ਤਪਾਲ ਸਿੰਘ ਵਲੋਂ ਵਿਸ਼ੇਸ਼ ਸਨਮਾਨ

ਲੁਧਿਆਣਾ, 4 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਹਰਭਜਨ ਸਿੰਘ ਡੰਗ ਨੇ ਅੱਜ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕ ਦੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਜਿਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ...

ਪੂਰੀ ਖ਼ਬਰ »

ਚਾਵਲਾ ਭਰਾ ਯੂਥ ਅਕਾਲੀ ਦਲ ਦੇ ਸੰਯੁਕਤ ਸਕੱਤਰ ਨਿਯੁਕਤ

ਲੁਧਿਆਣਾ, 4 ਜੂਨ (ਪੁਨੀਤ ਬਾਵਾ)-ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਅਕਾਲੀ ਦਲ ਦਾ ਵਿਸਥਾਰ ਕਰਨ ਸਮੇਂ ਗੁਰਪ੍ਰੀਤ ਸਿੰਘ ਚਾਵਲਾ ਅਤੇ ਵਰਿੰਦਰ ਸਿੰਘ ਚਾਵਲਾ ਨੂੰ ਯੂਥ ਵਿੰਗ ਅਕਾਲੀ ਦਲ ਦਾ ਕੌਮੀ ਸੰਯੁਕਤ ਸਕੱਤਰ ...

ਪੂਰੀ ਖ਼ਬਰ »

ਗਰਚਾ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਲੁਧਿਆਣਾ, 4 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੀ ਅੱਜ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ, ਜਿਸ ਵਿਚ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਲੁਧਿਆਣਾ ਨਾਲ ਸਬੰਧਤ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਕ੍ਰਾਂਤੀ ਦਿਵਸ ਮਨਾਉਣ ਨੂੰ ਲੈ ਕੇ ਭਾਕਿਯੂ ਦੀ ਹੋਈ ਅਹਿਮ ਮੀਟਿੰਗ

ਇਯਾਲੀ/ਥਰੀਕੇ, 4 ਜੂਨ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਪੱਕੇ ਧਰਨੇ ਦੇ 210ਵੇਂ ਦਿਨ ਸੰਯੁਕਤ ਮੋਰਚੇ ਵਲੋਂ ਅੱਜ 5 ਜੂਨ ਦਿਨ ਸ਼ਨੀਵਾਰ ਨੂੰ ਕ੍ਰਾਂਤੀ ਦਿਵਸ ਮਨਾਉਣ ਦੇ ...

ਪੂਰੀ ਖ਼ਬਰ »

ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੇ ਸਾਂਝਾ ਫਰੰਟ ਵਲੋਂ ਮੰਗਾਂ ਨੂੰ ਲੈ ਕੇ 8 ਜੂਨ ਨੂੰ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਐਲਾਨ

ਲੁਧਿਆਣਾ, 4 ਜੂਨ (ਸਲੇਮਪੁਰੀ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਫਰੰਟ ਦੇ ਕਨਵੀਨਰ ਸ੍ਰੀ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਂਝਾ ਫਰੰਟ ਦੇ ਕਨਵੀਨਰਜ਼ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਜਗਦੀਸ਼ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਮੋਬਾਈਲਾਂ ਅਤੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਇਕ ਖਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 9 ਮੋਬਾਇਲ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਦੇਹ ਵਪਾਰ ਦੇ ਅੱਡੇ 'ਤੇ ਛਾਪਾਮਾਰੀ ਦੌਰਾਨ ਸੰਚਾਲਿਕਾ ਸਮੇਤ 3 ਗਿ੍ਫ਼ਤਾਰ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਦਸ਼ਮੇਸ਼ ਨਗਰ ਵਿਚ ਚੱਲ ਰਹੇ ਦੇਹ ਵਪਾਰ ਦੇ ਅੱਡੇ 'ਤੇ ਛਾਪਾਮਾਰੀ ਕਰਦਿਆਂ ਸੰਚਾਲਿਕਾ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਅਮਨਦੀਪ ਸਿੰਘ ...

ਪੂਰੀ ਖ਼ਬਰ »

ਖਹਿਰੇ ਦੀ ਕਾਂਗਰਸ 'ਚ ਸ਼ਮੂਲੀਅਤ ਨੇ ਭਗਵੰਤ ਮਾਨ ਦੀ ਛਵੀ ਤੇ ਏਜੰਡਾ ਕੀਤਾ ਸਾਫ਼-ਭਿੰਡਰ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀਂ ਪਾਰਟੀ ਦੇ ਸੂਬਾਈ ਆਗੂ ਤੇ ਸਾਬਕਾ ਕੌਂਸਲਰ ਤਰਸੇਮ ਸਿੰਘ ਭਿੰਡਰ ਨੇ ਆਮ ਆਦਮੀਂ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਬਾਕੀ 2 ਵਿਧਾਇਕਾਂ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਖਾਲਸਾ ਨਾਲ ...

ਪੂਰੀ ਖ਼ਬਰ »

ਪੁਰਾਣੀ ਜੀ. ਟੀ. ਰੋਡ ਦੇ ਨਾਲ ਸਰਵਿਸ ਲੇਨ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨੇ ਪਾਵਰਕਾਮ ਤੋਂ ਮੰਗੀ ਜ਼ਮੀਨ

ਲੁਧਿਆਣਾ, 4 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਟਰੈਫਿਕ ਸਮੱਸਿਆ ਦੇ ਹੱਲ ਲਈ ਪੁਰਾਣੀ ਜੀ. ਟੀ. ਰੋਡ ਦੇ ਨਾਲ ਨਾਲ ਸਰਵਿਸ ਲੇਨ ਬਣਾਈ ਜਾ ਰਹੀ ਹੈ ਜੋ ਜਲੰਧਰ ਬਾਈਪਾਸ ਚੌਕ ਤੋਂ ਛਾਉਣੀ ਮੁਹੱਲਾ ਤੱਕ ਬਣ ਚੁੱਕੀ ਹੈ ਇਸ ਤੋਂ ਅੱਗੇ ਪਾਵਰਕਾਮ ਦੀ ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਰ ਔਰਤ ਦੇ ਪਤੀ ਨੂੰ ਦੋਸ਼ੀਆਂ ਤੇ ਉਸ ਦੇ ਸਾਥੀਆਂ ਨੇ ਦਿੱਤੀਆਂ ਜੇਲ੍ਹ ਵਿਚੋਂ ਧਮਕੀਆਂ, ਕੇਸ ਦਰਜ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੀ ਸ਼ਿਕਾਰ ਔਰਤ ਦੇ ਪਤੀ ਨੂੰ ਜੇਲ੍ਹ ਵਿਚੋਂ ਦੋਸ਼ੀਆਂ ਅਤੇ ਉਸਦੇ ਸਾਥੀਆਂ ਵਲੋਂ ਧਮਕੀਆਂ ਦੇਣ ਦੇ ਮਾਮਲੇ ਵਿਚ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਔਰਤ ਦੇ ਪਤੀ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਬਣਾਈਆਂ ਜਾ ਰਹੀਆਂ ਸੜਕਾਂ ਨਾਲ ਹੋਣ ਵਾਲੇ ਨੁਕਸਾਨ ਦੀ ਜਾਂਚ ਦੀ ਮੰਗ ਨੂੰ ਲੈ ਕੇ ਮੇਅਰ ਨਾਲ ਮੁਲਾਕਾਤ

ਲੁਧਿਆਣਾ, 4 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਅੱਜ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਿੱਜੀ ਮਾਨਤਾ ਪ੍ਰਾਪਤ ਸਕੂਲਾਂ ਤੋਂ ਸਪੋਰਟਸ ਫੰਡ ਮੰਗਣ ਦਾ ਵਿਰੋਧ

ਲੁਧਿਆਣਾ, 4 ਜੂਨ (ਅਮਰੀਕ ਸਿੰਘ ਬੱਤਰਾ)—ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਵਲੋਂ ਲੁਧਿਆਣਾ ਦੇ ਸਮੂੰਹ ਨਿੱਜੀ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਪਿ੍ੰਸੀਪਲਾਂ ਨੂੰ ਪੱਤਰ ਭੇਜਕੇ ਵਿੱਤੀ ਵਰ੍ਹੇ 2020-21 ਦਾ ਸਪੋਰਟਸ ਫੰਡ 10 ਜੂਨ 2021 ਤੱਕ ਜਮ੍ਹਾਂ ਕਰਾਉਣ ਲਈ ਕਿਹਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਬਾਰੇ ਪੀ. ਏ. ਯੂ. ਵਿਚ ਵੈਬੀਨਾਰ ਕਰਵਾਇਆ

ਲੁਧਿਆਣਾ, 4 ਜੂਨ (ਪੁਨੀਤ ਬਾਵਾ)-ਪਸਾਰ ਸਿੱਖਿਆ ਵਿਭਾਗ ਤੇ ਸੰਚਾਰ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਦੀ ਸਹਾਇਤਾ ਨਾਲ ਹਫਤਾਵਰ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਵਾਤਾਵਰਣ ਦੀ ਸੰਭਾਲ ਬਾਰੇ ਸੀ | ਇਸ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਸਾਈਕਲ ਚਲਾਉਣਾ ਸਿਹਤ ਲਈ ਬਹੁਤ ਲਾਹੇਵੰਦ ਹੈ-ਡਾਕਟਰ

ਲੁਧਿਆਣਾ, 4 ਜੂਨ (ਸਲੇਮਪੁਰੀ)-ਵਰਲਡ ਸਾਇਕਲਿੰਗ-ਡੇ ਉਪਰ ਆਪਣੇ ਵਿਚਾਰ ਪੇਸ਼ ਕਰਦਿਆਂ ਦਿਲ ਦੇ ਰੋਗਾਂ ਦੇ ਮਾਹਿਰ ਡਾ. ਬਿਸ਼ਵ ਮੋਹਨ ਨੇ ਕਿਹਾ ਕਿ ਸਾਈਕਲ ਚਲਾਉਣਾ ਸਿਹਤ ਲਈ ਬਹੁਤ ਹੀ ਲਾਹੇਵੰਦ ਹੈ, ਇਸ ਲਈ ਹਰੇਕ ਵਿਅਕਤੀ ਨੂੰ ਹਰ ਰੋਜ ਸਾਇਕਲਿੰਗ ਕਰਨੀ ਚਾਹੀਦੀ ਹੈ | ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 4 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਦੀ ਲੜੀ ...

ਪੂਰੀ ਖ਼ਬਰ »

ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਨੇ ਠੀਕਰੀ ਰੋਸ ਧਰਨੇ 'ਤੇ ਪਹੁੰਚ ਕੇ ਕਿਸਾਨਾਂ ਦੀ ਕੀਤੀ ਹੌਸਲਾ ਅਫਜ਼ਾਈ-ਜਥੇਦਾਰ ਭਿੰਦਾ

ਆਲਮਗੀਰ, 4 ਜੂਨ (ਜਰਨੈਲ ਸਿੰਘ ਪੱਟੀ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸੋਧ ਪਾਸ ਕੀਤੇ ਤਿੰਨ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨ ਭਰਾਵਾਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਕਾਰ ਸੇਵਾ ਸੰਪਰਦਾਇ ਪਟਿਆਲਾ ਮੁੱਖੀ ਸੰਤ ਬਾਬਾ ਅਮਰੀਕ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਿਧਾਇਕਾ ਨੂੰ ਖੁਸ਼ ਕਰਨ ਲਈ ਕਾਨੂੰਨ ਨੂੰ ਛਿੱਕੇ ਨਾ ਟੰਗੇ ਸਰਕਾਰ-ਬੈਂਸ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ਨੂੰ ਕਿਹਾ ਹੈ ਕਿ ਵਿਧਾਇਕਾਂ ਨੂੰ ਖੁਸ਼ ਕਰਨ ਲਈ ਕਾਨੂੰਨ ਨੂੰ ਛਿੱਕੇ ਨਾ ਟੰਗੇ ਅਤੇ ਨਾ ਹੀ ਪੰਜਾਬ ਦੇ ਨੌਜਵਾਨਾਂ ਦਾ ਹੱਕ ਮਾਰੇ | ਅੱਜ ਇੱਥੇ ...

ਪੂਰੀ ਖ਼ਬਰ »

ਮਾਲ ਕਾਨੂੰਨਗੋ ਐਸੋਸੀਏਸ਼ਨ ਦੀ ਤਾਲਮੇਲ ਕਮੇਟੀ ਦੀ ਮੀਟਿੰਗ

ਲੁਧਿਆਣਾ, 4 ਜੂਨ (ਸਲੇਮਪੁਰੀ)-ਅੱਜ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਤਾਲਮੇਲ ਕਮੇਟੀ ਦੀ ਤਹਿਸੀਲ ਪੂਰਬੀ ਅਤੇ ਪੱਛਮੀ ਦੇ ਅਹੁਦੇਦਾਰਾਂ ਦੀ ਮੀਟਿੰਗ ਜਸਵੀਰ ਸਿੰਘ ਜੱਸੀ ਚੇਅਰਮੈਨ-ਕਮ-ਕਨਵੀਨਰ ਤਾਲਮੇਲ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਉਤਪਾਦਨ ਪ੍ਰਭਾਵਿਤ ਹੋ ਰਿਹਾ, ਕਾਰੋਬਾਰ ਵੀ ਪੂਰੀ ਤਰ੍ਹਾਂ ਹੋਇਆ ਠੱਪ-ਜੋਲੀ

ਲੁਧਿਆਣਾ, 4 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਵੱਖ ਵੱਖ ਸਮਾਜਸੇਵੀ ਜੱਥੇਬੰਦੀਆਂ ਨਾਲ ਜੁੜੇ ਹੋਏ ਵਪਾਰੀ ਆਗੂ ਗੁਰਿੰਦਰ ਸਿੰਘ ਜੌਲੀ ਨੇ ਇਕ ਵਿਸ਼ੇਸ ਗਲਬਾਤ ਦੌਰਾਨ ਕਿਹਾ ਕਿ ਪਿਛਲੇ ਕਰੀਬ 1 ਸਾਲ ਤੋਂ ਜਿਆਦਾ ਸਮੇਂ ਤੋਂ ਕੋਰੋਨਾ ...

ਪੂਰੀ ਖ਼ਬਰ »

ਸੋਨੀ ਗਾਲਿਬ ਨੇ ਭਾਰਤ ਦੇ ਨਾਗਰਿਕਾਂ ਲਈ ਮੁਫ਼ਤ ਟੀਕਾਕਰਨ ਦਾ ਮੁੱਦਾ ਰਾਸ਼ਟਰਪਤੀ ਕੋਲ ਚੁੱਕਿਆ

ਲੁਧਿਆਣਾ, 4 ਜੂਨ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਨੇ ਭਾਰਤ ਦੇ ਸਾਰੇ ਨਾਗਰਿਕਾਂ ਲਈ ਮੁਫ਼ਤ ਟੀਕਾਕਰਣ ਦੀ ਸਹੂਲਤ ਦਾ ਮੁੱਦਾ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਕੋਲ ਚੁੱਕਿਆ ਹੈ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਨੌਜਵਾਨ ਤੋਂ ਮੋਬਾਈਲ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੀਮਾ ਚੌਕ ਨੇੜੇ 2 ਮੋਟਰਸਾਈਕਲ ਸਵਾਰ ਲੁਟੇਰੇ ਜਤਿੰਦਰ ਸਿੰਘ ਵਾਸੀ ਮਾਡਲ ਗ੍ਰਾਮ ਪਾਸੋਂ ਉਸ ਦਾ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਯੂ. ਸੀ. ਪੀ. ਐਮ. ਏ. ਤੇ ਫਿਕੋ ਦੇ ਅਹੁਦੇਦਾਰਾਂ ਨੇ ਸਾਈਕਲ ਚਲਾ ਕੇ ਵਿਸ਼ਵ ਸਾਈਕਲ ਦਿਵਸ ਮਨਾਇਆ

ਲੁਧਿਆਣਾ, 4 ਜੂਨ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਅਤੇ ਫੈਡਰੇਸ਼ਨ ਆਫ ਇੰਡਸਟਰੀ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ(ਫ਼ਿਕੋ) ਦੇ ਅਹੁਦੇਦਾਰਾਂ ਵਲੋਂ ਸਾਈਕਲ ਚਲਾ ਕੇ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX