ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  28 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  34 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  37 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  41 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 7 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਅੰਮ੍ਰਿਤਸਰ / ਦਿਹਾਤੀ

ਨਿਕਾਸੀ ਪਾਣੀ ਤੋਂ ਹੋਏ ਝਗੜੇ ਦੌਰਾਨ ਤੇਜ਼ਧਾਰ ਹਥਿਆਰਾਂ ਤੇ ਗੋਲੀਆਂ ਲੱਗਣ ਨਾਲ ਔਰਤ ਸਮੇਤ 7 ਜ਼ਖ਼ਮੀ

ਮਜੀਠਾ, 4 ਜੂਨ (ਸਹਿਮੀ)-ਹਲਕਾ ਮਜੀਠਾ ਦੇ ਪਿੰਡ ਬੁੱਢਾ ਥੇਹ 'ਚ ਨਿਕਾਸੀ ਪਾਣੀ ਨੂੰ ਲੈ ਕੇ ਹੋਈ ਲੜਾਈ 'ਚ ਚੱਲੀ ਗੋਲੀ ਤੇ ਤੇਜਧਾਰ ਹਥਿਆਰ ਦੇ ਵਾਰ ਨਾਲ ਇਕ ਔਰਤ ਸਮੇਤ 7 ਵਿਅਕਤੀਆਂ ਦੇ ਜ਼ਖ਼ਖਮੀ ਹੋਣ ਦਾ ਸਮਾਚਾਰ ਹੈ | ਪਿੰਡ ਬੁੱਢਾ ਥੇਹ ਦੇ ਮੌਜੂਦਾ ਸਰਪੰਚ ਗੁਰਵੰਤ ਸਿੰਘ ਨੇ ਦੱਸਿਆ ਕਿ ਸਾਬਕਾ ਸਰਪੰਚ ਸਵਿੰਦਰ ਸਿੰਘ ਦਾ ਲੜਕਾ ਮਨਜੀਤ ਸਿੰਘ ਵਿਜੇ ਪਿੰਡ ਦੀ ਫਿਰਨੀ ਦਾ ਬਜਾਰ ਪੁੱਟ ਰਿਹਾ ਸੀ, ਜਿਸ ਨੂੰ ਉਨ੍ਹਾਂ ਵਲੋਂ ਅਜਿਹਾ ਕਰਨ ਤੋਂ ਰੋਕਣ 'ਤੇ ਹਰਜਿੰਦਰ ਸਿੰਘ ਭਿੰਦਾ, ਗੁਲਜ਼ਾਰ ਸਿੰਘ, ਬੇਵੀ ਪਤਨੀ ਹਰਜਿੰਦਰ ਸਿੰਘ ਉਨ੍ਹਾਂ ਨਾਲ ਝਗੜਾ ਕਰਨ ਲੱਗ ਪਏ | ਜਿਸ 'ਤੇ ਉਥੇ ਮੌਜੂਦ ਹੋਰ ਪਿੰਡ ਵਾਸੀਆਂ ਵਲੋਂ ਝਗੜਾ ਹੋਣ ਤੋਂ ਰੋਕ ਦਿੱਤਾ ਗਿਆ | ਉਪਰੰਤ ਉਕਤ ਵਿਅਕਤੀ ਬੀਤੀ ਸ਼ਾਮ ਹੋਰ ਹਥਿਆਰਬੰਧ ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਊਨ੍ਹਾਂ ਦੇ ਘਰ 'ਤੇ ਹਮਲਾ ਬੋਲ ਦਿੱਤਾ | ਜਿਸ 'ਤੇ ਉਕਤ ਧਾੜਵੀਆਂ ਵਲੋਂ ਗੋਲੀਆਂ ਚਲਾਕੇ ਤੇ ਤੇਜ਼ਧਾਰ ਹਥਿਆਰਾਂ ਦੇ ਵਾਰ ਨਾਲ ਮਲਕੀਤ ਸਿੰਘ, ਦਵਿੰਦਰ ਸਿੰਘ, ਬਲਦੇਵ ਸਿੰਘ, ਤਲਬੀਰ ਸਿੰਘ, ਦਲਬੀਰ ਕੌਰ, ਅਨੂਪ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਮਜੀਠਾ ਵਿਖੇ ਦਾਖ਼ਲ ਕਰਵਾਉਣ 'ਤੇ ਉਥੇ ਮੌਜੂਦ ਡਾਕਟਰਾਂ ਵਲੋਂ ਅੰਮਿ੍ਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜੇਰੇ ਇਲਾਜ ਰੈਫਰ ਕਰ ਦਿੱਤਾ ਗਿਆ | ਇਸ ਸਬੰਧ 'ਚ ਐੱਸ.ਐੱਚ.ਓ ਮਜੀਠਾ ਸਰਵਣਪਾਲ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਪਿੰਡ ਬੁੱਢਾ ਥੇਹ ਵਿਖੇ ਦੋ ਧਿਰਾਂ 'ਚ ਲੜਾਈ ਦੌਰਾਨ ਚੱਲੀ ਗੋਲੀ ਸਬੰਧੀ ਜੇਰੇ ਇਲਾਜ ਜ਼ਖ਼ਮੀ ਵਿਅਕਤੀਆਂ ਦੇ ਬਿਆਨਾਂ ਦੇ ਅਧਾਰ 'ਤੇ ਮੁਕੱਦਮਾ ਦਰਜ ਕਰ ਲਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ |

ਹਰਜੀਤ ਸਿੰਘ ਮੀਆਂਵਿੰਡ ਇਤਿਹਾਸਕ ਗੁ: ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਹੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਦੇ ਨਜ਼ਦੀਕੀ ਹਰਜੀਤ ਸਿੰਘ ਮੀਆਂਵਿੰਡ ਜਿਨ੍ਹਾਂ ਨੂੰ ਕਿ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ...

ਪੂਰੀ ਖ਼ਬਰ »

ਚੇਅਰਮੈਨ ਸ਼ਾਹ, ਟਾਂਗਰੀ ਨੇ ਡਿੰਪਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਟਾਂਗਰਾ, 4 ਜੂਨ (ਹਰਜਿੰਦਰ ਸਿੰਘ ਕਲੇਰ)-ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮੈਂਬਰ ਜਸਬੀਰ ਸਿੰਘ ਡਿੰਪਾ, ਹਰਮਨਬੀਰ ਸਿੰਘ ਗਿੱਲ ਐੱਸ. ਐੱਸ. ਪੀ. ਮੋਗਾ, ਹਰਪਿੰਦਰ ਸਿੰਘ ਰਾਜਨ ਐੱਮਡੀ ਦੇ ਸਤਿਕਾਰਯੋਗ ਮਾਤਾ ਸਤਵਿੰਦਰ ਕੌਰ ਗਿੱਲ ਜੋ ਸਵਾਸਾਂ ਦੀ ਪੂੰਜੀ ...

ਪੂਰੀ ਖ਼ਬਰ »

ਪੀਟਰ ਮਸੀਹ ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਇਜ਼ਹਾਰ

ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਤਹਿਸੀਲ ਅਜਨਾਲਾ ਦੇ ਸੀਨੀਅਰ ਆਗੂ ਤੇ ਸਹਿਕਾਰੀ ਸਭਾ ਜਗਦੇਵ ਖ਼ੁਰਦ ਦੇ ਸਕੱਤਰ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਦੇ ਨਜ਼ਦੀਕੀ ਸਾਥੀ ਤੇ ਸਭਾ ਦੇ ਕਰਮਚਾਰੀ ਪੀਟਰ ਮਸੀਹ (32) ਦਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ 'ਚ 5 ਨੂੰ ਸੰਪੂਰਨ ਕ੍ਰਾਂਤੀ ਦਿਵਸ ਮੌਕੇ ਸੰਘਰਸ਼ 'ਚ ਸ਼ਾਮਿਲ ਹੋਵੇਗੀ ਸੀ.ਪੀ.ਐਮ. -ਕਾ. ਸੇਖੋਂ , ਕਾ. ਅਜਨਾਲਾ

ਅਜਨਾਲਾ, 4 ਜੂਨ (ਐਸ. ਪ੍ਰਸ਼ੋਤਮ)-ਸੀ.ਪੀ.ਆਈ.(ਐਮ) ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 5 ਜੂਨ ਨੂੰ ਸੰਪੂਰਨ ਕ੍ਰਾਂਤੀ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਨੂੰ ਚੋਰਾਂ ਨੇ ਲਾਈ ਸੰਨ

ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਪੂੰਗਾ ਵਿਖੇ ਸਥਿਤ ਪੰਜਾਬ ਗ੍ਰਾਮੀਣ ਬੈਂਕ ਨੂੰ ਸੰਨ ਲਗਾ ਕੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਜਾਖੜ, ਸੁੱਖ ਸਰਕਾਰੀਆ, ਸੁਖਜਿੰਦਰ ਰੰਧਾਵਾ, ਆਸ਼ੂ ਤੇ ਹੋਰ ਸ਼ਖ਼ਸੀਅਤਾਂ ਡਿੰਪਾ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਪੁੱਜੀਆਂ

ਰਈਆ, 4 ਜੂਨ (ਸ਼ਰਨਬੀਰ ਸਿੰਘ ਕੰਗ)-ਹਲਕਾ ਬਿਆਸ ਤੋਂ ਸਾਬਕਾ ਵਿਧਾਇਕ ਸ਼ਹੀਦ ਸੰਤ ਸਿੰਘ ਗਿੱਲ ਦੇ ਧਰਮ ਪਤਨੀ ਸਤਵਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਪੰਜਾਬ ਕਾਂਗਰਸ ਪ੍ਰਧਾਨ ਸਨੀਲ ਜਾਖੜ, ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਸਹਿਕਾਰਤਾ ਤੇ ਜੇਲ ਵਿਭਾਗ ...

ਪੂਰੀ ਖ਼ਬਰ »

ਅਟਵਾਲ ਤੇ ਉਸ ਦੇ ਸਾਥੀਆਂ ਖ਼ਿਲਾਫ਼ ਹਵਾਈ ਫਾਇਰ ਕਰਨ 'ਤੇ ਮਾਮਲਾ ਦਰਜ

ਛੇਹਰਟਾ, 4 ਜੂਨ (ਵਡਾਲੀ)-ਬੀਤੇ ਦਿਨੀ ਪੁੁੁੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਗੁਰੂ ਕੀ ਵਡਾਲੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਟਾਂ ਰੋੜੇ ਤੇ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ ਜਿਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਮਿਲਣ 'ਤੇ ਪੁਲਿਸ ...

ਪੂਰੀ ਖ਼ਬਰ »

ਯੂਥ ਅਕਾਲੀ ਦਲ (ਬ) ਦੇ ਕੌਮੀ ਜਨਰਲ ਸਕੱਤਰ ਦੇ ਅਹੁਦੇ ਲਈ ਡਾ: ਅਜਨਾਲਾ ਹੋਏ ਨਾਮਜ਼ਦ

ਅਜਨਾਲਾ, 4 ਜੂਨ (ਐਸ. ਪ੍ਰਸ਼ੋਤਮ)-ਅੱਜ ਹਲਕੇ ਦੇ ਨੌਜਵਾਨ ਅਕਾਲੀ ਆਗੂ ਤੇ ਸਮਾਜ ਸੇਵੀ ਡਾ: ਬਲਜੀਤ ਸਿੰਘ ਅਜਨਾਲਾ ਨੂੰ ਸਾਬਕਾ ਅਕਾਲੀ ਵਿਧਾਇਕ ਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਸਿਫਾਰਿਸ਼ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਪਿੰਡ ਵਜ਼ੀਰ ਭੁੱਲਰ 'ਚ ਹੋਏ ਵਿਕਾਸ ਕਾਰਜਾਂ ਦਾ ਵਿਧਾਇਕ ਭਲਾਈਪੁਰ ਵਲੋਂ ਜਾਇਜ਼ਾ

ਬਿਆਸ, 4 ਜੂਨ (ਪਰਮਜੀਤ ਸਿੰਘ ਰੱਖੜਾ)-ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਅੱਜ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਸਥਾਨਕ ਪੰਚਾਇਤਾਂ ਨਾਲ ਰਾਬਤਾ ਕਰ ...

ਪੂਰੀ ਖ਼ਬਰ »

ਸਠਿਆਲਾ ਕਾਲਜ 'ਚ ਵੱਖ-ਵੱਖ ਕਾਲਜਾਂ ਦੇ ਭਾਸ਼ਨ ਮੁਕਾਬਲੇ ਹੋਏ

ਸਠਿਆਲਾ, 4 ਜੂਨ (ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਨੂੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ 21 ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਬਾਰੇ ਕਾਲਜ ਦੇ ਓ. ਐੱਸ.ਡੀ. ਡਾ. ...

ਪੂਰੀ ਖ਼ਬਰ »

ਅੱਜ ਸੂਬੇ ਭਰ 'ਚ ਮੁਜ਼ਾਹਰਿਆਂ 'ਚ ਜਮਹੂਰੀ ਕਿਸਾਨ ਸਭਾ ਦੀ ਹੋਵੇਗੀ ਮੋਹਰੀ ਭੂਮਿਕਾ-ਡਾ: ਸਤਨਾਮ, ਜਾਮਾਰਾਏ

ਅਜਨਾਲਾ, 4 ਜੂਨ (ਐਸ. ਪ੍ਰਸ਼ੋਤਮ)-ਜਮਹੂਰੀ ਕਿਸਾਨ ਸਭਾ ਪੰਜਾਬ ਦੀਆਂ ਸੂਬੇ ਭਰ ਦੀਆਂ ਪੇਂਡੂ, ਤਹਿਸੀਲ, ਜ਼ਿਲ੍ਹਾ ਇਕਾਈਆਂ 5 ਜੂਨ ਨੂੰ ਖੇਤੀ ਕਾਲੇ ਕਾਨੂੰਨਾਂ ਦਾ ਨੋਟੀਫਿਕੇਸ਼ਨ ਹੋਣ ਦਾ ਇਕ ਵਰ੍ਹਾ ਪੂਰਾ ਹੋਣ ਤੇ ਇਕ ਸਾਲ ਤੋਂ ਹੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ...

ਪੂਰੀ ਖ਼ਬਰ »

ਡਾ. ਅਜਨਾਲਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ

ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਮਿਹਨਤੀ ਆਗੂ ਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ਕਰੀਬੀ ਸਾਥੀਆਂ 'ਚੋਂ ਇਕ ਡਾ: ਬਲਜੀਤ ਸਿੰਘ ਅਜਨਾਲਾ ਨੂੰ ਬੀਤੇ ਕੱਲ੍ਹ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ...

ਪੂਰੀ ਖ਼ਬਰ »

ਬਿਜਲੀ ਬੋਰਡ ਪੈਨਸ਼ਨਰਾਂ ਦੀ ਮੰਡਲ ਪੱਧਰੀ ਮੀਟਿੰਗ 'ਚ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅਜਨਾਲਾ, 4 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਅਜਨਾਲਾ ਦੀ ਮੀਟਿੰਗ 'ਚ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਪੈਨਸ਼ਨਰਾਂ ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਠੇਕੇ 'ਤੇ ਰੱਖੇ ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦਾ ਦਰਦ ਸ਼ਹੀਦ ਹੋਣ ਵਾਲੇ ਧਰਮੀ ਫ਼ੌਜੀ ਜੋਗਾ ਸਿੰਘ ਦੇ ਪਰਿਵਾਰ ਦੀ ਦਰਦ ਭਰੀ ਦਾਸਤਾਨ

ਬੱਚੀਵਿੰਡ, 4 ਜੂਨ (ਬਲਦੇਵ ਸਿੰਘ ਕੰਬੋ)-ਹਰ ਸਾਲ ਜੂਨ ਦਾ ਮਹੀਨਾ ਜਿੱਥੇ ਤਿੱਖੀ ਧੁੱਪ ਤੇ ਗਰਮ ਲੋਅ ਵਜੋਂ ਜਾਣਿਆ ਜਾਂਦਾ ਹੈ, ਜੂਨ ਮਹੀਨਾ ਦੇਸ਼ ਦੀ ਹਕੂਮਤ ਵਲੋਂ ਸਾਕਾ ਨੀਲਾ ਤਾਰਾ ਦੇ ਨਾਂਅ ਹੇਠ ਕੀਤੀ ਫੌਜੀ ਕਾਰਵਾਈ ਉਪਰੰਤ ਸਿੱਖ ਕੌਮ ਨੂੰ ਮਿਲੀ ਮਾਨਸਿਕ ਪੀੜਾ ...

ਪੂਰੀ ਖ਼ਬਰ »

ਰਾਸਾ ਦੇ ਸਕੂਲ ਮੁਖੀਆਂ ਨੇ ਡਿੰਪਾ ਦੀ ਮਾਤਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ. ਮੋਗਾ ਤੇ ਹਰਪਿੰਦਰ ਸਿੰਘ ਰਾਜਨ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਸਤਿਕਾਰਤ ਮਾਤਾ ਸਤਵਿੰਦਰ ਕੌਰ ਗਿੱਲ ਸਰਪੰਚ ਲਿੱਦੜ ਦੀ ...

ਪੂਰੀ ਖ਼ਬਰ »

ਧੀਆਂ ਦੇ ਰਖਵਾਲੇ ਸੰਸਥਾ ਦੀ ਮੀਟਿੰਗ

ਸਠਿਆਲਾ, 4 ਜੂਨ (ਸਫਰੀ)-ਅੱਜ ਧੀਆਂ ਦੇ ਰਖਵਾਲੇ ਸੰਸਥਾ ਬਾਬਾ ਬਕਾਲਾ ਦੇ ਮੁਖੀ ਗੁਰਜੰਟ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਰਣਜੀਤ ਸਿੰਘ ਮੱਲ੍ਹੀ ਦੇ ਗ੍ਰਹਿ ਮੀਟਿੰਗ ਹੋਈ | ਜਿਸ 'ਚ ਧੀਆਂ ਨੂੰ ਸਮਾਜ ਦੇ ਕੁਝ ਗਲਤ ਅਨਸਰ ਵਰਗਲਾ ਕੇ ਲੈ ਜਾਂਦੇ ਹਨ ਤੇ ਸੰਸਥਾ ਉਨ੍ਹਾਂ ਧੀਆਂ ...

ਪੂਰੀ ਖ਼ਬਰ »

ਬਲਾਕ ਰਈਆ ਦਾ ਵਿਕਾਸ ਮੁਖੀ ਪਿੰਡ ਕਰਕੇ ਜਾਣਿਆ ਜਾਂਦਾ ਹਸਨਪੁਰ

ਸ਼ਰਨਬੀਰ ਸਿੰਘ ਕੰਗ 9876122614, 9877552679 ਰਈਆ- ਪਿੰਡ ਹਸਨਪੁਰ-ਕਸਬਾ ਰਈਆ ਦੇ ਲਹਿੰਦੀ ਬਾਹੀ ਰਈਆ/ਖਡੂਰ ਸਾਹਿਬ ਲਿੰਕ ਸੜਕ 'ਤੇ 6 ਕਿਲੋਮੀਟਰ ਦੂਰੀ 'ਤੇ ਸਥਿਤ ਇਤਿਹਾਸਕ ਪਿੰਡ ਹਸਨਪੁਰ ਬਲਾਕ ਰਈਆ ਦਾ ਵਿਕਾਸ ਮੁਖੀ ਕਰਕੇ ਜਾਣਿਆ ਜਾਂਦਾ ਹੈ | ਇਸ ਪਿੰਡ ਦੀਆਂ ਪਹਿਲੀਆਂ ...

ਪੂਰੀ ਖ਼ਬਰ »

ਕੰਬੋਜ ਭਾਈਚਾਰੇ ਦੀ ਪੰਜਾਬ ਕਮੇਟੀ ਦੇ ਚੰਦੀ ਤੇ ਸਰਦੂਲ ਸਿੰਘ ਸਲਾਹਕਾਰ ਨਿਯੁਕਤ

ਜੰਡਿਆਲਾ ਗੁਰੂ, 4 ਜੂਨ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਕੰਬੋਜ ਭਾਈਚਾਰੇ ਦੀ ਪੰਜਾਬ ਸਲਾਹਕਾਰ ਕਮੇਟੀ ਦਾ ਗਠਨ ਕਰਨ ਉਪਰੰਤ ਹਲਕਾ ਜੰਡਿਆਲਾ ਗੁਰੂ ਤੋਂ ਸਵਿੰਦਰ ਸਿੰਘ ਚੰਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅਜਨਾਲਾ ਵਿਖੇ ਵਿਸ਼ਵ ਤੰਬਾਕੂ ਰੋਕੂ ਦਿਵਸ ਮੌਕੇ ਸਮਾਗਮ

ਅਜਨਾਲਾ, 4 ਜੂਨ (ਐਸ. ਪ੍ਰਸ਼ੋਤਮ)- ਅੱਜ ਸਿਵਲ ਹਸਪਤਾਲ ਅਜਨਾਲਾ ਵਿਖੇ ਵਿਸ਼ਵ ਤੰਬਾਕੂ ਰੋਕੂ ਦਿਵਸ ਮੌਕੇ ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਤੇ ਡਿਪਟੀ ਡਾਇਰੈਕਟਰ -ਕਮ- ਜ਼ਿਲ੍ਹਾ ਨੋਡਲ ਅਫ਼ਸਰ ਡਾ: ਸ਼ਰਨਜੀਤ ਕੌਰ ਦੀ ਅਗਵਾਈ 'ਚ ਕਰਵਾਏ ਸੰਖੇਪ ਤੇ ...

ਪੂਰੀ ਖ਼ਬਰ »

ਕਾਂਗਰਸ ਦੀ ਫੁੱਟ ਹੀ ਵਿਧਾਨ ਸਭਾ ਚੋਣਾਂ 'ਚ ਇਨ੍ਹਾਂ ਨੂੰ ਲੈ ਡੁੱਬੇਗੀ- ਰਣੀਕੇ

ਜੇਠੂਵਾਲ, 4 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਸਰਕਾਰ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਲਈ ਲੋਕਾਂ ਨੂੰ ਸਹੂਲਤਾਂ ਦੇਣ ਲਈ ਐਲਾਨ ਕੀਤੇ ਜਾ ਰਹੇ ਹਨ | ਇਹ ਸਿਰਫ ਚੋਣ ਸਟੰਟਬਾਜ਼ੀ ਹੈ ਤੇ ਕਾਂਗਰਸੀ ਕੁਰਸੀ ਹਾਸਿਲ ਕਰਨ ਲਈ ਆਪਸ ਵਿਚ ਹੀ ਇੱਕ ਦੂਜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX