ਤਾਜਾ ਖ਼ਬਰਾਂ


ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  1 minute ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  47 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 1 hour ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 2 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 3 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 4 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 5 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 6 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 7 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 7 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਪਟਿਆਲਾ

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਕੋਲੋਂ ਧਰਨਾ ਚੁੱਕ ਪਾਵਰਕਾਮ ਦਫਤਰ ਸਾਹਮਣੇ ਲਗਾਇਆ

ਪਟਿਆਲਾ, 4 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪਾਵਰਕਾਮ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਲੰਘੇ ਦਿਨੀਂ ਮੁੱਖ ਦਫ਼ਤਰ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦਿੱਤਾ ਸੀ, ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਰਾਤ 1:30 ਵਜੇ ਇਨ੍ਹਾਂ ਨੂੰ ਸਮਝਾ ਕੇ ਵਾਪਸ ਪਾਵਰਕਾਮ ਕੋਲ ਭੇਜਿਆ ਗਿਆ | ਜਿੱਥੇ ਅੱਜ ਇਨ੍ਹਾਂ ਵਲੋਂ ਪੱਕੇ ਤੌਰ ਤੇ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ | ਲੰਘੀ ਰਾਤ ਇਨ੍ਹਾਂ ਧਰਨਾਕਾਰੀਆਂ ਦੀ ਪਾਵਰਕਾਮ ਪ੍ਰਬੰਧਕਾਂ ਨਾਲ ਗੱਲ ਵੀ ਕਰਵਾਈ ਗਈ ਸੀ ਜਿਸ ਵਿਚ ਧਰਨਾਕਾਰੀਆਂ ਵਲੋਂ ਤਿੰਨ ਮੈਂਬਰੀ ਕਮੇਟੀ ਭੇਜੀ ਗਈ ਸੀ | ਸੂਤਰਾਂ ਮੁਤਾਬਿਕ ਪਾਵਰਕਾਮ ਅਧਿਕਾਰੀਆਂ ਨੇ ਲਿਖਤੀ ਮੰਗਾਂ ਮੰਨੀਆਂ ਤੇ ਬਾਕੀ ਮੰਗਾਂ ਨਾਲ ਸਹਿਮਤੀ ਜਤਾਉਂਦਿਆਂ ਬਗ਼ੈਰ ਕੰਮ ਤੋਂ ਠੇਕੇਦਾਰ ਨੂੰ ਮਿਹਨਤਾਨਾ ਦੇਣ ਲਈ ਕਹਿਣ ਸਬੰਧੀ ਅਸਮਰਥਾ ਦਿਖਾਈ ਦੱਸੀ ਗਈ | ਜਿਸ ਤੋਂ ਬਾਅਦ ਇਹ ਧਰਨਾਕਾਰੀ ਪਾਵਰਕਾਮ ਦਫ਼ਤਰ ਦੇ ਸਾਹਮਣੇ ਧਰਨਾ ਲਗਾ ਕੇ ਬੈਠ ਗਏ | ਸ਼ਾਮ ਨੂੰ ਭਾਰੀ ਬਰਸਾਤ ਤੇ ਹਨੇਰੀ ਦੇ ਬਾਵਜੂਦ ਇਹ ਧਰਨਾਕਾਰੀ ਮੌਕੇ 'ਤੇ ਹੀ ਬੈਠੇ ਰਹੇ | ਇੱਥੇ ਪਾਵਰਕਾਮ ਸੀ.ਐਚ.ਬੀ ਤੇ ਸੀ.ਐਚ.ਬੀ.ਡਬਲਿਊ ਯੂਨੀਅਨ ਦੇ ਨੁਮਾਇੰਦੇ ਬਲਿਹਾਰ ਸਿੰਘ, ਪਰਮਿੰਦਰ ਸਿੰਘ, ਰਾਕੇਸ਼ ਕੁਮਾਰ, ਹਰਮੀਤ ਸਿੰਘ, ਵਰਿੰਦਰ ਸ਼ੰਮੀ, ਬਨਾਰਸੀਦਾਸ ਵੀ ਮੌਜੂਦ ਸਨ |

ਦਿੱਲੀ ਅੰਦੋਲਨ ਤੋਂ ਪਰਤੇ ਖੇਤ ਮਜ਼ਦੂਰ ਦੀ ਮੌਤ

ਰਾਜਪੁਰਾ, 4 ਜੂਨ (ਜੀ.ਪੀ. ਸਿੰਘ)-ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਤੋਂ ਪਰਤੇ ਪਿੰਡ ਕਬੂਲਪੁਰ ਦੇ ਖੇਤ ਮਜ਼ਦੂਰ ਸ਼ਿਆਮ ਲਾਲ ਦੀ ਇਲਾਜ ਦੌਰਾਨ ਮੌਤ ਹੋ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾਈ ਮੀਤ ਪ੍ਰਧਾਨ ਹਰਜੀਤ ਸਿੰਘ ਟਹਿਲਪੁਰਾ ਅਤੇ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਿ੍ਕਟ ਕੋਚ ਕਮਲਜੀਤ ਸਿੰਘ ਦੀ ਮੌਤ

ਪਟਿਆਲਾ, 4 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਕਿ੍ਕਟ ਕੋਚ ਦੀ ਮੌਤ ਹੋਣ ਦੀ ਖਬਰ ਹੈ ਜਦਕਿ ਉਸ ਦੀ ਪਤਨੀ ਇਸ ਹਾਦਸੇ 'ਚ ਗੰਭੀਰ ਜ਼ਖਮੀ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਕਮਲਜੀਤ ਸਿੰਘ ਵਾਸੀ ਪਟਿਆਲਾ ਵਜੋਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 130 ਹੋਰ ਵਿਅਕਤੀ ਆਏ ਕੋਰੋਨਾ ਦੀ ਲਪੇਟ 'ਚ-15 ਵਿਅਕਤੀਆਂ ਦੀ ਮੌਤ

ਪਟਿਆਲਾ, 4 ਜੂਨ (ਮਨਦੀਪ ਸਿੰਘ ਖਰੋੜ)-130 ਹੋਰ ਵਿਅਕਤੀਆਂ ਦੋ ਕੋਵਿਡ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਜ਼ਿਲੇ੍ਹ ਦੇ 15 ਵਿਅਕਤੀਆਂ ਦੀ ਇਸ ਮਹਾਂਮਾਰੀ ਦੇ ਨਾਲ ਮੌਤ ਹੋਣ ਦੀ ਖਬਰ ਹੈ | ਇਨ੍ਹਾਂ 130 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 51, ਨਾਭਾ ਤੋਂ 10, ਸਮਾਣਾ ਤੋਂ 3, ...

ਪੂਰੀ ਖ਼ਬਰ »

ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ, ਪਟਿਆਲਾ ਜ਼ਿਲ੍ਹੇ 'ਚ 9 ਹੋਰ ਆਕਸੀਜਨ ਪਲਾਂਟ ਹੋਣਗੇ ਚਾਲੂ-ਪ੍ਰਨੀਤ ਕੌਰ

ਪਟਿਆਲਾ, 4 ਜੂਨ (ਮਨਦੀਪ ਸਿੰਘ ਖਰੋੜ)-ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਪ੍ਰਨੀਤ ਕੌਰ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਕੋਵਿਡ ਵਾਰਡ (ਐਮ.ਸੀ.ਐਚ. ਇਮਾਰਤ) 'ਚ 1000 ਲੀਟਰ ਸਮਰੱਥਾ ਵਾਲਾ ਨਵਾਂ ਲਗਾਇਆ ਗਿਆ ਪੀ.ਐਸ.ਏ. (ਪ੍ਰੈਸ਼ਰ ਸਵਿੰਗ ਅਬਸੋਰਪਸ਼ਨ) ...

ਪੂਰੀ ਖ਼ਬਰ »

ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚੇ ਜਾਣਗੇ-ਵਿਧਾਇਕ ਕੰਬੋਜ

ਰਾਜਪੁਰਾ, 4 ਜੂਨ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰਨਾਂ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਤਾਂ ਲੋਕਾਂ ਨਾਲ ਵੋਟਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਸਕਣ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਚਾਲਕ ਦੀ ਮੌਕੇ 'ਤੇ ਮੌਤ

ਪਟਿਆਲਾ, 4 ਜੂਨ (ਧਰਮਿੰਦਰ ਸਿੰਘ ਸਿੱਧੂ)-ਸਥਾਨਕ 21 ਨੰਬਰ ਫ਼ਾਟਕ ਤੋਂ ਖੰਡਾ ਚੌਂਕ ਵਲ ਨੂੰ ਆਉਂਦੀ ਸੜਕ 'ਤੇ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਹੈ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਨੌਜਵਾਨ ਐਕਟਿਵਾ ਸਕੂਟਰੀ 'ਤੇ 21 ਨੰਬਰ ਪੁਲ ਤੋਂ ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਦੇ ਦਫ਼ਤਰ ਸਾਹਮਣੇ ਰੋਸ ਰੈਲੀ

ਪਟਿਆਲਾ, 4 ਜੂਨ (ਔਲਖ)-ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਸਿਵਲ ਸਰਜਨ ਦਫ਼ਤਰਾਂ ਅੱਗੇ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਦਰਸ਼ਨ ਸਿੰਘ ਲੁਬਾਣਾ, ਦੀਪ ਚੰਦ ਹੰਸ, ਜਗਮੋਹਨ ਸਿੰਘ ਨੋਲੱਖਾ, ਮਾਧੋ ਲਾਲ, ਸੂਰਜਪਾਲ ਯਾਦਵ, ਰਾਮਲਾਲ ਰਾਮਾ ...

ਪੂਰੀ ਖ਼ਬਰ »

ਬਰਸਾਤਾਂ ਦੇ ਮੌਸਮ ਸਮੇਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡੀ. ਸੀ. ਨੇ ਕੀਤੀ ਸਮੀਖਿਆ ਮੀਟਿੰਗ

ਪਟਿਆਲਾ, 4 ਜੂਨ (ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਨਕਲੀ ਵਿਜੀਲੈਂਸ ਇੰਸਪੈਕਟਰ ਦਾ ਲੜਕਾ ਪਟਵਾਰੀ ਤੋਂ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ

ਰਾਜਪੁਰਾ, 4 ਜੂਨ (ਜੀ.ਪੀ. ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੀ ਦੇਰ ਰਾਤ ਇਕ ਨਕਲੀ ਵਿਜੀਲੈਂਸ ਇੰਸਪੈਕਟਰ ਦੇ ਪੁੱਤਰ ਨੂੰ ਮਾਲ ਪਟਵਾਰੀ ਤੋਂ ਬਲੈਕਮੇਲ ਕਰਕੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਜਨਰਲ ਵਰਗ ਦੇ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਧੱਕੇ ਵਿਰੁੱਧ ਲਗਾਤਾਰ 5ਵੇਂ ਦਿਨ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 4 ਜੂਨ (ਅ.ਸ. ਆਹਲੂਵਾਲੀਆ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ, ਪੀ.ਐਸ.ਟੀ.ਸੀ.ਐਲ ਯੂਨਿਟ ਵਲੋਂ ਕੁਲਜੀਤ ਸਿੰਘ ਰਟੋਲ, ਪ੍ਰਧਾਨ ਅਤੇ ਸੁਖਪ੍ਰੀਤ ਸਿੰਘ ਸਕੱਤਰ ਜਨਰਲ ਦੀ ਪ੍ਰਧਾਨਗੀ ਅਧੀਨ ਪੀ.ਐਸ.ਪੀ.ਸੀ.ਐਲ 'ਚ ਕੰਮ ਕਰਦੇ ਜਨਰਲ, ਬੀਸੀ ਅਤੇ ...

ਪੂਰੀ ਖ਼ਬਰ »

ਕੌਮੀ ਸੰਗੀਤ ਨਾਟਕ ਅਕਾਦਮੀ ਦੇ ਚੇਅਰਮੈਨ ਦੀ ਨਿਯੁਕਤੀ ਲਈ ਕੇਂਦਰੀ ਸੱਭਿਆਚਾਰਕ ਮੰਤਰਾਲਿਆ ਨੂੰ ਕੀਤੀ ਅਪੀਲ

ਪਟਿਆਲਾ, 4 ਜੂਨ (ਗੁਰਵਿੰਦਰ ਸਿੰਘ ਔਲਖ)-ਲਾਕਡਾਉਨ ਦੀਆਂ ਹਦਾਇਤਾਂ ਅਨੁਸਾਰ ਨਟਾਸ ਮੰਦਿਰ ਵਿਖੇ ਇਕੱਤਰ ਰੰਗਕਰਮੀਆਂ, ਕਲਾ ਪ੍ਰੇਮੀਆਂ ਅਤੇ ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦੇ ਮੈਂਬਰਾਂ ਨੇ ਸੱਭਿਆਚਾਰਕ ਮੰਤਰਾਲਿਆਂ ਨੂੰ ਅਪੀਲ ਕੀਤੀ ਹੈ ਕਿ ਕੌਮੀ ਸੰਗੀਤ ...

ਪੂਰੀ ਖ਼ਬਰ »

ਆਪਣੇ ਨਿੱਜੀ ਮੁਫ਼ਾਦਾਂ ਲਈ ਨਾਜਾਇਜ਼ ਉਸਾਰੀਆਂ ਕਰਵਾ ਕੇ ਮਜ਼ਦੂਰਾਂ ਦੀ ਜਾਨ ਖ਼ਤਰੇ 'ਚ ਪਾ ਰਹੇ ਹਨ : ਢਿੱਲੋਂ

ਪਟਿਆਲਾ, 4 ਜੂਨ (ਅ.ਸ. ਆਹਲੂਵਾਲੀਆ)-ਬੀਤੇ ਦਿਨੀਂ ਸਥਾਨਕ ਘਲੋੜੀ ਗੇਟ, ਨੇੜੇ ਨਵੀਂ ਸਬਜ਼ੀ ਮੰਡੀ ਸਾਹਮਣੇ ਚੱਲ ਰਹੀ ਨਾਜਾਇਜ਼ ਉਸਾਰੀ ਦੇ ਪੈ ਰਹੇ ਲੈਂਟਰ ਦੌਰਾਨ ਸ਼ਟਰਿੰਗ ਡਿੱਗਣ ਕਾਰਨ ਜ਼ਖ਼ਮੀ ਹੋਏ ਚਾਰ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਜਿੱਥੇ ਦੁਖ ਪ੍ਰਗਟ ਕੀਤਾ ...

ਪੂਰੀ ਖ਼ਬਰ »

ਸੱਟਾ ਲਗਾਉਂਦਾ ਵਿਅਕਤੀ ਪੁਲਿਸ ਨੇ ਚੁੱਕਿਆ

ਪਟਿਆਲਾ, 4 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਰੋੜੀ ਕੁੱਟ ਮੁਹੱਲੇ ਨੇੜੇ ਤੁਰ ਫਿਰ ਕੇ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 4200 ਰੁਪਏ ਸੱਟੇ ਦੇ ਬਰਾਮਦ ਕੀਤੇ ਹਨ | ਜਿਸ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਘੜੇ ਭੰਨ੍ਹ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ

ਸਨੌਰ, 4 ਜੂਨ (ਸੁਖਵਿੰਦਰ ਸਿੰਘ ਸੋਖਲ)-ਮਿਉਂਸਪਲ ਕਾਮਿਆਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮਿਉਂਸਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਕੀਤੀ ਗਈ ਹੜਤਾਲ 23 ਦਿਨਾਂ ਤੋਂ ਜਾਰੀ ਹੈ | ਅੱਜ ਸਫ਼ਾਈ ਸੇਵਕ ਯੂਨੀਅਨ ਨਗਰ ਕੌਂਸਲ ਸਨੌਰ ਵਲੋਂ ਬੱਸ ਸਟੈਂਡ ...

ਪੂਰੀ ਖ਼ਬਰ »

ਉਪ ਕੁਲਪਤੀ ਪ੍ਰੋ. ਅਰਵਿੰਦ ਵਲੋਂ ਤਿੰਨ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੁਲਾਕਾਤ

ਪਟਿਆਲਾ, 4 ਜੂਨ (ਕੁਲਵੀਰ ਸਿੰਘ ਧਾਲੀਵਾਲ)-ਚਾਰ ਰਾਜ ਪੱਧਰੀ ਯੂਨੀਵਰਸਿਟੀਆਂ ਵਾਲੇ ਰਿਆਸਤੀ ਸ਼ਹਿਰ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਉਪ-ਕੁਲਪਤੀ ਪ੍ਰੋ. ਅਰਵਿੰਦ ਵਲੋਂ ਪਟਿਆਲਾ ਸਥਿਤ ਤਿੰਨ ਬਾਕੀ ਸਟੇਟ ਯੂਨੀਵਰਸਿਟੀਆਂ ਜਿਨ੍ਹਾਂ ਵਿਚ ਰਾਜੀਵ ...

ਪੂਰੀ ਖ਼ਬਰ »

ਬਿਜਲੀ ਮੰਤਰਾਲੇ ਵਲੋਂ ਬਿਜਲੀ ਉਤਪਾਦਨ ਦੀ ਲਾਗਤ ਘਟਾਉਣ ਲਈ ਘਰੇਲੂ ਕੋਲੇ ਦੀ ਉਪਯੋਗਤਾ 'ਚ ਲਚਕਤਾ ਦੀ ਇਜਾਜ਼ਤ

ਰਾਜਪੁਰਾ, 4 ਜੂਨ (ਜੀ.ਪੀ. ਸਿੰਘ)-ਭਾਰਤ ਸਰਕਾਰ ਨੇ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਬਿਜਲੀ ਉਤਪਾਦਨ ਦੀ ਲਾਗਤ ਘਟਾਉਣ ਲਈ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ 'ਚ ਘਰੇਲੂ ਕੋਲੇ ਦੀ ਉਪਯੋਗਤਾ ਵਿਚ ਲਚਕਤਾ ਦੀ ਇਜਾਜ਼ਤ ਦੇ ਦਿੱਤੀ ਹੈ | ਰਾਜ ਹੁਣ ...

ਪੂਰੀ ਖ਼ਬਰ »

ਬੱਚੀ ਨਾਲ ਅਸ਼ਲੀਲ ਹਰਕਤ ਕਰਨ ਵਾਲੇ ਖਿਲਾਫ ਮਾਮਲਾ ਦਰਜ

ਭਾਦਸੋਂ, 4 ਜੂਨ (ਪ੍ਰਦੀਪ ਦੰਦਰਾਲਾ)-ਥਾਣਾ ਭਾਦਸੋਂ ਵਲੋਂ ਇਕ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦੰਦਰਾਲਾ ਖਰੋੜ ਦੇ ਮਨੋਜ ਕੁਮਾਰ ਪੁੱਤਰ ਸ਼ਿਵਾਜੀ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਸਾਹਮਣੇ ਕਾਲੇ ਕਾਨੰੂਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-ਬਹਿਰੂ

ਦੇਵੀਗੜ੍ਹ, 4 ਜੂਨ (ਰਾਜਿੰਦਰ ਸਿੰਘ ਮੌਜੀ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੇਸ਼ ਦੇ ਹੈਂਕੜਬਾਜ਼ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕੋਵਿਡ ਨਾਲ ਨਜਿੱਠਣ ਲਈ ਨਿੱਜੀ ਉਦਯੋਗਾਂ ਦੀ ਸਹਾਇਤਾ ਅਹਿਮ-ਪ੍ਰਨੀਤ ਕੌਰ

ਪਟਿਆਲਾ, 4 ਜੂਨ (ਗੁਰਵਿੰਦਰ ਸਿੰਘ ਔਲਖ)-ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਨਿੱਜੀ ਉਦਯੋਗਾਂ ਵਲੋਂ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਕੋਰੋਨਾ ਪੀੜਤ ਸਾਬਕਾ ਕੌਂਸਲਰ ਸਣੇ ਦੋ ਦੀ ਮੌਤ

ਸਮਾਣਾ, 4 ਜੂਨ (ਹਰਵਿੰਦਰ ਸਿੰਘ ਟੋਨੀ)-ਸਮਾਣਾ 'ਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ | ਲੋਕਾਂ ਦੇ ਕੋਰੋਨਾ ਤੋਂ ਡਰ ਮੁਕਤ ਦਿਖਾਈ ਦੇਣ ਦੇ ਬਾਵਜੂਦ ਕੋਰੋਨਾ ਜਾਂਚ ਦੌਰਾਨ ਰੋਜ਼ਾਨਾ ਪਾਜ਼ੀਟਿਵ ਮਾਮਲੇ ਆ ਰਹੇ ਹਨ | ਸਿਹਤ ਵਿਭਾਗ ਦੇ ਅਨੁਸਾਰ 2 ਜੂਨ ਨੂੰ ਰਜਿੰਦਰਾ ਹਸਪਤਾਲ 'ਚ ...

ਪੂਰੀ ਖ਼ਬਰ »

ਨੌਜਵਾਨ ਨੇ ਚੁਰਾਇਆ ਨਾਲ ਰਹਿੰਦੀ ਲੜਕੀ ਦਾ ਮੋਬਾਈਲ-ਦੋ ਖ਼ਿਲਾਫ਼ ਮਾਮਲਾ ਦਰਜ

ਸਮਾਣਾ, 4 ਜੂਨ (ਹਰਵਿੰਦਰ ਸਿੰਘ ਟੋਨੀ)-ਨੌਜਵਾਨ ਵਲੋਂ ਉਸ ਦੇ ਨਾਲ ਲਿਵ-ਇਨ ਰਿਲੇਸ਼ਨ ਵਿਚ ਰਹਿ ਰਹੀ ਲੜਕੀ ਦਾ ਨਿੱਜੀ ਮੋਬਾਈਲ ਚੋਰੀ ਕਰ ਲੈਣ ਅਤੇ ਉਸ ਵਿਚ ਰਿਕਾਰਡ ਵਜੋਂ ਸੇਵ ਕੀਤੇ ਗਏ ਜ਼ਰੂਰੀ ਦਸਤਾਵੇਜ਼, ਫ਼ੋਟੋ, ਚੈਕ ਡਿਲੇਟ ਕਰਨ ਦੇ ਇਕ ਮਾਮਲੇ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਲੜਕੀ ਨਾਲ ਜ਼ਬਰਦਸਤੀ ਦੀ ਕੋਸ਼ਿਸ਼-ਨੌਜਵਾਨ ਕਾਬੂ

ਸਮਾਣਾ, 4 ਜੂਨ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਮਰੋੜੀ ਵਿਖੇ ਇਕ ਨੌਜਵਾਨ ਵਲੋਂ ਇਕ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਰੌਲਾ ਪੈਣ 'ਤੇ ਕਾਬੂ ਆਏ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਜਿਸ ਕਾਰਨ ਨੌਜਵਾਨ ਨੂੰ ਸਿਵਲ ਹਸਪਤਾਲ ਸਮਾਣਾ ਵਿਚ ਦਾਖਲ ...

ਪੂਰੀ ਖ਼ਬਰ »

ਜੇਲ੍ਹ ਅੰਦਰੋਂ 2 ਮੋਬਾਈਲ ਬਰਾਮਦ

ਪਟਿਆਲਾ, 4 ਜੂਨ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਗੁਪਤ ਸੂਚਨਾ ਦੇ ਅਧਾਰ 'ਤੇ ਤਲਾਸ਼ੀ ਲੈਣ ਦੌਰਾਨ ਹਵਾਲਾਤੀਆਂ ਤੋਂ 2 ਮੋਬਾਈਲ ਬਰਾਮਦ ਹੋਏ | ਇਸ ਸਬੰਧੀ ਪਟਿਆਲਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਗਜੀਤ ਸਿੰਘ ਨੇ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਟਿੱਪਰਾਂ ਦੇ ਭਾਰ ਨਾਲ ਵਾਟਰ ਸਪਲਾਈ ਦਾ ਪਾਈਪ ਟੁੱਟਿਆ, ਘਰਾਂ 'ਚ ਵੜਿਆ ਗੰਦਾ ਪਾਣੀ

ਦੇਵੀਗੜ੍ਹ, 4 ਜੂਨ (ਰਾਜਿੰਦਰ ਸਿੰਘ ਮੌਜੀ)-ਨੇੜਲੇ ਪਿੰਡ ਭੰਬੂਆਂ ਦੇ ਲੋਕਾਂ ਨੂੰ ਗੰਦਾ ਪਾਣੀ ਪੀਣਾ ਪੈ ਰਿਹਾ ਹੈ | ਇਸ ਦਾ ਕਾਰਨ ਪਿੰਡ ਚੋਂ ਲੰਘਦੇ ਮਿੱਟੀ ਦੇ ਭਰੇ ਟਿੱਪਰਾਂ ਦੇ ਭਾਰ ਨਾਲ ਵਾਟਰ ਸਪਲਾਈ ਦਾ ਪਾਈਪ ਟੁੱਟਣਾ ਦੱਸਿਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਘਰ 'ਚੋਂ 2 ਲੱਖ ਰੁਪਏ ਤੇ ਮੋਬਾਈਲ ਚੋਰੀ

ਪਟਿਆਲਾ, 4 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪੁਰਾਣਾ ਬਿਸ਼ਨ ਨਗਰ ਵਿਖੇ ਇਕ ਘਰ 'ਚੋਂ 2 ਲੱਖ ਦੀ ਨਗਦੀ ਅਤੇ ਇਕ ਮੋਬਾਈਲ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਸ਼ਿਕਾਇਤ ਗੋਪਾਲ ਰਾਮ ਵਾਸੀ ਪੁਰਾਣਾ ਬਿਸ਼ਨ ਨਗਰ ਨੇ ਥਾਣਾ ਲਾਹੌਰੀ ਗੇਟ 'ਚ ਦਰਜ ਕਰਵਾਈ ਕਿ 2 ਜੂਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨਵਨਿਯੁਕਤ ਅਹੁਦੇਦਾਰ ਅਮਿਤ ਸਿੰਘ ਰਾਠੀ ਤੇ ਅੰਮਿ੍ਤ ਲੰਗ ਦਾ ਰੱਖੜਾ ਤੇ ਰਾਜੂ ਖੰਨਾ ਵਲੋਂ ਵਿਸ਼ੇਸ਼ ਸਨਮਾਨ

ਪਟਿਆਲਾ, 4 ਜੂਨ (ਧਰਮਿੰਦਰ ਸਿੰਘ ਸਿੱਧੂ)-ਨੌਜਵਾਨ ਕਿਸੇ ਵੀ ਪਾਰਟੀ ਲਈ ਰੀੜ ਦੀ ਹੱਡੀ ਹੀ ਨਹੀਂ ਹੁੰਦੇ ਸਗੋਂ ਯੂਥ ਦੀ ਮਿਹਨਤ ਸਦਕਾ ਪਾਰਟੀ ਬੁਲੰਦੀਆਂ ਸਰ ਕਰਦੀ ਹੈ ਤੇ 2022 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 'ਚ ਯੂਥ ਅਕਾਲੀ ਦਲ ਅਹਿਮ ਰੋਲ ਨਿਭਾਉਂਦਾ ਹੋਇਆ ...

ਪੂਰੀ ਖ਼ਬਰ »

ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ ਸਾਲਾਨਾ ਸਮਾਗਮ ਕੱਲ੍ਹ

ਪਟਿਆਲਾ 4 ਜੂਨ (ਗੁਰਪ੍ਰੀਤ ਸਿੰਘ ਚੱਠਾ)-ਜੂਨ '84 ਘੱਲੂਘਾਰੇ ਦੌਰਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮੁਖਵਾਕ ...

ਪੂਰੀ ਖ਼ਬਰ »

ਸਰਕਾਰ ਵਲੋਂ ਗ੍ਰਾਂਟ ਨਾ ਮਿਲਣ ਦੇ ਬਾਵਜੂਦ ਗਰਾਮ ਪੰਚਾਇਤ ਨੇ ਪਿੰਡ ਦੀ ਨੁਹਾਰ ਬਦਲੀ

ਰਾਜਪੁਰਾ, 4 ਜੂਨ (ਜੀ.ਪੀ. ਸਿੰਘ)-ਹਲਕਾ ਘਨੌਰ ਦਾ ਖ਼ੂਬਸੂਰਤ ਪਿੰਡ ਮੋਹੀ ਕਲਾਂ ਜਿੱਥੋਂ ਦੀ ਬੀਬੀ ਰਣਬੀਰ ਕੌਰ ਜੋ ਕਿ ਸਰਬਸੰਮਤੀ ਲਾਲ ਸਰਪੰਚ ਚੁਣੀ ਗਈ ਹੈ, ਪੰਚਾਇਤ ਵਲੋਂ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ 'ਚ ਕਰਵਾਏ ਵਿਕਾਸ ਕਾਰਜ ...

ਪੂਰੀ ਖ਼ਬਰ »

ਸਰਕਾਰ ਵਲੋਂ ਗ੍ਰਾਂਟ ਨਾ ਮਿਲਣ ਦੇ ਬਾਵਜੂਦ ਗਰਾਮ ਪੰਚਾਇਤ ਨੇ ਪਿੰਡ ਦੀ ਨੁਹਾਰ ਬਦਲੀ

ਰਾਜਪੁਰਾ, 4 ਜੂਨ (ਜੀ.ਪੀ. ਸਿੰਘ)-ਹਲਕਾ ਘਨੌਰ ਦਾ ਖ਼ੂਬਸੂਰਤ ਪਿੰਡ ਮੋਹੀ ਕਲਾਂ ਜਿੱਥੋਂ ਦੀ ਬੀਬੀ ਰਣਬੀਰ ਕੌਰ ਜੋ ਕਿ ਸਰਬਸੰਮਤੀ ਲਾਲ ਸਰਪੰਚ ਚੁਣੀ ਗਈ ਹੈ, ਪੰਚਾਇਤ ਵਲੋਂ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ 'ਚ ਕਰਵਾਏ ਵਿਕਾਸ ਕਾਰਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX