ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਫਰੀਦਕੋਟ

'ਆਪ' ਨੇ ਲੰਬੀ ਥਾਣੇ ਅੱਗੇ ਰਾਸ਼ਟਰੀ ਮਾਰਗ ਜਾਮ ਕਰਦਿਆਂ ਦਿੱਤਾ ਰੋਸ ਧਰਨਾ

ਲੰਬੀ, 4 ਜੂਨ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਪਿੰਡ ਬਾਦਲ ਵਿਖੇ ਨਕਲੀ ਸ਼ਰਾਬ ਫ਼ੈਕਟਰੀ ਫੜੇ ਜਾਣ 'ਤੇ ਅਸਲੀ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਦੇ ਰੋਸ ਵਜੋਂ 'ਆਪ' ਵਲੋਂ ਥਾਣਾ ਲੰਬੀ ਅੱਗੇ ਰਾਸ਼ਟਰੀ ਮਾਰਗ ਜਾਮ ਕਰਕੇੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕੋਰੋਨਾ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀਆਂ ਸ਼ਰੇ੍ਹਆਮ ਧੱਜੀਆਂ ਉਡਾਈਆਂ ਗਈਆਂ | ਲੰਬੀ ਵਿਖੇ ਸਟੇਡੀਅਮ ਵਿਚ ਮਿਥੇ ਸਮੇਂ ਤੋਂ ਪੱਛੜ ਕੇ ਇਕੱਤਰ ਹੋਏ ਆਮ ਪਾਰਟੀ ਦੇ ਆਗੂ ਅਤੇ ਵਰਕਰਾਂ ਨੇ ਆਪਣੇ ਹੱਥਾਂ ਵਿਚ ਵੱਖ-ਵੱਖ ਤਰ੍ਹਾਂ ਦੇ ਮਾਟੋ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਥਾਣਾ ਲੰਬੀ ਦੇ ਸਾਹਮਣੇ ਰਾਸ਼ਟਰੀ ਮਾਰਗ 'ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਤਰਨਤਾਰਨ ਵਿਖੇ ਨਕਲੀ ਸ਼ਰਾਬ ਨਾਲ 100 ਤੋਂ ਵੱਧ ਮੌਤਾਂ ਹੋ ਗਈਆਂ ਸਨ | ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜ਼ਹਿਰੀਲੀ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ 302 ਦੇ ਮੁਕੱਦਮੇ ਦਰਜ ਕੀਤੇ ਜਾਣਗੇ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਹੁਣ ਪਿੰਡ ਬਾਦਲ ਵਿਖੇ ਵੱਡੀ ਮਾਤਰਾ ਵਿਚ ਲੰਮੇ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕੀਤਾ ਜਾਂਦਾ ਸੀ ਤੇ ਹੁਣ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਫੜੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਉਂ ਚੁੱਪੀ ਧਾਰੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਅਸਲੀ ਦੋਸ਼ੀਆਂ ਨੰੂ ਬਚਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਪਿੰਡ ਵਿਚੋਂ ਫੜੀ ਗਈ ਸ਼ਰਾਬ ਦੇ ਜਖ਼ੀਰੇ ਸਬੰਧੀ ਕੋਈ ਵੀ ਬਿਆਨ ਤੱਕ ਨਹੀਂ ਦਿੱਤਾ ਗਿਆ | ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਬਾਦਲ ਪਰਿਵਾਰ ਨਾਲ ਰਲੇ ਹੋਏ ਹਨ | 'ਆਪ' ਦੇ ਆਗੂਆਂ ਨੇ ਆਪਣੇ ਵਰਕਰਾਂ ਸਮੇਤ ਰਾਸ਼ਟਰੀ ਮਾਰਗ ਨੰੂ ਲੰਮਾ ਸਮਾਂ ਜਾਮ ਕਰੀ ਰੱਖਿਆ | ਇਸ ਮੌਕੇ ਪਾਰਟੀ ਆਗੂਆਂ ਨੇ ਡੀ. ਐੱਸ. ਪੀ. ਜਸਪਾਲ ਸਿੰਘ ਨੰੂ ਆਪਣਾ ਮੰਗ ਪੱਤਰ ਦਿੱਤਾ ਗਿਆ, ਤਾਂ ਉਸ ਉਪਰੰਤ ਰੋਸ ਧਰਨਾ ਸਮਾਪਤ ਕੀਤਾ ਗਿਆ | ਐੱਸ. ਪੀ. ਰਾਜਪਾਲ ਸਿੰਘ ਨੇ ਕਿਹਾ ਕਿ ਫੜੀ ਗਈ ਸ਼ਰਾਬ ਮਾਫ਼ੀਆ ਸਬੰਧੀ ਪੜਤਾਲ ਚੱਲ ਰਹੀ ਹੈ ਤੇ ਜੋ ਵੀ ਇਸ ਵਿਚ ਦੋਸ਼ੀ ਪਾਏ ਜਾਂਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਸਾਹਮਣੇ ਆਈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਕੋਟਕਪੂਰਾ, ਗੁਰਮੀਤ ਸਿੰਘ ਹੇਅਰ ਵਿਧਾਇਕ ਬਰਨਾਲਾ, ਗੋਲਡੀ ਕੰਬੋਜ ਪ੍ਰਧਾਨ ਬੀ. ਸੀ. ਵਿੰਗ, ਧਰਮਜੀਤ ਸਿੰਘ ਸੰਯੁਕਤ ਸਕੱਤਰ, ਜਗਦੀਪ ਸਿੰਘ ਕਾਲਾ ਬਰਾੜ, ਵਾਇਸ ਪ੍ਰਧਾਨ ਕਿਸਾਨ ਵਿੰਗ, ਰਾਜਪਾਲ ਸਿੰਘ ਸਿੱਧੂ ਸੰਯੁਕਤ ਸਕੱਤਰ, ਨਵਦੀਪ ਸਿੰਘ, ਜਗਦੇਵ ਸਿੰਘ ਜ਼ਿਲ੍ਹਾ ਪ੍ਰਧਾਨ, ਸੁਖਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸੁਖਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਨੀਲ ਗਰਗ ਸ਼ਹਿਰੀ ਪ੍ਰਧਾਨ ਬਠਿੰਡਾ, ਅਨਿਲ ਠਾਕਰ, ਜਗਮੋਹਨ ਸਿੰਘ ਸੁਖਨਾ ਮੀਡੀਆ ਇੰਚਾਰਜ, ਅਨਮੋਲ ਸਿੰਘ, ਸਾਹਿਲ ਸਿੰਘ ਮੌਗਾ, ਦੀਪ ਕੰਬੋਜ, ਗੁਰਜੰਟ ਸਿੰਘ ਸਿਬੀਆ, ਰਾਕੇਸ਼ ਪੁਰੀ, ਸੁਖਮੰਦਰ ਸਿੰਘ ਸਰਾਂ, ਸੁਖਵੀਰ ਸਿੰਘ, ਭੁਪਿੰਦਰ ਸਿੰਘ, ਮਨਵੀਰ ਸਿੰਘ ਖੁੱਡੀਆਂ ਖੁਸ਼ਵੀਰ ਸਿੰਘ ਸਹਿਣਾਖੇੜਾ ਤੇ ਇੰਦਰਜੀਤ ਸਿੰਘ ਆਦਿ ਆਗੂ ਹਾਜ਼ਰ ਸਨ |

ਡੇਰਾ ਪ੍ਰੇਮੀਆਂ ਨੂੰ ਜੇਲ੍ਹ ਭੇਜਣ ਦੇ ਹੁਕਮ

ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬਰਗਾੜੀ ਵਿਖੇ ਇਰਤਾਜ਼ਯੋਗ ਪੋਸਟਰ ਲਗਾਉਣ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤੇ ਗਏ ਦੋ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਸੰਨੀ ਅਤੇ ਬਲਜੀਤ ਸਿੰਘ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਡੀ. ਸੀ. ਦਫ਼ਤਰ ਕਾਮਿਆਂ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਆਗੂਆਂ ਤੇ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਹੋਈ ਬੈਠਕ ਬੇਸਿੱਟਾ ਰਹੀ, ਜਿਸ ਵਿਚ ਸਰਕਾਰ ਦੇ ਉੱਚ ਅਧਿਕਾਰੀ ਮੰਨੀਆਂ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰਾਂ ਸਮੇਤ ਗਿ੍ਫ਼ਤਾਰ 7 ਵਿਅਕਤੀਆਂ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਰੀਦਕੋਟ, 4 ਜੂਨ (ਸਰਬਜੀਤ ਸਿੰਘ)-ਬਾਜਾਖਾਨਾ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਨਾਜਾਇਜ਼ ਅਸਲੇ ਸਮੇਤ ਗਿ੍ਫ਼ਤਾਰ ਕੀਤੇ ਗਏ ਇਕ ਪੁਲਿਸ ਮੁਲਾਜ਼ਮ ਸਮੇਤ 7 ਵਿਅਕਤੀਆਂ ਆਲਮ ਸਿੰਘ, ਜਗਦੀਸ਼ ਸਿੰਘ, ਸਤਨਾਮ ਸਿੰਘ, ਭੁਪਿੰਦਰ ਸਿੰਘ, ਸੰਦੀਪ ਸਿੰਘ, ਨਵਦੀਪ ਸਿੰਘ ਤੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਕੋਟਕਪੂਰਾ, 4 ਜੁੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਸੁਰੇਸ਼ ਕੁਮਾਰ ਵਾਸੀ ਪਿੰਡ ਭੱਟੀਆਂ (ਫ਼ਿਰੋਜ਼ਪੁਰ) ਨੂੰ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 9 ਕੋਰੋਨਾ ਮਰੀਜ਼ਾਂ ਦੀ ਮੌਤ-114 ਹੋਰ ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਨਾਲ 9 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 3, ਗਿੱਦੜਬਾਹਾ 1, ਦੋਦਾ 1, ਰਾਣੀਵਾਲਾ 1, ਲੋਹਾਰਾ 1, ਮਹਿਣਾ 1 ਅਤੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 103 ਨਵੇਂ ਮਾਮਲੇ ਆਏ, 2 ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 103 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ 9 ਜੁਲਾਈ ਤੱਕ ਟਲੀ

ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਅੱਜ ਸਪੈਸ਼ਲ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਹੋਣੀ ਸੀ, ਪਰ ਕੋਰੋਨਾ ਕਾਰਨ ਅਦਾਲਤਾਂ ਨੇ ਕੰਮ ਬੰਦ ਕੀਤਾ ਹੋਇਆ ਹੈ, ਜਿਸ ਕਰਕੇ ਇਸ ਮਾਮਲੇ ਦੀ ਸੁਣਵਾਈ 9 ਜੁਲਾਈ ...

ਪੂਰੀ ਖ਼ਬਰ »

ਅੱਜ ਭਾਜਪਾ ਆਗੂਆਂ ਦੇ ਘਰ ਅੱਗੇ ਸਾੜੀਆਂ ਜਾਣਗੀਆਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ- ਕਿਸਾਨ ਆਗੂ

ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ)-ਸੰਯੁੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 5 ਜੂਨ ਨੂੰ ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨਾਂ ਨੂੰ ਆਰਡੀਨੈਂਸਾਂ ਦੇ ਰੂਪ ਵਿਚ ਲਿਆਂਦੇ ਜਾਣ ਦੇ ਇਕ ਸਾਲ ਪੂਰਾ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਜਪਾ ਆਗੂ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਪੇ-ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ 'ਤੇ ਜਤਾਇਆ ਇਤਰਾਜ਼

ਫ਼ਰੀਦਕੋਟ, 4 ਜੂਨ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ, ਜ਼ਿਲ੍ਹਾ ਜਨਰਲ ਸਕੱਤਰ ਬਲਬੀਰ ਸਿੰਘ ਤੇ ਜ਼ਿਲ੍ਹਾ ਵਿੱਤ ਸਕੱਤਰ ਦੇਸ ਰਾਜ ਗੁਰਜਰ ਵਲੋਂ ਅੱਜ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਮਲੋਟ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-1 ਦਾ ਨਵ ਨਿਰਮਾਣ ਸ਼ੁਰੂ

ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)-100 ਸਾਲ ਤੋਂ ਵੀ ਵੱਧ ਸਮੇਂ ਤੋਂ ਸਥਾਪਤ ਮਲੋਟ ਰੇਲਵੇ ਸਟੇਸ਼ਨ 'ਤੇ ਸਮੇਂ-ਸਮੇਂ 'ਤੇ ਯਾਤਰੀਆਂ ਦੀ ਸੁਵਿਧਾ ਲਈ ਕਈ ਬਦਲਾਅ ਕੀਤੇ ਗਏ ਅਤੇ ਹੁਣ ਪਲੇਟਫਾਰਮ ਨੰਬਰ 1 'ਤੇ ਯਾਤਰੀਆਂ ਦੀ ਸਹੂਲਤ ਲਈ ਪਲੇਟਫਾਰਮ ਨੂੰ ਉੱਚਾ ਚੁੱਕਣ ਦਾ ਕੰਮ ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਕੀਰਤਨੀਏ ਤੇ ਕਥਾਵਾਚਕਾਂ ਨੇ ਸਜਾਏ ਦੀਵਾਨ

ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਗੁਰਦੁਆਰਾ ਵਣ ਸਾਹਿਬ ਪਾਤਸ਼ਾਹੀ 6ਵੀਂ ਦੇ ਮੁਖੀ ਸੰਤ ਬਾਬਾ ਕਰਤਾਰ ਸਿੰਘ ਜੀ ਗੁਰੂਸਰ ਯੋਧੇ ਕਾ ਵਾਲਿਆ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਇਲਾਕੇ, ਪੰਜਾਬ ਭਰ ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 4 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਕੁਲਦੀਪ ਕੁਮਾਰ ਪੁੱਤਰ ਪਰਸਾ ਕੁਮਾਰ ਵਾਸੀ ਖੋਖਰ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ. ਐੱਸ. ਆਈ. ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿਚ ਹਰੀਕੇ ...

ਪੂਰੀ ਖ਼ਬਰ »

-ਮਾਮਲਾ ਬਿਜਲੀ ਘਰ ਦੇ ਸਾਹਮਣੇ ਬਣੇ ਕੂੜਾ ਡੰਪ ਨੂੰ ਚੁੱਕਣ ਦਾ-

ਪ੍ਰਾਈਵੇਟ ਕਾਮੇ ਅਤੇ ਹੜਤਾਲ 'ਤੇ ਚੱਲ ਰਹੇ ਨਗਰ ਕੌ ਾਸਲ ਸਫ਼ਾਈ ਕਾਮੇ ਫਿਰ ਹੋਏ ਆਹਮੋ-ਸਾਹਮਣੇ

ਮਲੋਟ, 4 ਜੂਨ (ਅਜਮੇਰ ਸਿੰਘ ਬਰਾੜ)-ਜੀ. ਟੀ. ਰੋਡ 'ਤੇ ਬਿਜਲੀ ਘਰ ਦੇ ਸਾਹਮਣੇ ਬਣੇ ਕੂੜਾ ਡੰਪ ਚੁੱਕਣ ਨੂੰ ਲੈ ਕੇ ਪ੍ਰਾਈਵੇਟ ਕਾਮੇ ਅਤੇ ਹੜਤਾਲ 'ਤੇ ਚੱਲ ਰਹੇ ਨਗਰ ਕੌਂਸਲ ਸਫ਼ਾਈ ਕਾਮੇ ਇਕ ਵਾਰ ਫਿਰ ਆਹਮੋ ਸਾਹਮਣੇ ਹੋ ਗਏ | ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਫ਼ਾਈ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ 'ਚ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਲੰਗਰ ਲਈ ਕਣਕ ਦੇ ਤਿੰਨ ਟਰੱਕ ਰਵਾਨਾ

ਲੰਬੀ, 4 ਜੂਨ (ਸ਼ਿਵਰਾਜ ਸਿੰਘ ਬਰਾੜ)-ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਂਸਦ ਹਰਸਿਮਰਤ ਕੌਰ ਬਾਦਲ ਵਲੋਂ ਸੰਗਤ ਦੇ ਸਹਿਯੋਗ ਨਾਲ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਲੰਗਰਾਂ ਲਈ ਕਣਕ ਦੇ ਤਿੰਨ ਟਰੱਕ ਪਿੰਡ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਫ਼ਰੀਦਕੋਟ, 4 ਜੂਨ (ਹਰਮਿੰਦਰ ਸਿੰਘ ਮਿੰਦਾ)-ਬਰਡਜ਼ ਇਨਵਾਇਰਨਮੈਂਟ ਐਂਡ ਅਰਥ ਰਿਵਾਈਵਿੰਗ ਹੈਂਡਜ਼ ਸੁਸਾਇਟੀ ਬੀਡ ਅਤੇ ਸੀ. ਐੱਮ. ਓ. ਸਟਾਫ਼ ਫ਼ਰੀਦਕੋਟ ਨੇ ਸੀ. ਐੱਮ. ਓ. ਦਫ਼ਤਰ ਦੀ ਡੇਂਗੂ ਮਲੇਰੀਆ ਬਰਾਂਚ ਵਿਖੇ 70 ਪੌਦੇ ਲਗਾ ਕੇ ਸੰਸਾਰ ਵਾਤਾਵਰਨ ਦਿਵਸ ਮਨਾਇਆ | ...

ਪੂਰੀ ਖ਼ਬਰ »

ਸੁਖਬੀਰ ਸ਼੍ਰੋਮਣੀ ਅਕਾਲੀ ਦਲ ਦੀ ਚਿੰਤਾ ਕਰਨ- ਡਾ. ਜਾਗੀਰ ਸਿੰਘ

ਫ਼ਰੀਦਕੋਟ, 4 ਜੂਨ (ਸਤੀਸ਼ ਬਾਗ਼ੀ)-ਡਾ. ਜਾਗੀਰ ਸਿੰਘ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਤਿਜ਼ੋਰੀਆਂ ਭਰ ਕੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਰੌਸ਼ਨ ਕਰਨ ਵਾਲਿਆਂ ਨੂੰ ਹੁਣ ਪੰਜਾਬ ਦੀ ਜਨਤਾ ਕਦੇ ਵੀ ਮੂੰਹ ਨਹੀਂ ਲਗਾਵੇਗੀ | ...

ਪੂਰੀ ਖ਼ਬਰ »

ਮੰਗਾਂ ਲਾਗੂ ਕਰਵਾ ਕੇ ਹੀ ਦਮ ਲਵਾਂਗੇ : ਸਫ਼ਾਈ ਸੇਵਕ ਯੂਨੀਅਨ

ਫ਼ਰੀਦਕੋਟ, 4 ਜੂਨ (ਸਤੀਸ਼ ਬਾਗ਼ੀ)-ਸੂਬਾ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਚੁੱਪ ਧਾਰੀ ਹੋਈ ਹੈ, ਇਸ ਲਈ ਸਰਕਾਰ ਦੇ ਇਸ ਅੜ੍ਹੀਅਲ ਰਵੱਈਏ ਨੂੰ ਤੋੜਣ ਲਈ ਜਥੇਬੰਦੀ ਵਲੋਂ ਪੰਜਾਬ ਭਰ ਵਿਚ ਕੰਮਕਾਰ ਠੱਪ ਕਰਕੇ ਉਸ ਵੇਲੇ ਤੱਕ ਸੰਘਰਸ਼ ਜਾਰੀ ...

ਪੂਰੀ ਖ਼ਬਰ »

ਨੈਸ਼ਨਲ ਯੂਥ ਕਲੱਬ ਨੇ ਵੈਕਸੀਨੇਸ਼ਨ ਕੈਂਪ ਲਗਾਇਆ

ਫ਼ਰੀਦਕੋਟ, 4 ਜੂਨ (ਚਰਨਜੀਤ ਸਿੰਘ ਗੋਂਦਾਰਾ)-ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਕੇ. ਜੀ. ਪ੍ਰਾਇਮਰੀ ਸਕੂਲ 'ਚ ਮੁਫ਼ਤ ਕੋਵਿਡ ਵੈਕਸੀਨੇਸ਼ਨ ਕੈਂਪ ਲਾਇਆ ਗਿਆ | ਕੈਂਪ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਜਗਦੀਪ ਸਿੰਘ ਨਕੱਈ ਨੂੰ ਪੰਜਾਬ ਦਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਾਜਾਖਾਨਾ, 4 ਜੂਨ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਅਕਾਲੀ ਆਗੂ ਜਗਦੀਪ ਸਿੰਘ ਨਕੱਈ ਨੂੰ ਪੰਜਾਬ ਦਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਗੁਰਚੇਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਪਰਿਵਾਰਾਂ 'ਤੇ ਤਰਸ ਕਦੋਂ?

ਫ਼ਰੀਦਕੋਟ, 4 ਜੂਨ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਧਾਨ ਫ਼ਰੀਡਮ ਫ਼ਾਇਟਰ ਉੱਤਰਾਧਿਕਾਰੀ ਸੰਸਥਾ ਬਲਦੇਵ ਸਿੰਘ ਅਹਿਲ ਨੇ ਆਪਣੇ ਬਿਆਨ ਵਿਚ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਪਰਿਵਾਰਾਂ ਦੀ ਅਜੇ ਤੱਕ ਕਿਸੇ ਨੇ ਸੁਧ ਨਹੀਂ ਲਈ ਬਲਕਿ ਇਨ੍ਹਾਂ ਦੇ ਨਾਂਅ 'ਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਗਾਇਆ ਅਣਮਿਥੇ ਸਮੇਂ ਲਈ ਧਰਨਾ ਦੂਜੇ ਦਿਨ 'ਚ ਦਾਖ਼ਲ

ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੇ ਕਿਸਾਨਾਂ ਵਲੋਂ ਪੰਜਾਬ ਰਾਜ ਬਿਜਲੀ ਬੋਰਡ ਦੇ ਵਿਰੁੱਧ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਜੈਤੋ ਰਜਬਾਹੇ 'ਤੇ ਅਣਮਿਥੇ ਲਈ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਧਰਨੇ ਕਾਰਨ ਸ੍ਰੀ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਪੀ. ਐੱਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਰੀਜ਼ਨ ਦੇ ਸਮੂਹ ਇੰਜੀਨੀਅਰਾਂ ਦੀ ਮੀਟਿੰਗ ਫ਼ਰੀਦਕੋਟ ਵਿਖੇ ਹੋਈ | ਮੀਟਿੰਗ 'ਚ ਹਾਜ਼ਰ ਸਮੂਹ ਮੈਂਬਰਾਂ ਨੇ ਮੌਜੂਦਾ ਸਮੇਂ ਵਿਚ ਪਾਵਰਕਾਮ ਮੈਨੇਜ਼ਮੈਂਟ ਦੇ ਪਾਵਰ ਸੈਕਟਰ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਅਸਲ੍ਹੇ ਤੇ ਕਾਰ ਸਮੇਤ ਸੱਤ ਨੌਜਵਾਨ ਗਿ੍ਫ਼ਤਾਰ

ਬਾਜਾਖਾਨਾ, 4 ਜੂਨ (ਜੀਵਨ ਗਰਗ, ਜਗਦੀਪ ਸਿੰਘ ਗਿੱਲ)-ਜ਼ਿਲ਼੍ਹਾ ਫ਼ਰੀਦਕੋਟ ਦੀ ਪੁਲਿਸ ਨੂੰ ਜੁਰਮਾਂ ਦੇ ਖ਼ਿਲਾਫ਼ ਮਨਾਏ ਜਾ ਰਹੇ ਘੱਲੂਘਾਰੇ ਹਫ਼ਤੇ ਦੌਰਾਨ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸੀ.ਆਈ.ਏ. ਸਟਾਫ਼ ਜੈਤੋ ਨੇ ਮਾਨਸਾ, ਬਠਿੰਡਾ ਤੇ ਬਰਨਾਲਾ ਆਦਿ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਸਰੀਰਕ ਸਿੱਖਿਆ ਦੇ ਪਦਉੱਨਤ ਲੈਕਚਰਾਰਾਂ ਨੂੰ ਹਾਜ਼ਰ ਕਰਵਾਉਣ ਦੀ ਮੰਗ

ਫ਼ਰੀਦਕੋਟ, 4 ਜੂਨ (ਸਰਬਜੀਤ ਸਿੰਘ)-ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਪਿਛਲੇ ਦੋ ਸਾਲਾਂ ਤੋਂ ਵਿਭਾਗ ਦੀਆਂ ਗ਼ਲਤ ਨੀਤੀਆਂ ਦਾ ਖਾਮਿਆਜਾ ਭੁਗਤ ਰਹੇ ਮਾਸਟਰ ਕਾਡਰ ਤੋਂ ਪਦ ਉੱਨਤ ਹੋਏ ਸਰੀਰਕ ਸਿੱਖਿਆ ਵਿਸ਼ੇ ਦੇ ਲੈਕਚਰਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ

ਫ਼ਰੀਦਕੋਟ, 4 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਿਵਲ ਸਰਜਨ ਫ਼ਰੀਦਕੋਟ ਡਾ: ਸੰਜੇ ਕਪੂਰ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਵਿਸ਼ਵਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਸਥਾਨਕ ਦਸਮੇਸ਼ ਨਗਰ, ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਨੇ ਭਾਈ ਰਾਹੁਲ ਸਿੰਘ ਸਿੱਧੂ ਨੂੰ ਸੌ ਾਪਿਆ ਮੰਗ ਪੱਤਰ

ਕੋਟਕਪੂਰਾ, 4 ਜੂਨ (ਮੇਘਰਾਜ)-ਨਗਰ ਕੌਂਸਲ ਕੋਟਕਪੂਰਾ ਦੇ ਦਫ਼ਤਰ ਵਿਖੇ ਨਵੀਂ ਚੁਣੀ ਗਈ ਸਫ਼ਾਈ ਸੇਵਕ ਯੂਨੀਅਨ ਦੇ ਅਹੁਦੇਦਾਰਾਂ ਨਾਲ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਨੇ ਮੁਲਾਕਾਤ ਕੀਤੀ ਤੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ...

ਪੂਰੀ ਖ਼ਬਰ »

ਵਿਸ਼ਵ ਸਾਈਕਲ ਦਿਵਸ ਮਨਾਇਆ

ਕੋਟਕਪੂਰਾ, 4 ਜੁੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿ:) ਟੀਮ ਦੇ ਮੈਂਬਰਾਂ ਵਲੋਂ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਕਲੇਰ ਨੇ ਦੱਸਿਆ ਕਿ ਟੀਮ ਵਲੋਂ ਇਕ ਹਫ਼ਤਾ ਸਾਈਕਲ ਦਿਵਸ ਮਨਾਇਆ ਜਾਵੇਗਾ | ਕੋਰੋਨਾ ...

ਪੂਰੀ ਖ਼ਬਰ »

ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੇਸ਼ ਦੇ 'ਚ ਮਹਿੰਗਾਈ ਦਾ ਬੋਲਬਾਲਾ- ਲਾਲੀ ਬਾਦਲ

ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਕਾਰਨ ਅੱਜ ਦੇਸ਼ 'ਚ ਮਹਿੰਗਾਈ ਦਾ ਬੋਲਬਾਲਾ ਹੈ ਤੇ ਲੋਕਾਂ ਦਾ ਜਿਊਣਾ ਦੁਬਰ ਹੋ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਆਗੂ ਲਾਲੀ ਬਾਦਲ ਨੇ ਜੈਤੋ ਸਰਕਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ

ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਵਲੋਂ ਵਾਤਾਵਰਨ ਦਿਵਸ ਨੂੰ ...

ਪੂਰੀ ਖ਼ਬਰ »

ਪਸਚਾਤਾਪ ਸਮਾਗਮ 'ਚ ਬਰਗਾੜੀ ਵਿਖੇ ਪਹੁੰਚੀਆਂ ਸੰਗਤਾਂ ਦਾ ਕੀਤਾ ਧੰਨਵਾਦ

ਬਾਜਾਖਾਨਾ, 4 ਜੂਨ (ਜਗਦੀਪ ਸਿੰਘ ਗਿੱਲ)-ਬਰਗਾੜੀ ਵਿਖੇ ਗੁਰੂ ਸਾਹਿਬ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ, ਬਹਿਬਲ ਕਲਾਂ ਗੋਲੀਕਾਂਡ ਦੇ ਪਸਚਾਤਾਪ ਸਮਾਗਮ ਵਿਚ ਬਰਗਾੜੀ ਵਿਖੇ ਪਹੁੰਚੀਆਂ ਸੰਗਤਾਂ ਤੇ ਸਿੱਖ ਆਗੂਆਂ ਦਾ ਪੰਥਕ ਜਥੇਬੰਦੀਆਂ ਵਲੋਂ ਤਹਿ ਦਿਲੋਂ ਧੰਨਵਾਦ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਓ ਸਬੰਧੀ ਕੀਤਾ ਜਾਗਰੂਕ

ਫ਼ਰੀਦਕੋਟ, 4 ਜੂਨ (ਸਤੀਸ਼ ਬਾਗ਼ੀ)-ਸਿਵਲ ਸਰਜਨ ਡਾ. ਸੰਜੇ ਕਪੂਰ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਵਿਸ਼ਵਦੀਪ ਗੋਇਲ ਦੇ ਦਿਸ਼ਾ ਨਿਰਦੇਸ਼ 'ਤੇ ਜ਼ਿਲ੍ਹਾ ਐਪੀਡੀਮੋਲੋਜ਼ਿਸਟ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮ ਵਿਚ ਸ਼ਾਮਿਲ ਗੁਰਲਾਲ ਸਿੰਘ, ਰਮੇਸ਼ ਕੁਮਾਰ, ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਕਾਰਨ ਸ਼ਹਿਰ ਵਾਸੀ ਭੁਗਤ ਰਹੇ ਹਨ ਖਮਿਆਜ਼ਾ

ਕੋਟਕਪੂਰਾ, 4 ਜੂਨ (ਮੇਘਰਾਜ)-ਨਗਰ ਕੌਂਸਲ ਕੋਟਕਪੂਰਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਸ਼ੁਰੂ ਕੀਤੀ ਹੜਤਾਲ ਅੱਜ 23ਵੇਂ ਦਿਨ ਵੀ ਜਾਰੀ ਰਹੀ, ਪਰ ਹਾਲੇ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ...

ਪੂਰੀ ਖ਼ਬਰ »

ਅਨੂਪ੍ਰਤਾਪ ਸਿੰਘ ਦੀ ਨਿਯੁਕਤੀ ਦਾ ਸਵਾਗਤ

ਕੋਟਕਪੁੂਰਾ, 4 ਜੂਨ (ਮੋਹਰ ਸਿੰਘ ਗਿੱਲ)-ਐਡਵੋਕੇਟ ਅਨੁਪ੍ਰਤਾਪ ਸਿੰਘ ਬਰਾੜ ਪੁੱਤਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਕੋਟਕਪੂਰਾ ਨੂੰ ਸ਼੍ਰੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਏ ਜਾਣ ਦੀ ਭਰਵੀਂ ਸ਼ਲਾਘਾ ਕਰਦਿਆਂ ਸੁਰਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX