ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 minute ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  9 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  30 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਪੰਜਾਬ / ਜਨਰਲ

ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਅਰੰਭ

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਜੂਨ 1984 'ਚ ਸਮੇਂ ਦੀ ਕਾਂਗਰਸ ਸਰਕਾਰ ਦੇ ਆਦੇਸ਼ 'ਤੇ ਭਾਰਤੀ ਫੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਸਾਕਾ ਨੀਲਾ ਤਾਰਾ, ਜਿਸ ਨੂੰ ਸਿੱਖ ਕੌਮ ਵਲੋਂ ਤੀਜੇ ਘੱਲੂਘਾਰੇ ਵਜੋਂ ਯਾਦ ਕੀਤਾ ਜਾਂਦਾ ਹੈ, ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕੀਤਾ ਗਿਆ | ਜਿਸ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਇਸ ਮੌਕੇ ਭਾਈ ਸੁਖਦੇਵ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ | ਇਸ ਦੌਰਾਨ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਘੱਲੂਘਾਰਾ ਹਫ਼ਤਾ ਸਿੱਖ ਕੌਮ ਲਈ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੁੰਦਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਘੱਲੂਘਾਰਾ ਦਿਵਸ ਦੀ ਪਵਿੱਤਰਤਾ ਅਤੇ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਹੀ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਤੋਂ ਇਲਾਵਾ ਭਾਈ ਮਨਜੀਤ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਜਸਪਾਲ ਸਿੰਘ ਢੱਡੇ ਤੇ ਕੰਵਰਚੜ੍ਹਤ ਸਿੰਘ ਗਿੱਲ ਸਮੇਤ ਹੋਰ ਸ਼ਖ਼ਸੀਅਤਾਂ ਤੇ ਸੰਗਤਾਂ ਆਦਿ ਹਾਜ਼ਰ ਸਨ |

ਕੱਚੇ ਅਧਿਆਪਕਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ

ਸੰਗਰੂਰ, 4 ਜੂਨ (ਦਮਨਜੀਤ ਸਿੰਘ, ਧੀਰਜ ਪਸ਼ੌਰੀਆ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਆਪਣੀਆਂ ਮੰਗਾਂ ਲੈ ਕੇ ਪਹੁੰਚੇ ਸੂਬੇ ਭਰ ਦੇ ਕੱਚੇ ਅਧਿਆਪਕਾਂ ਦੀ ਪੁਲਿਸ ਨਾਲ ਰੱਜ ਕੇ ਖਿੱਚ-ਧੂਹ ਅਤੇ ਧੱਕਾ ਮੁੱਕੀ ਹੋਈ | ਸਥਾਨਕ ਸਿਟੀ ...

ਪੂਰੀ ਖ਼ਬਰ »

ਵਿਧਾਇਕਾਂ ਨੂੰ ਖ਼ੁਸ਼ ਕਰਨ ਲਈ ਕੰਮਾਂ ਦੀਆਂ ਸੂਚੀਆਂ 'ਤੇ ਅਮਲ ਰੁਕਿਆ

ਚੰਡੀਗੜ੍ਹ, 4 ਜੂਨ (ਹਰਕਵਲਜੀਤ ਸਿੰਘ)-ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕਾਂ ਤੇ ਮੰਤਰੀਆਂ ਦੇ ਗਿਲੇ-ਸ਼ਿਕਵੇ ਦੂਰ ਕਰਨ ਲਈ ਜੋ ਮੀਟਿੰਗਾਂ ਕੀਤੀਆਂ ਅਤੇ ਮੁੱਖ ਮੰਤਰੀ ਸਕੱਤਰੇਤ ਵਲੋਂ ਸਿਵਲ ਤੇ ਪੁਲਿਸ ...

ਪੂਰੀ ਖ਼ਬਰ »

ਸਰਕਾਰ 6ਵਾਂ ਤਨਖ਼ਾਹ ਕਮਿਸ਼ਨ 1 ਜੁਲਾਈ ਤੋਂ ਲਾਗੂ ਕਰਨ ਲਈ ਵਚਨਬੱਧ-ਵਿੱਤ ਮੰਤਰੀ

ਚੰਡੀਗੜ੍ਹ, 4 ਜੂਨ (ਹਰਕਵਲਜੀਤ ਸਿੰਘ)-ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਸਪਸ਼ਟ ਕੀਤਾ ਕਿ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ 1 ਜੁਲਾਈ ਤੋਂ ਲਾਗੂ ਸਬੰਧੀ ਸਰਕਾਰ ਵਚਨਬੱਧ ਹੈ ਅਤੇ ਬਜਟ ਇਜਲਾਸ ਦੌਰਾਨ ਵੀ ਉਨ੍ਹਾਂ ਇਸ ਮੰਤਵ ਦਾ ...

ਪੂਰੀ ਖ਼ਬਰ »

6ਵੇਂ ਤਨਖ਼ਾਹ ਕਮਿਸ਼ਨ ਦੇ ਕਾਰਜਕਾਲ 'ਚ ਫਿਰ ਵਾਧਾ

ਚੰਡੀਗੜ੍ਹ, 4 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਸਰਕਾਰ ਦੀ ਹਾਲਤ ਹਾਸੋ-ਹੀਣੀ ਬਣਦੀ ਜਾ ਰਹੀ ਹੈ | ਮੁੱਖ ਮੰਤਰੀ ਵਲੋਂ ਜਿੱਥੇ ਇਸ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਇਸ ਸਾਲ ਇਕ ਜੁਲਾਈ ਤੋਂ ਲਾਗੂ ਕਰਨ ਦਾ ਐਲਾਨ ...

ਪੂਰੀ ਖ਼ਬਰ »

7 ਹਜ਼ਾਰ ਕੰਪਿਊਟਰ ਅਧਿਆਪਕਾਂ ਨੂੰ ਕਾਂਗਰਸ ਸਰਕਾਰ ਨੇ ਰੱਖਿਆ ਸਹੂਲਤਾਂ ਤੋਂ ਵਾਂਝਾ

ਫ਼ਿਰੋਜ਼ਪੁਰ, 4 ਜੂਨ (ਜਸਵਿੰਦਰ ਸਿੰਘ ਸੰਧੂ)-ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਸਥਿਤ ਸਰਕਾਰੀ ਸਕੂਲਾਂ ਅੰਦਰ ਗ਼ਰੀਬ ਅਤੇ ਅਨਪੜ੍ਹ ਮਾਪਿਆਂ ਦੇ ਬਹੁਤਾਤ 'ਚ ਪੜ੍ਹਦੇ ਹੋਣਹਾਰ ਬੱਚਿਆਂ ਨੂੰ ਯੋਗ ਸਿੱਖਿਆ ਦੇ ਕੇ ਆਧੁਨਿਕ ਤਕਨਾਲੋਜੀ ਦਾ ਹਾਣੀ ਕੰਪਿਊਟਰ ਮਾਹਿਰ ਬਣਾ ...

ਪੂਰੀ ਖ਼ਬਰ »

ਅੱਜ ਭਾਜਪਾ ਆਗੂਆਂ ਦੇ ਦਫ਼ਤਰਾਂ ਤੇ ਘਰਾਂ ਸਾਹਮਣੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ ਕਿਸਾਨ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ 5 ਜੂਨ ਨੂੰ ਭਾਜਪਾ ਆਗੂਆਂ ਦੇ ਦਫ਼ਤਰਾਂ, ਘਰਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਜਥਾ-ਸ਼ੋ੍ਰਮਣੀ ਕਮੇਟੀ

ਅੰਮਿ੍ਤਸਰ, 4 ਜੂਨ (ਜੱਸ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ (ਮੈਂਬਰ ਰਾਜ ਸਭਾ) ਨੇ ਆਪਸੀ ਸਲਾਹ - ਮਸ਼ਵਰਾ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਨ ਲਈ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ ਕਿਸਾਨ ਦੀ ਮੌਤ

ਸਮਾਲਸਰ, 4 ਜੂਨ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਕਈ ਮਹੀਨਿਆਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦਾ ਹਿੱਸਾ ਰਹੇ ਅਤੇ ਲੰਬਾ ਸਮਾਂ ਦਿੱਲੀ ਮੋਰਚੇ ਵਿਚ ਸ਼ਾਮਿਲ ਰਹੇ ਸਬ ਤਹਿਸੀਲ ਸਮਾਲਸਰ ਦੇ ਨੇੜਲੇ ਪਿੰਡ ਸੇਖਾ ਕਲਾਂ (ਮੋਗਾ) ਦੇ ਕਿਸਾਨ ਸੁਖਚੈਨ ਸਿੰਘ ...

ਪੂਰੀ ਖ਼ਬਰ »

ਗੈਂਗਸਟਰ ਦੇ ਨਾਂਅ ਹੇਠ ਵਪਾਰੀ ਤੋਂ ਡੇਢ ਕਰੋੜ ਦੀ ਫਿਰੌਤੀ ਮੰਗੀ

ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ ਦੇ ਇਕ ਨਾਮੀ ਵਪਾਰੀ ਕੋਲੋਂ ਘਰ 'ਚ ਚਿੱਠੀ ਸੁੱਟ ਕੇ ਡੇਢ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਦਾ ਪਤਾ ਲੱਗਿਆ ਹੈ | ਚਿੱਠੀ ਵਿਚ ਲਾਰੈਂਸ ਬਿਸ਼ਨੋਈ ਗਿਰੋਹ ਦਾ ਖੁਦ ਨੂੰ ਮੈਂਬਰ ਦੱਸਿਆ ਗਿਆ ਹੈ ਅਤੇ ਮੰਗ ਨਾ ਪੂਰੀ ਕਰਨ ਤੇ ...

ਪੂਰੀ ਖ਼ਬਰ »

ਨਰਸਾਂ ਨੂੰ ਸਪਾਊਸ ਨਾਲ ਜਾਣ ਦਾ ਸੁਨਹਿਰੀ ਮੌਕਾ ਦੇ ਰਿਹੈ ਇੰਗਲੈਂਡ-ਪੈਰਾਗੋਨ

ਸੰਗਰੂਰ, 4 ਜੂਨ (ਸੁਖਵਿੰਦਰ ਸਿੰਘ ਫੁੱਲ)-ਹੁਣ ਪੈਰਾਗੋਨ ਗਰੁੱਪ ਨਰਸਾਂ ਲਈ ਇਕ ਸੋਹਣਾ ਮੌਕਾ ਲੈ ਕੇ ਆਇਆ ਹੈ | ਅੱਜ ਪੈਰਾਗੋਨ ਗਰੁੱਪ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਜਿਸ ਤਰ੍ਹਾਂ ਕਿ ਅੱਜ ਦੇ ਸਮੇਂ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਹਰ ਪਾਸੇ ਫੈਲ ਰਿਹਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੁਫ਼ਤ ਵੈਕਸੀਨ ਕੇਂਦਰ ਦਾ ਉਦਘਾਟਨ

ਤਲਵੰਡੀ ਸਾਬੋ, 4 ਜੂਨ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਕੋਰੋਨਾ ਕਾਲ ਦੌਰਾਨ ਪਹਿਲਾਂ ਸੂਬੇ ਅੰਦਰ ਵੱਖ-ਵੱਖ ਥਾਵਾਂ ਤੇ ਕੋਰੋਨਾ ਸਹਾਇਤਾ ਕੇਂਦਰ ਖੋਲ੍ਹਣ ਤੋਂ ਬਾਅਦ ਰਾਜ ਅੰਦਰ ਕੋਵਿਡ ਵੈਕਸੀਨ ਦੀ ਭਾਰੀ ਕਮੀ ਨੂੰ ਦੇਖਦਿਆਂ ਸੰਗਤਾਂ ਦੇ ਮੁਫ਼ਤ ਵੈਕਸੀਨ ਲਗਾਉਣ ...

ਪੂਰੀ ਖ਼ਬਰ »

ਸ਼ੇਰਪੁਰ ਦੀ ਧੀ ਨੇ ਆ੍ਰਸਟੇਲੀਆ 'ਚ ਸੁਪਰੀਮ ਕੋਰਟ ਆਫ਼ ਨਿਊ ਸਾਊਥ ਵਾਲਸ਼ 'ਚ ਪ੍ਰੈਕਟਿਸ ਦੀ ਡਿਗਰੀ ਕੀਤੀ ਹਾਸਲ

ਸ਼ੇਰਪੁਰ, 4 ਜੂਨ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਕਸਬਾ ਸ਼ੇਰਪੁਰ ਦੀ ਜੰਮਪਲ ਡਾ. ਰਿਸੂ ਗਰਗ ਪੁੱਤਰੀ ਕੁਲਵੰਤ ਰਾਏ ਗਰਗ ਨੇ ਆਸਟ੍ਰੇਲੀਆ ਵਿਚ ਸੁਪਰੀਮ ਕੋਰਟ ਆਫ਼ ਨਿਊ ਸਾਊਥ ਵਾਲਸ਼ 'ਚ ਲਾਅ ਪੈ੍ਰਕਟਿਸ ਕਰਨ ਦੀ ਡਿਗਰੀ ਪ੍ਰਾਪਤ ਕਰ ਕੇ ਸੂਬੇ ਦਾ ਨਾਮ ਰੋਸ਼ਨ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਬਿਜਲੀ ਇੰਜੀਨੀਅਰਾਂ ਵਲੋਂ 7 ਤੋਂ ਫੋਨ ਬੰਦ ਰੱਖਣ ਦਾ ਐਲਾਨ

ਜਲੰਧਰ, 4 ਜੂਨ (ਸ਼ਿਵ)-ਸ਼ੁਰੂ ਹੋਣ ਵਾਲੇ ਪੈਡੀ ਸੀਜਨ ਤੋਂ ਪਹਿਲਾਂ ਹੀ ਬਿਜਲੀ ਇੰਜੀਨੀਅਰਾਂ ਵਲੋਂ ਸੰਘਰਸ਼ ਸ਼ੁਰੂ ਕੀਤੇ ਜਾਣ ਦੇ ਐਲਾਨ ਨਾਲ ਬਿਜਲੀ ਸਪਲਾਈ ਦੇ ਪ੍ਰਭਾਵਿਤ ਹੋਣ ਦਾ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਨਵੀਂ ਭਰਤੀ ਕਰਨ ਤੋਂ ਇਲਾਵਾ ਵੇਜ ...

ਪੂਰੀ ਖ਼ਬਰ »

ਜ਼ਿਆਦਾ ਖ਼ਰਚੇ ਵਸੂਲਣ 'ਤੇ ਵੀ ਪਾਵਰਕਾਮ ਕੋਲ ਰਹਿੰਦੀ ਹੈ ਫੰਡਾਂ ਦੀ ਕਮੀ

ਜਲੰਧਰ, 4 ਜੂਨ (ਸ਼ਿਵ ਸ਼ਰਮਾ)-ਰਾਜ 'ਚ ਬਿਜਲੀ ਉੱਪਰ 20 ਫ਼ੀਸਦੀ ਦੇ ਕਰੀਬ ਖ਼ਰਚੇ ਵਸੂਲਣ ਦੇ ਬਾਵਜੂਦ ਪਾਵਰਕਾਮ ਦਾ ਹੱਥ ਤੰਗ ਹੀ ਨਜ਼ਰ ਆਉਂਦਾ ਰਹਿੰਦਾ ਹੈ ਤੇ ਇਸ ਦਾ ਇਕ ਕਾਰਨ ਜਿੱਥੇ ਸਮੇਂ ਸਿਰ ਬਿਜਲੀ ਦੀ ਸਬਸਿਡੀ ਦੀ ਰਕਮ ਨਾ ਮਿਲਣੀ ਸ਼ਾਮਿਲ ਹੈ ਸਗੋਂ ਕੁਝ ਸਾਲਾਂ ...

ਪੂਰੀ ਖ਼ਬਰ »

ਪਾਵਰਕਾਮ, ਟਰਾਂਸਕੋ 'ਚ ਭਰਤੀ ਲਈ 60 ਫ਼ੀਸਦੀ ਨੰਬਰ ਦੀ ਸ਼ਰਤ ਨੂੰ ਲੈ ਕੇ ਉੱਠਣ ਲੱਗੇ ਸਵਾਲ

ਜਲੰਧਰ, 4 ਜੂਨ (ਸ਼ਿਵ)-ਪਾਵਰਕਾਮ, ਟਰਾਂਸਕੋ 'ਚ ਭਰਤੀ ਕਰਨ ਲਈ ਨੌਕਰੀਆਂ ਲਈ ਕੰਪਨੀਆਂ ਵਲੋਂ ਮੰਗੀਆਂ ਗਈਆਂ ਅਰਜ਼ੀਆਂ ਵਿਚ ਯੋਗਤਾ ਨੂੰ ਲੈ ਕੇ ਕਈ ਅਪਲਾਈ ਕਰਨ ਵਾਲੇ ਕੁਝ ਨੌਜਵਾਨਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਦੇ ਕਿਸੇ ਵੀ ਵਿਭਾਗ ਜਾਂ ਅਦਾਰੇ ਵਿਚ ਭਰਤੀ ...

ਪੂਰੀ ਖ਼ਬਰ »

ਜਾਖੜ ਨੇ ਵੈਕਸੀਨ ਦੀ ਮੰਗ ਸਬੰਧੀ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ-ਪੱਤਰ

ਚੰਡੀਗੜ੍ਹ, 4 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਸਾਰੇ ਨਾਗਰਿਕਾਂ ਲਈ ਵੈਕਸੀਨ ਦੀ ਮੰਗ ਸਬੰਧੀ ਪਾਰਟੀ ਵਲੋਂ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਮੰਗ ਪੱਤਰ ਸੂਬੇ ਦੇ ਰਾਜਪਾਲ ਦੇ ...

ਪੂਰੀ ਖ਼ਬਰ »

ਪੰਜਾਬ ਭਾਜਪਾ ਇੰਚਾਰਜ ਨੇ ਸਾਰੇ ਮੋਰਚਿਆਂ, ਮੀਡੀਆ ਤੇ ਸੋਸ਼ਲ ਮੀਡੀਆ ਦੀ ਟੀਮ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਸੂਬਾ ਇੰਚਾਰਜ ਦੁਸ਼ਯੰਤ ਗੌਤਮ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸੂਬੇ ਦੇ ਅਧਿਕਾਰੀਆਂ, ਸਾਰੇ ਮੋਰਚਿਆਂ ਦੇ ਸੂਬਾ ਪ੍ਰਧਾਨਾਂ, ...

ਪੂਰੀ ਖ਼ਬਰ »

ਲਾਲ ਸਿੰਘ ਮੁੜ 3 ਸਾਲਾਂ ਲਈ ਬਣੇ ਮੰਡੀ ਬੋਰਡ ਦੇ ਚੇਅਰਮੈਨ

ਚੰਡੀਗੜ੍ਹ, 4 ਜੂਨ (ਐਨ.ਐਸ.ਪਰਵਾਨਾ)-ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ. ਲਾਲ ਸਿੰਘ ਨੂੰ ਹੋਰ ਤਿੰਨ ਸਾਲਾਂ ਲਈ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਲਾਇਆ ਗਿਆ ਹੈ | ਉਨ੍ਹਾਂ ਦੀ ਮੌਜੂਦਾ ਮਿਆਦ 14 ਜੂਨ ਨੂੰ ਖ਼ਤਮ ਹੋ ਰਹੀ ਹੈ | ਉਹ ਕਈ ਸਾਲ ਤਕ ਕਈ ਵਿਭਾਗਾਂ ਦੇ ਇੰਚਾਰਜ ...

ਪੂਰੀ ਖ਼ਬਰ »

ਪੰਜਾਬੀ ਸਾਹਿਤਕਾਰ ਸਵ: ਨਾਨਕ ਸਿੰਘ ਦੇ ਵੱਡੇ ਬੇਟੇ ਲੇਖਕ ਕੁਲਦੀਪ ਸਿੰਘ ਸੂਰੀ ਦਾ ਦਿਹਾਂਤ

ਅੰਮਿ੍ਤਸਰ, 4 ਜੂਨ (ਹਰਮਿੰਦਰ ਸਿੰਘ)-ਪੰਜਾਬੀ ਸਾਹਿਤਕਾਰ ਸ: ਨਾਨਕ ਸਿੰਘ ਦੇ ਵੱਡੇ ਬੇਟੇ ਲੇਖਕ ਸ: ਕੁਲਦੀਪ ਸਿੰਘ ਸੂਰੀ (91) ਦਾ ਬਿਲਾਰਪੁਰ ਮਹਾਰਾਸ਼ਟਰ ਵਿਖੇ ਦਿਹਾਂਤ ਹੋ ਗਿਆ ਹੈ | ਉਹ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚਲ ਰਹੇ ਸਨ | ਇਸ ਸਬੰਧ ਵਿਚ ਜਾਣਕਾਰੀ ਉਨ੍ਹਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਕਾਰਨ ਵਿਜੇ ਸਾਂਪਲਾ ਪਿੰਡ ਫਫੜੇ ਭਾਈਕੇ ਦੀ ਬਜਾਏ ਪੁਲਿਸ ਲਾਈਨ ਤੋਂ ਮੁੜੇ

ਮਾਨਸਾ, 4 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਐਸ.ਸੀ./ਐਸ.ਟੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਾਨਸਾ ਜ਼ਿਲ੍ਹੇ 'ਚ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ਉਹ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ...

ਪੂਰੀ ਖ਼ਬਰ »

ਕੋਇਟਾ 'ਚ ਬੰਬ ਧਮਾਕੇ 'ਚ 3 ਬੱਚਿਆਂ ਦੀ ਮੌਤ

ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ 'ਚ ਇਕ ਹੈਂਡ ਗਰਨੇਡ (ਹੱਥਗੋਲਾ) ਫਟਣ ਨਾਲ ਘੱਟੋ-ਘੱਟ ਤਿੰਨ ਬੱਚਿਆਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ | ਪੁਲਿਸ ਦੇ ਅਨੁਸਾਰ, ਚਾਰ ਬੱਚਿਆਂ ਦੇ ਸਮੂਹ ਨੂੰ ਗਲੀ 'ਚ ਖੇਡਦਿਆਂ ਇਕ ...

ਪੂਰੀ ਖ਼ਬਰ »

ਲਹਿੰਬਰ ਹੁਸੈਨਪੁਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅੱਗੇ ਪੇਸ਼

ਐੱਸ. ਏ. ਐੱਸ. ਨਗਰ, 4 ਜੂਨ (ਕੇ. ਐੱਸ. ਰਾਣਾ)-ਆਪਣੀ ਪਤਨੀ ਨਾਲ ਚੱਲ ਰਹੇ ਘਰੇਲੂ ਵਿਵਾਦ ਦੇ ਮਾਮਲੇ 'ਚ ਅੱਜ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਸਾਹਮਣੇ ਪੇਸ਼ ਹੋਏ | ਲਹਿੰਬਰ ਹੁਸੈਨਪੁਰੀ ਨੇ ਮਹਿਲਾ ਕਮਿਸ਼ਨ ਅੱਗੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਸਾਬਕਾ ਮੁੱਖ ਗ੍ਰੰਥੀ ਗਿਆਨੀ ਭਗਵਾਨ ਸਿੰਘ

ਅੰਮਿ੍ਤਸਰ-ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਕਾਰਜਕਾਰੀ ਜਥੇਦਾਰ ਗਿਆਨੀ ਭਗਵਾਨ ਸਿੰਘ ਦਾ ਜਨਮ ਪਿੰਡ ਲੰਮੇ ਖ਼ਾਲਸਾ ਜ਼ਿਲ੍ਹਾ ਲਾਹੌਰ (ਹੁਣ ਪਾਕਿਸਤਾਨ) ਵਿਖੇ ਹੋਇਆ | ਉਨ੍ਹਾਂ ਆਪਣੀ ਮੈਟਿ੍ਕ ਤਕ ਦੀ ਪੜ੍ਹਾਈ ਨਾਨਕੇ ਪਿੰਡ ਚੜੇਵਾਨ ਜ਼ਿਲ੍ਹਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸਤਵਿੰਦਰ ਕੌਰ ਗਿੱਲ

ਸਤਵਿੰਦਰ ਕੌਰ ਗਿੱਲ ਦਾ ਜਨਮ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੁੱਚੇਨੰਗਲ ਵਿਖੇ ਉੱਚੇ ਧਾਰਮਿਕ ਵਿਚਾਰਾਂ ਦੇ ਮਾਲਕ ਪਿਤਾ ਜਥੇਦਾਰ ਜਸਵੰਤ ਸਿੰਘ ਦੇ ਘਰ ਮਾਤਾ ਬੇਅੰਤ ਕੌਰ ਦੀ ਕੁੱਖੋਂ 1 ਜਨਵਰੀ 1948 ਨੂੰ ਹੋਇਆ | ਆਪ ਨੇ ਪ੍ਰਾਇਮਰੀ ਤੇ ਹਾਈ ਤੱਕ ਦੀ ਵਿਦਿਆ ਆਪਣੇ ...

ਪੂਰੀ ਖ਼ਬਰ »

ਏਵਨ ਸਾਈਕਲ ਨੇ ਐਮ.ਵਾਈ.ਬੀ.ਵਾਈ.ਕੇ. ਫ਼ੰਡ ਦੀ ਵਰਤੋਂ ਨਾਲ ਤਕਨਾਲੌਜੀ ਅਪਗ੍ਰੇਡ ਵਾਲੇ ਪਾਸੇ ਵਧਾਏ ਕਦਮ

ਲੁਧਿਆਣਾ, 4 ਜੂਨ (ਪੁਨੀਤ ਬਾਵਾ)-ਦੇਸ਼ ਦੀ ਮੋਹਰੀ ਸਾਈਕਲ ਬਣਾਉਣ ਵਾਲੀ ਕੰਪਨੀ ਏਵਨ ਸਾਈਕਲ ਵਲੋਂ ਭਾਰਤ ਦੇ ਪ੍ਰਮੁੱਖ ਪਬਲਿਕ ਸਾਈਕਲ ਸੈਰ ਸਟਾਰਟਅੱਪ ਮਾਈਬਾਈਕ 'ਚ ਇਕ ਮਹੱਤਵਪੂਰਨ ਰਕਮ ਦਾ ਨਿਵੇਸ਼ ਕੀਤਾ ਹੈ | ਐਮ. ਵਾਈ. ਬੀ. ਵਾਈ. ਕੇ. ਫ਼ੰਡਾਂ ਦੀ ਵਰਤੋਂ ਤਕਨਾਲੌਜੀ ...

ਪੂਰੀ ਖ਼ਬਰ »

ਇੰਜ: ਗਿਆਸਪੁਰਾ ਵਲੋਂ ਕੇਜਰੀਵਾਲ ਨਾਲ ਬੰਦ ਕਮਰਾ ਮੀਟਿੰਗ

ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਪਣੀ ਦਿੱਲੀ ਸਥਿਤ ਰਿਹਾਇਸ਼ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨਾਲ ਤਕਰੀਬਨ ਅੱਧਾ ਘੰਟਾ ਬੰਦ ...

ਪੂਰੀ ਖ਼ਬਰ »

16 ਸਾਲ ਦੀ ਲੜਕੀ ਨਾਲ ਵਿਆਹ ਕਰਵਾਇਆ, ਹਾਈਕੋਰਟ ਨੇ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 4 ਜੂਨ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਿਟਸ ਅਰਵਿੰਦ ਸਿੰਘ ਸਾਂਗਵਾਨ ਨੇ ਇਕ 20 ਸਾਲਾਂ ਦੇ ਲੜਕੇ ਵਲੋਂ ਲਗਭਗ 16 ਸਾਲਾਂ ਦੀ ਲੜਕੀ ਨਾਲ ਵਿਆਹ ਕਰਵਾ ਕੇ ਕੀਤੀ ਸੁਰੱਖਿਆ ਦੀ ਮੰਗ ਨੂੰ ਠੁਕਰਾ ਦਿੱਤਾ | ਹਾਈਕੋਰਟ ਨੇ ਕਿਹਾ ਕਿ ਦੋਵੇਂ ...

ਪੂਰੀ ਖ਼ਬਰ »

ਪ੍ਰੋ: ਵਲਟੋਹਾ ਵਲੋਂ ਦੋਖੀਆਂ ਨੂੰ ਸਿੱਖ ਕੌਮ ਦੇ ਦੁਸ਼ਮਣ ਕਰਾਰ ਦੇਣ ਲਈ ਹੁਕਮਨਾਮਾ ਜਾਰੀ ਕਰਨ ਦੀ ਅਪੀਲ

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ 6 ਜੂਨ ਨੂੰ ਘੱਲੂਘਾਰੇ ਦੀ ਬਰਸੀ ਮੌਕੇ, ਜੂਨ 1984 ਦੇ ...

ਪੂਰੀ ਖ਼ਬਰ »

ਬੀ.ਐਨ. ਓਵਰਸੀਜ਼ ਐਜੂਕੇਸ਼ਨਲ ਸਰਵਿਸਿਜ਼ ਮਨਾ ਰਿਹਾ ਹੈ ਆਪਣੀ 25ਵੀਂ ਵਰ੍ਹੇਗੰਢ-ਐਡਵੋਕੇਟ ਭੂੰਬਲਾ

ਜਲੰਧਰ, 4 ਜੂਨ (ਅ. ਬ.)-ਪਿਛਲੇ 25 ਸਾਲਾਂ ਤੋਂ ਭਾਰਤੀ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰ ਰਹੀ ਸੰਸਥਾ ਬੀ. ਐਨ. ਓਵਰਸੀਜ਼ ਐਜੂਕੇਸ਼ਨਲ ਸਰਵਿਸਿਜ਼ ਵਲੋਂ ਅੱਜ 5 ਜੂਨ, 2021 ਨੂੰ ਆਪਣੇ 25 ਸਾਲ ਪੂਰੇ ਕਰਨ ਦੀ ਖ਼ੁਸ਼ੀ ਵਿਚ ਆਪਣੀਆਂ ਸਾਰੀਆਂ ਸੇਵਾਵਾਂ ਜਿਵੇਂ ਵਿਦਿਆਰਥੀ ਵੀਜ਼ਾ ...

ਪੂਰੀ ਖ਼ਬਰ »

ਨਿਊਹਾਲੈਂਡ ਐਗਰੀਕਲਚਰ ਨੇ ਇੰਡੀਅਨ ਟਰੈਕਟਰ ਆਫ ਈਅਰ 'ਚ 4 ਪੁਰਸਕਾਰ ਪ੍ਰਾਪਤ ਕੀਤੇ

ਅੰਮਿ੍ਤਸਰ, 4 ਜੂਨ (ਅ. ਬ.)-ਸੀ ਐਨ ਐਚ ਇੰਡਸਟ੍ਰੀਅਲ ਦੇ ਇਕ ਬ੍ਰਾਂਡ, ਨਿਊਹਾਲੈਂਡ ਐਗਰੀਕਲਚਰ ਨੇ ਆਈ ਟੀ ਓ ਟੀ ਵਾਈ-2021 ਵਿਚ ਚਾਰ ਇਨਾਮ ਜਿੱਤ ਕੇ ਭਾਰਤ ਵਿਚ ਆਪਣਾ ਮੋਹਰੀ ਸਥਾਨ ਅਤੇ ਪ੍ਰਸਿੱਧੀ ਪੱਕੀ ਕੀਤੀ ਹੈ | ਟਰੈਕਟਰ ਜੰਕਸ਼ਨ ਦੁਆਰਾ ਆਯੋਜਿਤ ਕੰਪਨੀ ਨੇ ਚਾਰ ...

ਪੂਰੀ ਖ਼ਬਰ »

ਸੋਨਾਲੀਕਾ ਵਲੋਂ ਆਪਣੇ ਕਰਮਚਾਰੀਆਂ ਦਾ 100 ਫ਼ੀਸਦੀ ਟੀਕਾਕਰਨ

ਜਲੰਧਰ, 4 ਜੂਨ (ਅਜੀਤ ਬਿਊਰੋ)-ਕੋਰੋਨਾ ਦੀ ਦੂਸਰੀ ਲਹਿਰ ਰੋਕਣ ਦੇ ਉਦੇਸ਼ ਨਾਲ ਸੋਨਲੀਕਾ ਅਪ੍ਰੈਲ 21 'ਚ ਆਪਣੇ 100 ਫ਼ੀਸਦੀ ਕਾਮਿਆਂ ਦਾ ਟੀਕਾਕਰਨ ਕਰਨ ਲਈ ਅੱਗੇ ਆਈ | ਕੰਪਨੀ ਨੇ ਕਿਹਾ ਕਿ ਉਸ ਦੇ ਸਾਰੇ ਸਟਾਫ਼ ਮੈਂਬਰਾਂ ਨੂੰ ਕੇਵਲ ਦੋ ਮਹੀਨਿਆਂ 'ਚ ਕੋਵਿਡ ਵੈਕਸੀਨ ਦਾ ...

ਪੂਰੀ ਖ਼ਬਰ »

ਭਾਈ ਅਮਰਜੀਤ ਸਿੰਘ ਚਾਵਲਾ ਨੂੰ ਸਦਮਾ, ਕੁੜਮ ਦਾ ਦਿਹਾਂਤ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਕੁੜਮ ਰਣਜੀਤ ਸਿੰਘ ਦਿਉਲ ਅਚਾਨਕ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ, ਉਹ 62 ਵਰਿ੍ਹਆਂ ਦੇ ਸਨ | ...

ਪੂਰੀ ਖ਼ਬਰ »

ਮਾਰੀਸ਼ਸ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਦਿਹਾਂਤ 'ਤੇ ਇਕ ਦਿਨ ਦਾ ਰਾਸ਼ਟਰੀ ਸੋਗ ਅੱਜ

ਨਵੀਂ ਦਿੱਲੀ, 4 ਜੂਨ (ਏਜੰਸੀ)-ਮਾਰੀਸ਼ਸ ਦੇ ਸਾਬਕਾ ਪ੍ਰਧਾਨ ਮੰਤਰੀ ਅਨਿਰੁਧ ਜਗਨਾਥ ਦੇ ਦਿਹਾਂਤ 'ਤੇ ਕੱਲ੍ਹ ਪੂਰੇ ਦੇਸ਼ 'ਚ ਸਰਕਾਰੀ ਸੋਗ ਰਹੇਗਾ | ਗ੍ਰਹਿ ਮੰਤਰਾਲੇ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਮਾਰੀਸ਼ਸ ਦੇ ਸਾਬਕਾ ਪ੍ਰਧਾਨ ਮੰਤਰੀ ਅਨਿਰੁਧ ਜੁਗਨਾਥ ਦੇ ...

ਪੂਰੀ ਖ਼ਬਰ »

ਵੈਕਸੀਨ ਦੀ ਬਰਬਾਦੀ ਨੂੰ ਹੋਰ ਘੱਟ ਕਰਨ ਦੀ ਜ਼ਰੂਰਤ-ਮੋਦੀ

ਨਵੀਂ ਦਿੱਲੀ, 4 ਜੂਨ (ਏਜੰਸੀ)-ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਟੀਕਿਆਂ ਦੀ ਉਪਲੱਬਧਤਾ ਅਤੇ ਉਸ ਦੇ ਉਤਪਾਦਨ ਨੂੰ ਵਧਾਉਣ ਨੂੰ ਲੈ ਕੇ ਇਕ ਸਮੀਖਿਆ ਬੈਠਕ ਕੀਤੀ ਗਈ | ਇਸ ਦੌਰਾਨ ਮੋਦੀ ਨੂੰ ਟੀਕਾਕਰਨ ਨੂੰ ਲੈ ਕੇ ਜੋ 'ਰੋਡ ਮੈਪ' ਤਿਆਰ ਕੀਤਾ ਗਿਆ ਹੈ, ...

ਪੂਰੀ ਖ਼ਬਰ »

'ਡਰੀਮ ਗਰਲ' ਅਦਾਕਾਰਾ ਰਿੰਕੂ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ

ਮੁੰਬਈ, 4 ਜੂਨ (ਏਜੰਸੀ)-ਆਯੁਸ਼ਮਨ ਖੁਰਾਨਾ ਦੀ ਫ਼ਿਲਮ 'ਡਰੀਮ ਗਰਲ' 'ਚ ਅਦਾਕਾਰੀ ਨਾਲ ਚਰਚਾ 'ਚ ਆਈ ਰਿੰਕੂ ਸਿੰਘ ਨਿਕੁੰਭ (35) ਦਾ ਅਸਾਮ ਦੇ ਇਕ ਹਸਪਤਾਲ 'ਚ ਕੋਰੋਨਾ ਦੇ ਚਲਦਿਆਂ ਦਿਹਾਂਤ ਹੋ ਗਿਆ | ਇਹ ਜਾਣਕਾਰੀ ਉਸ ਦੀ ਚਚੇਰੀ ਭੈਣ ਚੰਦਾ ਨੇ ਸ਼ੁੱਕਰਵਾਰ ਨੂੰ ਦਿੱਤੀ | ...

ਪੂਰੀ ਖ਼ਬਰ »

ਚੇਨਈ ਦੇ ਚਿੜੀਆਘਰ 'ਚ ਸਾਰਸ ਪਾਜ਼ੀਟਿਵ ਸ਼ੇਰਨੀ ਦੀ ਮੌਤ-9 ਹੋਰ ਪੀੜਤ

ਚੇਨਈ, 4 ਜੂਨ (ਏਜੰਸੀ)-ਤਾਮਿਲਨਾਡੂ ਦੀ ਰਾਜਧਾਨੀ ਚੇਨਈ ਨੇੜੇ ਸਥਿਤ ਚਿੜੀਆ ਘਰ 'ਚ ਇਕ ਸ਼ੇਰਨੀ ਦੀ 'ਸਾਰਸ-ਕੋਵ2' ਕਾਰਨ ਮੌਤ ਹੋ ਗਈ ਹੈ ਜਦਕਿ 9 ਹੋਰ 'ਸਾਰਸ-ਕੋਵ2' ਤੋਂ ਪੀੜਤ ਹਨ | ਚੇਨਈ ਦੇ ਬਾਹਰਲੇ ਇਲਾਕੇ 'ਚ ਸਥਿਤ ਅਰਿਗਨਾਰ ਅੰਨਾ ਜ਼ੂਲਾਜੀਕਲ ਪਾਰਕ 'ਚ 9 ਸਾਲ ਦੀ ਸ਼ੇਰਨੀ ...

ਪੂਰੀ ਖ਼ਬਰ »

ਲੇਹ, ਆਂਧਰਾ ਪ੍ਰਦੇਸ਼, ਤੇਲੰਗਾਨਾ 'ਚ ਵੀ ਪੈਟਰੋਲ 100 ਦੇ ਪਾਰ

ਨਵੀਂ ਦਿੱਲੀ, 4 ਜੂਨ (ਏਜੰਸੀ)—ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਤੋਂ ਬਾਅਦ ਲੇਹ, ਆਂਧਰਾ ਪ੍ਰਦੇਸ਼ ਦੇ ਲਗਪਗ ਸਾਰਿਆਂ ਜ਼ਿਲਿ੍ਹਆਂ ਤੇ ਤੇਲੰਗਾਨਾ ਦੇ ਕੁਝ ਹਿੱਸਿਆਂ 'ਚ ਪੈਟਰੋਲ ਦੇ ਭਾਅ 100 ਰੁਪਏ ਪ੍ਰਤੀ ਲੀਟਰ ਦੇ ਪਾਰ ਪੁੱਜ ਗਏ ਹਨ | ਤੇਲ ਕੰਪਨੀਆਂ ਵਲੋਂ ...

ਪੂਰੀ ਖ਼ਬਰ »

ਕੋਵੈਕਸੀਨ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਮਾਨਤਾ ਦਿਵਾਉਣ ਲਈ ਡਾਟਾ ਕੀਤਾ ਜਾ ਰਿਹਾ ਹੈ ਸਾਂਝਾ- ਕੇਂਦਰ

ਨਵੀਂ ਦਿੱਲੀ, 4 ਜੂਨ (ਏਜੰਸੀ)-ਭਾਰਤ ਸਰਕਾਰ ਨੇ ਦੱਸਿਆ ਕਿ ਉਸ ਵਲੋਂ ਭਾਰਤ ਬਾਇਓਟੈਕ ਦੇ ਟੀਕੇ 'ਕੋਵੈਕਸੀਨ' ਨੰੂ ਮਾਨਤਾ ਦਿਵਾਉਣ ਲਈ ਵਿਸ਼ਵ ਸਿਹਤ ਸੰਗਠਨ ਨਾਲ ਡਾਟਾ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਇਸ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ | ...

ਪੂਰੀ ਖ਼ਬਰ »

ਭਾਰਤ 'ਚ ਫਸੇ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ 31 ਅਗਸਤ ਤੱਕ ਵਧਾਈ

ਨਵੀਂ ਦਿੱਲੀ, 4 ਜੂਨ (ਏਜੰਸੀ)-ਸਰਕਾਰ ਨੇ ਕੋਵਿਡ ਕਾਰਨ ਭਾਰਤ 'ਚ ਫਸੇ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ 31 ਅਗਸਤ ਤੱਕ ਵਧਾ ਦਿੱਤੀ ਹੈ | ਵੀਜ਼ੇ ਦੀ ਮਿਆਦ 'ਚ ਇਹ ਵਾਧਾ ਮੁਫਤ ਕੀਤਾ ਗਿਆ ਹੈ | ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਮਾਰਚ 2020 ਤੋਂ ਕੋਵਿਡ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX