ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  1 day ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਸੰਪਾਦਕੀ

ਕੇਰਲ ਤੇ ਪੰਜਾਬ ਦੀ ਤੁਲਨਾ

ਅੰਤਰਰਾਸ਼ਟਰੀ ਸੰਸਥਾ ਸੰਯੁਕਤ ਰਾਸ਼ਟਰ, ਜਿਸ ਵਿਚ ਅੱਜ ਦੁਨੀਆ ਭਰ ਦੇ ਬਹੁਤੇ ਦੇਸ਼ ਸ਼ਾਮਿਲ ਹਨ, ਨੇ ਵੱਖ-ਵੱਖ ਅਹਿਮ ਖੇਤਰਾਂ ਵਿਚ ਕਿਸੇ ਨਾ ਕਿਸੇ ਢੰਗ ਨਾਲ ਆਪਣਾ ਵੱਡਾ ਯੋਗਦਾਨ ਪਾਇਆ ਹੈ। ਇਸ ਨਾਲ ਜੁੜੀਆਂ ਸੰਸਥਾਵਾਂ ਲਗਾਤਾਰ ਖੋਜ ਪੜਤਾਲ ਕਰਦੀਆਂ ਰਹਿੰਦੀਆਂ ਹਨ। ਇਹ ਵੀ ਕਿ ਪਿੱਛੇ ਰਹਿ ਗਏ ਦੇਸ਼ਾਂ ਜਾਂ ਸਮਾਜਾਂ ਨੂੰ ਕਿਸ ਢੰਗ ਨਾਲ ਉੱਤੇ ਚੁੱਕਣਾ ਹੈ। ਖ਼ਾਸ ਤੌਰ 'ਤੇ ਇਸ ਦਾ ਯੋਗਦਾਨ ਸਿਹਤ, ਸਿੱਖਿਆ ਅਤੇ ਵਿਸ਼ਵ ਵਿਚ ਫੈਲੀ ਗੁਰਬਤ ਸਬੰਧੀ ਯੋਜਨਾਵਾਂ ਬਣਾਉਣ ਵਿਚ ਹੁੰਦਾ ਹੈ। ਭਾਰਤ ਸਰਕਾਰ ਦੇ ਨੀਤੀ ਆਯੋਗ ਨੇ ਸੰਯੁਕਤ ਰਾਸ਼ਟਰ ਦੇ ਸਹਿਯੋਗ ਅਤੇ ਉਸ ਦੀ ਕਾਰਜਸ਼ੈਲੀ ਦੀ ਤਰਜ਼ 'ਤੇ ਭਾਰਤ ਦੇ ਸੂਬਿਆਂ ਅਤੇ ਕੇਂਦਰ ਪ੍ਰਸ਼ਾਸਿਤ ਪ੍ਰਦੇਸ਼ਾਂ ਦੇ ਵਿਕਾਸ ਦੇ ਟੀਚਿਆਂ ਸਬੰਧੀ ਆਪਣੇ ਸੂਚਕ ਅੰਕ ਜਾਰੀ ਕੀਤੇ ਹਨ, ਜਿਨ੍ਹਾਂ ਤੋਂ ਪਿਛਲੇ ਸਮੇਂ ਵਿਚ ਵੱਖ-ਵੱਖ ਰਾਜਾਂ ਨੇ ਅਹਿਮ ਖੇਤਰਾਂ ਵਿਚ ਜੋ ਪ੍ਰਾਪਤੀਆਂ ਕੀਤੀਆਂ ਹਨ, ਉਨ੍ਹਾਂ ਦਾ ਵੇਰਵਾ ਦਰਜ ਕੀਤਾ ਹੈ। ਉਨ੍ਹਾਂ ਰਾਜਾਂ ਦਾ ਵੀ ਜੋ ਇਸ ਤੋਰ ਵਿਚ ਪਿੱਛੇ ਰਹਿ ਗਏ ਹਨ। ਉਨ੍ਹਾਂ ਨੂੰ ਵੀ ਤੁਲਨਾਤਮਿਕ ਆਧਾਰ 'ਤੇ ਕਿਵੇਂ ਅੱਗੇ ਵਧਾਉਣਾ ਹੈ।
ਰਾਜਾਂ ਵਿਚਲੇ ਵਿਕਾਸ ਜਾਂ ਉਨ੍ਹਾਂ ਵਿਚ ਰਹਿ ਗਈਆਂ ਘਾਟਾਂ ਦੀ ਭਰਪਾਈ ਚੰਗੀ ਯੋਜਨਾਬੰਦੀ ਨਾਲ ਹੀ ਕੀਤੀ ਜਾ ਸਕਦੀ ਹੈ ਅਤੇ ਇਹ ਵੀ ਕਿ ਜਿਹੜੇ ਰਾਜ ਅੱਗੇ ਵਧੇ ਹਨ, ਉਨ੍ਹਾਂ ਦੇ ਵਿਕਾਸ ਦੇ ਤਜਰਬਿਆਂ ਨੂੰ ਨਮੂਨੇ ਵਜੋਂ ਵੀ ਲਿਆ ਜਾ ਸਕਦਾ ਹੈ। ਅਸੀਂ ਸਮਝਦੇ ਹਾਂ ਕਿ ਇਸ ਵਿਚ ਰਾਜਾਂ ਦਾ ਆਪਣਾ ਯੋਗਦਾਨ ਵਧੇਰੇ ਹੋਣਾ ਚਾਹੀਦਾ ਹੈ। ਅੱਜ ਬਹੁਤੇ ਰਾਜ ਵਾਅਦਿਆਂ ਅਤੇ ਦਾਅਵਿਆਂ ਵਿਚ ਹੀ ਉਲਝ ਕੇ ਰਹਿ ਗਏ ਹਨ। ਉਨ੍ਹਾਂ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਸਮੁੱਚੇ ਰੂਪ ਵਿਚ ਜ਼ਾਬਤੇ ਦੀ ਘਾਟ ਹੈ ਅਤੇ ਉਨ੍ਹਾਂ ਵਿਚ ਪ੍ਰਸ਼ਾਸਨਿਕ ਯੋਗਤਾ ਰੜਕਦੀ ਵਿਖਾਈ ਦਿੰਦੀ ਹੈ। ਉਨ੍ਹਾਂ ਸਾਹਮਣੇ ਤੇਜ਼ੀ ਨਾਲ ਵਿਕਾਸ ਕਰ ਰਹੇ ਰਾਜਾਂ ਦੀਆਂ ਉਦਾਹਰਨਾਂ ਰੱਖੀਆਂ ਜਾਣੀਆਂ ਜ਼ਰੂਰੀ ਹਨ। ਨੀਤੀ ਆਯੋਗ ਦੇ 2020-21 ਦੇ ਇੰਡੀਆ ਇੰਡੈਕਸ ਨੇ ਦੇਸ਼ ਦੀ ਇਨ੍ਹਾਂ ਪੱਖਾਂ ਤੋਂ ਸਮੁੱਚੀ ਸਥਿਤੀ ਨੂੰ ਜਾਣਨ ਦਾ ਯਤਨ ਕੀਤਾ ਹੈ। ਰਾਜਾਂ ਦੇ ਸਮਾਜਿਕ, ਆਰਥਿਕ ਅਤੇ ਵਾਤਾਵਰਨ ਦੇ ਮਾਪਦੰਡਾਂ ਦੀ ਪੁਣਛਾਣ ਕੀਤੀ ਹੈ। ਇਸ ਸਰਵੇਖਣ ਵਿਚ ਇਕ ਵਾਰ ਫਿਰ ਉੱਤਮ ਰਾਜ ਵਜੋਂ ਕੇਰਲ ਪਹਿਲੇ ਨੰਬਰ 'ਤੇ ਆਇਆ ਹੈ। ਜਿਸ ਤਰ੍ਹਾਂ ਕਿ ਅੰਦਾਜ਼ਾ ਹੀ ਕੀਤਾ ਜਾ ਸਕਦਾ ਸੀ, ਪੰਜਾਬ ਦਾ ਨੰਬਰ ਇਸ ਸੂਚੀ ਵਿਚ 13ਵਾਂ ਹੈ, ਜਿਸ ਵਿਚੋਂ ਸਮਾਜ ਅਤੇ ਪ੍ਰਸ਼ਾਸਨ ਲਈ ਆਪਾ-ਪੜਚੋਲ ਦੀ ਗੱਲ ਉੱਭਰ ਕੇ ਸਾਹਮਣੇ ਆਉਂਦੀ ਹੈ। ਸਮੁੱਚੇ ਰੂਪ ਵਿਚ ਕੇਰਲ ਨੇ ਵਿਕਾਸ ਸਬੰਧੀ ਆਪਣੀਆਂ ਪ੍ਰਾਪਤੀਆਂ ਦੇ ਆਧਾਰ 'ਤੇ 100 ਵਿਚੋਂ 75 ਅੰਕ ਹਾਸਲ ਕੀਤੇ ਹਨ। ਹਿਮਾਚਲ ਪ੍ਰਦੇਸ਼ ਅਤੇ ਤਾਮਿਲਨਾਡੂ ਦੂਸਰੇ ਸਥਾਨ 'ਤੇ ਰਹੇ ਹਨ। ਇਸ ਸੂਚੀ ਵਿਚ ਪਿਛਲੇ ਸਾਲ ਦੀ ਤਰ੍ਹਾਂ ਬਿਹਾਰ ਸਭ ਤੋਂ ਫਾਡੀ ਰਿਹਾ ਹੈ। ਉਸ ਤੋਂ ਵਧੇਰੇ ਅੰਕ ਝਾਰਖੰਡ ਅਤੇ ਆਸਾਮ ਦੇ ਹਨ ਜਦੋਂ ਕਿ ਇਹ ਵੀ ਇਸ ਦੌੜ ਵਿਚ ਕਾਫੀ ਪਿੱਛੇ ਰਹਿ ਗਏ ਹਨ। ਆਂਧਰਾ ਪ੍ਰਦੇਸ਼, ਗੋਆ, ਕਰਨਾਟਕ ਅਤੇ ਉੱਤਰਾਖੰਡ ਤੀਸਰੇ ਨੰਬਰ 'ਤੇ ਆਏ ਹਨ। ਉਨ੍ਹਾਂ ਨੂੰ 72 ਅੰਕ ਦਿੱਤੇ ਗਏ ਹਨ ਅਤੇ ਚੌਥੀ ਥਾਂ 'ਤੇ 71 ਨੰਬਰਾਂ ਨਾਲ ਸਿੱਕਮ ਅਤੇ ਪੰਜਵੀਂ ਥਾਂ 'ਤੇ 70 ਨੰਬਰਾਂ ਨਾਲ ਮਹਾਰਾਸ਼ਟਰ ਆਇਆ ਹੈ। ਹੋਰ ਅਹਿਮ ਪ੍ਰਾਪਤੀਆਂ ਵਿਚ ਗ਼ਰੀਬੀ ਦੂਰ ਕਰਨ ਵਿਚ ਤਾਮਿਲਨਾਡੂ ਅਤੇ ਭੁੱਖਮਰੀ ਘੱਟ ਕਰਨ ਵਿਚ ਕੇਰਲ ਅੱਵਲ ਆਏ ਹਨ। ਗੁਣਵੱਤਾ ਵਾਲੀ ਸਿੱਖਿਆ ਵਿਚ ਵੀ ਕੇਰਲ ਪਹਿਲੇ ਨੰਬਰ 'ਤੇ ਰਿਹਾ ਹੈ। ਬਿਹਤਰ ਆਰਥਿਕ ਸਥਿਤੀ ਵਿਚ ਹਿਮਾਚਲ ਪਹਿਲੇ ਨੰਬਰ 'ਤੇ ਹੈ। ਸਨਅਤ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਿਚ ਗੁਜਰਾਤ ਦਾ ਨੰਬਰ ਆਉਂਦਾ ਹੈ।
ਅੱਜ ਇਨ੍ਹਾਂ ਅੰਕਾਂ ਵਿਚ ਪੰਜਾਬ ਹਰ ਪੱਖ ਤੋਂ ਪਛੜਿਆ ਨਜ਼ਰ ਆਉਂਦਾ ਹੈ। ਡੂੰਘੀ ਨਜ਼ਰ ਮਾਰਿਆਂ ਪਤਾ ਲਗਦਾ ਹੈ ਕਿ ਇਹ ਹਰ ਅਹਿਮ ਖੇਤਰ ਵਿਚ ਫਾਡੀ ਬਣਦਾ ਜਾ ਰਿਹਾ ਹੈ। ਇਸ ਨੇ ਆਪਣੇ ਕੁਦਰਤੀ ਸੋਮੇ ਪਾਣੀ ਨੂੰ ਗੁਆ ਲਿਆ ਹੈ ਅਤੇ ਹਰ ਤਰ੍ਹਾਂ ਦੇ ਪ੍ਰਦੂਸ਼ਣ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿੱਖਿਆ ਦੇ ਖੇਤਰ ਵਿਚ ਵੀ ਇਸ ਨੂੰ ਹਾਲੇ ਵੱਡੇ ਯਤਨਾਂ ਦੀ ਜ਼ਰੂਰਤ ਹੈ। ਸਿਹਤ ਦਾ ਢਾਂਚਾ ਲੜਖੜਾਉਂਦਾ ਨਜ਼ਰ ਆ ਰਿਹਾ ਹੈ। ਸਨਅਤ ਵੱਡੀ ਹੱਦ ਤੱਕ ਬਿਮਾਰ ਹੋ ਰਹੀ ਹੈ ਅਤੇ ਵਪਾਰ ਦੀਆਂ ਸਰਗਰਮੀਆਂ ਇਥੇ ਪੈਦਾ ਹੋਏ ਹਾਲਾਤ ਕਾਰਨ ਖ਼ਤਮ ਹੁੰਦੀਆਂ ਜਾ ਰਹੀਆਂ ਹਨ। ਵਾਹੀਯੋਗ ਜ਼ਮੀਨ ਦੀਆਂ ਜੋਤਾਂ ਲਗਾਤਾਰ ਘਟਦੀਆਂ ਜਾ ਰਹੀਆਂ ਹਨ। ਸਨਅਤਕਾਰ ਅਤੇ ਵਪਾਰੀ ਇਥੋਂ ਕੂਚ ਕਰਨ ਵਿਚ ਹੀ ਆਪਣਾ ਭਲਾ ਸਮਝ ਰਹੇ ਹਨ। ਇਥੇ ਇਹ ਵੀ ਸੋਚਣ ਵਾਲੀ ਗੱਲ ਜ਼ਰੂਰ ਹੈ ਕਿ ਇਥੇ ਪਿਛਲੇ ਦਹਾਕਿਆਂ ਵਿਚ ਸੱਤਾਧਾਰੀ ਰਹੀਆਂ ਪਾਰਟੀਆਂ ਅਤੇ ਉਨ੍ਹਾਂ ਦੀਆਂ ਸਰਕਾਰਾਂ ਨੇ ਕੀ-ਕੀ ਅਤੇ ਕਿੰਨੀਆਂ ਕੁ ਪ੍ਰਾਪਤੀਆਂ ਕੀਤੀਆਂ ਹਨ? ਸਾਨੂੰ ਤਾਂ ਸੂਬੇ 'ਤੇ ਚੜ੍ਹੀ ਕਰਜ਼ੇ ਦੀ ਪੰਡ ਨੂੰ ਦੇਖਦਿਆਂ ਇਹ ਪ੍ਰਾਪਤੀਆਂ ਨਿਗੂਣੀਆਂ ਹੀ ਜਾਪਦੀਆਂ ਹਨ। ਤਤਕਾਲੀ ਅਤੇ ਭਵਿੱਖ ਦੀਆਂ ਸਰਕਾਰਾਂ ਸਾਹਮਣੇ ਇਸ ਛੋਟੇ ਜਿਹੇ ਸੂਬੇ ਦੇ ਵਿਕਾਸ ਦੀਆਂ ਵੱਡੀਆਂ ਚੁਣੌਤੀਆਂ ਹਨ। ਇਨ੍ਹਾਂ ਦਾ ਮੁਕਾਬਲਾ ਅਨੁਸ਼ਾਸਨ, ਇਮਾਨਦਾਰਾਨਾ ਪਹੁੰਚ ਅਤੇ ਵਧੀਆ ਯੋਜਨਾਬੰਦੀ ਨਾਲ ਹੀ ਕੀਤਾ ਜਾ ਸਕੇਗਾ। ਕਿਸੇ ਵੀ ਭਵਿੱਖ ਦੀ ਸਰਕਾਰ ਤੋਂ ਅਸੀਂ ਅਜਿਹੀ ਹੀ ਆਸ ਰੱਖਦੇ ਹਾਂ।

-ਬਰਜਿੰਦਰ ਸਿੰਘ ਹਮਦਰਦ

ਅਣਕਿਆਸੀਆਂ ਉੱਥਲ-ਪੁੱਥਲਾਂ ਦਾ ਕਾਰਨ ਬਣੇਗੀ ਆਲਮੀ ਤਪਸ਼

ਵਿਸ਼ਵ ਵਾਤਾਵਰਨ ਦਿਵਸ 'ਤੇ ਵਿਸ਼ੇਸ਼ ਦੁਨੀਆ ਨੂੰ ਦਰਪੇਸ਼ ਵੱਡੇ ਖ਼ਤਰਿਆਂ 'ਚੋਂ ਇਕ ਵੱਡਾ ਖ਼ਤਰਾ ਹੈ, ਆਲਮੀ-ਤਪਸ਼ ਅਰਥਾਤ ਗਲੋਬਲ-ਵਾਰਮਿੰਗ। ਜਿਸ 'ਬਦੌਲਤ' ਦੁਨੀਆ ਹੜ੍ਹ, ਸੋਕਾ, ਸਮੁੰਦਰੀ ਤੂਫ਼ਾਨ, ਭੁੱਖਮਰੀ ਅਤੇ ਨਵੀਆਂ-ਨਿਵੇਕਲੀਆਂ ਬਿਮਾਰੀਆਂ ਤੋਂ ਮੁਕਤੀ ਪਾਉਣ ਵਿਚ ਨਾ ...

ਪੂਰੀ ਖ਼ਬਰ »

ਹਿੰਦੂ ਡਾਕਟਰ ਦੀ ਹਰਿਮੰਦਰ ਸਾਹਿਬ ਵਿਚ ਆਸਥਾ ਤੇ ਸੁਝਾਅ

30 ਮਈ ਸਵੇਰੇ 11 ਵਜੇ ਰਾਜਸਥਾਨ ਤੋਂ ਫੋਨ ਆਇਆ ਜੋ ਕਿ ਇਕ ਡਾਕਟਰ ਦਾ ਸੀ, ਜੋ ਪਹਿਲਾਂ ਪੀ.ਜੀ.ਆਈ. ਚੰਡੀਗੜ੍ਹ ਵਿਚ ਇਕ ਉੱਚ ਪੱਧਰ ਦੇ ਨਿਊਰੋ ਸਰਜਨ ਵਜੋਂ ਕੰਮ ਕਰਦੇ ਸਨ ਅਤੇ ਹੁਣ ਉਹ ਰਾਜਸਥਾਨ ਦੇ ਇਕ ਵੱਡੇ ਹਸਪਤਾਲ ਦੇ ਹੈੱਡ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX