ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  3 minutes ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  30 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 1 hour ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 2 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 2 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  1 minute ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 4 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 5 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 5 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 6 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 7 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  1 minute ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਦਿੱਲੀ / ਹਰਿਆਣਾ

ਟਿਕਰੀ ਬਾਰਡਰ 'ਤੇ ਕਿਸਾਨਾਂ ਨੇ ਵਸਾਈ ਆਪਣੀ ਹੀ ਛਾਉਣੀ

ਨਵੀਂ ਦਿੱਲੀ, 4 ਜੂਨ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਕਿਸਾਨਾਂ ਨੇ ਕਾਫ਼ੀ ਦੂਰ ਤੱਕ ਆਪਣੀ ਹੀ ਛਾਉਣੀ ਵਸਾ ਲਈ ਹੈ ਅਤੇ ਸੜਕ ਦੇ ਦੋਵੇਂ ਪਾਸੇ ਟੈਂਟ ਲੱਗੇ ਹੋਏ ਹਨ ਅਤੇ ਨਾਲ ਹੀ ਕਈ ਪਿੰਡਾਂ ਨੇ ਆਪਣਾ ਇਕ ਘੇਰ ਜਿਹਾ ਬਣਾ ਕੇ ਕਾਲੋਨੀ ਦੀ ਤਰ੍ਹਾਂ ਰਿਹਾਇਸ਼ ਬਣਾਈ ਹੋਈ ਹੈ, ਜਿਥੇ ਕਿ ਸਵੇਰੇ-ਸ਼ਾਮ ਕਿਸਾਨ ਇਕੱਠੇ ਹੋ ਕੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਹੋਰ ਵਿਵਸਥਾ ਪ੍ਰਤੀ ਵੀ ਗੱਲ-ਬਾਤ ਕਰਦੇ ਹਨ | ਕਿਸਾਨਾਂ ਨੇ ਸਵੇਰੇ ਦੇ ਨਾਸ਼ਤੇ ਤੋਂ ਲੈ ਕੇ ਰਾਤ ਦੇ ਖਾਣੇ ਤੱਕ ਆਪਣੀਆਂ ਡਿਊਟੀਆਂ ਲਗਾਈਆਂ ਹੋਈਆਂ ਹਨ, ਜਿਸ ਦੇ ਅਨੁਸਾਰ ਉਨ੍ਹਾਂ ਦਾ ਕੰਮ ਚੱਲਦਾ ਹੈ | ਇਨ੍ਹਾਂ ਦੀ ਮਦਦ ਲਈ ਇਸ ਬਾਰਡਰ 'ਤੇ ਬੀਬੀਆਂ ਦਾ ਆਉਣ-ਜਾਣਾ ਵੀ ਲੱਗਿਆ ਹੋਇਆ ਹੈ | ਪਾਣੀ ਦੀ ਵਿਵਸਥਾ ਪ੍ਰਤੀ ਟੈਂਕਰਾਂ ਦਾ ਕਿਸਾਨਾਂ ਨੇ ਪ੍ਰਬੰਧ ਕੀਤਾ ਹੋਇਆ ਹੈ ਅਤੇ ਨੌਜਵਾਨ ਕਿਸਾਨ ਆਪਣੇ ਮਨੋਰੰਜਨ ਲਈ ਕੋਈ ਨਾ ਕੋਈ ਖੇਡ ਵੀ ਆਪਸ ਵਿਚ ਮਿਲ ਕੇ ਖੇਡਦੇ ਹਨ | ਇਸ ਤਰ੍ਹਾਂ ਉਨ੍ਹਾਂ ਦਾ ਸਮਾਂ ਨਿਕਲ ਰਿਹਾ ਹੈ | ਪੰਜਾਬ ਦੇ ਹਰ ਪਿੰਡ ਦੇ ਵਿਚੋਂ ਵਾਰੋ-ਵਾਰੀ ਕਿਸਾਨ ਇਸ ਬਾਰਡਰ 'ਤੇ ਆ ਰਹੇ ਹਨ, ਜਿਨ੍ਹਾਂ ਦੀਆਂ ਡਿਊਟੀਆਂ ਪਿੰਡ ਪੱਧਰ ਦੇ ਕਿਸਾਨ ਨੇਤਾ ਕਰਦੇ ਹਨ, ਜਿਨ੍ਹਾਂ ਦੀ ਪਾਲਣਾ ਕਿਸਾਨ ਕਰਦੇ ਹਨ |

ਹੁਣ ਦੁਕਾਨਦਾਰਾਂ ਨੂੰ ਬਾਜ਼ਾਰ ਖੁੱਲ੍ਹਣ ਦੀ ਹੋਈ ਉਮੀਦ

ਨਵੀਂ ਦਿੱਲੀ, 4 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਪਾਰੀ ਪਿਛਲੇ ਦਿਨਾਂ ਤੋਂ ਬਾਜ਼ਾਰ ਖੋਲ੍ਹਣ ਦੀ ਲਗਾਤਾਰ ਮੰਗ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਮਾਲੀ ਹਾਲਤ ਦਿਨੋ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦੀ ਆਮਦਨ ਦਾ ਕੋਈ ਸਾਧਨ ਹੀ ਨਹੀਂ ਹੈ | ...

ਪੂਰੀ ਖ਼ਬਰ »

ਪੁਲਿਸ ਨੇ ਝਪਟਮਾਰ ਕੀਤੇ ਕਾਬੂ

ਨਵੀਂ ਦਿੱਲੀ, 4 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੈਸਟ ਜ਼ਿਲ੍ਹੇ ਦੀ ਵਿਸ਼ੇਸ਼ ਦਸਤੇ ਦੀ ਪੁਲਿਸ ਨੇ ਨਾਡੀ ਗਰੋਹ ਦੇ ਝਪਟਮਾਰਾਂ ਨੂੰ ਕਾਬੂ ਕੀਤਾ ਹੈ ਜੋ ਕਿ ਝਪਟਮਾਰੀ ਦੇ ਨਾਲ ਚੋਰੀਆਂ ਵੀ ਕਰਦੇ ਸਨ | ਇਨ੍ਹਾਂ ਦੀ ਗਿ੍ਫ਼ਤਾਰੀ 'ਤੇ ਪੁਲਿਸ ਦੇ 12 ਮਾਮਲੇ ਵੀ ...

ਪੂਰੀ ਖ਼ਬਰ »

ਸੰਨ ਫਾਊ ਾਡੇਸ਼ਨ ਨੇ ਦਿੱਤੇ ਆਕਸੀਜਨ ਕੰਸਨਟ੍ਰੇਟਰ

ਨਵੀਂ ਦਿੱਲੀ, 4 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਵਿਚ ਸੰਨ ਫਾਊ ਾਡੇਸ਼ਨ ਲੋਕਾਂ ਦੀ ਖੂਬ ਮਦਦ ਕਰ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ | ਇਸ ਸੰਸਥਾ ਦੇ ਚੇਅਰਮੈਨ ਪਦਮ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਜੀ. ਐਮ. ਆਰ. ਹਸਪਤਾਲ ...

ਪੂਰੀ ਖ਼ਬਰ »

ਬੱਚਿਆਂ ਤੋਂ ਨਸ਼ੀਲੇ ਪਦਾਰਥ ਦਾ ਧੰਦਾ ਕਰਵਾਉਣ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ

ਨਵੀਂ ਦਿੱਲੀ, 4 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਹਦਰੀ ਜ਼ਿਲੇ੍ਹ ਦੀ ਪੁਲਿਸ ਦੇ ਵਿਸ਼ੇਸ਼ ਸਟਾਫ਼ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਦੇ ਇਕ ਮੈਂਬਰ ਨੂੰ ਦਬੋਚਿਆ ਹੈ ਜੋ ਬੱਚਿਆਂ ਤੋਂ ਗਾਂਜਾ ...

ਪੂਰੀ ਖ਼ਬਰ »

ਵਧ ਰਹੇ ਨੇ ਬਲੈਕ ਫੰਗਸ ਦੇ ਮਰੀਜ਼

ਨਵੀਂ ਦਿੱਲੀ, 4 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਜਿਥੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਘਟਦੀ ਜਾ ਰਹੀ ਹੈ, ਉਸ ਦੇ ਨਾਲ ਬਲੈਕ ਫੰਗਸ ਦੇ ਮਰੀਜ਼ਾਂ ਦਾ ਵਾਧਾ ਹੋ ਰਿਹਾ ਹੈ ਜੋ ਕਿ ਇਕ ਚਿੰਤਾ ਦਾ ਵਿਸ਼ਾ ਬਣਿਆ ਹੈ | ਸਭ ਤੋਂ ਵੱਡੀ ਗੱਲ ਜੋ ਵੇਖਣ ਵਾਲੀ ਹੈ ਕਿ ਇਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਰਕਰ ਸੰਪੂਰਨ ਕ੍ਰਾਂਤੀ ਦਿਵਸ 'ਚ ਲੈਣਗੇ ਭਾਗ-ਦਰਸ਼ਨ ਕੌਰ ਕਾਲਾਂਵਾਲੀ

ਸਿਰਸਾ, 4 ਜੂਨ (ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਕਿਸਾਨਾਂ ਵੱਲੋਂ 5 ਜੂਨ ਨੂੰ ਮਨਾਏ ਜਾ ਰਹੇ ਸੰਪੂਰਨ ਕਰਾਂਤੀ ਦਿਵਸ ਵਿਚ ਵਧ ਚੜ੍ਹ ਕੇ ਭਾਗ ਲਵੇਗੀ ਅਤੇ ਹਰ ਪੱਖੋਂ ਸਮਰਥਨ ਦੇਵੇਗੀ | ਇਹ ਗੱਲ ਆਮ ਆਦਮੀ ਪਾਰਟੀ ਦੀ ਪੱਛਮੀ ਜ਼ੋਨ ਦੀ ਮਹਿਲਾ ਇੰਚਾਰਜ ਦਰਸ਼ਨ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹਾ 'ਚ ਕੋਰੋਨਾ ਨਾਲ 6 ਦੀ ਮੌਤ- ਕੋਰੋਨਾ ਦੇ ਆਏ 62 ਨਵੇਂ ਕੇਸ

ਸਿਰਸਾ, 4 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿਚ ਪਿਛਲੇ ਡੇਢ ਮਹੀਨੇ ਤੋਂ ਸਭ ਤੋਂ ਘੱਟ ਕੋਰੋਨਾ ਦੇ ਅੱਜ 62 ਕੋਰੋਨਾ ਪਾਜ਼ੀਟਿਵ ਕੇਸ ਆਏ ਹਨ ਜਦੋਂਕਿ ਕੋਰੋਨਾ ਕਾਰਨ ਛੇ ਵਿਅਕਤੀਆਂ ਦੀ ਮੌਤ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਆਊਟਸੋਰਸਿੰਗ ਸਿਹਤ ਠੇਕਾ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

ਸਿਰਸਾ, 4 ਜੂਨ (ਭੁਪਿੰਦਰ ਪੰਨੀਵਾਲੀਆ)-ਠੇਕੇਦਾਰਾਂ ਵੱਲੋਂ ਨੌਕਰੀਓਾ ਹਟਾਏ ਗਏ ਆਊਟਸੋਰਸਿੰਗ ਸਿਹਤ ਠੇਕਾ ਮੁਲਾਜ਼ਮਾਂ ਨੇ ਬਹਾਲੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਦਿੱਤਾ | ਪ੍ਰਦਰਸ਼ਨ ਕਾਰੀਆਂ ਦੀ ਅਗਵਾਈ ...

ਪੂਰੀ ਖ਼ਬਰ »

ਕਾਂਗਰਸ ਹਰ ਦੁਕਾਨ 'ਤੇ ਸੈਨੇਟਾਈਜ਼ਰ ਤੇ ਮਾਸਕ ਵੰਡੇਗੀ

ਗੂਹਲਾ ਚੀਕਾ, 4 ਜੂਨ (ਓ.ਪੀ. ਸੈਣੀ)-ਹਰਿਆਣਾ ਦੇ ਲੋਕ ਕੋਰੋਨਾ ਦੀ ਮਹਾਂਮਾਰੀ ਨਾਲ ਜੂਝ ਰਹੇ ਹਨ, ਪਰ ਇਸ ਮਹਾਂਮਾਰੀ 'ਚ ਰਾਜ ਵਿਚ ਭਾਜਪਾ-ਜੇਜੇਪੀ ਸਰਕਾਰ ਦੇ ਸ਼ਾਸਕ ਅਤੇ ਦੇਸ਼ 'ਚ ਮੋਦੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ | ਇਹ ਸ਼ਬਦ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਝੋਨੇ ਦੇ ਸਥਾਨ 'ਤੇ ਹੋਰ ਫ਼ਸਲਾਂ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ 7 ਹਜ਼ਾਰ ਪ੍ਰਤੀ ਏਕੜ ਦਿੱਤੇ ਜਾਣ ਦਾ ਐਲਾਨ

ਏਲਨਾਬਾਦ, 4 ਜੂਨ (ਜਗਤਾਰ ਸਮਾਲਸਰ)-ਹਰਿਆਣਾ ਸਰਕਾਰ ਵਲੋਂ ਪ੍ਰਦੇਸ਼ ਦੇ ਬਹੁਤੇ ਜ਼ਿਲਿ੍ਹਆਂ ਵਿਚ ਲਗਾਤਾਰ ਡਿੱਗਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਮੇਰਾ ਪਾਣੀ ਮੇਰੀ ਵਿਰਾਸਤ ਯੋਜਨਾ ਨੂੰ ਜਾਰੀ ਰੱਖਣ ਦਾ ਫ਼ੈਸਲ ਕੀਤਾ ਗਿਆ ਹੈ | ਇਸ ਯੋਜਨਾ ਤਹਿਤ ਸਰਕਾਰ ...

ਪੂਰੀ ਖ਼ਬਰ »

ਨੰਦੀਸ਼ਾਲਾ ਕਮੇਟੀ ਦਿਨ ਰਾਤ ਸੇਵਾ ਲਈ ਸਮਰਪਿਤ -ਅਮਨਦੀਪ

ਗੂਹਲਾ-ਚੀਕਾ, 4 ਜੂਨ (ਓ.ਪੀ. ਸੈਣੀ)-ਨਗਰ ਪਾਲਿਕਾ ਚੀਕਾ ਵਲੋਂ ਸਥਾਪਤ ਕੀਤੀ ਗਈ ਨੰਦੀਸ਼ਾਲਾ 'ਚ ਸਾਰੀਆਂ ਸਹੂਲਤਾਂ ਹਨ ਅਤੇ ਨੰਦੀਸ਼ਾਲਾ ਦੀ ਕਮੇਟੀ ਨੰਦੀਸ਼ਾਲਾ ਨੂੰ ਪੂਰੇ ਦਿਲ ਨਾਲ ਚਲਾ ਰਹੀ ਹੈ | ਨਗਰ ਪਾਲਿਕਾ ਚੀਕਾ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਉਪਰੋਕਤ ...

ਪੂਰੀ ਖ਼ਬਰ »

ਇਕ ਮਹੀਨਾ ਛੁੱਟੀ ਮਨਾਉਣ ਤੋਂ ਬਾਅਦ ਆਈਪੈਕ ਮਿਸ਼ਨ ਦਿੱਲੀ ਲਈ ਤਿਆਰ

ਕੋਲਕਾਤਾ, 4 ਜੂਨ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਵਿਧਾਨ ਸਭਾ ਦੇ ਚੋਣ ਨਤੀਜੇ ਦਾ ਐਲਾਨ ਹੋਣ ਤੋਂ ਬਾਦ ਪ੍ਰਸ਼ਾਂਤ ਕਿਸ਼ੋਰ ਦੀ ਆਈਪੈਕ ਸੰਸਥਾ 'ਚ ਕੰਮ ਕਰਨ ਵਾਲੇ 500 ਕਰਮਚਾਰੀਆਂ ਨੰੂ ਇਕ ਮਹੀਨੇ ਦੀ ਤਨਖਾਹ ਸਮੇਤ ਛੁੱਟੀ ਦਿੱਤੀ ਗਈ ਸੀ | ਇਕ ਮਹੀਨਾ ਪੂਰਾ ਹੋਣ ...

ਪੂਰੀ ਖ਼ਬਰ »

ਗੁੰਮ ਹੋਇਆ ਮੰਦਬੁੱਧੀ ਬੱਚਾ ਸਮਾਜ ਸੇਵੀ ਕੁਲਦੀਪ ਰਾਹੀਂ ਪਰਿਵਾਰ ਨੂੰ ਮਿਲਿਆ

ਏਲਨਾਬਾਦ, 4 ਜੂਨ (ਜਗਤਾਰ ਸਮਾਲਸਰ)-ਪਿਛਲੀ 2 ਜੂਨ ਨੂੰ ਇੱਥੋਂ ਦੇ ਪਿੰਡ ਮਿਠੁਨਪੁਰਾ ਵਿਚ ਮਿਲੇ ਇਕ ਮੰਦਬੁੱਧੀ ਬੱਚੇ ਲਈ ਸ਼ੋਸਲ ਮੀਡੀਆ ਵਰਦਾਨ ਸਿੱਧ ਹੋਇਆ ਹੈ | ਜ਼ਿਕਰਯੋਗ ਹੈ ਕਿ ਇਕ ਗੁੰਮ ਹੋਇਆ ਮੰਦਬੁੱਧੀ ਬੱਚਾ ਲਵਪ੍ਰੀਤ ਸਿੰਘ (21) ਪਿੰਡ ਮਿਠੁਨਪੁਰਾ ਵਿਖੇ ...

ਪੂਰੀ ਖ਼ਬਰ »

ਨਹਿਰ ਟੁੱਟਣ ਨਾਲ ਕਰੀਬ 100 ਏਕੜ ਨਰਮੇ ਦੀ ਫ਼ਸਲ ਖਰਾਬ

ਏਲਨਾਬਾਦ, 4 ਜੂਨ (ਜਗਤਾਰ ਸਮਾਲਸਰ)-ਇੱਥੋਂ ਦੇ ਪਿੰਡ ਲੁਦੇਸਰ ਕੋਲ ਅੱਜ ਬਰਵਾਲੀ ਨਹਿਰ ਟੁੱਟਣ ਕਾਰਨ ਕਰੀਬ 100 ਏਕੜ ਨਰਮੇ ਦੀ ਫ਼ਸਲ ਖਰਾਬ ਹੋ ਗਈ | ਨਹਿਰ ਦਾ ਇਹ ਪਾਣੀ ਖੇਤਾਂ ਦੇ ਬੋਰਵੈੱਲਾਂ ਵਿਚ ਪੈਣ ਨਾਲ ਵੀ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ | ਕਿਸਾਨਾਂ ਨੇ ...

ਪੂਰੀ ਖ਼ਬਰ »

ਕਿਸਾਨ ਅੱਜ ਸਾੜਣਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ

ਸਿਰਸਾ, 4 ਜੂਨ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 5 ਜੂਨ ਨੂੰ ਕਿਸਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ | ਕਿਸਾਨ ਸੰਸਦ ਮੈਂਬਰ ਸੁਨੀਤਾ ਦੁੱਗਲ ਦੇ ਘਰ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ | ਇਸ ਪ੍ਰਦਰਸ਼ਨ ਦੀਆਂ ...

ਪੂਰੀ ਖ਼ਬਰ »

ਦਿੱਲੀ ਦੇ ਨਿੱਜੀ ਸਕੂਲਾਂ 'ਚ ਸਾਲਾਨਾ ਤੇ ਡਿਵੈੱਲਪਮੈਂਟ ਚਾਰਜ ਲੈਣ ਦੀ ਮਨਜ਼ੂਰੀ ਦੇ ਫੈਸਲੇ ਨੂੰ ਵਿਦਿਆਰਥੀਆਂ ਤੇ ਆਪ ਸਰਕਾਰ ਵਲੋਂ ਚੁਨੌਤੀ

ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਪਿਛਲੇ ਸਾਲ ਤਾਲਾਬੰਦੀ ਖਤਮ ਹੋਣ ਦੇ ਬਾਅਦ ਬਗੈਰ ਸਹਾਇਤਾ ਵਾਲੇ ਮਾਨਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਪਾਸੋਂ ਸਾਲਾਨਾ ਚਾਰਜ ਅਤੇ ਡਿਵੈਲਪਮੈਂਟ ਚਾਰਜ ਲੈਣ ਦੀ ਪ੍ਰਵਾਨਗੀ ਦੇਣ ਦੇ ਸਿੰਗਲ ਬੈਂਚ ਦੇ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੇਜਰੀਵਾਲ ਸਰਕਾਰ ਹਰ ਪੱਖੋਂ ਨਾਕਾਮ ਸਾਬਤ ਹੋੲ-ਦਿੱਲੀ ਭਾਜਪਾ

ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)-ਦਿੱਲੀ ਭਾਜਪਾ ਦਫ਼ਤਰ 'ਚ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ, ਸਾਂਸਦ ਹੰਸਰਾਜ ਹੰਸ ਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੇ ਤੌਰ 'ਤੇ ਇਲਜਾਮ ਲਾਇਆ ਕਿ ...

ਪੂਰੀ ਖ਼ਬਰ »

ਪਿੰਡ ਰਾਮਪੁਰ ਖਲਿਆਣ ਵਿਖੇ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਜਾਰੀ-ਸਰਪੰਚ ਦਵਿੰਦਰ ਸਿੰਘ

ਫਗਵਾੜਾ, 4 ਜੂਨ (ਤਰਨਜੀਤ ਸਿੰਘ ਕਿੰਨੜਾ)–ਪਿੰਡ ਰਾਮਪੁਰ ਖਲਿਆਣ ਵਿਖੇ ਪੰਚਾਇਤ ਵਲੋਂ ਵਿਕਾਸ ਦੇ ਕੰਮ ਮਗਨਰੇਗਾ ਕਾਮਿਆਂ ਦੇ ਸਹਿਯੋਗ ਨਾਲ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦਵਿੰਦਰ ਸਿੰਘ ਤੇ ਜੀ.ਓ.ਜੀ ਕੁਲਵੀਰ ਸਿੰਘ ਨੇ ...

ਪੂਰੀ ਖ਼ਬਰ »

ਡਿਪਸ ਕੋ-ਐਡ ਕਾਲਜ ਢਿਲਵਾਂ ਦੀ ਵਿਦਿਆਰਥਣ ਹਰਪ੍ਰੀਤ ਯੂਨੀਵਰਸਿਟੀ 'ਚੋਂ ਅੱਵਲ

ਜਲੰਧਰ, 4 ਜੂਨ (ਰਣਜੀਤ ਸਿੰਘ ਸੋਢੀ)-ਜੀ. ਐਨ. ਡੀ. ਯੂ. ਵਲੋ ਐਲਾਨੇ ਗਏ ਐਮ.ਕਾਮ ਦੀ ਪਹਿਲੇ ਸਮੈਸਟਰ ਦੀ ਪ੍ਰੀਖਿਆ 'ਚੋਂ ਡਿਪਸ ਕੋ-ਐਡ ਕਾਲਜ, ਢਿਲਵਾਂ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਕਾਲਜ ਤੇ ਆਪਣੇ ਮਾਪਿਆਂ ਦਾ ਨਾਂਅ ...

ਪੂਰੀ ਖ਼ਬਰ »

ਇੰਜ: ਸਵਰਨ ਸਿੰਘ ਨੂੰ ਰਾਜਸੀ ਮਾਮਲੇ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਅਕਾਲੀ ਆਗੂਆਂ 'ਚ ਖ਼ੁਸ਼ੀ ਦੀ ਲਹਿਰ

ਤਲਵੰਡੀ ਚੌਧਰੀਆਂ, 4 ਜੂਨ (ਪਰਸਨ ਲਾਲ ਭੋਲਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸੇਵਾ ਮੁਕਤ ਐਡੀਸ਼ਨਲ ਐਸ.ਈ. ਇੰਜ: ਸਵਰਨ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਤੋਂ ਰਾਸ਼ਨ ਦਾ ਟਰਾਲਾ ਹੈਦਰਬਾਦ ਭੇਜਿਆ

ਨਾਂਦੇੜ, 4 ਜੂਨ (ਅ. ਬ.)-ਤਮਿਲਨਾਡੂ ਦੇ ਜ਼ਿਲ੍ਹਾ ਹੈਦਰਾਬਾਦ ਬੰਬੇ ਵਿਚ ਗਰੀਬ ਵਰਗ ਦੇ ਲੋਕਾਂ ਨੂੰ ਮਕਾਨ ਬਣਾ ਕੇ ਦਿੱਤੇ ਗਏ ਸਨ | ਮਹਾਂਪੁਰਸ਼ ਬਾਬਾ ਨਰਿੰਦਰ ਸਿੰਘ, ਸੰਤ ਮਹਾਂਪੁਰਸ਼ ਬਲਵਿੰਦਰ ਸਿੰਘ ਕਾਰ ਸੇਵਾ ਵਲੋਂ ਇਸ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨਾਲ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਛਬੀਲ ਦੀ ਸੇਵਾ ਜਾਰੀ

ਨਡਾਲਾ, 4 ਜੂਨ (ਮਾਨ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸੁਖਮਨੀ ਸੇਵਾ ਸੁਸਾਇਟੀ ਨਡਾਲਾ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਜਾਰੀ ਹੈ | ਇਸ ਸਬੰਧੀ ਭੁਪਿੰਦਰ ਸਿੰਘ ਲੱਕੀ ਤੇ ਪਲਵਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX