ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  42 minutes ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  58 minutes ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  about 1 hour ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 2 hours ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 3 hours ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 3 hours ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 3 hours ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 3 hours ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 4 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 5 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 5 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 5 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 5 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 6 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 6 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 6 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 6 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 7 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 7 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 8 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 9 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 9 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਸੰਪਾਦਕੀ

12ਵੀਂ ਦੀਆਂ ਪ੍ਰੀਖਿਆਵਾਂ

ਸੀ.ਬੀ.ਐਸ.ਈ. ਵਲੋਂ ਰੱਦ ਕੀਤੀਆਂ ਜਾ ਚੁੱਕੀਆਂ 12ਵੀਂ ਦੀਆਂ ਪ੍ਰੀਖਿਆਵਾਂ ਦੇ ਲਗਪਗ 2 ਕਰੋੜ 60 ਲੱਖ ਵਿਦਿਆਰਥੀਆਂ ਲਈ ਪਾਸ ਅੰਕ ਤੈਅ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ 13 ਮੈਂਬਰੀ ਕਮੇਟੀ ਦੇ ਗਠਨ ਨਾਲ ਇਕ ਸੰਤੁਲਿਤ ਨੀਤੀ ਸਾਹਮਣੇ ਆਉਣ ਦੀ ਸੰਭਾਵਨਾ ਦਿਖਾਈ ਦਿੰਦੀ ਹੈ। ਦੇਸ਼ ਵਿਚ ਕੋਰੋਨਾ ਦੇ ਕਹਿਰ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਵਿਚੋਂ ਸਿੱਖਿਆ ਖੇਤਰ ਇਕ ਹੈ। ਪਿਛਲੇ ਸਾਲ ਕੋਰੋਨਾ ਦੇ ਪਹਿਲੇ ਹੱਲੇ ਕਾਰਨ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਹੌਲੀ-ਹੌਲੀ ਪ੍ਰੀਖਿਆਵਾਂ ਦੇ ਨਤੀਜੇ ਪਿਛਲੇ ਸਾਲ ਦੇ ਨਤੀਜਿਆਂ ਅਤੇ ਵਿਦਿਆਰਥੀਆਂ ਦੀ ਪਿਛਲੇ ਸਾਲ ਦੀ ਕਾਰਗੁਜ਼ਾਰੀ ਨੂੰ ਆਧਾਰ ਬਣਾ ਕੇ ਐਲਾਨੇ ਗਏ ਸਨ। ਬਹੁਤ ਸੁਭਾਵਿਕ ਹੈ ਕਿ ਜ਼ਿਆਦਾਤਰ ਸਕੂਲਾਂ ਦਾ ਨਤੀਜਾ 100 ਫ਼ੀਸਦੀ ਦੇ ਕਰੀਬ ਰਿਹਾ।
ਇਸ ਸਾਲ ਵੀ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੇ ਸਿੱਖਿਆ ਖੇਤਰ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਨਵੇਂ ਸੈਸ਼ਨ ਦੌਰਾਨ ਨਾ ਤਾਂ ਸਕੂਲ ਖੁੱਲ੍ਹੇ ਅਤੇ ਨਾ ਹੀ ਚੰਗੇ ਤਰੀਕੇ ਨਾਲ ਪੜ੍ਹਾਈ ਕੀਤੀ ਜਾ ਸਕੀ। ਨਿੱਜੀ ਸਕੂਲਾਂ ਨੇ ਤਾਂ ਆਨਲਾਈਨ ਪੜ੍ਹਾਈ ਦੇ ਨਾਂਅ 'ਤੇ ਕੁਝ ਕਾਰਗੁਜ਼ਾਰੀ ਦਿਖਾਉਣ ਦੀ ਕੋਸ਼ਿਸ਼ ਕੀਤੀ ਪਰ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਦਾ ਵੱਡਾ ਨੁਕਸਾਨ ਹੋਇਆ। ਇਸ ਨੂੰ ਦੇਖਦਿਆਂ 10ਵੀਂ ਤੱਕ ਦੀਆਂ ਪ੍ਰੀਖਿਆਵਾਂ ਵੀ ਆਨਲਾਈਨ ਕਰਵਾ ਲਈਆਂ ਗਈਆਂ ਪਰ 12ਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਸਮੱਸਿਆ ਪੈਦਾ ਹੋ ਗਈ ਕਿਉਂਕਿ ਇਸ ਜਮਾਤ ਦੇ ਅੰਕ ਕਾਲਜ ਦੀ ਉੱਚ ਸਿੱਖਿਆ ਹਾਸਲ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਪ੍ਰੀਖਿਆਵਾਂ ਕਰਵਾਉਣ ਜਾਂ ਰੱਦ ਕਰਨ ਸਬੰਧੀ ਮਾਹਿਰਾਂ ਵਿਚ ਮਤਭੇਦ ਵੀ ਪੈਦਾ ਹੋ ਗਏ। ਬੀਤੀ ਇਕ ਜੂਨ ਨੂੰ ਪ੍ਰਧਾਨ ਮੰਤਰੀ ਵਲੋਂ ਆਪਣੇ ਮੰਤਰੀ ਮੰਡਲ ਨਾਲ ਵਿਚਾਰ ਚਰਚਾ ਤੋਂ ਬਾਅਦ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਦਾ ਇਹ ਤਰਕ ਬੇਹੱਦ ਮਹੱਤਵਪੂਰਨ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਹ ਵੀ ਕਿ ਕੋਰੋਨਾ ਮਹਾਂਮਾਰੀ ਦੇ ਤਣਾਅਪੂਰਨ ਮਾਹੌਲ ਵਿਚ ਵਿਦਿਆਰਥੀਆਂ 'ਤੇ ਹੋਰ ਦਬਾਅ ਨਹੀਂ ਪਾਇਆ ਜਾ ਸਕਦਾ। ਇਸ ਫ਼ੈਸਲੇ ਤੋਂ ਬਾਅਦ ਸਾਰੇ ਰਾਜਾਂ ਦੇ ਸਿੱਖਿਆ ਬੋਰਡਾਂ ਨੇ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ।
ਪ੍ਰੀਖਿਆਵਾਂ ਨੂੰ ਰੱਦ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਅੰਕ ਦੇਣ ਦੇ ਤਰੀਕੇ ਸਬੰਧੀ ਨਵੀਂ ਬਹਿਸ ਪੈਦਾ ਹੋ ਗਈ। ਅਖੀਰ ਇਸ ਲਈ ਕੋਈ ਬਦਲਵਾਂ ਪ੍ਰਬੰਧ ਤਿਆਰ ਕਰਨ ਲਈ 13 ਮੈਂਬਰਾਂ ਦੀ ਇਕ ਹੋਰ ਕਮੇਟੀ ਬਣਾ ਦਿੱਤੀ ਗਈ। ਇਸ ਕਮੇਟੀ ਵਿਚ ਸਿੱਖਿਆ ਮਾਹਿਰਾਂ ਅਤੇ ਵਿਦਵਾਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ਨੂੰ ਕਿਉਂਕਿ ਬਹੁਤ ਦੇਰ ਨਾਲ ਰੱਦ ਕੀਤਾ ਗਿਆ ਹੈ ਇਸ ਲਈ ਅਗਲੇ ਸੈਸ਼ਨ ਦੀ ਪੜ੍ਹਾਈ ਸ਼ੁਰੂ ਕਰਨ ਦੀ ਵੱਡੀ ਲੋੜ ਹੈ। ਇਸ ਲਈ ਇਸ ਕਮੇਟੀ ਨੂੰ 10 ਦਿਨਾਂ ਵਿਚ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਬਿਨਾਂ ਸ਼ੱਕ 12ਵੀਂ ਤੋਂ ਹੇਠਲੇ ਪੱਧਰ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਤਿਆਰ ਕਰਨ ਵਿਚ ਸਕੂਲ ਪੱਧਰ ਦੇ ਅਧਿਆਪਕਾਂ ਦੀ ਵੱਡੀ ਭੂਮਿਕਾ ਰਹੀ ਹੈ ਪਰ 12ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਸਬੰਧੀ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਵਿਚ ਚਿੰਤਾ ਪੈਦਾ ਹੋ ਗਈ। ਇਹ ਚਿੰਤਾ ਇਸ ਲਈ ਸੀ ਕਿਉਂਕਿ ਵੱਖ-ਵੱਖ ਸਿੱਖਿਆ ਸੰਸਥਾਵਾਂ ਵਲੋਂ ਅੰਕ ਤੈਅ ਕਰਨ ਦੇ ਵੱਖ-ਵੱਖ ਤਰੀਕੇ ਅਪਣਾਏ ਜਾਣ ਦੀ ਸੰਭਾਵਨਾ ਸੀ। ਬਿਨਾਂ ਸ਼ੱਕ ਇਸ ਨਾਲ ਸਿੱਖਿਆ ਸੰਸਥਾਵਾਂ ਵਿਚ ਆਪਣੇ ਸਕੂਲ ਦਾ ਨਤੀਜਾ 100 ਫ਼ੀਸਦੀ ਐਲਾਨਣ ਅਤੇ ਆਪਣੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅੰਕ ਦੇਣ ਦੀ ਹੋੜ ਲੱਗ ਜਾਂਦੀ। ਇਸ ਸਥਿਤੀ ਨੂੰ ਭਾਂਪਦਿਆਂ ਸਰਬਉੱਚ ਅਦਾਲਤ ਨੇ ਸੀ.ਬੀ.ਐਸ.ਈ. ਨੂੰ ਦੋ ਹਫ਼ਤੇ ਅੰਦਰ ਅੰਕ ਪ੍ਰਣਾਲੀ ਦਾ ਐਲਾਨ ਕਰਨ ਲਈ ਕਿਹਾ ਹੈ।
ਅਸੀਂ ਸਮਝਦੇ ਹਾਂ ਕਿ ਏਨੀ ਮਹੱਤਵਪੂਰਨ ਪ੍ਰੀਖਿਆ ਦੇ ਨਤੀਜੇ ਲਈ ਕੋਈ ਸਰਬ-ਸਵੀਕਾਰਯੋਗ ਪ੍ਰਣਾਲੀ ਨੂੰ ਤਿਆਰ ਕਰਨ ਲਈ ਕਮੇਟੀ ਨੂੰ ਜਿਥੇ ਵਿਦਿਆਰਥੀਆਂ ਦੇ 10ਵੀਂ ਅਤੇ 11ਵੀਂ ਦੇ ਨਤੀਜਿਆਂ ਨੂੰ ਧਿਆਨ ਵਿਚ ਰੱਖਣਾ ਹੋਵੇਗਾ, ਉਥੇ ਉਨ੍ਹਾਂ ਦੇ ਸਕੂਲ ਦੀ ਕਾਰਗੁਜ਼ਾਰੀ, ਉਨ੍ਹਾਂ ਦੇ ਆਚਰਣ ਅਤੇ ਉਨ੍ਹਾਂ ਦੀ ਯੋਗਤਾ ਦਾ ਵੀ ਮੁਲਾਂਕਣ ਕਰਨਾ ਚਾਹੀਦਾ ਹੈ। ਕਮੇਟੀ ਨੂੰ ਵੱਖ-ਵੱਖ ਬੋਰਡਾਂ ਦੀਆਂ ਅੰਕ ਨਿਰਧਾਰਨ ਕਸੌਟੀਆਂ ਨੂੰ ਵੀ ਧਿਆਨ ਵਿਚ ਰੱਖਣਾ ਚਾਹੀਦਾ ਹੈ। ਇਹ ਸੰਪੂਰਨ ਮਾਮਲਾ ਸਰਬਉੱਚ ਅਦਾਲਤ ਦੀ ਨਿਗਰਾਨੀ ਵਿਚ ਹੈ ਅਤੇ ਅਦਾਲਤ ਨੇ ਕੇਂਦਰੀ ਬੋਰਡ ਤੋਂ ਦੋ ਹਫ਼ਤੇ ਵਿਚ ਰਿਪੋਰਟ ਮੰਗੀ ਹੈ। ਅਸੀਂ ਸਮਝਦੇ ਹਾਂ ਕਿ ਸਹੀ ਸਮੇਂ 'ਤੇ ਕਿਸੇ ਸੰਤੁਸ਼ਟੀਜਨਕ ਪ੍ਰਣਾਲੀ ਨੂੰ ਤਿਆਰ ਕਰਨਾ ਬਹੁਤ ਜ਼ਰੂਰੀ ਹੈ।

ਇਤਿਹਾਸਕ ਕਿਸਾਨ ਅੰਦੋਲਨ ਦਾ ਇਕ ਸਾਲ

ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨਾਲ ਨਿਕਲ ਸਕਦਾ ਹੈ ਹੱਲ

ਪਿਛਲੇ ਵਰ੍ਹੇ ਪੰਜ ਜੂਨ ਨੂੰ ਰਾਸ਼ਟਰਪਤੀ ਨੇ ਤਿੰਨ ਖੇਤੀ ਕਾਨੂੰਨਾਂ 'ਤੇ ਸਹੀ ਪਾਈ ਸੀ, ਇੰਜ ਇਕ ਸਾਲ ਹੋ ਗਿਆ ਇਨ੍ਹਾਂ ਦੇ ਖ਼ਿਲਾਫ਼ ਡਟੇ ਹੋਏ ਕਿਸਾਨਾਂ ਦੇ ਅੰਦੋਲਨ ਨੂੰ। ਕਰੀਬ 200 ਦਿਨਾਂ ਤੋਂ, ਲੱਖਾਂ ਲੋਕਾਂ ਦੀ ਹਮਾਇਤ ਨਾਲ ਜਾਰੀ ਇਸ ਅਨੁਸ਼ਾਸਿਤ ਅੰਦੋਲਨ ਨੂੰ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਕੁਝ ਯਾਦਾਂ (2)

(ਕੱਲ੍ਹ ਤੋਂ ਅੱਗੇ) ਨਿਮਰਤਾ ਦੀ ਮੂਰਤ ਕਈ ਵਾਰ ਜ਼ਿੰਦਗੀ ਵਿਚ ਉਹ ਗੱਲਾਂ ਵੀ ਵਾਪਰ ਜਾਂਦੀਆਂ ਹਨ ਜਿਨ੍ਹਾਂ ਬਾਰੇ ਕਿਆਸਿਆ ਵੀ ਨਹੀਂ ਜਾ ਸਕਦਾ। ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲੇ ਬਾਰੇ ਆਮ ਇਹੀ ਪ੍ਰਭਾਵ ਦਿੱਤਾ ਜਾਂਦਾ ਰਿਹਾ ਹੈ ਕਿ ਉਹ ਬਹੁਤ ਸਖ਼ਤ ਸੁਭਾਅ ਵਾਲੇ ...

ਪੂਰੀ ਖ਼ਬਰ »

ਖੇਤੀ ਆਧਾਰਿਤ ਸਨਅਤ ਨੂੰ ਸਥਾਪਿਤ ਕੀਤਾ ਜਾਵੇ

(ਕੱਲ੍ਹ ਤੋਂ ਅੱਗੇ) ਭਾਰਤੀ ਖੇਤੀ ਦੇ ਵਿਕਾਸ ਅਤੇ ਕਿਸਾਨੀ ਸੰਕਟ ਨੂੰ ਦੂਰ ਕਰਨ ਲਈ ਸਾਮਰਾਜਵਾਦੀ ਅਦਾਰਿਆਂ ਰਾਹੀਂ ਅਤੇ ਹੋਰ ਹਰ ਪ੍ਰਕਾਰ ਦੇ ਢੰਗ-ਤਰੀਕਿਆਂ ਰਾਹੀਂ ਖੇਤੀ ਖੇਤਰ ਉਤੇ ਕੀਤੇ ਜਾ ਰਹੇ ਚੌਤਰਫਾ ਸਾਮਰਾਜਵਾਦੀ ਹਮਲਿਆਂ ਨੂੰ ਰੋਕਣਾ, ਇਨ੍ਹਾਂ ਹਮਲਿਆਂ ...

ਪੂਰੀ ਖ਼ਬਰ »

ਜਿੱਧਰ ਦੇਖੋ ਕੋਰੋਨਾ ਨਾਲ ਮੌਤ ਦਾ ਕਹਿਰ

ਸਮਾਂ ਇਸ ਤਰ੍ਹਾਂ ਨਾਲ ਦਸਤਕ ਦੇ ਰਿਹਾ ਹੈ ਕਿ ਹਰ ਪਾਸਿਓਂ ਮੌਤ ਦਾ ਨਾਂਅ ਸੁਣ-ਸੁਣ ਕੇ ਹਰੇਕ ਆਦਮੀ ਸਹਿਮਦਾ ਜਾ ਰਿਹਾ ਹੈ। ਮੰਨਦੇ ਹਾਂ ਕਿ ਮੌਤ ਇਸ ਸ੍ਰਿਸ਼ਟੀ ਦਾ ਨਿਯਮ ਹੈ ਪਰ ਇਕ ਸਮਾਂ ਉਹ ਵੀ ਤਾਂ ਸੀ ਜਦੋਂ ਕਿਤੇ-ਕਿਤੇ ਹੀ ਮੌਤ ਦੀ ਖ਼ਬਰ ਸੁਣਨ ਨੂੰ ਮਿਲਦੀ ਸੀ ਪਰ ਹੁਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX