ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਪਹਿਲਾ ਸਫ਼ਾ

ਕੈਨੇਡਾ 'ਚ ਨਸਲਵਾਦੀ ਨੇ ਮੁਸਲਿਮ ਪਰਿਵਾਰ 'ਤੇ ਚੜ੍ਹਾਈ ਗੱਡੀ

ਚਾਰ ਜੀਆਂ ਦੀ ਮੌਤ, 9 ਸਾਲਾ ਬੱਚਾ ਗੰਭੀਰ ਜ਼ਖ਼ਮੀ
ਸਤਪਾਲ ਸਿੰਘ ਜੌਹਲ
ਟੋਰਾਂਟੋ, 8 ਜੂਨ-ਕੈਨੇਡਾ 'ਚ ਓਾਟਾਰੀਓ ਪ੍ਰਾਂਤ ਦੇ ਲੰਡਨ ਸ਼ਹਿਰ 'ਚ ਬੀਤੇ ਕੱਲ੍ਹ ਇਕ ਨਸਲਵਾਦੀ ਨੇ ਸੜਕ ਪਾਰ ਕਰਨ ਲਈ ਚੁਰੱਸਤੇ 'ਚ ਖੜ੍ਹੇ ਇਕ ਪਰਿਵਾਰ ਦੇ ਪੰਜ ਮੈਂਬਰਾਂ 'ਤੇ ਗੱਡੀ ਚੜ੍ਹਾਅ ਦਿੱਤੀ, ਜਿਸ ਨਾਲ ਇਕ 15 ਸਾਲਾਂ ਦੀ ਕੁੜੀ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ | ਇਕ 9 ਸਾਲਾਂ ਦੇ ਬੱਚੇ ਦੀ ਜਾਨ ਬਚੀ ਹੈ, ਜੋ ਹਸਪਤਾਲ 'ਚ ਦਾਖ਼ਲ ਹੈ | ਪੁਲਿਸ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਦਾ ਡਰਾਈਵਰ 20 ਕੁ ਸਾਲਾਂ ਦਾ ਨੇਥਨੀਲ ਵੇਲਟਮੈਨ ਨਾਂਅ ਦਾ ਮੁੰਡਾ ਹੈ, ਜਿਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਹ ਵੀ ਕਿ ਮੁੰਡੇ ਨੇ ਜਾਣਬੁੱਝ ਕੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ, ਕਿਉਂਕਿ ਉਹ ਮੁਸਲਿਮ ਪਰਿਵਾਰ ਸੀ, ਜਿਸ ਕਰਕੇ ਇਸ ਨੂੰ ਨਸਲਵਾਦ ਦੀ ਘਟਨਾ ਮੰਨਿਆ ਜਾ ਰਿਹਾ ਹੈ | ਮਿ੍ਤਕਾਂ ਦੀ ਉਮਰ 15 ਤੋਂ 74 ਸਾਲ ਹੈ | ਪੁਲਿਸ ਦਾ ਮੰਨਣਾ ਹੈ ਕਿ ਹਮਲਾਵਰ ਮੁੰਡਾ ਉਸ ਪਰਿਵਾਰ ਨੂੰ ਪਹਿਲਾਂ ਤੋਂ ਨਹੀਂ ਜਾਣਦਾ ਸੀ | ਮੁੱਢਲੀ ਜਾਣਕਾਰੀ ਅਨੁਸਾਰ ਘਟਨਾ ਦਾ ਸ਼ਿਕਾਰ ਹੋਇਆ ਪਰਿਵਾਰ ਪਾਕਿਸਤਾਨੀ ਮੂਲ ਦਾ ਸੀ, ਮਿ੍ਤਕਾਂ 'ਚ ਸਲਮਾਨ ਅਫਜ਼ਲ (46) ਅਫਜ਼ਲ ਦੀ 74 ਸਾਲਾ ਮਾਂ, ਅਫਜ਼ਲ ਦੀ ਪਤਨੀ ਮਦੀਨਾ ਸਲਮਾਨ (44) ਅਤੇ 15 ਸਾਲਾ ਲੜਕੀ ਸ਼ਾਮਿਲ ਹੈ | ਜ਼ਖ਼ਮੀ ਹੋਏ ਬੱਚੇ ਦਾ ਨਾਂਅ ਫਯਾਜ਼ ਦੱਸਿਆ ਗਿਆ ਹੈ | ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਮੁਸਲਿਮ ਭਾਈਚਾਰੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ | ਉੱਧਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ |
ਟਰੂਡੋ ਵਲੋਂ ਅੱਤਵਾਦੀ ਹਮਲਾ ਕਰਾਰ
ਟਰੂਡੋ ਨੇ ਮੁਸਲਿਮ ਪਰਿਵਾਰ 'ਤੇ ਹਮਲੇ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਤੇ ਕੈਨੇਡਾ ਦੀ ਸੰਸਦ ਵਿਚ ਇਸ ਦੀ ਸਖ਼ਤ ਨਿੰਦਾ ਕੀਤੀ | ਸਾਰੀਆਂ ਰਾਜਨੀਤਕ ਪਾਰਟੀਆਂ ਅਤੇ ਵੱਖ-ਵੱਖ ਭ ਾਈਚਾਰਿਆਂ ਦੀਆਂ ਸੰਸਥਾਵਾਂ ਦੇ ਆਗੂਆਂ ਵਲੋਂ ਵੀ ਮੁਸਲਿਮ ਭਾਈਚਾਰੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਜਿਸ ਵਿਚ ਹੋਰਨਾਂ ਤੋਂ ਇਲਾਵਾ ਸਿੱਖ ਸੰਸਥਾਵਾਂ ਦੇ ਨਾਲ ਉਂਟਾਰੀਓ ਸਿੱਖ ਐਂਡ ਗੁਰਦੁਆਰਾ ਕੌਂਸਲ ਵੀ ਸ਼ਾਮਿਲ ਹੈ |

ਕੇਂਦਰ ਨੇ ਵੈਕਸੀਨ ਦੀਆਂ 44 ਕਰੋੜ ਖ਼ੁਰਾਕਾਂ ਦਾ ਦਿੱਤਾ ਆਰਡਰ-30 ਫ਼ੀਸਦੀ ਰਕਮ ਜਾਰੀ

ਨਵੀਂ ਟੀਕਾਕਰਨ ਨੀਤੀ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 8 ਜੂਨ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਜਾਂ ਨੂੰ ਮੁਫ਼ਤ ਵੈਕਸੀਨ ਦੇਣ ਦੇ ਐਲਾਨ ਦੇ ਅਗਲੇ ਹੀ ਦਿਨ ਕੇਂਦਰ ਵਲੋਂ ਨਾ ਸਿਰਫ਼ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ, ਸਗੋਂ ਕੋਰੋਨਾ ਵੈਕਸੀਨ ਦੀਆਂ 44 ਕਰੋੜ ਖੁਰਾਕਾਂ ਦਾ ਆਰਡਰ ਵੀ ਦੇ ਦਿੱਤਾ ਗਿਆ | ਇਸ ਆਰਡਰ 'ਚ 25 ਕਰੋੜ ਕੋਵੀਸ਼ੀਲਡ ਅਤੇ 19 ਕਰੋੜ ਕੋਵੈਕਸੀਨ ਸ਼ਾਮਿਲ ਹੈ | ਸਰਕਾਰ ਨੇ ਕੰਪਨੀਆਂ ਨੂੰ ਆਰਡਰ ਦੀ 30 ਫ਼ੀਸਦੀ ਰਕਮ ਪੇਸ਼ਗੀ ਵੀ ਦੇ ਦਿੱਤੀ ਹੈ | ਹਰਕਤ 'ਚ ਆਈ ਮੋਦੀ ਸਰਕਾਰ ਹੁਣ ਰਾਜਾਂ ਵਲੋਂ ਖ਼ਰੀਦੀ ਵੈਕਸੀਨ ਵੀ ਵਾਪਸ ਲੈ ਰਹੀ ਹੈ | ਵਿੱਤ ਮੰਤਰਾਲੇ ਮੁਤਾਬਿਕ ਇਸ ਕਵਾਇਦ 'ਤੇ 50 ਕਰੋੜ ਰੁਪਏ ਖ਼ਰਚ ਹੋਣਗੇ |
ਵੈਕਸੀਨ ਦੀ ਬਰਬਾਦੀ
ਕੇਂਦਰ ਸਰਕਾਰ ਵਲੋਂ 21 ਜੂਨ ਤੋਂ ਲਾਗੂ ਹੋਣ ਵਾਲੀ ਨਵੀਂ ਟੀਕਾਕਰਨ ਨੀਤੀ ਲਈ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ 'ਚ ਵੈਕਸੀਨ ਦੀ ਬਰਬਾਦੀ ਪ੍ਰਤੀ ਸਖ਼ਤ ਰੁਖ਼ ਅਪਣਾਇਆ ਗਿਆ ਹੈ | ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੇਂਦਰ ਸਰਕਾਰ ਰਾਜਾਂ ਨੂੰ ਉਨ੍ਹਾਂ ਦੀ ਆਬਾਦੀ, ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਅਤੇ ਟੀਕਾਕਰਨ ਦੀ ਗਤੀ ਦੇ ਆਧਾਰ 'ਤੇ ਕੋਰੋਨਾ ਵੈਕਸੀਨ ਦੀ ਖੁਰਾਕ ਭੇਜੇਗੀ, ਨਾਲ ਹੀ ਰਾਜਾਂ ਨੂੰ ਸਾਵਧਾਨ ਕਰਦਿਆਂ ਇਹ ਵੀ ਕਿਹਾ ਕਿ ਰਾਜਾਂ ਨੂੰ ਵੈਕਸੀਨ ਦੀ ਬਰਬਾਦੀ ਬਾਰੇ ਵਿਸ਼ੇਸ਼ ਧਿਆਨ ਰੱਖਣਾ ਪਵੇਗਾ ਨਹੀਂ ਤਾਂ ਉਨ੍ਹਾਂ ਨੂੰ ਮਿਲਣ ਵਾਲੀ ਵੈਕਸੀਨ ਦੀ ਸਪਲਾਈ ਪ੍ਰਭਾਵਿਤ ਹੋਵੇਗੀ | ਨਵੇਂ ਦਿਸ਼ਾ-ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਰਾਜ ਨੂੰ ਪਹਿਲਾਂ ਹੀ ਜਾਣਕਾਰੀ ਦੇਵੇਗੀ ਕਿ ਉਨ੍ਹਾਂ ਨੂੰ ਕਿੰਨੀਆਂ ਖੁਰਾਕਾਂ ਮਿਲਣ ਵਾਲੀਆਂ ਹਨ, ਤਾਂ ਜੋ ਰਾਜ ਸਰਕਾਰਾਂ ਵੀ ਜ਼ਿਲਿ੍ਹਆਂ ਅਤੇ ਟੀਕਾ ਕੇਂਦਰਾਂ 'ਚ ਪਹਿਲਾਂ ਹੀ ਖੁਰਾਕਾਂ ਦੀ ਜਾਣਕਾਰੀ ਦੇ ਦੇਣ ਅਤੇ ਟੀਕਾਕਰਨ ਕੇਂਦਰ ਵਲੋਂ ਵੀ ਇਹ ਜਾਣਕਾਰੀ ਜਨਤਕ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਦਿੱਕਤ ਨਾ ਹੋਵੇ | ਕੇਂਦਰ ਸਰਕਾਰ ਟੀਕਾ ਬਣਾਉਣ ਵਾਲੀਆਂ ਕੰਪਨੀਆਂ ਤੋਂ 75 ਫ਼ੀਸਦੀ ਵੈਕਸੀਨ ਖ਼ਰੀਦ ਕੇ ਰਾਜਾਂ ਨੂੰ ਮੁਫ਼ਤ ਦੇਵੇਗੀ | ਬਾਕੀ 25 ਫ਼ੀਸਦੀ ਨਿੱਜੀ ਹਸਪਤਾਲ ਖ਼ਰੀਦਣਗੇ, ਜਿਸ ਲਈ ਕੀਮਤ ਵੈਕਸੀਨ ਬਣਾਉਣ ਵਾਲੀ ਕੰਪਨੀ ਵਲੋਂ ਹੀ ਐਲਾਨੀ ਜਾਵੇਗੀ | ਨਿੱਜੀ ਹਸਪਤਾਲ ਟੀਕੇ ਦੀ ਕੀਮਤ ਤੋਂ ਇਲਾਵਾ ਵੱਧ ਤੋਂ ਵੱਧ 150 ਰੁਪਏ ਆਪਣੀਆਂ ਸੇਵਾਵਾਂ ਦੀ ਕੀਮਤ ਵਜੋਂ ਲੈ ਸਕਦੇ ਹਨ | ਸਰਕਾਰ ਛੋਟੇ ਕਸਬਿਆਂ ਅਤੇ ਦੂਰ-ਦੁਰਾਡੇ ਇਲਾਕਿਆਂ ਦੇ ਨਿੱਜੀ ਹਸਪਤਾਲਾਂ 'ਚ ਵੈਕਸੀਨ ਸਪਲਾਈ ਵਧਾਉਣ 'ਚ ਵੀ ਮਦਦ ਕਰੇਗੀ, ਤਾਂ ਜੋ ਭੂਗੋਲਿਕ ਆਧਾਰ 'ਤੇ ਨਾਬਰਾਬਰੀ ਨੂੰ ਖ਼ਤਮ ਕੀਤਾ ਜਾ ਸਕੇ | ਇਸ ਤੋਂ ਇਲਾਵਾ ਰਾਜ ਸਰਕਾਰਾਂ ਨੂੰ ਛੋਟੇ ਹਸਪਤਾਲਾਂ ਦੀ ਵੈਕਸੀਨ ਦੀ ਮੰਗ ਦਾ ਖਾਕਾ ਵੀ ਤਿਆਰ ਕਰਨ ਨੂੰ ਕਿਹਾ ਗਿਆ, ਤਾਂ ਜੋ ਸਰਕਾਰੀ ਅਤੇ ਨਿੱਜੀ ਦੋਹਾਂ ਪੱਧਰਾਂ 'ਤੇ ਕੰਮ ਨਾਲੋ-ਨਾਲ ਕੀਤਾ ਜਾ ਸਕੇ | ਸਰਕਾਰ ਨੇ ਮੁਫ਼ਤ ਵੈਕਸੀਨ ਦੇ ਐਲਾਨ ਦੇ ਨਾਲ ਅਪੀਲ ਕਰਦਿਆਂ ਇਹ ਵੀ ਕਿਹਾ ਹੈ ਕਿ ਜੋ ਲੋਕ ਪੈਸੇ ਦੇਣ ਦੇ ਸਮਰੱਥ ਹਨ ਉਹ ਨਿੱਜੀ ਹਸਪਤਾਲਾਂ 'ਚ ਪੈਸੇ ਦੇ ਕੇ ਵੈਕਸੀਨ ਲਗਵਾਉਣ | ਇਸ ਤੋਂ ਇਲਾਵਾ ਗ਼ਰੀਬਾਂ ਨੂੰ ਨਿੱਜੀ ਹਸਪਤਾਲਾਂ 'ਚ ਮੁਫ਼ਤ ਵੈਕਸੀਨ ਲਗਵਾਉਣ ਲਈ ਗ਼ੈਰ ਤਬਦੀਲੀਯੋਗ ਇਲੈਕਟ੍ਰਾਨਿਕ ਵਾਊਚਰ ਲਾਏ ਜਾਣਗੇ, ਜੋ ਵਿਅਕਤੀ ਵਿਸ਼ੇਸ਼ ਦੇ ਨਾਂਅ 'ਤੇ ਜਾਰੀ ਕੀਤੇ ਜਾਣਗੇ | ਦਿਸ਼ਾ-ਨਿਰਦੇਸ਼ਾਂ 'ਚ ਵੈਕਸੀਨ ਲਈ ਤਰਜੀਹਾਂ ਤੈਅ ਕਰਦਿਆਂ ਸਭ ਤੋਂ ਉੱਪਰ ਸਿਹਤ ਮੁਲਾਜ਼ਮ, ਫਿਰ 45 ਸਾਲ ਦੇ ਲੋਕ ਅਤੇ ਫਿਰ ਉਨ੍ਹਾਂ ਲੋਕਾਂ ਨੂੰ ਤਰਜੀਹ ਦੇਣੀ ਹੋਵੇਗੀ, ਜਿਨ੍ਹਾਂ ਦੀ ਦੂਜੀ ਖੁਰਾਕ ਬਕਾਇਆ ਹੈ, ਜਿਸ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਨੰਬਰ ਆਵੇਗਾ | 18 ਸਾਲ ਵਾਲੇ ਵਰਗ ਲਈ ਰਾਜ ਸਰਕਾਰ ਆਪਣੇ ਮੁਤਾਬਿਕ ਤਰਜੀਹ ਤੈਅ ਕਰ ਸਕਦੀ ਹੈ | ਸਿਹਤ ਮੰਤਰਾਲੇ ਮੁਤਾਬਿਕ ਜੁਲਾਈ ਤੱਕ ਟੀਕੇ ਲਈ 53.6 ਕਰੋੜ ਖੁਰਾਕਾਂ ਉਪਲਬਧ ਹਨ, ਜਦਕਿ ਅਗਸਤ ਅਤੇ ਦਸੰਬਰ ਦਰਮਿਆਨ 133.6 ਕਰੋੜ ਖੁਰਾਕਾਂ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ, ਜਿਸ ਨਾਲ ਤਕਰੀਬਨ 94 ਕਰੋੜ ਲਾਭਪਾਤਰੀਆਂ ਨੂੰ ਟੀਕਾ ਲਾਇਆ ਜਾ ਸਕੇਗਾ | ਸਿਹਤ ਮੰਤਰਾਲੇ ਦੇ ਜੁਆਇੰਟ ਸਕੱਤਰ ਲਵ ਅਗਰਵਾਲ ਮੁਤਾਬਿਕ ਜੁਲਾਈ ਤੱਕ ਦੀਆਂ 53.6 ਕਰੋੜ ਵੈਕਸੀਨਾਂ 'ਚ ਰਾਜਾਂ ਅਤੇ ਨਿੱਜੀ ਹਸਪਤਾਲਾਂ ਵਲੋਂ ਸਿੱਧੇ ਤੌਰ 'ਤੇ ਖ਼ਰੀਦੀਆਂ ਗਈਆਂ 18 ਕਰੋੜ ਖੁਰਾਕਾਂ ਵੀ ਸ਼ਾਮਿਲ ਹਨ | ਟੀਕਾਕਰਨ ਨੀਤੀ 'ਚ ਬਦਲਾਅ ਤੋਂ ਬਾਅਦ ਰਾਜਾਂ ਵਲੋਂ ਖ਼ਰੀਦੇ ਟੀਕਿਆਂ ਨੂੰ ਕੇਂਦਰ ਸਰਕਾਰ ਵਾਪਸ ਲੈ ਰਹੀ ਹੈ | ਵਿੱਤ ਮੰਤਰਾਲੇ ਦੇ ਹਲਕਿਆਂ ਮੁਤਾਬਿਕ ਇਸ ਲਈ 50 ਹਜ਼ਾਰ ਕਰੋੜ ਦੀ ਰਕਮ ਖ਼ਰਚ ਹੋਵੇਗੀ ਪਰ ਸਰਕਾਰ ਕੋਲ ਇਸ ਲਈ ਫੰਡ ਹਨ | ਹਲਕਿਆਂ ਮੁਤਾਬਿਕ ਵੈਕਸੀਨ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਸਰਕਾਰ ਹੁਣ ਵਿਦੇਸ਼ੀ ਵੈਕਸੀਨ 'ਤੇ ਜ਼ਿਆਦਾ ਨਿਰਭਰ ਨਹੀਂ ਹੋਵੇਗੀ | ਸਰਕਾਰ ਵਲੋਂ ਸਾਂਝੇ ਕੀਤੇ ਅੰਕੜਿਆਂ ਮੁਤਾਬਿਕ ਅਗਸਤ ਤੋਂ ਦਸੰਬਰ 'ਚ ਕੋਵੀਸ਼ੀਲਡ ਦੀਆਂ 50 ਕਰੋੜ, ਕੋਵੈਕਸੀਨ ਦੀਆਂ 38.6 ਕਰੋੜ, ਬਾਇਓਲਾਜੀਕਲ-ਈ ਦੀਆਂ 5 ਕਰੋੜ ਅਤੇ ਸਪੂਤਨਿਕ-ਵੀ ਦੀਆਂ 10 ਕਰੋੜ ਖੁਰਾਕਾਂ ਉਪਲਬਧ ਹੋਣਗੀਆਂ |
ਤੀਜੀ ਲਹਿਰ 'ਚ ਬੱਚਿਆਂ ਦੇ ਜ਼ਿਆਦਾ ਪ੍ਰਭਾਵਿਤ ਹੋਣ ਦਾ ਕੋਈ ਸਬੂਤ ਨਹੀਂ-ਡਾ. ਗੁਲੇਰੀਆ
ਦੇਸ਼ 'ਚ ਆਉਣ ਵਾਲੀ ਤੀਜੀ ਲਹਿਰ ਅਤੇ ਉਸ 'ਚ ਬੱਚਿਆਂ ਦੇ ਵਧੇਰੇ ਪ੍ਰਭਾਵਿਤ ਹੋਣ ਦੇ ਖਦਸ਼ਿਆਂ ਦਰਮਿਆਨ ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਇਨ੍ਹਾਂ ਦਾਅਵਿਆਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਭਾਰਤ ਜਾਂ ਦੁਨੀਆ ਦੇ ਮਾਮਲੇ ਵੇਖੀਏ ਤਾਂ ਹਾਲੇ ਤੱਕ ਅਜਿਹੇ ਕੋਈ ਅੰਕੜੇ ਸਾਹਮਣੇ ਨਹੀਂ ਆਏ, ਜਿਸ 'ਚ ਵਿਖਾਇਆ ਗਿਆ ਹੋਵੇ ਕਿ ਬੱਚੇ ਜ਼ਿਆਦਾ ਪ੍ਰਭਾਵਿਤ ਹੋਣਗੇ | ਡਾ. ਗੁਲੇਰੀਆ ਨੇ ਕਿਹਾ ਕਿ ਹਾਲੇ ਅਜਿਹਾ ਕੋਈ ਸਬੂਤ ਨਹੀਂ ਹੈ ਕਿ ਜੇਕਰ ਕੋਵਿਡ ਦੀ ਅਗਲੀ ਲਹਿਰ ਆਈ ਤਾਂ ਬੱਚਿਆਂ 'ਤੇ ਜ਼ਿਆਦਾ ਪ੍ਰਭਾਵ ਪਾਵੇਗੀ | ਉਨ੍ਹਾਂ ਕਿਹਾ ਕਿ ਅਗਲੀ ਲਹਿਰ ਨੂੰ ਰੋਕਣ ਲਈ ਅਨੁਸ਼ਾਸਨ 'ਚ ਰਹਿਣਾ, ਮਾਸਕ ਲਾਉਣਾ ਆਦਿ ਸਾਰੇ ਕੰਮ ਜਾਰੀ ਰੱਖਣੇ ਹੋਣਗੇ | ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅਜੇ ਕੁਝ ਮਹੀਨੇ ਵੱਡੇ ਇਕੱਠਾਂ ਜਾਂ ਪਾਰਟੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ |
ਵਿਦੇਸ਼ ਜਾਣ ਵਾਲਿਆਂ ਨੂੰ ਵੈਕਸੀਨ ਲਗਾਉਣ 'ਚ ਮਿਲੇਗੀ ਤਰਜੀਹ
ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਵੈਕਸੀਨ ਲਗਵਾਉਣ 'ਚ ਤਰਜੀਹ ਦਿੱਤੀ ਜਾਵੇਗੀ | ਇੱਥੇ ਜ਼ਿਕਰਯੋਗ ਹੈ ਕਿ ਕੋਵੈਕਸੀਨ ਨੂੰ ਹਾਲੇ ਤੱਕ ਵਿਸ਼ਵ ਸਿਹਤ ਸੰਗਠਨ ਵਲੋਂ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਨਹੀਂ ਸੀ ਮਿਲੀ | ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਡਬਲਿਊ.ਐੱਚ.ਓ. ਵਲੋਂ ਜੁਲਾਈ ਤੋਂ ਸਤੰਬਰ ਦਰਮਿਆਨ ਕੋਵੈਕਸੀਨ ਨੂੰ ਮਨਜ਼ੂਰੀ ਮਿਲ ਸਕਦੀ ਹੈ | ਅਜਿਹਾ ਹੋਣ 'ਤੇ ਸਤੰਬਰ ਤੋੋਂ ਕੋਵੈਕਸੀਨ ਲਗਵਾ ਚੁੱਕੇ ਲੋਕ ਵੀ ਵਿਦੇਸ਼ ਜਾ ਸਕਦੇ ਹਨ | ਹਾਲੇ ਤੱਕ 13 ਦੇਸ਼ਾਂ ਵਲੋਂ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ |

ਕੀ ਪੰਜਾਬ, ਹਰਿਆਣਾ ਤੇ ਹਿਮਾਚਲ 'ਚ ਸਿਸਟਮ ਦਾ ਭੱਠਾ ਬੈਠ ਗਿਆ ਹੈ-ਐੱਨ.ਜੀ.ਟੀ.

ਘੱਗਰ 'ਚ ਪ੍ਰਦੂਸ਼ਣ ਦਾ ਮਾਮਲਾ
ਨਵੀਂ ਦਿੱਲੀ, 8 ਜੂਨ (ਏਜੰਸੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਘੱਗਰ ਦਰਿਆ 'ਚ ਸੁੱਟੇ ਜਾ ਰਹੇ ਪ੍ਰਦੂਸ਼ਿਤ ਪਾਣੀ ਨੂੰ ਰੋਕਣ 'ਚ ਨਾਕਾਮ ਰਹਿਣ 'ਤੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਸਰਕਾਰਾਂ ਦੀ ਖਿਚਾਈ ਕੀਤੀ ਹੈ | ਟਿ੍ਬਿਊਨਲ ਨੇ ਬੜੇ ਸਖ਼ਤ ਲਹਿਜ਼ੇ 'ਚ ਕਿਹਾ ਹੈ ਕਿ ਜੇ ਰਾਜ ਖ਼ੁਦ ਕਾਨੂੰਨ ਲਾਗੂ ਕਰਨ ਵਿਚ ਅਸਫਲ ਰਹਿੰਦਾ ਹੈ ਤਾਂ ਕੀ ਇਹ ਸਮਝ ਲਿਆ ਜਾਵੇ ਕੀ ਸਿਸਟਮ ਦਾ ਭੱਠਾ ਬੈਠ ਗਿਆ ਹੈ? ਐੱਨ.ਜੀ.ਟੀ. ਦੇ ਚੇਅਰਮੈਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਤਿੰਨੋਂ ਰਾਜ ਅਤੇ ਚੰਡੀਗੜ੍ਹ ਪ੍ਰਦੂਸ਼ਣ ਪਾਣੀ ਘੱਗਰ 'ਚ ਪਾ ਰਹੇ ਹਨ, ਜੋ ਕਿ ਅਪਰਾਧ ਹੈ | ਇਸ ਤੋਂ ਸਾਫ਼ ਹੈ ਕਿ ਸਰਕਾਰ ਤੇ ਅਥਾਰਟੀਆਂ ਨੂੰ ਜਨਤਾ ਦੀ ਸਿਹਤ ਤੇ ਵਾਤਾਵਰਨ ਦੀ ਕੋਈ ਫਿਕਰ ਨਹੀਂ | ਐਨ.ਜੀ.ਟੀ. ਮੁਖੀ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਉਕਤ ਤਿੰਨਾਂ ਰਾਜਾਂ ਅਤੇ ਚੰਡੀਗੜ੍ਹ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਲੋਕਾਂ ਨਾਲ ਵਿਸ਼ਵਾਸਘਾਤ ਹੈ | ਬੈਂਚ ਨੇ ਕਿਹਾ ਕਿ ਇਹ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਨੂੰ ਨਾ ਕਾਨੂੰਨ ਦੀ ਪ੍ਰਵਾਹ ਹੈ ਅਤੇ ਨਾ ਹੀ ਵਾਤਾਵਰਨ ਦੀ ਅਤੇ ਨਾ ਹੀ ਲੋਕਾਂ ਦੀ ਸਿਹਤ ਦੀ ਚਿੰਤਾ ਹੈ | ਐਨ.ਜੀ.ਟੀ. ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.), ਪੰਜਾਬ ਪੀ.ਸੀ.ਬੀ. ਅਤੇ ਚੰਡੀਗੜ੍ਹ ਦੀ ਪ੍ਰਦੂਸ਼ਣ ਕੰਟਰੋਲ ਕਮੇਟੀ ਦੀ ਇਕ ਸੰਯੁਕਤ ਕਮੇਟੀ ਨੂੰ ਡਰੇਨ ਦਾ ਨਿਰੀਖਣ ਕਰਨ ਅਤੇ ਈ-ਮੇਲ ਜ਼ਰੀਏ 2 ਮਹੀਨਿਆਂ ਦੇ ਅੰਦਰ ਇਕ ਸਥਿਤੀ ਰਿਪੋਰਟ ਦੇਣ ਦਾ ਨਿਰਦੇਸ਼ ਦਿੱਤਾ ਹੈ |
ਚੰਡੀਗੜ੍ਹ ਚੋਅ 'ਚ ਵਹਿੰਦੇ ਗੰਦੇ ਪਾਣੀ ਦਾ ਮਾਮਲਾ ਵੀ ਟਿ੍ਬਿਊਨਲ ਕੋਲ ਪੁੱਜਾ

ਬਨੂੜ, (ਭੁਪਿੰਦਰ ਸਿੰਘ)-ਚੰਡੀਗੜ੍ਹ ਅਤੇ ਮੁਹਾਲੀ ਤੋਂ ਬਨੂੜ ਖੇਤਰ ਨੂੰ ਹੋ ਕੇ ਘੱਗਰ ਦਰਿਆ 'ਚ ਮਿਲਦੇ ਚੰਡੀਗੜ੍ਹ ਚੋਅ 'ਚ ਬਿਨਾਂ ਟਰੀਟਮੈਂਟ ਕੀਤਾ ਗੰਦਾ ਅਤੇ ਸੀਵਰੇਜ ਦਾ ਪਾਣੀ ਸੁੱਟੇ ਜਾਣ ਦਾ ਮਾਮਲਾ ਨੈਸ਼ਨਲ ਗਰੀਨ ਟਿ੍ਬਿਊਨਲ ਕੋਲ ਪਹੁੰਚ ਗਿਆ | ਬਨੂੜ ਦੀ ਸਮਾਜਿਕ ਕਾਰਕੁਨ ਅਤੇ ਵਕੀਲ ਸੁਨੈਨਾ ਥੰਮਣ ਵਲੋਂ ਇਸ ਸਬੰਧੀ ਅਖ਼ਬਾਰੀ ਰਿਪੋਰਟਾਂ ਨੂੰ ਆਧਾਰ ਬਣਾ ਕੇ ਐੱਨ. ਜੀ. ਟੀ. ਕੋਲ ਪਟੀਸ਼ਨ ਦਾਇਰ ਕੀਤੀ ਗਈ ਹੈ | ਜਸਟਿਸ ਆਦਰਸ਼ ਕੁਮਾਰ ਨੇ ਚੋਅ 'ਚ ਗੰਦੇ ਪਾਣੀ ਦੇ ਵਹਾਅ ਨੂੰ ਗੰਭੀਰਤਾ ਨਾਲ ਲਿਆ | ਉਨ੍ਹਾਂ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਨੋਟਿਸ ਜਾਰੀ ਕਰਦਿਆਂ ਅਗਲੇ 2 ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਮਾਮਲੇ ਦੀ ਅਗਲੀ ਸੁਣਵਾਈ 22-9-2021 ਨੂੰ ਤੈਅ ਕੀਤੀ ਹੈ |

ਮੁਫ਼ਤ ਟੀਕੇ ਤੇ ਅਨਾਜ ਲਈ ਸਰਕਾਰ ਨੂੰ ਖਰਚਣੇ ਪੈਣਗੇ 1.45 ਲੱਖ ਕਰੋੜ

ਨਵੀਂ ਦਿੱਲੀ, 8 ਜੂਨ (ਪੀ.ਟੀ.ਆਈ.)-ਕੋਰੋਨਾ ਦੀ ਦੂਸਰੀ ਲਹਿਰ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਟੀਕੇ ਅਤੇ ਅਨਾਜ ਮੁਹੱਈਆ ਕਰਵਾਉਣ ਲਈ ਸਰਕਾਰ ਵਾਧੂ 1.45 ਲੱਖ ਕਰੋੜ ਰੁਪਏ ਖਰਚ ਕਰੇਗੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਾਰੇ ਬਾਲਗਾਂ ਨੂੰ ਮੁਫ਼ਤ ਟੀਕਾ ਲਗਾਉਣ ਦੇ ਐਲਾਨ 'ਤੇ ਕੁੱਲ ਖਰਚ 45 ਹਜ਼ਾਰ ਕਰੋੜ ਰੁਪਏ ਤੋਂ 50 ਹਜ਼ਾਰ ਕਰੋੜ ਰੁਪਏ ਵਿਚਕਾਰ ਹੋਵੇਗਾ | ਇਹ ਸਰਕਾਰ ਵਲੋਂ ਰੱਖੇ 35 ਹਜ਼ਾਰ ਕਰੋੜ ਰੁਪਏ ਦੇ ਬਜਟ ਤੋਂ ਵੱਧ ਹੈ | ਬੀਤੇ ਕੱਲ੍ਹ ਆਪਣੇ ਐਲਾਨ 'ਚ ਸਰਕਾਰ ਨੇ ਨਵੰਬਰ ਤੱਕ ਲਗਪਗ 80 ਕਰੋੜ ਲਾਭਪਾਤਰੀਆਂ ਨੂੰ ਹਰ ਮਹੀਨੇ 5 ਕਿੱਲੋ ਕਣਕ ਜਾਂ ਚਾਵਲ ਅਤੇ ਇਕ ਕਿੱਲੋ ਦਾਲ ਦੇਣ ਦਾ ਐਲਾਨ ਵੀ ਕੀਤਾ ਸੀ, ਇਸ 'ਤੇ 1.1 ਲੱਖ ਕਰੋੜ ਤੋਂ 1.3 ਲੱਖ ਕਰੋੜ ਰੁਪਏ ਖਰਚ ਹੋਣਗੇ | ਸੂਤਰਾਂ ਮੁਤਾਬਿਕ ਕੁੱਲ ਮਿਲਾ ਕੇ ਵਾਧੂ ਖਰਚ 1.45 ਲੱਖ ਕਰੋੜ ਰੁਪਏ ਤੱਕ ਹੋ ਸਕਦਾ ਹੈ | ਸੂਤਰਾਂ ਨੇ ਦੱਸਿਆ ਕਿ ਸਰਕਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਸੰਭਾਵੀ 99,122 ਕਰੋੜ ਰੁਪਏ ਦੇ ਲਾਭਅੰਸ਼ ਅਤੇ ਪੈਟਰੋਲ ਅਤੇ ਡੀਜ਼ਲ 'ਤੇ ਰਿਕਾਰਡ ਟੈਕਸਾਂ ਤੋਂ ਲਾਭ ਨਾਲ ਲੋੜੀਂਦਾ ਭੰਡਾਰ (ਬਫਰ) ਮਿਲ ਸਕਦਾ ਹੈ | ਦੋਵੇਂ ਮਿਲਾ ਕੇ ਮੁਫ਼ਤ ਟੀਕੇ ਅਤੇ ਅਨਾਜ ਦੀ ਲਾਗਤ ਲਈ ਲੋੜੀਂਦੇ ਹੋ ਸਕਦੇ ਹਨ |

66 ਦਿਨ ਬਾਅਦ 1 ਲੱਖ ਤੋਂ ਘਟੇ ਨਵੇਂ ਮਾਮਲੇ-ਮੌਤਾਂ ਵੀ ਘਟੀਆਂ

2 ਮਹੀਨੇ ਤੋਂ ਵੀ ਵੱਧ ਸਮੇਂ ਤੋਂ ਬਾਅਦ ਮੰਗਲਵਾਰ ਨੂੰ ਦੇਸ਼ 'ਚ ਕੋਰੋਨਾ ਦੇ 1 ਲੱਖ ਤੋਂ ਘੱਟ ਮਾਮਲੇ ਦਰਜ ਕੀਤੇ ਗਏ | ਸਿਹਤ ਅਮਲੇ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਵਿਡ-19 ਦੇ 86 ਹਜ਼ਾਰ, 498 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ 66 ਦਿਨਾਂ 'ਚ ਸਭ ਤੋਂ ਘੱਟ ਹਨ | ਇਸ ਦੇ ਨਾਲ ਹੀ ਇਸ ਸਮੇਂ 'ਚ ਕੋਵਿਡ ਦੇ ਸਰਗਰਮ ਮਾਮਲਿਆਂ 'ਚ ਵੀ 97.907 ਦੀ ਗਿਰਾਵਟ ਤੋਂ ਬਾਅਦ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ 13 ਲੱਖ ਤੱਕ ਪਹੁੰਚ ਗਈ ਹੈ | ਸਿਹਤ ਮੰਤਰਾਲੇ ਦੇ ਜੁਆਇੰਟ ਸਕੱਤਰ ਲਵ ਅਗਰਵਾਲ ਮੁਤਾਬਿਕ ਇਹ 2 ਅਪ੍ਰੈਲ ਤੋਂ ਬਾਅਦ ਇਕ ਦਿਨ ਦੇ ਸਭ ਤੋਂ ਘੱਟ ਮਾਮਲੇ ਹਨ | ਸਿਹਤਯਾਬੀ ਦਰ 'ਚ ਵੀ ਸੁਧਾਰ ਹੋ ਕੇ 94.29 ਫ਼ੀਸਦੀ ਹੋ ਗਈ ਹੈ | ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੇ ਮੁਕਾਬਲੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਦੁੱਗਣੀ ਤੋਂ ਵੀ ਜ਼ਿਆਦਾ ਹੈ | ਅੰਕੜਿਆਂ ਮੁਤਾਬਿਕ ਹੁਣ ਦੇਸ਼ 'ਚ 209 ਜ਼ਿਲ੍ਹੇ ਅਜਿਹੇ ਹਨ, ਜਿੱਥੇ ਰੋਜ਼ 100 ਤੋਂ ਵੱਧ ਮਾਮਲੇ ਦਰਜ ਕੀਤੇ ਜਾ ਰਹੇ ਹਨ, ਜਦਕਿ 4 ਮਈ ਨੂੰ ਅਜਿਹੇ ਜ਼ਿਲਿ੍ਹਆਂ ਦੀ ਗਿਣਤੀ 531 ਸੀ, ਜਦਕਿ ਪਿਛਲੇ 24 ਘੰਟਿਆਂ 'ਚ 2123 ਲੋਕਾਂ ਦੀ ਮੌਤ ਹੋਈ ਹੈ, ਜੋ 47 ਦਿਨਾਂ 'ਚ ਸਭ ਤੋਂ ਘੱਟ ਹੈ |

ਨਿੱਜੀ ਹਸਪਤਾਲਾਂ ਲਈ ਸਰਕਾਰ ਨੇ ਮੁੜ ਤੈਅ ਕੀਤੇ ਵੈਕਸੀਨ ਦੇ ਮੁੱਲ

ਨਵੀਂ ਦਿੱਲੀ, 8 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਤੋਂ ਬਾਅਦ ਅੱਜ ਕੇਂਦਰੀ ਸਿਹਤ ਮੰਤਰਾਲੇ ਨੇ ਨਿੱਜੀ ਹਸਪਤਾਲਾਂ ਲਈ ਕੋਰੋਨਾ ਵੈਕਸੀਨ ਦੇ ਮੁੱਲ ਮੁੜ ਤੈਅ ਕਰ ਦਿੱਤੇ | ਹੁਣ ਕੋਰੋਨਾ ਵੈਕਸੀਨ 'ਤੇ 5 ਫੀਸਦੀ ਜੀ.ਐਸ.ਟੀ. ਲੱਗੇਗਾ | ਇਸ ਤੋਂ ਬਾਅਦ ਨਿੱਜੀ ਹਸਪਤਾਲਾਂ ਨੂੰ ਕੋਵੀਸ਼ੀਲਡ ਦਾ ਟੀਕਾ ਵੱਧ ਤੋਂ ਵੱਧ 780 ਰੁਪਏ, ਕੋਵੈਕਸੀਨ ਦਾ 1410 ਅਤੇ ਸਪੂਤਨਿਕ-ਵੀ ਦਾ ਟੀਕਾ 1145 ਰੁਪਏ ਵਿਚ ਮਿਲੇਗਾ, ਜਿਸ ਵਿਚ ਸਰਵਿਸ ਚਾਰਜ ਲੱਗਿਆ ਹੋਇਆ ਹੈ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਸੀ ਕਿ ਨਿੱਜੀ ਹਸਪਤਾਲਾਂ ਵਲੋਂ ਵੱਧ ਤੋਂ ਵੱਧ 150 ਰੁਪਏ ਸਰਵਿਸ ਚਾਰਜ ਵਸੂਲੇ ਜਾ ਸਕਦੇ ਹਨ | ਇਸ ਤੋਂ ਪਹਿਲਾਂ ਨਿੱਜੀ ਹਸਪਤਾਲਾਂ ਵਲੋਂ ਕੋਰੋਨਾ ਵੈਕਸੀਨ ਲਗਾਉਣ ਲਈ ਦੋ ਤੋਂ ਤਿੰਨ ਹਜ਼ਾਰ ਰੁਪਏ ਵਸੂਲੇ ਜਾ ਰਹੇ ਸਨ | ਮੰਤਰਾਲੇ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਜਾਰੀ ਕਰਦੇ ਹੋਏ ਕਿਹਾ ਕਿ ਵਾਧੂ ਚਾਰਜ ਕਰਨ ਵਾਲੇ ਨਿੱਜੀ ਹਸਪਤਾਲਾਂ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇ |

ਸਰਕਾਰ ਖੇਤੀ ਕਾਨੂੰਨਾਂ ਤੋਂ ਬਿਨਾਂ ਕਿਸਾਨਾਂ ਨਾਲ ਹੋਰ ਮੁੱਦਿਆਂ 'ਤੇ ਗੱਲਬਾਤ ਨੂੰ ਤਿਆਰ-ਤੋਮਰ

ਗਵਾਲੀਅਰ, 8 ਜੂਨ (ਏਜੰਸੀ)-ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਤੋਂ ਬਿਨਾਂ ਹੋਰ ਬਦਲਾਂ 'ਤੇ ਗੱਲਬਾਤ ਕਰਨ ਨੂੰ ਤਿਆਰ ਹੈ | ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੀ ਭਲਾਈ ਦੇ ਹਿੱਤ 'ਚ ਗੱਲ ਕੀਤੀ ਹੈ ਅਤੇ ਉਹ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ | ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਸੰਗਠਨ ਖੇਤੀਬਾੜੀ ਕਾਨੂੰਨਾਂ ਤੋਂ ਬਿਨਾਂ ਹੋਰ ਬਦਲਾਂ 'ਤੇ ਚਰਚਾ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ | ਜਦ ਇਸ ਮੌਕੇ ਉਨ੍ਹਾਂ ਤੋਂ ਮਹਿੰਗਾਈ ਵਧਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਤੋਮਰ ਨੇ ਕਿਹਾ ਕਿ ਸਰਕਾਰ ਦਾਲਾਂ ਅਤੇ ਖਾਣ ਵਾਲੇ ਤੇਲਾਂ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਨਜ਼ਰ ਰੱਖ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਭੰਡਾਰ ਜਾਰੀ ਕਰਨ ਤੋਂ ਬਾਅਦ ਦਾਲਾਂ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ ਪਰ ਸਰੋਂ ਦੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ ਕਿਉਂਕਿ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ਼ੁੱਧਤਾ ਯਕੀਨੀ ਬਣਾਉਣ ਲਈ ਇਸ 'ਚ ਕੋਈ ਹੋਰ ਖਾਣ ਵਾਲਾ ਤੇਲ ਨਹੀਂ ਮਿਲਾਇਆ ਜਾਵੇਗਾ | ਤੋਮਰ ਨੇ ਦਾਅਵਾ ਕੀਤਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ |

ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਕਾਨੂੰਨ ਬਣਾਏ ਸਰਕਾਰ-ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 8 ਜੂਨ (ਏਜੰਸੀ)-40 ਕਿਸਾਨ ਜਥੇਬੰਦੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੇ ਕਿਸਾਨਾਂ ਲਈ ਲਾਭਕਾਰੀ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਲਈ ਇਕ ਕਾਨੂੰਨ ਤੁਰੰਤ ਬਣਾਇਆ ਜਾਵੇ | ...

ਪੂਰੀ ਖ਼ਬਰ »

ਮਾਤਾ ਵੈਸ਼ਨੋ ਦੇਵੀ ਭਵਨ ਦੇ ਕੈਸ਼-ਰੂਮ 'ਚ ਲੱਗੀ ਅੱਗ

ਸ੍ਰੀਨਗਰ, 8 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੀਆਂ ਪਹਾੜੀਆਂ 'ਤੇ ਸਥਿਤ ਵੈਸ਼ਨੋ ਦੇਵੀ ਭਵਨ ਦੀ ਗੁਫਾ ਤੋਂ ਕਰੀਬ 100 ਮੀਟਰ ਦੀ ਦੂਰੀ 'ਤੇ ਬਣੇ ਕੈਸ਼-ਰੂਮ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਹੈ, ਇਸ ਹਾਦਸੇ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ...

ਪੂਰੀ ਖ਼ਬਰ »

ਗੁਆਂਢੀ ਰਾਜਾਂ 'ਚ ਡੀਜ਼ਲ ਸਸਤਾ ਹੋਣ ਕਰਕੇ ਪੰਜਾਬ ਦੇ ਪੈਟਰੋਲ ਪੰਪਾਂ ਨੂੰ ਹੋ ਰਿਹੈ ਨੁਕਸਾਨ

ਜਲੰਧਰ, 8 ਜੂਨ (ਸ਼ਿਵ ਸ਼ਰਮਾ)-ਤੇਲ ਕੰਪਨੀਆਂ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਜਿੱਥੇ ਕੇਂਦਰ ਤੇ ਰਾਜ ਸਰਕਾਰਾਂ ਦੇ ਮਾਲੀਏ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਉਲਟਾ ਪੰਜਾਬ ਦੇ ਪੈਟਰੋਲ ਪੰਪਾਂ ਨੂੰ ਇਸ ਦਾ ਜ਼ਿਆਦਾ ਨੁਕਸਾਨ ਹੋ ...

ਪੂਰੀ ਖ਼ਬਰ »

ਮਗਰਲੀ ਝੋਨੇ ਦੀ ਫ਼ਸਲ ਸਮੇਤ ਕੇਂਦਰ ਨੇ ਪੰਜਾਬ ਦਾ 3000 ਕਰੋੜ ਰੋਕਿਆ

ਚੰਡੀਗੜ੍ਹ, 8 ਜੂਨ (ਹਰਕਵਲਜੀਤ ਸਿੰਘ)-ਪੰਜਾਬ ਵਲੋਂ ਕੇਂਦਰੀ ਭੰਡਾਰ ਲਈ ਖ਼ਰੀਦੀ ਜਾਂਦੀ ਕਣਕ ਅਤੇ ਝੋਨੇ 'ਤੇ ਕੇਂਦਰ ਵਲੋਂ ਆਪਣੇ ਤੌਰ 'ਤੇ ਹੀ ਕਟੌਤੀਆਂ ਲਗਾਉਣ ਦੀ ਜੋ ਪ੍ਰਕਿਰਿਆ ਸ਼ੁਰੂ ਕੀਤੀ ਗਈ, ਉਸ ਕਾਰਨ ਰਾਜ ਦਾ ਕੋਈ 3000 ਕਰੋੜ ਰੁਪਿਆ ਕੇਂਦਰ ਵੱਲ ਫਸ ਗਿਆ ਹੈ | ਰਾਜ ...

ਪੂਰੀ ਖ਼ਬਰ »

ਨਵੀਂ ਸਿੱਟ ਨੇ ਫੜੀ ਤੇਜ਼ੀ

ਉਮਰਾਨੰਗਲ ਸਮੇਤ ਹੋਰਨਾਂ ਅਧਿਕਾਰੀਆਂ ਤੋਂ 8 ਘੰਟੇ ਪੁੱਛਗਿੱਛ

ਚੰਡੀਗੜ੍ਹ, 8 ਜੂਨ (ਵਿਕਰਮਜੀਤ ਸਿੰਘ ਮਾਨ)-ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਬਣਾਈ ਨਵੀਂ ਐਸ.ਆਈ.ਟੀ. (ਸਿੱਟ) ਨੇ ਕੰਮ 'ਚ ਤੇਜ਼ੀ ਫੜ ਲਈ ਹੈ ਤੇ ਪੁੱਛਗਿੱਛ ਦਾ ਸਿਲਸਿਲਾ ਤੇਜ਼ੀ ਨਾਲ ਜਾਰੀ ਹੈ | ਅੱਜ ਵੀ ਸਿੱਟ ਵਲੋਂ ਸਾਬਕਾ ਪੁਲਿਸ ਅਧਿਕਾਰੀ ਪਰਮਰਾਜ ਸਿੰਘ ...

ਪੂਰੀ ਖ਼ਬਰ »

ਜਾਅਲੀ ਸ਼ਰਾਬ ਮਾਮਲਾ

ਪੜਤਾਲ ਲਈ ਤਿੰਨ ਮੈਂਬਰੀ 'ਸਿੱਟ' ਦਾ ਗਠਨ

ਮੰਡੀ ਕਿੱਲਿਆਂਵਾਲੀ, 8 ਜੂਨ (ਇਕਬਾਲ ਸਿੰਘ ਸ਼ਾਂਤ)-ਜਾਅਲੀ ਸ਼ਰਾਬ ਮਾਮਲੇ 'ਤੇ ਸੂਬਾਈ ਸਿਆਸਤ ਭਖਣ ਮਗਰੋਂ ਪੁਲਿਸ ਨੇ 'ਢਿੱਲੀ' ਪੜਤਾਲ ਨੂੰ 'ਰਫ਼ਤਾਰ' ਦਿੰਦੇ ਆਖ਼ਰ 18 ਦਿਨਾਂ ਬਾਅਦ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਕਾਇਮ ਕੀਤੀ ਹੈ | ਉੱਧਰ ਅਦਾਲਤ ਨੇ ਤਿੰਨ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਦੀ ਖਿਡਾਰਨ ਨਾਲ ਜਬਰ ਜਨਾਹ ਦੇ ਦੋਸ਼ 'ਚ ਸਬ ਇੰਸਪੈਕਟਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)-ਰਾਸ਼ਟਰੀ ਪੱਧਰ ਦੀ ਵੇਟ ਲਿਫਟਰ ਖਿਡਾਰਨ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਟਰੈਫ਼ਿਕ ਪੁਲਿਸ 'ਚ ਤਾਇਨਾਤ ਸਬ ਇੰਸਪੈਕਟਰ ਸਮੇਤ 3 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਹਾਲ ਦੀ ...

ਪੂਰੀ ਖ਼ਬਰ »

ਆਗਰਾ ਦੇ ਨਿੱਜੀ ਹਸਪਤਾਲ ਨੇ ਆਕਸੀਜਨ ਸਪਲਾਈ ਬੰਦ ਕਰ ਕੇ ਕੀਤੀ ਸੀ 'ਮੌਕ ਡਿ੍ਲ'-ਜਾਂਚ ਦੇ ਆਦੇਸ਼

ਆਗਰਾ, 8 ਜੂਨ (ਏਜੰਸੀ)-ਆਗਰਾ ਦੇ ਇਕ ਨਿੱਜੀ ਹਸਪਤਾਲ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਹਸਪਤਾਲ ਦਾ ਮਾਲਕ ਇਹ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ ਉਨ੍ਹਾਂ ਇਕ 'ਮੌਕ ਡਿ੍ਲ' ਕੀਤੀ ਸੀ, ਜਿਸ 'ਚ ਕੋਰੋਨਾ ਮਰੀਜ਼ਾਂ ਦੀ ਆਕਸੀਜਨ ਸਪਲਾਈ 5 ਮਿੰਟ ਲਈ ਬੰਦ ਕਰਨ ਨਾਲ 22 ਮਰੀਜ਼ਾਂ ...

ਪੂਰੀ ਖ਼ਬਰ »

ਟਵਿੱਟਰ ਨੇ ਜੈਜ਼ੀ ਬੈਂਸ ਤੇ 3 ਹੋਰਾਂ ਦੇ ਅਕਾਊਾਟ ਕੀਤੇ ਬੰਦ

ਨਵੀਂ ਦਿੱਲੀ, 8 ਜੂਨ (ਏਜੰਸੀ)-ਸੋਸ਼ਲ ਮੀਡੀਆ ਮੰਚ ਟਵਿੱਟਰ ਨੇ ਭਾਰਤ 'ਚ ਕਾਨੂੰਨੀ ਕਾਰਵਾਈ ਦੀ ਮੰਗ ਦੇ ਬਾਅਦ ਪੰਜਾਬੀ ਗਾਇਕ ਜੈਜ਼ੀ ਬੈਂਸ, ਹਿਪ ਹੋਪ ਕਲਾਕਾਰ ਐਲ-ਫਰੈਸ਼ ਦਾ ਲਾਇਨ ਅਤੇ ਦੋ ਹੋਰਨਾਂ ਲੋਕਾਂ ਦੇ ਅਕਾਊਾਟ ਬੰਦ ਕਰ ਦਿੱਤੇ ਹਨ | ਟਵਿੱਟਰ ਨੇ ਨਵੇਂ ਆਈ. ਟੀ. ...

ਪੂਰੀ ਖ਼ਬਰ »

ਮੋਤੀ ਮਹਿਲ ਦਾ ਘਿਰਾਓ ਕਰਨ ਜਾਂਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ

ਪੰਜਾਬ ਸਰਕਾਰ ਕੋਲੋਂ 4 ਸਾਲਾਂ ਤੋਂ ਹੈ ਨੌਕਰੀ ਦੀ ਆਸ ਧਰਮਿੰਦਰ ਸਿੰਘ ਸਿੱਧੂ ਪਟਿਆਲਾ, 8 ਜੂਨ -ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਵਲੋਂ ਬਿਹਤਰ ਭਵਿੱਖ ਦੀ ਆਸ ਲਈ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਨੌਕਰੀ ਦੇਣ ਦੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਤੋਂ ਪਿਛਲੇ 4 ...

ਪੂਰੀ ਖ਼ਬਰ »

ਕਾਨਪੁਰ 'ਚ ਭਿਆਨਕ ਸੜਕ ਹਾਦਸਾ-16 ਮੌਤਾਂ

ਕਾਨਪੁਰ, 8 ਜੂਨ (ਏਜੰਸੀ)-ਉੱਤਰ ਪ੍ਰਦੇਸ਼ ਦੇ ਸਚੇਂਦੀ ਖੇਤਰ 'ਚ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ 16 ਲੋਕਾਂ ਦੀ ਮੌਤ ਤੇ 6 ਹੋਰਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਵਾਪਰੇ ਇਸ ਹਾਦਸੇ 'ਚ 2 ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ...

ਪੂਰੀ ਖ਼ਬਰ »

ਪਾਕਿ 'ਚ ਵੈਨ ਨਦੀ ਵਿਚ ਡਿਗੀ, 17 ਮੌਤਾਂ

ਅੰਮਿ੍ਤਸਰ, 8 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ 'ਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਵੈਨ ਦੇ ਨਦੀ 'ਚ ਡਿਗਣ ਕਾਰਨ ਘੱਟੋ-ਘੱਟ 17 ਯਾਤਰੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 16 ਜਣੇ ਇਕੋ ਪਰਿਵਾਰ ਨਾਲ ਸਬੰਧਿਤ ਹਨ | ਦੱਸਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਸੰਸਦ ਦਾ ਮੌਨਸੂਨ ਇਜਲਾਸ ਜੁਲਾਈ 'ਚ ਸੰਭਵ-ਜੋਸ਼ੀ

ਨਵੀਂ ਦਿੱਲੀ, 8 ਜੂਨ (ਏਜੰਸੀ)-ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕੋਰੋਨਾ ਦੀ ਦੂਜੀ ਲਹਿਰ ਵਿਚਾਲੇ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਸੰਸਦ ਦਾ ਮੌਨਸੂਨ ਇਜਲਾਸ ਜੁਲਾਈ 'ਚ ਆਪਣੇ ਸਾਧਾਰਨ ਪ੍ਰੋਗਰਾਮ ਅਨੁਸਾਰ ਹੀ ਹੋਵੇਗਾ | ਜਦੋਂ ਤੋਂ ਇਹ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਲੋਕ ਸਭਾ ਮੈਂਬਰ ਨਵਨੀਤ ਕੌਰ ਰਾਣਾ ਦਾ ਜਾਤੀ ਸਰਟੀਫ਼ਿਕੇਟ ਰੱਦ

ਮੁੰਬਈ, 8 ਜੂਨ (ਏਜੰਸੀ)-ਬੰਬੇ ਹਾਈਕੋਰਟ ਨੇ ਅਮਰਾਵਤੀ ਤੋਂ ਲੋਕ ਸਭਾ ਮੈਂਬਰ ਨਵਨੀਤ ਕੌਰ ਰਾਣਾ ਨੂੰ ਜਾਰੀ ਕੀਤੇ ਜਾਤੀ ਸਰਟੀਫਿਕੇਟ ਨੂੰ ਜਾਅਲੀ ਕਰਾਰ ਦਿੰਦਿਆਂ ਤੇ ਧੋਖਾਧੜੀ ਨਾਲ ਪ੍ਰਾਪਤ ਕੀਤਾ ਕਰਾਰ ਦਿੰਦਿਆਂ ਰੱਦ ਕਰ ਦਿੱਤਾ | ਇਸ ਨਾਲ ਰਾਣਾ ਦੀ ਸੰਸਦ ਮੈਂਬਰੀ ...

ਪੂਰੀ ਖ਼ਬਰ »

ਸਪੂਤਨਿਕ-ਵੀ ਵੈਕਸੀਨ ਦੀ ਖੇਪ ਚੇਨਈ ਪੁੱਜੀ

ਚੇਨਈ, 8 ਜੂਨ (ਏਜੰਸੀ)-ਰੂਸ ਦੀ ਕੋਰੋਨਾ ਵੈਕਸੀਨ 'ਸਪੂਤਨਿਕ ਵੀ' ਦੀ ਖੇਪ, ਜਿਸ ਨੂੰ ਤਾਮਿਲਨਾਡੂ ਲਈ ਪਹਿਲੀ ਖੇਪ ਮੰਨਿਆ ਜਾ ਰਿਹਾ ਹੈ, ਅੱਜ ਨਿੱਜੀ ਉਡਾਣ ਰਾਹੀਂ ਹੈਦਰਾਬਾਦ ਤੋਂ ਇਥੇ ਪਹੰੁਚੀ | ਚੇਨਈ ਹਵਾਈ ਅੱਡੇ 'ਤੇ ਜ਼ਰੂਰੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਇਸ ਨੂੰ ...

ਪੂਰੀ ਖ਼ਬਰ »

ਪੰਜਾਬ 'ਚ 1273 ਨਵੇਂ ਮਾਮਲੇ-60 ਮੌਤਾਂ

ਚੰਡੀਗੜ੍ਹ, 8 ਜੂਨ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ 24 ਘੰਟਿਆਂ ਦੌਰਾਨ 2642 ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਸੂਚਨਾ ਹੈ ਅਤੇ 1273 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 60 ਮੌਤਾਂ 'ਚੋਂ ਜਲੰਧਰ ਤੋਂ 7, ਅੰਮਿ੍ਤਸਰ ਤੇ ਲੁਧਿਆਣਾ ਤੋਂ 6-6, ਬਠਿੰਡਾ, ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX