ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਜਗਰਾਓਂ

ਨਗਰ ਕੌ ਾਸਲ ਕੂੜੇ ਦੇ ਨਿਪਟਾਰੇ ਲਈ ਸਖ਼ਤ ਰਾਹ ਅਖ਼ਤਿਆਰ ਕਰੇਗੀ

ਜਗਰਾਉਂ, 8 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਨਗਰ ਕੌਂਸਲ ਜਗਰਾਉਂ ਕੂੜੇ ਦੇ ਨਿਪਟਾਰੇ ਨੂੰ ਲੈ ਕੇ ਹੁਣ ਸਖ਼ਤ ਰਾਹ ਅਖ਼ਤਿਆਰ ਕਰਨ ਦੇ ਮੂੜ ਆ ਗਈ ਹੈ | ਹਰ ਇਕ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਸਫ਼ਾਈ ਸੇਵਕ ਨੂੰ ਦੇਣਾ ਪਵੇਗਾ | ਕੁਤਾਹੀ ਵਰਤਣ ਵਾਲੇ ਨੂੰ ਪਹਿਲੀ ਵਾਰ ਚਿਤਾਵਨੀ ਅਤੇ ਬਾਅਦ ਵਿਚ ਮੋਟਾ ਜ਼ੁਰਮਾਨਾ ਕੀਤਾ ਜਾਵੇਗਾ | ਭਾਵੇਂ ਸਵੱਛ ਭਾਰਤ ਮੁਹਿੰਮ ਤਹਿਤ 2014 ਤੋਂ ਕੂੜੇ ਦੇ ਨਿਪਟਾਰੇ ਲਈ ਵੱਖ-ਵੱਖ ਯੋਜਨਾਵਾਂ ਤਹਿਤ ਸ਼ਹਿਰ ਅੰਦਰ ਕੰਮ ਕੀਤੇ ਜਾ ਰਹੇ ਹਨ | ਇਨ੍ਹਾਂ ਯੋਜਨਾਵਾਂ ਨੂੰ ਅਮਲੀ ਜਾਮ੍ਹਾ ਪਹਿਨਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਵੀ ਆਈਆਂ ਹਨ | ਸਚਾਈ ਇਹ ਹੈ ਕਿ ਇਹ ਯੋਜਨਾਵਾਂ ਕਾਗਜ਼ਾਂ ਵਿਚ ਤਾਂ ਪੂਰੀਆਂ ਖੁਸ਼ਹਾਲ ਹੋਣਗੀਆਂ, ਪਰ ਜ਼ਮੀਨੀ ਪੱਧਰ 'ਤੇ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਜ਼ਿਕਰਯੋਗ ਹੈ ਕਿ ਜਗਰਾਉਂ ਸ਼ਹਿਰ ਵਿਚੋਂ ਹਰ ਰੋਜ਼ ਕਰੀਬ 22 ਟਨ ਕੂੜਾ ਇਕੱਠਾ ਹੁੰਦਾ ਹੈ | ਇਸ 'ਚੋਂ 60 ਫ਼ੀਸਦੀ ਤਾਂ ਗਿੱਲਾ ਕੂੜਾ ਹੁੰਦਾ ਹੈ, ਜਿਸ ਦੀ ਖਾਦ ਬਣਾਈ ਜਾ ਸਕਦੀ ਹੈ | ਲਗਭਗ 20 ਤੋਂ 25 ਪ੍ਰਤੀਸ਼ਤ ਸੁੱਕਾ ਕੂੜਾ ਜੋ ਦੁਬਾਰਾ ਵਰਤੋਂ ਵਿਚ ਆ ਸਕਦਾ ਹੈ | ਸਿਰਫ਼ 5 ਤੋਂ 15 ਪ੍ਰਤੀਸ਼ਤ ਕੂੜਾ ਹੀ ਅਜਿਹਾ ਹੁੰਦਾ ਹੈ, ਜਿਸ ਦੀ ਨਗਰ ਕੌਂਸਲ ਨੂੰ ਸੰਭਾਲ ਕਰਨੀ ਪਵੇਗੀ | ਅਜਿਹਾ ਹੁੰਦਾ ਹੈ ਤਾਂ ਇਹ ਕੂੜਾ ਜੋ ਅੱਜ ਮੁਸ਼ੀਬਤ ਬਣਿਆ ਹੋਇਆ ਹੈ, ਉਹ ਸਾਡੀ ਖੁਸ਼ਹਾਲੀ ਦਾ ਜ਼ਰੀਆਂ ਬਣ ਜਾਵੇਗਾ | ਇਹ ਤਦ ਹੀ ਸੰਭਵ ਹੋਵੇਗਾ ਜਦ ਹਰ ਧਿਰ ਦਾ ਆਪਸੀ ਤਾਲਮੇਲ ਅਤੇ ਉਹ ਆਪਣੇ ਬਣਦੇ ਫ਼ਰਜ਼ 'ਤੇ ਪਹਿਰਾ ਦੇਵੇਗਾ | ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਦਾ ਆਖਣਾ ਹੈ ਕਿ ਸ਼ਹਿਰ ਨੂੰ ਸੁੰਦਰ, ਪ੍ਰਦੂਸ਼ਣ ਰਹਿਤ ਅਤੇ ਹਰਿਆ-ਭਰਿਆ ਬਣਾਉਣਾ ਹੈ ਤਾਂ ਸਖ਼ਤ ਕਦਮ ਪੁੱਟਣੇ ਹੀ ਪੈਣਗੇ | ਉਨ੍ਹਾਂ ਸਵੱਛ ਭਾਰਤ ਮੁਹਿੰਮ ਦੇ ਅਮਲੇ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਦੇਣ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਕੂੜੇ ਦੀ ਸੰਭਾਲ ਪ੍ਰਤੀ ਪ੍ਰਚਾਰ ਹੀ ਨਹੀਂ, ਬਲਕਿ ਇਸ ਨੂੰ ਹਕੀਕਤ ਵਿਚ ਵੀ ਕਰਨਾ ਹੈ | ਉਨ੍ਹਾਂ ਦੱਸਿਆ ਕਿ ਕੁਤਾਹੀ ਕਰਨ ਵਾਲੇ ਨੂੰ ਪਹਿਲੀ ਵਾਰ ਚਿਤਾਵਨੀ ਅਤੇ ਬਾਅਦ ਵਿਚ ਜ਼ੁਰਮਾਨਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕਿਸੇ ਦੀ ਸਿਫ਼ਾਰਿਸ਼ ਜਾ ਦਖ਼ਲ ਅੰਦਾਜ਼ੀ ਅਸਹਿ ਹੋਵੇਗੀ | ਉਨ੍ਹਾਂ ਸਮੂਹ ਕੌਂਸਲਰਾਂ ਅਤੇ ਸੂਝਵਾਨ ਲੋਕਾਂ ਨੂੰ ਇਸ ਕਾਰਜ ਨੂੰ ਸਿਰੇ ਲਗਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ |
ਸਫ਼ਾਈ ਸੇਵਕਾਂ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨੂੰ ਮੰਗ–ਪੱਤਰ
ਜਗਰਾਉਂ, (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਦੇ ਕਰੀਬ ਅੱਧੀ ਦਰਜਨ ਮੌਜੂਦਾ ਅਤੇ ਸਾਬਕਾ ਕੌਂਸਲਰਾਂ ਨੇ ਦਰਜਾ ਚਾਰ ਮੁਲਾਜ਼ਮ ਜੋ ਪਿਛਲੇ 26 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਬੈਠੇ ਹੋਏ ਹਨ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ | ਉਨ੍ਹਾਂ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਮੰਨਣ ਲਈ ਇਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ | ਇਹ ਮੰਗ ਪੱਤਰ ਉਨ੍ਹਾਂ ਤਹਿਸੀਲਦਾਰ ਮਨਮੋਹਣ ਕੌਸ਼ਿਕ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪਿਆ | ਉਨ੍ਹਾਂ ਕਿਹਾ ਕਿ ਪੰਜਾਬ ਭਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਕੱਚੇ ਸਫ਼ਾਈ ਸੇਵਕ ਅਤੇ ਵੱਖ-ਵੱਖ ਸ਼ਾਖਾਵਾਂ ਵਿਚ ਕੰਮ ਕਰਦੇ ਮੁਲਾਜ਼ਮ ਕਰੀਬ 26 ਦਿਨਾਂ ਤੋਂ ਆਪਣੀਆਂ ਮੰਗਾਂ ਦੇ ਹੱਲ ਲਈ ਹੜਤਾਲ 'ਤੇ ਬੈਠੇ ਹੋਏ ਹਨ | ਇਸ ਕਾਰਨ ਪੂਰੇ ਪੰਜਾਬ ਦੇ ਸ਼ਹਿਰਾਂ ਅੰਦਰ ਸਫ਼ਾਈ ਦਾ ਬੁਰਾ ਹਾਲ ਹੈ | ਇਸ ਕਾਰਨ ਗਰਮੀਆਂ ਦੇ ਮੌਸਮ ਮੌਕੇ ਲੱਗਣ ਵਾਲੀਆਂ ਬਿਮਾਰੀਆਂ ਦਾ ਲੋਕਾਂ ਅੰਦਰ ਡਰ ਪਾਇਆ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਨਿਭਾਈ ਭੂਮਿਕਾ 'ਤੇ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਕੋਰੋਨਾ ਯੋਧੇ ਐਲਾਨਿਆ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦਾ ਵਾਅਦਾ ਵੀ ਕੀਤਾ ਸੀ | ਦੁੱਖ ਹੈ ਕਿ ਹੜਤਾਲ ਨੂੰ ਇਕ ਮਹੀਨਾ ਦੇ ਨੇੜੇ ਢੁੱਕਣ ਦੇ ਬਾਵਜੂਦ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀ ਸਾਰ ਨਹੀਂ ਲੈ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੀਆਂ ਬਿਨ੍ਹਾਂ ਦੇਰੀ ਕੀਤਿਆਂ ਮੰਗਾਂ ਮੰਨਣ ਦੀ ਅਪੀਲ ਕੀਤੀ | ਇਸ ਮੌਕੇ ਤਹਿਸੀਲਦਾਰ ਕੋਸ਼ਿਕ ਨੇ ਕੌਂਸਲਰਾਂ ਵਲੋਂ ਦਿੱਤੇ ਮੰਗ ਪੱਤਰ ਨੂੰ ਪੰਜਾਬ ਸਰਕਾਰ ਨੂੰ ਭੇਜਣ ਦਾ ਵਾਅਦਾ ਕੀਤਾ | ਇਸ ਮੌਕੇ ਅਮਰਜੀਤ ਸਿੰਘ ਮਾਲਵਾ, ਸਤੀਸ਼ ਕੁਮਾਰ ਦੋਧਰੀਆ, ਦਵਿੰਦਰਜੀਤ ਸਿੰਘ ਸਿੱਧੂ, ਕਰਮਜੀਤ ਸਿੰਘ ਕੈਂਥ, ਅਕੁੰਸ਼ ਧੀਰ ਆਦਿ ਹਾਜ਼ਰ ਸਨ |

ਕਿਸਾਨ ਮੋਰਚੇ ਦਾ 251ਵਾਂ ਦਿਨ

ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਦੀ ਜ਼ੋਰਦਾਰ ਨਿੰਦਾ

ਜਗਰਾਉਂ, 8 ਜੂਨ (ਜੋਗਿੰਦਰ ਸਿੰੰਘ)-251ਵੇਂ ਦਿਨ 'ਚ ਦਾਖ਼ਲ ਹੋਏ ਸਥਾਨਕ ਰੇਲ ਪਾਰਕ 'ਚ ਚੱਲ ਰਹੇ ਕਿਸਾਨ ਸੰਘਰਸ਼ 'ਚ ਕਿਸਾਨਾਂ ਮਜ਼ਦੂਰਾਂ ਨੇ ਅੱਜ ਪਟਿਆਲਾ ਵਿਖੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਪੰਜਾਬ ਪੁਲਿਸ ਵਲੋਂ ਅੰਨਾ ਲਾਠੀਚਾਰਜ ਕਰਨ ਦੀ ਜ਼ੋਰਦਾਰ ਨਿੰਦਾ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਿਰੰਤਰ ਦੇਣਾ ਯਕੀਨੀ ਬਣਾਈ ਜਾਵੇ-ਪ੍ਰਧਾਨ ਸੂਦ

ਹੰਬੜਾਂ, 8 ਜੂਨ (ਹਰਵਿੰਦਰ ਸਿੰਘ ਮੱਕੜ) - ਹੰਬੜਾਂ ਇੰਡਸਟਰੀ ਯੂਨੀਅਨ ਦੇ ਪ੍ਰਧਾਨ ਵਜ਼ੀਰ ਸੂਦ, ਸੂਭਾਸ਼ ਮਖੀਜਾ, ਬਲਦੇਵ ਸਿੰਘ ਆਦਿ ਨੇ ਬਿਜਲੀ ਸਪਲਾਈ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਮੁੱਲਾਂਪੁਰ ਵਾਲੀ ਸਾਈਡ ਹੰਬੜਾਂ ਵਿਖੇ ਲੱਗੀਆਂ ਫੈਕਟਰੀਆਂ ਨੂੰ ਬਿਜਲੀ ਦੀ ...

ਪੂਰੀ ਖ਼ਬਰ »

ਮੁੱਲਾਂਪੁਰ ਦਾਖਾ ਨਗਰ ਕੌ ਾਸਲ ਦੇ ਸਫ਼ਾਈ ਸੇਵਕਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਅੱਜ

ਮੁੱਲਾਂਪੁਰ-ਦਾਖਾ, 8 ਜੂਨ (ਨਿਰਮਲ ਸਿੰਘ ਧਾਲੀਵਾਲ)-ਪਿਛਲੇ 27 ਦਿਨਾਂ ਤੋਂ ਆਪਣੀਆਂ ਮੰਗਾਂ ਲਈ ਹੜਤਾਲ 'ਤੇ ਬੈਠੇ ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੇ ਸਫ਼ਾਈ ਸੇਵਕਾਂ ਨੇ ਅੱਜ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਹੜਤਾਲ 'ਤੇ ਬੈਠੇ ਮਹਿਲਾ-ਮਰਦ ਸਫ਼ਾਈ ...

ਪੂਰੀ ਖ਼ਬਰ »

ਜੈਪਾਲ ਭੁੱਲਰ ਦੇ ਸਾਥੀਆਂ ਦੇ ਪੁਲਿਸ ਰਿਮਾਂਡ 'ਚ 11 ਤੱਕ ਦਾ ਵਾਧਾ

ਜਗਰਾਉਂ, 8 ਜੂਨ (ਜੋਗਿੰਦਰ ਸਿੰਘ)- ਜਗਰਾਉਂ 'ਚ ਦੋ ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗੈਂਗਸਟਰ ਜੈਪਾਲ ਭੁੱਲਰ ਦੇ ਸਾਥੀਆਂ ਨੂੰ ਅੱਜ ਮੁੜ ਅਦਾਲਤ 'ਚ ਪੇਸ਼ ਕਰਕੇ 11 ਜੂਨ ਤੱਕ ਹੋਰ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪੰਜਾਬ ...

ਪੂਰੀ ਖ਼ਬਰ »

ਸਰਪੰਚ ਮੋਹੀ ਗੁਰਮਿੰਦਰ ਸਿੰਘ ਦਾ ਯੋਜਨਾ ਬੋਰਡ ਕਮੇਟੀ ਮੈਂਬਰ ਬਣਨ 'ਤੇ ਸਨਮਾਨ

ਮੁੱਲਾਂਪੁਰ-ਦਾਖਾ, 8 ਜੂਨ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਯੋਜਨਾਬੰਦੀ ਵਿਭਾਗ ਅਧੀਨ ਜ਼ਿਲ੍ਹਾ ਯੋਜਨਾ ਕਮੇਟੀ ਰਾਹੀਂ ਪਿੰਡਾਂ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ, ਕਮੇਟੀ ਵਲੋਂ ਆਂਗਨਵਾੜੀ ਕੇਂਦਰ, ਕਮਿਊਨਿਟੀ ਸੈਂਟਰ, ਬਿਰਧ ਜਾਂ ਅੰਗਹੀਣਾਂ ਲਈ ਸਾਂਝੇ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਛਿੰਦਾ ਨੇ ਨਾਜਾਇਜ਼ ਪੁਲਿਸ ਹਿਰਾਸਤ ਨੂੰ ਨਾਵਲ 'ਹਵਾਲਾਤ' 'ਚ ਬਿਆਨਿਆ

ਜਗਰਾਉਂ, 8 ਜੂਨ (ਜੋਗਿੰਦਰ ਸਿੰਘ)- ਫ਼ਿਲਮੀ ਕਲਾਕਾਰ ਤੇ ਪੱਤਰਕਾਰ ਜਸਵਿੰਦਰ ਸਿੰਘ ਛਿੰਦਾ ਦੀ ਖਾੜਕੂਵਾਦ ਦੇ ਦੌਰ ਦੌਰਾਨ 29 ਦਿਨ ਦੀ ਨਾਜਾਇਜ਼ ਪੁਲਿਸ ਹਿਰਾਸਤ ਦੇ ਦਿਲ ਕੰਬਾਊ ਦਿ੍ਸ਼ ਤੇ ਕਹਾਣੀ 'ਹਵਾਲਾਤ' ਨਾਵਲ ਦੇ ਰੂਪ 'ਚ ਕਲਮਬੰਦ ਹੋ ਗਈ ਹੈ | ਇਸ ਨਾਵਲ ਦੇ ਪਾਤਰ ...

ਪੂਰੀ ਖ਼ਬਰ »

ਭਾਜਪਾ ਦਾ ਹੱਥ ਠੋਕਾ ਬਣ ਕੈਪਟਨ ਸਰਕਾਰ ਨੇ ਸਕੂਲਾਂ 'ਚੋਂ ਇਤਿਹਾਸ ਦੇ ਵਿਸ਼ੇ ਦਾ ਪਾਇਆ ਭੋਗ-ਭਾਈ ਗਰੇਵਾਲ

ਜਗਰਾਉਂ, 8 ਜੂਨ (ਜੋਗਿੰਦਰ ਸਿੰਘ)- ਕਾਂਗਰਸ ਦੀ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਸਿੱਖਿਆ ਨੀਤੀਆਂ 'ਤੇ ਭਗਵਾਂ ਰੰਗ ਪੂਰੀ ਤਰ੍ਹਾਂ ਛਾਂ ਚੁੱਕਾ ਹੈ | ਪਿਛਲੇ ਸਮੇਂ 'ਚ ਇਤਿਹਾਸ ਦੀ ਕਿਤਾਬ 'ਚੋਂ ਸਿੱਖ ਇਤਿਹਾਸ ਨੂੰ ਹਟਾਉਣ ਦੀ ਕੋਝੀ ਸਾਜਿਸ਼ ਨਾਕਾਮਯਾਬ ਹੋਣ ਤੋਂ ...

ਪੂਰੀ ਖ਼ਬਰ »

ਜਥੇਬੰਦੀਆਂ ਵਲੋਂ ਵਿਧਾਇਕ ਜੱਗਾ ਹਿੱਸੋਵਾਲ ਦੇ ਦਫ਼ਤਰ ਅੱਗੇ ਧਰਨਾ

ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)- ਮਜ਼ਦੂਰ ਮੁਕਤੀ ਮੋਰਚਾ ਤੇ ਸੀ. ਪੀ. ਆਈ. ਐਮ. ਐੱਲ. ਲਿਬਰੇਸ਼ਨ ਦੇ ਵਲੋਂ ਸਮੁੱਚੇ ਪੰਜਾਬ 'ਚ ਉਲੀਕੇ ਗਏ ਮੰਤਰੀਆਂ ਤੇ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਅੱਗੇ ਧਰਨੇ ਦੇਣ ਦੇ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ...

ਪੂਰੀ ਖ਼ਬਰ »

ਸਰਕਾਰ ਨੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਇਆ-ਦਾਖਾ

ਭੂੰਦੜੀ, 8 ਜੂਨ (ਕੁਲਦੀਪ ਸਿੰਘ ਮਾਨ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੱਤ੍ਹਾ 'ਤੇ ਕਾਬਜ਼ ਹੋਣ ਸਮੇਂ ਪੰਜਾਬ ਦੇ ਲੋਕਾਂ ਨਾਲ ਬੁਢਾਪਾ ਪੈਨਸ਼ਨ ਦੱੁਗਣੀ ਕਰਨ ਅਤੇ ਬਿਜਲੀ ਸਸਤੀ ਕਰਨ ਦਾ ਵਾਅਦਾ ਕੀਤਾ ਸੀ, ਉਸ ਵਾਧੇ ਤਹਿਤ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ...

ਪੂਰੀ ਖ਼ਬਰ »

ਬਲਾਕ ਪੱਧਰੀ ਕੰਪਿਊਟਰ ਸਾਇੰਸ ਵੀਡੀਓ ਐਕਟੀਵਿਟੀ ਮੁਕਾਬਲੇ

ਸਿੱਧਵਾਂ ਬੇਟ, 8 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਪਤ ਨਿਰਦੇਸ਼ਾਂ ਅਤੇ ਲਖਵੀਰ ਸਿੰਘ ਸਮਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਡਾ. ਚਰਨਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਦੀ ਅਗਵਾਈ ਹੇਠ ਸਮਰ ਕੈਂਪ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ 'ਚ ਸਰਕਾਰੀ ਸਕੂਲ ਮੋਹਰੀ ਬਣੇ-ਭੰਮੀਪੁਰਾ

ਹਠੂਰ, 8 ਜੂਨ (ਜਸਵਿੰਦਰ ਸਿੰਘ ਛਿੰਦਾ) -ਲੰਮੇ ਸਮੇਂ ਤੋਂ ਸਾਰੀ ਦੁਨੀਆਂ ਕੋਵਿਡ-19 ਨਾਲ ਜੂਝ ਰਹੀ ਹੈ | ਅਜਿਹੇ ਵਿਚ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਦੀ ਰੌਣਕ ਜਿਵੇਂ ਖ਼ਤਮ ਹੋ ਗਈ ਹੈ | ਪਰ ਪੂਰੀ ਦੁਨੀਆਂ ਵਿਚ ਸਿੱਖਿਆ ਨੂੰ ਲੈਕੇ ਬਹੁਤ ਤਜਰਬੇ ਕੀਤੇ ਜਾ ਰਹੇ ਹਨ ਅਤੇ ...

ਪੂਰੀ ਖ਼ਬਰ »

ਕਾਲਜ ਆਫ਼ ਐਜੂਕੇਸ਼ਨ ਸੁਧਾਰ ਨੂੰ ਮਾਈਕਰੋ, ਲਘੂ ਤੇ ਦਰਮਿਆਨੇ ਉੱਦਮ ਕਿੱਤਾਮਈ ਕੋਰਸਾਂ ਲਈ ਪ੍ਰਵਾਨਗੀ

ਗੁਰੂਸਰ ਸੁਧਾਰ, 8 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਬੀ.ਐੱਡ ਤੇ ਐੱਮ.ਐੱਡ ਤੋਂ ਇਲਾਵਾ ਭਾਰਤ ਸਰਕਾਰ ਵਲੋਂ ਵਿਦਿਅਕ ਵਰ੍ਹੇ 2021-22 ਦੌਰਾਨ ਨਰਸਰੀ ਟੀਚਰਾਂ ਦੀ ਸਿਖ਼ਲਾਈ ਵਿਚ ਡਿਪਲੋਮਾ, ...

ਪੂਰੀ ਖ਼ਬਰ »

ਐੱਨ.ਆਰ.ਆਈ. ਅਮਨਿੰਦਰਜੀਤ ਭਨੋਹੜ ਵਲੋਂ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਭੇਟ

ਗੁਰੂਸਰ ਸੁਧਾਰ, 8 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਵਿਦੇਸ਼ ਵਸਦੇ ਅਮਨਿੰਦਰਜੀਤ ਸਿੰਘ, ਰਸ਼ਪਿੰਦਰ ਕੌਰ ਵਲੋਂ ਆਪਣੇ ਬੇਟੇ ਹਰਪ੍ਰੀਤ ਸਿੰਘ ਘੜਿਆਲ ਪੋਤਰਾ ਸ: ਰਣਜੀਤ ਸਿੰਘ ਘੜਿਆਲ ਵਾਸੀ ਭਨੋਹੜ ਦੀ ਯਾਦ 'ਚ ਹਰ ਸਾਲ ਇਕ ਲੋੜਵੰਦ ਵਿਦਿਆਰਥੀ ਨੂੰ ਮੈਟਿ੍ਕ ਤੋਂ ਬਾਅਦ ...

ਪੂਰੀ ਖ਼ਬਰ »

ਰਾਏਕੋਟ ਦੇ ਵਿਦਿਆਰਥੀਆਂ ਨੇ ਖੇਡਿਆ ਆਨਲਾਈਨ ਸਪੈੱਲ ਬੀ ਕੰਪੀਟੀਸ਼ਨ

ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)- ਜੂਨ ਮਹੀਨੇ ਵਿਚ ਆਨਲਾਈਨ ਸਮਰ ਕੈਂਪ ਅਧੀਨ ਵੱਖ-ਵੱਖ ਆਨਲਾਈਨ ਐਕਟੀਵਿਟੀਜ਼ ਕਰਵਾਉਣ ਲਈ ਸੁਝਾਅ ਦਿੱਤਾ ਗਿਆ ਸੀ | ਇਸੇ ਲੜੀ ਤਹਿਤ ਕੰਪਿਊਟਰ ਵਿਸ਼ੇ ਅਧਾਰਿਤ ਸਪੈੱਲ ਬੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸਕੂਲ ਪੱਧਰ 'ਤੇ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਸੋਹੀਆਂ ਦਾ ਨਤੀਜਾ ਸੌ ਫ਼ੀਸਦੀ

ਚੌਂਕੀਮਾਨ, 8 ਜੂਨ (ਤੇਜਿੰਦਰ ਸਿੰਘ ਚੱਢਾ)-ਸੱਤਿਆ ਭਾਰਤੀ ਸਕੂਲ ਸੋਹੀਆਂ ਦਾ 5ਵੀ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਇਹ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਦੇ ਪਿ੍ੰਸੀਪਲ ਮੈਡਮ ਪ੍ਰਵੀਨ ਕੁਮਾਰੀ ਨੇ ਦੱਸਿਆ ਕਿ ਵਿਦਿਆਰਥਣ ਜਸਕੀਰਤ ਕੌਰ 90 ਫ਼ੀਸਦੀ ਅੰਕ ਪ੍ਰਾਪਤ ...

ਪੂਰੀ ਖ਼ਬਰ »

ਧਾਰਮਿਕ ਜਥੇਬੰਦੀਆਂ ਦੀ ਮੀਟਿੰਗ

ਜਗਰਾਉਂ, 8 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਅਤੇ ਗੁਰਮਤਿ ਗ੍ਰੰਥੀ, ਰਾਗੀ, ਢਾਡੀ, ਪ੍ਰਚਾਰਕ ਸਭਾ, ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਦੀ ਸਾਂਝੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ-ਡਾ: ਬਲਵੰਤ ਸਿੰਘ ਸੰਧੂ

ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨਾਲ ਰਲ ਕੇ ਆਨਲਾਈਨ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ | ਇਸ ਮੌਕੇ ਸਟਾਫ਼ ਤੇ ਵਿਦਿਆਰਥਣਾਂ ਨੇ ਆਪੋ-ਆਪਣੇ ਘਰਾਂ ਵਿਚ ਬੂਟੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ-ਡਾ: ਬਲਵੰਤ ਸਿੰਘ ਸੰਧੂ

ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨਾਲ ਰਲ ਕੇ ਆਨਲਾਈਨ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ | ਇਸ ਮੌਕੇ ਸਟਾਫ਼ ਤੇ ਵਿਦਿਆਰਥਣਾਂ ਨੇ ਆਪੋ-ਆਪਣੇ ਘਰਾਂ ਵਿਚ ਬੂਟੇ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਕਨਵੈਨਸ਼ਨ ਦੀ ਤਿਆਰੀ ਸਬੰਧੀ ਮੀਟਿੰਗ

ਜਗਰਾਉਂ, 8 ਜੂਨ (ਜੋਗਿੰਦਰ ਸਿੰਘ)-ਡੈਮੋਕਰੈਟਿਕ ਟੀਚਰਜ਼ ਫਰੰਟ ਜਗਰਾਉਂ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਦਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ 13 ਜੂਨ ਨੂੰ ਨਛੱਤਰ ਸਿੰਘ ਹਾਲ ਵਿਖੇ ਹੋਣ ਵਾਲੀ ਸਿੱਖਿਆ ਨੀਤੀ 2020 ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਹੋਈ | ਇਸ ...

ਪੂਰੀ ਖ਼ਬਰ »

ਡਰੇਨ ਦੀ ਬੁੱਢੇ ਨਾਲੇ ਤੱਕ ਕਰਵਾਈ ਸਫ਼ਾਈ

ਭੂੰਦੜੀ, 8 ਜੂਨ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਇੰਚਾਰਜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਚ ਰੱਖਦੇ ਹੋਏ ਠੇਕੇਦਾਰ ਹਰਮੋਹਣ ਸਿੰਘ ਚੌਹਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਚੌਂਕੀਮਾਨ, 8 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ...

ਪੂਰੀ ਖ਼ਬਰ »

ਮਲੇਰੀਏ ਸਬੰਧੀ ਸਿਹਤ ਵਿਭਾਗ ਨੇ ਮੱਲ੍ਹਾ ਵਿਖੇ ਕੈਂਪ ਲਗਾਇਆ

ਹਠੂਰ, 8 ਜੂਨ (ਜਸਵਿੰਦਰ ਸਿੰਘ ਛਿੰਦਾ)-ਸਿਹਤ ਵਿਭਾਗ ਸੀ.ਐੱਸ.ਸੀ. ਹਠੂਰ ਵਲੋਂ ਐੱਸ.ਐੱਮ.ਓ. ਰਮਨਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਪਿੰਡ ਮੱਲ੍ਹਾ ਵਿਖੇ ਮਲੇਰੀਆ ਸਬੰਧੀ ਕੈਂਪ ਲਾਇਆ | ਜਿਸ ਵਿਚ ਹੈਲਥ ਇੰਸਪੈਕਟਰ ਸਵਰਨ ਸਿੰਘ ਡੱਲਾ, ਹੈਲਥ ਇੰਸਪੈਕਟਰ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਨੇ ਭੰਗ ਦੇ ਬੂਟਿਆਂ ਨੂੰ ਨਸ਼ਟ ਕਰਨ ਦਾ ਬੀੜਾ ਚੁੱਕਿਆ

ਸਿੱਧਵਾਂ ਬੇਟ, 8 ਜੂਨ (ਜਸਵੰਤ ਸਿੰਘ ਸਲੇਮਪੁਰੀ)- ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਐੱਸ.ਆਈ ਕਰਮਜੀਤ ਸਿੰਘ ਨੇ ਪਿੰਡ ਮਲਸੀਹਾਂ ਬਾਜਨ ਦੀ ਬਸਤੀ ਖੋਲਿ੍ਹਆਂ ਵਾਲਾ ਪੁਲ ਕੋਲੋਂ ਲੰਘਦੇ ਸੂਏ 'ਤੇ ਵੱਡੀ ਮਾਤਰਾ ਵਿਚ ਖੜੇ ਭੰਗ ਦੇ ਬੂਟਿਆਂ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਪ੍ਰਗਟ ਸਿੰਘ ਤੂਰ ਸਵੱਦੀ ਦਾ ਦਿਹਾਂਤ

ਚੌਂਕੀਮਾਨ, 8 ਜੂਨ (ਤੇਜਿੰਦਰ ਸਿੰਘ ਚੱਢਾ)-ਗੁਰਬਿੰਦਰ ਸਿੰਘ ਤੂਰ ਤੇ ਨਵਕਿਰਨ ਸਿੰਘ ਤੂਰ ਨੂੰ ਉਸ ਸਮੇਂ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸਮਾਜ ਸੇਵੀ ਬਲਾਕ ਸੰਮਤੀ ਮੈਂਬਰ ਪ੍ਰਗਟ ਸਿੰਘ ਤੂਰ (ਸਵੱਦੀ ਕਲਾਂ) ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »

ਇੰਤਜਾਮੀਆ ਕਮੇਟੀ ਜੁਮਾ ਮਸਜਿਦ ਰਾਏਕੋਟ ਦੀ ਚੋਣ

ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)- ਇੰਤਜਾਮੀਆ ਕਮੇਟੀ ਜੁਮਾ ਮਸਜਿਦ ਰਾਏਕੋਟ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਦੌਰਾਨ ਪ੍ਰਧਾਨ ਮੁਹੰਮਦ ਇਸਹਾਕ ਅਲੀ, ਮੀਤ ਪ੍ਰਧਾਨ ਮੁਹੰਮਦ ਆਰੀਫ (ਸੋਨੂੰ), ਜਨਰਲ ਸਕੱਤਰ ਮੁਹੰਮਦ ਅਸ਼ਰਫ, ਸਕੱਤਰ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ

ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵੋਮੈਨ, ਜਲਾਲਦੀਵਾਲ (ਰਾਏਕੋਟ) ਦਾ ਬੀ.ਐੱਡ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ 'ਚ ਸ਼ਾਕਸੀ ਗੋਇਲ ਪੁੱਤਰੀ ਸੁਸ਼ੀਲ ਕੁਮਾਰ ਨੇ 83.5 ਫ਼ੀਸਦੀ ਅੰਕਾਂ ਨਾਲ ਪਹਿਲਾ, ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮਿੱਟੀ ਪਰਖ ਜਾਗਰੂਕਤਾ ਸਬੰਧੀ ਪ੍ਰਦਰਸ਼ਨੀ

ਮੁੱਲਾਂਪੁਰ-ਦਾਖਾ, 8 ਜੂਨ (ਨਿਰਮਲ ਸਿੰਘ ਧਾਲੀਵਾਲ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਲੁਧਿਆਣਾ ਵਲੋਂ ਝੱਮਟ, ਕਈ ਹੋਰ ਪਿੰਡਾਂ 'ਚ ਸਾਇਲ ਹੈਲਥ ਕਾਰਡ ਸਕੀਮ ਅਧੀਨ ਮਿੱਟੀ ਪਰਖ ਅਧਾਰ 'ਤੇ ਖਾਦਾਂ ਦੀ ਵਰਤੋਂ ਕਰਨ ਦੇ ਰੁਝਾਨ ਨੂੰ ਪ੍ਰਚੰਡ ਕਰਨ ਲਈ ਮਿੱਟੀ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬਣਾਏ 4 ਲੇਬਰ ਕੋਡਾਂ ਦਾ ਸੀਟੂ ਵਲੋਂ ਡਟਵਾਂ ਵਿਰੋਧ-ਕਾਮਰੇਡ ਰੋੜੀ

ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰੀਲਾ ਨਗਰ ਰਾਏਕੋਟ ਵਿਖੇ ਵਿਖੇ ਸੀਟੂ ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੋੜੀ ਨੇ ਪੱਤਰਕਾਰਾਂ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਚਾਰ ਲੇਬਰ (ਕਿਰਤੀ) ਕੋਡ ਅਗਲੇ ਕੁਝ ਮਹੀਨਿਆਂ ਵਿਚ ਕੇਂਦਰ ਸਰਕਾਰ ਲਾਗੂ ਕਰਨ ਦੀ ਤਿਆਰੀ ਵਿਚ ...

ਪੂਰੀ ਖ਼ਬਰ »

ਰਾਏਕੋਟ ਦੇ ਕੁਝ ਅਖੌਤੀ ਆਗੂਆਂ ਦੇ ਤੁਗ਼ਲਕੀ ਫੁਰਮਾਨ ਤੋਂ ਦੁਕਾਨਦਾਰ ਪ੍ਰੇਸ਼ਾਨ

ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਸ਼ਹਿਰ ਦੇ ਕੁਝ ਅਖੌਤੀ ਆਗੂਆਂ ਵਲੋਂ ਦੁਕਾਨਾਂ ਖੋਲ੍ਹਣ ਦੇ ਸਮੇਂ ਨੂੰ ਆਪਣੇ-ਆਪ ਹੈਂਕੜਬਾਜ਼ੀ ਦਿਖਾਉਣ ਕਾਰਨ ਦੁਖੀ ਦੁਕਾਨਦਾਰਾਂ ਦਾ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਮਿਲਿਆ ਕਿ ਇਸ ਮੁੱਦੇ ਨੂੰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX