ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  53 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 6 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 7 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 8 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 minute ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 10 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬਾਲ ਭਿੱਖਿਆ ਖਿਲਾਫ਼ ਕੱਢੀ ਜਾਗਰੂਕਤਾ ਰੈਲੀ

ਨਵਾਂਸ਼ਹਿਰ, 8 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਇਕ ਨਿਵੇਕਲੀ ਪਹਿਲ ਤਹਿਤ ਬਾਲ ਭਿੱਖਿਆ ਖਿਲਾਫ਼ ਇਕ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਸਮੂਹ ਜੁਡੀਸ਼ੀਅਲ ਅਫ਼ਸਰਾਂ ਦੀ ਮੌਜੂਦਗੀ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਨੇ ਸਥਾਨਕ ਜੁਡੀਸ਼ੀਅਲ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਬਾਲ ਭਿੱਖਿਆ ਨੂੰ ਰੋਕਣ ਦਾ ਸੰਦੇਸ਼ ਦਿੰਦੀ ਹੋਈ ਇਹ ਰੈਲੀ ਚੰਡੀਗੜ੍ਹ ਚੌਕ ਅਤੇ ਅੰਬੇਡਕਰ ਚੌਕ ਹੁੰਦੀ ਹੋਈ ਵਾਪਸ ਜੁਡੀਸ਼ੀਅਲ ਕੰਪਲੈਕਸ ਵਿਖੇ ਆ ਕੇ ਸਮਾਪਤ ਹੋਈ | ਰੈਲੀ ਵਿਚ ਸ਼ਾਮਿਲ ਪੈਰਾ ਲੀਗਲ ਵਲੰਟੀਅਰਾਂ, ਸਾਂਝ ਕੇਂਦਰ ਦੇ ਮੁਲਾਜ਼ਮਾਂ ਅਤੇ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਹੱਥਾਂ ਵਿਚ ਭੀਖ ਨਾ ਮੰਗਣ ਅਤੇ ਭੀਖ ਨਾ ਦੇ ਕੇ ਬੱਚਿਆਂ ਨੂੰ ਕਿਤਾਬਾਂ ਦੇਣ ਦੇ ਸਲੋਗਨਾਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ | ਰੈਲੀ ਨੂੰ ਰਵਾਨਾ ਕਰਨ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇਕ ਕਾਨੂੰਨੀ ਅਪਰਾਧ ਹੈ ਅਤੇ ਉਨ੍ਹਾਂ ਨੂੰ ਭੀਖ ਦੇ ਕੇ ਇਸ ਅਪਰਾਧ ਨੂੰ ਬੜ੍ਹਾਵਾ ਨਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਭੀਖ ਮੰਗਣ ਵਾਲੇ ਬੱਚਿਆਂ ਦੀ ਪਹਿਚਾਣ ਕਰ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੇਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਭੀਖ ਮੰਗਣ ਵਾਲੇ ਬੱਚਿਆਂ ਨੂੰ ਸ਼ੈਲਟਰ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਸਿੱਖਿਆ ਪ੍ਰਦਾਨ ਕਰਵਾਉਣ ਲਈ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ ਖਿਲਾਫ਼ ਵੀ ਸਖਤੀ ਵਰਤੀ ਜਾਵੇਗੀ ਅਤੇ ਜੋ ਲੋਕ ਛੋਟੇ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਵਾਉਂਦੇ ਜਾਂ ਭੀਖ ਮੰਗਵਾਉਂਦੇ ਫੜੇ ਜਾਣਗੇ, ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਨੂੰ 5 ਸਾਲ ਤੱਕ ਦੀ ਕੈਦ ਅਤੇ 1 ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਲੋੜਵੰਦ ਬੱਚਿਆਂ ਦੀ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਜੁਡੀਸ਼ੀਅਲ ਕੋਰਟ ਦੇ ਸਮੂਹ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਮੁੱਚਾ ਸਟਾਫ ਹਾਜ਼ਰ ਸੀ |

ਲੜਕੀ ਨਾਲ ਛੇੜ-ਛਾੜ ਕਰਨ ਸਬੰਧੀ ਨੌਜਵਾਨ ਖਿਲਾਫ਼ ਮੁਕੱਦਮਾ ਦਰਜ

ਪੋਜੇਵਾਲ ਸਰਾਂ, 8 ਜੂਨ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਨੇ ਲੜਕੀ ਨਾਲ ਛੇੜ-ਛਾੜ ਕਰਨ ਸਬੰਧੀ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਇਕ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ਪੋਜੇਵਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਪਾਸ ਇਕ ਲੜਕੀ ਨੇ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 761 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 35 ਦੇ ਕੀਤੇ ਚਲਾਨ

ਨਵਾਂਸ਼ਹਿਰ, 8 ਜੂਨ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਸਹੋਦਿਆ (ਸੁਸਾਇਟੀ) ਨੇ ਡਿਪਟੀ ਕਮਿਸ਼ਨਰ ਤੇ ਸਿੱਖਿਆ ਅਧਿਕਾਰੀ ਨੂੰ ਸੌਂਪਿਆ ਨਿਯਮ ਪੱਤਰ

ਨਵਾਂਸ਼ਹਿਰ, 8 ਜੂਨ (ਹਰਿੰਦਰ ਸਿੰਘ)- ਸੀ.ਬੀ.ਐੱਸ.ਈ. ਦੇ ਸਹੋਦਿਆ (ਸੁਸਾਇਟੀ) ਸਕੂਲਾਂ ਦੁਆਰਾ ਆਪਣੇ ਮੈਂਬਰਾਂ ਦੀ ਮੌਜੂਦਗੀ ਵਿਚ ਡਿਪਟੀ ਕਮਿਸ਼ਨਰ ਤੇ ਸਿੱਖਿਆ ਅਧਿਕਾਰੀ ਜਗਜੀਤ ਸਿੰਘ ਨੂੰ ਫੀਸਾਂ ਸਬੰਧੀ ਵੇਰਵੇ ਦੇ ਨਿਯਮਾਂ ਦਾ ਪੱਤਰ ਸੌਂਪਿਆ ਗਿਆ | ਡੀ.ਏ.ਵੀ. ਸਕੂਲ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਤੇ ਪਾਣੀ ਦੀ ਸਮੱਸਿਆ ਦਾ ਬਦਲ ਹੈ ਝੋਨੇ ਦੀ ਸਿੱਧੀ ਬਿਜਾਈ-ਡਾ: ਲੇਖ ਰਾਜ

ਔੜ, 8 ਜੂਨ (ਜਰਨੈਲ ਸਿੰਘ ਖੁਰਦ)- ਡਾ: ਲੇਖ ਰਾਜ ਖੇਤੀਬਾੜੀ ਵਿਕਾਸ ਅਫਸਰ ਔੜ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਤੇ ਮਜ਼ਦੂਰਾਂ ਦੀ ਘਾਟ ਨੂੰ ਦੂਰ ਕਰਨ ਵਾਸਤੇ ਕਣਕ ਬੀਜਣ ਵਾਲੀ ਸੀਡ ਡਰਿਲ ਨਾਲ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਬਦੀਲ ਕੀਤੀ ਡਰਿਲ ਨਾਲ ...

ਪੂਰੀ ਖ਼ਬਰ »

ਪੱਲੀ ਝਿੱਕੀ ਵਲੋਂ ਮੁਫ਼ਤ ਡਿਸਪੈਂਸਰੀ ਦਾ ਉਦਘਾਟਨ

ਮੁਕੰਦਪੁਰ, 8 ਜੂਨ (ਦੇਸ ਰਾਜ ਬੰਗਾ) - ਪਿੰਡ ਸਰਹਾਲ ਕਾਜੀਆਂ ਵਿਖੇ ਆਂਸਲ ਪਰਿਵਾਰ ਵਲੋਂ ਲਾਲਾ ਹਰਬੰਸ ਆਂਸਲ ਤੇ ਦੇਵੀ ਆਂਸਲ ਮੁਫ਼ਤ ਡਿਸਪੈਂਸਰੀ ਦਾ ਸ਼ੁੱਭ ਆਰੰਭ ਕੀਤਾ ਗਿਆ | ਡਿਸਪੈਂਸਰੀ ਦਾ ਉਦਘਾਟਨ ਕਰਨ ਉਪਰੰਤ ਸ. ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 16 ਨਵੇਂ ਮਾਮਲੇ, 2 ਮੌਤਾਂ

ਨਵਾਂਸ਼ਹਿਰ, 8 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 16 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ 45 ਸਾਲਾ ਪੁਰਸ਼ ਅਤੇ 35 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਕੋਰੋਨਾ ਕਾਰਨ ਜੇਰੇ ਇਲਾਜ ਸਨ, ਦੀ ਅੱਜ ਕੋਰੋਨਾ ...

ਪੂਰੀ ਖ਼ਬਰ »

ਕੌ ਾਸਲਰ ਕਮਲਜੀਤ ਬਣੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ

ਨਵਾਂਸ਼ਹਿਰ, 8 ਜੂਨ (ਗੁਰਬਖਸ਼ ਸਿੰਘ ਮਹੇ)- ਸਥਾਨਕ ਕਰਿਆਮ ਰੋਡ ਵਾਸੀ ਕੌਂਸਲਰ ਡਾ: ਕਮਲਜੀਤ ਪੁੱਤਰ ਪ੍ਰੇਮ ਲਾਲ ਨੂੰ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਕੀਤੀ ਸਰਕਾਰ ਵਿਰੁੱਧ ਨਾਅਰੇਬਾਜੀ

ਸੰਧਵਾਂ, 8 ਜੂਨ (ਪ੍ਰੇਮੀ ਸੰਧਵਾਂ) - ਪਿੰਡ ਸੂੰਢ ਵਿਖੇ ਹਰਪਾਲ ਚੰਦ ਸੰਧੀ, ਪਰਸ ਰਾਮ, ਹਰਪ੍ਰੀਤ ਲਾਲ, ਮਨੀ, ਚਮਨ ਲਾਲ ਆਦਿ ਪਿੰਡ ਵਾਸੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜੀ ਕਰਦਿਆਂ ਕਿਹਾ ਕਿ ਇਕ ਤਾਂ ਕੜ੍ਹਾਕੇ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ ਤੇ ਦੂਜੇ ...

ਪੂਰੀ ਖ਼ਬਰ »

ਟਿਊਬਵੈੱਲ ਦੇ ਕਮਰੇ 'ਚੋਂ ਚੋਰਾਂ ਨੇ ਹਜ਼ਾਰਾਂ ਦਾ ਸਾਮਾਨ ਕੀਤਾ ਚੋਰੀ

ਭੱਦੀ, 8 ਜੂਨ (ਨਰੇਸ਼ ਧੌਲ)-ਪਿੰਡ ਥੋਪੀਆ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਿੰਚਾਈ ਵਾਲੇ ਟਿਊਬਵੈੱਲ ਦੇ ਕਮਰੇ 'ਚੋਂ ਹਜ਼ਾਰਾਂ ਰੁਪਏ ਦੀ ਲਾਗਤ ਵਾਲਾ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਕੁੰਦਨ ਲਾਲ ਪੁੱਤਰ ਨਸੀਬ ਚੰਦ ਵਾਸੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ-ਡਾ: ਸ਼ੇਨਾ ਅਗਰਵਾਲ

ਨਵਾਂਸ਼ਹਿਰ, 8 ਜੂਨ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ: ਸ਼ੇਨਾ ਅਗਰਵਾਲ ਨੇ ਕਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਗਾਮੀ ਵਿਧਾਨ ਸਭਾ ਚੋਣਾਂ 2022 ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ

ਬੰਗਾ, 8 ਜੂਨ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਦੀ ਐਮ. ਏ ਪੰਜਾਬੀ ਸਮੈਸਟਰ ਤੀਜਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 400 ਅੰਕਾਂ ਵਿਚੋਂ 309 ਅੰਕ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਕਾਲਜ ...

ਪੂਰੀ ਖ਼ਬਰ »

ਪੁਲਿਸ ਨੇ ਨਾਬਾਲਗ ਲੜਕੀ ਨੂੰ ਉਸ ਦੇ ਮਾਪਿਆਂ ਸਪੁਰਦ ਕੀਤਾ

ਬਲਾਚੌਰ, 8 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਥਾਣਾ ਅਫਸਰ ਬਲਾਚੌਰ ਸਿਟੀ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ 14-15 ਸਾਲਾਂ ਦੀ ਇਕ ਨਾਬਾਲਗ ਲੜਕੀ ਨੂੰ ਉਸ ਦੇ ਮਾਪਿਆਂ ਦੇ ਸਪੁਰਦ ਕੀਤਾ ਹੈ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਥਾਨਕ ਵਾਰਡ ਨੰਬਰ 7 ਦੀ ਕੌਂਸਲਰ ...

ਪੂਰੀ ਖ਼ਬਰ »

ਜੋੜ ਮੇਲਾ ਮੁਲਤਵੀ

ਉਸਮਾਨਪੁਰ, 8 ਜੂਨ (ਮਝੂਰ)- ਪਿੰਡ ਚਰਾਣ ਦੇ ਦਰਬਾਰ ਬਾਬਾ ਧੜੱਲੇ ਸ਼ਾਹ ਦੇ ਦਰਬਾਰ 'ਤੇ 11 ਜੂਨ ਨੂੰ ਹੋਣ ਵਾਲਾ ਸਾਲਾਨਾ ਜੋੜ ਮੇਲਾ ਕੋਰੋਨਾ ਮਹਾਂਮਾਰੀ ਕਰਕੇ ਪ੍ਰਬੰਧਕਾਂ ਵਲੋਂ ਰੱਦ ਕਰ ਦਿੱਤਾ ਗਿਆ ਹੈ | ਇਸ ਸਬੰਧੀ ਕਮੇਟੀ ਪ੍ਰਧਾਨ ਸੁਰਜੀਤ ਸਿੰਘ ਅਤੇ ਸਕੱਤਰ ਸਵਰਨ ...

ਪੂਰੀ ਖ਼ਬਰ »

ਅੱਜ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਨਵਾਂਸ਼ਹਿਰ, 8 ਜੂਨ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਮਹਾਂਮਾਰੀ ਦੀ ਸਥਿਤੀ ਵਿਚ ਕੁਝ ਸੁਧਾਰ ਹੋਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਪਹਿਲਾਂ ਵਾਲਾ ਸਮਾਂ ਬਹਾਲ ਕਰ ਦਿੱਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਸਮੇਂ ਨਹਿਰਾਂ 'ਚ ਪਾਣੀ ਨਾ ਆਉਣ ਕਰਕੇ ਕਿਸਾਨਾਂ 'ਚ ਮਚੀ ਹਾਹਾਕਾਰ

ਸੰਧਵਾਂ, 8 ਜੂਨ (ਪ੍ਰੇਮੀ ਸੰਧਵਾਂ) - ਸਰਕਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਰਹੀ ਹੈ ਪਰ ਅਜੇ ਤੱਕ ਨਹਿਰਾਂ 'ਚ ਪਾਣੀ ਦੀ ਇਕ ਵੀ ਬੂੰਦ ਨਾ ਆਉਣ ਕਾਰਨ ਕਿਸਾਨਾਂ 'ਚ ਹਾਹਾਕਾਰ ਮਚੀ ਹੋਈ ਹੈ | ਕਿਉਂਕਿ ਨਹਿਰੀ ਪਾਣੀ 'ਤੇ ਨਿਰਭਰ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਚੱਕ ਇਲਾਹੀ ਬਖ਼ਸ਼ ਦਾ ਮੇਲਾ ਮੁਲਤਵੀ

ਜਾਡਲਾ, 8 ਜੂਨ (ਬੱਲੀ)- ਲਾਗਲੇ ਪਿੰਡ ਚੱਕ ਇਲਾਹੀ ਬਖ਼ਸ਼ ਦੀ ਸਰਬ ਧਰਮ ਦਰਗਾਹ ਵਿਖੇ ਹੋਣਾ ਵਾਲਾ ਸਾਲਾਨਾ ਮੇਲਾ ਕੋਰੋਨਾ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖ ਕੇ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਗੱਦੀ ਨਸ਼ੀਨ ਸਾਈਾ ਸੋਹਣ ਸ਼ਾਹ ਮੁਰੀਦ ਝੰਡੀ ਪੀਰ ਕੰਡਿਆਣਾ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਮੁਕੰਦਪੁਰ, 8 ਜੂਨ (ਦੇਸ ਰਾਜ ਬੰਗਾ) - ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਗਠਿਤ ਕੀਤੇ ਗਏ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ 16, 17, 18 ਜੂਨ ਨੂੰ ਹੈੱਡ ਆਫਿਸ ਪਟਿਆਲਾ ਅੱਗੇ ਜੋਨਲ ਪ੍ਰਤੀਨਿਧ ਧਰਨੇ, 18 ਜੂਨ ਨੂੰ ਧਰਨੇ ਉਪਰੰਤ ਮੋਤੀ ਮਹਿਲ ਵੱਲ ਰੋਸ ਮਾਰਚ, 1 ...

ਪੂਰੀ ਖ਼ਬਰ »

ਕੁਦਰਤ ਦੀ ਰਜ਼ਾ 'ਚ ਰਹਿਣ ਵਾਲੇ ਹੀ ਰੂਹਾਨੀਅਤ ਦੇ ਭਾਗੀਦਾਰ ਬਣਦੇ ਹਨ-ਬਾਬਾ ਸਾਧੂ ਸ਼ਾਹ ਚਿਸ਼ਤੀ

ਕਟਾਰੀਆਂ, 8 ਜੂਨ (ਨਵਜੋਤ ਸਿੰਘ ਜੱਖੂ) -ਸਥਾਨਕ ਪ੍ਰਸਿੱਧ ਧਾਰਮਿਕ ਅਸਥਾਨ ਰੌਜ਼ਾ ਸ਼ਰੀਫ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਵਿਖੇ ਸਲਾਨਾ ਦੋ ਦਿਨਾ ਜੋੜ ਮੇਲਾ ਮੌਜੂਦਾ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਸਰਪ੍ਰਸਤੀ ਅਧੀਨ ...

ਪੂਰੀ ਖ਼ਬਰ »

ਗੋਬਿੰਦਪੁਰ ਸਕੂਲ ਦੇ ਵਿਦਿਆਰਥੀਆਂ ਨੂੰ ਸਿਖਲਾਈ ਕਿੱਟਾਂ ਤਕਸੀਮ

ਬੰਗਾ, 8 ਜੂਨ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਵਿਖੇ ਪੰਜਾਬ ਸਰਕਾਰ ਦੇ ਸੈਕੰਡਰੀ ਸਕੂਲ ਸਿੱਖਿਆ ਵਿਭਾਗ ਵਲੋਂ ਐਨ. ਐਸ. ਕਿਉਂ. ਐਫ਼ ਟ੍ਰੇਡ ਸਿਖਲਾਈ ਸਕੀਮ ਅਧੀਨ ਅਰੰਭ ਕੀਤੇ ਦੋ ਕਿੱਤੇ ਸਕਿਊਰਿਟੀ ਅਤੇ ਰੀਟੇਲ ਦੇ 12ਵੀਂ ਜਮਾਤ ਦੇ ...

ਪੂਰੀ ਖ਼ਬਰ »

ਟੱਚ ਆਫ ਕਲਰ ਸੰਸਥਾ ਵਲੋਂ ਸਿਵਲ ਹਸਪਤਾਲ ਨਵਾਂਸ਼ਹਿਰ ਨੂੰ ਦੋ ਕੰਸਨਟ੍ਰੇਟਰ ਭੇਟ

ਉੜਾਪੜ/ ਲਸਾੜਾ/ਨਵਾਂਸ਼ਹਿਰ, 8 ਜੂਨ (ਲਖਵੀਰ ਸਿੰਘ ਖੁੁਰਦ, ਗੁੁੁਰਬਖਸ਼ ਸਿੰਘ ਮਹੇ) - ਕੋਰੋਨਾ ਮਰੀਜਾਂ 'ਚ ਆਕਸੀਜਨ ਦੀ ਕਮੀ ਕਾਰਨ ਪੂਰੇ ਦੇਸ਼ ਵਿਚ ਹੀ ਕਾਫੀ ਗੰਭੀਰ ਸਥਿਤੀ ਬਣੀ ਹੋਈ ਹੈ | ਇਸ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵਿਚੋਂ ਬਹੁੁਤ ਸਾਰੀਆਂ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

20 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਪੋਜੇਵਾਲ ਸਰਾਂ, 8 ਜੂਨ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਨੇ 20 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ਪੋਜੇਵਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਬੀਰ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਮਿਊਾਸੀਪਲ ਕਾਮਿਆਂ ਦੀ ਹੜਤਾਲ 25ਵੇਂ ਦਿਨ 'ਚ ਦਾਖ਼ਲ

ਨਵਾਂਸ਼ਹਿਰ, 8 ਜੂਨ (ਹਰਵਿੰਦਰ ਸਿੰਘ)- ਦਿੱਲੀ ਦੀਆਂ ਸਰਹੱਦਾਂ 'ਤੇ ਦੇਸ਼ ਦਾ ਕਿਸਾਨ ਸਿਰਫ਼ ਆਪਣੇ ਲਈ ਨਹੀਂ ਉਹ ਤਾਂ ਸਾਡੇ ਸਾਰਿਆਂ ਲਈ ਅਤੇ ਦੇਸ਼ ਦਾ ਸੰਵਿਧਾਨ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਮੱੁਖ ...

ਪੂਰੀ ਖ਼ਬਰ »

ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ-ਡਾ: ਗੀਤਾਂਜਲੀ ਸਿੰਘ

ਨਵਾਂਸ਼ਹਿਰ, 8 ਜੂਨ (ਗੁਰਬਖਸ਼ ਸਿੰਘ ਮਹੇ)- ਰਾਸ਼ਟਰੀ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਆਸ਼ਾ ਵਰਕਰਾਂ ਨੂੰ ਮਲੇਰੀਆ ਦੀ ਰੋਕਥਾਮ ਲਈ ਬਲੱਡ ਸਲਾਈਡਜ਼ ਬਣਾਉਣ ਦੀ ਸਿਖਲਾਈ ਦਿੱਤੀ ਗਈ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਮਲੇਰੀਆ ਦੀ ਰੋਕਥਾਮ ਲਈ ਮੱਛਰਾਂ ਦੀ ਪੈਦਾਇਸ਼ ਰੋਕਣੀ ਜ਼ਰੂਰੀ-ਡਾ: ਕਪੂਰ

ਨਵਾਂਸ਼ਹਿਰ, 8 ਜੂਨ (ਹਰਵਿੰਦਰ ਸਿੰਘ)-ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਰਾਸ਼ਟਰੀ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ 'ਜ਼ੀਰੋ ਮਲੇਰੀਆ ਦੇ ਟੀਚੇ ਵੱਲ ਵਧਦੇ ਕਦਮ' ਸਿਰਲੇਖ ਅਧੀਨ ਐਂਟੀ ਮਲੇਰੀਆ ਮਹੀਨਾ ਜੂਨ-2021 ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਜ਼ਿਲ੍ਹੇ ਦਾ ਮੋਹਰੀ ਪਿੰਡ ਕੰਗਰੌੜ

ਕਟਾਰੀਆਂ, 8 ਜੂਨ (ਨਵਜੋਤ ਸਿੰਘ ਜੱਖੂ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਡਾ. ਰਾਜ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਸਕੀਮ ਤਹਿਤ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਥਾਂਦੀਆਂ ਸਕੂਲ ਦੇ ਬੱਚੇ ਨੇ ਵਜੀਫਾ ਪ੍ਰੀਖਿਆ 'ਚੋਂ ਲਈ ਮੈਰਿਟ

ਬੰਗਾ, 8 ਜੂਨ (ਕਰਮ ਲਧਾਣਾ) - ਸਰਕਾਰੀ ਮਿਡਲ ਸਮਾਰਟ ਸਕੂਲ ਥਾਂਦੀਆਂ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਪ੍ਰੀਤ ਕੈਂਥ ਪੁੱਤਰ ਸੁੱਚਾ ਰਾਮ ਨੇ ਨੈਸ਼ਨਲ ਵਜੀਫਾ ਪ੍ਰੀਖਿਆ (ਐਨ. ਐਮ. ਐਮ. ਐਸ) 'ਚੋਂ ਮੈਰਿਟ ਹਾਸਲ ਕੀਤੀ ਹੈ | ਸਕੂਲ ਦੇ ਹੈੱਡ ਮਾਸਟਰ ਕੁਲਵਿੰਦਰ ਖਟਕੜ ਨੇ ਦੱਸਿਆ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਨਾ ਕਰਨਾ ਸੂਬਾ ਸਰਕਾਰ ਦੀ ਵੱਡੀ ਵਾਅਦਾ ਖ਼ਿਲਾਫ਼ੀ- ਬਿ੍ਗੇ: ਰਾਜ ਕੁਮਾਰ

ਰੱਤੇਵਾਲ 8 ਜੂਨ (ਸੂਰਾਪੁਰੀ)- ਸੂਬੇ ਦੇ ਹਰ ਵਰਗ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਨਾ ਪੂਰਾ ਕਰਕੇ ਹਰ ਵਰਗ ਦੇ ਲੋਕਾਂ ਨੂੰ ਨਿਰਾਸ਼ ਕੀਤਾ ...

ਪੂਰੀ ਖ਼ਬਰ »

ਸ਼ੂਗਰ ਰੋਗੀਆਂ ਨੂੰ ਬਲੈਕ ਫੰਗਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ-ਡਾ: ਮਾਨ

ਬਲਾਚੌਰ, 8 ਜੂਨ (ਸ਼ਾਮ ਸੁੰਦਰ ਮੀਲੂ)- ਸੂਬੇ ਵਿਚ ਬਲੈਕ ਫੰਗਸ ਸੰਕ੍ਰਮਣ ਨਿਰੰਤਰ ਵਧ ਰਿਹਾ ਹੈ, ਜਿਸ ਤੋਂ ਬਚਾਅ ਕਰਨ ਅਤੇ ਸੁਚੇਤ ਰਹਿਣ ਦੀ ਸਖ਼ਤ ਜ਼ਰੂਰਤ ਹੈ | ਹਾਲਾਂਕਿ ਬਲਾਚੌਰ ਵਿਚ ਬਲੈਕ ਫੰਗਸ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਫਿਰ ਵੀ ਸਿਹਤ ਬਲਾਕ ...

ਪੂਰੀ ਖ਼ਬਰ »

ਹਲਕਾ ਬਲਾਚੌਰ ਦਾ ਸਭ ਤੋਂ ਵੱਡਾ ਪਿੰਡ ਚੰਦਿਆਣੀ ਖੁਰਦ

ਰਮਨ ਭਾਟੀਆ 99159-87564 ਪੋਜੇਵਾਲ ਸਰਾਂ- ਪੋਜੇਵਾਲ ਬਲਾਚੌਰ ਮੁੱਖ ਮਾਰਗ 'ਤੇ ਵਸਿਆ ਹਲਕਾ ਬਲਾਚੌਰ ਦਾ ਸਭ ਤੋਂ ਵੱਡਾ ਪਿੰਡ ਚੰਦਿਆਣੀ ਖੁਰਦ ਨੂੰ ਗੁੱਜਰ ਸਮਾਜ ਦੀ ਰੀੜ੍ਹ ਦੀ ਹੱਡੀ ਮੰਨਿਆਂ ਜਾਂਦਾ ਹੈ | ਬਜ਼ੁਰਗਾਂ ਨੇ ਦੱਸਿਆ ਕਿ ਜਦੋਂ ਮੁਗਲ ਬਾਦਸ਼ਾਹ ਔਰੰਗਜ਼ੇਬ ...

ਪੂਰੀ ਖ਼ਬਰ »

ਪਵਨਜੀਤ ਸਿੰਘ ਸਿੱਧੂ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ

ਬੰਗਾ, 8 ਜੂਨ (ਜਸਬੀਰ ਸਿੰਘ ਨੂਰਪੁਰ) - ਸਿੱਖਿਆ ਵਿਭਾਗ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਪਵਨਜੀਤ ਸਿੰਘ ਸਿੱਧੂ ਗੁਣਾਚੌਰ ਨੇ ਸਵੈ ਇਛਿਤ ਸਿੱਖਿਆ ਵਿਭਾਗ ਤੋਂ ਸੇਵਾ-ਮੁਕਤੀ ਲਈ | ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਨੇ ਆਖਿਆ ਕਿ ਪਵਨਜੀਤ ਸਿੰਘ ਸਿੱਧੂ ਨੇ 1992 ...

ਪੂਰੀ ਖ਼ਬਰ »

ਗਰੀਬ ਵਰਗ ਦੀਆਂ ਭਲਾਈ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਚੇਅਰਮੈਨ ਸੂਦ

ਬੰਗਾ, 8 ਜੂਨ (ਜਸਬੀਰ ਸਿੰਘ ਨੂਰਪੁਰ) - ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਵਾਂਸ਼ਹਿਰ ਸ਼ੁਭਮ ਪੰਕਜ ਵਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਬੰਗਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਕੰਮਾਂ ਦੀ ਮੌਕੇ 'ਤੇ ਫਿਜ਼ੀਕਲ ਵੈਰੀਫਿਕੇਸ਼ਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਮਨਾਇਆ ਜਾਵੇਗਾ ਸਤਿਗੁਰੂ ਲਾਲ ਦਾਸ ਭੂਰੀਵਾਲਿਆਂ ਦਾ ਜਨਮ ਦਿਵਸ

ਟੱਪਰੀਆਂ ਖ਼ੁਰਦ, 8 ਜੂਨ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੁੱਖ ਧਾਮ ਸ੍ਰੀ ਰਕਬਾ ਸਾਹਿਬ ਨੇੜੇ ਮੰਡੀ ਮੁੱਲਾਂਪੁਰ ਦਾਖਾ (ਲੁਧਿਆਣਾ) ਵਿਖੇ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਦੂਜੇ ਗੱਦੀਨਸ਼ੀਨ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 8 ਜੂਨ (ਦੇਸ ਰਾਜ ਬੰਗਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਸੀ. ਏ. ਸਮੈਸਟਰ ਤੀਸਰਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਜ਼ਿਲ੍ਹੇ ਭਰ 'ਚੋਂ ਅੱਵਲ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX