ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  42 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 minute ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਅੰਮ੍ਰਿਤਸਰ

ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਅੰਮਿ੍ਤਸਰ, 8 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਛੇਵੇਂ ਪੇ ਕਮਿਸ਼ਨ ਦੀ ਮਿਆਦ 31 ਅਗਸਤ, 2021 ਤੱਕ ਵਧਾਉਣ ਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਦੀ ਪ੍ਰਾਪਤੀ ਲਈ ਮੁਲਾਜ਼ਮਾਂ ਨੇ ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅੰਮਿ੍ਤਸਰ ਦੇ ਕਨਵੀਨਰਜ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ, ਅਸ਼ਵਨੀ ਅਵਸਥੀ, ਜੋਗਿੰਦਰ ਸਿੰਘ ਅਤੇ ਸੁਖਦੇਵ ਸਿੰਘ ਪੰਨੂੰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕੀ ਤੇ ਕੈਪਟਨ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸੰਧੂ, ਨਰਿੰਦਰ ਸਿੰਘ, ਸੁਰਜੀਤ ਸਿੰਘ ਗੁਰਾਇਆ, ਕਰਮਜੀਤ ਕੇ. ਪੀ., ਲਖਵਿੰਦਰ ਸਿੰਘ ਗਿੱਲ, ਮੰਗਲ ਟਾਂਡਾ, ਸੁੱਚਾ ਸਿੰਘ ਟਰਪਈ, ਰਾਜੇਸ਼ ਕੁਮਾਰ ਪ੍ਰਾਸ਼ਰ, ਅਮਨ ਸ਼ਰਮਾ, ਬਲਰਾਜ ਸਿੰਘ ਭੰਗੂ ਨੇ ਕਿਹਾ ਕਿ ਕੈਪਟਨ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲਿਆਂ ਪ੍ਰਤੀ ਉੱਕਾ ਹੀ ਸੰਜੀਦਾ ਨਹੀਂ ਹੈ | ਇਸਦੀ ਤਾਜ਼ਾ ਮਿਸਾਲ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਵਾਰ-ਵਾਰ ਬਦਲੀ ਜਾ ਰਹੀ ਤਾਰੀਖ਼ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਤੇ ਆਪਣੇ ਕਾਟੋ ਕਲੇਸ਼ 'ਚ ਉਲਝ ਕੇ ਰਹਿ ਗਈ ਹੈ | ਮੁਲਾਜ਼ਮ ਆਗੂਆਂ ਪ੍ਰੇਮ ਚੰਦ ਅਜਾਦ, ਗੁਰਬਿੰਦਰ ਸਿੰਘ ਖਹਿਰਾ, ਗੁਰਦੇਵ ਸਿੰਘ, ਹਰਜਾਪ ਬੱਲ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਤੌਲਾਨੰਗਲ, ਰਣਜੀਤ ਸਿੰਘ, ਅਜੇ ਕੁਮਾਰ, ਹਰਮਨਦੀਪ ਸਿੰਘ ਭੰਗਾਲੀ, ਗੁਰਪ੍ਰੀਤ ਵੇਰਕਾ, ਹਰਿੰਦਰ ਸਿੰਘ ਐਮਾਂ, ਡਾ. ਗਿਰੀਸ਼ ਭਾਰਤੀ, ਬਲਦੇਵ ਸਿੰਘ ਗਿੱਲ, ਸਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਸਾਂਝਾ ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਮੋਰਚਾ ਫਰੰਟ ਪਟਿਆਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਤੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਅਧਿਆਪਕਾਂ 'ਤੇ ਹੋਈ ਤਸ਼ੱਦਦ ਤੇ ਲਾਠੀਚਾਰਜ ਦਾ ਪੁਰਜ਼ੋਰ ਵਿਰੋਧ ਤੇ ਨਿਖੇਧੀ ਕਰਦੀ ਹੈ | ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਗੁਰਬੀਰ ਸਿੰਘ, ਡਾ. ਗੁਰਦਿਆਲ ਸਿੰਘ, ਰਾਜਬੀਰ ਸਿੰਘ, ਜਤਿਨ ਸ਼ਰਮਾ, ਕਰਮ ਸਿੰਘ, ਚਰਨ ਸਿੰਘ, ਨਿਰਮਲ ਭੋਮਾ, ਹਰਭਜਨ ਸਿੰਘ ਝੰਜੋਟੀ, ਰਿਸ਼ੂ ਵਰਮਾਂ, ਗੁਰਦੀਪ ਸਿੰਘ ਸਭਰਵਾਲ, ਮਨਦੀਪ ਸਿੰਘ, ਅਨਿਲ ਪ੍ਰਤਾਪ, ਮਨੀਸ਼ ਸ਼ਰਮਾ, ਗੁਰਵੇਲ ਸਿੰਘ, ਪ੍ਰਮੋਦ ਸਿੰਘ, ਬਲਵਿੰਦਰ ਭੱਟੀ ਅਤੇ ਗੁਰਦਿਆਲ ਸਿੰਘ ਆਦਿ ਹਾਜਰ ਸਨ |

ਗਰਮੀ ਕਾਰਨ ਹਾਲ ਹੋਇਆ ਬੇਹਾਲ

ਅੰਮਿ੍ਤਸਰ, 8 ਜੂਨ (ਹਰਮਿੰਦਰ ਸਿੰਘ)-ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਗਰਮੀ ਕਾਰਨ ਲੋਕਾਂ ਦਾ ਹਾਲ ਬੇਹਾਲ ਹੋਇਆ ਪਿਆ ਹੈ | ਅੱਜ ਅੰਮਿ੍ਤਸਰ ਦੇ ਆਸ ਪਾਸ ਦੇ ਇਲਾਕਿਆਂ 'ਚ ਤਾਪਮਾਨ ਇਸ ਸਾਲ 'ਚ ਰਿਕਾਰਡ ਉਚਾਈ 'ਤੇ ਪਹੁੰਚ ਗਿਆ | ਮੌਸਮ ਵਿਭਾਗ ਤੋਂ ਮਿਲੀ ...

ਪੂਰੀ ਖ਼ਬਰ »

ਈ.ਟੀ.ਪੀ.ਬੀ. ਨੇ ਗੁਰਦੁਆਰਿਆਂ 'ਚ ਯਾਤਰੂਆਂ ਨਾਲ ਦੁਰਵਿਵਹਾਰ ਦੇ ਮਾਮਲਿਆਂ ਦਾ ਲਿਆ ਨੋਟਿਸ

ਅੰਮਿ੍ਤਸਰ, 8 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ-ਗਿਣਤੀ ਭਾਈਚਾਰੇ ਦੇ ਧਾਰਮਿਕ ਅਸਥਾਨਾਂ ਅਤੇ ਉਨ੍ਹਾਂ ਦੇ ਨਾਂਅ ਲੱਗੀਆਂ ਜਾਇਦਾਦਾਂ ਦੇ ਰੱਖ-ਰਖਾਅ ਲਈ ਕਾਇਮ ਕੀਤੇ ਗਏ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਅਡਿਸ਼ਨਲ ਸਕੱਤਰ (ਸ਼ਰਾਈਨਜ਼) ...

ਪੂਰੀ ਖ਼ਬਰ »

ਮੈਟਰੋ ਮਾਲ ਨੂੰ ਨਿਗਮ ਦੇ ਇਸ਼ਤਿਹਾਰ ਵਲੋਂ ਟੈਕਸ ਦੀ ਅਦਾਇਗੀ ਲਈ ਭੇਜਿਆ ਨੋਟਿਸ

ਅੰਮਿ੍ਤਸਰ, 8 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਇਸ਼ਤਿਹਾਰ ਵਿਭਾਗ ਵਲੋਂ ਮੈਟਰੋ ਦੇ ਬਾਈਪਾਸ ਸਥਿਤ ਸ਼ੋਅ ਰੂਮ ਨੂੰ ਇਸ਼ਤਿਹਾਰਬਾਜੀ ਲਈ ਟੈਕਸ ਜਮ੍ਹਾਂ ਕਰਵਾਉਣ ਦਾ ਨੋਟਿਸ ਕੱਢਿਆ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸਕੱਤਰ ਨਗਰ ਨਿਗਮ ਸੁਸ਼ਾਂਤ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਜੇਲ੍ਹ ਮੰਤਰੀ ਰੰਧਾਵਾ ਨੂੰ ਬਰਖ਼ਾਸਤ ਕਰਨ ਦੀ ਮੰਗ

ਅੰਮਿ੍ਤਸਰ, 8 ਜੂਨ (ਜੱਸ)-ਸ਼ੋ੍ਰਮਣੀ ਅਕਾਲੀ ਦਲ ਨੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ 'ਤੇ ਪੰਜਾਬ ਦੀਆਂ ਜੇਲ੍ਹਾਂ ਵਿਚ ਗੈਂਗਸਟਰਾਂ ਦੀ ਕਥਿੱਤ ਤੌਰ 'ਤੇ ਪੁਸ਼ਤ ਪਨਾਹੀ ਕਰਨ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਸ: ...

ਪੂਰੀ ਖ਼ਬਰ »

ਨਵੇਂ ਪਟਵਾਰੀ ਭਰਤੀ ਨਾ ਕਰਨ 'ਤੇ ਸੂਬੇ ਦੇ ਪਟਵਾਰੀ ਛੱਡਣ ਲੱਗੇ ਵਾਧੂ ਚਾਰਜ

ਅੰਮਿ੍ਤਸਰ, 8 ਜੂਨ (ਰੇਸ਼ਮ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ, ਹਰਪ੍ਰੀਤ ਸਿੰਘ ਕੋਹਾਲੀ ਨੇ ਖੁਲਾਸਾ ਕੀਤਾ ਕਿ ਨਵੇਂ ਪਟਵਾਰੀ ਭਰਤੀ ਨਾ ਕਰਨ ਦੇ ਰੋਸ 'ਚ ਸੂਬੇ ਭਰ ਦੇ ਪਟਵਾਰੀ ਵਾਧੂ ਚਾਰਜ ਛੱਡ ...

ਪੂਰੀ ਖ਼ਬਰ »

ਅੰਮਿ੍ਤਸਰ-ਦਾਦਰ ਐਕਸਪੈੱ੍ਰਸ ਨੂੰ ਦੁਬਾਰਾ ਚਲਾਉਣ ਦਾ ਫ਼ੈਸਲਾ

ਅੰਮਿ੍ਤਸਰ, 8 ਜੂਨ (ਗਗਨਦੀਪ ਸ਼ਰਮਾ)-ਰੇਲਵੇ ਵਲੋਂ ਕੋਰੋਨਾ ਕਾਲ ਦੇ ਮੱਦੇਨਜ਼ਰ ਕਰੀਬ ਇਕ ਸਾਲ ਤੋਂ ਬੰਦ ਪਈ ਗੱਡੀ ਨੰਬਰ 11057-58 ਅੰਮਿ੍ਤਸਰ-ਦਾਦਰ ਐਕਸਪੈੱ੍ਰਸ ਨੰੂ ਦੋਬਾਰਾ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਇਸ ਦੇ ਸਮਾਂ ਸਾਰਨੀ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ | ...

ਪੂਰੀ ਖ਼ਬਰ »

ਡੀ.ਸੀ. ਵਲੋਂ ਕੋਰੋਨਾ ਮਿ੍ਤਕਾਂ ਦੀਆਂ ਲਾਸ਼ਾਂ ਦਾ ਸਸਕਾਰ ਕਰਨ ਵਾਲੇ ਕਰਮਚਾਰੀਆਂ ਦਾ ਸਨਮਾਨ

ਅੰਮਿ੍ਤਸਰ, 8 ਅਗਸਤ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਕੋਰੋਨਾ ਕਾਰਨ ਜਾਨਾਂ ਗਵਾਉਣ ਵਾਲੇ ਲੋਕਾਂ ਦਾ ਸੰਸਕਾਰ ਕਰਨ ਵਾਲੀ ਟੀਮ ਨੂੰ ਅੱਜ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਹੌਂਸਲਾ ਅਫਜ਼ਾਈ ਕੀਤੀ ਗਈ | ਸ. ਖਹਿਰਾ ਨੇ ਕਿਹਾ ਕਿ ਭਾਵੇਂ ...

ਪੂਰੀ ਖ਼ਬਰ »

ਕਾਰੋਬਾਰੀ ਤੋਂ ਪਿਸਤੌਲ ਦਿਖਾ ਕੇ ਕਾਰ ਖੋਹਣ ਵਾਲੇ ਲੁਟੇਰੇ ਕਾਬੂ- ਕਾਰ ਬਰਾਮਦ

ਅੰਮਿਤਸਰ, 8 ਜੂਨ (ਰੇਸ਼ਮ ਸਿੰਘ)-ਇਥੇ ਰਣਜੀਤ ਐਵਨਿਊ ਖੇਤਰ 'ਚ ਇਕ ਕਾਰੋਬਾਰੀ ਤੋਂ ਪਿਸਤੌਲ ਦਿਖਾ ਕੇ ਲੁੱਟਾਂ ਖੋਹਾਂ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋ ਖੋਹੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ | ਇਹ ...

ਪੂਰੀ ਖ਼ਬਰ »

ਕੋਰੋਨਾ ਦੇ 102 ਨਵੇਂ ਮਾਮਲੇ, 172 ਮਰੀਜ਼ ਸਿਹਤਯਾਬ ਹੋਏ

ਅੰਮਿਤਸਰ, 8 ਜੂਨ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਅੱਜ ਕੇਵਲ 102 ਨਵੇਂ ਮਰੀਜ਼ ਹੀ ਪਾਜ਼ੀਟਿਵ ਪਾਏ ਗਏ ਹਨ, ਜਦੋਂ ਕਿ ਚੰਗੀ ਖ਼ਬਰ ਹੈ ਕਿ ਅੱਜ 172 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਤੇ ਇਹ ਮਰੀਜ਼ ਸਿਹਤਯਾਬ ਹੋ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਧਰਮ ਪ੍ਰਚਾਰ ਕਮੇਟੀ ਮੈਂਬਰ ਅਭਿਆਸੀ ਦੇ ਘਰ ਅੱਗੇ ਗੁਰਬਾਣੀ ਜਾਪ

ਅੰਮਿ੍ਤਸਰ, 8 ਜੂਨ (ਜਸਵੰਤ ਸਿੰਘ ਜੱਸ)-ਢਾਡੀ ਜਥਿਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸਜਾਏ ਜਾਂਦੇ ਢਾਡੀ ਦੀਵਾਨਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨਾਲ ਸਬੰਧਤ ਢਾਡੀ ਜਥਿਆਂ ਵਲੋਂ ਮੰਗਾਂ ...

ਪੂਰੀ ਖ਼ਬਰ »

'ਆਪ' ਵਲੋਂ ਡਾ. ਨਿੱਜਰ ਹਲਕਾ ਦੱਖਣੀ ਦੇ ਇੰਚਾਰਜ ਨਿਯੁਕਤ

ਅੰਮਿ੍ਤਸਰ, 8 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਤੈਅ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ 'ਚ ਸੀਨੀਅਰ ਆਗੂ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਅੰਮਿ੍ਤਸਰ ਹਲਕਾ ਦੱਖਣੀ ਦੇ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪਾਰਟੀ ਵਲੋਂ ਡਾ. ...

ਪੂਰੀ ਖ਼ਬਰ »

ਯੂਨੀਵਰਿਸਟੀ ਦੇ ਸਾਇੰਸ ਕਲੱਬ ਤੇ ਗੋ ਗਰੀਨ ਕਲੱਬ ਵਲੋਂ ਬੂਟੇ ਲਾਉਣ ਦੀ ਸ਼ੁਰੂਆਤ

ਅੰਮਿ੍ਤਸਰ, 8 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਿਸਟੀ ਦੇ ਸਾਇੰਸ ਕਲੱਬ ਤੇ ਗੋ ਗਰੀਨ ਕਲੱਬ ਵਲੋਂ ਸਾਂਝੇ ਤੌਰ 'ਤੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ ਜਿਸ 'ਚ ਬੂਟੇ ਯੂਨੀਵਰਿਸਟੀ ਦੇ ਹੌਰਟੀਕਲਚਰ ...

ਪੂਰੀ ਖ਼ਬਰ »

ਸੁਰਿੰਦਰਪਾਲ ਸਿੰਘ, ਨਵੀ ਤਲਵੰਡੀ ਤੇ ਚੰਦੀ ਦੇ ਸਨਮਾਨ 'ਚ ਸਮਾਗਮ

ਮਾਨਾਂਵਾਲਾ, 8 ਜੂਨ (ਗੁਰਦੀਪ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਯੂਥ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਜਰੂਰੀ ਇਕੱਤਰਤਾ ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਗ੍ਰਹਿ ਪਿੰਡ ਸੁਰਜਨ ਸਿੰਘ ਵਿਖੇ ਹੋਈ, ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀਆਂ ਦੀ ਹੜਤਾਲ ਕਾਰਨ ਦੋ ਹਫ਼ਤਿਆਂ ਤੋਂ ਸਰਕਾਰੀ ਕੰਮਕਾਜ ਠੱਪ

ਅੰਮਿ੍ਤਸਰ, 8 ਜੂਨ (ਰੇਸ਼ਮ ਸਿੰਘ)-ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ਹੜਤਾਲ ਕਰ ਰਹੇ ਸਰਕਾਰੀ ਬਾਬੂਆਂ ਦੀ ਹੜਤਾਲ ਕਾਰਨ ਪਿਛਲੇ ਦੋ ਹਫ਼ਤਿਆਂ ਤੋਂ ਵੀ ਵੱਧ ਸਮੇਂ ਤੋਂ ਸਰਕਾਰੀ ਕੰਮਕਾਜ ਠੱਪ ਪਏ ਹਨ ਜਿਸ ਕਾਰਨ ਲੋਕਾਂ ਨੂੰ ਖੱਜਲ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਗੱਲ ਕਰਨ 'ਤੇ ਭਾਜਪਾ ਆਗੂ ਜੋਸ਼ੀ ਦਾ ਸਨਮਾਨ

ਅੰਮਿ੍ਤਸਰ, 8 ਜੂਨ (ਹਰਮਿੰਦਰ ਸਿੰਘ)-ਪੰਜਾਬੀਆਂ ਦੇ ਦਿਲ ਵਿਸ਼ਾਲ ਹਨ ਤੇ ਉਹ ਹਰ ਪੰਜਾਬ, ਪੰਜਾਬੀਅਤ ਦੀ ਗੱਲ ਕਰਨ ਵਾਲੇ ਹਰ ਸਖ਼ਸ਼ ਨੂੰ ਬਣਦਾ ਸਨਮਾਨ ਦੇਣ ਤੋਂ ਪਿੱਛੇ ਨਹੀਂ ਹੱਟਦੇ | ਕਿਸਾਨਾਂ ਦੇ ਹੱਕ 'ਚ ਨਿਤਰਨ ਵਾਲੇ ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਪੋਲੀਓ ਗ੍ਰਸਤ ਦਲਿਤ ਔਰਤ ਦੇ ਘਰ 'ਤੇ ਜਬਰੀ ਕਬਜ਼ਾ ਕਰਨ ਦਾ ਮਾਮਲਾ ਪੁਲਿਸ 'ਤੇ ਸੁਣਵਾਈ ਨਾ ਕਰਨ ਦਾ ਦੋਸ਼

ਅੰਮਿ੍ਤਸਰ, 8 ਜੂਨ (ਰੇਸ਼ਮ ਸਿੰਘ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਪੋਲੀਓਗ੍ਰਸਤ ਦਲਿਤ ਔਰਤ ਦੇ ਘਰ 'ਤੇ ਜਬਰੀ ਕਬਜ਼ਾ ਕਰਕੇ ਪਰਿਵਾਰ ਨੂੰ ਘਰੋਂ ਕੱਢਣ ਦੇ ਮਾਮਲੇ 'ਚ ਐਸ. ਸੀ. ਕਮਿਸ਼ਨ ਨੇ ਦਖਲ ਅੰਦਾਜ਼ੀ ਕੀਤੀ ਹੈ ਜਿਨ੍ਹਾਂ ਵਲੋਂ ਸਮੁੱਚੇ ...

ਪੂਰੀ ਖ਼ਬਰ »

ਤੇਜ਼ ਸਿਰ ਪੀੜ ਨਾਲ ਨੀਂਦ ਖੱੁਲਣੀ ਹੋ ਸਕਦੀ ਹੈ ਦਿਮਾਗੀ ਰਸੌਲੀ ਦੀ ਨਿਸ਼ਾਨੀ- ਡਾ: ਸ਼ਿਖਿਲ ਉੱਪਲ

ਅੰਮਿ੍ਤਸਰ, 8 ਜੂਨ (ਰੇਸ਼ਮ ਸਿੰਘ)-ਇਥੇ ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ ਵਿਸ਼ਵ ਬ੍ਰੇਨ ਟਿਊਮਰ ਦਿਵਸ ਮਨਾਇਆ ਗਿਆ | ਇਸ ਮੌਕੇ ਮੌਕੇ ਨਿਊਰੋ ਸਰਜਨ ਡਾ. ਸ਼ਿਖਿਲ ਉੱਪਲ ਨੇ ਦੱਸਿਆ ਕਿ ਕੱਚੀ ਨੀਂਦ 'ਚ ਤੇਜ ਸਿਰ ਦਰਦ ਨਾਲ ਉਠ ਪੈਣਾ ਕੋਈ ਸਧਾਰਨ ਗੱਲ ਨਹੀਂ ਅਤੇ ਇਹ ...

ਪੂਰੀ ਖ਼ਬਰ »

ਫੁਲਕਾਰੀ ਵਲੋਂ 'ਬ੍ਰੀਥ ਫਾਰ ਇੰਡੀਆ' ਮੁਹਿੰਮ ਤਹਿਤ ਆਕਸੀਜਨ ਸੈਂਟਰ ਦੀ ਸ਼ੁਰੂਆਤ

ਅੰਮਿ੍ਤਸਰ, 8 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਔਰਤਾਂ ਦੀ ਪ੍ਰਮੁੱਖ ਸੰਸਥਾ ਫੁਲਕਾਰੀ ਵਲੋਂ ਇੰਡੀਅਨ ਗਲੋਬਲ ਬਿਜਨਸ ਚੈਂਬਰ, ਨਿਊਜੀਲੈਂਡ ਦੇ ਸਹਿਯੋਗ ਨਾਲ 'ਬ੍ਰੀਥ ਫਾਰ ਇੰਡੀਆ' ਮੁਹਿੰਮ ਤਹਿਤ ਆਕਸੀਜਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਵਿਸ ਕਾਲੋਨੀਆਂ ਨਿਵਾਸੀਆਂ ਵਲੋਂ ਧਰਨਾ

ਅੰਮਿ੍ਤਸਰ, 8 ਜੂਨ (ਹਰਮਿੰਦਰ ਸਿੰਘ)-ਸਥਾਨਕ ਸਵਿਸ ਕਾਲੋਨੀਆਂ (ਸਵਿਸ ਗਰੀਨ, ਸਵਿਸ ਲੈਂਡ) ਦੇ ਨਿਵਾਸੀਆਂ ਵਲੋਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਤੇ ਡਿਵੈਲਪਮੈਂਟ ਮਾਮਲਿਆਂ ਨੂੰ ਲੈ ਕੇ ਕਾਲੋਨਾਈਜ਼ਰਾਂ ਤੇ ਪ੍ਰਸ਼ਾਸਨ ਖਿਲਾਫ ਰੋਸ ਧਰਨਾ ਦਿੱਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਕੁਲਜਿੰਦਰ ਸਿੰਘ ਲਾਡੀ ਵੱਲਾ ਨਮਿਤ ਸ਼ਰਧਾਂਜਲੀ ਸਮਾਗਮ

ਵੇਰਕਾ, 8 ਜੂਨ (ਪਰਮਜੀਤ ਸਿੰਘ ਬੱਗਾ)-ਕੁਲਜਿੰਦਰ ਸਿੰਘ ਲਾਡੀ ਵੱਲਾ ਪੁੱਤਰ ਸਵ: ਹਰਜਿੰਦਰ ਸਿੰਘ ਸੋਹਲ ਵਾਸੀ ਵੱਲਾ ਜੋ ਭਰ ਜਵਾਨੀ 'ਚ ਬੀਤੇ ਦਿਨੀਂ ਅਚਾਨਕ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਪਰਿਵਾਰਕ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ...

ਪੂਰੀ ਖ਼ਬਰ »

ਮਾਨਾਂਵਾਲਾ ਵਿਖੇ ਕਿਸਾਨੀ ਸੰਘਰਸ਼ ਦੀ ਫ਼ਤਹਿਯਾਬੀ ਲਈ ਸਹਿਜ ਪਾਠਾਂ ਦੀ ਲੜੀ ਆਰੰਭ

ਮਾਨਾਂਵਾਲਾ/ਜੰਡਿਆਲਾ ਗੁਰੂ, 8 ਜੂਨ (ਗੁਰਦੀਪ ਸਿੰਘ ਨਾਗੀ, ਪ੍ਰਮਿੰਦਰ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਸਿੱਖ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ 'ਤੇ ਲਾਠੀਚਾਰਜ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਨਿਖੇਧੀ

ਅੰਮਿ੍ਤਸਰ, 8 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਜਾਂਦੇ ਹੋਏ ਬੇਰੁਜ਼ਗਾਰ ਟੀਚਰਾਂ ਤੇ ਹੈਲਥ ਡਿਪਾਰਟਮੈਂਟ ਦੇ ਵਰਕਰਾਂ 'ਤੇ ਬੇਤਹਾਸ਼ਾ ਕੁੱਟਮਾਰ ਦੀ ਨਿੰਦਿਆ ਕਰਦੇ ਹੋਏ ...

ਪੂਰੀ ਖ਼ਬਰ »

ਇੰਸ: ਜਗਜੀਤ ਸਿੰਘ ਨੋਡਲ ਅਫ਼ਸਰ ਨਿਯੁਕਤ

ਅੰਮਿ੍ਤਸਰ, 8 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਕੱਤਰ ਸ੍ਰੀ ਸੁਸ਼ਾਂਤ ਭਾਟੀਆ ਵਲੋਂ ਇੰਸਪੈਕਟਰ ਜਗਜੀਤ ਸਿੰਘ ਨੂੰ ਇਸ਼ਤਿਹਾਰ ਵਿਭਾਗ ਦੇ ਸਾਰੇ ਕੰਮਾਂ ਲਈ ਨੋਡਲ ਅਫ਼ਸਰ ਲਗਾਇਆ ਗਿਆ ਹੈ ਤੇ ਇਹ ਹੁਕਮ ਤੁਰੰਤ ਲਾਗੂ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਗਿਆਨੀ ਰਘਬੀਰ ਸਿੰਘ ਵਲੋਂ ਮਾਤਾ ਖੀਵੀ ਜੀ ਚੈਰੀਟੇਬਲ ਡਿਸਪੈਂਸਰੀ ਦਾ ਉਦਘਾਟਨ

ਅੰਮਿ੍ਤਸਰ, 8 ਜੂਨ (ਰੇਸ਼ਮ ਸਿੰਘ)-ਮਾਤਾ ਖੀਵੀ ਜੀ ਸੇਵਾ ਸੋਸਾਇਟੀ ਵਲੋਂ ਮਾਤਾ ਖੀਵੀ ਜੀ ਚੈਰੀਟੇਬਲ ਡਿਸਪੈਂਸਰੀ ਦਾ ਉਦਘਾਟਨ ਇਥੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਗਗਨਦੀਪ ਸਿੰਘ ਦਾ ਭਾਜਪਾ ਦਫ਼ਤਰ ਪਹੁੰਚਣ 'ਤੇ ਸਨਮਾਨ

ਅੰਮਿ੍ਤਸਰ, 8 ਜੂਨ (ਹਰਮਿੰਦਰ ਸਿੰਘ)-ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਐਡਵੋਕੇਟ ਗਗਨਦੀਪ ਸਿੰਘ ਦਾ ਭਾਜਪਾ ਦਫ਼ਤਰ ਵਿਖੇ ਪਹੁੰਚਣ 'ਤੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਵਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧ 'ਚ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸੋਨੀ ਵਲੋਂ 8 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਅੰਮਿ੍ਤਸਰ, 8 ਜੂਨ (ਰੇਸ਼ਮ ਸਿੰਘ)-ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ ਮਹਾਂਮਾਰੀ ਵਿਰੁੱਧ ਲੜ ਰਹੇ ਮੈਡੀਕਲ ਕਾਲਜ ਫੈਕਲਟੀ ਦੀ ਬੇਮਿਸਾਲ ਵਚਨਬੱਧਤਾ ਤੇ ਸਖਤ ਮਿਹਨਤ ਨੂੰ ਵੇਖਦਿਆਂ ਸਰਕਾਰ ਵਲੋਂ ਉਨ੍ਹਾਂ ਦੀਆਂ ਰੱਦ ਕੀਤੀਆਂ ਛੁੱਟੀਆਂ ਦੇ ਬਦਲੇ ਕਮਾਈ ...

ਪੂਰੀ ਖ਼ਬਰ »

ਇੰਡੀਆ ਬੁਲਜ਼ ਤੇ ਧਾਮੀ ਹੈਲਥ ਵਲੋਂ 1700 ਕੋਰੋਨਾ ਕਿੱਟਾਂ ਰੈੱਡ ਕਰਾਸ ਨੂੰ ਭੇਟ- ਹਿੰਮਾਸ਼ੂ

ਅੰਮਿ੍ਤਸਰ, 8 ਜੂਨ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਨਾਲ ਨਿਜੱਠਣ ਲਈ ਜਿੱਥੇ ਸਰਕਾਰ ਆਪਣੇ ਸਾਰੇ ਸਾਧਨਾਂ 'ਚ ਲਗੀ ਹੋਈ ਹੈ, ਉਥੇ ਸਮਾਜ ਸੇਵੀ ਲੋਕ ਵੀ ਰੈੱਡ ਕਰਾਸ ਦੀ ਮਦਦ ਲਈ ਅਗੇ ਵੱਧ ਰਹੇ ਹਨ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ ਨੇ ...

ਪੂਰੀ ਖ਼ਬਰ »

ਕੱਪੜਾ ਉਦਯੋਗ ਦੀ ਉੱਨਤੀ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ- ਮੋਤੀ ਭਾਟੀਆ

ਅੰਮਿ੍ਤਸਰ, 8 ਜੂਨ (ਸੁਰਿੰਦਰ ਕੋਛੜ)-ਕੱਪੜਾ ਵਪਾਰੀ ਤੇ ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਟੈਕਸਟਾਈਲ ਸੈਕਟਰ ਦੀ ਉੱਨਤੀ ਲਈ ਸਰਕਾਰ ਨੂੰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕੱਪੜਾ ਉਦਯੋਗ ਦੀ ਉੱਨਤੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲਾਅ ਵਲੋਂ ਆਨਲਾਈਨ ਵਰਕਸ਼ਾਪ

ਅੰਮਿ੍ਤਸਰ, 8 ਜੂਨ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਕਾਰਜਸ਼ੀਲ ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜ਼ੂਕੇਸ਼ਨ, ਹਾਇਰ ਐਜੂਕੇਸ਼ਨ ਵਿਭਾਗ ਭਾਰਤ ਸਰਕਾਰ ਵਲੋਂ ਆਨਲਾਈਨ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ 'ਚ ...

ਪੂਰੀ ਖ਼ਬਰ »

ਕੋਵੈਕਸੀਨ ਦੀ ਦੂਜੀ ਡੋਜ਼ ਦਾ ਟੀਕਾਕਰਨ ਸ਼ੁਰੁੂ

ਅੰਮਿ੍ਤਸਰ, 8 ਜੂਨ (ਰੇਸ਼ਮ ਸਿੰਘ)-ਸਿਹਤ ਵਿਭਾਗ ਦੇ ਸਰਕਾਰੀ ਕੇਂਦਰਾਂ ਵਿਖੇ ਕੋਵੈਕਸੀਨ ਦੀ ਦੂਜੀ ਡੋਜ਼ ਤਹਿਤ ਟੀਕਾਕਰਨ ਅੱਜ ਸ਼ੁਰੂ ਹੋ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ: ਅਮਰਜੀਤ ਸਿੰਘ ਨੇ ਦੱਸਿਆ ਕਿ ਇਥੇ ਸਿਵਲ ਹਸਪਤਾਲ ਤੋੋਂ ਇਲਾਵਾ ...

ਪੂਰੀ ਖ਼ਬਰ »

ਮਾ: ਵੇਰਕਾ ਵਲੋਂ ਸੀਵਰੇਜ ਦੇ ਵਿਕਾਸ ਕੰਮਾਂ ਦਾ ਉਦਘਾਟਨ

ਵੇਰਕਾ, 8 ਜੂਨ (ਪਰਮਜੀਤ ਸਿੰਘ ਬੱਗਾ)-ਸਥਾਨ ਕਸਬੇ ਦੀ ਵਾਰਡ ਨੰ: 21 ਅਧੀਨ ਆਉਂਦੇ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਨਜ਼ਦੀਕ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਇਲਾਕੇ ਏਜੰਸੀ ਵਾਲੇ ਗਲੀ 'ਚ ਸੀਵਰੇਜ ਤੇ ਵਾਟਰ ਸਪਲਾਈ ਦੀਆਂ ਪਾਈਪਾਂ ਵਿਛਾਉਣ ਤੇ ਗਲੀ ਨੂੰ ਨਵੇਂ ਸਿਰੇ ...

ਪੂਰੀ ਖ਼ਬਰ »

ਸੰਸਥਾ ਦੇ ਮੈਂਬਰਾਂ ਵਲੋਂ ਪਾਰਕ ਦੀ ਸਫ਼ਾਈ ਸਬੰਧੀ ਸੀਨੀਅਰ ਡਿਪਟੀ ਮੇਅਰ ਨਾਲ ਮੀਟਿੰਗ

ਛੇਹਰਟਾ, 8 ਜੂਨ (ਸੁਰਿੰਦਰ ਸਿੰਘ ਵਿਰਦੀ)-ਇੰਡੀਆ ਗੇਟ ਬਾਈਪਾਸ ਸਥਿਤ ਪਾਰਕ ਦੀ ਪਿਛਲੇ ਕਾਫੀ ਦਿਨਾਂ ਤੋਂ ਚੱਲ ਰਹੀ ਸਾਫ ਸਫਾਈ ਤੇ ਵਾਤਾਵਰਨ ਦੀ ਸੰਭਾਲ 'ਚ ਜੁਟੀ ਬਾਬਾ ਦੀਪ ਸਿੰਘ ਜੀ ਹਰਿਆਲੀ ਮਿਸ਼ਨ ਸੇਵਾ ਸੁਸਾਇਟੀ ਨੂੰ ਉਸ ਵੇਲੇ ਹੋਰ ਉਤਸ਼ਾਹ ਤੇ ਬਲ ਮਿਲਿਆ ਜਦੋਂ ...

ਪੂਰੀ ਖ਼ਬਰ »

ਲਾਹੌਰ ਦੇ ਮੈਆਓ ਹਸਪਤਾਲ 'ਚ ਸੁਰੱਖਿਆ ਗਾਰਡ ਨੇ ਕੀਤਾ ਔਰਤ ਦਾ ਆਪ੍ਰੇਸ਼ਨ

ਅੰਮਿ੍ਤਸਰ, 8 ਜੂਨ (ਸੁਰਿੰਦਰ ਕੋਛੜ)-ਇਕ ਮਰੀਜ਼ ਦੀ ਜਾਨ ਨਾਲ ਖੇਡਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ 'ਚ ਲਾਹੌਰ ਸ਼ਹਿਰ ਦੇ ਪ੍ਰਸਿੱਧ ਮੈਆਓ ਹਸਪਤਾਲ 'ਚ ਹਸਪਤਾਲ ਦੇ ਸਾਬਕਾ ਸੁਰੱਖਿਆ ਗਾਰਡ ਨੇ ਇਕ 80 ਸਾਲਾ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ 'ਚ ਸਰਪੰਚ ਆਪਣੇ ਪਤੀ ਤੇ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ

ਮਾਨਾਂਵਾਲਾ, 8 ਜੂਨ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਦੀਆਂ ਵਿਕਾਸਕਾਰੀ ਨੀਤੀਆਂ ਨਾਲ ਵਿਰੋਧੀ ਧਿਰਾਂ ਥਿੜਕਨ ਲੱਗੀਆਂ ਹਨ, ਜਿਸ ਦੇ ਸਿੱਟੇ ਵਜੋਂ ਵੱਡੀ ਗਿਣਤੀ 'ਚ ਅਕਾਲੀ ਸਰਪੰਚ, ਪੰਚ ਤੇ ਵਰਕਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX