ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  31 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 7 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 7 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 8 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਤਰਨਤਾਰਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਡੀ.ਐੱਸ.ਪੀ. ਪੱਟੀ ਦੇ ਦਫ਼ਤਰ ਅੱਗੇ ਲਗਾਇਆ ਪੱਕਾ ਮੋਰਚਾ

ਪੱਟੀ, 8 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਵਲੋਂ ਡੀ.ਐੱਸ.ਪੀ. ਪੱਟੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਤਰਸੇਮ ਸਿੰਘ ਧਾਰੀਵਾਲ, ਹਰਿੰਦਰ ਸਿੰਘ ਆਸਲ ਅਤੇ ਜੁਵਰਾਜ ਸਿੰਘ ਸਭਰਾ ਦੀ ਅਗਵਾਈ ਹੇਠ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਪੱਟੀ ਜ਼ੋਨ ਆਗੂ ਮੇਹਰ ਸਿੰਘ ਤਲਵੰਡੀ, ਗੁਰਭੇਜ ਸਿੰਘ ਧਾਰੀਵਾਲ ਅਤੇ ਪੂਰਨ ਸਿੰਘ ਵਰਨਾਲਾ ਨੇ ਕਿਹਾ ਕਿ ਪੱਟੀ ਡੀ.ਐੱਸ.ਪੀ. ਨਾਲ ਸਬੰਧਤ ਲੋਕਲ ਮਸਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਹਨ, ਪ੍ਰੰਤੂ ਡੀ.ਐਸ.ਪੀ. ਵਲੋਂ ਮਸਲੇ ਹੱਲ ਕਰਨ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਅਜੇ ਤੱਕ ਕਿਸੇ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ | ਜਿਸ ਕਰਕੇ ਮਜ਼ਬੂਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੂੰ ਡੀ.ਐੱਸ.ਪੀ. ਪੱਟੀ ਦੇ ਦਫ਼ਤਰ ਅੱਗੇ ਧਰਨਾ ਲਗਾਉਣਾ ਪਿਆ | ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਮਜਦੂਰਾਂ ਦੇ ਮਸਲਿਆਂ ਦਾ ਹੱਲ ਨਾ ਕੱਢਿਆ ਗਿਆ ਤਾਂ ਇਹ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਧਰਨੇ ਦਾ ਰੂਪ ਹੋਰ ਤਿੱਖਾ ਕੀਤਾ ਜਾਵੇਗਾ | ਖਬਰ ਲਿਖੇ ਜਾਣ ਤੱਕ ਧਰਨਾ ਚੱਲ ਰਿਹਾ ਸੀ | ਇਸ ਧਰਨੇ ਵਿਚ ਸਰਵਣ ਸਿੰਘ ਹਰੀਕੇ, ਨਿਸ਼ਾਨ ਸਿੰਘ ਪੱਟੀ, ਸਤਨਾਮ ਸਿੰਘ ਹਰੀਕੇ, ਸੰਤੋਖ ਸਿੰਘ ਦੁੱਬਲੀ, ਜਰਨੈਲ ਸਿੰਘ ਧਾਰੀਵਾਲ, ਬਲਜੀਤ ਸਿੰਘ ਮਾਣੇਕੇ, ਮੇਜਰ ਸਿੰਘ ਜੋਧ ਸਿੰਘ ਵਾਲਾ, ਬਿੱਕਰ ਸਿੰਘ ਸੰਗਵਾਂ, ਗੁਰਜਿੰਦਰ ਸਿੰਘ ਬੂਹ ਹਵੇਲੀਆਂ, ਰਛਪਾਲ ਸਿੰਘ ਭੂਰਾ ਕਰੀਮਪੁਰਾ, ਖਜਾਨ ਸਿੰਘ, ਨਿਰਵੈਰ ਸਿੰਘ ਬਰਵਾਲਾ, ਸਾਬ ਸਿੰਘ ਜੰਡ, ਜੋਗਿੰਦਰ ਸਿੰਘ ਗੱਟੀ ਹਰੀਕੇ, ਮੱਲ ਸਿੰਘ ਸੈਦੋਂ, ਗੁਰਜੰਟ ਸਿੰਘ ਭੱਗੂਪੁਰ, ਬਾਜ ਸਿੰਘ ਰੱਤੋਕੇ, ਬਚਿੱਤਰ ਸਿੰਘ ਝੁੱਗੀਆਂ, ਧਰਮ ਸਿੰਘ ਘਰਿਆਲੀ, ਬਲਵਿੰਦਰ ਸਿੰਘ ਤਲਵੰਡੀ, ਪ੍ਰੀਤਮ ਕÏਰ, ਗੁਰਮੀਤ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |

ਸਬ ਜੇਲ੍ਹ ਪੱਟੀ ਵਿਚੋਂ ਨਿੱਤ ਦਿਨ ਫੜੇ ਜਾ ਰਹੇ ਮੋਬਾਇਲ ਫੋਨ 'ਤੇ ਹੋ ਰਹੀਆਂ ਮੁਲਾਕਾਤਾਂ ਆਈਆਂ ਵਿਵਾਦਾਂ ਦੇ ਘੇਰੇ 'ਚ

ਪੱਟੀ, 8 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸਮਾਜ ਵਿਰੋਧੀ ਅਨਸ਼ਰਾਂ ਨੂੰ ਨੱਥ ਪਾਉਣ ਲਈ ਜਿੱਥੇ ਪੰਜਾਬ ਸਰਕਾਰ 'ਤੇ ਪੁਲਿਸ ਵਿਭਾਗ ਸਖਤ ਰੁੱਖ ਅਪਨਾਈ ਬੈਠਾ ਹੈ 'ਤੇ ਇਨ੍ਹਾਂ ਸਮਾਜ ਵਿਰੋਧੀ ਅਨਸ਼ਰਾਂ ਨੂੰ ਕਾਬੂ ਕਰਕੇ ਜੇਲ੍ਹਾ ਵਿਚ ਡੱਕ ਰਹੇ ਹਨ, ਓਥੇ ਹੀ ਸਬ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ | ਉਨ੍ਹਾਂ ...

ਪੂਰੀ ਖ਼ਬਰ »

ਨੌਜਵਾਨ ਵਰਗ ਦੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਵਿਧਾਨ ਸਭਾ ਚੋਣਾਂ-2022 ਨੂੰ ਮੱਦੇ ਨਜ਼ਰ ਰੱਖਦੇ ਹੋਏ ਨੌਜਵਾਨ ਵਰਗ ਦੇ ਵੱਧ ਤੋਂ ਵੱਧ ਵੋਟਰ ਰਜ਼ਿਸਟ੍ਰੇਸ਼ਨ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਵਿਸ਼ੇਸ਼ ਮਹਿੰਮ ਚਲਾਈ ਗਈ ਹੈ, ਜਿਸ ਵਿਚ ਕੋਈ ਵੀ ਨਾਗਰਿਕ ਜਿਸਦੀ ਉਮਰ 1 ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ 27ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 8 ਜੂਨ (ਵਿਕਾਸ ਮਰਵਾਹਾ)- ਸਫ਼ਾਈ ਕਰਮਚਾਰੀਆਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਤਰਨ ਤਾਰਨ ਵਿਖੇ ਚੱਲ ਰਹੀ ਹੜਤਾਲ 27 ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਨੇ ਸਰਕਾਰ ਪਾਸੋਂ ਮੰਗ ਕੀਤੀ ...

ਪੂਰੀ ਖ਼ਬਰ »

ਪੰਡੋਰੀ ਰੁਮਾਣਾ ਵਿਖੇ ਦੋ ਘਰਾਂ ਨੂੰ ਸੰਨ੍ਹ ਲਗਾ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ

ਝਬਾਲ, 8 ਜੂਨ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੰਡੋਰੀ ਰੁਮਾਣਾ ਵਿਖੇ ਬੀਤੀ ਰਾਤ ਚੋਰ ਦੋ ਘਰਾਂ ਨੂੰ ਸੰਨ੍ਹ ਲਗਾ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ ਕਰਕੇ ਲੈ ਗਏ | ਇਸ ਸਬੰਧੀ ਚੋਰੀ ਦੇ ਸ਼ਿਕਾਰ ਹੋਏ ਪ੍ਰਤਾਪ ਸਿੰਘ ਪੁੱਤਰ ਸੇਵਾ ਵਾਸੀ ...

ਪੂਰੀ ਖ਼ਬਰ »

ਰੇਤ ਨਾਲ ਭਰੇ ਪੀਟਰ ਰੇਹੜੇ ਸਮੇਤ ਇਕ ਕਾਬੂ

ਤਰਨ ਤਾਰਨ, 8 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਰੇਤ ਨਾਲ ਭਰੇ ਇਕ ਪੀਟਰ ਰੇਹੜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜੋ ਕਿ ਨਾਜਾਇਜ਼ ਤੌਰ 'ਤੇ ਰੇਤ ਦੀ ਮਾਈਨਿੰਗ ਕਰਕੇ ਰੇਤ ਲਿਆ ...

ਪੂਰੀ ਖ਼ਬਰ »

ਇੰਸਪੈਕਟਰ ਬਲਜੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਬੀਤੀ 13 ਅਪ੍ਰੈਲ ਨੂੰ ਥਾਣਾ ਸਿਟੀ ਤਰਨ ਤਾਰਨ ਵਿਖੇ ਪੰਜਾਬ ਪੁਲਿਸ ਦੇ ਇੰਸਪੈਕਟਰ ਬਲਜੀਤ ਸਿੰਘ, ਇਕ ਏ.ਐਸ.ਆਈ. ਤੇ ਪੰਜ ਹੋਰ ਵਿਅਕਤੀਆਂ ਦੇ ਖ਼ਿਲਾਫ਼ ਦਰਜ ਕੀਤੇ ਗਏ ਐੱਨ.ਡੀ.ਪੀ.ਐੱਸ. ਐਕਟ, ਕਰੱਪਸ਼ਨ ਐਕਟ ਦੇ ਮਾਮਲੇ ਵਿਚ ਪੰਜਾਬ ਅਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡਾਕਟਰਾਂ ਨੇ ਔਰਤ ਦੀ ਲੱਤ ਵਿਚੋਂ ਡੇਢ ਕਿੱਲੋ ਦੀ ਰਸੌਲੀ ਕੱਢ ਕੇ ਕੀਤਾ ਸਫ਼ਲ ਆਪ੍ਰੇਸ਼ਨ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਰਨਜੀਤ ਧਵਨ ਦੀ ਅਗਵਾਈ ਹੇਠ ਹੱਡੀਆਂ ਦੇ ਮਾਹਿਰ ਡਾ. ਸੰਦੀਪ ਕਾਲੜਾ ਅਤੇ ਡਾ. ਜਤਿੰਦਰ ਸਿੰਘ ਪੰਨੂੰ, ਡਾ. ਅੰਜੂ ਬਾਲਾ ਐਨਸਥੀਸੀਆ ਵਲੋਂ ਇਕ ਔਰਤ ਦੇ ਪੱਟ ਦਾ ਸਫ਼ਲ ...

ਪੂਰੀ ਖ਼ਬਰ »

280 ਗ੍ਰਾਮ ਹੈਰੋਇਨ ਸਮੇਤ ਨਾਮੀ ਤਸਕਰ ਕਾਬੂ

ਚੋਹਲਾ ਸਾਹਿਬ, 8 ਜੂਨ (ਬਲਵਿੰਦਰ ਸਿੰਘ)-ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਚੱਲਦਿਆਂ ਇਥੋਂ ਦੀ ਪੁਲਿਸ ਪਾਰਟੀ ਨੇ ਇਕ ਨਾਮੀਂ ਤਸਕਰ ਨੂੰ 280 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਜ਼ਿਲ੍ਹੇ ਵਿਚ 2 ਵਿਅਕਤੀਆਂ ਦੀ ਮੌਤ, 17 ਹੋਰ ਨਵੇਂ ਮਾਮਲੇ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 17 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 2583 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਕਰਵਾਇਆ ਜਾਵੇਗਾ ਆਰਟੀਫੀਸ਼ਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਲਈ ਆਰਟੀਫੀਸ਼ਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸਾਲਾਨਾ ਜੋੜ ਮੇਲਾ ਸ਼ੁਰੂ

ਝਬਾਲ, 8 ਜੂਨ (ਸਰਬਜੀਤ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਵਿਆਹ ਪੁਰਬ ਦੀ ਖੁਸ਼ੀ 'ਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਪ੍ਰਬੰਧਕਾਂ ਵਲੋਂ ਪਿੰਡ ...

ਪੂਰੀ ਖ਼ਬਰ »

ਬ੍ਰਹਮਪੁਰਾ ਵਲੋਂ ਸੁਰਜੀਤ ਕੌਰ ਦੀ ਅਚਨਚੇਤ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ

ਫਤਿਆਬਾਦ, 8 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿੰਡ ਜੌਹਲ ਢਾਏ ਵਾਲਾ ਵਿਖੇ ਹਰਦਿਆਲ ਸਿੰਘ ਸਪੁੱਤਰ ਅਰਜਨ ਸਿੰਘ ਦੀ ਭੈਣ ਸੁਰਜੀਤ ਕੌਰ (ਦਰਸ਼ੋ) ਦੇ ਅਚਨਚੇਤ ਅਕਾਲ ਚਲਾਣੇ 'ਤੇ ਜੌਹਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਰੋਡਵੇਜ਼ ਨੂੰ ਤਬਾਹ ਕਰਨ ਜਾ ਰਹੀ-ਮਾੜੀਮੇਘਾ

ਤਰਨ ਤਾਰਨ, 8 ਜੂਨ (ਪਰਮਜੀਤ ਜੋਸ਼ੀ)-ਸੀ.ਪੀ.ਆਈ. ਦੀ ਪੁਰਜ਼ੋਰ ਮੰਗ ਹੈ ਕਿ ਪੰਜਾਬ ਸਰਕਾਰ ਫੌਰੀ ਤੌਰ 'ਤੇ ਵਜੀਫ਼ੇ ਭੇਜੇ | ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀ ਮੇਘਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰੋਡਵੇਜ਼ ਅਦਾਰੇ ਨੂੰ ਖ਼ਤਮ ਕਰਨ ਵਾਸਤੇ ਬੜੀ ...

ਪੂਰੀ ਖ਼ਬਰ »

ਨੰਬਰਦਾਰ ਬਲਵਿੰਦਰ ਸਿੰਘ ਤੁੰਗ ਦਾ ਦਿਹਾਂਤ

ਹਰੀਕੇ ਪੱਤਣ, 8 ਜੂਨ (ਸੰਜੀਵ ਕੁੰਦਰਾ)-ਪਿੰਡ ਤੁੰਗ ਦੇ ਸੀਨੀਅਰ ਅਕਾਲੀ ਆਗੂ ਨੰਬਰਦਾਰ ਬਲਵਿੰਦਰ ਸਿੰਘ (38 ਸਾਲ) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਿਆਸੀ ਸਲਾਹਕਾਰ ਗੁਰਮੁੱਖ ਸਿੰਘ ...

ਪੂਰੀ ਖ਼ਬਰ »

ਮੰਨਾ ਡਿਆਲ ਵਲੋਂ ਹਰਜੀਤ ਮੀਆਂਵਿੰਡ ਦਾ ਸਨਮਾਨ

ਮੀਆਂਵਿੰਡ, 8 ਜੂਨ (ਗੁਰਪ੍ਰਤਾਪ ਸਿੰਘ ਸੰਧੂ)- ਹਰਜੀਤ ਸਿੰਘ ਮੀਆਂਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ.ਵਿੰਗ ਦੇ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਤੇ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ 'ਚ ਵਾਤਾਵਰਨ ਦਿਵਸ ਮਨਾਇਆ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਆਨਲਾਈਨ ਮੋਡ ਰਾਹੀਂ ਵਾਤਾਵਰਣ ਦਿਵਸ ਮਨਾਇਆ ਗਿਆ | ਸਮੂਹ ਕਾਲਜ ਅਧਿਆਪਕਾਂ ਨੇ ਇਸ ਦਿਵਸ ਉਪਰ ਸਕਾਰਤਮਕ ਭੂਮਿਕਾ ਨਿਭਾਈ | ਸਾਇੰਸ ਵਿਸ਼ੇ ਨਾਲ ਸਬੰਧਿਤ ਅਧਿਆਪਕਾਂ ਜਿਵੇਂ ਸੋਨਮ ...

ਪੂਰੀ ਖ਼ਬਰ »

ਹਰੀਕੇ ਪੱਤਣ ਵਿਖੇ ਖੇਡ ਗਰਾਊਾਡ ਲਈ ਪੰਚਾਇਤ ਨੇ ਦੋ ਏਕੜ ਤੋਂ ਵੱਧ ਜਗ੍ਹਾ ਦਿੱਤੀ

ਹਰੀਕੇ ਪੱਤਣ, 8 ਜੂਨ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਵਿਖੇ ਖੇਡ ਮੈਦਾਨ ਨਾ ਹੋਣ ਕਾਰਨ ਨੌਜਵਾਨਾਂ ਨੂੰ ਬੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਬੜੇ ਚਿਰ ਤੋਂ ਨੌਵਾਨਾਂ ਦੀ ਮੰਗ ਸੀ ਕਿ ਖੇਡ ਮੈਦਾਨ ਬਣਾਇਆ ਜਾਵੇ | ਜਿਸ ਨੂੰ ਹਲਕਾ ਪੱਟੀ ਦੇ ...

ਪੂਰੀ ਖ਼ਬਰ »

ਮੁੰਡਾ ਪਿੰਡ ਵਿਖੇ ਗੁ.ਭਾਈ ਬਹਾਦਰ ਜੀ ਦੀ ਨਵ-ਉਸਾਰੀ ਅਧੀਨ ਇਮਾਰਤ ਦਾ ਨੀਂਹ ਪੱਥਰ ਰੱਖਿਆ

ਫਤਿਆਬਾਦ, 8 ਜੂਨ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਜੋਨ ਮੁੰਡਾ ਪਿੰਡ 'ਚ ਪੈਂਦੇ ਇਤਿਹਾਸਕ ਗੁਰਦੁਆਰਾ ਭਾਈ ਬਹਾਦਰ ਜੀ (ਪੱਤੀ ਸੁੰਦਰ ਕੀ ਮੁੰਡਾ ਪਿੰਡ) ਵਿਖੇ ਨਗਰ ਨਿਵਾਸੀਆਂ ਅਤੇ ਬਾਹਰਲੇ ਮੁਲਕਾਂ ਵਿਚ ਰਹਿੰਦੇ ਐੱਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਆਈਆਂ ਗ੍ਰਾਂਟਾਂ ਨਾਲ ਪਿੰਡ ਚੁਤਾਲਾ ਦੀ ਬਦਲੀ ਜਾ ਰਹੀ ਹੈ ਨੁਹਾਰ-ਸਰਪੰਚ ਮੇਹਰ ਸਿੰਘ

ਤਰਨ ਤਾਰਨ, 8 ਜੂਨ (ਲਾਲੀ ਕੈਰੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੇ ਲੋਕਾਂ ਦਾ ਜਨ ਜੀਵਨ ਉੱਚਾ ਚੁੱਕਣ ਲਈ ਗ੍ਰਾਂਟਾਂ ਦੇਣ ਵਿਚ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆ ਹਨ | ਇਸੇ ਤਹਿਤ ਪੰਜਾਬ ਸਰਕਾਰ ਵਲੋਂ ਜਾਰੀ ਹੋਈਆਂ ਗ੍ਰਾਂਟਾਂ ਨਾਲ ...

ਪੂਰੀ ਖ਼ਬਰ »

'ਆਪ' ਆਗੂ ਗੁਰਸੇਵਕ ਸਿੰਘ ਔਲਖ ਵਲੋਂ ਡੋਰ-ਟੂ ਡੋਰ ਜਾ ਕੇ ਲੋਕਾਂ ਨਾਲ ਕੀਤੀ ਗਈ ਮੁਲਾਕਾਤ

ਚੋਹਲਾ ਸਾਹਿਬ, 8 ਜੂਨ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਕਸਬਾ ਚੋਹਲਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਸਾਥੀਆਂ ਸਮੇਤ ਕਸਬੇ ਦੇ ਪਿੰਡਾਂ ਵਿਚ ਡੋਰ ਟੂ ਡੋਰ ਜਾ ਕੇ ਲੋਕਾਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਹੁਣ ਫ਼ਤਹਿ ਕਿੱਟ ਘੁਟਾਲਾ ਹੋਇਆ ਬੇਨਕਾਬ-'ਆਪ' ਆਗੂ

ਤਰਨ ਤਾਰਨ, 8 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਕੈਪਟਨ ਸਰਕਾਰ ਦੀ ਫਤਿਹ ਕਿਟ ਦੇ ਲੁੱਟ-ਖਸੁੱਟ ਦਾ ਪਰਦਾਫਾਸ਼ ਕਰਨ ਤਹਿਤ ਰੱਖੀ ਪ੍ਰੈੱਸ ਕਾਨਫਰੰਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਤੇ ਬਲਜੀਤ ਸਿੰਘ ਖਹਿਰਾ ਜੁਆਇੰਟ ਸਕੱਤਰ ਪੰਜਾਬ ਨੇ ...

ਪੂਰੀ ਖ਼ਬਰ »

ਪਿੰਡਾਂ ਦੀ ਸਫ਼ਾਈ ਲਈ ਬੀ.ਡੀ.ਪੀ.ਓ./ਡੀ.ਡੀ.ਪੀ.ਓ. ਤੇ ਸਰਪੰਚ ਵਿਸ਼ੇਸ਼ ਧਿਆਨ ਦੇਣ-ਮੱਲਮੋਹਰੀ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਬੇਸ਼ੱਕ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਦਾ ਆਲਾ ਦੁਆਲਾ ਕਾਫ਼ੀ ਖੁੱਲਾ ਹੁੰਦਾ ਹੈ ਪ੍ਰੰਤੂ ਇਸਦੇ ਬਾਵਜੂਦ ਆਮ ਲੋਕ ਪਿੰਡਾਂ ਵਿਚ ਰਹਿਣ ਦੀ ਬਜਾਏ ਸ਼ਹਿਰਾਂ ਵਿਚ ਰਹਿਣ ਨੂੰ ਤਰਜੀਹ ਦੇ ਰੇਹ ਹਨ | ਇਸ ਦਾ ਵੱਡਾ ਕਾਰਨ ਸ਼ਾਇਦ ...

ਪੂਰੀ ਖ਼ਬਰ »

ਪਿੰਡ ਘਰਿਆਲਾ ਦੇ ਅਨੇਕਾਂ ਪਰਿਵਾਰ 'ਆਪ' 'ਚ ਸ਼ਾਮਿਲ

ਖੇਮਕਰਨ/ਅਮਰਕੋਟ, 8 ਜੂਨ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਪੰਜਾਬ ਵਰਗੇ ਖੁਸ਼ਹਾਲ ਸੂਬੇ ਦੇ ਵਾਸੀ ਪਿਛਲੇ 74 ਸਾਲਾਂ ਤੋਂ ਆਮ ਰਿਵਾਇਤੀ ਪਾਰਟੀਆਂ ਦੇ ਆਗੂਆਂ ਦੀਆਂ ਨੀਤੀਆਂ ਤੋਂ ਸਿਵਾਏ ਹੁਣ ਦਿੱਲੀ ਸਰਕਾਰ ਵਰਗਾ ਮਾਡਲ ਪੰਜਾਬ ਵਿਚ ਵੇਖਣ ਦੇ ਇਛੁੱਕ ਹਨ | ਇਸੇ ...

ਪੂਰੀ ਖ਼ਬਰ »

ਛੁੱਟੀਆਂ ਦੌਰਾਨ ਅਧਿਆਪਕਾਂ ਤੋਂ ਕੰਮ ਲੈਣਾ ਬੰਦ ਕੀਤਾ ਜਾਵੇ-ਖਹਿਰਾ, ਬਸਰਾ

ਤਰਨ ਤਾਰਨ, 8 ਜੂਨ (ਪਰਮਜੀਤ ਜੋਸ਼ੀ)-ਅਧਿਆਪਕ ਦਲ ਪੰਜਾਬ (ਜ) ਦੀ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਅਤੇ ਸਕੱਤਰ ਜਨਰਲ ਗੁਰਨੇਬ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਸੰਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਬਸਰਾ ਨੇ ਦਿੱਤੀ | ਇਸ ...

ਪੂਰੀ ਖ਼ਬਰ »

ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਜ਼ਿਲ੍ਹੇ ਵਿਚ 16 ਬੱਚਿਆਂ ਦਾ ਹੋਇਆ ਮੁਫ਼ਤ ਇਲਾਜ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਜ਼ਿਲ੍ਹੇ ਭਰ ਵਿਚ ਤੰਦਰੁਸਤ ਪੰਜਾਬ ਮਿਸ਼ਨ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੀ ਅਗਵਾਈ ਹੇਠ ਚੱਲ ਰਹੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਜਮਾਂਦਰੂ ਦਿਲ ਦੀਆਂ ...

ਪੂਰੀ ਖ਼ਬਰ »

ਕੈਪਟਨ ਵਲੋਂ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਧੋਖਾ-ਜਥੇ. ਜਹਾਂਗੀਰ

ਖਡੂਰ ਸਾਹਿਬ, 8 ਜੂਨ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬੀਤੇ ਦਿਨੀ ਕੈਬਨਿਟ ਵਿਚ ਪਾਸ ਕੀਤਾ ਆਪਣੇ ਵਿਧਾਇਕਾਂ ਤੇ ਮੰਤਰੀਆ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ ਤੇ ਇਸ ਨਾਲ ਪੰਜਾਬ ਦੇ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਦਾ ਕਾਂਗਰਸ 'ਚ ਸ਼ਾਮਿਲ ਹੋਣਾ 2022 'ਚ ਮੁੜ ਕੈਪਟਨ ਦੀ ਸਰਕਾਰ ਬਣਨ ਦੇ ਸੰਕੇਤ- ਸਾਬਕਾ ਚੇਅ.ਖਹਿਰਾ

ਖਡੂਰ ਸਾਹਿਬ, 8 ਜੂਨ (ਰਸ਼ਪਾਲ ਸਿੰਘ ਕੁਲਾਰ)-ਕੈਪਟਨ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਤੋਂ ਖੁਸ਼ ਹੋ ਕਿ ਵਿਰੋਧੀਆਂ ਪਾਰਟੀਆਂ ਦੇ ਵਿਦਾਇਕਾਂ ਦਾ ਕਾਂਗਰਸ ਵਿਚ ਸ਼ਾਮਿਲ ਹੋਣਾ 2022 ਵਿਚ ਮੁੜ ਕੈਪਟਨ ਦੀ ਸਰਕਾਰ ਬਣਨ ਦੇ ਸੰਕੇਤ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ

ਤਰਨ ਤਾਰਨ, 8 ਜੂਨ (ਵਿਕਾਸ ਮਰਵਾਹਾ)-ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਜ਼ਿਲ੍ਹਾ ਤਰਨ ਤਾਰਨ ਵਲੋਂ ਜਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਪਿੰਡ ਪੰਡੋਰੀ ਗੋਲਾ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੀ ਅਗਵਾਈ ਵਿਚ ਟੀਮ ਨੇ ਚਾਰ ...

ਪੂਰੀ ਖ਼ਬਰ »

ਕਣਕ ਦੇ ਸੀਜਨ ਦੌਰਾਨ ਖਰੀਦ, ਲਿਫਟਿੰਗ ਤੇ ਪੇਮੈਂਟ ਨਿਰਵਿਘਨ ਹੋਈ- ਚੇਅਰਮੈਨ ਸਰਲੀ

ਮੀਆਂਵਿੰਡ/ਖਡੂਰ ਸਾਹਿਬ, 8 ਜੂਨ (ਗੁਰਪ੍ਰਤਾਪ ਸਿੰਘ ਸੰਧੂ, ਰਸ਼ਪਾਲ ਸਿੰਘ ਕੁਲਾਰ)- ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ ਨੇ ਆਪਣੇ ਦਫ਼ਤਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੇ ਸੀਜਨ ਦੌਰਾਨ ਖ੍ਰੀਦ, ਲਿਫਟਿੰਗ ਅਤੇ ...

ਪੂਰੀ ਖ਼ਬਰ »

ਸਕੂਲ ਸਿੱਖਿਆ ਦੇ ਖੇਤਰ 'ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ 'ਤੇ ਵਿੱਦਿਅਕ ਹਲਕਿਆਂ 'ਚ ਖੁਸ਼ੀ ਦੀ ਲਹਿਰ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਸਕੂਲ ਸਿੱਖਿਆ ਦੇ ਖੇਤਰ 'ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ 'ਚੋਂ ਪੰਜਾਬ ਵਲੋਂ ਪਹਿਲਾ ਸਥਾਨ ਹਾਸਲ ਕਰਨ ਨਾਲ ਵਿੱਦਿਅਕ ਹਲਕਿਆਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਲਾਗੂ ਕਰੇ ਸਰਕਾਰ-ਬੇਅੰਤ ਕੌਰ ਢੋਟੀਆਂ

ਤਰਨ ਤਾਰਨ, 8 ਜੂਨ (ਵਿਕਾਸ ਮਰਵਾਹਾ)-ਆਂਗਣਵਾੜੀ ਵਰਕਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਸੈਕਟਰੀ ਬੇਅੰਤ ਕੌਰ ਢੋਟੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਯੂਨੀਅਨ ਵਲੋਂ ਪਹਿਲਾਂ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ., ਸੀ.ਡੀ.ਪੀ.ਓ. ਰਾਹੀਂ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ, ਔਲਖ, ਜਹਾਂਗੀਰ ਤੇ ਹੋਰਨਾਂ ਨੇ ਸਹੋਤਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਫਤਿਆਬਾਦ, 8 ਜੂਨ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਦੇ ਨਾਮਵਰ ਸਹੋਤਾ ਪਰਿਵਾਰ ਦੀ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਸੁਖਵਿੰਦਰ ਸਿੰਘ ਸਹੋਤਾ, ਬਲਜਿੰਦਰ ਸਿੰਘ ਸਹੋਤਾ, ਲਾਲੀ ਸਹੋਤਾ ਅਤੇ ਗਗਨ ਸਹੋਤਾ ਨਾਲ ਮਾਤਾ ਦੀ ਮੌਤ 'ਤੇ ਦੁੱਖ ਸਾਂਝਾ ਕਰਦੇ ਹੋਏ ਸਾ. ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਅੱਜ ਮਨਾਇਆ ਜਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

ਪੱਟੀ, 8 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਕਾਵਲ ਸਿੰਘ ਦੇ ਗ੍ਰਹਿ ਵਿਖੇ ਹੋਈ | ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਜੌਹਲ, ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੰਜਾਬ ਦਾ ਆਰ.ਡੀ.ਐੱਫ਼. ਬੰਦ ਕਰਨਾ ਲੋਕ ਵਿਰੋਧੀ ਫੈਸਲਾ-ਡਾਲੇਕੇ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਆਜਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਹਾੜੀ ਦੇ ਸੀਜ਼ਨ ਦੌਰਾਨ ਪੰਜਾਬ ਦਾ ਪੇਂਡੂ ਵਿਕਾਸ ਫ਼ੰਡ (ਆਰ.ਡੀ. ਐੱਫ) ਬੰਦ ਕਰਨ ਦੀ ਸਖ਼ਤ ਨਿੰਦਾ ...

ਪੂਰੀ ਖ਼ਬਰ »

ਸਰਹੱਦੀ ਪਿੰਡ ਠੱਠੀ ਜੈਮਲ ਸਿੰਘ ਨਹੀਂ ਹੈ ਨੌਜਵਾਨਾਂ ਦੇ ਖੇਡਣ ਲਈ ਗਰਾਊਾਡ-ਸੁਰਜੀਤ ਸਿੰਘ ਭੂਰਾ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਸਰਹੱਦੀ ਪਿੰਡ ਠੱਠੀ ਜੈਮਲ ਸਿੰਘ ਵਿਖੇ ਨੌਜਵਾਨਾਂ ਦੇ ਖੇਡਣ ਨੂੰ ਗਰਾਊਾਡ ਨਹੀਂ ਹੈ, ਇਸ ਲਈ ਖਿਡਾਰੀ ਆਪਣੀ ਪ੍ਰੈਕਟਿਸ ਕਿਥੇ ਕਰਨ | ਇਸ ਮਸਲੇ ਨੂੰ ਲੈ ਕੇ ਪੰਜਾਬ ਬਾਰਡਰ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਦੇ ਸਮਰ ਕੈਂਪ ਸਫ਼ਲਤਾਪੂਰਵਕ ਸੰਪੰਨ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 8 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਝਬਾਲ ਦੇ ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX