ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  22 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 7 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 7 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 7 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 8 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਲੁਧਿਆਣਾ

ਸ਼ਿਵਾਲਿਕ ਨੂੰ ਕੌਮੀ ਮੀਤ ਪ੍ਰਧਾਨ ਬਣਾਉਣ 'ਤੇ ਹਲਕਾ ਗਿੱਲ ਦੇ ਅਕਾਲੀਆਂ ਵਲੋਂ ਸਨਮਾਨ ਸਮਾਗਮ

ਇਯਾਲੀ/ਥਰੀਕੇ, 8 ਜੂਨ (ਮਨਜੀਤ ਸਿੰਘ ਦੁੱਗਰੀ)- ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਦੀ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਜਥੇਬੰਦਕ ਢਾਂਚੇ ਵਿਚ ਕੌਮੀ ਮੀਤ ਪ੍ਰਧਾਨ ਵਜੋਂ ਕੀਤੀ ਗਈ ਨਿਯੁਕਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਅੱਜ ਵਿਧਾਨ ਸਭਾ ਹਲਕਾ ਗਿੱਲ ਦੇ ਅਕਾਲੀਆਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧੰਨਵਾਦ ਅਤੇ ਸ਼ਿਵਾਲਕ ਦੇ ਸਨਮਾਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਚਰਨ ਸਿੰਘ ਗਰੇਵਾਲ ਨੇ ਵਿਸ਼ੇਸ਼ ਸਿਰਕਤ ਕੀਤੀ | ਸਮਾਗਮ ਦੌਰਾਨ ਅਕਾਲੀ ਵਰਕਰਾਂ ਵਲੋਂ ਸ. ਸ਼ਿਵਾਲਕ ਨੂੰ ਫੁੱਲਾਂ ਦੇ ਬੁੱਕੇ, ਸ੍ਰੀ ਸਾਹਿਬ ਤੇ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ ਅਤੇ ਇਸ ਨਿਯੁਕਤੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦਰਸ਼ਨ ਸਿੰਘ ਸ਼ਿਵਾਲਿਕ ਸ਼੍ਰੋਮਣੀ ਅਕਾਲੀ ਦਲ ਦੇ ਉਹ ਮਜ਼ਬੂਤ ਥੰਮ੍ਹ ਹਨ, ਜੋ ਪਾਰਟੀ ਦੀ ਮਜ਼ਬੂਤੀ ਲਈ ਕਦੇ ਵੀ ਕਿਸੇ ਕੁਰਬਾਨੀ ਤੋਂ ਪਿਛਾਂਹ ਨਹੀਂ ਹਟੇ | ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਨੇ ਇਸ ਜ਼ਿੰਮੇਵਾਰੀ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ | ਇਸ ਮੌਕੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਪਰਵਾਸੀ ਪੰਜਾਬੀ ਮਨਜੀਤ ਸਿੰਘ ਝੱਮਟ, ਸਰਕਲ ਜਥੇਦਾਰ ਰਘਵੀਰ ਸਿੰਘ ਥਰੀਕੇ, ਸਰਕਲ ਜਥੇਦਾਰ ਕੰਵਲਜੀਤ ਸਿੰਘ, ਸਰਕਲ ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਸਰਕਲ ਜਥੇਦਾਰ ਬਲਵੰਤ ਸਿੰਘ ਰਣੀਆਂ, ਭੁਪਿੰਦਰ ਸਿੰਘ ਬਾਰਨਰਹਾੜਾ, ਹਰਪ੍ਰੀਤ ਸਿੰਘ ਹੈਪੀ, ਸਾਬਕਾ ਚੇਅਰਮੈਨ ਬਿੰਦਰ ਠੱਕਰਵਾਲ, ਪਰਮਜੀਤ ਸਿੰਘ ਨੀਟੂ ਸਰੀਂਹ, ਨੇਤਰ ਸਿੰਘ ਇਯਾਲੀ, ਪ੍ਰਧਾਨ ਸਾਧੂ ਸਿੰਘ, ਨਿਰਭੈ ਸਿੰਘ, ਤਲਵਿੰਦਰ ਸਿੰਘ ਆਲਮਗੀਰ, ਮੇਜਰ ਸਿੰਘ ਆਲੋਵਾਲ, ਭਗਵੰਤ ਸਿੰਘ ਬੱਗਾ, ਗੁਰਤੇਜ ਸਿੰਘ ਕੁਤਬੇਵਾਲ, ਇੰਦਰ ਸਿੰਘ ਪ੍ਰਤਾਪ ਸਿੰਘ ਵਾਲਾ, ਅਮਰਜੀਤ ਸਿੰਘ ਬੈਂਸ, ਸਵਰਨ ਸਿੰਘ ਚਾਹੜ, ਬਲਵਿੰਦਰ ਸਿੰਘ ਭੁੱਲਰ, ਸੁਰਜੀਤ ਸਿੰਘ ਤਨੇਜਾ, ਕੁਲਵੰਤ ਸਿੰਘ, ਕਮਲੇਸ਼ ਰਾਣੀ, ਸਰਪੰਚ ਆਦਰਸ਼ਪਾਲ ਸਿੰਘ ਬਿੰਨੀ, ਸਾਬਕਾ ਸਰਪੰਚ ਬਲਜੀਤ ਸਿੰਘ ਗਿੱਲ, ਸੁਰਿੰਦਰਜੀਤ  ਸਿੰਘ ਪ੍ਰਤਾਪ ਸਿੰਘ ਵਾਲਾ, ਜਰਨੈਲ ਸਿੰਘ ਮੈਂਟੂ, ਸ਼ਰਨਜੀਤ ਸਿੰਘ ਝਾਂਡੇ, ਬਲਕਰਨ ਸਿੰਘ ਜੈਨਪੁਰ, ਸੰਮਤੀ ਮੈਂਬਰ ਬਲਵੰਤ ਸਿੰਘ, ਸਤਿੰਦਰ ਸਿੰਘ ਖਹਿਰਾ, ਚਮਕੌਰ ਸਿੰਘ ਖੇੜੀ, ਬਿੱਟੂ ਮਾਣਕਵਾਲ, ਸਾਬਕਾ ਸਰਪੰਚ ਜਗਜਿੰਦਰ ਸਿੰਘ ਲਲਤੋਂ, ਐਡਵੋਕੇਟ ਇਕਬਾਲ ਸਿੰਘ ਗਿੱਲ, ਹਰਦੀਪ ਸਿੰਘ ਮਨਸੂਰਾਂ, ਭੁਪਿੰਦਰ ਸਿੰਘ ਮਾਂਗਟ, ਗੁਰਦੇਵ ਸਿੰਘ ਨੂਰਪੁਰ, ਮਾਨ ਸਿੰਘ ਫੁੱਲਾਵਾਲ, ਤਰਨਜੀਤ ਸਿੰਘ ਸਿੱਧੂ, ਸਾਬਕਾ ਸਰਪੰਚ ਨਰਿੰਦਰ ਸਿੰਘ ਰਣੀਆਂ, ਬਹਾਦਰ ਸਿੰਘ, ਮੇਜਰ ਸਿੰਘ ਸਲੇਮਪੁਰ, ਚਰਨਜੀਤ ਸਿੰਘ, ਪਰਮਜੀਤ ਸਿੰਘ ਨੀਟੂ ਸਰੀਂਹ, ਭਗਵੰਤ ਸਿੰਘ ਬਿੱਟੀ ਬੂਲ, ਜਸਵੀਰ ਸਿੰਘ ਪੱਪੂ ਡੇਹਲੋਂ, ਬਲਦੇਵ ਸਿੰਘ, ਗੁਰਮੀਤ ਸਿੰਘ ਘਵੱਦੀ, ਹਰਬੰਸ ਸਿੰਘ ਗੋਪਾਲਪੁਰ, ਦੁਪਿੰਦਰ ਸਿੰਘ ਡਿੰਪੀ ਜਰਖੜ, ਸਾਬਕਾ ਸਰਪੰਚ ਗੁਰਮੀਤ ਸਿੰਘ ਜੱਸੋਵਾਲ, ਕੁਲਵਿੰਦਰ ਸਿੰਘ ਸ਼ੈਂਕੀ, ਸੁਰਿੰਦਰਪਾਲ ਸਿੰਘ ਟੋਨੀ ਕਾਲਖ, ਕੈਪਟਨ  ਅਜਾਇਬ ਸਿੰਘ, ਜਸਵੀਰ ਸਿੰਘ ਕੋਟ ਆਗਾਂ, ਗੁਰਜੀਤ ਸਿੰਘ ਲਹਿਰਾ, ਸੁਖਦਰਸ਼ਨ ਸਿੰਘ ਪੋਹੀੜ, ਮਨਿੰਦਰਦੀਪ ਸਿੰਘ ਗਗਨ ਕਾਲਖ, ਕੰਵਲਜੀਤ ਸਿੰਘ ਤਲਵਾੜਾ, ਜੁਝਾਰ ਸਿੰਘ ਗੋਲਡਨ ਐਵੀਨਿਊ, ਗੋਪੀ ਖੇੜੀ, ਮਨਜਿੰਦਰ ਸਿੰਘ ਲਾਡੋਵਾਲ, ਸੁਖਦਰਸ਼ਨ ਸਿੰਘ ਹੈਪੀ, ਜੱਸੀ ਸਪੇਰਾ, ਰਜੀਵ ਸ਼ਰਮਾ, ਸੰਜੀਵ ਸ਼ਰਮਾ, ਜੱਸਾ ਖਹਿਰਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |  

ਖ਼ਤਰਨਾਕ ਲੁਟੇਰਾ ਗਰੋਹ ਦੇ ਮੈਂਬਰ ਹਥਿਆਰਾਂ ਤੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਤੇ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਬਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕਾ ਦੱਖਣੀ ਤੋਂ ਜਰਨੈਲ ਸਿੰਘ ਸ਼ਿਮਲਾਪੁਰੀ ਨੂੰ ਟਿਕਟ ਦਿੱਤੀ ਜਾਵੇ

ਲੁਧਿਆਣਾ, 8 ਜੂਨ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਦੱਖਣੀ ਦੇ ਕਾਂਗਰਸੀ ਆਗੂਆਂ/ਵਰਕਰਾਂ ਦੀ ਮੀਟਿੰਗ ਡਿਪਟੀ ਮੇਅਰ ਸਰਬਜੀਤ ਕੌਰ ਅਤੇ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਸ ਇਕ ਮਤੇ ਰਾਹੀਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਫ਼ਤਹਿ ਕਿੱਟ ਘੁਟਾਲੇ ਦੀ ਕੀਤੀ ਉੱਚ ਪੱਧਰੀ ਜਾਂਚ ਦੀ ਮੰਗ

 ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)- ਆਮ ਆਦਮੀ ਪਾਰਟੀ ਨੇ ਫਤਿਹ ਕਿੱਟ ਘੁਟਾਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਰੇਸ਼ ਗੋਇਲ, ਜ਼ਿਲ੍ਹਾ ਸਕੱਤਰ ਸ਼ਰਨਪਾਲ ਸਿੰਘ ਮੱਕੜ, ਬੁੱਧੀਜੀਵੀ ਵਿੰਗ ਦੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਿਵਲ ਹਸਪਤਾਲ 'ਚ 85 ਫਰੰਟਲਾਈਨ ਕੋਰੋਨਾ ਯੋਧਿਆਂ ਦਾ ਸਨਮਾਨ

ਲੁਧਿਆਣਾ, 8 ਜੂਨ (ਸਲੇਮਪੁਰੀ)-ਸਿਵਲ ਹਸਪਤਾਲ ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੋਵਿਡ-19 ਮਹਾਂਮਾਰੀ 'ਚ ਸੇਵਾਂਵਾਂ ਵਿੱਚ ਰੁੱਝੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਦੇ 85 ਫਰੰਟਲਾਈਨ ਕੋਰੋਨਾ ਯੋਧਿਆਂ ਨੂੰ 3.07 ਲੱਖ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਦਾਨਵ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 8 ਜੂਨ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਿਜੇ ਦਾਨਵ ਨੂੰ ਅੱਜ ਅਕਾਲੀ ਆਗੂਆਂ ਤੇ ਕਾਰੋਬਾਰੀਆਂ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ, ਸਨਮਾਨਿਤ ਕਰਨ ਸਮੇਂ ਸ੍ਰੀ ਦਾਨਵ ਨੂੰ ਅਕਾਲੀ ਆਗੂਆਂ ਤੇ ਕਾਰੋਬਾਰੀਆਂ ਨੇ ...

ਪੂਰੀ ਖ਼ਬਰ »

ਨਿਯਮਾਂ ਤੋਂ ਉਲਟ ਹੋ ਰਹੀ ਉਸਾਰੀ ਢਾਹੀ

ਲੁਧਿਆਣਾ, 8 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਸਰਕਟ ਹਾਊਸ ਰੋਡ 'ਤੇ ਨਿਯਮਾਂ ਤੋਂ ਉਲਟ ਹੋ ਰਹੀ ਉਸਾਰੀ ਇਮਾਰਤੀ ਸ਼ਾਖਾ ਵਲੋਂ ਮੰਗਲਵਾਰ ਨੂੰ ਢਾਹ ਦਿੱਤੀ ਗਈ, ਨਿਰੀਖਕ ਜਗਦੀਪ ਸਿੰਘ ਨੇ ਦੱਸਿਆ ਕਿ ਰਿਹਾਇਸ਼ੀ ਨਕਸ਼ਾ ਪਾਸ ਕਰਾ ਕੇ ਵਪਾਰਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਟੀਕਾਕਰਨ ਪ੍ਰੋਗਰਾਮ ਸ਼ੱਕ ਦੇ ਘੇਰੇ 'ਚ-ਡਾਕਟਰ

ਲੁਧਿਆਣਾ, 8 ਜੂਨ (ਸਲੇਮਪੁਰੀ)-ਕੱਲ੍ਹ ਸੂਚਿਤ ਕੀਤੇ ਗਏ ਪ੍ਰਧਾਨ ਮੰਤਰੀ ਦੁਆਰਾ 21 ਜੂਨ ਤੋਂ ਟੀਕਾਕਰਨ ਦੇ ਪ੍ਰੋਗਰਾਮ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਮੈਡੀਕਲ ਕੌਂਸਲ ਦੇ ਸਾਬਕਾ ਪ੍ਰਧਾਨ ਡਾ. ਜੀ.ਐਸ. ਗਰੇਵਾਲ ਤੇ ਐਥੀਕਲ ਕਮੇਟੀ ਦੇ ਸਾਬਕਾ ਚੇਅਰਮੈਨ ਡਾ. ਅਰੁਣ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ ਨੇ ਕੋਵਿਡ ਵੈਕਸੀਨ ਕੀਤੀ ਵਾਪਸ

ਲੁਧਿਆਣਾ, 8 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਨਿੱਜੀ ਹਸਪਤਾਲਾਂ ਨੂੰ ਦਿੱਤੀ ਕੋਵਿਡ ਵੈਕਸੀਨ ਵਾਪਸ ਲੈਣ ਲਈ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਹੁਕਮਾਂ ਤਹਿਤ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਲੋਂ ਵੈਕਸੀਨ ਵਾਪਸ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਲੁਟੇਰੇ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਕਲਾਂ ਦੀ ਆਦਰਸ਼ ਕਲੋਨੀ ਵਿੱਚ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ ਵਿੱਚ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਵਿਧਾ ਕੇਂਦਰਾਂ ਲਈ ਠੇਕੇ 'ਤੇ ਕਰਮਚਾਰੀ ਰੱਖਣ ਲੱਗੇ ਮੰਗੇ ਟੈਂਡਰ ਹੋਏ ਰੱਦ

ਲੁਧਿਆਣਾ, 8 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸੁਵਿਧਾ ਕੇਂਦਰਾਂ ਲਈ ਆਊਟਸੋਰਸ (ਠੇਕੇ) ਰਾਹੀਂ 110 ਕਰਮਚਾਰੀ ਰੱਖਣ ਲਈ ਮੰਗੇ ਟੈਂਡਰ ਕਥਿਤ ਤੌਰ ਤੇ ਵਿਵਾਦਾਂ 'ਚ ਘਿਰ ਜਾਣ ਕਾਰਨ ਮੁੜ ਤੋਂ ਟੈਂਡਰ ਮੰਗਣ ਤੇ ਪ੍ਰਸ਼ਾਸਨ ਵਲੋਂ ਵਿਚਾਰ ਕੀਤਾ ਜਾ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 9 ਮਰੀਜ਼ਾਂ ਦੀ ਮੌਤ

ਲੁਧਿਆਣਾ, 8 ਜੂਨ (ਸਲੇਮਪੁਰੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 8 ਜਣੇ ਦਮ ਤੋੜ ਗਏ ਹਨ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕ ਮਰੀਜਾਂ ਵਿਚ ਪਿੰਡ ...

ਪੂਰੀ ਖ਼ਬਰ »

ਸੂਬੇ ਦੇ ਦਫ਼ਤਰੀ ਕਾਮਿਆਂ ਵਲੋਂ 23 ਜੂਨ ਤੋਂ 5 ਦਿਨਾ ਹੜਤਾਲ ਦਾ ਫ਼ੈਸਲਾ

ਲੁਧਿਆਣਾ, 8 ਜੂਨ (ਸਲੇਮਪੁਰੀ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾਈ ਆਗੂ ਜਿਨ੍ਹਾਂ ਵਿਚ ਰਣਜੀਤ ਸਿੰਘ, ਏ.ਪੀ. ਮੌਰੀਆ, ਅਮਿਤ ਅਰੋੜਾ, ਸੰਜੀਵ ਕੁਮਾਰ ਵਿੱਕੀ, ਸੁਨੀਲ ਕੁਮਾਰ, ਅਤੇ ਸੰਦੀਪ ਭੰਬਕ ਸ਼ਾਮਲ ਹਨ ਨੇ ਦੱਸਿਆ ਕਿ ਕੈਪਟਨ ਸਰਕਾਰ 6ਵੇਂ ...

ਪੂਰੀ ਖ਼ਬਰ »

ਤਾਲਾਬੰਦੀ 'ਚ ਵਪਾਰੀਆਂ ਨੂੰ ਆਏ ਬਿੱਲ ਤੇ ਟੈਕਸ ਮਾਫ਼ ਕੀਤੇ ਜਾਣ-ਜਤਿੰਦਰ ਆਦਿਆ

ਲੁਧਿਆਣਾ, 8 ਜੂਨ (ਕਵਿਤਾ ਖੁੱਲਰ)- ਲਵ ਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲਾਕਡਾਊਨ ਵਿਚ ਵਪਾਰੀਆਂ ਨੂੰ ਆਏ ਬਿੱਲ ਅਤੇ ਹੋਰ ਟੈਕਸ ਮਾਫ਼ ਕੀਤੇ ਜਾਣ ਤਾਂ ਜੋ ਵਪਾਰੀ ਸਹੀ ਢੰਗ ਨਾਲ ਆਪਣਾ ਕਾਰੋਬਾਰ ਕਰ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 8ਵੇਂ ਦਿਨ 'ਚ

ਲੁਧਿਆਣਾ, 8 ਜੂਨ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ ਦੇ ਬੀ.ਡੀ.ਪੀ.ਓ ਦਫਤਰਾਂ 'ਚ ਕੰਮ ਕਰਦੇ ਮਗਨਰੇਗਾ ਕਰਮਚਾਰੀਆਂ ਦੀ ਚੱਲ ਰਹੀ ਕਲਮ ਛੋੜ ਹੜਤਾਲ ਅੱਜ 8ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਆਗੂ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਸੁਰਜੀਤ ਕਾਲੋਨੀ ਦਾ ਕੀਤਾ ਦੌਰਾ

ਭਾਮੀਆਂ ਕਲਾਂ , 8 ਜੂਨ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਤੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਹਲਕੇ 'ਚ ਪੈਂਦੀ ਸੁਰਜੀਤ ਕਾਲੋਨੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕਾਲੋਨੀ ਨਿਵਾਸੀਆਂ ਨੇ ਸ. ਢਿੱਲੋਂ ਨੂੰ ਸੀਵਰੇਜ ਜਾਮ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਂਗਰਸ ਦੇ ਘਪਲਿਆਂ ਤੇ ਮਾਰੂ ਨੀਤੀਆਂ ਦਾ ਪ੍ਰਚਾਰ ਕਰਨ ਦਾ ਐਲਾਨ

ਲੁਧਿਆਣਾ, 8 ਜੂਨ (ਪੁਨੀਤ ਬਾਵਾ)- ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਨਗਰ ਨਿਗਮ 'ਚ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਨੇ ਅੱਜ ਗੱਲਬਾਤ ...

ਪੂਰੀ ਖ਼ਬਰ »

ਆਸ਼ੂ ਵਲੋਂ ਹੈਬੋਵਾਲ ਵਿਖੇ ਐਨੀਮਲ ਬਰਥ ਕੰਟਰੋਲ ਸੈਂਟਰ ਦਾ ਉਦਘਾਟਨ

ਲੁਧਿਆਣਾ, 8 ਜੂਨ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਜਾਨਵਰਾਂ ਦੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਅਵਾਰਾ ਕੁੱਤਿਆਂ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ 1 ਕਰੋੜ ਦੀ ਲਾਗਤ ਨਾਲ ਐਨੀਮਲ ਬਰਥ ਕੰਟਰੋਲ ਸੈਂਟਰ ਦਾ ਨਿਰਮਾਣਾ ਕੀਤਾ ਗਿਆ ...

ਪੂਰੀ ਖ਼ਬਰ »

ਮਹੱਤਪੂਰਨ ਬੈਠਕ ਵਿਚ ਕਾਰੋਬਾਰੀਆਂ ਵਲੋਂ ਵੱਖ-ਵੱਖ ਮੁੱਦਿਆਂ 'ਤੇ ਚਰਚਾ

ਲੁਧਿਆਣਾ, 8 ਜੂਨ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹਤਵਪੂਰਨ ਬੈਠਕ ਹੋਈ ਜਿਸ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਪਾਰਟੀ ਨੂੰ ਟਕਸਾਲੀ ਤੇ ਮਿਹਨਤੀ ਵਰਕਰਾਂ ਦਾ ਸਤਿਕਾਰ ਕਰਨਾ ਚਾਹੀਦਾ-ਰਾਣਾ

ਲੁਧਿਆਣਾ, 8 ਜੂਨ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਲਈ ਹਰ ਚੋਣ ਵਿਚ ਸਖ਼ਤ ਮਿਹਨਤ ਕਰਨ ਵਾਲੇ ਅਤੇ 3 ਵਾਰ ਜੇਲ੍ਹ ਕੱਟਣ ਵਾਲੇ ਹਰਕੀਰਤ ਸਿੰਘ ਰਾਣਾ ਪਾਰਟੀ ਵਲੋਂ ਸਤਿਕਾਰ ਨਾ ਦੇਣ ਕਰਕੇ ਡਾਹਢੇ ਨਾਰਾਜ਼ ਚਲੇ ਆ ਰਹੇ ਹਨ, ਪਰ ਉਨ੍ਹਾਂ ਨੇ ਮਰਦੇ ਦਮ ਤੱਕ ...

ਪੂਰੀ ਖ਼ਬਰ »

ਹਲਕਾ ਦੱਖਣੀ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ

ਡਾਬਾ/ਲੁਹਾਰਾ, 8 ਜੂਨ (ਕੁਲਵੰਤ ਸਿੰਘ ਸੱਪਲ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਦੱਖਣੀ ਵਿਖੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਮੀਟਿੰਗ ਬਲਾਕ ਕਾਂਗਰਸ ਦੇ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੰਗੋਵਾਲ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਆਲਮਗੀਰ, 8 ਜੂਨ (ਜਰਨੈਲ ਸਿੰਘ ਪੱਟੀ)- ਆਮ ਆਦਮੀ ਪਾਰਟੀ ਐਸ. ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਨੇ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪੰਜਾਬ ਵਿਚ ਕੋਰੋਨਾ ਤੋਂ ਪੈਦਾ ...

ਪੂਰੀ ਖ਼ਬਰ »

ਪੀ.ਏ.ਯੂ. ਤੇ ਗਡਵਾਸੂ ਪੈਨਸ਼ਨਰਜ਼ ਵਲੋਂ ਮੀਟਿੰਗ

ਲੁਧਿਆਣਾ, 8 ਜੂਨ (ਪੁਨੀਤ ਬਾਵਾ)- ਪੀ.ਏ.ਯੂ ਪੈਨਸ਼ਨਰਜ਼ ਤੇ ਰਿਟਾਇਰੀਜ਼ ਵੈਲਫੇਅਰ ਐਸੋਸੀਏਸ਼ਨ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਪੀ.ਏ.ਯੂ. ਵਿਖੇ ਕੀਤੀ ਗਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਬਿਜਲੀ ਰੇਟ ਘਟਾ ਕੇ ਕੈਪਟਨ ਸਰਕਾਰ ਨੇ ਵੱਡੀ ਰਾਹਤ ਦਿੱਤੀ-ਨੰਬਰਦਾਰ ਗਿੱਲ

ਆਲਮਗੀਰ, 8 ਜੂਨ (ਜਰਨੈਲ ਸਿੰਘ ਪੱਟੀ)- ਜ਼ਿਲ੍ਹਾ ਪ੍ਰੀਸ਼ਦ ਜੋਨ ਆਲਮਗੀਰ ਤੋਂ ਪ੍ਰੀਸ਼ਦ ਮੈਂਬਰ ਬੀਬੀ ਬਲਜੀਤ ਕੌਰ ਗਿੱਲ, ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਨੰਬਰਦਾਰ ਕਰਮਜੀਤ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਬਿਜਲੀ ਦੇ ਰੇਟਾਂ ਵਿਚ ...

ਪੂਰੀ ਖ਼ਬਰ »

ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 8 ਜੂਨ (ਆਹੂਜਾ)-ਸਥਾਨਕ ਸੁਖਦੇਵ ਨਗਰ ਤੋਂ ਚੋਰ ਘਰ ਦੇ ਜਿੰਦੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਮਾਮਲੇ ਵਿਚ ਸੁਖਦੇਵ ਨਗਰ ਦੇ ਰਹਿਣ ਵਾਲੇ ਮਯੰਕ ਜੈਨ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ...

ਪੂਰੀ ਖ਼ਬਰ »

ਐਸ.ਡੀ.ਓ. ਤੇ ਜੂਨੀਅਰ ਇੰਜੀਨੀਅਰ ਦਰਮਿਆਨ ਬਣੀ ਟਕਰਾਅ ਦੀ ਸਥਿਤੀ

ਲੁਧਿਆਣਾ, 8 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਲੋਂ ਕਰਾਏ ਜਾਂਦੇ ਵਿਕਾਸਕਾਰਜਾਂ ਨਾਲ ਸਬੰਧਿਤ ਸੈਂਕੜੇ ਮਿਣਦੀ ਕਿਤਾਬਾਂ (ਐਮ. ਬੀ.) ਗੁੰਮ ਹੋਣ ਦਾ ਮਾਮਲਾ ਕਰੀਬ 12 ਸਾਲ ਪਹਿਲਾਂ ਚਰਚਾ 'ਚ ਆਇਆ ਸੀ ਪਰੰਤੂ ਤਤਕਾਲੀਨ ਅਧਿਕਾਰੀਆਂ ਨੇ ਮਾਮਲਾ ਠੰਡੇ ਬਸਤੇ ਵਿਚ ਪਾ ...

ਪੂਰੀ ਖ਼ਬਰ »

ਮੰਗਾਂ ਸਬੰਧੀ ਪੰਜਾਬ ਟੈਂਟ ਮਾਲਕਾਂ ਦੇ ਵਫ਼ਦ ਵਲੋਂ ਡੀ.ਸੀ. ਨਾਲ ਮੁਲਾਕਾਤ

ਲੁਧਿਆਣਾ, 8 ਜੂਨ (ਪੁਨੀਤ ਬਾਵਾ)- ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਟੈਂਟ ਡੀਲਰ ਵੈੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੇ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਟੈਂਟ ਡੀਲਰਾਂ ਨੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਵਾਲੇ ਜਿੰਮ ਟ੍ਰੇਨਰ ਦੇ ਪਰਿਵਾਰ ਦੀ ਸੁਖਵਿੰਦਰ ਸਿੰਘ ਬਿੰਦਰਾ ਨੇ ਫੜੀ ਬਾਂਹ

ਲੁਧਿਆਣਾ, 8 ਜੂਨ (ਕਵਿਤਾ ਖੁੱਲਰ)- ਇਕ ਨੌਜਵਾਨ ਫਿੱਟਨੈਸ ਟ੍ਰੇਨਰ ਬਰਿੰਦਰ ਕੋਹਲੀ (38) ਜਿਸ ਵਲੋਂ ਬੀਤੇ ਦਿਨੀਂ ਆਤਮ ਹੱਤਿਆ ਕਰ ਲਈ ਗਈ ਸੀ, ਦੇ ਪਰਿਵਾਰ ਲਈ ਮੱਦਦ ਦਾ ਹੱਥ ਵਧਾਉਂਦੇ ਹੋਏ, ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਯੂਥ ਮਹਿਲਾ ਵਿੰਗ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਕਿੱਦਾ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 8 ਜੂਨ (ਪੁਨੀਤ ਬਾਵਾ)-ਸਥਾਨਕ ਭਦੌੜ ਹਾਊਸ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਕਿੰਦਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸ੍ਰੀ ਕਿੰਦਾ ਨੂੰ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਜ਼ਖ਼ਮੀ ਨੌਜਵਾਨ 'ਤੇ ਕੇਸ ਦਰਜ ਕਰਨ ਦੇ ਮਾਮਲੇ ਨੂੰ ਲੈ ਕੇ ਪਰਿਵਾਰ ਵਲੋਂ ਪ੍ਰਦਰਸ਼ਨ

ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹਰਗੋਬਿੰਦਪੁਰਾ ਵਿੱਚ ਬੀਤੇ ਦਿਨ ਗੈਂਗਵਾਰ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਅਸ਼ੋਕ ਸੋਨੀ ਉਰਫ਼ ਨੰਨ੍ਹਾ ਖਿਲਾਫ਼ ਪੁਲਿਸ ਵਲੋਂ ਕੇਸ ਦਰਜ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਪੁਰਾਣੀਆਂ ਇਮਾਰਤਾਂ ਤੋਂ ਰਾਜ਼ੀਨਾਮਾ ਫ਼ੀਸ ਵਸੂਲਣ ਲਈ ਭੇਜੇ ਜਾ ਰਹੇ ਨੋਟਿਸਾਂ ਦਾ ਵਿਰੋਧ ਸ਼ੁਰੂ

ਲੁਧਿਆਣਾ, 8 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਦਹਾਕਿਆਂ ਪੁਰਾਣੀਆਂ ਬਣੀਆਂ ਇਮਾਰਤਾਂ ਨੂੰ ਰਾਜ਼ੀਨਾਮਾ ਫੀਸ ਜਮ੍ਹਾਂ ਕਰਾਉਣ ਲਈ ਭੇਜੇ ਜਾ ਰਹੇ ਨੋਟਿਸਾਂ ਦਾ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੇ ਵਿਰੋਧ ਕਰਦਿਆਂ ਨੋਟਿਸ ਵਾਪਸ ਲੈਣ ਦੀ ...

ਪੂਰੀ ਖ਼ਬਰ »

ਸਹਾਇਕ ਨਿਗਮ ਯੋਜਨਾਕਾਰ ਦਾ ਬਿਨਾਂ ਇਜਾਜ਼ਤ ਸਟੇਸ਼ਨ ਛੱਡਣਾ ਚਰਚਾ ਦਾ ਵਿਸ਼ਾ

ਲੁਧਿਆਣਾ, 8 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ ਬੀ ਦੇ ਸਹਾਇਕ ਨਿਗਮ ਯੋਜਨਾਕਾਰ ਸੁਨੀਲ ਕੁਮਾਰ ਦੀ ਕਾਰਗੁਜਾਰੀ ਤੋਂ ਉਚ ਅਧਿਕਾਰੀ ਸੰਤੁਸ਼ਟ ਨਹੀਂ ਹਨ, ਉਨ੍ਹਾਂ ਦੇ ਇਲਾਕੇ ਵਿਚ ਹੋ ਰਹੀਆਂ ਅਣਅਧਿਕਾਰਤ ਉਸਾਰੀਤ ਦੀ ਰਿਪੋਰਟ ਨਿਗਮ ਯੋਜਨਾਕਾਰ ਸੁਰਿੰਦਰ ...

ਪੂਰੀ ਖ਼ਬਰ »

ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਅਤਿ ਜ਼ਰੂਰੀ-ਪਾਲ ਖੁਰਾਣਾ

ਲੁਧਿਆਣਾ, 8 ਜੂਨ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਪੰਜਾਬ ਫਰਨੀਚਰ ਐਸੋਸੀਏਸ਼ਨ ਦੇ ਚੇਅਰਮੈਨ ਪਾਲ ਖੁਰਾਣਾ ਨੇ ਇਕ ਵਿਸ਼ੇਸ ਗੱਲਬਾਤ ਦੌਰਾਨ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਅਤਿ ਜ਼ਰੂਰੀ ਹੈ ਤੇ ਇਸ ਲਈ ...

ਪੂਰੀ ਖ਼ਬਰ »

ਨਵਨਿਯੁਕਤ ਕੌਮੀ ਸਕੱਤਰ ਰਣੀਆ ਦਾ ਗੁਰਦੁਆਰਾ ਆਲਮਗੀਰ ਵਿਖੇ ਸਨਮਾਨ

ਡਾਬਾ/ਲੁਹਾਰਾ, 8 ਜੂਨ (ਜਰਨੈਲ ਸਿੰਘ ਪੱਟੀ)- ਸਾਬਕਾ ਚੀਫ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਅਤਿ ਨਜ਼ਦੀਕੀ ਵਜੋਂ ਜਾਣੇ ਜਾਂਦੇ ਨਰਿੰਦਰਜੀਤ ਸਿੰਘ ਨਿੰਦਾ ਸਾਬਕਾ ਸਰਪੰਚ ਰਣੀਆ ਨੂੰ ਯੂਥ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਗਿਆਨੀ ਰਘਬੀਰ ਸਿੰਘ ਤੇ ਮਾਤਾ ਵਿਪਨਪ੍ਰੀਤ ਕੌਰ ਵਲੋਂ ਨੂਰਜੋਤ ਸਿੰਘ ਮੱਕੜ ਦਾ ਸਨਮਾਨ

ਲੁਧਿਆਣਾ, 8 ਜੂਨ (ਪੁਨੀਤ ਬਾਵਾ)- ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਨਵਨਿਯੁਕਤ ਕੌਮੀ ਮੀਤ ਪ੍ਰਧਾਨ ਨੂਰਜੋਤ ਸਿੰਘ ਮੱਕੜ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਾਤਾ ਵਿਪਨਪ੍ਰੀਤ ਕੌਰ ਦੀ ਰਿਹਾਇਸ਼ ਵਿਖੇ ਪਹੁੰਚਣ ...

ਪੂਰੀ ਖ਼ਬਰ »

ਢੰਡਾਰੀ ਕਲਾਂ ਇਲਾਕੇ 'ਚ ਫੈਲੀ ਗੰਦਗੀ, ਸਥਿਤੀ ਬਣੀ ਭੈੜੀ

ਢੰਡਾਰੀ ਕਲਾਂ, 8 ਜੂਨ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰਬਰ 30 ਢੰਡਾਰੀ ਕਲਾਂ ਵਿੱਚ ਪਿਛਲੇ ਕਾਫੀ ਸਮੇਂ ਤੋਂ ਹਾਲਤ ਗੰਦਗੀ ਭਰੇ ਬਣੇ ਪਏ ਹਨ | ਸੀਵਰੇਜ ਸਿਸਟਮ ਬਿਲਕੁਲ ਫੇਲ੍ਹ ਹੋ ਚੁੱਕਿਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਏ ਸੀ ਕਮਰਿਆਂ ਵਿੱਚ ਬੈਠ ਕੇ ਸਰਕਾਰੀ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਵਿਗਿਆਨੀ ਨੂੰ ਮਿਲਿਆ ਸਨਮਾਨ

ਲੁਧਿਆਣਾ, 8 ਜੂਨ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਐਨੀਮਲ ਬਾਇਓਤਕਨਾਲੋਜੀ ਕਾਲਜ ਦੇ ਡਾ. ਰਾਮ ਸਰਨ ਸੇਠੀ ਪ੍ਰੋਫੈਸਰ ਤੇ ਮੁਖੀ ਨੂੰ ਸਸਕੈਚਵਨ ਯੂਨੀਵਰਸਿਟੀ ਕੈਨੇਡਾ ਦੇ ਵੈਟਰਨਰੀ ਮੈਡੀਸਨ ਕਾਲਜ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX