ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਸਾਰੀਆਂ ਦੁਕਾਨਾਂ ਤੇ ਸ਼ਾਪਿੰਗ ਮਾਲ ਹੁਣ ਸਵੇਰ 10 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹ ਸਕਣਗੀਆਂ

ਚੰਡੀਗੜ੍ਹ, 8 ਜੂਨ (ਮਨਜੋਤ ਸਿੰਘ ਜੋਤ)-ਕੋਰੋਨਾ ਮਾਮਲਿਆਂ 'ਚ ਆਈ ਕਮੀ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ ਵਿਚਲੀਆਂ ਸਾਰੀਆਂ ਦੁਕਾਨਾਂ ਸਵੇਰ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ | ਦੁਕਾਨ ਦੇ ਮਾਲਕ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਵਾਰ ਰੂਮ 'ਚ ਅਧਿਕਾਰੀਆਂ ਨਾਲ ਬੈਠਕ ਦੌਰਾਨ ਹੋਰ ਵੀ ਕਈ ਅਹਿਮ ਫ਼ੈਸਲੇ ਲਏ | ਸ਼ਹਿਰ 'ਚ ਵਿਚਲੇ ਸਾਰੇ ਰੈਸਟੋਰੈਂਟ /ਬਾਰ ਸਵੇਰ 10 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ | ਰਾਤ ਦਾ ਕਰਫ਼ਿਊ 10 ਵਜੇ ਤੋਂ ਸਵੇਰ 5 ਵਜੇ ਤੱਕ ਹੋਵੇਗਾ | ਵੀਕੈਂਡ ਕਰਫ਼ਿਊ ਹੁਣ ਕੇਵਲ ਐਤਵਾਰ ਨੂੰ ਹੀ ਰਹੇਗਾ | ਇਸ ਦਿਨ ਜ਼ਰੂਰੀ ਸੇਵਾਵਾਂ ਦੀਆਂ ਦੁਕਾਨਾਂ ਹੀ ਖੁੱਲ੍ਹਣਗੀਆਂ ਜਦ ਕਿ ਵਾਹਨਾਂ ਦੀ ਆਵਾਜਾਈ 'ਤੇ ਰੋਕ ਹੋਵੇਗੀ | ਦੁਕਾਨਾਂ ਤੋਂ ਇਲਾਵਾ ਸ਼ਾਪਿੰਗ ਮਾਲ ਸਵੇਰ 10 ਵਜੇ ਤੋਂ ਸ਼ਾਮ 6 ਵਜੇ ਤੱਕ ਖੱਲ੍ਹ ਸਕਣਗੇ, ਹਾਲਾਂ ਕਿ ਮਾਲ ਵਿਚਲੀਆਂ ਖਾਣ ਪੀਣ ਦੀਆਂ ਦੁਕਾਨਾਂ ਰਾਤ 8 ਵਜੇ ਤੱਕ ਖੁੱਲ੍ਹ ਸਕਣਗੀਆਂ | ਮਾਲਜ਼ ਨੂੰ ਲਾਜ਼ਮੀ ਤੌਰ 'ਤੇ ਯਕੀਨੀ ਕਰਨਾ ਹੋਵੇਗਾ ਕਿ ਦੁਕਾਨਾਂ ਤੇ ਖੁੱਲੇ੍ਹ ਖੇਤਰਾਂ 'ਚ ਭੀੜ ਇਕੱਠੀ ਨਾ ਹੋ ਸਕੇ | ਇਸ ਦੇ ਨਾਲ ਹੀ ਜਿੰਮ, ਵੈਲਨੈਸ ਸੈਂਟਰ, ਕਲੱਬ ਤੇ ਸਪਾ ਨੂੰ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣ ਦੀ ਆਗਿਆ ਹੋਵੇਗੀ | ਇਨ੍ਹਾਂ ਦੇ ਪ੍ਰਬੰਧਕਾਂ ਨੂੰ ਸੁਨਿਸ਼ਚਿਤ ਕਰਨਾ ਹੋਵੇਗਾ ਕਿ ਸਾਰੇ ਮੈਂਬਰ ਵੈਕਸੀਨੇਸ਼ਨ ਲਗਵਾ ਚੁੱਕੇ ਹਨ | ਸ਼ਹਿਰ 'ਚ ਸਿਨੇਮਾ ਹਾਲ ਤੇ ਥੀਏਟਰ ਫ਼ਿਲਹਾਲ ਬੰਦ ਰਹਿਣਗੇ | ਹਾਲਾਂ ਕਿ ਮਿਊਜ਼ੀਅਮ ਤੇ ਲਾਇਬ੍ਰੇਰੀ ਖੁੱਲ੍ਹ ਸਕਣਗੇ | ਇਸ ਤੋਂ ਇਲਾਵਾ ਵਿਆਹ, ਸਸਕਾਰ ਜਾਂ ਕਿਸੇ ਹੋਰ ਇਕੱਠਾਂ 'ਚ 30 ਲੋਕਾਂ ਨੂੰ ਇਕੱਠੇ ਹੋਣ ਦੀ ਆਗਿਆ ਹੋਵੇਗੀ | ਸੁਖਨਾ ਝੀਲ ਸੈਲਾਨੀਆਂ ਲਈ ਸਵੇਰ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹ ਸਕੇਗੀ | ਐਤਵਾਰ ਨੂੰ ਸੁਖਨਾ ਝੀਲ ਬੰਦ ਰਹੇਗੀ |
ਪੀ. ਜੀ. ਆਈ. 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਲਈ ਸੀਰੋ ਟੈੱਸਟ ਕਰਾਏਗਾ
ਬੈਠਕ 'ਚ ਪ੍ਰਸ਼ਾਸਕ ਨੇ ਕਿਹਾ ਕਿ ਪੀ. ਜੀ. ਆਈ. 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਸੀਰੋ ਟੈੱਸਟ ਕਰਾਏਗਾ ਤੇ ਸਾਰਾ ਖਰਚਾ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੀਤਾ ਜਾਏਗਾ ਜਦ ਕਿ ਜੀ. ਐਮ. ਸੀ. ਐਚ. 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਸੀਰੋ ਸਰਵੇ ਕਰੇਗਾ |

ਹੈਰੋਇਨ ਤਸਕਰੀ ਦੇ ਮਾਮਲੇ 'ਚ ਨਾਈਜ਼ੀਰੀਅਨ ਗਿ੍ਫ਼ਤਾਰ

ਪੰਚਕੂਲਾ, 8 ਜੂਨ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ ਸੈਕਟਰ-19 ਦੀ ਟੀਮ ਨੇ ਇਕ ਨਾਈਜ਼ੀਰੀਅਨ ਨੂੰ ਦਿੱਲੀ ਤੋਂ ਹੈਰੋਇਨ ਲਿਆ ਕੇ ਪੰਚਕੂਲਾ ਖੇਤਰ ਅੰਦਰ ਤਸਕਰੀ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਬੀਤੇ ਦਿਨੀਂ ਕ੍ਰਾਈਮ ਬ੍ਰਾਂਚ ਸੈਕਟਰ-19 ਦੀ ਟੀਮ ਨੇ ਸਥਾਨਕ ...

ਪੂਰੀ ਖ਼ਬਰ »

ਖੰਨਾ ਪੁਲਿਸ 'ਤੇ ਮਾਸਕ ਨਾ ਪਾਉਣ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਝੂਠਾ ਡਰੱਗਜ਼ ਕੇਸ ਦਰਜ ਕਰਨ ਦੇ ਦੋਸ਼

ਚੰਡੀਗੜ੍ਹ, 8 ਜੂਨ (ਬਿ੍ਜੇਂਦਰ ਗੌੜ)-ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਦੋ ਵਿਅਕਤੀਆਂ ਨੇ ਪੰਜਾਬ ਪੁਲਿਸ 'ਤੇ ਉਨ੍ਹਾਂ ਨੂੰ ਡਰੱਗਜ਼ ਦੇ ਝੂਠੇ ਕੇਸ 'ਚ ਫਸਾਉਣ ਦਾ ਦੋਸ਼ ਲਗਾਉਂਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ | ਪਟੀਸ਼ਨ ਮੁਤਾਬਕ 7 ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾ ਪਾ ਕੇ 2.34 ਲੱਖ ਦੀ ਲੁੱਟ ਮਾਮਲੇ 'ਚ 3 ਹੋਰ ਗਿ੍ਫ਼ਤਾਰ

ਪੰਚਕੂਲਾ, 8 ਜੂਨ (ਕਪਿਲ)-ਪੰਚਕੂਲਾ ਡਿਟੈਕਟਿਵ ਸਟਾਫ਼ ਨੇ ਪੰਚਕੂਲਾ ਦੇ ਪਿੰਡ ਬਿੱਲਾ 'ਚ ਬਿਜਲੀ ਕੁਨੈਕਸ਼ਨ ਦੇ ਪੈਸੇ ਲੈ ਕੇ ਜਾਣ ਵਾਲੇ ਕਰਮਚਾਰੀ ਦੀਆਂ ਅੱਖਾਂ 'ਚ ਲਾਲ ਮਿਰਚਾ ਪਾ ਕੇ 2.34 ਲੱਖ ਦੀ ਲੁੱਟ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਮਹਾਂਮਾਰੀ ਤੇ ਗੰਭੀਰ ਬਿਮਾਰੀਆਂ ਨਾਲ ਨਿਪਟਣ ਲਈ ਰਿਸਰਚ ਫੈਸਿਲਟੀ ਦਾ ਪ੍ਰਸਤਾਵ ਰੱਖਿਆ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਵਰਗੀਆਂ ਮਹਾਂਮਾਰੀਆਂ ਤੇ ਹੋਰ ਗੰਭੀਰ ਬਿਮਾਰੀਆਂ ਨਾਲ ਨਜਿੱਠਣ ਲਈ ਕੌਮੀ ਤੇ ਆਲਮੀ ਸਿਹਤ ਮਾਹਿਰਾਂ ਦੀ ਰਹਿਨੁਮਾਈ ਹੇਠ ਰਿਸਰਚ ਫੈਸਿਲਟੀ ਦਾ ਪ੍ਰਸਤਾਵ ਰੱਖਿਆ | ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਸੈਨੀਟਾਈਜ਼ਰ ਖ਼ਰੀਦ ਕੇ ਭੁਗਤਾਨ ਨਾ ਕਰਨ 'ਤੇ ਇਕ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 8 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਕੰਪਨੀ ਤੋਂ ਸੈਨੀਟਾਈਜ਼ਰ ਦੀਆਂ 500 ਬੋਤਲਾਂ ਖ਼ਰੀਦਣ ਦੇ ਆਰਡਰ ਦੇਣ ਤੋਂ ਬਾਅਦ ਪੈਸੇ ਨਾ ਚੁਕਾਉਣ 'ਤੇ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸ਼ਿਵ ...

ਪੂਰੀ ਖ਼ਬਰ »

ਚੰਗੀ ਸਿਹਤ ਲਈ ਵਾਤਾਵਰਨ ਦੀ ਸੰਭਾਲ ਅਤਿ ਜ਼ਰੂਰੀ-ਡਾ: ਜੀ. ਬੀ. ਸਿੰਘ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ, ਸੈਕਟਰ 34-ਏ ਚੰਡੀਗੜ੍ਹ ਦੇ ਮੁੱਖ ਦਫ਼ਤਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ: ਜੀ. ਬੀ. ਸਿੰਘ ਨੇ ਦਫ਼ਤਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 71 ਨਵੇਂ ਮਾਮਲੇ, 5 ਮਰੀਜ਼ਾਂ ਦੀ ਮੌਤ-121 ਮਰੀਜ਼ ਹੋਏ ਠੀਕ

ਚੰਡੀਗੜ੍ਹ, 8 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਕੋਰੋਨਾ ਮਾਮਲਿਆਂ ਵਿਚ ਕਮੀ ਆਉਣੀ ਸ਼ੁਰੂ ਹੋ ਗਈ ਹੈ | ਸ਼ਹਿਰ 'ਚ ਅੱਜ ਕੋਰੋਨਾ ਵਾਇਰਸ ਨਾਲ 71 ਵਿਅਕਤੀਆਂ ਦੇ ਪੀੜਤ ਹੋਣ ਦੀ ਖ਼ਬਰ ਹੈ ਜਦ ਕਿ 121 ਮਰੀਜ਼ ਆਪਣੇ ਘਰੇਲੂ ਇਕਾਂਤਵਾਸ ਤੋਂ ਠੀਕ ਹੋਣ ਉਪਰੰਤ ਡਿਸਚਾਰਜ ਵੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ

ਚੰਡੀਗੜ੍ਹ, 8 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ, ਚੰਡੀਗੜ੍ਹ ਯੂਨਿਟ ਤੇ ਸਾਂਝਾ ਮੁਲਾਜ਼ਮ ਮੰਚ (ਪੰਜਾਬ ਤੇ ਯੂ. ਟੀ.) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੈਕਟਰ-17 ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਪੀ. ਐਸ. ਐਮ. ਐਸ. ਯੂ. ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ

ਚੰਡੀਗੜ੍ਹ, 8 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਖੋਜਾਰਥੀਆਂ ਤੇ ਵਿਦਿਆਰਥੀਆਂ ਦਾ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਅੱਠਵੇਂ ਦਿਨ ਵਿਚ ਪਹੁੰਚ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 22 ਨਵੇਂ ਮਾਮਲੇ

ਪੰਚਕੂਲਾ, 8 ਜੂਨ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 22 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 20 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ ਤੇ 2 ਮਰੀਜ਼ ਪੰਚਕੂਲਾ ਤੋਂ ਬਾਹਰ ਤੋਂ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੈਪਟਨ ਵਲੋਂ ਕੇਸ ਦਰਜ ਕਰਵਾਉਣਾ ਤਾਨਾਸ਼ਾਹੀ ਕਦਮ-ਚੰਦੂਮਾਜਰਾ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ) -ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ 'ਤੇ ਸੂਬੇ ਦੇ ਮੁੱਖ ਮੰਤਰੀ ਵਲੋਂ ਕੇਸ ਦਰਜ ਕਰਕੇ ਕਾਰਵਾਈ ਕਰਨ ਦਾ ਵਿਰੋਧ ਕਰਦਿਆਂ ਸਾਬਕਾ ਮੈਂਬਰ ...

ਪੂਰੀ ਖ਼ਬਰ »

ਗਮਾਡਾ ਨੇ ਜੁਝਾਰ ਨਗਰ ਵਿਖੇ ਨਾਜਾਇਜ਼ ਉਸਾਰੀਆਂ ਢਾਹੀਆਂ

ਐੱਸ. ਏ. ਐੱਸ. ਨਗਰ, 8 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੇ ਨਾਲ ਲਗਦੇ ਪਿੰਡਾਂ ਦੇ ਖੇਤਾਂ ਦੀ ਜ਼ਮੀਨ ਸਸਤੇ ਭਾਅ 'ਤੇ ਖ਼ਰੀਦ ਕੇ ਅੱਗੇ ਪਲਾਟ ਕੱਟ ਕੇ ਵੇਚਣ ਵਾਲਿਆਂ 'ਤੇ ਸ਼ਿਕੰਜਾ ਕਸਦਿਆਂ ਗਮਾਡਾ ਵਲੋਂ ਇਨ੍ਹਾਂ ਕਾਲੋਨੀਆਂ ਵਿਚਲੀਆਂ ਅਣ-ਅਧਿਕਾਰਤ ਉਸਾਰੀਆਂ ...

ਪੂਰੀ ਖ਼ਬਰ »

ਵਪਾਰਿਕ ਪ੍ਰਾਜੈਕਟ ਦੇ ਮਾਲਕਾਂ ਵਲੋਂ ਸੀਵਰੇਜ ਜੋੜਨ ਦਾ ਕਾਲੋਨੀ ਵਾਸੀਆਂ ਵਲੋਂ ਵਿਰੋਧ

ਜ਼ੀਰਕਪੁਰ, 8 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੀ ਫਰੈਂਡਜ਼ ਇਨਕਲੇਵ 'ਚ ਸਥਿਤ ਪ੍ਰਾਈਮ ਸੁਕੇਅਰ ਦੇ ਪ੍ਰਬੰਧਕਾਂ ਵਲੋਂ ਆਪਣੇ ਪ੍ਰਾਜੈਕਟ ਦਾ ਸੀਵਰੇਜ ਕੁਨੈਕਸ਼ਨ ਕਾਲੋਨੀ ਦੀ ਸੀਵਰੇਜ ਨਾਲ ਜੋੜਨ ਦਾ ਕਾਲੋਨੀ ਵਾਸੀਆਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ | ਮਾਮਲੇ ...

ਪੂਰੀ ਖ਼ਬਰ »

ਗੁ: ਤਾਲਮੇਲ ਕਮੇਟੀ ਵਲੋਂ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਨਾ ਸਜਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਸ਼ਹੀਦਾਂ ਦੇ ਸਿਰਤਾਜ਼ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 14 ਜੂਨ ਨੂੰ ਪੂਰਨ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਦਿਹਾੜੇ ਸਬੰਧੀ ਹਰ ਸਾਲ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖ਼ਲਾ ਵਧਾਉਣ 'ਚ ਜ਼ਿਲ੍ਹਾ ਮੁਹਾਲੀ ਸੂਬੇ 'ਚੋਂ ਦੂਜੇ ਸਥਾਨ 'ਤੇ

ਐੱਸ. ਏ. ਐੱਸ. ਨਗਰ, 8 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ | ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ...

ਪੂਰੀ ਖ਼ਬਰ »

ਐਨ. ਜੀ. ਟੀ. ਨੇ ਨਾਲੇ ਦੇ ਗੰਦੇ ਪਾਣੀ ਦੀ ਵਰਤੋਂ ਮਾਮਲੇ 'ਚ ਮੁੱਖ ਸਕੱਤਰ ਪੰਜਾਬ ਤੇ ਹੋਰਨਾਂ ਨੂੰ ਉੱਚਿਤ ਕਦਮ ਚੁੱਕਣ ਨੂੰ ਕਿਹਾ

ਚੰਡੀਗੜ੍ਹ, 8 ਜੂਨ (ਬਿ੍ਜੇਂਦਰ ਗੌੜ)-ਚੰਡੀਗੜ੍ਹ ਤੋਂ ਵਗਦੇ ਗੰਦੇ ਨਾਲੇ ਦੇ ਪਾਣੀ ਦੀ ਕਥਿਤ ਤੌਰ 'ਤੇ ਮੋਹਾਲੀ ਦੇ ਕਈ ਪਿੰਡਾਂ 'ਚ ਖੇਤੀ ਵਿਚ ਵਰਤੋਂ ਤੇ ਇਸ ਪਾਣੀ ਨਾਲ ਸਬਜ਼ੀਆਂ ਧੋਣ ਨੂੰ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੱਸਣ ਵਾਲੀ ਸ਼ਿਕਾਇਤ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 8 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਚੋਰੀ ਦੇ ਮਾਮਲੇ 'ਚ ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਖਰੜ ਦੇ ਰਹਿਣ ਵਾਲੇ ਉਪਕਾਰ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਨੌਜਵਾਨ ਕਾਬੂ

ਜ਼ੀਰਕਪੁਰ, 8 ਜੂਨ (ਹੈਪੀ ਪੰਡਵਾਲਾ) -ਇਥੋਂ ਦੇ ਗੁਰਦੁਆਰਾ ਬਾਊਲੀ ਸਾਹਿਬ ਨੇੜਿਓਾ ਢਕੌਲੀ ਪੁਲਿਸ ਨੇ ਇਕ ਨੌਜਵਾਨ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਗੁਰਪ੍ਰੀਤ ਵਾਸੀ ਪਿੰਡ ਪੰਡੌਲੀ ਵਾਲਾ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਹੁਣ ਫ਼ਤਹਿ ਕਿੱਟਾਂ ਖ਼ਰੀਦਣ ਸਮੇਂ ਕੀਤਾ ਵੱਡਾ ਘਪਲਾ-ਗੋਬਿੰਦਰ ਮਿੱਤਲ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਦੌਰ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਵੈਕਸੀਨ ਤੇ ਫ਼ਤਹਿ ਕਿੱਟਾਂ ਖ਼ਰੀਦਣ ਸਮੇਂ ਵੱਡੇ ਪੱਧਰ 'ਤੇ ਘਪਲੇ ਕੀਤੇ ਗਏ ਹਨ ਤੇ ਹੁਣ ਇਨ੍ਹਾਂ ਘੋਟਾਲਿਆਂ ਦਾ ਪਰਦਾਫਾਸ਼ ...

ਪੂਰੀ ਖ਼ਬਰ »

ਮੁਹਾਲੀ ਦੇ ਜੰਮਪਲ ਹਰਵੀਰ ਸਿੰਘ ਸੋਹੀ ਨੇ ਅਮਰੀਕਾ 'ਚ ਗੱਡੇ ਝੰਡੇ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਮੁਹਾਲੀ ਦੇ ਜੰਮਪਲ ਹਰਵੀਰ ਸਿੰਘ ਸੋਹੀ ਨੇ ਅਮਰੀਕਾ 'ਚ ਝੰਡੇ ਗੱਡਦਿਆਂ ਉਥੋਂ ਦੇ ਹਵਾਈ 'ਚ ਕਰਵਾਏ ਗਏ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ 'ਆਇਰਨ ਮੈਨ' ਦਾ ਖ਼ਿਤਾਬ ਆਪਣੇ ਨਾਂਅ ਕੀਤਾ ਹੈ | ਇਸ ...

ਪੂਰੀ ਖ਼ਬਰ »

ਦੇਸ਼ ਅੰਦਰ ਮਹਿਲਾਵਾਂ ਦੇ ਨਾਲ-ਨਾਲ ਪੁਰਸ਼ਾਂ ਲਈ ਵੀ ਹੋਣਾ ਚਾਹੀਦੈ ਕਮਿਸ਼ਨ-ਮਨੀਸ਼ਾ ਗੁਲਾਟੀ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਦੇਸ਼ ਅੰਦਰ ਮਹਿਲਾਵਾਂ ਨੂੰ ਇਨਸਾਫ ਦਿਵਾਉਣ ਲਈ ਜਿਸ ਤਰ੍ਹਾਂ ਮਹਿਲਾ ਕਮਿਸ਼ਨ ਬਣਾਇਆ ਗਿਆ ਹੈ, ਇਸੇ ਤਰ੍ਹਾਂ ਪੁਰਸ਼ਾਂ ਲਈ ਵੀ ਇਕ ਵਿਸ਼ੇਸ਼ ਕਮਿਸ਼ਨ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਵੀ ਇਨਸਾਫ ਮਿਲ ਸਕੇ ਤੇ ਕਿਸੇ ...

ਪੂਰੀ ਖ਼ਬਰ »

85 ਲੱਖ ਖ਼ਰਚ ਕੇ ਉਸਾਰੇ ਜਾ ਰਹੇ ਧਾਰਮਿਕ ਅਸਥਾਨ ਰਾਮ ਤਲਾਈ 'ਚ ਹੋ ਰਹੀ ਹੈ ਪੁਰਾਣੇ ਸਾਮਾਨ ਦੀ ਵਰਤੋਂ-ਸ਼ਰਮਾ

ਡੇਰਾਬੱਸੀ, 8 ਜੂਨ (ਗੁਰਮੀਤ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਡੇਰਾਬੱਸੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਢਿੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 8 ਜੂਨ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਮੁਹਾਲੀ ਵਿਚਲੇ ਇਲਾਕੇ 'ਚ ਗੁਪਤ ਸੂਚਨਾ ਦੇ ਆਧਾਰ 'ਤੇ 1 ਮੁਲਜ਼ਮ ਨੂੰ 25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਾ ਵਾਸੀ ਪਿੰਡ ...

ਪੂਰੀ ਖ਼ਬਰ »

ਡਾ: ਸ਼ੇਰ ਸਿੰਘ ਦੀ ਮੌਤ ਨਾਲ ਸਮੁੱਚੇ ਕਮਿਊਨਿਸਟਾਂ 'ਚ ਸ਼ੋਕ ਦੀ ਲਹਿਰ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਸਕੱਤਰੇਤ ਮੁਹਾਲੀ ਤੇ ਚੰਡੀਗੜ੍ਹ ਦੇ ਸਾਥੀਆਂ ਨੇ ਆਪਣੇ ਸਕੱਤਰੇਤ ਦੇ ਸਭ ਤੋਂ ਸੀਨੀਅਰ ਸਾਥੀ ਡਾ: ਸ਼ੇਰ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ...

ਪੂਰੀ ਖ਼ਬਰ »

ਨੌਸਰਬਾਜ਼ਾਂ ਨੇ ਦਿਨ-ਦਿਹਾੜੇ ਸੋਨੇ ਦੀ ਚੇਨੀ ਝਪਟੀ

ਕੁਰਾਲੀ, 8 ਜੂਨ (ਬਿੱਲਾ ਅਕਾਲਗੜ੍ਹੀਆ) -ਸਥਾਨਕ ਸ਼ਹਿਰ ਦੀ ਗੋਹਰ ਰੋਡ ਵਿਖੇ ਅੱਜ ਦਿਨ-ਦਿਹਾੜੇ ਦੋ ਨੌਸਰਬਾਜ਼ਾਂ ਨੇ ਇਕ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਦੁਕਾਨ ਦੀ ਮਾਲਕਣ ਦੀ ਸੋਨੇ ਦੀ ਚੇਨੀ ਝਪਟ ਲਈ | ਇਸ ਸਬੰਧੀ ਗੱਲਬਾਤ ਕਰਦਿਆਂ ਸ਼ਰਮਾ ਜਨਰਲ ਸਟੋਰ ਦੇ ਮਾਲਕ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀ ਸਪਲਾਈ ਆਉਣ ਕਾਰਨ ਵੱਖ-ਵੱਖ ਕਾਲੋਨੀਆਂ 'ਚ ਪੇਚਸ ਦੀ ਬਿਮਾਰੀ ਨੇ ਪੈਰ ਪਸਾਰੇ

ਕੁਰਾਲੀ, 8 ਜੂਨ (ਹਰਪ੍ਰੀਤ ਸਿੰਘ)-ਸਥਾਨਕ ਵਾ. ਨੰ. 11 'ਚ ਦੂਸ਼ਿਤ ਪਾਣੀ ਦੀ ਸਪਲਾਈ ਆਉਣ ਕਾਰਨ ਵਾਰਡ ਦੀਆਂ ਵੱਖ-ਵੱਖ ਕਾਲੋਨੀਆਂ ਦੇ ਕਰੀਬ ਦੋ ਦਰਜਨ ਵਸਨੀਕ ਪੇਚਸ ਦੀ ਬਿਮਾਰੀ ਦੀ ਲਪੇਟ 'ਚ ਆ ਚੁੱਕੇ ਹਨ | ਕੌਂਸਲ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਹਾਲੇ ਤੱਕ ਲੋਕਾਂ ਦੇ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਕੁਰਾਲੀ, 8 ਜੂਨ (ਅਕਾਲਗੜ੍ਹੀਆ) -ਸਥਾਨਕ ਸ਼ਹਿਰ ਤੋਂ 11 ਕੇ. ਵੀ. ਸਬਜੀ ਮੰਡੀ ਫ਼ੀਡਰ, 11 ਕੇ. ਵੀ. ਸ਼ਹਿਰੀ ਫ਼ੀਡਰ, 11 ਕੇ. ਵੀ. ਮਿੱਲ ਫ਼ੀਡਰ ਤੇ 11 ਕੇ. ਵੀ. ਚਨਾਲੋਂ ਫ਼ੀਡਰ ਅਧੀਨ ਆਉਂਦੇ ਖੇਤਰ 'ਚ 9 ਜੂਨ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਬਿਜਲੀ ਸਪਲਾਈ ਬੰਦ ...

ਪੂਰੀ ਖ਼ਬਰ »

ਕੁਰਾਲੀ ਵਿਖੇ ਮਹਿਲਾ ਦੀ ਭੇਦਭਰੀ ਹਾਲਤ 'ਚ ਮੌਤ

ਕੁਰਾਲੀ, 8 ਜੂਨ (ਬਿੱਲਾ ਅਕਾਲਗੜੀਆ) -ਸਥਾਨਕ ਸ਼ਹਿਰ ਦੇ ਸਿਸਵਾਂ ਰੋਡ 'ਤੇ ਇਕ ਪ੍ਰਵਾਸੀ ਮਹਿਲਾ ਦੀ ਬੀਤੀ ਰਾਤ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖਬਰ ਮਿਲੀ ਹੈ | ਪੁਲਿਸ ਨੇ ਇਸ ਸਬੰਧੀ ਔਰਤ ਦੇ ਪਤੀ ਨੂੰ ਹਿਰਾਸਤ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮੌਕੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਲਗਾਤਾਰ 6 ਮਹੀਨਿਆਂ ਤੋਂ ਸੇਵਾ ਨਿਭਾਅ ਰਹੇ ਭਰਭੂਰ ਸਿੰਘ ਦਾ ਸਨਮਾਨ

ਖਰੜ, 8 ਜੂਨ (ਜੰਡਪੁਰੀ)-ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ 'ਚ ਕੁਝ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜੋ ਕਿ 26 ਨਵੰਬਰ ਤੋਂ ਹੀ ਘਰ ਪਰਿਵਾਰ ਛੱਡ ਕੇ ਹੁਣ ਤੱਕ ਕਿਸਾਨੀ ਅੰਦੋਲਨ ਦੌਰਾਨ ...

ਪੂਰੀ ਖ਼ਬਰ »

ਅਸਲ੍ਹਾ ਬਰਾਮਦ ਹੋਣ ਦੇ ਮਾਮਲੇ 'ਚ ਭਗੌੜਾ ਚੱਲ ਰਿਹਾ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 8 ਜੂਨ (ਜਸਬੀਰ ਸਿੰਘ ਜੱਸੀ)-ਅਸਲ੍ਹਾ ਬਰਾਮਦ ਹੋਣ ਦੇ ਮਾਮਲੇ 'ਚ ਭਗੌੜੇ ਚਲੇ ਰਹੇ ਇਕ ਮੁਲਜ਼ਮ ਰਕਸ਼ਿਤ ਸੈਣੀ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਰਕਸ਼ਿਤ ਸੈਣੀ ਖ਼ਿਲਾਫ਼ ...

ਪੂਰੀ ਖ਼ਬਰ »

ਸਾਂਝੇ ਫਰੰਟ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਲਾਲੜੂ, 8 ਜੂਨ (ਰਾਜਬੀਰ ਸਿੰਘ)-ਸਥਾਨਕ ਆਈ. ਟੀ. ਆਈ. ਚੌਕ ਨੇੜੇ ਵਾਟਰ ਸਪਲਾਈ ਸਕੀਮ ਤੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਤੇ ਪੈਨਸ਼ਨਰ ਹਾਜ਼ਰ ਸਨ | ਸਮਾਗਮ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 113 ਨਵੇਂ ਮਾਮਲੇ, 5 ਦੀ ਮੌਤ-236 ਮਰੀਜ਼ ਹੋਏ ਸਿਹਤਯਾਬ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 113 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ ਕੋਰੋਨਾ ਤੋਂ ਪੀੜਤ 5 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 236 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਨੇ ਤਰੱਕੀਆਂ 'ਚ ਹੋ ਰਹੀ ਬੇਲੋੜੀ ਦੇਰੀ ਦਾ ਲਿਆ ਸਖ਼ਤ ਨੋਟਿਸ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰ ਤੋਂ ਵਧੀਕ ਸਹਾਇਕ ਇੰਜੀਨੀਅਰਾਂ ਦੀ ਤਰੱਕੀ 'ਚ ਹੋ ਰਹੀ ਬੇਲੋੜੀ ਦੇਰੀ ਦਾ ਸਖ਼ਤ ਨੋਟਿਸ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਯੂ. ਪੀ. ਤੋਂ ਹਥਿਆਰ ਲਿਆ ਕੇ ਤਸਕਰੀ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 8 ਜੂਨ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ 8 ਪਿਸਤੌਲਾਂ ਤੇ 9 ਮੈਗਜੀਨਾਂ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਮੁਹੰਮਦ ਸ਼ਾਹਰੁਖ ਉਰਫ਼ ਨੀਲਾ ਵਾਸੀ ਪਿੰਡ ਬਹੇੜੀ ਜ਼ਿਲ੍ਹਾ ਮੁਜੱਫਰਨਗਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਪਿਛਲੇ 17 ਦਿਨਾਂ ਤੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਗਈ ਹੜਤਾਲ ਅੱਜ ਵੀ ਜਾਰੀ ਰਹੀ | ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਕਰਮਚਾਰੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ...

ਪੂਰੀ ਖ਼ਬਰ »

ਰਤਨ ਗਰੁੱਪ ਨੇ 'ਵਿਸ਼ਵ ਵਾਤਾਵਰਨ ਦਿਵਸ' ਨੂੰ ਸਮਰਪਿਤ ਆਨਲਾਈਨ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-78 ਵਿਚਲੇ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ 'ਵਿਸ਼ਵ ਵਾਤਾਵਰਨ ਦਿਵਸ' ਸਮਰਪਿਤ ਹਫ਼ਤਾਵਾਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੇ ਅੰਤਿਮ ਦਿਨ ਰਤਨ ਪ੍ਰੋਫੈਸ਼ਨਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਵਿੱਦਿਆ ਭਵਨ ਅੱਗੇ ਸੂਬਾਈ ਰੋਸ ਧਰਨਾ 18 ਨੂੰ

ਐੱਸ. ਏ. ਐੱਸ. ਨਗਰ, 8 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾ ਕਨਵੀਨਰਾਂ ਦੀ ਅਗਵਾਈ ਹੇਠ ਵਫ਼ਦ ਸਕੱਤਰ ਸਕੂਲ ਸਿੱਖਿਆ ਨੂੰ ਅਧਿਆਪਕ-ਸਿੱਖਿਆ ਨਾਲ ਜੁੜੇ ਫੌਰੀ ਮਸਲਿਆਂ ਦਾ 14 ਜੂਨ ਤੱਕ ਵਾਜਬ ਹੱਲ ਕਰਨ ਤੇ ਅਜਿਹਾ ਨਾ ਹੋਣ ਦੀ ਸੂਰਤ 'ਚ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਅੱਗੇ ਰੋਸ ਪ੍ਰਦਰਸ਼ਨ ਅੱਜ

ਐੱਸ. ਏ. ਐੱਸ. ਨਗਰ, 8 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰ ਤੋਂ ਵਧੀਕ ਸਹਾਇਕ ਇੰਜੀਨੀਅਰਾਂ ਦੀ ਤਰੱਕੀ 'ਚ ਹੋ ਰਹੀ ਬੇਲੋੜੀ ਦੇਰੀ ਦਾ ਸਖ਼ਤ ਨੋਟਿਸ ਲੈਂਦਿਆਂ 9 ਜੂਨ ਨੂੰ ਪਾਵਰਕਾਮ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 8 ਜੂਨ (ਜੱਸੀ)-ਐਨ. ਸੀ. ਬੀ. ਨਾਰਕੋਟਿਕ ਕੰਟਰੋਲ ਬਿਊਰੋ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ | ਐਨ. ਸੀ. ਬੀ. ਅਧਿਕਾਰੀਆਂ ਨੂੰ ਮੁਲਜ਼ਮ ਕੋਲੋਂ 226 ਗ੍ਰਾਮ ਹੈਰੋਇਨ ਬਰਾਮਦ ...

ਪੂਰੀ ਖ਼ਬਰ »

ਖਰੜ 'ਚ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਨੇ ਸੜਕ ਹਾਦਸੇ

ਖਰੜ, 8 ਜੂਨ (ਗੁਰਮੁੱਖ ਸਿੰਘ ਮਾਨ) - ਖਰੜ ਸ਼ਹਿਰ ਤੇ ਆਸ ਪਾਸ ਦੀਆਂ ਕਾਲੋਨੀਆਂ 'ਚ ਘੁੰਮ ਰਹੇ ਆਵਾਰਾ ਪਸ਼ੂ ਸ਼ਹਿਰ ਵਾਸੀਆਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ | ਇਹ ਆਵਾਰਾ ਪਸ਼ੂ ਇਕਦਮ ਸੜਕਾਂ 'ਤੇ ਆ ਜਾਂਦੇ ਹਨ, ਜਿਸ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ | ਰਾਤ ਸਮੇਂ ਵੀ ਜਦੋਂ ...

ਪੂਰੀ ਖ਼ਬਰ »

ਕਲਰਕਾਂ ਦੀ ਚੱਲ ਰਹੀ ਹੜਤਾਲ ਕਾਰਨ ਤਹਿਸੀਲਾਂ 'ਚ ਕੰਮ ਠੱਪ, ਲੋਕ ਪ੍ਰੇਸ਼ਾਨ

ਮਾਜਰੀ, 8 ਜੂਨ (ਕੁਲਵੰਤ ਸਿੰਘ ਧੀਮਾਨ)-ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਚਾਰੀਆਂ ਵਲੋਂ ਪਿਛਲੇ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਹੋਈ ਹੈ, ਜਿਸ ਕਾਰਨ ਸਬ ਤਹਿਸੀਲਾਂ, ਤਹਿਸੀਲਾਂ 'ਚ ਕੰਮ ਕਰਵਾਉਣ ਲਈ ਲੋਕਾਂ ਦੀਆਂ ...

ਪੂਰੀ ਖ਼ਬਰ »

ਕਾਮਿਆਂ ਨੂੰ ਪੱਕੇ ਕਰਨ ਦਾ ਮਸਲਾ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ-ਗੇਜਾ ਰਾਮ

ਜ਼ੀਰਕਪੁਰ, 8 ਜੂਨ (ਅਵਤਾਰ ਸਿੰਘ)-ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਨਗਰ ਕੌਂਸਲ ਜ਼ੀਰਕਪੁਰ ਦਾ ਦੌਰਾ ਕਰਦਿਆਂ ਨਗਰ ਕੌਂਸਲ 'ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਤੇ ਸੀਵਰ ਸਾਫ਼ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਿਲਾਂ ਜਾਣਨ 'ਤੇ ...

ਪੂਰੀ ਖ਼ਬਰ »

ਸੀ. ਐਸ. ਡੀ. ਕੰਟੀਨਾਂ 'ਚ ਸਾਬਕਾ ਫ਼ੌਜੀਆਂ ਨੂੰ ਪੇਸ਼ ਆ ਰਹੀਆਂ ਨੇ ਸਮੱਸਿਆਵਾਂ-ਕਰਨਲ ਸੋਹੀ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਯੂਨਾਈਟਿਡ ਫਰੰਟ ਆਫ਼ ਐਕਸ ਸਰਵਿਸਮੈਨ ਦੇ ਪ੍ਰਧਾਨ ਸੇਵਾ-ਮੁਕਤ ਲੈਫ਼. ਕਰਨਲ ਐੱਸ. ਐੱਸ. ਸੋਹੀ ਨੇ ਕਿਹਾ ਕਿ ਸੀ. ਐੱਸ. ਡੀ. ਕੰਟੀਨਾਂ 'ਚ ਸਾਬਕਾ ਫ਼ੌਜੀਆਂ ਨੂੰ ਭਾਰੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਖ਼ਾਸ ...

ਪੂਰੀ ਖ਼ਬਰ »

ਕੌਂਸਲਰ ਰਮਾਕਾਂਤ ਕਾਲੀਆ ਨੇ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਕੁਰਾਲੀ, 8 ਜੂਨ (ਹਰਪ੍ਰੀਤ ਸਿੰਘ)-ਸ਼ਹਿਰ ਦੇ ਕਈ ਵਾਰਡਾਂ ਨੂੰ ਮੇਨ ਬਾਜ਼ਾਰ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਵਾਰਡ ਨੰ. 14 ਦੇ ਕੌਂਸਲਰ ਤੇ ਸਿਟੀ ਯੂਥ ਕਾਂਗਰਸ ਦੇ ਪ੍ਰਧਾਨ ਰਮਾਕਾਂਤ ਕਾਲੀਆ ਵਲੋਂ ਸ਼ੁਰੂ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ ਪਿਛਲੇ ਕਈ ...

ਪੂਰੀ ਖ਼ਬਰ »

ਗਿਵਿੰਗ ਹੈਂਡਸ ਫਾਰ ਹਿਊਮੈਨਿਟੀ ਸੰਸਥਾ ਵਲੋਂ ਲਗਾਇਆ ਕੋਵਿਡ ਟੀਕਾਕਰਨ ਕੈਂਪ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਸਥਾਨਕ ਗਿਵਿੰਗ ਹੈਂਡਸ ਫਾਰ ਹਿਊਮੈਨਿਟੀ ਸੰਸਥਾ ਵਲੋਂ ਵੇਵ ਅਸਟੇਟ ਸੈਕਟਰ-85 ਮੁਹਾਲੀ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾਕਟਰੀ ਟੀਮ ਵਲੋਂ 200 ਤੋਂ ਵੱਧ ਲੋਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ...

ਪੂਰੀ ਖ਼ਬਰ »

ਪਿੰਡ ਜੜੌਤ ਵਿਖੇ ਟੀਕਾਕਰਨ ਕੈਂਪ

ਲਾਲੜੂ, 8 ਜੂਨ (ਰਾਜਬੀਰ ਸਿੰਘ)-ਸੀ. ਐਚ. ਸੀ. ਲਾਲੜੂ ਦੇ ਐਸ. ਐਮ. ਓ. ਡਾ: ਨਵੀਨ ਕੌਸ਼ਿਕ ਦੀ ਅਗਵਾਈ ਹੇਠ ਰਾਧਾ ਸਵਾਮੀ ਭਵਨ ਜੜੌਤ ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ 'ਚ ਇਲਾਕੇ ਦੇ ਕਰੀਬ ਅੱਧੀ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਨੇ ਪਹੁੰਚ ਕੇ ਵੈਕਸੀਨ ਲਗਵਾਈ | ਇਸ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਵੰਡੀਆਂ ਰਾਸ਼ਨ ਕਿੱਟਾਂ

ਲਾਲੜੂ, 8 ਜੂਨ (ਰਾਜਬੀਰ ਸਿੰਘ)-ਭਾਜਪਾ ਦੇ ਕੇਂਦਰ 'ਚ 7 ਸਾਲ ਪੂਰੇ ਹੋਣ ਦੇ ਚਲਦਿਆਂ ਲਾਲੜੂ ਦੇ ਭਾਜਪਾ ਆਗੂਆਂ ਵਲੋਂ ਲੋੜਵੰਦ ਪਰਿਵਾਰਾ ਨੂੰ ਰਾਸ਼ਨ ਕਿੱਟਾਂ, ਮਾਸਕ ਤੇ ਸੈਨੇਟਾਈਜਰ ਵੰਡੇ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਵਿੱਦਿਆ ਵੈਲੀ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਵੈੱਬ ਸੈਮੀਨਾਰ

ਖਰੜ, 8 ਜੂਨ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਸੰਨੀ ਇਨਕਲੇਵ ਖਰੜ ਵਲੋਂ ਵਿਸ਼ਵ ਵਾਤਾਵਰਨ ਦਿਵਸ 'ਤੇ ਵੈਬ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਐਸ. ਏ. ਐਸ. ਨਗਰ ਦੇ ਐਸ. ਪੀ. ਗੁਰਜੋਤ ਸਿੰੰਘ ਕਲੇਰ ਸਨ | ਉਨ੍ਹਾਂ ਸੈਮੀਨਾਰ ਦੌਰਾਨ ...

ਪੂਰੀ ਖ਼ਬਰ »

ਮੋਦੀ ਦੀ ਅਗਵਾਈ 'ਚ ਦੇਸ਼ ਹਰ ਖੇਤਰ 'ਚ ਪਛੜ ਰਿਹੈ-ਗਾਂਧੀ ਘੜੂੰਆਂ

ਖਰੜ, 8 ਜੂਨ (ਗੁਰਮੁੱਖ ਸਿੰਘ ਮਾਨ)-ਪਿੰਡ ਘੜੂੰਆਂ ਦੇ ਸਰਪੰਚ ਨਰਿੰਦਰ ਸਿੰਘ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਜਾਣ-ਬੁੱਝ ਕੇ ਕਾਂਗਰਸ ਸਰਕਾਰ ਵਾਲੇ ਸੂਬਿਆਂ ਨੂੰ ਵੈਕਸੀਨ ਘੱਟ ਦੇ ਰਹੀ ਹੈ ਤਾਂ ਜੋ ਇਨ੍ਹਾਂ ਸੂਬਿਆਂ ਦੇ ਲੋਕਾਂ 'ਚ ਸੂਬਾ ਸਰਕਾਰਾਂ ਪ੍ਰਤੀ ਰੋਸ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਸੰਜੇ ਵਰਮਾ ਵਲੋਂ ਵਾਰਡ 17 ਵਿਖੇ ਨਵੇਂ ਟਿਊਬਵੈੱਲ ਬੋਰ ਦਾ ਉਦਘਾਟਨ

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਵਲੋਂ ਮੰਗਲਵਾਰ ਨੂੰ ਸ਼ਹਿਰ ਦੇ ਵਾਰਡ ਨੰਬਰ 17 ਹਵੇਲੀ ਕਲਾਂ ਵਿਖੇ ਨਵੇਂ ਲਗਾਏ ਟਿਊਬਵੈੱਲ ਬੋਰ ਦਾ ਉਦਘਾਟਨ ਕੀਤਾ ਗਿਆ | ਇਹ ਬੋਰ ਲੱਗਣ ਨਾਲ ਗਰਮੀ ਦੇ ਮੌਸਮ 'ਚ ਹਵੇਲੀ ...

ਪੂਰੀ ਖ਼ਬਰ »

34 ਕਿਲੋਮੀਟਰ ਸਾਈਕਲ ਚਲਾ ਕੇ ਮਨਾਇਆ ਵਿਸ਼ਵ ਸਾਈਕਲ ਦਿਵਸ

ਖਰੜ, 8 ਜੂਨ (ਗੁਰਮੁੱਖ ਸਿੰਘ ਮਾਨ)- ਖਰੜ ਪੈਡਲਰ ਸਾਈਕਿਲੰਗ ਕਲੱਬ ਦੇ ਅਹੁਦੇਦਾਰ, ਮੈਬਰਾਂ ਵਲੋਂ ਵਿਸ਼ਵ ਸਾਈਕਲ ਦਿਵਸ ਮੌਕੇ 34 ਕਿਲੋਮੀਟਰ ਸਾਈਕਲ ਚਲਾ ਕੇ ਵਿਸ਼ਵ ਸਾਈਕਲ ਦਿਵਸ ਮਨਾਇਆ | ਇਸ ਮੌਕੇ ਅਮਰਦੀਪ, ਅਨੂਰਾਗ ਗੁਪਤਾ, ਨੀਲਮ, ਨਖਿਲ ਅਰੋੜਾ, ਜਗਦੀਸ਼, ਅਤੁੱਲ, ਅਮਨ ...

ਪੂਰੀ ਖ਼ਬਰ »

ਪੰਜਾਬ ਦੇ 10 ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਬਾਰਿਕਪੁਰ ਨੇ ਬਣਾਈ ਥਾਂ

ਡੇਰਾਬੱਸੀ, 8 ਜੂਨ (ਗੁਰਮੀਤ ਸਿੰਘ)-ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਵਲੋਂ ਓਵਰਆਲ ਗ੍ਰੇਡਿੰਗ ਦੇ ਆਧਾਰ 'ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜਾਰੀ ਕੀਤੀ ਸੂਚੀ 'ਚ ਹਲਕਾ ਡੇਰਾਬੱਸੀ ਦੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਆਨੰਦ ਨਗਰ ਖਰੜ 'ਚ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਖਰੜ, 8 ਜੂਨ (ਮਾਨ)-ਸਥਾਨਕ ਵਾ. ਨੰ. 18 ਤਹਿਤ ਪੈਂਦੇ ਆਨੰਦ ਨਗਰ ਦੀ ਗਲੀ ਨੰ. 3ਏ 'ਚ ਕੌਂਸਲਰ ਗੁਰਜੀਤ ਸਿੰਘ ਗੱਗੀ ਵਲੋਂ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਜਲਦ ਹੀ ਵਾਰਡ ਦੇ ਇਸ ਖੇਤਰ 'ਚ ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ ਤੇ ਗੰਦੇ ...

ਪੂਰੀ ਖ਼ਬਰ »

ਸੈਕਟਰ-34 'ਚ ਖ਼ੂਨਦਾਨ ਕੈਂਪ ਲਗਾਇਆ

ਚੰਡੀਗੜ੍ਹ, 8 ਜੂਨ (ਮਨਜੋਤ ਸਿੰਘ ਜੋਤ)-ਟਰਾਈਸਿਟੀ ਦੇ ਹਸਪਤਾਲਾਂ 'ਚ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਵਿਸ਼ਵਾਸ ਫਾਊਾਡੇਸ਼ਨ ਵਲੋਂ ਸੈਕਟਰ-34 ਏ ਦੀ ਮਾਰਕੀਟ 'ਚ ਪਾਸਪੋਰਟ ਦਫ਼ਤਰ ਨੇੜੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ...

ਪੂਰੀ ਖ਼ਬਰ »

ਕੈਪਟਨ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਦੀ ਗੱਲ ਕੀਤੀ-ਸੰਧੂ

ਲਾਲੜੂ, 8 ਜੂਨ (ਰਾਜਬੀਰ ਸਿੰਘ)-ਇਨਫੋਟੈੱਕ ਪੰਜਾਬ ਦੇ ਚੇਅਰਮੈਨ ਐਸ. ਐਮ. ਐਸ. ਸੰਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਦੇ ਹਿਤਾਂ ਦੀ ਗੱਲ ਕੀਤੀ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਹਨ, ਜੋ ਪੰਜਾਬ 'ਚ ਆਉਣ ਵਾਲੀਆਂ 2022 ਦੀਆਂ ...

ਪੂਰੀ ਖ਼ਬਰ »

ਬਰਸਾਤਾਂ 'ਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਸਬੰਧੀ ਆਨਲਾਈਨ ਸਿਖਲਾਈ ਕੋਰਸ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਬਰਸਾਤਾਂ 'ਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਨੂੰ ਮੱਦੇਨਜ਼ਰ ਰੱਖਦੇ ਹੋਏ ਕਿ੍ਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ | ਇਸ ਸਬੰਧੀ ਐਸੋਸੀਏਟ ਡਾਇਰੈਕਟਰ ਡਾ: ਪਰਮਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਐਚ. ਪੀ. ਐਸ. ਸੀ. ਸੁਤੰਤਰ ਸੰਸਥਾ ਹੋਣ ਦੇ ਨਾਤੇ ਭਰਤੀ ਸਬੰਧੀ ਮਾਪਦੰਡ ਤੈਅ ਕਰਨ ਲਈ ਸਮਰੱਥ-ਹਾਈਕੋਰਟ

ਚੰਡੀਗੜ੍ਹ, 8 ਜੂਨ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਇਹ ਸਾਫ਼ ਕੀਤਾ ਹੈ ਕਿ ਭਰਤੀ ਪ੍ਰਕਿਰਿਆ 'ਚ ਕਟ ਆਫ਼ ਡੇਟ ਨੂੰ ਸਿਰਫ ਇਸ ਆਧਾਰ 'ਤੇ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਕਿ ਇਸ ਤੋਂ ਉਮੀਦਵਾਰਾਂ ਦੀ ਉਮੀਦਵਾਰੀ ...

ਪੂਰੀ ਖ਼ਬਰ »

ਚੰਗੇ ਆਚਰਣ ਵਾਲੇ ਕੈਦੀਆਂ ਦੀ ਰਿਹਾਈ ਲਈ ਮਾਮਲਾ ਸਰਕਾਰ ਕੋਲ ਭੇਜਿਆ-ਜੇਲ੍ਹ ਮੰਤਰੀ

ਚੰਡੀਗੜ੍ਹ, 8 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਚੰਗੇ ਆਚਰਣ ਵਾਲੇ ਕੈਦੀਆਂ ਦੀ ਰਿਹਾਈ ਦੇ ਮਾਮਲਿਆਂ ਨੂੰ ਸਰਕਾਰ ਕੋਲ ਭੇਜਿਆ ਜਾਵੇਗਾ | ਇਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਛੱਡਣ 'ਤੇ ਆਖਰੀ ਫ਼ੈਸਲਾ ਸਰਕਾਰ ਲੇਵੇਗੀ | ...

ਪੂਰੀ ਖ਼ਬਰ »

ਮੋਬਾਈਲ ਆਈਸੋਲੇਸ਼ਨ ਸਕੀਮ ਤਹਿਤ ਬੱਸ ਸੀ. ਐਚ. ਸੀ. ਅੰਟਾਲਾ ਨੂੰ ਸਮਰਪਿਤ

ਲਾਲੜੂ, 8 ਜੂਨ (ਰਾਜਬੀਰ ਸਿੰਘ)-ਮੋਬਾਈਲ ਆਈਸੋਲੇਸ਼ਨ ਤਹਿਤ ਮੋਬਾਈਲ ਕੋਵਿਡ ਕੇਅਰ ਸੈਂਟਰ ਬੱਸ ਸੀ. ਐਚ. ਸੀ. ਅੰਟਾਲਾ ਨੂੰ ਸਮਰਪਿਤ ਕੀਤੀ ਗਈ | ਹੰਡੇਸਰਾ ਸਰਕਲ ਦੇ ਦਰਜਨਾਂ ਪਿੰਡਾਂ ਦੀ ਸਹੂਲਤ ਲਈ ਆਈ ਇਸ ਬੱਸ ਨੂੰ ਸੌਂਪਣ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਦੀਪਇੰਦਰ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਮੌਕੇ ਚਨਾਲੋਂ ਵਾਸੀਆਂ ਨੂੰ ਬੂਟੇ ਵੰਡੇ

ਕੁਰਾਲੀ, 8 ਜੂਨ (ਅਕਾਲਗੜ੍ਹੀਆ)-ਪਿੰਡ ਚਨਾਲੋਂ ਵਿਖੇ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਪਿੰਡ ਵਾਸੀਆਂ ਨੂੰ ਬੂਟੇ ਵੰਡਣ ਮੌਕੇ ਕਰਵਾਏ ਸਮਾਗਮ ਦੌਰਾਨ ਵਾਤਾਵਰਨ ਪ੍ਰੇਮੀ ਮਾਸਟਰ ਕਪਿਲ ਮੋਹਨ ਅਗਰਵਾਲ ਨੇ ਕਿਹਾ ਕਿ ਤੰਦਰੁਸਤ ਤੇ ਨਰੋਆ ਸਮਾਜ ਸਿਰਜਣ ਲਈ ...

ਪੂਰੀ ਖ਼ਬਰ »

ਸਵ: ਚਰਨਜੀਤ ਸਿੰਘ ਵਾਲੀਆ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ ਪਾਏ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਮੁਹਾਲੀ ਤੇ ਡਾ: ਦਿਆਲ ਸਿੰਘ ਮੈਮੋਰੀਅਲ ਨਰਸਿੰਗ ਸਕੂਲ ਆਨੰਦਪੁਰ ਸਾਹਿਬ ਦੇ ਸੰਸਥਾਪਕ ਚਰਨਜੀਤ ਸਿੰਘ ਵਾਲੀਆ ਅਚਨਚੇਤ 18 ਮਈ 2021 ਨੂੰ ਆਪਣੀ ਸੰਸਾਰਿਕ ਯਾਤਰਾ ਸਮਾਪਤ ਕਰਨ ਉਪਰੰਤ ਸਦੀਵੀਂ ...

ਪੂਰੀ ਖ਼ਬਰ »

14 ਕਰੋੜ ਦੀ ਲਾਗਤ ਨਾਲ 35 ਸਿੰਚਾਈ ਵਾਲੇ ਟਿਊਬਵੈੱਲ ਹਲਕਾ ਡੇਰਾਬੱਸੀ 'ਚ ਲੱਗਣਗੇ-ਦੀਪਇੰਦਰ ਢਿੱਲੋਂ

ਡੇਰਾਬੱਸੀ, 8 ਜੂਨ (ਡੇਰਾਬੱਸੀ)-ਕਾਂਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਵਾਲੀ ਪੰਜਾਬ ਸਰਕਾਰ ਕਿਸਾਨੀ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਕਰਨ ਲਈ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਮੇਸ਼ਾਂ ਤਤਪੱਰ ...

ਪੂਰੀ ਖ਼ਬਰ »

ਮਾਣਕਪੁਰ ਸ਼ਰੀਫ਼-ਹਿਰਦਾਪੁਰ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ

ਮਾਜਰੀ, 8 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਮਾਣਕਪੁਰ ਸ਼ਰੀਫ, ਸੰਗਤਪੁਰਾ, ਕੁਬਾਹੇੜੀ, ਮੀਆਪੁਰ ਚੰਗਰ ਤੇ ਹਿਰਦਾਪੁਰ ਸੰਪਰਕ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਸਰਪੰਚ ਮਦਨ ਸਿੰਘ ਮਾਣਕਪੁਰ ਸ਼ਰੀਫ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਸੋਹਾਣਾ ਵਿਖੇ ਆਨਲਾਈਨ ਸਮਰ ਕੈਂਪ ਦੇ 11ਵੇਂ ਦਿਨ ਦਾ ਮੇਲਾ ਹਰਮੇਸ਼ ਕੌਰ ਯੋਧੇ ਨੇ ਲੁੱਟਿਆ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ 'ਚ ਚੱਲ ਰਹੇ ਸਮਰ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਹਿੰਦੀ ਅਧਿਆਪਕਾ ਤੇ ਆਯੋਜਕ ਸਮਰ ਕੈਂਪ ਮੈਡਮ ਸੁਧਾ ਜੈਨ ਨੇ ਦੱਸਿਆ ਕਿ ਆਨਲਾਈਨ ਸਮਰ ਕੈਂਪ ਦੇ ...

ਪੂਰੀ ਖ਼ਬਰ »

ਪੈਂਤਪੁਰ ਦੇ ਵਸਨੀਕ ਆਬਾਦੀ ਅੰਦਰ ਸੂਰ ਤੇ ਮੁਰਗੀ ਪਾਲਣ ਦੇ ਚੱਲ ਰਹੇ ਧੰਦੇ ਤੋਂ ਪ੍ਰੇਸ਼ਾਨ

ਮੁੱਲਾਂਪੁਰ ਗਰੀਬਦਾਸ, 8 ਜੂਨ (ਦਿਲਬਰ ਸਿੰਘ ਖੈਰਪੁਰ)-ਪਿੰਡ ਪੈਂਤਪੁਰ ਦੀ ਫਿਰਨੀ ਅੰਦਰ ਸੂਰ ਤੇ ਮੁਰਗੀ ਫਾਰਮ ਕਾਰਨ ਨੇੜਲੇ ਵਸਨੀਕਾਂ ਦਾ ਜੀਣਾ ਦੁਭਰ ਹੋਇਆ ਪਿਆ ਹੈ | ਇਸ ਪ੍ਰੇਸ਼ਾਨੀ ਦੇ ਚੱਲਦਿਆਂ ਸਿਹਤ ਵਿਭਾਗ ਨੂੰ ਲਿਖਤੀ ਸ਼ਿਕਾਇਤ ਦੇ ਪਿੰਡ ਵਾਸੀਆਂ ਨੇ ਮੰਗ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕੈਂਪਸ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਲੋਂ ਕੈਂਪਸ ਦੇ ਆਈ ਸੋਸ਼ਲ ਕਲੱਬ ਵਲੋਂ ਵਿਸ਼ਵ ਵਾਤਾਵਰਨ ਦਿਵਸ ਕੈਂਪਸ ਤੇ ਘਰਾਂ 'ਚ ਬੂਟੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਕੈਂਪਸ 'ਚ ਡਾਇਰੈਕਟਰ ਮੈਨੇਜਮੈਂਟ ਜਸਕਿਰਨ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਵਾਰਡ ਨੰ. 4 ਦੇ ਵਸਨੀਕ ਪ੍ਰੇਸ਼ਾਨ

ਲਾਲੜੂ, 8 ਜੂਨ (ਰਾਜਬੀਰ ਸਿੰਘ)- ਨਗਰ ਕੌਂਸਲ ਲਾਲੜੂ ਦੇ ਵਾਰਡ ਨੰ. 4 ਵਿਚ ਨਾਲੀਆਂ ਦੀ ਸਫਾਈ ਨਾ ਹੋਣ ਕਾਰਨ ਵਾਰਡ ਵਾਸੀ ਬਹੁਤ ਪ੍ਰੇਸ਼ਾਨ ਹਨ | ਗੰਦੇ ਪਾਣੀ ਦੀ ਨਿਕਾਸੀ ਰੁਕਣ ਕਾਰਨ ਘਰਾਂ ਦਾ ਗੰਦਾ ਪਾਣੀ ਨਾਲੀਆਂ ਵਿਚੋਂ ਜਾਣ ਦੀ ਬਜਾਏ ਖਾਲੀ ਪਏ ਪਲਾਟਾਂ ਵਿਚ ਜਮ੍ਹਾਂ ...

ਪੂਰੀ ਖ਼ਬਰ »

ਵਿਸ਼ਵਾਸ ਫਾਊਾਡੇਸ਼ਨ ਵਲੋਂ ਸ਼ਾਨ-ਏ-ਖ਼ਾਲਸਾ ਨੂੰ ਕੋਰੋਨਾ ਦੀਆਂ ਦਵਾਈਆਂ ਦੀਆਂ 100 ਕਿੱਟਾਂ ਭੇਟ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਵਿਸ਼ਵਾਸ ਫਾਊਾਡੇਸ਼ਨ ਵਲੋਂ ਗੁਰੂਦੇਵ ਸਵਾਮੀ ਵਿਸ਼ਵਾਸ ਦੇ ਅਸ਼ੀਰਵਾਦ ਨਾਲ ਸ਼ਾਨ-ਏ-ਖ਼ਾਲਸਾ ਐਨ. ਜੀ. ਓ. ਨੂੰ ਕੋਰੋਨਾ ਦੀਆਂ ਦਵਾਈਆਂ ਦੀਆਂ 100 ਕਿੱਟਾਂ ਦਾਨ ਵਜੋਂ ਦਿੱਤੀਆਂ ਗਈਆਂ | ਇਸ ਸਬੰਧੀ ਵਿਸ਼ਵਾਸ ਫਾਊਾਡੇਸ਼ਨ ਦੀ ...

ਪੂਰੀ ਖ਼ਬਰ »

ਪਿੰਡ ਲਖਨੌਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਕੀਤਾ ਜਾਗੂਰਕ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਲਖਨੌਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਗੁਪਤਾ ਵਲੋਂ ਕਿਸਾਨ ਨਾਲ ਟਰੈਕਟਰ 'ਤੇ ਸਵਾਰ ਹੋ ਕੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ | ਉਨ੍ਹਾਂ ...

ਪੂਰੀ ਖ਼ਬਰ »

'ਮਹੀਨੇ ਦਾ ਉੱਤਮ ਚੋਣ ਤਹਿਸੀਲਦਾਰ' ਦਾ ਮਾਣ ਜ਼ਿਲ੍ਹਾ ਮੁਹਾਲੀ ਦੇ ਹਿੱਸੇ ਆਇਆ

ਐੱਸ. ਏ. ਐੱਸ. ਨਗਰ, 8 ਜੂਨ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਗਿਰੀਸ਼ ਦਿਆਲਨ ਦੇ ਯੋਗ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਨਿਗਰਾਨੀ ਹੇਠ ਤਹਿਸੀਲਦਾਰ (ਚੋਣਾਂ) ਸੰਜੇ ...

ਪੂਰੀ ਖ਼ਬਰ »

ਈਕੋ ਸਿਟੀ ਫੇਜ਼-1 'ਚ ਸੀਵਰੇਜ ਸਿਸਟਮ ਦਾ ਕੰਮ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਮੁੱਲਾਂਪੁਰ ਗਰੀਬਦਾਸ, 8 ਜੂਨ (ਖੈਰਪੁਰ)-ਨਿਊ ਚੰਡੀਗੜ੍ਹ 'ਚ ਗਮਾਡਾ ਵਲੋਂ ਵਸਾਈ ਈਕੋ ਸਿਟੀ-1 'ਚ ਸਹੂਲਤਾਂ ਘੱਟ ਤੇ ਸਮੱਸਿਆਵਾਂ ਵੱਧ ਹਨ | ਪਿਛਲੇ ਕੁਝ ਸਮੇਂ ਤੋਂ ਇਥੇ ਪਾਏ ਜਾ ਰਹੇ ਸੀਵਰੇਜ ਸਿਸਟਮ ਦਾ ਕੰਮ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ | ਇਸ ਸਬੰਧੀ ਕੰਢੀ ਏਰੀਆ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX