ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਰੂਪਨਗਰ

ਰੂਪਨਗਰ ਵਿਧਾਨ ਸਭਾ ਹਲਕੇ 'ਚ ਕਾਂਗਰਸੀਆਂ ਦੀ ਸਿਆਸੀ ਕਤਾਰ ਬੰਦੀ ਸ਼ੁਰੂ

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ)-ਰੋਪੜ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਇਕ ਮੀਟਿੰਗ ਹੋਈ | ਮੀਟਿੰਗ 'ਚ ਰੋਪੜ ਹਲਕੇ ਵਿਚ ਕਾਂਗਰਸ ਪਾਰਟੀ ਵਿਚ ਆਈ ਸਿਆਸੀ ਖੜੋਤ ਨੂੰ ਤੋੜਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਾਰੇ ਕਾਂਗਰਸੀ ਵਰਕਰਾਂ ਨੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਲੈ ਕੇ ਜਾਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਮੀਟਿੰਗ ਵਿਚ ਪੰਜਾਬ ਦੇ ਸਮੂਹ ਸਫ਼ਾਈ ਸੇਵਕਾਂ ਤੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦੀ ਹਮਾਇਤ ਕਰਦਿਆਂ ਪਹਿਲ ਦੇ ਆਧਾਰ 'ਤੇ ਇਨ੍ਹਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ | ਮੀਟਿੰਗ 'ਚ ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਨਗਰ ਸੁਧਾਰ ਟਰੱਸਟ ਰੂਪਨਗਰ, ਗੁਰਿੰਦਰ ਪਾਲ ਸਿੰਘ ਬਿੱਲਾ ਚੇਅਰਮੈਨ ਓ. ਬੀ. ਸੀ. ਡਿਪਾਰਟਮੈਂਟ ਪੰਜਾਬ, ਸੁਖਦੇਵ ਸਿੰਘ ਬੁਲਾਰਾ ਪੰਜਾਬ ਕਾਂਗਰਸ, ਅਮਰਜੀਤ ਸਿੰਘ ਭੁੱਲਰ ਸਕੱਤਰ ਪੰਜਾਬ ਕਾਂਗਰਸ, ਅਸ਼ਵਨੀ ਸ਼ਰਮਾ ਸਕੱਤਰ ਪੰਜਾਬ ਕਾਂਗਰਸ, ਪੋਮੀ ਸੋਨੀ ਸਕੱਤਰ ਪੰਜਾਬ, ਰਮੇਸ਼ ਗੋਇਲ ਸਾਬਕਾ ਏ. ਆਈ. ਸੀ. ਸੀ. ਮੈਂਬਰ, ਜਰਨੈਲ ਸਿੰਘ ਕਾਬੜਵਾਲ ਬਲਾਕ ਕਾਂਗਰਸ ਪ੍ਰਧਾਨ ਰੂਪਨਗਰ, ਦੇਸ ਰਾਜ ਸੈਣੀ ਨੂਰਪੁਰ ਬੇਦੀ, ਸੁਰਿੰਦਰ ਸਿੰਘ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ, ਜਗਦੀਸ਼ ਚੰਦਰ, ਜਗਨ ਨਾਥ ਭੰਡਾਰੀ ਨੂਰਪੁਰ ਬੇਦੀ, ਜੈਨ ਸਿੰਘ ਰਾਣਾ, ਸੰਜੂ ਸਰਪੰਚ ਨੂਰਪੁਰ ਬੇਦੀ, ਗੁਰਕੀਰਤ ਸਿੰਘ ਸੈਣੀ, ਸਤਿੰਦਰ ਨਾਗੀ, ਸ਼ਿਵ ਦਿਆਲ ਜ਼ਿਲ੍ਹਾ ਚੇਅਰਮੈਨ ਓ. ਬੀ. ਸੀ., ਅਮਰਿੰਦਰ ਸਿੰਘ ਰੀਹਲ ਕੌਂਸਲਰ ਆਦਿ ਸ਼ਾਮਲ ਸਨ |

ਤਿੰਨ ਸਾਲ ਤੋਂ ਸੋਲਖੀਆਂ ਟੋਲ ਪਲਾਜ਼ਾ 'ਤੇ ਧਰਨੇ ਲਾਈ ਬੈਠੇ ਹੋਮਗਾਰਡ ਜਵਾਨਾਂ ਕੋਲ ਪੁੱਜੇ 'ਆਪ' ਆਗੂ

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ )-ਟੋਲ ਪਲਾਜ਼ਾ ਸੋਲਖੀਆਂ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਡਾਕਟਰ ਵਿੰਗ ਦੇ ਉਪ ਪ੍ਰਧਾਨ ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਡਾ: ਚਰਨਜੀਤ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਬਹਿਰਾਮਪੁਰ ਜ਼ਿਮੀਂਦਾਰਾ ਸੋਲਖੀਆਂ ਟੋਲ ਪਲਾਜ਼ਾ 'ਤੇ ...

ਪੂਰੀ ਖ਼ਬਰ »

ਚੋਰਾਂ ਨੇ ਬੀ. ਐਸ. ਐਨ. ਐਲ. ਦੇ ਟਾਵਰ ਦੀਆਂ ਤਾਰਾਂ ਕੀਤੀਆਂ ਚੋਰੀ

ਨੂਰਪੁਰ ਬੇਦੀ, 8 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਸ ਸਟੇਸ਼ਨ ਦੇ ਨਜ਼ਦੀਕ ਸਥਿਤ ਬੀ. ਐੱਸ. ਐਨ. ਐੱਲ. ਦੇ ਚੱਲਦੇ ਟਾਵਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰ ਇਸ ਦੀਆਂ ਤਾਰਾਂ ਕੱਟ ਕੇ ਲੈ ਗਏ ਜਿਸ ਦੇ ਚੱਲਦਿਆਂ ਕਾਫ਼ੀ ਸਮਾਂ ਮੋਬਾਈਲ ਸੇਵਾਵਾਂ ਠੱਪ ਰਹੀਆਂ | ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀਆਂ ਦੀ ਹੜਤਾਲ ਜਾਰੀ

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਬਾਡੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਡੀ. ਸੀ. ਦਫ਼ਤਰ ਕਰਮਚਾਰੀ ਰੂਪਨਗਰ ਦੇ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ਹੜਤਾਲ 16ਵੇਂ ਦਿਨ ਵੀ ਜਾਰੀ ਰਹੀ | ਇਸ ਦੇ ...

ਪੂਰੀ ਖ਼ਬਰ »

ਡਾ: ਸੈਲੇਸ਼ ਸ਼ਰਮਾ ਤੇ ਡਾ: ਮੋਨਿਕਾ ਗੁਪਤਾ ਬਣੇ ਬੋਰਡ ਆਫ਼ ਸਟੱਡੀ ਦੇ ਮੈਂਬਰ

ਬੇਲਾ, 8 ਜੂਨ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਦੇ ਡਾਇਰੈਕਟਰ ਪ੍ਰੋਫੈਸਰ (ਡਾ.) ਸੈਲੇਸ਼ ਸ਼ਰਮਾ ਨੂੰ ਫਾਰਮੇਸੀ ਤੇ ਪ੍ਰੋਫੈਸਰ (ਡਾ.) ਮੋਨਿਕਾ ਗੁਪਤਾ ਨੂੰ ਐਮ. ਐਲ. ਐੱਸ. ਈ. ਆਈ. ਕੇ. ਜੀ. ਪੰਜਾਬ ...

ਪੂਰੀ ਖ਼ਬਰ »

ਬਿਜਲੀ ਦੇ ਕੱਟਾਂ ਤੋਂ ਲੋਕ ਹੋ ਰਹੇ ਨੇ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 8 ਜੂਨ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਈ ਦਿਨਾਂ ਤੋਂ ਰਾਤ ਨੂੰ ਲੱਗਦੇ ਲੰਬੇ ਕੱਟਾਂ ਤੋਂ ਭੋਜੋਮਾਜਰਾ, ਭੋਰੋਮਾਜਰਾ, ਖੇੜੀ ਸਲਾਬਤ ਪੁਰ, ਭੂਰੜੇ, ਸੈਦਪੁਰ ਪਿੰਡਾਂ ਦੇ ਵਾਸੀ ਬਹੁਤ ਪ੍ਰੇਸ਼ਾਨ ਹਨ | ਪਿੰਡ ਭੋਰੋਮਾਜਰਾ ਦੇ ਹਰਕਰਨ ਸਿੰਘ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਨੰਗਲ, 8 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨਬਸ ਤੇ ਪੰਜਾਬ ਐਂਡ ਯੂ. ਟੀ. ਤੇ ਪੈਨਸ਼ਨਰਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਪੰਜਾਬ ਰੋਡਵੇਜ਼ ਰੂਪਨਗਰ ਡੀਪੂ ਦੇ ਮੁੱਖ ਗੇਟ ਮੂਹਰੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ 5 ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ 'ਚੋਂ ਮੈਰਿਟ ਸੂਚੀ 'ਚ

ਸ੍ਰੀ ਅਨੰਦਪੁਰ ਸਾਹਿਬ, 8 ਜੂਨ (ਕਰਨੈਲ ਸਿੰਘ)-ਸਥਾਨਕ ਕਾਲਜ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਬੀ. ਐਸ. ਸੀ. ਆਨਰਜ਼ ਫਿਜ਼ਿਕਸ ਦੇ ਪੰਜ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਮਈ 2019 ਦੀਆਂ ਪ੍ਰੀਖਿਆਵਾਂ 'ਚ ਮੈਰਿਟ ਸੂਚੀ 'ਚ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ ਮੁੱਖ ਮੰਤਰੀ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਤੇ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਦੇ ...

ਪੂਰੀ ਖ਼ਬਰ »

ਨਾਜਾਇਜ਼ ਖਣਨ ਹੋਣ 'ਤੇ 2 ਖ਼ਿਲਾਫ਼ ਕੇਸ ਦਰਜ

ਭਰਤਗੜ੍ਹ, 8 ਜੂਨ (ਬਾਵਾ)-ਸਥਾਨਕ ਪੁਲਿਸ ਨੇ ਕੱਲ੍ਹ ਸ਼ਾਮੀਂ ਸਰਸਾ ਨਦੀ 'ਚ ਮਾਜਰੀ ਦੇ ਰਕਬੇ 'ਚੋਂ ਨਜਾਇਜ਼ ਖਣਨ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇੰ. ਕੇਵਲ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਸੀ, ਸਰਸਾ ਨਦੀ 'ਚ ਨਾਜਾਇਜ਼ ਖਣਨ ਕੀਤੀ ਜਾ ...

ਪੂਰੀ ਖ਼ਬਰ »

ਮੈਂਬਰ ਸ਼੍ਰੋਮਣੀ ਕਮੇਟੀ ਭਾਈ ਚਾਵਲਾ ਨੇ ਗੁਰੂ ਨਗਰੀ ਲਈ ਚਲਾਈ ਸਫ਼ਾਈ ਮੁਹਿੰਮ

ਸ੍ਰੀ ਅਨੰਦਪੁਰ ਸਾਹਿਬ, 8 ਜੂਨ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਫ਼ਾਈ ਸੇਵਕ ਦੀ ਚੱਲ ਰਹੀ ਹੜਤਾਲ ਕਰਨ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਈ ਗੰਦਗੀ ਨੂੰ ਸਾਫ਼ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੀ ਸ਼ਤਾਬਦੀ ਨੂੰ ਲੈ ਕੇ 400 ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 8 ਜੂਨ (ਜੇ. ਐੱਸ. ਨਿੱਕੂਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਤੇ ਕਲਚਰਲ ਕਲੱਬ ਵਲੋਂ ਐੱਸ. ਜੀ. ਐੱਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 400 ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਢੇਰ, 8 ਜੂਨ (ਸ਼ਿਵ ਕੁਮਾਰ ਕਾਲੀਆ)-ਸਰਕਾਰੀ ਹਾਈ ਸਕੂਲ ਦਸਗਰਾਈ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਵਜ਼ੀਫ਼ਾ ਪ੍ਰੀਖਿਆ 'ਚ ਪਾਸ ਹੋਏ ਸਕੂਲ ਦੇ ਚਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ਗਰਾਈ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਇਤਿਹਾਸ ਵਿਸ਼ੇ ਦੀ ਅਸਾਮੀ ਸਕੂਲਾਂ ਨੂੰ ਦੁਬਾਰਾ ਦੇਣ ਦੀ ਮੰਗ

ਸ੍ਰੀ ਚਮਕੌਰ ਸਾਹਿਬ, 8 ਜੂਨ (ਜਗਮੋਹਣ ਸਿੰਘ ਨਾਰੰਗ)-ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਰੂਪਨਗਰ ਇਕਾਈ ਨੇ ਸਿੱਖਿਆ ਵਿਭਾਗ ਵਲੋਂ ਬਹੁਤਾਤ ਸਕੂਲਾਂ 'ਚੋਂ ਲੈਕਚਰਾਰ ਇਤਿਹਾਸ ਦੀਆਂ ਅਸਾਮੀਆਂ ਖ਼ਤਮ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਸਾਂਝਾ ਅਧਿਆਪਕ ...

ਪੂਰੀ ਖ਼ਬਰ »

ਰੂਪਨਗਰ ਸ਼ਹਿਰ 'ਚ ਫੈਲੀ ਗੰਦਗੀ ਨੇ ਕੀਤਾ ਹਾਲੋਂ ਬੇਹਾਲ

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ)-ਸਫ਼ਾਈ ਕਰਮੀਆਂ ਦੀ ਹੜਤਾਲ ਕਾਰਨ ਰੂਪਨਗਰ ਸ਼ਹਿਰ ਵੀ ਕਰੂਪ ਨਗਰ ਬਣ ਗਿਆ ਹੈ | ਬਾਜ਼ਾਰਾਂ 'ਚ ਜਿਥੇ ਗੰਦਗੀ ਦੇ ਢੇਰਾਂ ਤੇ ਬੰਦ ਸੀਵਰੇਜ ਕਾਰਨ ਸੜਕਾਂ 'ਤੇ ਘੰੁਮਦੇ ਗੰਦੇ ਪਾਣੀ ਨੇ ਬਾਜ਼ਾਰਾਂ 'ਚ ਬਦਬੂ ਫੈਲਾਅ ਦਿੱਤੀ ਹੈ | ਇਕ ਪਾਸੇ ...

ਪੂਰੀ ਖ਼ਬਰ »

ਸਰਬ ਧਰਮ ਸੰਸਦ ਨੇ ਬੇਦੀ ਜ਼ਿਲ੍ਹਾ ਤੇ ਭਾਈ ਬੁਰਜ ਉਪ ਮੰਡਲ ਪ੍ਰਧਾਨ ਬਣਾਇਆ

ਸ੍ਰੀ ਅਨੰਦਪੁਰ ਸਾਹਿਬ, 8 ਜੂਨ (ਜੇ. ਐੱਸ. ਨਿੱਕੂਵਾਲ)-ਪੰਜਾਬ ਰਾਜ ਸਰਬ ਧਰਮ ਸੰਸਦ ਵਲੋਂ ਆਪਸੀ ਸਦਭਾਵਨਾ ਤੇ ਸ਼ਾਂਤੀ ਦੇ ਸੰਦੇਸ਼ ਨੂੰ ਲੈ ਕੇ ਉੱਤਰੀ ਭਾਰਤ ਰੇਲਵੇ ਖਪਤਕਾਰ ਕਮੇਟੀ ਦੇ ਸਾਬਕਾ ਮੈਂਬਰ ਇੰਦਰਜੀਤ ਸਿੰਘ ਬੇਦੀ ਨੂੰ ਜ਼ਿਲ੍ਹਾ ਰੂਪਨਗਰ ਤੇ ਉੱਘੇ ...

ਪੂਰੀ ਖ਼ਬਰ »

ਡਾ: ਚਰਨਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਨਿਯੁਕਤ

ਮੋਰਿੰਡਾ, 8 ਜੂਨ (ਕੰਗ)-ਆਮ ਆਦਮੀ ਪਾਰਟੀ ਵਲੋਂ ਡਾਕਟਰ ਵਿੰਗ ਦੇ ਸੂਬਾ ਉਪ-ਪ੍ਰਧਾਨ ਡਾ: ਚਰਨਜੀਤ ਸਿੰਘ ਨੂੰ ਸ੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ | ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਡਾ: ਚਰਨਜੀਤ ਸਿੰਘ ਵਲੋਂ ਦਿੱਲੀ ਤੇ ਪੰਜਾਬ ਦੀ ...

ਪੂਰੀ ਖ਼ਬਰ »

ਮੋਰਿੰਡਾ ਦੇ ਕਿਸਾਨਾਂ ਦੀ ਕਣਕ ਦੀ ਅਦਾਇਗੀ ਅਜੇ ਵੀ ਬਕਾਇਆ ਖੜ੍ਹੀ

ਮੋਰਿੰਡਾ, 8 ਜੂਨ (ਕੰਗ)-ਅਨਾਜ ਮੰਡੀ ਮੋਰਿੰਡਾ 'ਚ ਐੱਫ. ਸੀ. ਆਈ., ਮਾਰਕਫੈੱਡ, ਪਨਗ੍ਰੇਨ, ਪਨਸਪ ਤੇ ਵੇਅਰ ਹਾਊਸ ਵਲੋਂ ਕਣਕ ਦੀ ਖ਼ਰੀਦ ਕੀਤੀ ਗਈ | ਕਣਕ ਦੀ ਖ਼ਰੀਦ ਨੂੰ ਲੈ ਕੇ ਪਨਗ੍ਰੇਨ ਖ਼ਰੀਦ ਏਜੰਸੀ ਨੂੰ ਨੋਡਲ ਏਜੰਸੀ ਵਲੋਂ ਤਾਇਨਾਤ ਕੀਤਾ ਗਿਆ ਸੀ, 8 ਜੂਨ ਤੱਕ ਭਾਵੇਂ ...

ਪੂਰੀ ਖ਼ਬਰ »

ਚੋਰੀ ਮਾਮਲੇ 'ਚ ਦੋ ਕਾਬੂ

ਸ੍ਰੀ ਅਨੰਦਪੁਰ ਸਾਹਿਬ/ਢੇਰ, 8 ਜੂਨ ( ਨਿੱਕੂਵਾਲ/ਕਾਲੀਆ)-ਸਥਾਨਕ ਪੁਲਿਸ ਨੇ ਪਿੰਡ ਢੇਰ ਵਿਖੇ ਇਕ ਹਲਵਾਈ ਦੀ ਦੁਕਾਨ 'ਚ ਹੋਈ ਚੋਰੀ ਤੋਂ ਬਾਅਦ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਕੀਰਤ ਸਿੰਘ ਸੈਣੀ ਨੇ ਦੱਸਿਆ ਕਿ ਪਿੰਡ ਢੇਰ ਦੇ ਮੁੱਖ ਬੱਸ ਅੱਡੇ 'ਤੇ ...

ਪੂਰੀ ਖ਼ਬਰ »

ਵੈਕਸੀਨ ਤੇ ਫ਼ਤਹਿ ਕਿੱਟ ਘੁਟਾਲਿਆਂ ਵਾਲੀ ਸੂਬਾ ਸਰਕਾਰ ਨੇ ਨੈਤਿਕਤਾ ਗੁਆਈ-'ਆਪ'

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ)-ਕਾਂਗਰਸ ਦੀ ਕੈਪਟਨ ਸਰਕਾਰ ਨੇ ਹੁਣ ਫ਼ਤਹਿ ਕਿੱਟਾਂ ਦੀ ਖ਼ਰੀਦ ਦੇ ਘੁਟਾਲੇ ਰਾਹੀਂ ਖ਼ਜ਼ਾਨੇ ਨੂੰ ਚੂਨਾ ਲਗਾਇਆ ਗਿਆ ਹੈ ਜਿਸ ਕਰਕੇ ਕੈਪਟਨ ਸਰਕਾਰ ਕੁਰਸੀ ਨਾਲ ਚਿੰਬੜੀ ਬੈਠੀ ਹੈ ਜਿਸ ਦੀ ਨੈਤਿਕਤਾ ਖ਼ਤਮ ਹੋ ਗਈ ਹੈ | ਇਹ ਦੋਸ਼ ...

ਪੂਰੀ ਖ਼ਬਰ »

ਰਾਕੇਸ਼ ਨਈਅਰ ਨਗਰ ਸੁਧਾਰ ਟਰੱਸਟ ਨੰਗਲ ਦੇ ਚੇਅਰਮੈਨ ਨਿਯੁਕਤ

ਨੰਗਲ, 8 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਵਪਾਰ ਮੰਡਲ ਮੇਨ ਮਾਰਕੀਟ ਦੇ ਪ੍ਰਧਾਨ ਰਾਕੇਸ਼ ਨਈਅਰ ਨੂੰ ਨਗਰ ਸੁਧਾਰ ਟਰੱਸਟ ਨੰਗਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਨਈਅਰ ਦੀ ਇਸ ਨਿਯੁਕਤੀ ਦਾ ਇਲਾਕੇ ਦੇ ਵੱਖ-ਵੱਖ ਆਗੂਆਂ ਵਲੋਂ ਜਿਥੇ ਭਰਵਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੰਨਿਆ, ਰੂਪਨਗਰ ਦੀਆਂ ਅਧਿਆਪਕਾਵਾਂ ਦੇ ਹੱਕ 'ਚ ਆਈ ਐਸ. ਸੀ/ ਬੀ. ਸੀ. ਅਧਿਆਪਕ ਜਥੇਬੰਦੀ

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ)-ਐਸ. ਸੀ./ਬੀ. ਸੀ. ਅਧਿਆਪਕ ਜਥੇਬੰਦੀ ਦੀ ਇਕ ਜ਼ਰੂਰੀ ਵਰਚਊਲ ਜ਼ੂਮ ਮੀਟਿੰਗ ਪੰਜਾਬ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਲਾਣਾ ਵਲੋਂ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਇਫਕੋ ਦੀ ਨਵੀਂ ਖੋਜ ਨੇ ਤਰਲ ਨੈਨੋ ਯੂਰੀਆ ਦਾ ਵਿਕਾਸ ਕਰ ਕੇ ਕਿਸਾਨਾਂ ਨੂੰ ਦਿੱਤਾ ਨਵਾਂ ਤੋਹਫ਼ਾ

ਨੂਰਪੁਰ ਬੇਦੀ, 8 ਜੂਨ (ਹਰਦੀਪ ਸਿੰਘ ਢੀਂਡਸਾ)-ਮਿੱਟੀ 'ਚ ਯੂਰੀਆ ਦੀ ਵਰਤੋਂ ਵਿਚ ਕਮੀ ਕਰਨ ਲਈ ਇਫਕੋ ਨੇ ਆਪਣੀ ਨਵੀਂ ਖੋਜ ਰਾਹੀਂ ਤਰਲ ਨੈਨੋ ਯੂਰੀਆ ਦਾ ਵਿਕਾਸ ਕੀਤਾ ਹੈ | ਇਹ ਪ੍ਰਗਟਾਵਾ ਇਫਕੋ ਦੇ ਫ਼ੀਲਡ ਅਫ਼ਸਰ ਕਪਿਲ ਗੋਰਾ ਨੇ ਨੂਰਪੁਰ ਬੇਦੀ ਵਿਖੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸ. ਹ. ਸਕੂਲ ਭਾਓਵਾਲ ਦੇ ਪੰਜ ਵਿਦਿਆਰਥੀਆਂ ਨੇ ਪਾਸ ਕੀਤੀ ਵਜ਼ੀਫ਼ਾ ਪ੍ਰੀਖਿਆ

ਨੂਰਪੁਰ ਬੇਦੀ, 8 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਾਈ ਸਕੂਲ ਭਾਓਵਾਲ ਦੇ ਪੰਜ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਲਈ ਗਈ ਨੈਸ਼ਨਲ ਮੈਰਿਟ ਕਮ ਮੀਨਜ਼ ਵਜ਼ੀਫ਼ਾ ਪ੍ਰੀਖਿਆ ਪਾਸ ਕਰ ਲਈ ਹੈ | ਜਿਸ ਦੇ ਚੱਲਦਿਆਂ ਗ੍ਰਾਮ ਪੰਚਾਇਤ ਤੇ ਸਿੱਖਿਆ ਅਧਿਕਾਰੀਆਂ ...

ਪੂਰੀ ਖ਼ਬਰ »

ਰੂਪਨਗਰ ਹਲਕੇ 'ਚ 63 ਨਵੇਂ ਸਿੰਚਾਈ ਟਿਊਬਵੈੱਲਾਂ ਦੇ ਨਾਲ ਪਾਣੀ ਦੀ ਸਮੱਸਿਆ ਦਾ ਹੋਵੇਗਾ ਹੱਲ-ਬਰਿੰਦਰ ਢਿੱਲੋਂ

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਧਾਨ ਸਭਾ ਹਲਕੇ ਵਿਚ ਪਿਛਲੇ ਲੰਮੇ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਪੰਜਾਬ ਸਰਕਾਰ ਵਲੋਂ ਹੱਲ ਕੱਢਦਿਆਂ ਹਲਕੇ 'ਚ 63 ਨਵੇਂ ਟਿਊਬਵੈੱਲ ਮਨਜ਼ੂਰ ਕਰ ਦਿੱਤੇ ਹਨ | ਇਹ ਗੱਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਮੂਲ ਨਿਵਾਸੀ ਮੁਸਲਿਮ ਭਾਈਚਾਰਾ ਪੰਜਾਬ ਦੀ ਮੀਟਿੰਗ

ਨੂਰਪੁਰ ਬੇਦੀ, 8 ਜੂਨ (ਹਰਦੀਪ ਸਿੰਘ ਢੀਂਡਸਾ)-ਪਿੰਡ ਭੱਟੋਂ ਵਿਖੇ ਪੰਜਾਬੀ ਮੂਲ ਨਿਵਾਸੀ ਮੁਸਲਿਮ ਭਾਈਚਾਰਾ ਕਮੇਟੀ ਦੀ ਮੀਟਿੰਗ ਕੀਤੀ ਗਈ | ਜਿਸ 'ਚ ਸਲੀਮ ਸੁਲਤਾਨੀ ਪ੍ਰਧਾਨ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ 'ਚ ਮੁਸਲਿਮ ਭਾਈਚਾਰੇ ਦੇ ...

ਪੂਰੀ ਖ਼ਬਰ »

ਸੀਵਰੇਜ ਦੇ ਓਵਰਫ਼ਲੋ ਕਾਰਨ ਕਾਲੋਨੀ ਨਿਵਾਸੀ ਪ੍ਰੇਸ਼ਾਨ

ਨੰਗਲ, 8 ਜੂਨ (ਪ੍ਰੋ. ਅਵਤਾਰ ਸਿੰਘ)-ਨੰਗਲ ਡੈਮ ਸ਼ਹਿਰ ਜਿਸ ਨੂੰ ਮਿੰਨੀ ਚੰਡੀਗੜ੍ਹ ਕਰਕੇ ਵੀ ਜਾਣਿਆ ਜਾਂਦਾ ਹੈ ਤੇ ਇਸ ਸ਼ਹਿਰ ਦੀ ਏ ਕਲਾਸ ਕੌਂਸਲ ਹੈ ਜਿਸ ਦਾ ਕਰੋੜਾਂ ਰੁਪਏ ਦਾ ਬਜਟ ਹੈ ਪਰ ਫਿਰ ਵੀ ਇਥੇ ਕਈ ਵਾਰਡਾਂ 'ਚ ਅਜਿਹੀਆਂ ਸਮੱਸਿਆਵਾਂ ਹਨ ਜਿਸ ਕਰ ਕੇ ਲੋਕ ਨਰਕ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਿਤ ਹੋ ਰਿਹੈ ਕਰੋੜਾਂ ਦੀ ਲਾਗਤ ਨਾਲ ਬਣਿਆ ਝਾਂਡੀਆਂ ਦਾ ਸਰਕਾਰੀ ਹਸਪਤਾਲ

ਨੂਰਪੁਰ ਬੇਦੀ, 8 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹੋਰ ਹਸਪਤਾਲਾਂ ਦੀ ਤਰ੍ਹਾਂ ਸਰਕਾਰੀ ਹਸਪਤਾਲ ਝਾਂਡੀਆਂ ਵੀ ਸਟਾਫ਼ ਦੀ ਘਾਟ ਨਾਲ ਜੂਝ ਰਿਹਾ ਹੈ | ਇਸ ਹਸਪਤਾਲ 'ਚ ਡਾਕਟਰ ਦੀ ਪੋਸਟ ਜ਼ੀਰੋ, ਚੌਥਾ ਦਰਜਾ ਮੁਲਾਜ਼ਮ ਜ਼ੀਰੋ, ਸਵੀਪਰ ਜ਼ੀਰੋ, ਡਰਾਈਵਰ ਜ਼ੀਰੋ, ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਵਿਖੇ ਕੋਰੋਨਾ ਦੀ ਵੈਕਸੀਨ ਸਬੰਧੀ ਲੱਗਣ ਵਾਲੇ ਕੈਂਪਾਂ ਦੀ ਜਾਣਕਾਰੀ

ਰੂਪਨਗਰ, 8 ਜੂਨ (ਸਤਨਾਮ ਸਿੰਘ ਸੱਤੀ)-ਮਿਸ਼ਨ ਫ਼ਤਿਹ ਤਹਿਤ ਜ਼ਿਲੇ੍ਹ ਅੰਦਰ ਜਾਰੀ ਕੋਵਿਡ ਟੀਕਾਕਰਨ ਮੁਹਿੰਮ ਸੰਬੰਧੀ ਲੱਗਣ ਵਾਲੇ ਵੱਖ-ਵੱਖ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ 9 ਜੂਨ ਨੂੰ ਨਿਮਨ ਸਥਾਨਾਂ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX