ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਪਟਿਆਲਾ

ਬਾਦਸ਼ਾਹਪੁਰ ਚੌਕੀ 'ਚ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਬਹਿਸ 'ਤੇ ਮਾਹੌਲ ਗਰਮਾਇਆ

ਪਾਤੜਾਂ, 8 ਜੂਨ (ਜਗਦੀਸ਼ ਸਿੰਘ ਕੰਬੋਜ)-ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ 'ਚ ਧਰਨੇ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਬਾਦਸ਼ਾਹਪੁਰ ਚੌਂਕੀ 'ਚ ਲਿਆਂਦਾ ਗਿਆ ਜਿੱਥੇ ਇਨ੍ਹਾਂ 'ਚ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਉਸ ਵੇਲੇ ਬਹਿਸ ਹੋ ਗਈ, ਜਦੋਂ ਇਨ੍ਹਾਂ ਦੀ ਹਮਾਇਤ ਵਿਚ ਆਈ ਕਿਸਾਨ ਯੂਨੀਅਨ ਦੇ ਆਗੂਆਂ ਦੀ ਮੌਜੂਦਗੀ ਵਿਚ ਬਣਾਈ ਜਾ ਰਹੀ ਵੀਡੀਓ ਦੇ ਬਣਾਉਣ ਤੋਂ ਪੁਲਿਸ ਨੇ ਰੋਕ ਦਿੱਤਾ ਤਾਂ ਮਾਮਲਾ ਵਿਗੜਦਾ ਦੇਖ ਉੱਪ ਪੁਲਿਸ ਕਪਤਾਨ ਪਾਤੜਾਂ ਨੇ ਮੌਕੇ 'ਤੇ ਪਹੁੰਚ ਕੇ ਅਧਿਆਪਕਾਂ ਨੂੰ ਸ਼ਾਂਤ ਕੀਤਾ | ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਕਿ੍ਸ਼ਨ ਸਿੰਘ ਨਾਭਾ, ਬਲਰਾਜ ਸਿੰਘ ਅਤੇ ਸੁਖਪਾਲ ਸਿੰਘ ਨੇ ਦੱਸਿਆ ਕਿ ਡਿਗਰੀਆਂ ਪ੍ਰਾਪਤ ਕਰਨ ਤੋਂ ਮਗਰੋਂ ਉਹ ਕਈ ਸਾਲਾਂ ਤੋਂ ਬੇਰੁਜ਼ਗਾਰ ਫਿਰ ਰਹੇ ਹਨ, ਕਈ ਵਾਰ ਵਾਅਦੇ ਕਰਕੇ ਵੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀਆਂ ਅਜੇ ਤੱਕ ਨਹੀਂ ਦਿੱਤੀਆਂ ਅਤੇ ਨੌਕਰੀਆਂ ਲੈਣ ਵਾਸਤੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਪਟਿਆਲਾ ਵਿਖੇ ਧਰਨਾ ਦਿੱਤਾ ਜਾ ਰਿਹਾ ਸੀ ਜਿੱਥੇ ਉਨ੍ਹਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਧੱਕੇ ਨਾਲ ਬੱਸਾਂ 'ਚ ਸੁੱਟ ਕੇ ਉਨ੍ਹਾਂ ਨੂੰ ਵੱਖ-ਵੱਖ ਚੌਕੀਆਂ 'ਚ ਭੇਜ ਦਿੱਤਾ ਹੈ | ਇਸੇ ਤਰ੍ਹਾਂ ਹੀ ਉਨ੍ਹਾਂ ਨੂੰ ਵੀ ਬਾਦਸ਼ਾਹਪੁਰ ਚੌਕੀ 'ਚ ਲਿਆਂਦਾ ਗਿਆ ਹੈ ਜਿੱਥੇ ਉਨ੍ਹਾਂ ਦੀ ਹਮਾਇਤ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਜਦੋਂ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਵਿਚੋਂ ਇਕ ਅਧਿਆਪਕ ਨੇ ਉਨ੍ਹਾਂ ਦੀ ਮੌਜੂਦਗੀ ਦੀ ਵੀਡੀਓ ਜਦੋਂ ਬਣਾਉਣੀ ਸ਼ੁਰੂ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨਾਲ ਗਲਤ ਸ਼ਬਦਾਵਲੀ ਬੋਲਦਿਆਂ ਵੀਡੀਓ ਬਣਾਉਣ ਤੋਂ ਰੋਕਿਆ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸਰਕਲ ਬਾਦਸ਼ਾਹਪੁਰ ਪ੍ਰਧਾਨ ਚਰਨਜੀਤ ਕੌਰ ਧੂੜੀਆ ਨੇ ਬੇਰੁਜ਼ਗਾਰ ਅਧਿਆਪਕਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਰਕਾਰ ਨੂੰ ਨੌਕਰੀ ਦੇਣੀ ਚਾਹੀਦੀ ਹੈ, ਜੇਕਰ ਸਰਕਾਰ ਨੇ ਇਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਯੂਨੀਅਨ ਇਨ੍ਹਾਂ ਦਾ ਪੂਰਾ ਸਾਥ ਦੇਵੇਗੀ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਧੱਕੇ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਮੌਕੇ 'ਤੇ ਪੁੱਜੇ ਉੱਪ ਪੁਲਿਸ ਕਪਤਾਨ ਪਾਤੜਾਂ ਭਰਪੂਰ ਸਿੰਘ ਨੇ ਕਿਹਾ ਕਿ ਧਰਨੇ ਤੋਂ ਇੱਥੇ ਭੇਜੇ ਗਏ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਟੀ ਅਤੇ ਚਾਹ ਦਿੱਤੀ ਗਈ ਹੈ ਤੇ ਕਿਸੇ ਤਰ੍ਹਾਂ ਦਾ ਕੋਈ ਵੀ ਮਾੜਾ ਵਤੀਰਾ ਇਨ੍ਹਾਂ ਨਾਲ ਨਹੀਂ ਕੀਤਾ ਗਿਆ ਅਤੇ ਇਨ੍ਹਾਂ ਨੂੰ ਗੁਰਦੁਆਰਾ ਪਰਮੇਸ਼ਰ ਦੁਆਰ ਢੱਡਰੀਆਂ ਵਿਖੇ ਭੇਜਿਆ ਜਾ ਰਿਹਾ ਹੈ | ਇਸ ਮੌਕੇ ਹਰਦੀਪ ਕੌਰ, ਗਗਨਦੀਪ ਕੌਰ, ਸੰਦੀਪ ਕੌਰ, ਅਮਨਦੀਪ ਕੌਰ ਅਲਕਾ ਰਾਣੀ, ਗੁਰਮੀਤ ਕੌਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਰੁਪਿੰਦਰ ਕੌਰ, ਪਰਵਿੰਦਰ ਕੌਰ, ਜਸਕਰਨ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ ਅਤੇ ਸੁਖਦੀਪ ਸਿੰਘ ਮੌਜੂਦ ਸਨ |

ਈਸਟਰਨ ਪੈਰੀਫੀਰਲ ਡਰੇਨ ਦੀ ਸਫ਼ਾਈ ਦੇ ਕਾਰਜਾਂ ਦੌਰਾਨ ਮਕਾਨ ਦੀ ਨੀਂਹ ਹਿੱਲੀ ਤੇ ਕੰਧ ਡਿੱਗੀ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਮਹਿੰਦਰਾ ਕਾਲੋਨੀ 'ਚ ਈਸਟਰਨ ਪੈਰੀਫੀਰਲ ਡਰੇਨ ਦੀ ਸਫ਼ਾਈ ਦਾ ਕੰਮ ਚੱਲਦਿਆਂ ਇਕ ਡਰੇਨ ਦੇ ਕਿਨਾਰੇ ਬਣੇ ਇਕ ਤਿੰਨ ਮੰਜ਼ਿਲਾ ਮਕਾਨ ਦੀਆਂ ਨੀਂਹਾਂ ਹਿੱਲ ਗਈਆਂ ਤੇ ਇਕ ਮਕਾਨ ਦੀ ਕੰਧ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਹੁਣ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਪਟਿਆਲਾ, 8 ਜੂਨ (ਗੁਰਵਿੰਦਰ ਸਿੰਘ ਔਲਖ)-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਸਬਜ਼ੀ ਮੰਡੀ ਦੇ ਅਧੀਨ ਪੈਂਦੇ ਛੋਟੀ ਬਾਰਾਂਦਰੀ ਖੇਤਰ ਦੇ ਵਿਚੋਂ ਇਕ ਮੋਟਰਸਾਈਕਲ ਸਪਲੈਂਡਰ ਦੇ ਚੋਰੀ ਹੋ ਗਿਆ ਹੈ | ਇਸ ਮਾਮਲੇ ਦੀ ਸ਼ਿਕਾਇਤ ਮੋਟਰ ਸਾਈਕਲ ਮੋਹਨ ਲਾਲ ਵਾਸੀ ਵਿਕਾਸ ਕਾਲੋਨੀ ਨੇ ਦੱਸਿਆ ਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਏ-ਟੈਂਕ ਕੈਂਪਸ 'ਚ ਸਥਾਪਿਤ ਕੀਤੀ ਜਾਵੇਗੀ ਜਨਤਕ ਪਾਰਕਿੰਗ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੋੜ)-ਸ਼ਹਿਰ ਦੇ ਬਾਜ਼ਾਰਾਂ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਅਤੇ ਇਲਾਕਾ ਵਾਸੀਆਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ ਪ੍ਰਦਾਨ ਕਰਨ ਲਈ ਨਗਰ ਨਿਗਮ ਏ-ਟੈਂਕ ਦੇ ਅਹਾਤੇ 'ਚ ਜਨਤਕ ਪਾਰਕਿੰਗ ਸਥਾਪਿਤ ਕਰੇਗਾ | ਇਸ ਦੇ ਲਈ ਐੱਫ. ਐਂਡ. ਸੀ. ਸੀ. 'ਚ ...

ਪੂਰੀ ਖ਼ਬਰ »

ਕਾਰ 'ਚੋਂ 15 ਪੇਟੀਆਂ ਹਰਿਆਣਾ ਸ਼ਰਾਬ ਬਰਾਮਦ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਰੇਲਵੇ ਫਾਟਕ ਨੇੜੇ ਨਾਕਾਬੰਦੀ ਦੌਰਾਨ ਇਕ ਕਾਰ 'ਚੋਂ 15 ਹਰਿਆਣਾ ਦੀ ਸ਼ਰਾਬ ਬਰਾਮਦ ਹੋਣ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਦੇ ਹੱਕ 'ਚ ਘੜਾ ਭੰਨ੍ਹ ਮੁਜ਼ਾਹਰਾ

ਰਾਜਪੁਰਾ, 8 ਜੂਨ (ਰਣਜੀਤ ਸਿੰਘ)-ਅੱਜ ਇੱਥੇ ਸਫ਼ਾਈ ਸੇਵਕ ਯੂਨੀਅਨ ਨੇ ਆਪਣੀਆਂ ਭਖਦੀਆਂ ਮੰਗਾਂ ਦੇ ਹੱਕ 'ਚ ਘੜਾ ਭੰਨ੍ਹ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਆਦੇਸ਼ ਜਾਰੀ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਆਪਣੇ ਪੁਰਾਣੇ ਹੁਕਮਾਂ 'ਚ ਤਬਦੀਲੀ ਕਰਕੇ ਜ਼ਿਲ੍ਹੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਪਾਵਰ ਕਾਰਪੋਰੇਸ਼ਨ ਵਲੋਂ ਨਹੀਂ ਕੀਤੀ ਜਾ ਰਹੀ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਦੀ ਸੁਣਵਾਈ-ਕੈਂਥ

ਪਟਿਆਲਾ, 8 ਜੂਨ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਦੀ ਰਾਖਵਾਂਕਰਨ ਨੀਤੀ ਦੀ ਸ਼ਰੇ੍ਹਆਮ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਪਾਵਰ ਕਾਰਪੋਰੇਸ਼ਨ ਮੈਨੇਜਮੈਂਟ ਵਲੋਂ ਸੀਨੀਅਰਤਾ-ਕਮ-ਮੈਰਿਟ 'ਤੇ ਆ ਰਹੇ ਅਨੁਸੂਚਿਤ ਜਾਤੀ ਵਰਗ ਦੇ ਅਧਿਕਾਰੀ ਦੀ ਤਰੱਕੀ ਜਾਣ ਬੁੱਝ ਕੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 91 ਨਵੇਂ ਮਾਮਲੇ, 5 ਹੋਰ ਮੌਤਾਂ

ਜ਼ਿਲ੍ਹੇ 'ਚ 2 ਹੋਰ ਵਿਅਕਤੀਆਂ ਦੇ ਬਲੈਕ ਫੰਗਸ ਦੀ ਲਪੇਟ 'ਚ ਆਏ ਹਨ ਜਿਹੜਾ ਕਿ ਸੂਬੇ ਦੇ ਹੋਰ ਜ਼ਿਲਿ੍ਹਆਂ ਦੇ ਵਸਨੀਕ ਦੱਸੇ ਜਾ ਰਹੇ ਹਨ | ਹੁਣ ਤੱਕ ਪਟਿਆਲਾ ਜ਼ਿਲ੍ਹੇ 'ਚ ਰਿਪੋਰਟ ਹੋਣ ਵਾਲੈ ਬਲ਼ੈਕ ਫੰਗਸ ਦੇ ਮਾਮਲਿਆਂ ਦੀ ਗਿਣਤੀ 60 ਹੋ ਗਈ ਹੈ | ਪਟਿਆਲਾ, 8 ਜੂਨ (ਮਨਦੀਪ ...

ਪੂਰੀ ਖ਼ਬਰ »

ਲਾਹਣ ਤੇ ਦੇਸੀ ਸ਼ਰਾਬ ਸਮੇਤ 2 ਗਿ੍ਫ਼ਤਾਰ

ਪਟਿਆਲਾ, 8 ਜੂਨ (ਕੁਲਵੀਰ ਸਿੰਘ ਧਾਲੀਵਾਲ)-ਥਾਣਾ ਸਦਰ ਦੀ ਪੁਲਿਸ ਨੇ ਵੱਖ-ਵੱਖ ਥਾਵਾ 'ਤੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਛਾਪੇਮਾਰੀ ਦੌਰਾਨ 140 ਲੀਟਰ ਲਾਹਣ ਅਤੇ 6 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਕਰਕੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਰ ਸਕਦੈ ਬਸਪਾ ਨਾਲ ਗਠਜੋੜ, ਪ੍ਰੋ. ਚੰਦੂਮਾਜਰਾ ਨੇ ਦਿੱਤੇ ਸੰਕੇਤ

ਦੇਵੀਗੜ੍ਹ, 8 ਜੂਨ (ਰਾਜਿੰਦਰ ਸਿੰਘ ਮੌਜੀ)-ਭਾਰਤੀ ਜਨਤਾ ਪਾਰਟੀ ਨਾਲੋਂ ਗਠਜੋੜ ਟੁੱਟਣ ਤੋਂ ਬਾਅਦ ਹੁਣ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਕੇ ਸ਼੍ਰੋਮਣੀ ਅਕਾਲੀ ਦਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜ ਸਕਦੈ | ਇਸ ਗੱਲ ਦੇ ਸੰਕੇਤ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

-ਮਾਮਲਾ ਤਨਖ਼ਾਹ ਕਮਿਸ਼ਨ ਦੀ ਮਿਆਦ ਅੱਗੇ ਵਧਣ ਦਾ- ਭੜਕੇ ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਘਨੌਰ, 8 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਘਨੌਰ ਅਤੇ ਜਲ ਸਰੋਤ ਵਿਭਾਗ ਦੇ ਫ਼ੀਲਡ ਮੁਲਾਜ਼ਮਾਂ ਵਲੋਂ ਮੁਲਾਜ਼ਮ ਜਥੇਬੰਦੀ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ ਪ੍ਰਕਾਸ਼ ਸਿੰਘ, ਬਲਵੀਰ ਸਿੰਘ ਦੀ ...

ਪੂਰੀ ਖ਼ਬਰ »

ਨਗਰ ਨਿਗਮ ਟੈਕਨੀਕਲ ਕਰਮਚਾਰੀ ਯੂਨੀਅਨ ਵਲੋਂ ਏ-ਟੈਂਕ ਵਿਖੇ ਰੋਸ ਰੈਲੀ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਟੈਕਨੀਕਲ ਕਰਮਚਾਰੀ ਦਲ ਏ-ਟੈਂਕ ਪਟਿਆਲਾ ਸਬੰਧਿਤ ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਵਲੋਂ ਏ-ਟੈਂਕ ਵਿਖੇ ਰੋਸ ਰੈਲੀ ਕੀਤੀ ਗਈ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਹ ਰੈਲੀ ਪਿਛਲੇ ਕਾਫ਼ੀ ਸਮੇਂ ਤੋਂ ਜਿਹੜੇ ਕਰਮਰਾਚੀ ...

ਪੂਰੀ ਖ਼ਬਰ »

ਪੀ. ਏ. ਸੀ. ਮੈਂਬਰ ਲਖਵੀਰ ਸਿੰਘ ਲੋਟ ਵਲੋਂ ਸੁਖਬੀਰ ਨਾਲ ਮੁਲਾਕਾਤ

ਪਟਿਆਲਾ, 8 ਜੂਨ (ਧਰਮਿੰਦਰ ਸਿੰਘ ਸਿੱਧੂ)-ਪੀਏਸੀ ਮੈਂਬਰ ਬਣਨ ਤੋਂ ਬਾਅਦ ਲਖਵੀਰ ਸਿੰਘ ਲੋਟ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਅਤੇ ਪੀਏਸੀ ਮੈਂਬਰ ਲਖਵੀਰ ਸਿੰਘ ਲੋਟ ਨੇ ਪਾਰਟੀ ਪ੍ਰਧਾਨ ਨੂੰ ...

ਪੂਰੀ ਖ਼ਬਰ »

'ਆਪ' ਦੇ ਹਰਮੀਤ ਸਿੰਘ ਪਠਾਣ ਮਾਜਰਾ ਬਣੇ ਹਲਕਾ ਸਨੌਰ ਦੇ ਨਵੇਂ ਇੰਚਾਰਜ

ਭੁਨਰਹੇੜੀ 8 ਜੂਨ (ਧਨਵੰਤ ਸਿੰਘ)-ਪੰਚਾਇਤ ਸੰਮਤੀ ਭੁਨਰਹੇੜੀ ਦੇ ਸਾਬਕਾ ਚੇਅਰਮੈਨ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਆਮ ਆਦਮੀ ਪਾਰਟੀ ਨੇ ਹਲਕਾ ਸਨੌਰ ਦੇ ਇੰਚਾਰਜ ਨਿਯੁਕਤ ਕੀਤਾ ਹੈ, ਜਿਸ ਨਾਲ ਹਲਕੇ ਸਨੌਰ ਅੰਦਰ ਨਵੀਂ ਸਿਆਸੀ ਹਿਲਜੁਲ ਹੋਣੀ ਸੁਭਾਵਿਕ ਹੈ | ਹਲਕਾ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ ਤੋਂ ਖ਼ਫ਼ਾ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ, 8 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਪਟਿਆਲਾ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

'ਆਪ' ਦੇ ਹਰਮੀਤ ਸਿੰਘ ਪਠਾਣ ਮਾਜਰਾ ਬਣੇ ਹਲਕਾ ਸਨੌਰ ਦੇ ਨਵੇਂ ਇੰਚਾਰਜ

ਭੁਨਰਹੇੜੀ 8 ਜੂਨ (ਧਨਵੰਤ ਸਿੰਘ)-ਪੰਚਾਇਤ ਸੰਮਤੀ ਭੁਨਰਹੇੜੀ ਦੇ ਸਾਬਕਾ ਚੇਅਰਮੈਨ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਆਮ ਆਦਮੀ ਪਾਰਟੀ ਨੇ ਹਲਕਾ ਸਨੌਰ ਦੇ ਇੰਚਾਰਜ ਨਿਯੁਕਤ ਕੀਤਾ ਹੈ, ਜਿਸ ਨਾਲ ਹਲਕੇ ਸਨੌਰ ਅੰਦਰ ਨਵੀਂ ਸਿਆਸੀ ਹਿਲਜੁਲ ਹੋਣੀ ਸੁਭਾਵਿਕ ਹੈ | ਹਲਕਾ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਡਾ. ਮੱਟੂ ਨਾਲ ਕੀਤੀ ਮੁਲਾਕਾਤ

ਸਮਾਣਾ, 8 ਜੂਨ (ਸਾਹਿਬ ਸਿੰਘ/ਪ੍ਰੀਤਮ ਸਿੰਘ ਨਾਗੀ)-ਚੁਣੇ ਗਏ 2364 ਈ. ਟੀ. ਟੀ. ਅਧਿਆਪਕਾਂ ਨੇ ਨਿਯੁਕਤੀ ਪੱਤਰ ਲੈਣ ਸਬੰਧੀ ਡਾ. ਅੰਬੇਦਕਰ ਮਹਾਂ ਸੰਘ ਪੰਜਾਬ ਦੇ ਕਨਵੀਨਰ ਡਾ. ਜਤਿੰਦਰ ਸਿੰਘ ਮੱਟੂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੂੰ 2364 ਅਧਿਆਪਕਾਂ ਨਾਲ ਹੋ ਰਹੇ ਧੱਕੇ ਤੋਂ ...

ਪੂਰੀ ਖ਼ਬਰ »

ਵਨੀਤ ਜਿੰਦਲ ਬਣੇ ਨਗਰ ਸੁਧਾਰ ਟਰੱਸਟ ਸਮਾਣਾ ਦੇ ਚੇਅਰਮੈਨ

ਸਮਾਣਾ, 8 ਜੂਨ (ਪ.ਪ. ਰਾਹੀਂ)-ਸਮਾਣਾ ਦੇ ਟਕਸਾਲੀ ਕਾਂਗਰਸੀ ਵਨੀਤ ਜਿੰਦਲ ਉਰਫ਼ ਸ਼ੰਕਰ ਜਿੰਦਲ ਨੂੰ ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਸਮਾਣਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਸਮਾਣਾ ਸਮੇਤ ਕਈ ਸ਼ਹਿਰਾਂ ਦੀਆਂ ਨਗਰ ਸੁਧਾਰ ਟਰੱਸਟਾਂ ਨੂੰ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 5384 ਵਿਅਕਤੀਆਂ ਨੇ ਹੈਪੇਟਾਈਟਸ ਦਾ ਇਲਾਜ ਕਰਵਾਉਣ ਲਈ ਸਰਕਾਰੀ ਹਸਪਤਾਲਾਂ ਦੀ ਲਈ ਓਟ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਹੁਣ ਤੱਕ ਹੈਪੇਟਾਈਟਸ ਸੀ ਦਾ ਇਲਾਜ ਕਰਵਾਉਣ ਲਈ 5384 ਵਿਅਕਤੀਆਂ ਨੇ ਸਰਕਾਰੀ ਰਾਜਿੰਦਰਾ ਤੇ ਮਾਤਾ ਕੁਸ਼ੱਲਿਆ ਹਸਪਤਾਲ 'ਚ ਨਾਮ ਦਰਜ ਕਰਵਾਏ ਹਨ | ਸਿਹਤ ਵਿਭਾਗ ਦੇ ਵੇਰਵਿਆਂ ਅਨੁਸਾਰ ਮਾਤਾ ਕੁਸ਼ੱਲਿਆ ਹਸਪਤਾਲ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਸੂਫ਼ੀਮਤ ਪੰਜਾਬੀ ਤਹਿਜ਼ੀਬ ਦੇ ਸੰਦਰਭ ਵਿਚ' ਵਿਸ਼ੇ 'ਤੇ ਵੈਬੀਨਾਰ

ਪਟਿਆਲਾ, 8 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ 'ਸੂਫ਼ੀਮਤ: ਪੰਜਾਬੀ ਤਹਿਜ਼ੀਬ ਦੇ ਸੰਦਰਭ ਵਿਚ' ਵਿਸ਼ੇ 'ਤੇ ...

ਪੂਰੀ ਖ਼ਬਰ »

'ਆਪ' ਤੇ ਅਕਾਲੀ ਪੰਜਾਬ ਦੇ ਹਮਦਰਦ ਹਨ ਤਾਂ ਮੋਦੀ ਦੇ ਘਰ ਦਾ ਘਿਰਾਓ ਕਰਨ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 8 ਜੂਨ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਪੰਜਾਬ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਅਤੇ ਆਮ ਆਦਮੀ ਪਾਰਟੀ ਵਲੋਂ ਦਿੱਤੇ ਜਾ ਰਹੇ ਧਰਨਿਆਂ ਨੂੰ ਰਾਜਨੀਤੀ ਚਮਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਦਾ ਡਰਾਈਵਰ ਟ੍ਰੇਨਿੰਗ ਸਕੂਲ ਮੁੜ ਚਾਲੂ ਕਰਵਾਉਣ 'ਤੇ ਸੜਕ ਸੁਰੱਖਿਆ ਬਾਰੇ ਸੈਮੀਨਾਰ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੋੜ)-ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ ਨੇ ਕਿਹਾ ਹੈ ਕਿ ਸੜਕੀ ਹਾਦਸਿਆਂ ਕਰਕੇ ਅਜਾਈਾ ਜਾਂਦੀਆਂ ਜਾਨਾਂ ਨੂੰ ਬਚਾਉਣ ਲਈ ਹਾਦਸਿਆਂ ਦੀ ਰੋਕਥਾਮ ਬਾਬਤ ਡਰਾਈਵਰਾਂ ਦੀ ਸਿਖਲਾਈ ਬਹੁਤ ਅਹਿਮ ਹੈ | ਚੇਅਰਮੈਨ ਸ਼ਰਮਾ ਅੱਜ ਪੀ. ...

ਪੂਰੀ ਖ਼ਬਰ »

ਡਾ. ਚਾਰੂ ਖੋਸਲਾ ਦੀ ਵਕਾਰੀ ਹਰਿਆਲੀ ਪੁਰਸਕਾਰ-2021 ਲਈ ਚੋਣ

ਬਨੂੜ, 8 ਜੂਨ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਦੇ ਵਿਦੇਸ਼ੀ ਮਾਮਲੇ ਵਿਭਾਗ ਦੀ ਸਹਾਇਕ ਡੀਨ ਡਾ. ਚਾਰੂ ਖੋਸਲਾ ਦੀ ਪੰਜਾਬ ਸਰਕਾਰ ਨੇ ਵਕਾਰੀ ਹਰਿਆਲੀ ਪੁਰਸਕਾਰ-2021 ਲਈ ਚੋਣ ਕੀਤੀ ਹੈ | ਉਨ੍ਹਾਂ ਨੂੰ ਇਹ ਪੁਰਸਕਾਰ ਊਰਜਾ ਪ੍ਰਬੰਧਨ ਤਹਿਤ ਖੇਤੀਬਾੜੀ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸ਼ਹਿਰ ਦਾ ਨਗਰ ਨਿਗਮ ਕਦੋਂ ਕੱਸੇਗਾ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਦੀ ਨਕੇਲ...?

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੋੜ)-ਮੱੁਖ ਮੰਤਰੀ ਦੇ ਸ਼ਹਿਰ ਦਾ ਨਗਰ ਨਿਗਮ ਅਕਸਰ ਨਾਜਾਇਜ਼ ਇਮਾਰਤ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਦਾਅਵਾ ਕਰਦਾ ਹੈ ਪਰ ਨਿਗਮ ਤੋਂ ਬਿਨਾਂ ਨਕਸ਼ਾ ਪਾਸ ਕਰਵਾਏ ਸ਼ਹਿਰ 'ਚ ਚੋਰੀ ਛੁਪੇ ਤੇਜ਼ੀ ਨਾਲ ਬਣ ਰਹੀਆਂ ਇਮਾਰਤਾਂ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਸੇਵਕ ਦਾ ਧਰਨਾ ਜਾਰੀ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੌੜ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਫਾਇਰ ਬਰਗੇਡ ਦਫ਼ਤਰ ਦੇ ਸਾਹਮਣੇ ਪਿਛਲੇ ਕਈ ਦਿਨਾਂ ਤੋਂ ਰੋਸ ...

ਪੂਰੀ ਖ਼ਬਰ »

ਕੈਪਟਨ ਵਲੋਂ ਕੇਸ ਦਰਜ ਕਰਵਾਉਣਾ ਤਾਨਾਸ਼ਾਹੀ ਕਦਮ-ਚੰਦੂਮਾਜਰਾ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ 'ਤੇ ਸੂਬੇ ਦੇ ਮੁੱਖ ਮੰਤਰੀ ਵਲੋਂ ਕੇਸ ਦਰਜ ਕਰਕੇ ਕਾਰਵਾਈ ਕਰਨ ਦਾ ਵਿਰੋਧ ਕਰਦਿਆਂ ਸਾਬਕਾ ਮੈਂਬਰ ...

ਪੂਰੀ ਖ਼ਬਰ »

ਆਖ਼ਰ ਕਦੋਂ ਬਣਨਗੀਆਂ ਰਿਆਸਤੀ ਸ਼ਹਿਰ ਨਾਭਾ ਦੀਆਂ ਟੁੱਟੀਆਂ ਸੜਕਾਂ-ਬਿੱਲੂ

ਨਾਭਾ, 8 ਜੂਨ (ਕਰਮਜੀਤ ਸਿੰਘ)-ਮਹਾਰਾਜਾ ਹੀਰਾ ਦੀ ਰਿਆਸਤੀ ਨਗਰੀ ਨਾਭਾ ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ | ਇਹ ਵਿਚਾਰ ਅਕਾਲੀ ਆਗੂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲ ਨੇ ਸਾਂਝਾ ਕੀਤੇ | ਉਨ੍ਹਾਂ ਕਿਹਾ ਕਿ ਸੜਕਾਂ ਦੀ ਹਾਲਤ ਬਹੁਤ ...

ਪੂਰੀ ਖ਼ਬਰ »

ਨਾਲੇ ਤੇ ਜੈਕਬ ਡਰੇਨ ਦੀ ਸਫ਼ਾਈ 'ਤੇ ਲੱਖਾਂ ਰੁਪਏ ਖ਼ਰਚਣ ਦੇ ਬਾਵਜੂਦ ਲੋਕ ਪ੍ਰੇਸ਼ਾਨ-ਹਰਪਾਲ ਜੁਨੇਜਾ

ਪਟਿਆਲਾ, 8 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਲੱਖਾਂ ਰੁਪਏ ਗੰਦੇ ਨਾਲੇ ਦੀ ਸਫ਼ਾਈ ਅਤੇ ਜੈਕਬ ਡਰੇਨ ਦੀ ਸਫ਼ਾਈ 'ਤੇ ਖ਼ਰਚਣ ਦੇ ਬਾਵਜੂਦ ਥੋੜੇ ਜਿਹੇ ਮੀਂਹ ਤੋਂ ਬਾਅਦ ਪੁਰੇ ਗੰਦੇ ...

ਪੂਰੀ ਖ਼ਬਰ »

ਜੂਨ '84 ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਹਾਦਰਗੜ੍ਹ, 8 ਜੂਨ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਦੇ ਭੋਗ ਅੱਜ ਪਾਏ ਗਏ | ਭੋਗ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੌਂਸਲ ਤੇ ਹੋਰ ਸੰਸਥਾਵਾਂ ਨੇ ਬੂਟੇ ਲਗਾਏ

ਬਨੂੜ, 8 ਜੂਨ (ਭੁਪਿੰਦਰ ਸਿੰਘ)-ਨਗਰ ਕੌਂਸਲ ਬਨੂੜ ਦੇ ਕਾਰਜਸਾਧਕ ਅਫ਼ਸਰ ਬਲਜਿੰਦਰ ਸਿੰਘ, ਲੇਖਾਕਾਰ ਪ੍ਰਮੋਦ ਕੁਮਾਰ, ਸੀ. ਐੱਫ਼. ਅਮਨਦੀਪ ਕੌਰ ਸਿੱਧੂ, ਸੈਨੇਟਰੀ ਇੰਸਪੈਕਰ ਦਲਜੀਤ ਸਿੰਘ ਆਦਿ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਮੌਕੇ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ...

ਪੂਰੀ ਖ਼ਬਰ »

ਪਿੰਡ ਝਿੱਲ ਦੇ ਨੌਜਵਾਨ 'ਆਪ' 'ਚ ਸ਼ਾਮਿਲ

ਪਟਿਆਲਾ, 8 ਜੂਨ (ਗੁਰਪ੍ਰੀਤ ਸਿੰਘ ਚੱਠਾ)-ਅੱਜ ਪਟਿਆਲਾ ਦਿਹਾਤੀ ਦੇ ਪਿੰਡ ਝਿੱਲ ਦੇ ਕਾਂਗਰਸ ਪਾਰਟੀ ਦੇ ਵਰਕਰ ਕਾਂਗਰਸ ਦੀ ਵਾਅਦਾ ਖ਼ਿਲਾਫ਼ੀ ਤੋਂ ਖ਼ਫ਼ਾ ਹੋ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਪਟਿਆਲਾ ਦਿਹਾਤੀ ਦੇ ਸੀਨੀਅਰ ਆਗੂ ਜਸਦੀਪ ਸਿੰਘ ...

ਪੂਰੀ ਖ਼ਬਰ »

ਬੀਬੀ ਡੌਲੀ ਨੂੰ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ

ਬਨੂੜ, 8 ਜੂਨ (ਭੁਪਿੰਦਰ ਸਿੰਘ)-ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਪੁੱਤਰੀ ਬੀਬੀ ਮਨਪ੍ਰੀਤ ਕੌਰ ਡੌਲੀ ਨੂੰ ਇਸਤਰੀ ਅਕਾਲੀ ਦਲ ਦਾ ਸੂਬਾਈ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਕੈਪਟਨ ਕੰਵਲਜੀਤ ਸਿੰਘ ਦੇ ਸਮਰਥਕਾਂ 'ਚ ਕਾਫ਼ੀ ਖ਼ੁਸ਼ੀ ਦੀ ਲਹਿਰ ਹੈ | ਇਨ੍ਹਾਂ ਆਗੂਆਂ ਨੇ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਤੇ ਕੋਰੋਨਾ ਵੈਕਸੀਨ ਘਪਲੇ ਨੂੰ ਲੈ ਕੇ ਕਾਂਗਰਸ ਦਾ ਚਿਹਰਾ ਹੋਇਆ ਬੇਨਕਾਬ-ਬੈਨੀਪਾਲ

ਬਨੂੜ, 8 ਜੂਨ (ਭੁਪਿੰਦਰ ਸਿੰਘ)-ਪੋਸਟ ਮੈਟਿ੍ਕ ਸ਼ਕਾਲਰਸ਼ਿਪ, ਮੰਡਲ ਕਮਿਸ਼ਨ ਬੋਰਡ ਤੇ ਕੋਰੋਨਾ ਵੈਕਸੀਨ ਘਪਲੇ ਨੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਦਲਿਤ ਤੇ ਪਛੜੇ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਉਮੀਦਵਾਰੀ ਹਾਸਲ ਕਰਨ ਲਈ ਪੋਸਟਰਬਾਜ਼ੀ ਦੀ ਜੰਗ ਜਾਰੀ

ਰਾਜਪੁਰਾ, 8 ਜੂਨ (ਰਣਜੀਤ ਸਿੰਘ)-ਜਿਉਂ-ਜਿਉਂ ਵਿਧਾਨ ਸਭਾ ਦੀਆਂ ਚੋਣਾਂ ਦੇ ਦਿਨ ਨੇੜੇ ਆਉਂਦੇ ਜਾ ਰਹੇ ਹਨ, ਉਸੇ ਹਿਸਾਬ ਨਾਲ ਰਾਜਨੀਤਕ ਪਾਰਟੀਆਂ 'ਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਦੀਆਂ ਸੂਚੀ ਲੰਬੀ ਹੁੰਦੀ ਜਾ ਰਹੀ ਹੈ | ਭਾਵੇਂ ਕਿ ਵਿਧਾਨ ਸਭਾ ਦੀ ਟਿਕਟ ਹਾਸਲ ਕਰਨ ...

ਪੂਰੀ ਖ਼ਬਰ »

ਹਲਕਾ ਘਨੌਰ 'ਚ ਨੌਜਵਾਨਾਂ ਦੀ ਮੰਗ 'ਤੇ ਆਏ ਹਾਂ-ਗੁਰਲਾਲ ਭੰਗੂ

ਘਨੌਰ, 8 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਦੇ ਨੌਜਵਾਨਾਂ ਵਲੋਂ ਵਾਰ-ਵਾਰ ਜ਼ੋਰ ਪਾਉਣ 'ਤੇ ਉਹ ਹਲਕੇ ਦੀ ਸੇਵਾ ਲਈ ਆਏ ਹਨ ਅਤੇ ਇੱਥੋਂ ਜਿੱਤ ਪ੍ਰਾਪਤ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ 'ਚ ਸੀਟ ਪਾਉਣਗੇ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਪਿੰਡਾਂ 'ਚ ਭੰਡੀ ਪ੍ਰਚਾਰ

ਸਮਾਣਾ, 8 ਜੂਨ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਸਰਕਾਰ ਖਿਲਾਫ਼ ਵੱਖ-ਵੱਖ ਪਿੰਡਾਂ 'ਚ ਜਾ ਕੇ ਭੰਡੀ ਪ੍ਰਚਾਰ ਕੀਤਾ | ਅਧਿਆਪਕਾਂ ਵਲੋਂ ਕਕਰਾਲਾ ਭਾਈਕਾ ਅਤੇ ਪਿੰਡ ਦੇਧਨਾ ਆਦਿ ਪਿੰਡਾਂ 'ਚ ਲੋਕਾਂ ...

ਪੂਰੀ ਖ਼ਬਰ »

ਚਰਨਜੀਤ ਸਿੰਘ ਬਰਾੜ ਵਲੋਂ ਖੇੜੀ ਗੁਰਨਾ ਕਿ੍ਕਟ ਟੂਰਨਾਮੈਂਟ ਦਾ ਪੋਸਟਰ ਜਾਰੀ

ਰਾਜਪੁਰਾ, 8 ਜੂਨ (ਜੀ.ਪੀ. ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀਦਾਰ ਸਿੰਘ ਖੇੜੀ ਗੁਰਨਾ ਦੀ ਅਗਵਾਈ 'ਚ ਕਿ੍ਕਟ ਟੂਰਨਾਮੈਂਟ ਦਾ ਪੋਸਟਰ ਜਾਰੀ ਕਰਨ ਦੇ ਲਈ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ. ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ-ਰੱਖੜਾ

ਨਾਭਾ, 8 ਜੂਨ (ਕਰਮਜੀਤ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਇਹ ਗੱਲ ਸਾਬਕਾ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਪਟਿਆਲਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਹਰਚੰਦ ਸਿੰਘ ਬਰਸਟ ਦੀ ਪ੍ਰੇਰਨਾ ਸਦਕਾ ਭਾਰੀ ਗਿਣਤੀ ਲੋਕ 'ਆਪ' 'ਚ ਸ਼ਾਮਿਲ

ਸਮਾਣਾ, 8 ਜੂਨ (ਹਰਵਿੰਦਰ ਸਿੰਘ ਟੋਨੀ/ਗੁਰਦੀਪ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਸਮਾਣਾ ਤੋਂ 'ਆਪ' ਦੇ ਸੰਭਾਵੀ ਉਮੀਦਵਾਰ ਹਰਚੰਦ ਸਿੰਘ ਬਰਸਟ ਜਿਨ੍ਹਾਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੇ ...

ਪੂਰੀ ਖ਼ਬਰ »

ਹਲਕਾ ਘਨੌਰ ਵਾਸੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 'ਚ 'ਆਪ' ਤੋਂ ਸੁਨਹਿਰੀ ਭਵਿੱਖ ਦੀ ਆਸ-ਸੰਧੂ

ਘਨੌਰ, 8 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਦੇ ਵਾਰਡ ਨੰਬਰ 3 'ਚ ਲੋਕਾਂ ਨੇ ਇਕੱਠ ਕਰਕੇ ਵਾਰਡ ਦੀਆਂ ਮੁਸ਼ਕਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੰਧੂ ਨੂੰ ਦੱਸੀਆਂ | ਇਸ ਮੌਕੇ ਜਿੱਥੇ ਗੁਰਪ੍ਰੀਤ ਸਿੰਘ ਸੰਧੂ ਨੇ ਵਾਰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵੈਬੀਨਾਰ ਕਰਵਾਇਆ

ਪਟਿਆਲਾ, 8 ਜੂਨ (ਗੁਰਵਿੰਦਰ ਸਿੰਘ ਔਲਖ)-ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਹਿੰਦੀ ਵਿਭਾਗ ਦੇ ਮੁਖੀ ਅਸਿ: ਪ੍ਰੋ. ਮੰਜੂ ਬਾਲਾ ਵਲੋਂ ਭਾਸ਼ਾ ਅਤੇ ਭਾਸ਼ਾ ਮਾਧਿਅਮ ਦੇ ਸਬੰਧ 'ਚ ਨਵੀਂ ਸਿੱਖਿਆ ਨੀਤੀ ਵਿਸ਼ੇ 'ਤੇ ...

ਪੂਰੀ ਖ਼ਬਰ »

ਸਕੂਲ ਸਿੱਖਿਆ ਦੇ ਖੇਤਰ 'ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ 'ਤੇ ਵਿੱਦਿਅਕ ਹਲਕਿਆਂ 'ਚ ਖੁਸ਼ੀ ਦੀ ਲਹਿਰ

ਪਟਿਆਲਾ, 8 ਜੂਨ (ਧਰਮਿੰਦਰ ਸਿੰਘ ਸਿੱਧੂ)-ਕੇਂਦਰ ਸਰਕਾਰ ਵਲੋਂ ਸਕੂਲ ਸਿੱਖਿਆ ਦੇ ਖੇਤਰ 'ਚ ਕੀਤੀ ਗਈ ਤਾਜ਼ਾ ਦਰਜਾਬੰਦੀ (ਪਰਫਾਰਮੈਂਸ ਗਰੇਡਿੰਗ ਦਰਜਾਬੰਦੀ) 'ਚ ਪੰਜਾਬ ਵਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ਤੋਂ ਲੋਕ ਅੱਕੇ-ਬਹਿਰੂ

ਦੇਵੀਗੜ੍ਹ, 8 ਜੂਨ (ਰਾਜਿੰਦਰ ਸਿੰਘ ਮੌਜੀ)-ਪਿਛਲੇ 7 ਸਾਲਾਂ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਜਾ ਰਹੀ ਹਰ ਮਹੀਨੇ ਦੇਸ਼ ਵਾਸੀਆਂ ਨਾਲ ਮਨ ਦੀ ਬਾਤ 'ਤੇ ਪ੍ਰਤੀਕਰਮ ਦਿੰਦਿਆਂ ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ...

ਪੂਰੀ ਖ਼ਬਰ »

ਨੱਸੂਪੁਰ ਵਿਖੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਸਮਾਣਾ, 8 ਜੂਨ (ਪ੍ਰੀਤਮ ਸਿੰਘ ਨਾਗੀ)-ਯੂਥ ਸਪੋਰਟਸ ਕਲੱਬ ਨੱਸੂਪੁਰ ਵਲੋਂ ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਪਿੰਡ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਸਾਬਕਾ ਸਰਪੰਚ ਅਗੰਰੇਜ਼ ਸਿੰਘ ਚੱਠਾ ਨੇ ਕੀਤਾ | ਟੂਰਨਾਮੈਂਟ 'ਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਭਾਗ ...

ਪੂਰੀ ਖ਼ਬਰ »

ਰਾਮ ਰਹੀਮ ਨਾਲ ਨਰਮੀ ਵਰਤਣਾ ਨਿਆਂਪਾਲਿਕਾ ਦੇ ਖ਼ਿਲਾਫ਼-ਸਹੌਲੀ

ਨਾਭਾ, 8 ਜੂਨ (ਕਰਮਜੀਤ ਸਿੰਘ)-ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਸਰਸਾ ਡੇਰਾ ਮੁਖੀ ਰਾਮ ਰਹੀਮ ਜੋ ਕਿ ਜਬਰ-ਜਨਾਹ ਮਾਮਲੇ, ਪੱਤਰਕਾਰ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਵਲੋਂ ਸੁਣਾਈ ਫ਼ੈਸਲੇ ਅਨੁਸਾਰ ਜੇਲ੍ਹ ਕੱਟ ਰਿਹਾ ਹੈ ਨੂੰ ਬਿਮਾਰੀ ਦਾ ਬਹਾਨਾ ਲਗਾ ਕੇ ...

ਪੂਰੀ ਖ਼ਬਰ »

ਵੈਕਸੀਨ ਘੁਟਾਲਾ ਕਰਨ ਵਾਲੇ ਸਿਹਤ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਗਿ੍ਫ਼ਤਾਰ ਕਰੇ ਸਰਕਾਰ-ਰੱਖੜਾ

ਪਟਿਆਲਾ, 8 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਤੇ ਜ਼ਿਲ੍ਹਾ ਪਟਿਆਲਾ ਅਕਾਲੀ ਦਲ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਇੱਥੇ ਆਖਿਆ ਹੈ ਕਿ ਵੈਕਸੀਨ ਘੋਟਾਲਾ ਕਰਨ ਵਾਲੇ ਸਿਹਤ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਸਰਕਾਰ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਮਿੰਟਾ ਦਾ ਪਿੰਡ ਸਿਉਣਾ ਵਿਖੇ ਸਨਮਾਨ

ਪਟਿਆਲਾ, 8 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦੇ ਮੈਂਬਰ ਨਿਯੁਕਤ ਕੀਤੇ ਗਏ ਸੁਖਵਿੰਦਰਪਾਲ ਸਿੰਘ ਮਿੰਟਾ ਦਾ ਪਿੰਡ ਸਿਉਣਾ ਵਿਖੇ ਸਾਬਕਾ ਸਰਪੰਚ ਇਕਬਾਲ ਸਿੰਘ ਦੀ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ

ਘਨੌਰ, 8 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਬਲਾਕ ਘਨੌਰ ਦੇ ਪਿੰਡਾਂ ਊਾਟਸਰ, ਤੇਪਲਾ, ਹਰਪਾਲਾਂ, ਸੰਭੁ ਖ਼ੁਰਦ, ਮੰਡੌਲੀ ਅਤੇ ਬੱਲੋਪੁਰ ਸਮੇਤ ਕਾਫ਼ੀ ਪਿੰਡਾਂ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਹਾਇਤਾ ਨਾਲ ਵਿਭਾਗ ਦੀਆਂ ਸਕੀਮਾਂ ਤਹਿਤ ਇੰਪੈਕਟ ਟੀਮ ਨੇ ...

ਪੂਰੀ ਖ਼ਬਰ »

ਬਾਬਾ ਅਜਾਪਾਲ ਸਿੰਘ ਦੀ ਬਰਸੀ ਸਮਾਗਮ ਸਬੰਧੀ ਵਿਸ਼ੇਸ਼ ਬੈਠਕ

ਨਾਭਾ, 8 ਜੂਨ (ਕਰਮਜੀਤ ਸਿੰਘ)-ਧੰਨ ਧੰਨ ਬਾਬਾ ਅਜਾਪਾਲ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮਾਂ ਸਬੰਧੀ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਦੀ ਇਕ ਵਿਸ਼ੇਸ਼ ਬੈਠਕ ਸੁਸਾਇਟੀ ਦੇ ਮੁੱਖ ਸੇਵਾਦਾਰ ਮਾਸਟਰ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨਾਂ ਨੇ ਫੜਿਆ 'ਆਪ' ਦਾ ਪੱਲਾ

ਪਟਿਆਲਾ, 8 ਜੂਨ (ਅ.ਸ. ਆਹਲੂਵਾਲੀਆ)-ਸ੍ਰੀ ਕਿ੍ਸ਼ਨ ਧਰਮਸ਼ਾਲਾ 'ਚ ਹੋਏ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਤਹਿਤ ਅਬਲੋਵਾਲ ਇਲਾਕੇ ਦੇ ਵੱਡੀ ਗਿਣਤੀ ਵਿਚ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ 'ਆਪ' ਦੇ ਸਾਬਕਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਮੇਜਰ ਆਰ. ...

ਪੂਰੀ ਖ਼ਬਰ »

ਮਾਨਵ ਸੇਵਾ ਮਿਸ਼ਨ ਨੇ ਲੋੜਵੰਦ ਪਰਿਵਾਰਾਂ ਨੰੂ ਰਾਸ਼ਨ ਵੰਡਿਆ

ਰਾਜਪੁਰਾ, 8 ਜੂਨ (ਰਣਜੀਤ ਸਿੰਘ)-ਇੱਥੇ ਮਾਨਵ ਸੇਵਾ ਮਿਸ਼ਨ ਦੇ ਪ੍ਰਧਾਨ ਰੰਜਨ ਹੰਸ ਦੀ ਦੇਖ-ਰੇਖ 'ਚ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ 200 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡਾ. ਸਤਪਾਲ ਅਤੇ ਰਾਕੇਸ਼ ਅਰੋੜਾ ਨੇ ਸੰਸਥਾ ...

ਪੂਰੀ ਖ਼ਬਰ »

ਆਪਸੀ ਕਾਟੋ ਕਲੇਸ਼ 'ਚ ਬੁਰੀ ਤਰ੍ਹਾਂ ਘਿਰੀ ਕੈਪਟਨ ਸਰਕਾਰ-ਪਠਾਣ ਮਾਜਰਾ

ਦੇਵੀਗੜ੍ਹ, 8 ਜੂਨ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਤੋਂ ਟਰਾਂਸਪੋਰਟ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਹਰਮੀਤ ਸਿੰਘ ਪਠਾਣ ਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਾਢੇ ਚਾਰ ...

ਪੂਰੀ ਖ਼ਬਰ »

ਪਿੰਡਾਂ ਦੀਆਂ ਹੋਰਨਾਂ ਔਰਤਾਂ ਲਈ ਸਿਮਰਜੀਤ ਕੌਰ ਬਣੀ ਚਾਨਣ ਮੁਨਾਰਾ

ਪਟਿਆਲਾ, 8 ਜੂਨ (ਅ.ਸ .ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਵੱਲ ਵਧਾਏ ਗਏ ਕਦਮਾਂ ਨਾਲ ਬਹੁਤ ਸਾਰੀਆਂ ਅਜਿਹੀਆਂ ਔਰਤਾਂ ਵੀ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਗਈਆਂ ਹਨ, ਜਿਨ੍ਹਾਂ ਨੇ ਆਰਥਿਕ ਪੱਖੋਂ ਸਵੈ-ਨਿਰਭਰ ਹੋਣ ਬਾਰੇ ਕਦੇ ਸੋਚਿਆ ਹੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ '84 ਦੇ ਸਿੱਖ ਸ਼ਹੀਦਾਂ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਲਗਾਈ

ਪਟਿਆਲਾ, 8 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 1984 ਦੇ ਸਿੱਖ ਸ਼ਹੀਦਾਂ ਨੂੰ ਸਮਰਪਿਤ ਵਿਦਿਆਰਥੀ ਜਥੇਬੰਦੀ ਡੀ. ਐੱਸ. ਓ. ਵਲੋਂ ਪੋਸਟਰ ਪ੍ਰਦਰਸ਼ਨੀ ਲਗਾਈ ਗਈ | ਇਸ ਸਮੇਂ ਪੈੱ੍ਰਸ ਬਿਆਨ ਜਾਰੀ ਕਰਦਿਆਂ ਡੀ. ਐੱਸ. ਓ. ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਅਬਲੋਵਾਲ ਦਾ ਕੌਮੀ ਸਕੱਤਰ ਜਨਰਲ ਬਣਨ 'ਤੇ ਸਨਮਾਨ

ਪਟਿਆਲਾ, 8 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਬਾਜੀਗਰ ਵਿੰਗ ਦੀ ਹੰਗਾਮੀ ਮੀਟਿੰਗ ਕੌਮੀ ਸਕੱਤਰ ਜਨਰਲ ਸੁਖਬੀਰ ਸਿੰਘ ਅਬਲੋਵਾਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਵਿਖੇ ਹੋਈ, ਜਿਸ 'ਚ ਬਾਜੀਗਰ ਭਾਈਚਾਰੇ ਦੇ ਸੀਨੀਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX