ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਫਰੀਦਕੋਟ

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 8 ਜੁੂਨ (ਸਰਬਜੀਤ ਸਿੰਘ)-ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਪੰਜਾਬ ਸਰਕਾਰ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਵਿਚ ਵਾਧਾ ਕਰਨ, ਪਿਛਲੇ ਢਾਈ ਸਾਲ ਤੋਂ ਮਹਿੰਗਾਈ ਭੱਤੇ ਦੀਆਂ ਬਣਦੀਆਂ ਪੰਜ ਕਿਸ਼ਤਾਂ ਜਾਰੀ ਨਾ ਕਰਨ, ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕਰਨ, ਦਸ-ਪੰਦਰਾਂ ਸਾਲ ਦੀ ਨੌਕਰੀ ਕਰ ਰਹੇ ਕੱਚੇ, ਠੇਕਾ/ਆਊਟਸੋਰਸਿਜ਼ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਤੇ 200/-ਰੁਪਏ ਜਜੀਆ ਟੈਕਸ ਵਾਪਸ ਨਾ ਲੈਣ ਤੋਂ ਟਾਲ ਮਟੋਲ ਕਰਨ ਅਤੇ ਹੋਰ ਭੱਖਦੀਆਂ ਮੰਗਾਂ ਨਾ ਮੰਨਣ ਦੇ ਰੋਸ 'ਚ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਕੇ ਰੋਸ ਰੈਲੀ ਕੀਤੀ | ਇਸ ਰੋੋਸ ਰੈਲੀ ਨੂੰ ਮਨਿਸਟਰੀਅਲ ਸਟਾਫ਼ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਤੋਂ ਇਲਾਵਾ ਅਧਿਆਪਕ ਸੂਬਾਈ ਆਗੂ ਪ੍ਰੇਮ ਚਾਵਲਾ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਪੈਨਸ਼ਨਰ ਸੂਬਾਈ ਆਗੂ ਅਸ਼ੋਕ ਕੌਸ਼ਲ, ਪ. ਸ. ਸ. ਫ. ਦੇ ਸੂਬਾਈ ਆਗੂ ਜਤਿੰਦਰ ਕੁਮਾਰ, ਬਲਬੀਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਸੁਖਵਿੰਦਰ ਸਿੰਘ ਸੁੱਖੀ ਜ਼ਿਲ੍ਹਾ ਪ੍ਰਧਾਨ ਡੀ. ਟੀ. ਐੱਫ, ਦੇਸ ਰਾਜ ਗੁੱਜਰ, ਸੋਮਨਾਥ ਅਰੋੜਾ, ਜਗਤਾਰ ਸਿੰਘ ਗਿੱਲ, ਹਰਪਾਲ ਸਿੰਘ ਮਚਾਕੀ, ਸਤੀਸ਼ ਕੁਮਾਰ, ਸੇਵਕ ਸਿੰਘ, ਅਮਰਜੀਤ ਸਿੰਘ ਪੰਨੂ, ਗਗਨਦੀਪ ਸਿੰਘ, ਇਕਬਾਲ ਸਿੰਘ ਮੰਘੇਡਾ, ਕੁਲਦੀਪ ਸਿੰਘ ਸਹਿਦੇਵ, ਜਸਵੀਰ ਸਿੰਘ ਮਾਨ, ਕੁਲਵਿੰਦਰ ਸਿੰਘ ਮੌੜ, ਸੰਤ ਸਿੰਘ, ਕਸ਼ਿਸ਼ ਧਵਨ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਕੈਪਟਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਤੇ ਪੈਨਸ਼ਨਰ ਵਰਗ ਲਈ ਹੁਣ ਤੱਕ ਦੀ ਸਭ ਤੋਂ ਨਖਿੱਧ ਸਰਕਾਰ ਸਾਬਤ ਹੋਈ ਹੈ, ਜਿਸਨੇ ਪਿਛਲੀ ਵਿਧਾਨ ਸਭਾ ਵਲੋਂ ਕੱਚੇ ਮੁਲਾਜ਼ਮ ਰੈਗੂਲਰ ਕਰਨ ਲਈ ਪਾਸ ਕੀਤੇ ਐਕਟ ਵਿਚ ਸੋਧ ਕਰਨ ਦੇ ਨਾਂਅ 'ਤੇ ਹੀ ਸਵਾ ਚਾਰ ਸਾਲ ਦਾ ਸਮਾਂ ਬਰਬਾਦ ਕਰਕੇ ਹਜ਼ਾਰਾਂ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ 'ਜਿਊਾਦੀਆਂ ਲਾਸ਼ਾਂ' ਵਿਚ ਤਬਦੀਲ ਕਰ ਦਿੱਤਾ ਹੈ | ਬੁਲਾਰਿਆਂ ਵਲੋਂ ਡੀ. ਸੀ. ਦਫ਼ਤਰ ਜੋ ਕਿ ਲੰਬੇ ਸਮੇਂ ਤੋਂ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਸਫ਼ਾਈ ਸੇਵਕ ਕਰਮਚਾਰੀ ਜੋ ਕਿ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਹਨ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ | ਬੁਲਾਰਿਆਂ ਨੇ ਦੱਸਿਆ ਕਿ 9 ਜੂਨ ਨੂੰ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਪ੍ਰੈੱਸ ਕਾਨਫ਼ਰੰਸ ਕਰਕੇ ਪਰਦਾਫਾਸ਼ ਕੀਤਾ ਜਾਵੇਗਾ ਤੇ 22 ਜੂਨ ਨੂੰ ਜਲੰਧਰ ਵਿਖੇ ਦੇਸ਼ ਭਗਤ ਹਾਲ ਵਿਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ | ਇਸ ਮੌਕੇ ਅਮਰੀਕ ਸਿੰਘ ਸੰਧੂ ਸੂਬਾਈ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਕੰਨ ਖੋਲ੍ਹਣ ਲਈ ਪੰਜਾਬ ਦੇ ਸਮੂਹ ਦਫ਼ਤਰਾਂ ਵਿਚ 15 ਜੂਨ ਤੋਂ 18 ਜੂਨ ਤੱਕ ਮਨਿਸਟਰੀਅਲ ਕਾਮੇ ਗੇਟ ਰੈਲੀਆਂ ਕਰਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਮੁਲਾਜ਼ਮ ਵਰਗ ਨੂੰ ਹੋਰ ਜਾਗਰੂਕ ਕਰਨਗੇ | ਜੇਕਰ ਸਰਕਾਰ ਇਨ੍ਹਾਂ ਐਕਸ਼ਨਾਂ ਉਪਰੰਤ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਕਰਨ ਵਿਚ ਹਰਕਤ ਵਿਚ ਨਾ ਆਈ ਤਾਂ ਰਾਜ ਦਾ ਸਮੂਹ ਮਨਿਸਟਰੀਅਲ ਕਾਮਾ ਮਿਤੀ 22 ਨੂੰ ਦਫ਼ਤਰਾਂ ਤੋਂ ਵਾਕਆਊਟ ਕਰ ਜਾਵੇਗਾ ਤੇ 23 ਤੋਂ 27 ਜੂਨ ਤੱਕ (ਕੇਵਲ ਕਵਿਡ-19 ਸਬੰਧੀ ਹੀ ਕੰਮ ਕੀਤੇ ਜਾਣਗੇ) ਕਲਮਛੋੜ ਹੜਤਾਲ 'ਤੇ ਚਲੇ ਜਾਣਗੇ | ਹੜਤਾਲ ਦੌਰਾਨ ਕੋਈ ਵੀ ਕਲੈਰੀਕਲ ਕਾਮਾ ਮੈਨੂਅਲ/ਆਨਲਾਈਨ ਕੰਮ ਨਹੀਂ ਕਰੇਗਾ | ਇਸ ਮੌਕੇ ਇਹ ਐਲਾਨ ਵੀ ਕੀਤਾ ਕਿ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਭਰ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕਾਂਗਰਸ ਪਾਰਟੀ ਨੂੰ ਸਬਕ ਸਿਖਾਇਆ ਜਾਵੇਗਾ |

ਜ਼ਿਲ੍ਹਾ ਪੁਲਿਸ ਨੇ ਸੁਲਝਾਈ ਅੰਨੇ੍ਹ ਕਤਲ ਦੀ ਗੁੱਥੀ

ਭੈਣ ਵਲੋਂ ਹੀ ਆਪਣੇ ਪ੍ਰੇਮੀਆਂ ਨਾਲ ਮਿਲ ਕੇ ਕਰਵਾਇਆ ਗਿਆ ਸੀ ਭਰਾ ਦਾ ਕਤਲ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਦੀਆਂ ਹਦਾਇਤਾਂ ਤਹਿਤ ਰਾਜਪਾਲ ਸਿੰਘ ਹੁੰਦਲ ਐੱਸ. ਪੀ. (ਡੀ) ਅਤੇ ਹਰਵਿੰਦਰ ਸਿੰਘ ਚੀਮਾ ਡੀ. ਐੱਸ. ਪੀ. (ਸ. ਡ.) ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਅਰਥੀ ਫੂਕ ਮੁਜ਼ਾਹਰਾ

ਮਲੋਟ, 8 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਮਲੋਟ ਵਲੋਂ ਕੋਰਟ ਰੋਡ ਮਲੋਟ ਵਿਖੇ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਮਿੱਡੂਖੇੜਾ: ਕੋਵਿਡ ਸੈਂਪਲਿੰਗ ਟੀਮ 'ਤੇ ਹਮਲਾ

ਮੰਡੀ ਕਿੱਲਿਆਂਵਾਲੀ, 8 ਜੂਨ (ਇਕਬਾਲ ਸਿੰਘ ਸ਼ਾਂਤ)-ਪਿੰਡ ਮਿੱਡੂਖੇੜਾ ਵਿਖੇ ਇਕ ਵਿਅਕਤੀ ਨੇ ਕੋਵਿਡ-19 ਦੇ ਸੈਂਪਲਿੰਗ ਸਟਾਫ਼ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਅਤੇ ਸਰਕਾਰੀ ਇਮਾਰਤ ਦੇ ਖਿੜਕੀ-ਦਰਵਾਜਿਆਂ ਦੀ ਭੰਨ-ਤੋੜ ਕੀਤੀ | ਸਿਹਤ ਅਮਲੇ ਨੇ ਅੰਦਰ ਵੜ ਕੇ ਜਾਨ ਬਚਾਈ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ 15 ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰੇਗੀ-ਆਗੂ

ਫ਼ਰੀਦਕੋਟ, 8 ਜੂਨ (ਸਤੀਸ਼ ਬਾਗ਼ੀ)-ਇਕ ਪਾਸੇ ਦੇਸ਼ ਦਾ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਦਿੱਲੀ ਸਰਕਾਰ ਪਾਸੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਦੇਸ਼ ਦੀਆਂ ਸਾਰੀਆਂ ਹੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਕਰਦਾ ਆ ਰਿਹਾ ਹੈ, ਜਦਕਿ ...

ਪੂਰੀ ਖ਼ਬਰ »

ਡੀ.ਸੀ. ਨੇ ਕੋਰੋਨਾ ਮੁਕਤ ਪਿੰਡ ਅਭਿਆਨ ਤਹਿਤ ਅਧਿਕਾਰੀਆਂ/ਸੈਕਟਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ, 8 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ-2 ਤਹਿਤ ਸ਼ੁਰੂ ਕੀਤੇ ਗਏ ਕੋਰੋਨਾ ਮੁਕਤ ਪਿੰਡ ਅਭਿਆਨ ਤਹਿਤ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਚੱਲ ਰਹੇ ਟੀਕਾਕਰਨ, ਟੈਸਟਿੰਗ ਤੇ ਜਾਗਰੂਕਤਾ ਮੁਹਿੰਮ ਆਦਿ ਸਬੰਧੀ ਜਾਣਕਾਰੀ ਲੈਣ ਤੇ ਇਸ ...

ਪੂਰੀ ਖ਼ਬਰ »

ਸ਼ੂਗਰ ਦੇ ਮਰੀਜ਼ ਬਲੈਕ ਫੰਗਸ ਤੋਂ ਰਹਿਣ ਸੁਚੇਤ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਦੇਖ-ਰੇਖ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਬਲੈਕ ਫੰਗਸ ...

ਪੂਰੀ ਖ਼ਬਰ »

ਟੈਲੀਫ਼ੋਨ ਐਕਸਚੇਂਜ 'ਚੋਂ ਸਮਾਨ ਚੋਰੀ ਕਰਨ ਵਾਲੀਆਂ ਦੋ ਔਰਤਾਂ ਕਾਬੂ

ਮੰਡੀ ਬਰੀਵਾਲਾ, 8 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਗੋਰੀ ਦੇਵੀ ਪੁੱਤਰੀ ਪਿਆਰੇ ਲਾਲ ਵਾਸੀ ਗੋਨਿਆਣਾ, ਨਾਸਜ ਦੇਵੀ ਪੁੱਤਰੀ ਬੇਅੰਤ ਵਾਸੀ ਗੋਨਿਆਣਾ ਵਿਰੁੱਧ ਧਾਰਾ 380, 454 ਆਈ. ਪੀ. ਸੀ. ਅਧੀਨ ਮੁਕੱਦਮਾ ਨੰ: 54 ਦਰਜ ਕਰ ਲਿਆ ਹੈ | ਏ.ਐੱਸ.ਆਈ. ਮਨਜਿੰਦਰ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਸਮੇਂ 'ਚ ਹੋਈ ਤਬਦੀਲੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਫ਼ਰੀਦਕੋਟ, 8 ਜੂਨ (ਜਸਵੰਤ ਸਿੰਘ ਪੁਰਬਾ)-ਰਾਜ ਸਰਕਾਰ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਵਿਚ ਸੁਧਾਰ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦਾ 10 ਜੂਨ 2021 ਤੋਂ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਤੇ ਹੁਣ ਸੇਵਾ ਕੇਂਦਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 52 ਨਵੇਂ ਮਾਮਲੇ ਆਏ, 1 ਦੀ ਮੌਤ

ਫ਼ਰੀਦਕੋਟ, 8 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 52 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਫ਼ਰੀਦਕੋਟ, 8 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ 15 ਗ੍ਰਾਮ 38 ਮਿਲੀਗ੍ਰਾਮ ਹੈਰੋਇਨ ਤੇ 15 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ...

ਪੂਰੀ ਖ਼ਬਰ »

ਬੇਰੁਜ਼ਗਾਰਾਂ 'ਤੇ ਲਾਠੀਚਾਰਜ ਸਰਕਾਰੀ ਜਬਰ- ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਦੇ ਸ਼ਹਿਰ ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਸਰਕਾਰੀ ਜਬਰ ਹੈ, ਜਿਹੜਾ ਬੇਰੁਜ਼ਗਾਰਾਂ ਦੀ ਆਵਾਜ਼ ਬੰਦ ਕਰਕੇ ਹੱਕਾਂ-ਹਿੱਤਾਂ ਦੀ ਲੜਾਈ ...

ਪੂਰੀ ਖ਼ਬਰ »

ਪਰਸ ਮੋੜ ਕੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ

ਦੋਦਾ, 8 ਜੂਨ (ਰਵੀਪਾਲ)-ਪਿੰਡ ਛੱਤਿਆਣਾ ਦੇ ਗੁਰਚਰਨ ਸਿੰਘ ਗੋਪੀ ਨੇ ਪਰਸ ਮੋੜ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੱਲਰ ਦੇ ਜਸਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਦਾ ਆਪਣੇ ਮੋਟਰਸਾਇਕਲ 'ਤੇ ਕਿਸੇ ਕੰਮ ਲਈ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਅਰੁਣਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟਸ ਅਧੀਨ ਫ਼ਿਰੋਜ਼ਪੁਰ ਰੋਡ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ. ਐੱਡ. ਸ਼ੈਸ਼ਨ 2019-21 ਦੇ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਨਤੀਜਾ ਪੰਜਾਬ ...

ਪੂਰੀ ਖ਼ਬਰ »

ਇਕ ਹਫ਼ਤੇ ਤੋਂ ਨਹਿਰ ਬੰਦੀ ਤੇ ਨੰਦਗੜ੍ਹ ਏ.ਪੀ. ਫੀਡਰ ਦੀ ਠੱਪ ਸਪਲਾਈ ਤੋਂ ਕਿਸਾਨ ਪ੍ਰੇਸ਼ਾਨ

ਮੰਡੀ ਲੱਖੇਵਾਲੀ, 8 ਜੂਨ (ਮਿਲਖ ਰਾਜ)-ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੰਦੇ ਭਾਗਸਰ ਮਾਈਨਰ ਵਿਚ ਨੰਦਗੜ੍ਹ ਤੇ ਸੰਮੇਵਾਲੀ ਵਿਚਕਾਰ ਪਏ ਪਾੜ ਕਾਰਨ ਨਹਿਰ ਬੰਦ ਪਈ ਹੈ, ਜਿਸ ਕਾਰਨ ਇਲਾਕੇ ਦੇ ਕਿਸਾਨ ਬੇਹੱਦ ਪ੍ਰੇਸ਼ਾਨ ਹੋਏ ਪਏ ਹਨ | ਇਨ੍ਹਾਂ ...

ਪੂਰੀ ਖ਼ਬਰ »

ਸਕੂਲਾਂ 'ਚ ਆਨਲਾਈਨ ਸ਼ੁਰੂ ਕੀਤੀ ਬਾਲ ਸਭਾ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਮੁਕਤਸਰ ਸਾਹਿਬ, ਮਲੋਟ, 8 ਜੂਨ (ਰਣਜੀਤ ਸਿੰਘ ਢਿੱਲੋਂ, ਪਾਟਿਲ, ਬਰਾੜ)-ਸਿੱਖਿਆ ਮੰਤਰੀ ਵਿਜੈ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਕੋਰੋਨਾ ਸਮੇਂ ਦੌਰਾਨ ਵੀ ਸਰਕਾਰੀ ਸਕੂਲਾਂ ਵਿਚ ਬਾਲ ਸਭਾ ਨਿਰਵਿਘਨ ਚੱਲ ਰਹੀ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਫ਼ਰੀਦਕੋਟ, 8 ਜੂਨ (ਜਸਵੰਤ ਸਿੰਘ ਪੁਰਬਾ)-ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਤੀਜੇ ਵਰੇ੍ਹ ਬੂਟੇ ਲਗਾਉਣ ਦੀ ਸ਼ੁਰੂਆਤ ਅੱਜ ਬੂਟੇ ਲਗਾ ਕੇ ਕੀਤੀ ਗਈ | ਸੁਸਾਇਟੀ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ 8 ਮੋਬਾਈਲ ਬਰਾਮਦ, 8 ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 8 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਲਾਗਾਤਰ ਤੀਜੇ ਦਿਨ ਕੀਤੀ ਗਈ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਵਲੋਂ 8 ਹੋਰ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ 'ਚ 15 ਮੋਬਾਈਲ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਪੁਲਿਸ ਨਿਭਾਅ ਰਹੀ ਹੈ ਆਪਣੀ ਅਹਿਮ ਭੂਮਿਕਾ- ਚੌਕੀ ਇੰਚਾਰਜ

ਬਰਗਾੜੀ, 8 ਜੂਨ (ਸੁਖਰਾਜ ਸਿੰਘ ਗੋਂਦਾਰਾ)-ਜ਼ਿਲ਼੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦਿਆ ਪੁਲਿਸ ਆਪਣੀ ਡਿਊਟੀ ਪੂਰੀ ਮੁਸ਼ਤੈਦੀ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਰਹੀ ਹੈ, ਜਿਸ ਦੀ ਬਦੌਲਤ ਲੋਕ ਕੋਰੋਨਾ ਸੰਕਟ 'ਚ ਉਭਰਣ ...

ਪੂਰੀ ਖ਼ਬਰ »

ਸੀ. ਐੱਚ. ਸੀ. ਬਾਜਾਖਾਨਾ ਤੇ ਗਰਾਮ ਪੰਚਾਇਤਾਂ ਦਾ ਜ਼ਮੀਨ ਵਾਲਾ ਰੌਲਾ ਸਮਾਪਤ

ਬਾਜਾਖਾਨਾ, 8 ਜੂਨ (ਜਗਦੀਪ ਸਿੰਘ ਗਿੱਲ)-ਸੀ. ਐੱਚ. ਸੀ. ਬਾਜਾਖਾਨਾ ਵਿਖੇ ਮੁਰੰਮਤ ਅਤੇ ਕੁਝ ਨਵੇਂ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਕਰਕੇ ਕਸਬਾ ਬਾਜਾਖਾਨਾ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਸੀ. ਐੱਚ. ਸੀ. ਬਾਜਾਖਾਨਾ ਦੇ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਵਲੋਂ ...

ਪੂਰੀ ਖ਼ਬਰ »

ਭਾਕਿਯੂ ਵਲੋਂ ਦੂਜੇ ਦਿਨ ਵੀ ਮੁੱਖ ਮਾਰਗ 'ਤੇ ਆਵਾਜਾਈ ਰੋਕ ਕੇ ਪ੍ਰਦਰਸ਼ਨ

ਕੋਟਕਪੂਰਾ, 8 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਬਿਜਲੀ ਗਰਿੱਡ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਦਿੱਤਾ ਗਿਆ | ਦੂਜੇ ਦਿਨ ਮੁੱਖ ਮਾਰਗ 'ਤੇ ਕਿਸਾਨ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਗਿ੍ਫ਼ਤਾਰੀ ਦੀ ਡੀ.ਟੀ.ਐੱਫ਼. ਵਲੋਂ ਨਿਖੇਧੀ

ਮੰਡੀ ਕਿੱਲਿਆਂਵਾਲੀ, 8 ਜੂਨ (ਇਕਬਾਲ ਸਿੰਘ ਸ਼ਾਂਤ)-ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਅੱਜ ਪਟਿਆਲਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੀ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਇਕਾਈ ਲੰਬੀ ਨੇ ...

ਪੂਰੀ ਖ਼ਬਰ »

ਅਨੁੂਪ੍ਰਤਾਪ ਦੀ ਨਿਯੁਕਤੀ ਨਾਲ ਪਾਰਟੀ ਮਜ਼ਬੂਤ ਹੋਵੇਗੀ- ਵਿਰਕ

ਕੋਟਕਪੂਰਾ, 8 ਜੂਨ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ 'ਚ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ ਨੂੰ ਕੌਮੀ ਮੀਤ ਪ੍ਰਧਾਨ ਬਣਾਏ ਜਾਣ ਨਾਲ ਯੂਥ ਵਿੰਗ ਦੇ ਨਾਲ-ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਹੋਈ

ਕੋਟਕਪੂਰਾ, 8 ਜੂਨ (ਮੋਹਰ ਸਿੰਘ ਗਿੱਲ)-ਪੈਨਸ਼ਨਰਜ ਐਸੋਸੀਏਸ਼ਨ ਸੰਚਾਲਨ ਮੰਡਲ ਕੋਟਕਪੂਰਾ ਤੇ ਸਾਂਝੀ ਤਾਲਮੇਲ ਐਕਸ਼ਨ ਕਮੇਟੀ ਦੀ ਮੀਟਿੰਗ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਜ ਅਤੇ ਮੁਲਾਜ਼ਮਾਂ ਦੀਆਂ ਲਮਕਦੀਆਂ ਮੰਗਾਂ 'ਤੇ ਵਿਚਾਰ ...

ਪੂਰੀ ਖ਼ਬਰ »

ਹੈਲਥ ਫ਼ਾਰ ਆਲ ਸੁਸਾਇਟੀ ਨੇ ਸ਼ੀਲਡਾਂ ਵੰਡੀਆਂ

ਫ਼ਰੀਦਕੋਟ, 8 ਜੂਨ (ਚਰਨਜੀਤ ਸਿੰਘ ਗੋਂਦਾਰਾ)-ਹੈਲਥ ਫ਼ਾਰ ਆਲ ਸੁਸਾਇਟੀ ਰਜਿ ਫ਼ਰੀਦਕੋਟ ਵਲੋਂ ਫ਼ਰੰਟ ਲਾਈਨ 'ਤੇ ਕੰਮ ਕਰ ਰਹੇ ਸੀ.ਐੱਚ.ਓ.(ਕਮਿਉਨਿਟੀ ਹੈਲਥ ਅਫ਼ਸਰ) ਨੂੰ ਸਥਾਨਕ ਸਿਵਲ ਹਸਪਤਾਲ 'ਚ ਇਕ ਸੰਖੇਪ ਸਮਾਗਮ ਦੌਰਾਨ ਸ਼ੀਲਡਾਂ ਅਤੇ ਸੈਨੀਟਾਈਜ਼ਰ ਵੰਡੇ ਗਏ | ਇਸ ...

ਪੂਰੀ ਖ਼ਬਰ »

ਗੌਰਵ ਕੱਕੜ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਬਣੇ ਪ੍ਰਧਾਨ

ਫ਼ਰੀਦਕੋਟ, 8 ਜੁੂਨ (ਸਰਬਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੁਰਗੇਸ਼ ਸ਼ਰਮਾ ਵਲੋਂ ਅੱਜ ਗੌਰਵ ਕੱਕੜ ਨੂੰ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਐਲਾਨਿਆ ਗਿਆ ਤੇ ਫੁੱਲਾਂ ਦਾ ਹਾਰ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਗਿਆ | ...

ਪੂਰੀ ਖ਼ਬਰ »

ਡਾ. ਬਲਦੇਵ ਸਿੰਘ ਔਲਖ ਭਾਜਪਾ ਦੇ ਮੰਡਲ ਪ੍ਰਧਾਨ ਨਿਯੁਕਤ

ਕੋਟਕਪੂਰਾ, 8 ਜੂਨ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੁਰਗੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਕੋਟਕਪੂੁਰਾ ਵਿਖੇ ਹੋਈ | ਇਸ ਦੌਰਾਨ ਮੰਡਲ ਪੰਜਗਰਾਈਾ ਕਲਾਂ ਤੇ ਜੈਤੋ ਮੰਡਲ ਦੇ ਪ੍ਰਧਾਨਾਂ ਦੀ ਨਿਯੁਕਤੀ ਸਮੇਂ ਸੁਨੀਤਾ ...

ਪੂਰੀ ਖ਼ਬਰ »

ਈ.ਟੀ.ਟੀ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ

ਕੋਟਕਪੂਰਾ, 8 ਜੂਨ (ਮੋਹਰ ਸਿੰਘ ਗਿੱਲ)-ਈ. ਟੀ. ਟੀ. ਅਧਿਆਪਕ ਯੂਨੀਅਨ ਫ਼ਰੀਦਕੋਟ ਦੀ ਇਕ ਅਹਿਮ ਮੀਟਿੰਗ ਜੂਮ ਐਪ 'ਤੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਅਮਰ ਦੀ ਰਹਿਨੁਮਾਈ ਹੇਠ ਬੁਲਾਈ ਗਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਸੁੱਖੀ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਟੈਕਸੀ ਡਰਾਈਵਰਾਂ ਦਾ ਕੰਮਕਾਜ ਵੀ ਹੋਇਆ ਠੱਪ

ਫ਼ਰੀਦਕੋਟ, 8 ਜੂਨ (ਚਰਨਜੀਤ ਸਿੰਘ ਗੋਂਦਾਰਾ)-ਦੇਸ਼ 'ਚ ਪਿਛਲੇ ਸਾਲ ਤੋਂ ਆਈ ਕੋਰੋਨਾ ਦੀ ਭਿਆਨਕ ਬਿਮਾਰੀ ਕਾਰਨ ਜਿੱਥੇ ਕਾਫ਼ੀ ਕਾਰੋਬਾਰ ਪ੍ਰਭਾਵਿਤ ਹੋਏ ਹਨ ਅਤੇ ਕਈ ਕੰਮਕਾਜ ਠੱਪ ਹੋ ਗਏ ਹਨ | ਉਥੇ ਟੈਕਸੀ ਡਰਾਈਵਰਾਂ ਦਾ ਕੰਮ ਵੀ ਪਿਛਲੇ ਕਾਫ਼ੀ ਸਮੇਂ ਤੋਂ ਤਕਰੀਬਨ ...

ਪੂਰੀ ਖ਼ਬਰ »

ਮੈਰਿਟ ਸ਼ਕਾਲਰਸ਼ਿਪ 'ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 8 ਜੂਨ (ਮੋਹਰ ਸਿੰਘ ਗਿੱਲ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਅੰਦਰ ਛੁੱਪੀਆਂ ਪ੍ਰਤਿਭਾਵਾਂ ਨੂੰ ਪ੍ਰਫੁਲਿਤ ਕਰਨ ਲਈ ਨੈਸ਼ਨਲ ਮੀਨਜ਼ ਕੰਮ ਮੈਰਿਟ ਸਕਾਲਰਸ਼ਿਪ 2020 ਦਾ ਨਤੀਜਾ ਐਲਾਨਿਆ ਗਿਆ | ਪ੍ਰਭਜੋਤ ਸਿੰਘ ਪਿ੍ੰਸੀਪਲ ਡਾ. ਚੰਦਾ ਸਿੰਘ ਮਰਵਾਹ ...

ਪੂਰੀ ਖ਼ਬਰ »

ਅਕਾਲੀ ਦਲ ਸੰਯੁਕਤ ਵਲੋਂ ਜਥੇਬੰਦਕ ਢਾਂਚਾ ਬਣਾਉਣਾ ਸ਼ਲਾਘਾਯੋਗ- ਜਥੇ. ਨੰਗਲ

ਕੋਟਕਪੂਰਾ, 8 ਜੂਨ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਜਥੇਦਾਰ ਮੱਖਣ ਸਿੰਘ ਨੰਗਲ ਨੇ ਪਾਰਟੀ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਨਵੇਂ ਜਥੇਬੰਦਕ ਢਾਂਚਾ ...

ਪੂਰੀ ਖ਼ਬਰ »

ਦਰਿਆ ਸਤਲੁਜ 'ਚ ਬੁੱਢੇ ਨਾਲੇ ਦਾ ਪਾਣੀ ਪੈਣਾ ਬੰਦ ਕਰਾਵੇ ਸਰਕਾਰ- ਵਿਧਾਇਕ ਸੰਧਵਾਂ

ਫ਼ਰੀਦਕੋਟ, 8 ਜੂਨ (ਜਸਵੰਤ ਸਿੰਘ ਪੁਰਬਾ)-ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਤੇ ਨਰੋਆ ਪੰਜਾਬ ਮੰਚ ਸਮੇਤ ਸਹਿਯੋਗੀ ਜਥੇਬੰਦੀਆਂ ਵਲੋਂ ਪਿਛਲੇ ਕਈ ਸਾਲਾਂ ਤੋਂ ਸਤਲੁਜ ਦਰਿਆ 'ਚ ਪੈ ਰਹੇ ਬੁੱਢੇ ਨਾਲ਼ੇ ਅਤੇ ਜਲੰਧਰ ਦੇ ਪ੍ਰਦੂਸ਼ਿਤ ਪਾਣੀ ਨੂੰ ਰੋਕਣ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX