ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਪੰਜਾਬ / ਜਨਰਲ

ਤਿੰਨ ਹਜ਼ਾਰ ਪਿੰਡਾਂ ਨੰੂ ਹੁਣ ਨਹੀਂ ਮਿਲੇਗੀ ਐਮ.ਬੀ.ਬੀ.ਐਸ. ਡਾਕਟਰਾਂ ਦੀ ਸਹੂਲਤ

ਧੀਰਜ ਪਸ਼ੌਰੀਆ
ਸੰਗਰੂਰ, 8 ਜੂਨ-ਪੰਜਾਬ ਦੇ ਕਰੀਬ 7000 ਪਿੰਡਾਂ ਨੰੂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਪੰਚਾਇਤ ਵਿਭਾਗ ਅਧੀਨ ਚੱਲ ਰਹੀਆਂ ਪੇਂਡੂ ਸਿਹਤ ਡਿਸਪੈਂਸਰੀਆਂ ਵਿਚੋਂ 489 ਡਿਸਪੈਂਸਰੀਆਂ ਨੰੂ ਹੁਣ ਸਿਹਤ ਵਿਭਾਗ ਵਿਚ ਤਬਦੀਲ ਕਰ ਦਿੱਤਾ ਗਿਆ ਹੈ | ਕਰੀਬ 3000 ਪਿੰਡਾਂ ਨੰੂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਇਨ੍ਹਾਂ 489 ਡਿਸਪੈਂਸਰੀਆਂ ਨੰੂ ਹੁਣ ਐਮ.ਬੀ.ਬੀ.ਐਸ. ਡਾਕਟਰ ਨਹੀਂ ਮਿਲਣਗੇ ਬਲਕਿ ਇਨ੍ਹਾਂ ਡਿਸਪੈਂਸਰੀਆਂ ਵਿਚ ਹੁਣ ਕਮਿਊਨਿਟੀ ਹੈਲਥ ਅਧਿਕਾਰੀ ਤੈਨਾਤ ਕੀਤੇ ਜਾਣਗੇ | ਇਹ ਹੈਲਥ ਅਧਿਕਾਰੀ ਮਰੀਜ਼ਾਂ ਨੰੂ ਸਿਰਫ਼ ਦੇਖ ਸਕਣਗੇ ਅਤੇ ਲੈਪਟਾਪ ਦੇ ਜਰੀਏ ਮਰੀਜ਼ ਦੀ ਗੱਲ ਡਾਕਟਰ ਨਾਲ ਕਰਵਾਈ ਜਾਵੇਗੀ | ਜੇਕਰ ਗੱਲ ਡਾਕਟਰ ਦੇ ਸਮਝ ਆ ਜਾਂਦੀ ਹੈ ਫਿਰ ਤਾਂ ਡਾਕਟਰ ਦਵਾਈ ਲਿਖਾ ਦੇਵੇਗਾ ਨਹੀਂ ਤਾਂ ਮਰੀਜ਼ ਨੰੂ ਸ਼ਹਿਰ ਬੁਲਾਇਆ ਜਾਵੇਗਾ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਹ ਕਾਰਵਾਈ ਉਸ ਸਮੇਂ ਕੀਤੀ ਹੈ ਜਦੋਂ ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਪੰਜਾਬ ਦੇ ਪਿੰਡਾਂ ਦੇ ਲੋਕ ਅਕਸਰ ਹੀ ਸਿਹਤ ਸੇਵਾਵਾਂ ਦੀ ਕਮੀ ਦੇ ਕਾਰਨ ਦਮ ਤੋੜ ਜਾਂਦੇ ਹਨ | ਰੂਰਲ ਮੈਡੀਕਲ ਸਰਵਿਸਜ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜੇ.ਪੀ. ਨਾਰੁਲਾ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ 'ਤੇ ਟਿੱਪਣੀ ਕਰਦਿਆਂ ਕਿਹਾ ਕਿ 489 ਡਿਸਪੈਂਸਰੀਆਂ ਜਿਨ੍ਹਾਂ ਨੰੂ ਪੰਚਾਇਤ ਵਿਭਾਗ ਸੰਭਾਲ ਨਹੀਂ ਸਕਿਆ ਹੈ ਉਹ ਤਾਂ ਸਿਹਤ ਵਿਭਾਗ ਕੋਲ ਚਲੀਆਂ ਹੀ ਗਈਆਂ ਹਨ | ਪੇਂਡੂ ਡਿਸਪੈਂਸਰੀਆਂ ਦੇ 129 ਡਾਕਟਰ ਹੋਰ ਸਿਹਤ ਵਿਭਾਗ ਵਿਚ ਤਬਦੀਲ ਕੀਤੇ ਜਾ ਰਹੇ ਹਨ | ਡਾ. ਨਾਰੂਲਾ ਨੇ ਮੰਗ ਕੀਤੀ ਕਿ ਪੇਂਡੂ ਡਿਸਪੈਂਸਰੀਆਂ ਨੰੂ ਕਮਿਊਨਿਟੀ ਹੈਲਥ ਅਧਿਕਾਰੀ ਦੇਣ ਦੀ ਬਜਾਏ ਐਮ.ਬੀ.ਬੀ.ਐਸ. ਡਾਕਟਰ ਦਿੱਤੇ ਜਾਣ ਕਿਉਂਕਿ ਸਿਹਤ ਸੇਵਾਵਾਂ ਲਈ ਪੇਂਡੂ ਲੋਕਾਂ ਦਾ ਵੀ ਬਰਾਬਰ ਦਾ ਹੱਕ ਹੈ |
ਕੈਪਟਨ ਸਰਕਾਰ ਨੇ ਪੇਂਡੂ ਲੋਕਾਂ ਨੰੂ ਇਕ ਵਾਰ ਫਿਰ ਕੀਤਾ ਅਣਗੌਲਿਆ-ਮੋਰਚਾ
ਇਨਕਲਾਬੀ ਜਮਹੂਰੀ ਮੋਰਚਾ ਦੇ ਪ੍ਰਧਾਨ ਸਵਰਨਜੀਤ ਸਿੰਘ ਦਾ ਕਹਿਣਾ ਕਿ ਮੁੱਦਾ ਬੇਸ਼ੱਕ ਸਿਹਤ ਦਾ ਹੋਵੇ ਜਾਂ ਸਿੱਖਿਆ ਅਤੇ ਰੁਜ਼ਗਾਰ ਦਾ, ਸਮੇਂ ਦੀਆਂ ਸਰਕਾਰਾਂ ਵਲੋਂ ਪੇਂਡੂ ਲੋਕਾਂ ਨੰੂ ਹਮੇਸ਼ਾ ਹੀ ਅਣਗੌਲਿਆ ਕੀਤਾ ਜਾਂਦਾ ਹੈ | ਜਿਸ ਕੈਪਟਨ ਸਰਕਾਰ ਨੇ 2006 ਵਿਚ ਵਿਰੋਧ ਦੇ ਬਾਵਜੂਦ ਪੇਂਡੂ ਸਿਹਤ ਸੇਵਾਵਾਂ ਨੰੂ ਪੰਚਾਇਤ ਵਿਭਾਗ ਦੇ ਹਵਾਲੇ ਕੀਤਾ ਸੀ ਅੱਜ ਉਸੇ ਕੈਪਟਨ ਨੰੂ ਆਪਣਾ ਫ਼ੈਸਲਾ ਗਲਤ ਹੋਣ ਕਾਰਨ ਹੀ ਵਾਪਸ ਲੈਣਾ ਪੈ ਰਿਹਾ ਹੈ |

ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ-ਮੁੱਖ ਸਕੱਤਰ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਾਰੇ ਵਿਭਾਗਾਂ ਨੂੰ ਸੂਬੇ ਦੇ ਵਾਤਾਵਰਨ ਸਬੰਧੀ ਪ੍ਰਮੁੱਖ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਣੀ ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਨਾਲ ਹੀ ਠੋਸ ਅਤੇ ...

ਪੂਰੀ ਖ਼ਬਰ »

ਐਸ.ਟੀ.ਐਫ. ਦੇ ਉੱਚ ਅਧਿਕਾਰੀਆਂ ਵਲੋਂ ਥਾਣਾ ਮੁਖੀ ਸਮੇਤ 3 ਮੁਲਾਜ਼ਮ ਮੁਅੱਤਲ

ਐੱਸ. ਏ. ਐੱਸ. ਨਗਰ, 8 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਮੁਹਾਲੀ ਤੋਂ ਇਕ ਪੀ. ਜੀ. 'ਚ ਰਹਿੰਦੇ ਜਗਰੂਪ ਸਿੰਘ ਨਾਮਕ ਨੌਜਵਾਨ ਨੂੰ ਜ਼ਬਰਦਸਤੀ ਉਸ ਦੇ ਘਰੋਂ ਲੈ ਕੇ ਜਾਣ ਤੇ ਉਸ ਕੋਲੋਂ 3 ਗ੍ਰਾਮ ਹੈਰੋਇਨ ਅਤੇ 82 ਹਜ਼ਾਰ ਰੁਪਏ ਬਰਾਮਦ ਕਰਨ ਦੇ ਮਾਮਲੇ 'ਚ ਉਸ ਨੂੰ ਬਿਨਾਂ ਕਿਸੇ ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਵਧੀ ਫਟੇ-ਪੁਰਾਣੇ ਨੋਟਾਂ ਦੀ ਗਿਣਤੀ, 2 ਹਜ਼ਾਰ ਵਾਲੇ ਗੁਲਾਬੀ ਨੋਟ ਹੋਏ ਗ਼ਾਇਬ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 8 ਜੂਨ-ਕੋਰੋਨਾ ਸੰਕਟਮਈ ਕਾਲ 'ਚ ਮਨੁੱਖੀ ਇਲਾਜ ਲਈ ਲੋੜੀਂਦੀਆਂ ਦਵਾਈਆਂ, ਖਾਣ-ਪੀਣ ਪਦਾਰਥ ਆਦਿ ਜ਼ਰੂਰੀ ਵਸਤਾਂ ਦੀ ਵਧੀ ਕਾਲਾ-ਬਾਜ਼ਾਰੀ ਅਤੇ ਭਿ੍ਸ਼ਟਾਚਾਰ ਦੇ ਨਾਲ-ਨਾਲ ਸਮਾਜ ਅੰਦਰ ਭਾਰਤੀ ਕਰੰਸੀ ਦੀ ਵੀ ਉਥਲ-ਪੁਥਲ ਦੇਖਣ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਨਿੱਤਰੇ ਭਾਜਪਾ ਆਗੂ ਅਨਿਲ ਜੋਸ਼ੀ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ

ਅੰਮਿ੍ਤਸਰ, 8 ਜੂਨ (ਹਰਮਿੰਦਰ ਸਿੰਘ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਹੱਕ 'ਚ ਨਿਤਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੇ ਆਪਣੀ ਹੀ ਪਾਰਟੀ ਦੀ ਕੇਂਦਰ ਸਰਕਾਰ ਨੂੰ ਕਿਸਾਨ ਮੁੱਦੇ ਨੂੰ ਲੈ ਕੇ ...

ਪੂਰੀ ਖ਼ਬਰ »

ਰਾਘਵ ਚੱਢਾ ਨੇ 'ਫ਼ਤਹਿ ਕਿੱਟ' ਖਰੀਦਣ 'ਚ ਭਿ੍ਸ਼ਟਾਚਾਰ ਬਾਰੇ ਪੰਜਾਬ ਦੇ ਲੋਕਪਾਲ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ 'ਫ਼ਤਹਿ ਕਿੱਟ' ਖਰੀਦਣ 'ਚ ਕੀਤੇ ਭਿ੍ਸ਼ਟਾਚਾਰ ਦੀ ਸ਼ਿਕਾਇਤ ਪੰਜਾਬ ਦੇ ਲੋਕਪਾਲ ਨੂੰ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਮਹਾਂਮਾਰੀ ਦੇ ਦੌਰ 'ਚ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਖ਼ੂਨ ਨਾਲ ਲਿਖੀ ਮੁੱਖ ਮੰਤਰੀ ਨੂੰ ਚਿੱਠੀ

ਪਟਿਆਲਾ, 8 ਜੂਨ (ਧਰਮਿੰਦਰ ਸਿੰਘ ਸਿੱਧੂ)-ਪਿਛਲੇ 80 ਦਿਨਾਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਆਪਣੀ ਸਿਹਤ ਵਿਗੜਨ ਅਤੇ ਪ੍ਰਸ਼ਾਸਨ ਵਲੋਂ ਵਾਰ-ਵਾਰ ਮਿਲੇ ਬੈਠਕਾਂ ਦੇ ਲਾਰਿਆਂ ...

ਪੂਰੀ ਖ਼ਬਰ »

ਸ਼ੱਕ ਦੇ ਚਲਦਿਆਂ ਪਤਨੀ ਦਾ ਕਤਲ

ਕੋਟਫੱਤਾ, 8 ਜੂਨ (ਰਣਜੀਤ ਸਿੰਘ ਬੁੱਟਰ)-ਬਠਿੰਡਾ ਜ਼ਿਲ੍ਹੇ ਦੇ ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਭਾਈ ਬਖਤੌਰ ਵਿਚ ਇਕ ਵਿਅਕਤੀ ਗੁਰਮੀਤ ਸਿੰਘ ਜੋ ਮਜ਼ਦੂਰੀ ਕਰਦਾ ਸੀ ਅਤੇ ਹਰ ਰੋਜ਼ ਸ਼ਰਾਬ ਪੀਂਦਾ ਸੀ ਨੇ ਆਪਣੀ ਪਤਨੀ ਬਿੰਦਰ ਕੌਰ ਨੂੰ ਸ਼ੱਕ ਦੇ ਚੱਲਦਿਆਂ ਅੱਜ ...

ਪੂਰੀ ਖ਼ਬਰ »

ਸਿੱਧਵਾਂ ਬਰਾਂਚ ਨਹਿਰ 'ਚੋਂ ਪੁੱਤ ਨੂੰ ਬਚਾਉਂਦਿਆਂ ਪਿਤਾ ਦੀ ਡੁੱਬ ਕੇ ਮੌਤ

ਸਿੱਧਵਾਂ ਬੇਟ, 8 ਜੂਨ (ਜਸਵੰਤ ਸਿੰਘ ਸਲੇਮਪੁਰੀ)- ਬੀਤੀ ਸ਼ਾਮ ਸਥਾਨਕ ਕਸਬੇ ਦੇ ਕੋਲੋਂ ਲੰਘਦੀ ਸਿੱਧਵਾਂ ਬਰਾਂਚ ਨਹਿਰ ਵਿਚ ਅਚਾਨਕ ਡਿੱਗ ਪਏ ਆਪਣੇ ਬੇਟੇ ਨੂੰ ਬਚਾਉਂਦਿਆਂ ਉਸ ਦੇ ਪਿਤਾ ਦੀ ਮੌਤ ਹੋ ਗਈ, ਜਦਕਿ ਕੋਲੋਂ ਲੰਘ ਰਹੇ ਰਾਹੀਗਰਾਂ ਨੇ ਬੱਚੇ ਅਤੇ ਉਸ ਦੀ ਮਾਂ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਨਜ਼ਮ ਸੇਠੀ ਦੀ ਪਤਨੀ 'ਤੇ ਜਾਨਲੇਵਾ ਹਮਲਾ

ਅੰਮਿ੍ਤਸਰ, 8 ਜੂਨ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸਿਆਸਤਦਾਨ ਸਈਦਾ ਮੈਮਾਨਤ ਉਰਫ਼ ਜੁਗਨੂੰ ਮੋਹਸਿਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ | ਦੱਸਿਆ ਜਾ ਰਿਹਾ ਹੈ ਕਿ ਪਾਕਿ ਦੇ ਸੀਨੀਅਰ ਅਤੇ ਮਸ਼ਹੂਰ ਪੱਤਰਕਾਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019-20 ਲਈ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ ਸਾਰੇ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ 'ਚੋਂ ਪਹਿਲਾ ਸਥਾਨ ਹਾਸਲ ਕਰਨ ਉੱਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ...

ਪੂਰੀ ਖ਼ਬਰ »

ਔੌਰਤ ਦੀ ਲਾਸ਼ ਮਿਲੀ

ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੰਗਣਵਾਲ ਦੇ ਇਲਾਕੇ ਰੁਦਰਾ ਕਲੋਨੀ ਵਿਚ ਅੱਜ ਸਵੇਰੇ ਔਰਤ ਦੀ ਕਤਲ ਕੀਤੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਕੁਝ ਲੋਕਾਂ ਨੇ ਸ਼ੱਕੀ ਹਾਲਾਤ 'ਚ ਰੁਦਰ ਕਲੋਨੀ ਸਥਿਤ ਇਕ ਬੋਰੀ ਪਈ ਦੇਖੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਯੂ.ਐਸ.ਏ. ਦੀ ਵੇਨ ਸਟੇਟ 'ਵਰਸਿਟੀ ਨਾਲ ਸਮਝੌਤਾ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਅੰਤਰਰਾਸ਼ਟਰੀ ਐਕਸਚੇਂਜ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਉੱਤਮ ਅਭਿਆਸਾਂ ਬਾਰੇ ਜਾਣਕਾਰੀ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.) ਨੇ ਯੂ.ਐਸ.ਏ. ...

ਪੂਰੀ ਖ਼ਬਰ »

ਸਰਕਾਰ ਦੇ ਮੰਤਰੀ ਤੇ ਅਧਿਕਾਰੀ ਵੀ ਫਤਹਿ ਕਿੱਟ ਘੁਟਾਲੇ 'ਚ ਸ਼ਾਮਿਲ ਹਨ-ਜਰਨੈਲ ਸਿੰਘ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਸ. ਜਰਨੈਲ ਸਿੰਘ ਅਤੇ ਵਿਧਾਇਕ ਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵੈਕਸੀਨ ਘੁਟਾਲੇ ਦਾ ਮਾਮਲਾ ਉਜਾਗਰ ਹੋਣ ਤੋਂ ...

ਪੂਰੀ ਖ਼ਬਰ »

ਅੰਦੋਲਨਕਾਰੀ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਸਕਦੀਆਂ-ਸਿੰਗਲਾ

ਸੰਗਰੂਰ, 8 ਜੂਨ (ਸੁਖਵਿੰਦਰ ਸਿੰਘ ਫੁੱਲ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਅੰਦੋਲਨ ਕਰ ਰਹੇ ਅਧਿਆਪਕਾਂ ਦੀਆਂ ਮੰਗਾਂ ਮੰਨੀਆਂ ਜਾ ਸਕਦੀਆਂ ਹਨ ਅਤੇ ਹੁਣ ਉਹ ਨਵੀਆਂ ਮੰਗਾਂ ਪੇਸ਼ ਕਰ ਰਹੇ ਹਨ ਜੋ ਮੰਨਣੀਆਂ ਸੰਭਵ ਨਹੀਂ ਹਨ | ਅੱਜ ਇੱਥੇ 'ਅਜੀਤ' ਨਾਲ ...

ਪੂਰੀ ਖ਼ਬਰ »

ਬਿਜਲੀ ਇੰਜੀਨੀਅਰਾਂ ਵਲੋਂ ਸਰਕਾਰੀ ਫੋਨ ਬੰਦ ਕਰਨ ਨਾਲ ਸ਼ੁਰੂ ਹੋ ਸਕਦੈ ਬਿਜਲੀ ਸੰਕਟ

ਜਲੰਧਰ, 8 ਜੂਨ (ਸ਼ਿਵ ਸ਼ਰਮਾ)-ਰਾਤ ਨੂੰ ਹਨੇਰੀ ਚੱਲਣ ਅਤੇ ਪੈਡੀ ਸੀਜ਼ਨ ਵਿਚ ਬਿਜਲੀ ਦੀਆਂ ਸ਼ਿਕਾਇਤਾਂ ਨੂੰ ਹੁਣ ਜਲਦੀ ਹੱਲ ਨਹੀਂ ਹੋਣਗੀਆਂ ਕਿਉਂਕਿ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿਚ ਪੀ. ਐੱਸ. ਈ. ਬੀ. ਦੇ ਬਿਜਲੀ ਇੰਜੀਨੀਅਰਾਂ ਵਲੋਂ 7 ਜੂਨ ਤੋਂ ਸ਼ਾਮ 5 ਵਜੇ ਤੋਂ ...

ਪੂਰੀ ਖ਼ਬਰ »

ਲਾਹੌਰ 'ਚ ਕਰਵਾਇਆ 'ਸਾਕਾ ਦਰਬਾਰ ਸਾਹਿਬ ਅੰਮਿ੍ਤਸਰ' ਦੀ ਯਾਦ 'ਚ ਵੈਬੀਨਾਰ

ਅੰਮਿ੍ਤਸਰ, 8 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਾਹੌਰ ਸਥਿਤ ਦਿਆਲ ਸਿੰਘ ਰਿਸਰਚ ਅਤੇ ਕਲਚਰਲ ਫੌਰਮ ਵਲੋਂ 'ਸਾਕਾ ਦਰਬਾਰ ਸਾਹਿਬ ਅੰਮਿ੍ਤਸਰ ਦੀ ਯਾਦ 'ਚ' ਵਿਸ਼ੇ 'ਤੇ ਅੱਜ 17ਵਾਂ ਕੌਮਾਂਤਰੀ ਵੈਬੀਨਾਰ ਕਰਵਾਇਆ ਗਿਆ | ਫੌਰਮ ਦੇ ਡਾਇਰੈਕਟਰ ਇਹਸਾਨ ਨਦੀਮ ਗੋਰਾਇਆ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਨੂੰ ਹੁਣ ਕੋਵੀਸ਼ੀਲਡ ਦੀ ਦੂਜੀ ਖ਼ੁਰਾਕ 28 ਦਿਨਾਂ ਬਾਅਦ ਲੱਗ ਸਕੇਗੀ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)- ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਖ਼ਾਸ ਉਦੇਸ਼ਾਂ ਲਈ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਵਿਅਕਤੀਆਂ ਨੂੰ ਹੁਣ ਕੋਵੀਸ਼ੀਲਡ ਟੀਕੇ ਦੀ ਦੂਜੀ ਖ਼ੁਰਾਕ 28 ਦਿਨਾਂ ਤੋਂ ਬਾਅਦ ਦਿੱਤੀ ਜਾ ਸਕੇਗੀ | ਸਿਹਤ ਮੰਤਰੀ ਨੇ ਕਿਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ 'ਅਧਿਆਪਕ ਰਾਸ਼ਟਰੀ ਪੁਰਸਕਾਰ' ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਪੰੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਐਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ 'ਤੇ ...

ਪੂਰੀ ਖ਼ਬਰ »

ਨਾਨਕਸ਼ਾਹੀ ਕੈਲੰਡਰ ਵਿਵਾਦ

ਸ਼ੋ੍ਰਮਣੀ ਕਮੇਟੀ ਵਲੋਂ 14 ਨੂੰ ਤੇ ਪਾਕਿਸਤਾਨ ਸਿੱਖ ਗੁ: ਕਮੇਟੀ ਸਮੇਤ ਮੂਲ ਨਾਨਕਸ਼ਾਹੀ ਕੈਲੰਡਰ ਦੇ ਹਾਮੀਆਂ ਵਲੋਂ 16 ਨੂੰ ਮਨਾਇਆ ਜਾਵੇਗਾ ਸ਼ਹੀਦੀ ਪੁਰਬ

ਅੰਮਿ੍ਤਸਰ, 8 ਜੂਨ (ਜਸਵੰਤ ਸਿੰਘ ਜੱਸ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਕੈਲੰਡਰ ਵਿਵਾਦ ਦੇ ਚੱਲਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਸ ਵਾਰ 14 ਜੂਨ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਵਪਾਰ ਤੇ ਇੰਡਸਟਰੀ ਦੇ ਇਕ ਸਾਲ ਲਈ ਪ੍ਰਾਪਰਟੀ ਟੈਕਸ ਤੇ ਫਿਕਸ ਬਿਜਲੀ ਚਾਰਜਿਜ਼ ਮੁਆਫ਼ ਕੀਤੇ ਜਾਣ-ਸੁਖਬੀਰ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਵਪਾਰ ਤੇ ਇੰਡਸਟਰੀ ਦੇ ਇਕ ਸਾਲ ਦੇ ਪ੍ਰਾਪਰਟੀ ਟੈਕਸ ਅਤੇ ਬਿਜਲੀ ਦੇ ਫਿਕਸ ਚਾਰਜਿਜ਼ ਮੁਆਫ਼ ਕਰੇ ਅਤੇ ਨਾਲ ਹੀ ਦੁਕਾਨਾਂ, ਹੋਟਲਾਂ ...

ਪੂਰੀ ਖ਼ਬਰ »

'ਆਪ' ਦੇ 3 ਨਵੇਂ ਦਲ ਬਦਲੂ ਵਿਧਾਇਕਾਂ ਨੂੰ ਨੋਟਿਸ ਜਾਰੀ ਕਰ ਰਿਹਾ ਹਾਂ-ਸਪੀਕਰ

ਚੰਡੀਗੜ੍ਹ, 8 ਜੂਨ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਗਟਾਵਾ ਕੀਤਾ ਹੈ ਕਿ ਸਭਾ ਦੇ ਤਿੰਨ ਨਵੇਂ ਮੈਂਬਰ ਸੁਖਪਾਲ ਸਿੰਘ ਖਹਿਰਾ (ਪੁਰਾਣੇ ਮੈਂਬਰ), ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ ਦਾ ਅਸਤੀਫ਼ਾ ਮਿਲ ਗਿਆ ਹੈ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ 24 ਹਲਕਿਆਂ 'ਚ ਇੰਚਾਰਜ ਲਾਏ

ਚੰਡੀਗੜ੍ਹ, 8 ਜੂਨ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਸੂਬੇ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ...

ਪੂਰੀ ਖ਼ਬਰ »

ਬਲੋਚਿਸਤਾਨ 'ਚ ਗੈਸ ਸਿਲੰਡਰ ਫਟਣ ਨਾਲ 8 ਦੀ ਮੌਤ

ਅੰਮਿ੍ਤਸਰ, 8 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ 'ਚ ਸੜਕ ਕਿਨਾਰੇ ਬਾਜ਼ਾਰ 'ਚ ਇਕ ਗੈਸ ਸਿਲੰਡਰ ਫਟਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ | ਇਲਾਕੇ ਦੇ ਪੁਲਿਸ ਅਧਿਕਾਰੀ ਹਾਸਿਲ ਖ਼ਾਨ ਨੇ ਦੱਸਿਆ ਕਿ ਈਰਾਨ ਦੀ ਸਰਹੱਦ ਦੇ ਨਾਲ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ (ਭਾਗ-46)

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ (ਫ਼ਤਹਿਗੜ੍ਹ ਸਾਹਿਬ)

ਬਲਜਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਭਗੜਾਣਾ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 2 ਵਾਰ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ...

ਪੂਰੀ ਖ਼ਬਰ »

ਛਪਾਈ 'ਚ ਗ਼ਲਤੀ ਹੋਣ 'ਤੇ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ-ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਈ.ਆਰ.ਓ. ਦੇ ਪੱਖ ਤੋਂ ਕੀਤੀ ਗਈ ਛਪਾਈ ਸਬੰਧੀ/ਕਲੈਰੀਕਲ ਗ਼ਲਤੀ ਨੂੰ ਦਰੁਸਤ ਕਰਨ ਦੇ ਮਾਮਲੇ ਵਿਚ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਵੋਟਰ ਤੋਂ ਕੋਈ ...

ਪੂਰੀ ਖ਼ਬਰ »

ਹਰਸੰਗੀਤ ਕੌਰ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐੱਸ.ਓ.ਆਈ.) ਦੇ ਕੌਮੀ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਦੇ ਮਾਤਾ ਸਰਦਾਰਨੀ ਹਰਸੰਗੀਤ ਕੌਰ ਬਰਾੜ ਪਤਨੀ ਸ: ਹਰਮੰਦਰ ...

ਪੂਰੀ ਖ਼ਬਰ »

ਕਣਕ ਸਟੋਰ ਕਰਨ 'ਤੇ ਜਬਰੀ ਵਸੂਲੀ ਦਾ ਮਾਮਲਾ ਹੁਣ ਵਿਜੀਲੈਂਸ ਦਰਬਾਰ 'ਚ ਪੁੱਜਾ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਮੌਜੂਦਾ ਬੀਤੇ ਹਾੜੀ ਦੇ ਸੀਜ਼ਨ ਅੰਦਰ ਗੁਦਾਮਾਂ 'ਚ ਕਣਕ ਲਗਾਉਣ ਦੇ ਮਾਮਲੇ ਵਿਚ ਮਾਰਕਫੈਡ ਦੇ ਅਧਿਕਾਰੀਆਂ ਦੇ ਨਾਂਅ 'ਤੇ ਲਈ ਗਈ ਰਿਸ਼ਵਤ ਦਾ ਮਾਮਲਾ ਹੁਣ ਵਿਜੀਲੈਂਸ ਦੇ ਦਰਬਾਰ ਵਿਚ ਪੁੱਜ ਗਿਆ ਹੈ | ਕੁਝ ਦਿਨ ਪਹਿਲਾਂ ਇਲਾਕੇ ...

ਪੂਰੀ ਖ਼ਬਰ »

ਪਾਕਿ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 65 ਹੋਈ

ਕਰਾਚੀ, 8 ਜੂਨ (ਏਜੰਸੀ)-ਪਾਕਿਸਤਾਨ 'ਚ ਬੀਤੇ ਦਿਨ ਦੋ ਰੇਲ ਗੱਡੀਆਂ ਦੀ ਹੋਈ ਸਿੱਧੀ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ 65 ਹੋ ਗਈ ਹੈ | ਮੀਡੀਆ ਰਿਪੋਰਟਾਂ ਅਨੁਸਾਰ ਹਾਦਸੇ 'ਚ ਹੁਣ ਤੱਕ ਘੱਟੋ-ਘੱਟ 65 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ...

ਪੂਰੀ ਖ਼ਬਰ »

ਰਾਜਸਥਾਨ 'ਚ ਪਿਆਸ ਨਾਲ 5 ਸਾਲਾ ਬੱਚੀ ਦੀ ਮੌਤ

ਜੋਧਪੁਰ, 8 ਜੂਨ (ਏਜੰਸੀ)-ਰਾਜਸਥਾਨ ਦੇ ਜਲੌਰ ਜ਼ਿਲ੍ਹੇ 'ਚ ਪਿਆਸ ਨਾਲ ਇਕ 5 ਸਾਲ ਦੀ ਬੱਚੀ ਦੀ ਮੌਤ ਹੋ ਗਈ, ਜਦਕਿ ਉਸ ਦੀ ਦਾਦੀ ਬੇਹੋਸ਼ ਹੋ ਗਈ | ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਘਟਨਾ ਐਤਵਾਰ ਦੁਪਹਿਰ ਦੀ ਹੈ ਜਦੋਂ ਸੁਖੀ (60) ਆਪਣੀ ਪੋਤੀ ਮੰਜੂ (5) ਨਾਲ ਪੈਦਲ ਰੋਡਾ ...

ਪੂਰੀ ਖ਼ਬਰ »

ਭਾਰਤ ਦੀ ਵਿਕਾਸ ਦਰ 8.3 ਫ਼ੀਸਦੀ ਰਹਿਣ ਦਾ ਅਨੁਮਾਨ-ਵਿਸ਼ਵ ਬੈਂਕ

ਵਾਸ਼ਿੰਗਟਨ, 8 ਜੂਨ (ਏਜੰਸੀ)- ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਆਰਥਿਕਤਾ ਦੀ ਹਾਲਤ ਚੰਗੀ ਨਹੀਂ ਹੈ | ਵਿਸ਼ਵ ਬੈਂਕ ਮੁਤਾਬਿਕ ਭਾਰਤ ਦੀ ਵਿਕਾਸ ਦਰ (ਜੀ.ਡੀ.ਪੀ.) 2021-22 'ਚ 8.3 ਫ਼ੀਸਦੀ ਰਹਿਣ ਦਾ ਅਨੁਮਾਨ ਹੈ | ਬੈਂਕ ਵਲੋਂ ਜਾਰੀ ਤਾਜ਼ਾ ਰਿਪੋਰਟ 'ਚ ਕਿਹਾ ਗਿਆ ਹੈ ਕਿ ਮੌਲਿਕ ...

ਪੂਰੀ ਖ਼ਬਰ »

ਲਿਵ-ਇਨ 'ਚ ਰਹਿ ਰਹੀ 17 ਸਾਲ ਦੀ ਨਾਬਾਲਗ ਤੇ 20 ਸਾਲਾ ਲੜਕੇ ਨੂੰ ਹਾਈ ਕੋਰਟ ਵਲੋਂ ਸੁਰੱਖਿਆ

ਚੰਡੀਗੜ੍ਹ, 8 ਜੂਨ (ਏਜੰਸੀ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਇਕ ਜੋੜੇ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ, ਜਿਸ ਵਿਚ ਲੜਕੇ ਦੀ ਉਮਰ 20 ਸਾਲ ਤੇ ਲੜਕੀ ਦੀ ਉਮਰ 17 ਸਾਲ ਹੈ | 17 ਸਾਲ ਦੀ ਨਾਬਾਲਗ ਨੂੰ ਲਿਵ-ਇਨ ਵਿਚ ਰਹਿਣ ਲਈ ਸੁਰੱਖਿਆ ...

ਪੂਰੀ ਖ਼ਬਰ »

ਅਨੂਪ ਚੰਦਰ ਪਾਂਡੇ ਚੋਣ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ, 8 ਜੂਨ (ਏਜੰਸੀ)-ਉੱਤਰ ਪ੍ਰਦੇਸ਼ ਕਾਡਰ ਦੇ ਸਾਬਕਾ ਨੌਕਰਸ਼ਾਹ ਅਨੂਪ ਚੰਦਰ ਪਾਂਡੇ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ | ਉਹ 1984 ਬੈਚ ਦੇ ਆਈ.ਏ.ਐਸ. ਅਧਿਕਾਰੀ ਰਹੇ ਹਨ ਤੇ 31 ਅਗਸਤ 2019 ਨੂੰ ਸੇਵਾ ਮੁਕਤ ਹੋ ਗਏ ਸਨ | ਚੋਣ ਕਮਿਸ਼ਨਰ ਵਜੋਂ ਅਨੂਪ ਪਾਂਡੇ ਦੀ ...

ਪੂਰੀ ਖ਼ਬਰ »

ਕੋਰੋਨਾ ਨਾਲ ਕਰਮਚਾਰੀ ਦੀ ਮੌਤ 'ਤੇ ਇਕ ਮਹੀਨੇ 'ਚ ਪਰਿਵਾਰ ਦੇ ਲਈ ਪੈਨਸ਼ਨ ਹੋਵੇਗੀ ਸ਼ੁਰੂ-ਜਿਤੇਂਦਰ ਸਿੰਘ

ਨਵੀਂ ਦਿੱਲੀ, 8 ਜੂਨ (ਏਜੰਸੀ)-ਕੇਂਦਰੀ ਪ੍ਰਸੋਨਲ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਕਿ ਸਾਰੇ ਕੇਂਦਰੀ ਸਕੱਤਰਾਂ ਨੂੰ ਕੋਰੋਨਾ ਦੇ ਕਾਰਨ ਸੇਵਾ ਦੌਰਾਨ ਹੋਈ ਕਰਮਚਾਰੀਆਂ ਦੀ ਮੌਤ ਦੇ ਮਾਮਲਿਆਂ 'ਤੇ ਨਜ਼ਰ ਰੱਖਣ ਅਤੇ ਦਾਅਵਾ ਮਿਲਣ 'ਤੇ ਇਕ ਮਹੀਨੇ ਦੇ ਅੰਦਰ ...

ਪੂਰੀ ਖ਼ਬਰ »

ਕੇਰਲਾ ਦੀ 5ਵੀਂ ਜਮਾਤ ਦੀ ਵਿਦਿਆਰਥਣ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 8 ਜੂਨ (ਏਜੰਸੀ)- ਕੇਰਲਾ ਦੀ 5ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਚੀਫ਼ ਜਸਟਿਸ ਐਨ.ਵੀ.ਰਮਾਨਾ ਨੂੰ ਪੱਤਰ ਲਿਖ ਕੇ ਸਰਵਉੱਚ ਅਦਾਲਤ ਦੀ ਸ਼ਲਾਘਾ ਕੀਤੀ ਹੈ, ਜਿਸ ਨੇ 18 ਸਾਲ ਤੋਂ ਉਪਰ ਦੀ ਉਮਰ ਦੇ ਸਭ ਲੋਕਾਂ ਨੂੰ ਮੁਫਤ ਕੋਵਿਡ-19 ਟੀਕਾ ਮੁਹੱਈਆ ਕਰਵਾਉਣ ਦੇ ਹੁਕਮ ...

ਪੂਰੀ ਖ਼ਬਰ »

ਯੂ.ਐਨ.ਐਸ.ਸੀ. ਵਲੋਂ ਗੁਟੇਰੇਸ ਦੀ ਸੰਯੁਕਤ ਰਾਸ਼ਟਰ ਮੁਖੀ ਵਜੋਂ ਦੂਜੇ ਕਾਰਜਕਾਲ ਲਈ ਸਿਫ਼ਾਰਸ਼

ਸੰਯੁਕਤ ਰਾਸ਼ਟਰ, 8 ਜੂਨ (ਏਜੰਸੀ)- ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ. ਐਨ. ਐਸ. ਸੀ.) ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਲਈ 1 ਜਨਵਰੀ 2022 ਤੋਂ ਸ਼ੁਰੂ ਹੋਣ ਵਾਲੇ ਵਿਸ਼ਵ ਸੰਸਥਾ (ਸੰਯੁਕਤ ਰਾਸ਼ਟਰ) ਦੇ ਮੁਖੀ ਵਜੋਂ ਦੂਜੇ 5 ...

ਪੂਰੀ ਖ਼ਬਰ »

ਭਾਰਤ ਦੀ ਸੰਯੁਕਤ ਰਾਸ਼ਟਰ ਆਰਥਿਕ ਤੇ ਸਮਾਜਿਕ ਪ੍ਰੀਸ਼ਦ 'ਚ ਚੋਣ

ਸੰਯੁਕਤ ਰਾਸ਼ਟਰ, 8 ਜੂਨ (ਏਜੰਸੀ)-ਭਾਰਤ ਨੂੰ ਸੰਯੁਕਤ ਰਾਸ਼ਟਰ ਆਰਥਿਕ ਤੇ ਸਮਾਜਿਕ ਪ੍ਰੀਸ਼ਦ 'ਚ 2022-24 ਦੀ ਮਿਆਦ ਲਈ ਚੁਣਿਆ ਗਿਆ ਹੈ | 54-ਮੈਂਬਰੀ ਸਮਾਜਿਕ ਤੇ ਆਰਥਿਕ ਪ੍ਰੀਸ਼ਦ ਟਿਕਾਊ ਵਿਕਾਸ ਦੇ ਤਿੰਨ ਪਹਿਲੂਆਂ ਆਰਥਿਕ, ਸਮਾਜਿਕ ਤੇ ਵਾਤਾਵਰਨ ਨੂੰ ਅੱਗੇ ਵਧਾਉਣ ਲਈ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX