ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  31 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 7 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 7 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 8 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਖੰਨਾ / ਸਮਰਾਲਾ

ਟੋਲ ਪਲਾਜ਼ਾ ਲਹਿਰਾ ਵਿਖੇ ਭਾਕਿਯੂ ਉਗਰਾਹਾਂ ਵਲੋਂ ਧਰਨਾ 250ਵੇਂ ਦਿਨ 'ਚ

ਡੇਹਲੋਂ, 8 ਜੂਨ (ਅੰਮਿ੍ਤਪਾਲ ਸਿੰਘ ਕੈਲੇ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਹਿਰਾ ਟੋਲ ਪਲਾਜ਼ਾ ਤੇ ਚਲ ਰਿਹਾ ਲਗਾਤਾਰ ਰੋਸ ਧਰਨਾ 250ਵੇਂ ਦਿਨ 'ਚ ਦਾਖਲ ਹੋ ਗਿਆ ਹੈ | ਜਦਕਿ ਕਿਸਾਨਾਂ, ਮਜ਼ਦੂਰਾਂ, ਔਰਤਾਂ ਬੀਬੀਆਂ ਵਲੋਂ ਪੂਰੇ ਉਤਸ਼ਾਹ ਨਾਲ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ¢ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ ਦੀ ਕੋਈ ਗੱਲਬਾਤ ਸੁਣਨ ਨੂੰ ਤਿਆਰ ਨਹੀਂ ਕਿਉਂਕਿ ਸਰਕਾਰਾਂ ਦੇ ਪਿੱਛੇ ਵਿਸ਼ਵ ਵਪਾਰ ਸੰਸਥਾ, ਕਾਰਪੋਰੇਟ ਕੰਪਨੀਆਂ ਦਾ ਹੱਥ ਹੈ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੰਪਨੀਆਂ ਦੇ ਇਸ਼ਾਰੇ ਤੇ ਚੱਲ ਰਿਹਾ | ਇਹ ਖੇਤੀ ਖੇਤਰ ਨੂੰ ਤਬਾਹ ਕਰਨ ਵਾਲੇ ਬਿੱਲ ਲੈ ਕੇ ਆਏ, ਲੇਬਰ ਕਾਨੂੰਨ ਤੇ ਬਿਜਲੀ ਬਿੱਲ ਲੈ ਕੇ ਸਭ ਕੁੱਝ ਪ੍ਰਾਈਵੇਟ ਹੱਥਾਂ ਵਿਚ ਦੇਣ ਲਈ ਕਾਹਲੀ ਹੋਈ ਫਿਰਦੀ ਹੈ, ਪਰ ਕਿਸਾਨ ਜਥੇਬੰਦੀਆਂ ਵਲੋਂ ਸ਼ਾਂਤਮਈ ਤਰੀਕੇ ਨਾਲ ਬੈਠ ਕੇ ਹੀ ਜੰਗ ਜਿੱਤ ਕੇ ਆਵਾਂਗੇ | ਇਸ ਸਮੇਂ ਮਾਸਟਰ ਰਜਿੰਦਰ ਸਿੰਘ ਸਿਆੜ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਲੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਲੁੱਟੇ ਜਾਣ ਵਾਲਿਆਂ ਦੀ ਕਨਵੈੱਨਸ਼ਨ 13 ਜੂਨ ਨੂੰ ਆਲਮਗੀਰ ਗੁਰਦੁਆਰਾ ਸਾਹਿਬ ਵਿਖੇ ਕੀਤੀ ਜਾ ਰਹੀ ਹੈ ¢ ਇਸ ਸਮੇਂ ਜਗਵਿੰਦਰ ਸਿੰਘ ਦੋਲੋਂ ਕਲਾਂ, ਪਿੰ੍ਰਸੀਪਲ ਜਗਮੀਤ ਸਿੰਘ ਕੁਲਾਹੜ, ਜਸਪ੍ਰੀਤ ਸਿੰਘ ਰੰਗੂਵਾਲ, ਕੁਲਵੀਰ ਸਿੰਘ ਸਿਆੜ, ਰਾਜਿੰਦਰ ਸਿੰਘ, ਹਰਬੰਸ ਸਿੰਘ ਮਾਣਕੀ, ਰਾਮ ਸਿੰਘ ਮਹੇਰਨਾ, ਗੁਰਦੇਵ ਸਿੰਘ ਰੰਗੀਆ, ਨਿਰਮਲ ਸਿੰਘ, ਅਮਰਜੀਤ ਸਿੰਘ ਝੰਮਟ, ਬਲਜੀਤ ਸਿੰਘ ਸਾਂਇਆ, ਰੁਪਿੰਦਰ ਸਿੰਘ ਜੋਗੀਮਾਜਰਾ, ਸਿਮਰਜੀਤ ਕੌਰ , ਸੁਰਿੰਦਰ ਕੌਰ ਕਾਲਖ ਸਮੇਤ ਹਾਜ਼ਰ ਸਨ |

ਦੋਰਾਹਾ ਕਾਲਜ ਪੜ੍ਹਦਿਆਂ ਰਾਮਪੁਰ ਸਭਾ ਨਾਲ ਜੁੜ ਕੇ ਸਾਹਿਤ ਤੇ ਸਭਾਵਾਂ ਦੀ ਸੋਝੀ ਪ੍ਰਾਪਤ ਹੋਈ-ਡਾ: ਨਸਰਾਲੀ

ਦੋਰਾਹਾ, 8 ਜੂਨ (ਮਨਜੀਤ ਸਿੰਘ ਗਿੱਲ)- ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ 68ਵੇਂ ਸਥਾਪਨਾ ਵਰ੍ਹੇ ਦੇ ਸਮਾਗਮਾਂ ਦੀ ਲੜੀ ਤਹਿਤ ਜੂਨ ਮਹੀਨੇ ਦੀ ਵਿਸ਼ੇਸ਼ ਇਕੱਤਰਤਾ ਸਮੇਂ ਸਭਾ ਪ੍ਰਧਾਨ ਜਸਵੀਰ ਝੱਜ ਦੀ ਪ੍ਰਧਾਨਗੀ ਹੇਠ, ਡਾ. ਬਲਜਿੰਦਰ ਨਸਰਾਲੀ ਐਸੋਸੀਏਟ ਪ੍ਰੋ. ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਦਿੱਤਾ ਮਿਹਰਵਾਨ ਨੂੰ ਥਾਪੜਾ

ਮਲੌਦ, 8 ਜੂਨ (ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅੱਜ ਹਲਕਾ ਪਾਇਲ ਦੇ ਇੰਚਾਰਜ ਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਨੇ ਮੀਟਿੰਗ ਕੀਤੀ ਜਿਸ ਮੌਕੇ ਸਰਕਲ ਮਲੌਦ, ਪਾਇਲ ਅਤੇ ਦੋਰਾਹਾ ਦੇ ਜਥੇਦਾਰ ਵੀ ਹਾਜ਼ਰ ਸਨ | ...

ਪੂਰੀ ਖ਼ਬਰ »

ਦੂਲੋ ਵਲੋਂ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਦੀ ਮੰਗ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)-ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਸਕਾਲਰਸ਼ਿਪ ਘੋਟਾਲੇ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਕੈਪਟਨ ਨੂੰ ਲਿਖੀ ਚਿੱਠੀ 'ਚ ਕਿਹਾ ਹੈ ਕਿ ਸੂਬੇ ਦੇ ਨਿੱਜੀ ਕਾਲਜਾਂ ਦੀ ਜੁਆਇੰਟ ਐਸੋਸੀਏਸ਼ਨ ਆਫ਼ ...

ਪੂਰੀ ਖ਼ਬਰ »

ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਲੈ ਕੇ ਕਿਸਾਨ ਅੰਦੋਲਨ ਅੱਗੇ ਝੁਕੇਗੀ-ਗੁੱਜਰਵਾਲ, ਚਕੋਹੀ

ਡੇਹਲੋਂ, 8 ਜੂਨ (ਅੰਮਿ੍ਤਪਾਲ ਸਿੰਘ ਕੈਲੇ) - ਸੰਯੁਕਤ ਕਿਸਾਨ ਮੋਰਚਾ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਹਰਿਆਣਾ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਰਿਹਾ ਕਰਨ ਤੇ ਸਾਰੇ ਦਰਜ ਕੇਸ ਵਾਪਸ ਲੈਣ ਤੇ ਅੰਦੋਲਨ ਕਰ ਰਹੇ ਆਗੂਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਨੇ ਸਿਵਲ ਹਸਪਤਾਲ ਨੂੰ ਸੌ ਾਪੇ 5 ਆਕਸੀਜਨ ਕੰਨਸਟ੍ਰੇਟਰ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ | ਉਨ੍ਹਾਂ ਨੇ ਹਸਪਤਾਲ ਦੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਵਿਧਾਇਕ ਵਲੋਂ ਕੋਰੋਨਾ ਮਹਾਂਮਾਰੀ ਦੇ ਕਾਲ ਦੌਰਾਨ ਆਈ ਆਕਸੀਜਨ ਦੀ ਘਾਟ ...

ਪੂਰੀ ਖ਼ਬਰ »

ਔਰਤ ਸਰਪੰਚ ਦਾ ਲੜਕਾ ਖ਼ੁਦ ਨੂੰ ਸਰਪੰਚ ਲਿਖ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ-ਬੈਨੀਪਾਲ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)- ਭਾਵੇਂ ਪਿਛਲੇ ਦਿਨੀਂ ਸਰਕਾਰ ਨੇ ਹੁਕਮ ਕੀਤੇ ਸਨ ਕਿ ਮਹਿਲਾ ਸਰਪੰਚ ਦੇ ਪਤੀ ਜਾਂ ਪੁੱਤਰ ਫੋਕੀ ਚੌਧਰ ਨਹੀਂ ਕਰ ਸਕਣਗੇ | ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਿੰਡ ਦੀ ਮੌਜੂਦਾ ਸਰਪੰਚ ਦਾ ਬੇਟਾ ...

ਪੂਰੀ ਖ਼ਬਰ »

ਸਬਜ਼ੀ ਮੰਡੀ ਬੰਦ ਹੁੰਦੇ ਹੀ ਅਮਲੋਹ ਰੋਡ ਸਬਜ਼ੀ ਮੰਡੀ 'ਚ ਹੋ ਜਾਂਦਾ ਤਬਦੀਲ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪੰਜਾਬ ਦੀਆਂ ਸਬਜ਼ੀ ਮੰਡੀਆਂ ਵਿਚ ਇਕੱਠੀ ਹੋਣ ਵਾਲੀ ਭੀੜ ਨੂੰ ਘੱਟ ਕਰਨ ਲਈ ਥੋਕ ਵਿਕ੍ਰੇਤਾਵਾਂ ਨੂੰ ਹੀ ਸਬਜ਼ੀ ਮੰਡੀਆਂ ਵਿਚ ਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ, ...

ਪੂਰੀ ਖ਼ਬਰ »

ਕੈਂਸਰ ਵਰਗੀਆਂ ਬਿਮਾਰੀਆਂ ਨੂੰ ਸੱਦਾ ਦਿੰਦਾ ਪਿੰਡ ਰੌਣੀ ਦਾ ਛੱਪੜ

ਜੌੜੇਪੁਲ ਜਰਗ, 8 ਜੂਨ (ਪਾਲਾ ਰਾਜੇਵਾਲੀਆ)- ਇਸ ਇਲਾਕੇ ਦੇ ਨਾਮਵਰ ਪਿੰਡ ਰੌਣੀ ਭਾਵੇਂ ਹਰ ਖੇਤਰ 'ਚ ਪ੍ਰਾਪਤੀਆਂ ਕਰਨ ਲਈ ਪ੍ਰਸਿੱਧ ਹੈ, ਪਰ ਪਿੰਡ ਵਿਚ ਇਕ ਗੰਦਾ ਛੱਪੜ ਹੋਣ ਕਰ ਕੇ ਇਲਾਕੇ ਦੇ ਲੋਕਾਂ 'ਚ ਚਰਚਾ ਦਾ ਵਿਸ਼ਾ ਵੀ ਬਣਿਆ ਹੋਇਆ ਹੈ | ਇਸ ਛੱਪੜ ਵਿਚ ਲੋਕ ਗੰਦ-ਮੰਦ, ...

ਪੂਰੀ ਖ਼ਬਰ »

ਅੱਡਾ ਇੰਚਾਰਜਾਂ ਨੂੰ ਧਮਕਾ ਕੇ ਰੁਪਏ ਵਸੂਲਣ ਦੇ ਦੋਸ਼ 'ਚ ਇਕ ਨਾਮਜ਼ਦ

ਖੰਨਾ, 8 ਜੂਨ (ਮਨਜੀਤ ਸਿੰਘ ਧੀਮਾਨ)- ਬੱਸ ਅੱਡੇ ਦੇ ਇੰਚਾਰਜਾਂ ਨੰੂ ਧਮਕੀ ਦੇਣ ਦੇ ਕੇ ਹਜ਼ਾਰਾਂ ਰੁਪਏ ਲੈਣ ਦੇ ਦੋਸ਼ ਵਿਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 384, 385, 506 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ...

ਪੂਰੀ ਖ਼ਬਰ »

ਗਿਆਸਪੁਰਾ ਪਾਇਲ ਤੋਂ 'ਆਪ' ਦੇ ਹਲਕਾ ਇੰਚਾਰਜ ਨਿਯੁਕਤ

ਮਲੌਦ, 8 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਵਲੋਂ ਵਿਧਾਨ ਸਭਾ ਹਲਕਾ ਪਾਇਲ (ਰਿਜ਼ਰਵ) ਤੋਂ ਹੋਂਦ ਚਿੱਲੜ ਕਾਂਡ ਦੇ ਖੋਜ ਕਰਤਾ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੂੰ ...

ਪੂਰੀ ਖ਼ਬਰ »

ਕਾਂਗਰਸ ਦੇ ਜੰਗਲ ਰਾਜ ਖ਼ਿਲਾਫ਼ ਧਰਨਾ 16 ਨੂੰ

ਮਲੌਦ, 8 ਜੂਨ (ਦਿਲਬਾਗ ਸਿੰਘ ਚਾਪੜਾ)- ਮਲੌਦ ਹਲਕੇ ਵਿਚ ਗ਼ਰੀਬਾਂ ਦੀਆਂ ਜ਼ਮੀਨਾਂ ਹੜੱਪਣ, ਰਾਜਨੀਤਕ ਲੋਕਾਂ ਦੀ ਸ਼ਹਿ 'ਤੇ ਵਿਕ ਰਹੇ ਨਾਜਾਇਜ਼ ਸ਼ਰਾਬ ਤੇ ਚਿੱਟੇ ਦੇ ਵਿਰੁੱਧ, ਪੰਜਾਬ ਸਰਕਾਰ ਦੇ ਕੁਸ਼ਾਸਨ ਅਤੇ ਟੈਂਕੀ ਕਾਂਡ ਪੀੜਤਾ ਦਲਜੀਤ ਸਿੰਘ ਮਲੌਦ ਰੋੜੀਆਂ ਦੇ ...

ਪੂਰੀ ਖ਼ਬਰ »

ਪੁਨੀਤ ਇੰਗਲਿਸ਼ ਡਾਟ ਕਾਮ ਨੇ ਕੈਨੇਡਾ 'ਚ ਲੈ ਕੇ ਦਿੱਤੇ ਸਾਢੇ 7 ਬੈਂਡ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)- ਆਈਲੈਟਸ ਤੇ ਸਟੱਡੀ ਵੀਜ਼ਾ ਲਈ ਮਾਹਿਰ ਅਤੇ ਮੰਨੀ ਪ੍ਰ੍ਰਮੰਨੀ ਸੰਸਥਾ ਪੁਨੀਤ ਇੰਗਲਿਸ਼ ਡਾਟ ਕਾਮ ਨੇ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ ਹੈ | ਪੁਨੀਤ ਇੰਗਲਿਸ਼ ਡਾਟ ਕੌਮ ਨੇ ਕੈਨੇਡਾ ਵਿਚ ਵਰਕ ਪਰਮਿਟ 'ਤੇ ਕੰਮ ਕਰ ਰਹੀ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਖੰਨਾ, 8 ਜੂਨ (ਮਨਜੀਤ ਸਿੰਘ ਧੀਮਾਨ)- ਖੰਨਾ ਪੁਲਿਸ ਵਲੋਂ ਸ਼ਿਕਾਇਤਕਰਤਾ ਰਿਤੂ ਰਾਣੀ ਪਤਨੀ ਸੌਰਵ ਮਦਾਨ ਵਾਸੀ ਮਾਡਲ ਟਾਊਨ ਸਮਰਾਲਾ ਰੋਡ ਖੰਨਾ ਦੀ ਸ਼ਿਕਾਇਤ 'ਤੇ ਅਨਿਲ ਸਿੰਘ ਪੁੱਤਰ ਚੰਪਾ ਸਿੰਘ ਵਾਸੀ ਪਿੰਡ ਖੇਤੜੀ, ਮੱਧ ਪ੍ਰਦੇਸ਼ ਤੇ ਮੁਖੀ ਰਾਮ ਵਾਸੀ ਝਾਰਖੰਡ ਦੇ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸੰਸਥਾ ਗੁੱਜਰਵਾਲ ਵਿਖੇ ਨਵੇਂ ਗੇਟ ਦਾ ਉਦਘਾਟਨ ਜ਼ੈਲਦਾਰ ਜਗਪਾਲ ਸਿੰਘ ਨੇ ਆਪਣੇ ਪਿਤਾ ਦੀ ਯਾਦ 'ਚ ਬਣਵਾਇਆ ਆਲੀਸ਼ਾਨ ਗੇਟ

ਜੋਧਾਂ, 8 ਜੂਨ (ਗੁਰਵਿੰਦਰ ਸਿੰਘ ਹੈਪੀ)-ਸਮਾਜ ਸੇਵੀ ਜ਼ੈਲਦਾਰ ਜਗਪਾਲ ਸਿੰਘ ਯੂ ਐੱਸ ਏ ਨੇ ਆਪਣੇ ਪਿਤਾ ਸਵ: ਉਜਾਗਰ ਸਿੰਘ ਦੀ ਯਾਦ ਵਿਚ ਸਰਕਾਰੀ ਉਦਯੋਗਿਕ ਸੰਸਥਾ ਗੁੱਜਰਵਾਲ ਦਾ ਆਲੀਸ਼ਾਨ ਮੁੱਖ ਗੇਟ ਇਕ ਲੱਖ ਰੁਪਏ ਦੀ ਲਾਗਤ ਨਾਲ ਬਣਵਾਇਆ, ਜਿਸ ਦਾ ਉਦਘਾਟਨ ਹਰਜੀਤ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਨੇ ਪਿੰਡ ਕੌੜੀ ਵਿਖੇ ਵਾਤਾਵਰਨ ਪ੍ਰੇਮੀਆਂ ਨੂੰ ਕੀਤਾ ਸਨਮਾਨਿਤ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)- ਮਨੁੱਖੀ ਅਧਿਕਾਰ ਮੰਚ ਪੰਜਾਬ ਅਤੇ ਵਾਤਾਵਰਨ ਪ੍ਰੇਮੀਆਂ ਵਲੋਂ ਰਲ ਮਿਲ ਕੇ ਪਿੰਡ ਕੌੜੀ ਵਿਖੇ ਜਸਵਿੰਦਰ ਸਿੰਘ ਕੌੜੀ ਵਾਤਾਵਰਨ ਪ੍ਰੇਮੀ ਤੇ ਮਨੁੱਖੀ ਅਧਿਕਾਰ ਮੰਚ ਦੇ ਅਹੁਦੇਦਾਰ ਦਾ ਜਨਮ ਦਿਨ ਫਲਦਾਰ ਤੇ ਛਾਂਦਾਰ ਬੂਟੇ ਲਗਾ ਕੇ ...

ਪੂਰੀ ਖ਼ਬਰ »

ਕੇਂਦਰ ਕਿਸਾਨੀ ਦੇ ਨਾਲ ਮਜ਼ਦੂਰਾਂ ਨੂੰ ਵੀ ਆਰਥਿਕ ਪੱਖੋਂ ਮਾਰਨਾ ਚਾਹੁੰਦੀ-ਪਨੈਚ

ਬੀਜਾ, 8 ਜੂਨ (ਕਸ਼ਮੀਰਾ ਸਿੰਘ ਬਗ਼ਲੀ, ਅਵਤਾਰ ਸਿੰਘ ਜੰਟੀ ਮਾਨ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਰਨਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ ਤੇ ਪ੍ਰਗਟ ਸਿੰਘ ਪਨੈਚ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਜ਼ਦੂਰਾਂ ਦਾ ਆਰਥਿਕ ਸ਼ੋਸ਼ਣ ਕਰਨ ਲਈ ਅਤੇ ਕਾਰਪੋਰੇਟ ਜਗਤ ...

ਪੂਰੀ ਖ਼ਬਰ »

ਮਦਰ ਟੈਰੇਸਾ ਸਕੂਲ 'ਚ ਆਨਲਾਈਨ ਸਮਰ ਕਲੱਬ ਦਾ ਸਮਾਗਮ ਸਮਾਪਤ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀ. ਸੈਕ. ਸਕੂਲ ਵਿਚ ਆਨਲਾਈਨ 'ਸਮਰ ਕਲੱਬ ਡਾਟ ਕਾਮ' ਦਾ ਸਮਾਰੋਹ ਪੰਜਵੇਂ ਦਿਨ ਵੀ ਸਫਲਤਾਪੂਰਵਕ ਸਮਾਪਤ ਹੋਇਆ¢ ਸਕੂਲ ਦੇ ਪਿ੍ੰਸੀਪਲ ਅੰਜੂ ਭਾਟੀਆ ਤੇ ਚੇਅਰਮੈਨ ਸੁਰਿੰਦਰ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਦਾ ਕੌਮੀ ਉਪ ਪ੍ਰਧਾਨ ਬਣਾਏ ਜਾਣ 'ਤੇ ਜਥੇ. ਟਿੱਲੂ ਨੂੰ ਕੀਤਾ ਸਨਮਾਨਿਤ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਇਲਾਕੇ ਦੇ ਪ੍ਰਮੁੱਖ ਪਾਰਟੀ ਆਗੂ ਸੁਖਵੰਤ ਸਿੰਘ ਟਿੱਲੂ ਨੂੰ ਅਕਾਲੀ ਦਲ (ਸੰਯੁਕਤ) ਦਾ ਕਾਮ ਉਪ ...

ਪੂਰੀ ਖ਼ਬਰ »

ਪੰਜਾਬ/ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸਮਰਾਲਾ, 8 ਜੂਨ (ਗੋਪਾਲ ਸੋਫਤ)-ਪੰਜਾਬ/ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਐਲਾਨੇ ਫ਼ੈਸਲੇ ਅਨੁਸਾਰ ਸਥਾਨਕ ਐਸ. ਡੀ. ਐਮ. ਦਫ਼ਤਰ ਸਾਹਮਣੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਅਗਵਾਈ ਹੇਠ ਉਪਰੋਕਤ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਖੰਨਾ ਪੁਲਿਸ 'ਤੇ ਮਾਸਕ ਨਾ ਪਾਉਣ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਝੂਠਾ ਡਰੱਗਜ਼ ਕੇਸ ਦਰਜ ਕਰਨ ਦੇ ਦੋਸ਼

ਚੰਡੀਗੜ੍ਹ, 8 ਜੂਨ (ਬਿ੍ਜੇਂਦਰ ਗੌੜ)-ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਦੋ ਵਿਅਕਤੀਆਂ ਨੇ ਪੰਜਾਬ ਪੁਲਿਸ 'ਤੇ ਉਨ੍ਹਾਂ ਨੂੰ ਡਰੱਗਜ਼ ਦੇ ਝੂਠੇ ਕੇਸ 'ਚ ਫਸਾਉਣ ਦਾ ਦੋਸ਼ ਲਗਾਉਂਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ | ਪਟੀਸ਼ਨ ਮੁਤਾਬਕ 7 ...

ਪੂਰੀ ਖ਼ਬਰ »

ਨਾਬਾਲਗ ਬੱਚੀਆਂ ਨਾਲ ਦਰਿੰਦਗੀ ਕਰਨ ਵਾਲਿਆਂ ਨੂੰ ਲਾ-ਮਿਸਾਲ ਸਜ਼ਾ ਮਿਲੇ-ਸਹਿਗਲ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)- ਸੀਨੀਅਰ ਕਾਂਗਰਸੀ ਆਗੂ ਤੇ ਵਪਾਰ ਮੰਡਲ ਖੰਨਾ ਦੇ ਪ੍ਰਧਾਨ ਕੇ. ਐਲ. ਸਹਿਗਲ ਨੇ ਦੁੱਖ ਨਾਲ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆ 74 ਸਾਲ ਬੀਤ ਗਏ ਹਨ | ਇਸ ਦੌਰ 'ਚ ਜੁਰਮ ਤੇ ਬਹੁਤ ਵਧੇ ਹਨ, ਪਰ ਦਰਿੰਦਿਆਂ ਵਲੋਂ ਛੋਟੀਆਂ ਬੱਚੀਆਂ ਨਾਲ ...

ਪੂਰੀ ਖ਼ਬਰ »

ਮੰਗ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ

ਸਮਰਾਲਾ, 8 ਜੂਨ (ਗੋਪਾਲ ਸੋਫਤ)- ਸਫ਼ਾਈ ਸੇਵਕਾਂ ਵਲੋਂ ਠੇਕੇਦਾਰੀ ਸਿਸਟਮ ਦੇ ਵਿਰੋਧ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਤਨਖ਼ਾਹਾਂ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸ਼ੁਰੂ ਕੀਤੀ ਗਈ ਅਣਮਿਥੇ ...

ਪੂਰੀ ਖ਼ਬਰ »

ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਗਿੱਲ ਗੁ: ਰਾੜਾ ਸਾਹਿਬ ਵਿਖੇ ਨਤਮਸਤਕ

ਰਾੜਾ ਸਾਹਿਬ, 8 ਜੂਨ (ਸਰਬਜੀਤ ਸਿੰਘ ਬੋਪਾਰਾਏ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਨਵਨਿਯੁਕਤ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਹਰਜੀਵਨਪਾਲ ਸਿੰਘ ਗਿੱਲ ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ...

ਪੂਰੀ ਖ਼ਬਰ »

ਫ਼ਤਹਿ ਕਿੱਟਾਂ ਖ਼ਰੀਦਣ ਦੇ ਘਪਲੇ ਸਬੰਧੀ 'ਆਪ' ਆਗੂਆਂ ਵਲੋਂ ਪੈੱ੍ਰਸ ਕਾਨਫਰੰਸ

ਪਾਇਲ, 8 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲ ਦੇ ਖ਼ਰੀਦ ਕੀਤੀਆਂ ਫ਼ਤਿਹ ਕਿੱਟਾਂ 'ਚ ਵੱਡੇ ਘਪਲੇ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਗੁਰਦਰਸ਼ਨ ਸਿੰਘ ਕੁਹਲੀ ਦੀ ਅਗਵਾਈ 'ਚ ਪੈੱ੍ਰਸ ਕਾਨਫਰੰਸ ਕੀਤੀ ...

ਪੂਰੀ ਖ਼ਬਰ »

ਏ.ਐਸ. ਕਾਲਜ ਫ਼ਾਰ ਵਿਮੈਨ ਦਾ ਸ਼ਾਨਦਾਰ ਨਤੀਜਾ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਬੀ. ਏ. ਸਮੈਸਟਰ ਪੰਜਵੇਂ ਦਾ ਨਤੀਜਾ 100 ਫ਼ੀਸਦੀ ਰਿਹਾ ਜਿਸ ਵਿਚ ਸੀਤਾ ਨੇ 96.75 ਫ਼ੀਸਦੀ ਨੰਬਰ ਲੈ ਕੇ ਪਹਿਲਾ, ਅਰਪਿਤਾ ਨੇ 94.50 ਫ਼ੀਸਦੀ ਨੰਬਰਾਂ ਨਾਲ ਦੂਜਾ ਅਤੇ ...

ਪੂਰੀ ਖ਼ਬਰ »

ਗੰੁਬਦ ਦੀ ਸੇਵਾ ਦਾ ਆਰੰਭ ਸ਼੍ਰੋਮਣੀ ਕਮੇਟੀ ਮੈਂਬਰ ਖੱਟੜਾ ਤੇ ਯੂਥ ਆਗੂ ਇੰਦਰਜੀਤ ਨੇ ਕੀਤਾ

ਖੰਨਾ, 8 ਜੂਨ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸਾਹਿਬ ਪਿੰਡ ਗਾਜੀਪੁਰ ਦੇ ਗੰੁਬਦ ਦੀ ਸੇਵਾ ਆਰੰਭ ਕੀਤੀ ਗਈ | ਇਹ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਵਾਲਿਆਂ ਦੀ ਸਹਿਯੋਗ ਨਾਲ ਕੀਤੀ ਜਾ ਰਹੀ ਹੈ | ਗੰੁਬਦ ਦੀ ਸੇਵਾ ਦਾ ਸ਼ੁੱਭ ...

ਪੂਰੀ ਖ਼ਬਰ »

ਕੁਦਰਤੀ ਸੋਮਿਆਂ ਨਾਲ ਛੇੜਛਾੜ ਮਹਿੰਗੀ ਪਵੇਗੀ-ਪ੍ਰੋ: ਚੀਮਾ

ਮਲੌਦ, 8 ਜੂਨ (ਸਹਾਰਨ ਮਾਜਰਾ)- ਵਾਤਾਵਰਨ ਚਿੰਤਕ, ਪੰਜਾਬ ਯੂਥ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੇ ਸਮਾਜ ਵਿਚਲੇ ਹਰ ਪੱਖ ਵਿਚ ਦਿਨੋਂ-ਦਿਨ ਆਪਣਾ ਤਵਾਜ਼ਨ ਘਟਾ ਰਹੀ ਅਜੋਕੀ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਮਨੁੱਖ ਅਤੇ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਉਕਸੀ ਨੂੰ ਸ਼ਰਧਾਂਜਲੀਆਂ ਭੇਟ

ਮਲੌਦ, 8 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਪਿੰਡ ਉਕਸੀ ਦੇ ਸਾਬਕਾ ਸਰਪੰਚ ਧਰਮ ਸਿੰਘ, ਠੇਕੇਦਾਰ ਚਰਨ ਸਿੰਘ ਦੇ ਮਾਤਾ ਤੇ ਲਖਵਿੰਦਰ ਸਿੰਘ ਲਾਡੀ ਉਕਸੀ ਕਨਵੀਨਰ ਬਲਾਕ ਮਲੌਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਦਾਦੀ ਸੁਰਜੀਤ ਕੌਰ ਜੋ ਪਿਛਲੇ ਦਿਨੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX