ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  20 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 7 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 7 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 7 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 8 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਬਰਨਾਲਾ

ਭਾਕਿਯੂ ਏਕਤਾ ਉਗਰਾਹਾਂ ਵਲੋਂ ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਕੋਠੀ ਦਾ ਘਿਰਾਓ

ਬਰਨਾਲਾ, 8 ਜੂਨ (ਧਰਮਪਾਲ ਸਿੰਘ)-ਭਾਜਪਾ ਦੇ ਸੂਬਾਈ ਕਾਰਜਕਾਰਨੀ ਮੈਂਬਰ ਅਤੇ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਗੁਰਤੇਜ ਸਿੰਘ ਢਿੱਲੋਂ ਦਾ ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਗ੍ਰਹਿ ਵਿਖੇ ਬੀਬੀ ਸੁਰਜੀਤ ਕੌਰ ਬਰਨਾਲਾ ਨੂੰ ਮਿਲਣ ਲਈ ਪਹੁੰਚਣ ਦਾ ਪਤਾ ਲੱਗਦੇ ਹੀ ਕੋਠੀ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ | ਜਿਸ ਦਾ ਪਤਾ ਲੱਗਦਿਆਂ ਹੀ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਦਰਸ਼ਨ ਸਿੰਘ ਚੀਮਾ, ਗੁਰਨਾਮ ਸਿੰਘ ਭੋਤਨਾ, ਸੰਦੀਪ ਸਿੰਘ, ਗਗਨਦੀਪ ਸਿੰਘ ਆਦਿ ਆਗੂ ਵਰਕਰ ਕੋਠੀ ਅੱਗੇ ਪਹੁੰਚ ਗਏ, ਪਰ ਕਿਸਾਨਾਂ ਦੇ ਪਹੁੰਚਣ ਦੀ ਭਿਣਕ ਲੱਗਦਿਆਂ ਹੀ ਗੁਰਤੇਜ ਸਿੰਘ ਢਿੱਲੋਂ ਆਪਣੀ ਇਨੋਵਾ ਗੱਡੀ ਲੈ ਕੇ ਉੱਥੋਂ ਚਲਾ ਗਿਆ | ਭਾਜਪਾ ਆਗੂ ਦੀ ਗੱਡੀ ਕਿਸਾਨਾਂ ਦੇ ਮੋਟਰਸਾਈਕਲ ਨਾਲ ਟਕਰਾ ਗਈ ਜਿਸ ਕਾਰਨ ਮੋਟਰਸਾਈਕਲ ਦਾ ਪਿਛਲਾ ਹਿੱਸਾ ਨੁਕਸਾਨਿਆ ਗਿਆ | ਜਿਸ ਦੇ ਰੋਸ ਵਜੋਂ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਦੀ ਅਗਵਾਈ ਹੇਠ ਆਗੂਆਂ ਵਰਕਰਾਂ ਨੇ ਬੀਬੀ ਸੁਰਜੀਤ ਕੌਰ ਬਰਨਾਲਾ ਦੀ ਕੋਠੀ ਦਾ ਘਿਰਾਓ ਕਰ ਕੇ ਨਾਅਰੇਬਾਜੀ ਕੀਤੀ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਗੁਰਨਾਮ ਸਿੰਘ ਭੋਤਨਾ ਅਤੇ ਸੰਦੀਪ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਓਨਾ ਚਿਰ ਸੂਬੇ ਅੰਦਰ ਭਾਜਪਾ ਆਗੂਆਂ ਦਾ ਘਿਰਾਓ ਜਾਰੀ ਰਹੇਗਾ | ਆਗੂਆਂ ਮੰਗ ਕੀਤੀ ਕਿ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ, ਜਦ ਤੱਕ ਭਾਜਪਾ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਸੰਘਰਸ਼ ਜਾਰੀ ਰਹੇਗਾ | ਜਦੋਂ ਇਸ ਸਬੰਧੀ ਬੀਬੀ ਸੁਰਜੀਤ ਕੌਰ ਬਰਨਾਲਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬਰਨਾਲਾ ਪਰਿਵਾਰ ਅਤੇ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹਾ ਹੈ ਕਿਉਂਕਿ ਕੇਂਦਰੀ ਵਜਾਰਤ ਵਿਚ ਵਜੀਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਰੋਸ ਵਜੋਂ ਆਪਣਾ ਕੈਬਨਿਟ ਅਹੁਦਾ ਛੱਡ ਦਿੱਤਾ ਹੈ | ਸ਼ੋ੍ਰਮਣੀ ਅਕਾਲੀ ਦਲ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਕਿਸਾਨਾਂ ਦੀ ਹਮਾਇਤ ਕਰਦਾ ਰਹੇਗਾ | ਉਨ੍ਹਾਂ ਦੱਸਿਆ ਕਿ ਗੁਰਤੇਜ਼ ਸਿੰਘ ਢਿੱਲੋਂ ਉਨ੍ਹਾਂ ਦਾ ਰਿਸ਼ਤੇਦਾਰ ਹੈ ਅਤੇ ਰਿਸ਼ਤੇਦਾਰੀ ਦੇ ਤੌਰ 'ਤੇ ਮਿਲਣ ਲਈ ਆਇਆ ਸੀ |
ਬਰਨਾਲਾ ਪਰਿਵਾਰ ਨਾਲ ਹਨ ਮੇਰੇ ਪਰਿਵਾਰਕ ਸੰਬੰਧ, ਕੋਈ ਰਾਜਨੀਤਕ ਮੀਟਿੰਗ ਨਹੀਂ ਹੋਈ-ਗੁਰਤੇਜ਼ ਸਿੰਘ ਢਿੱਲੋਂ
ਦੂਸਰੇ ਪਾਸੇ ਜਦੋਂ ਭਾਜਪਾ ਦੇ ਸੂਬਾਈ ਕਾਰਜਕਾਰੀ ਮੈਂਬਰ ਅਤੇ ਬਰਨਾਲਾ ਜ਼ਿਲ੍ਹੇ ਦੇ ਇੰਚਾਰਜ ਗੁਰਤੇਜ ਸਿੰਘ ਢਿੱਲੋਂ ਨੇ ਕਿਹਾ ਕਿ 7 ਜੂਨ ਨੂੰ ਬਠਿੰਡਾ ਤੋਂ ਵਾਪਸ ਪਰਤਦਿਆਂ ਹਨੇਰਾ ਜ਼ਿਆਦਾ ਹੋਣ ਕਾਰਨ ਬਰਨਾਲਾ ਵਿਖੇ ਮੈਂ ਆਪਣੇ ਰਿਸ਼ਤੇਦਾਰ ਬੀਬੀ ਸੁਰਜੀਤ ਕੌਰ ਬਰਨਾਲਾ ਪਤਨੀ ਸਵ: ਸੁਰਜੀਤ ਸਿੰਘ ਬਰਨਾਲਾ ਦੀ ਰਿਹਾਇਸ਼ ਵਿਖੇ ਠਹਿਰ ਗਿਆ | ਅੱਜ ਸਵੇਰੇ ਰਿਹਾਇਸ਼ ਦੇ ਬਾਹਰ ਕਿਸਾਨਾਂ ਦਾ ਇਕੱਠ ਹੋਣਾ ਸ਼ੁਰੂ ਹੁੰਦਾ ਦੇਖ ਪੁਲਿਸ ਪ੍ਰਸ਼ਾਸਨ ਦੀ ਸੂਝਬੂਝ ਨਾਲ ਮੈਨੂੰ ਉੱਥੋਂ ਕਰੀਬ ਸਾਢੇ ਕੁ 9 ਵਜੇ ਰਵਾਨਾ ਕਰ ਦਿੱਤਾ | ਮੇਰੀ ਗੱਡੀ ਬਾਹਰ ਨਿਕਲਦਿਆਂ ਹੀ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਮੇਰੀ ਗੱਡੀ ਦਾ ਦੂਰ ਤੱਕ ਪਿੱਛਾ ਕੀਤਾ ਅਤੇ ਮੇਰੇ ਗੱਡੀ ਬਿਲਕੁਲ ਅੱਗੇ ਮੋਟਰਸਾਈਕਲ ਲਿਆ ਕੇ ਗੱਡੀ ਨੂੰ ਰੋਕਣ ਅਤੇ ਮੇਰੇ ਉਪਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ | ਪਰ ਪੁਲਿਸ ਨੇ ਫੁਰਤੀ ਵਰਤਦਿਆਂ ਪ੍ਰਦਰਸ਼ਨਕਾਰੀਆਂ ਤੋਂ ਬਚਾਅ ਕੇ ਮੈਨੂੰ ਸ਼ਹਿਰ ਵੱਲ ਕੱਢ ਦਿੱਤਾ | ਉਨ੍ਹਾਂ ਬਰਨਾਲਾ ਪਰਿਵਾਰ ਨਾਲ ਭਾਜਪਾ ਆਗੂ ਦੀ ਗੁਪਤ ਮੀਟਿੰਗ ਦੀ ਖ਼ਬਰ ਦਾ ਖੰਡਨ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਸਵਰਗੀ ਬਰਨਾਲਾ ਦੇ ਪਰਿਵਾਰ ਨਾਲ ਪਰਿਵਾਰਕ ਰਿਸ਼ਤੇ ਹਨ ਨਾ ਕਿ ਰਾਜਨੀਤਕ | ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਬਰਨਾਲਾ ਮੇਰੇ ਭੂਆ ਜੀ ਹਨ ਅਤੇ ਮੈਂ ਆਪਣੀ ਭੂਆ ਜੀ ਦੇ ਘਰ ਆਇਆ ਸੀ ਨਾ ਕਿ ਕੋਈ ਰਾਜਨੀਤਕ ਗੁਪਤ ਮੀਟਿੰਗ ਕਰਨ | ਇਸ ਲਈ ਬੀਬੀ ਸੁਰਜੀਤ ਕੌਰ ਬਰਨਾਲਾ ਦੀ ਰਿਹਾਇਸ਼ ਅੱਗੇ ਕਿਸਾਨਾਂ ਵਲੋਂ ਧਰਨਾ ਲਗਾਉਣਾ ਸਰਾਸਰ ਗਲਤ ਹੈ | ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵਲੋਂ ਮੇਰੀ ਗੱਡੀ ਨੂੰ ਰੋਕਣ ਅਤੇ ਮੇਰੇ ਉਪਰ ਹਮਲਾ ਕਰਨ ਸਬੰਧੀ ਡੀ.ਆਈ.ਜੀ. ਪਟਿਆਲਾ ਰੇਂਜ ਸ੍ਰੀ ਵਿਕਰਮਜੀਤ ਦੁੱਗਲ ਅਤੇ ਐਸ.ਐਸ.ਪੀ. ਬਰਨਾਲਾ ਸ੍ਰੀ ਸੰਦੀਪ ਗੋਇਲ ਨੂੰ ਸ਼ਿਕਾਇਤ ਭੇਜੀ ਗਈ ਹੈ |

ਸੀ. ਪੀ. ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਦੂਜੇ ਦਿਨ ਵੀ 'ਆਪ' ਵਿਧਾਇਕ ਮੀਤ ਹੇਅਰ ਦੀ ਰਿਹਾਇਸ਼ ਅੱਗੇ ਧਰਨਾ

ਬਰਨਾਲਾ, 8 ਜੂਨ (ਧਰਮਪਾਲ ਸਿੰਘ)-ਸੀ.ਪੀ.ਆਈ. (ਐਮ.ਐਲ.)-ਲਿਬਰੇਸ਼ਨ ਵਲੋਂ ਸੂਬਾ ਪੱਧਰੀ ਸੱਦੇ 'ਤੇ 'ਜਵਾਬ ਦਿਓ ਹਿਸਾਬ ਦਿਓ' ਦੇ ਨਾਅਰੇ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਦੂਜੇ ਦਿਨ ਵੀ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਠੇਕਾ ਪ੍ਰਣਾਲੀ ਸਮਾਪਤ ਕਰ ਕੇ ਕੰਮ ਕਰਦੇ ਦਰਜਾ-ਸੀ ਤੇ ਡੀ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ-ਕੁਲਵੰਤ ਸਿੰਘ ਕੀਤੂ

ਧਨੌਲਾ, 8 ਜੂਨ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਪੰਜਾਬ ਦੀ ਕਾਂਗਰਸ ਸਰਕਾਰ ਕਿਸੇ ਵੀ ਵਰਗ ਨੂੰ ਸਹੂਲਤਾਂ ਦੇਣ ਤੋਂ ਅਸਮਰਥ ਹੈ, ਇਸ ਤਰ੍ਹਾਂ ਜਾਪਦਾ ਹੈ ਜਿਵੇਂ ਸੂਬੇ ਅੰਦਰ ਸਰਕਾਰ ਨਾਂਅ ਦੀ ਕੋਈ ਚੀਜ਼ ਹੀ ਨਹੀਂ | ਅੱਜ ਸੂਬੇ ਦਾ ਹਰ ਵਰਗ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਕਾਰ ਸਵਾਰ, 7400 ਨਸ਼ੇ ਵਾਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਤਪਾ ਮੰਡੀ, 8 ਜੂਨ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ ਕਾਰ 'ਚ ਸਵਾਰ 4 ਮਰਦਾਂ ਅਤੇ ਇਕ ਔਰਤ ਨੂੰ 7400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਚੀਮਾ ਰਜਵਾਹੇ ਵਿਚ ਲੰਬੇ ਸਮੇਂ ਤੋਂ ਪਾਣੀ ਨਾ ਛੱਡੇ ਜਾਣ ਕਾਰਨ ਕਿਸਾਨ ਔਖੇ

ਟੱਲੇਵਾਲ, 8 ਜੂਨ (ਸੋਨੀ ਚੀਮਾ)-ਪਿੰਡ ਚੀਮਾ ਵਿਚ ਦੀ ਲੰਘਦੇ ਰਜਵਾਹੇ ਵਿਚ ਵਿਭਾਗ ਵਲੋਂ ਲੰਬੇ ਸਮੇਂ ਤੋਂ ਪਾਣੀ ਨਾ ਛੱਡੇ ਜਾਣ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਨਰੇਗਾ ਤਹਿਤ ਉਕਤ ਮਾਈਨਰ ਦੀ ਸਫ਼ਾਈ ਤਾਂ ਕਰਵਾ ਦਿੱਤੀ ਤਾਂ, ਪਰ ਜਿੱਥੇ ...

ਪੂਰੀ ਖ਼ਬਰ »

ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਬਰਨਾਲਾ ਵਲੋਂ ਰੋਸ ਪ੍ਰਦਰਸ਼ਨ

ਬਰਨਾਲਾ, 8 ਜੂਨ (ਅਸ਼ੋਕ ਭਾਰਤੀ)-ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਅਨਿਲ ਕੁਮਾਰ, ਮਹਿਮਾ ਸਿੰਘ, ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ, ਰਿਵਾਲਵਰ ਤੇ ਡਰੱਗ ਮਨੀ ਸਮੇਤ ਇਕ ਕਾਬੂ

ਤਪਾ ਮੰਡੀ, 8 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ. ਤਪਾ ਬਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਤਪਾ ਜਗਜੀਤ ਸਿੰਘ ਘੁਮਾਣ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ...

ਪੂਰੀ ਖ਼ਬਰ »

83 ਬੋਤਲਾਂ ਠੇਕਾ ਸ਼ਰਾਬ ਸਮੇਤ ਇਕ ਕਾਬੂ

ਭਦੌੜ, 8 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਨੇ ਕਸਬਾ ਸ਼ਹਿਣਾ ਦੇ ਇਕ ਵਿਅਕਤੀ ਨੂੰ 83 ਬੋਤਲਾਂ ਨਾਜਾਇਜ਼ ਠੇਕਾ ਦੇਸ਼ੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਕਸਬਾ ਭਦੌੜ ਦੇ ਹਰ ਗਲੀ ਮੁਹੱਲੇ ਵਿਚ ਨਾਜਾਇਜ਼ ਸ਼ਰਾਬ ਦੀ ਵਿੱਕਰੀ ਜ਼ੋਰਾਂ 'ਤੇ ਹੋ ਰਹੀ ਹੈ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਬਰਨਾਲਾ, 8 ਜੂਨ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਢਿੱਲੋਂ ਨਗਰ ਵਿਖੇ ਇਕ ਸਰਕਾਰੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਨਤੀਜਨ ਮੋਟਰਸਾਈਕਲ 'ਤੇ ਸਵਾਰ ਕੇਵਲ ਸਿੰਘ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਕੇਵਲ ਸਿੰਘ ਪੁੱਤਰ ਜੱਗਰ ਸਿੰਘ ਵਾਸੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮੁੱਖ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਵਫ਼ਦ ਥਾਣਾ ਮੁਖੀ ਨੂੰ ਮਿਲਿਆ

ਮਹਿਲ ਕਲਾਂ, 8 ਜੂਨ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਪਿੰਡ ਮੂੰਮ ਵਿਖੇ ਇਕ ਮਹੀਨਾ ਪਹਿਲਾ ਦਲਿਤ ਪਰਿਵਾਰ ਨਾਲ ਸਬੰਧਿਤ ਇਕ ਔਰਤ ਹੋਏ ਜਬਰ ਜਨਾਹ ਦੇ ਮਾਮਲੇ ਵਿਚ ਨਾਮਜ਼ਦ ਮੁੱਖ ਦੋਸ਼ੀ ਨੂੰ ਪੁਲਿਸ ਵਲੋ ਅਜੇ ਤੱਕ ਵੀ ਗਿ੍ਫ਼ਤਾਰ ਨਾ ਕੀਤੇ ਜਾਣ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 21 ਨਵੇਂ ਕੇਸ ਇਕ ਮੌਤ, 50 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 8 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 21 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 50 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ਇਕ 60 ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਤੇ ਨਸ਼ੀਲੇ ਪਾਊਡਰ ਦਾ ਮਾਮਲਾ ਦਰਜ

ਬਰਨਾਲਾ, 8 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ 1795 ਨਸ਼ੀਲੀਆਂ ਗੋਲੀਆਂ, 33 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਕ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਤੇ ਹੋਰ ਸਾਮਾਨ ਚੋਰੀ

ਧਨੌਲਾ, 8 ਜੂਨ (ਚੰਗਾਲ)-ਸੰਗਰੂਰ-ਬਰਨਾਲਾ ਰੋਡ 'ਤੇ ਇਕ ਖੇਤ 'ਚ ਲੱਗੇ ਟਰਾਂਸਫ਼ਾਰਮਰ ਦਾ ਸਮਾਨ ਚੋਰਾਂ ਵਲੋਂ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਧਨੌਲਾ ਨੇ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਬਰਨਾਲਾ, 8 ਜੂਨ (ਅਸ਼ੋਕ ਭਾਰਤੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਿੱਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਵੀਰ ਸਿੰਘ ਛਾਪਾ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਆਰਥਿਕ ਮੰਦੀ ਨਾਲ ਜੂਝ ਰਹੇ ਪੈਲੇਸ ਮਾਲਕਾਂ ਦੀ ਵੀ ਸਾਰ ਲਵੇ ਸਰਕਾਰ-ਕੁਲਦੀਪ ਸੂਦ

ਬਰਨਾਲਾ, 8 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਰਿਜ ਪੈਲੇਸ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਕੁਲਦੀਪ ਸੂਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੂਦ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਲੱਗੇ ਕਰਫ਼ਿਊ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ

ਮਹਿਲ ਕਲਾਂ, 8 ਜੂਨ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ:295) ਦੀ 26ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਜਥੇਬੰਦੀ ਦੀ ਬਲਾਕ ਮਹਿਲ ਕਲਾਂ ਦੀ ਕਮੇਟੀ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ...

ਪੂਰੀ ਖ਼ਬਰ »

ਡੇਰਾ ਬਾਬਾ ਧਿਆਨ ਸਿੰਘ ਵਿਖੇ ਕਾਰ ਸੇਵਾ ਸ਼ੁਰੂ

ਸ਼ਹਿਣਾ, 8 ਜੂਨ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਡੇਰਾ ਬਾਬਾ ਧਿਆਨ ਸਿੰਘ ਵਿਖੇ ਵੱਖ-ਵੱਖ ਸੰਤ ਮਹਾਤਮਾ ਨੇ ਕਾਰ ਸੇਵਾ ਸ਼ੁਰੂ ਕਰਨ ਲਈ ਨੀਂਹ ਰੱਖੀ | ਡੇਰੇ ਦੇ ਮਹੰਤ ਐਡਵੋਕੇਟ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਰਾਤਨ ਆਯੂਰਵੈਦਿਕ ਦਾ ਵੱਡਾ ਕੇਂਦਰ ਰਿਹਾ ਇਹ ਡੇਰਾ ...

ਪੂਰੀ ਖ਼ਬਰ »

ਬਿਜਲੀ ਕੱਟਾਂ ਖ਼ਿਲਾਫ਼ ਬਿਜਲੀ ਗਰਿੱਡ ਅੱਗੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 8 ਜੂਨ (ਅਵਤਾਰ ਸਿੰਘ ਅਣਖੀ)-ਕਹਿਰ ਦੀ ਗਰਮੀ ਦੇ ਮੌਸਮ ਵਿਚ ਪਾਵਰਕਾਮ ਵਲੋਂ ਘਰੇਲੂ ਬਿਜਲੀ ਸਪਲਾਈ ਵਿਚ ਲਗਾਏ ਜਾ ਰਹੇ ਅਣ-ਐਲਾਨੇ ਕੱਟ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ | ਜਿਸ ਤੋਂ ਅੱਕੇ ਹੋਏ ਲੋਕਾਂ ਨੇ ਅੱਜ ਬਿਜਲੀ ਗਰਿੱਡ ਮਹਿਲ ਕਲਾਂ ...

ਪੂਰੀ ਖ਼ਬਰ »

ਮਦਨ ਲਾਲ ਗਰਗ ਰੇਲਵੇ ਪਾਰਕ ਕਮੇਟੀ ਦੇ ਪ੍ਰਧਾਨ ਨਿਯੁਕਤ

ਤਪਾ ਮੰਡੀ, 8 ਜੂਨ (ਪ੍ਰਵੀਨ ਗਰਗ)-ਰੇਲਵੇ ਪਾਰਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਇਕ ਮੀਟਿੰਗ ਰੇਲਵੇ ਪਾਰਕ ਵਿਖੇ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਪ੍ਰਧਾਨ ਮਦਨ ਲਾਲ ਗਰਗ, ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਕੁਮਾਰ ਭੂਤ, ਮੀਤ ਪ੍ਰਧਾਨ ਬੌਬੀ ਤਾਜੋ, ਕੈਸ਼ੀਅਰ ਡਾ: ...

ਪੂਰੀ ਖ਼ਬਰ »

ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ 'ਤੇ ਇਲੈਕਸ਼ਨ ਸਟਾਰ ਬਣਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਬਰਨਾਲਾ, 8 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਤੋਂ ਵੱਧ ਉਮਰ ਦੇ ਨਵੇਂ ਯੁਵਾ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਨਿਯੁਕਤ ਕੀਤੇ ਗਏ ਕੈਂਪਸ ਅੰਬੈਸਡਰਾਂ ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਵੱਖ-ਵੱਖ ਕਿਸਾਨਾਂ ਵਲੋਂ ਕੀਤੀ ਝੋਨੇ ਦੀ ਸਿੱਧੀ ਬਿਜਾਈ ਦਾ ਕੀਤਾ ਨਿਰੀਖਣ

ਸ਼ਹਿਣਾ, 8 ਜੂਨ (ਸੁਰੇਸ਼ ਗੋਗੀ)-ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੇ ਵੱਖ-ਵੱਖ ਕਿਸਾਨਾਂ ਵਲੋਂ ਝੋਨੇ ਦੀ ਕੀਤੀ ਗਈ ਸਿੱਧੀ ਬਿਜਾਈ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸੁਝਾਅ ਵੀ ਦਿੱਤੇ | ਡਾ: ਚਰਨਜੀਤ ਸਿੰਘ ...

ਪੂਰੀ ਖ਼ਬਰ »

ਦਿੱਲੀ ਮੋਰਚੇ ਲਈ ਲੋਹੇ ਦੇ ਆਰਜ਼ੀ ਘਰ ਬਣਾ ਕੇ ਲਿਜਾਣ ਲਈ ਪਾਏ ਚਾਲੇ

ਸ਼ਹਿਣਾ, 8 ਜੂਨ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸ਼ਹਿਣਾ ਵਲੋਂ ਟਿਕਰੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਘੋਲ ਲਈ ਸ਼ਹਿਣਾ ਤੋਂ ਲੋਹੇ ਦੇ ਆਰਜ਼ੀ ਘਰ ਬਣਾ ਕੇ ਲਿਜਾਣ ਲਈ ਅੱਜ ਜਥਾ ਰਵਾਨਾ ਹੋਇਆ | ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੁਖਦੇਵ ਸਿੰਘ ਬਾਵਾ ਦੀਵਾਨਾ ਨਮਿਤ ਪਾਠ ਦੇ ਭੋਗ ਮੌਕੇ ਵੱਖ-ਵੱਖ ਆਗੂਆਂ ਨੇ ਲਵਾਈ ਹਾਜ਼ਰੀ

ਟੱਲੇਵਾਲ, 8 ਜੂਨ (ਸੋਨੀ ਚੀਮਾ)-ਪਿੰਡ ਦੀਵਾਨਾ ਨਾਲ ਸਬੰਧਤ ਲੋਕ ਘੋਲਾਂ ਦੇ ਸਿਰਮੌਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਸੁਖਦੇਵ ਸਿੰਘ ਬਾਵਾ ਦੀਵਾਨਾ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਪਿੰਡ ਦੀਵਾਨਾ ਦੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਮੁਲਤਵੀ

ਲਹਿਰਾਗਾਗਾ, 8 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਫ਼ਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ ਉੱਪਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ 13 ਮਈ ਤੋਂ ਲਗਾਤਾਰ ਜਾਰੀ ਹੈ | ਸਫ਼ਾਈ ਕਾਮਿਆਂ ਦੇ ਹੱਕ ਵਿਚ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਕੌਂਸਲਰ ਵੀ ਅੱਗੇ ...

ਪੂਰੀ ਖ਼ਬਰ »

ਚਿਰਾਂ ਤੋਂ ਸੜਕ ਬਣਾਉਣ ਦੀ ਮੰਗ ਨੂੰ ਬੂਰ ਪਿਆ

ਛਾਜਲੀ, 8 ਜੂਨ (ਕੁਲਵਿੰਦਰ ਸਿੰਘ ਰਿੰਕਾ) - ਅੱਜ ਪਿੰਡ ਛਾਜਲੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਰਪੰਚ ਪਰਮਿੰਦਰ ਕੌਰ ਧਾਲੀਵਾਲ ਅਤੇ ਸਮਾਜ ਸੇਵੀ ਇੰਦਰਜੀਤ ਸਿੰਘ ਬਾਵਾ ਅਤੇ ਸਮੂਹ ਨਗਰ ਪੰਚਾਇਤ ਨੇ ਦੱਸਿਆ ਕਿ ਪਿੰਡ ਛਾਜਲੀ ਵਾਸੀਆਂ ਦੀ ਚਿਰਾਂ ਤੋਂ ...

ਪੂਰੀ ਖ਼ਬਰ »

ਫ਼ਤਹਿਗੜ੍ਹ ਪੰਜਗਰਾਈਆਂ ਨੂੰ ਮਲੇਰਕੋਟਲਾ ਜਿਲ੍ਹੇ ਨਾਲ ਜੋੜਨ ਦੀ ਮੰਗ

ਸੰਦੌੜ, 8 ਜੂਨ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਪਿੰਡ ਫਤਹਿਗੜ੍ਹ ਪੰਜਗਰਾਈਆਂ ਦੇ ਲੋਕਾਂ ਵਲੋਂ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਵਿਚ ਸ਼ਾਮਲ ਹੋਣ ਲਈ ਪੰਜਾਬ ਸਰਕਾਰ ਨੂੰ ਅਰਜੋਈ ਕੀਤੀ ਹੈ | ਇਸੇ ਸਿਲਸਿਲੇ ਵਜੋਂ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਨਵੇਂ ਬੈਂਕ ਅਧਿਕਾਰੀ ਨੇ ਅਹੁਦਾ ਸੰਭਾਲਿਆ

ਸੰਗਰੂਰ, 8 ਜੂਨ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਨੈਸ਼ਨਲ ਬੈਂਕ ਦੇ ਏ.ਜੀ.ਐਮ. ਅਨਿਲ ਮਿੱਤਲ ਨੇ ਸੰਗਰੂਰ ਸਰਕਲ ਵਿਚ ਸਰਕਲ ਹੈੱਡ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਜੀ.ਸੀ. ਗੋਇਲ, ਸੁਭਾਸ਼ ਮਿੱਤਲ, ਭੂਸ਼ਨ ਗਰਗ, ਕੇ.ਸੀ. ਸ਼ਰਮਾ, ਐਸ.ਪੀ. ਮਿੱਤਲ, ਹਰਵਿੰਦਰ ਸਿੰਘ, ...

ਪੂਰੀ ਖ਼ਬਰ »

ਕਿਸਾਨਾਂ ਨੇ ਰੋਹਪੂਰਨ ਧਰਨਿਆਂ ਰਾਹੀਂ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 8 ਜੂਨ (ਅਮਨਦੀਪ ਸਿੰਘ ਬਿੱਟਾ) - ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਦੇ ਅੰਤਰਗਤ ਧਰਨੇ ਨੰੂ ਹਰਮੇਲ ਸਿੰਘ ਮਹਿਰੋਕ, ਰੋਹੀ ਸਿੰਘ ਮੰਗਵਾਲ, ਨਿਰਮਲ ਸਿੰਘ ਵਟੜਿਆਣਾ, ਡਾਕਟਰ ਹਰਪ੍ਰੀਤ ਕੌਰ ਖ਼ਾਲਸਾ, ...

ਪੂਰੀ ਖ਼ਬਰ »

ਦੀਦਾਰ ਸਿੰਘ ਛੋਕਰਾ ਮੁੜ ਤੋਂ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਸੰਗਰੂਰ ਤੇ ਮਲੇਰਕੋਟਲਾ ਦੇ ਪ੍ਰਧਾਨ ਬਣੇ

ਮਲੇਰਕੋਟਲਾ, 8 ਜੂਨ (ਪਾਰਸ ਜੈਨ) - ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸ: ਹਰਵੀਰ ਸਿੰਘ ਢੀਂਡਸਾ ਸੂਬਾ ਪ੍ਰਧਾਨ ਅਤੇ ਸ: ਦੀਦਾਰ ਸਿੰਘ ਛੋਕਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ...

ਪੂਰੀ ਖ਼ਬਰ »

ਭਾਜਪਾ ਆਗੂਆਂ, ਰੇਲਵੇ ਸਟੇਸ਼ਨਾਂ ਤੇ ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਅੱਗੇ ਧਰਨੇ ਜਾਰੀ

ਬਰਨਾਲਾ, 8 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 251ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਹੈ | ਧਰਨੇ ਨੂੰ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਗੁਰਦੇਵ ਸਿੰਘ ਮਾਂਗੇਵਾਲ, ਪਿ੍ਤਪਾਲ ਸਿੰਘ ਬਠਿੰਡਾ, ...

ਪੂਰੀ ਖ਼ਬਰ »

ਰਾਜ ਕੁਮਾਰ ਅਰੋੜਾ ਪ੍ਰਧਾਨ ਤੇ ਪੂਰਨ ਚੰਦ ਸ਼ਰਮਾ ਚੇਅਰਮੈਨ ਬਣੇ

ਸੰਗਰੂਰ, 8 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸ੍ਰੀ ਰਾਮ ਮੰਦਰ ਸ਼ਕਤੀ ਭਵਨ ਪਟਿਆਲਾ ਗੇਟ ਵਿਖੇ ਅਰੋੜਾ ਸਮਾਜ ਨਾਲ ਸੰਬੰਧਤ ਸਮਾਜ ਸੇਵੀ ਸੰਸਥਾ ਪੰਚਾਇਤ ਮੁੰਡਾ ਬਰਾਦਰੀ ਵੈਲਫੇਅਰ ਸਭਾ ਸੰਗਰੂਰ, ਦੀ ਇਕ ਅਹਿਮ ਮੀਟਿੰਗ ਸਰਪ੍ਰਸਤ ਸ੍ਰੀ ਪ੍ਰੀਤਮ ਨਾਗਪਾਲ ਅਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਝੂਠੇ ਵਾਅਦਿਆਂ 'ਤੇ ਘਪਲਿਆਂ ਵਾਲੀ ਸਰਕਾਰ ਸਾਬਿਤ ਹੋਈ - ਸ਼ੇਰਪੁਰ

ਸ਼ੇਰਪੁਰ, 8 ਜੂਨ (ਦਰਸਨ ਸਿੰਘ ਖੇੜੀ) - ਕਾਂਗਰਸ ਸਰਕਾਰ ਝੂਠੇ ਵਾਅਦਿਆਂ ਵਾਲੀ ਨਿਕੰਮੀ ਸਰਕਾਰ ਕਰ ਕੇ ਜਾਣੀ ਜਾਂਦੀ ਹੈ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਇਥੋਂ ਨੇੜਲੇ ਪਿੰਡ ...

ਪੂਰੀ ਖ਼ਬਰ »

ਕੋਰੋਨਾ ਦੇ ਸਹਿਮ 'ਚ ਵੀ ਸਿਹਤ ਮੰਤਰੀ ਘੁਟਾਲਿਆਂ ਤੋਂ ਬਾਜ਼ ਨਹੀਂ ਆਏ-ਐਡਵੋਕੇਟ ਰਾਹੀ

ਭਦੌੜ, 8 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੋਵਿਡ 19 ਦੀ ਚੱਲ ਰਹੀ ਸੰਸਾਰ ਪੱਧਰੀ ਮਹਾਂਮਾਰੀ ਦੌਰਾਨ ਜਿੱਥੇ ਸੂਬੇ ਦੇ ਲੋਕ ਕੋਰੋਨਾ ਨਾਲ ਸਹਿਮੇ ਹੋਏ ਸਨ ਉੱਥੇ ਸੂਬੇ ਦੀ ਕੈਪਟਨ ਸਰਕਾਰ ਦੇ ਸਿਹਤ ਮੰਤਰੀ ਇਸ ਸਹਿਮ ਦੇ ਦੌਰ ਵਿਚ ਵੀ ਘੁਟਾਲਿਆਂ ਤੋਂ ਬਾਜ ਨਹੀਂ ਆਏ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਬੱਚਿਆਂ ਨੂੰ ਕਿੱਟਾਂ ਤਕਸੀਮ

ਤਪਾ ਮੰਡੀ, 8 ਜੂਨ (ਵਿਜੇ ਸ਼ਰਮਾ)-ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਐਨ.ਐਸ.ਕਿਉ.ਐਫ. ਦੇ ਅਧੀਨ ਚੱਲ ਰਹੇ ਟਰੇਡ ਪ੍ਰਾਈਵੇਟ ਸਕਿਉਰਿਟੀ ਅਤੇ ਇਨਫਰਮੇਸ਼ਨ ਟੈਕਨੌਲੋਜੀ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿੱਟਾਂ ...

ਪੂਰੀ ਖ਼ਬਰ »

'ਆਪ' ਨੇ ਲਾਭ ਸਿੰਘ ਉੱਗੋਕੇ ਨੂੰ ਥਾਪਿਆ ਹਲਕਾ ਭਦੌੜ ਦਾ ਇੰਚਾਰਜ

ਸ਼ਹਿਣਾ, 8 ਜੂਨ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ ਹਲਕਾ ਇੰਚਾਰਜ ਦੀ ਲਿਸਟ ਅਨਾਊਾਸ ਕੀਤੀ ਗਈ ਹੈ, ਜਿਸ ਵਿਚ ਹਲਕਾ ਭਦੌੜ ਤੋਂ ਭਗਵੰਤ ਮਾਨ ਦੇ ਬੇਹੱਦ ਕਰੀਬੀ 'ਆਪ' ਆਗੂ ਲਾਭ ਸਿੰਘ ਉੱਗੋਕੇ ਨੂੰ ਹਲਕਾ ਭਦੌੜ ਤੋਂ ਹਲਕਾ ਇੰਚਾਰਜ ਥਾਪਿਆ ਗਿਆ ਹੈ, ...

ਪੂਰੀ ਖ਼ਬਰ »

ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਕੀਤੀ ਮੀਟਿੰਗ

ਤਪਾ ਮੰਡੀ, 8 ਜੂਨ (ਪ੍ਰਵੀਨ ਗਰਗ)-ਰਿਟੇਲ ਕਰਿਆਨਾ ਐਸੋਸੀਏਸ਼ਨ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਮੋਹਣ ਲਾਲ ਗੋਗਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਲਾਕਡਾਊਨ ਨੂੰ ਲੈ ਕੇ ਦੁਕਾਨਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX