ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਦਿੱਲੀ / ਹਰਿਆਣਾ

ਸਿਹਤ ਮੰਤਰੀ ਸਤਿੰਦਰ ਜੈਨ ਵਲੋਂ ਸੰਜੇ ਗਾਂਧੀ ਹਸਪਤਾਲ ਤੇ ਡਾ. ਅੰਬਡੇਕਰ ਹਸਪਤਾਲ ਦਾ ਦੌਰਾ

ਨਵੀਂ ਦਿੱਲੀ, 8 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਸੰਜੇ ਗਾਂਧੀ ਮੈਮੋਰੀਅਲ ਹਸਪਾਤਲ ਅਤੇ ਰੋਹਿਣੀ ਸਥਿਤ ਡਾ. ਅੰਬੇਡਕਰ ਹਸਪਤਾਲ ਦਾ ਦੌਰਾ ਕਰਕੇ ਉਸਾਰੀ ਅਧੀਨ ਨਵੀਂ ਇਮਾਰਤਾਂ ਦਾ ਜਾਇਜ਼ਾ ਲਿਆ | ਸਿਹਤ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ਵਿਚ ਇਕ ਨਵੀਂ ਇਮਾਰਤ ਤਿਆਰ ਕਰਵਾ ਰਹੀ ਹੈ ਜਿਸ ਵਿਚ ਇੱਥੋਂ ਦੇ ਬੈੱਡਸ ਦੀ ਸਮਰਥਾ 300 ਤੋਂ ਵਧ ਕੇ 662 ਹੋ ਜਾਵੇਗੀ | ਇਸੇ ਤਰ੍ਹਾਂ ਰੋਹਿਣੀ ਸਥਿਤ ਡਾ. ਅੰਬੇਡਕਰ ਹਸਪਤਾਲ ਵਿਚ ਮਦਰ ਐਂਡ ਚਾਈਲਡ ਕੇਅਰ ਨੂੰ ਸਮਰਪਿਤ 463 ਬੈੱਡ ਦੀ ਸਮਰਥਾ ਦਾ ਇਕ ਨਵਾਂ ਬਲਾਕ ਵੀ ਬਣਾਇਆ ਜਾ ਰਿਹਾ ਹੈ | ਇਸ ਨਾਲ ਦਿੱਲੀ ਦੇ ਬੁਨਿਆਦੀ ਸਿਹਤ ਢਾਂਚੇ ਨੂੰ ਹੋਰ ਵੀ ਮਜਬੂਤੀ ਮਿਲੇਗੀ | ਸਿਹਤ ਮੰਤਰੀ ਸਤਿੰਦਰ ਜੈਨ ਨੇ ਕਿਹਾ ਕਿ ਸੰਜੇ ਗਾਂਧੀ ਹਸਪਤਾਲ ਦੀ ਨਵੀਂ ਇਮਾਰਤ ਦਾ ਕੰਮ ਚਲ ਰਿਹਾ ਹੈ ਅਤੇ ਇਹ ਹਸਪਤਾਲ ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ ਹੋਏਗਾ ਜੋ ਦਿੱਲੀ ਦੀ ਸਿਹਤ ਪ੍ਰਣਾਲੀ ਵਿਚ 362 ਨਵੇਂ ਬੈੱਡ ਜੋੜੇਗਾ | ਸਿਹਤ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਇਕ ਬੇਹਤਰ ਬੁਨਿਆਦੀ ਸਿਹਤ ਢਾਂਚੇ ਨੂੰ ਵਿਕਸਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਹਸਪਤਾਲਾਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਹਤ ਢਾਂਚਾ ਮਜਬੂਤ ਹੋਣ ਨਾਲ ਭਵਿੱਖ 'ਚ ਕਈ ਦਹਾਕਿਆਂ 'ਚ ਲੋਕਾਂ ਨੂੰ ਸਹੂਲਤ ਮਿਲ ਸਕੇਗੀ |

ਕੋਰੋਨਾ ਤੋਂ ਠੀਕ ਹੋਏ ਲੋਕਾਂ ਨੂੰ ਚਮੜੀ ਤੇ ਵਾਲ ਝੜਨ ਦੀ ਹੋਈ ਸਮੱਸਿਆ

ਨਵੀਂ ਦਿੱਲੀ, 8 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਜਿਨਾਂ ਲੋਕਾਂ ਨੂੰ ਕੋਰੋਨਾ ਹੋ ਗਿਆ ਸੀ, ਉਨ੍ਹਾਂ ਵਿਚੋਂ ਜੋ ਲੋਕ ਠੀਕ ਹੋ ਗਏ ਹਨ, ਹੁਣ ਉਨ੍ਹਾਂ ਨੂੰ ਚਮੜੀ ਤੇ ਵਾਲ ਝੜਨ ਦੀ ਸਮੱਸਿਆ ਪੈਦਾ ਹੋ ਰਹੀ ਹੈ ਅਤੇ ਅਜਿਹੇ ਮਰੀਜ਼ ਹਸਪਤਾਲਾਂ ਵਿਚ ਆ ...

ਪੂਰੀ ਖ਼ਬਰ »

ਠੱਗਾਂ ਨੇ ਇਕ ਵਿਅਕਤੀ ਦੇ ਖ਼ਾਤੇ 'ਚੋਂ 33 ਹਜ਼ਾਰ ਰੁਪਏ ਉਡਾਏ

ਨਵੀਂ ਦਿੱਲੀ, 8 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕਈ ਤਰ੍ਹਾਂ ਦੇ ਠੱਗ ਮੌਜੂਦ ਹਨ ਜੋ ਆਪੋ-ਆਪਣੇ ਢੰਗ ਨਾਲ ਠੱਗੀ ਮਾਰ ਰਹੇ ਹਨ | ਦਿੱਲੀ ਦੇ ਬਿੰਦਾਪੁਰ ਇਲਾਕੇ ਵਿਚ ਏ. ਟੀ. ਐਮ ਕਾਰਡ ਦਾ ਕਲੋਨ ਤਿਆਰ ਕਰਕੇ ਇਕ ਵਿਅਕਤੀ ਦੇ ਖ਼ਾਤੇ ਵਿਚੋਂ ਪੈਸੇ ਕੱਢਣ ਦਾ ਮਾਮਲਾ ...

ਪੂਰੀ ਖ਼ਬਰ »

ਬਲੈਕ ਫੰਗਸ ਦੇ ਟੀਕੇ ਦੀ ਹੋਈ ਕਮੀ, ਕੁਝ ਮਰੀਜ਼ ਹਸਪਤਾਲਾਂ 'ਚ ਦਾਖ਼ਲ

ਨਵੀਂ ਦਿੱਲੀ, 8 ਜੂਨ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਵਿਚ ਪਿਛਲੇ ਦਿਨਾਂ ਤੋਂ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਕਾਫ਼ੀ ਘਟੀ ਹੈ ਅਤੇ ਇਸ ਦੇ ਨਾਲ ਹਸਪਤਾਲਾਂ ਦੇ ਵਿਚ ਬੈੱਡ ਵੀ ਖ਼ਾਲੀ ਹਨ | ਕੁਝ ਦਿਨ ਪਹਿਲਾਂ ਬਲੈਕ ਫੰਗਸ ਦੇ ਮਰੀਜ਼ਾਂ ਦਾ ਵੀ ਲਗਾਤਾਰ ਵਾਧਾ ਹੋ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਤੋਮਰ ਨੇ ਵੰਡੀਆਂ ਗ਼ਰੀਬਾਂ ਨੂੰ ਰਾਸ਼ਨ ਦੀਆਂ ਕਿੱਟਾਂ

ਨਵੀਂ ਦਿੱਲੀ, 8 ਜੂਨ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਤਰੀ ਨਗਰ ਵਿਧਾਨ ਸਭਾ ਤੋਂ ਸਾਬਕਾ ਵਿਧਾਇਕ ਜਤਿੰਦਰ ਸਿੰਘ ਤੋਮਰ ਨੇ ਤਕਰੀਬਨ ਇਕ ਹਜ਼ਾਰ ਦੇ ਕਰੀਬ ਰਾਸ਼ਨ ਦੀਆਂ ਜ਼ਰੂਰਤਮੰਦ ਤੇ ਗ਼ਰੀਬਾਂ ਨੂੰ ਦਿੱਲੀ ਦੇ ਸਕੂਰ ਇਲਾਕੇ ਦੇ ਲੋਕਾਂ ਵਿਚ ਮੁਫ਼ਤ ਵੰਡੀਆਂ ਜਿਸ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਿਸ਼ਵ ਸਤਿਸੰਗ ਸਭਾ ਨੇ ਲੋਕਾਂ ਨੂੰ ਵੰਡੇ ਬੂਟੇ

ਨਵੀਂ ਦਿੱਲੀ, 8 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਵਿਸ਼ਵ ਸਤਿਸੰਗ ਸਭਾ ਦੇ ਵਲੋਂ ਵੱਖ-ਵੱਖ ਥਾਵਾਂ 'ਤੇ ਜਾ ਕੇ ਲੋਕਾਂ ਨੂੰ ਬੂਟੇ ਵੰਡੇ ਅਤੇ ਨਾਲ ਹੀ ਲੋਕਾਂ ਦੇ ਵਿਚ ਬੂਟੇ ਲਗਾਉਣ ਦੀ ਜਾਗਰੂਕਤਾ ਫ਼ੈਲਾਉਂਦੇ ਹੋਏ ਸਭਾ ਦੇ ਵਰਕਰਾਂ ...

ਪੂਰੀ ਖ਼ਬਰ »

ਕੋਰੋਨਾ ਸੰਕਟ ਦੌਰਾਨ ਹਰ ਤਰ੍ਹਾਂ ਦੀਆਂ ਸੇਵਾਵਾਂ ਰਾਹੀਂ ਸਿੱਖ ਭਾਈਚਾਰੇ ਨੇ ਨਿਭਾਈ ਅਹਿਮ ਭੂਮਿਕਾ-ਅਮਰਜੀਤ ਸਿੰਘ

ਨਵੀਂ ਦਿੱਲੀ, 8 ਜੂਨ (ਜਗਤਾਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਵੱਡੇ ਸੰਕਟ ਦੌਰਾਨ ਸਿੱਖ ਭਾਈਚਾਰੇ ਵੱਲੋਂ ਨਿਭਾਈ ਗਈ ਸੇਵਾ ਦੀ ਦਿੱਲੀ ਦੇ ਪ੍ਰਸਿੱਧ ਸਮਾਜ ਸੇਵੀ ਅਮਰਜੀਤ ਸਿੰਘ (ਸਾਹਿਲ ਫੈਸ਼ਨ ਬਾਜ਼ਾਰ) ਨੇ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਦਿੱਲੀ ਭਾਜਪਾ ਪੂਰਵਾਂਚਲ ਮੋਰਚੇ ਨੇ ਲਗਾਇਆ ਖੂਨਦਾਨ ਕੈਂਪ

ਨਵੀਂ ਦਿੱਲੀ, 8 ਜੂਨ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਭਾਜਪਾ ਪੁਰਵਾਂਚਲ ਮੋਰਚਾ ਨੇ ਇੰਡੀਅਨ ਰੈਡਕਰਾਸ ਸੁਸਾਇਟੀ ਦੇ ਨਾਲ ਰਲ ਕੇ ਖੂਨਦਾਨ ਕੈਂਪ ਲਗਾਇਆ | ਇਹ ਖੂਨਦਾਨ ਕੈਂਪ ਕੋਰੋਨਾ ਯੋਧਾਵਾਂ ਦੇ ਸਨਮਾਨ 'ਚ ਲਗਾਇਆ ਗਿਆ ਸੀ | ਭਾਜਪਾ ਨਾਲ ਜੁੜੇ ਸ਼੍ਰੀ ਦਇਆਨੰਦ, ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਮਾਰਕੀਟ ਦੀਆਂ ਦੁਕਾਨਾਂ ਦਾ ਕੀਤਾ ਨਿਰੀਖਣ

ਗੁਹਲਾ-ਚੀਕਾ, 8 ਜੂਨ (ਓ.ਪੀ. ਸੈਣੀ)-ਐਸ.ਡੀ.ਐਮ. ਨਵੀਨ ਕੁਮਾਰ ਨੇ ਕਿਹਾ ਕਿ ਮਹਾਂਮਾਰੀ ਚਿਤਾਵਨੀ-ਸੁਰੱਖਿਅਤ ਹਰਿਆਣਾ ਅਧੀਨ ਸਬ-ਡਵੀਜਨਲ ਪ੍ਰਸ਼ਾਸਨ ਵਲੋਂ ਬਿਹਤਰ ਕੰਮ ਕੀਤੇ ਜਾ ਰਹੇ ਹਨ। ਮੰਗਲਵਾਰ ਨੂੰ ਐਸ.ਡੀ.ਐਮ ਨੇ ਡੀ.ਐਸ.ਪੀ. ਗੁਹਲਾ ਕਿਸ਼ੋਰੀ ਲਾਲ ਦੇ ਨਾਲ ਮਿਲਕੇ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ ਲਗਾਤਾਰ 13ਵੇਂ ਦਿਨ ਜਾਰੀ

ਏਲਨਾਬਾਦ, 8 ਜੂਨ (ਜਗਤਾਰ ਸਮਾਲਸਰ)-ਰਾਜਸਥਾਨ ਦੀ ਸੀਮਾ ਨਾਲ ਲੱਗਦੇ ਏਲਨਾਬਾਦ ਦੇ ਪਿੰਡਾਂ ਮਿਠੁਨਪੁਰਾ, ਕਿਸ਼ਨਪੁਰਾ, ਢਾਣੀ ਸ਼ੇਰਾ, ਕਰਮਸ਼ਾਨਾ, ਖਾਰੀ ਸੁਰੇਰਾ, ਢਾਣੀ ਜੈਕਰਣ ਆਦਿ ਦੇ ਕਿਸਾਨਾਂ ਵਲੋਂ ਪੀਣ ਵਾਲੇ ਪਾਣੀ ਅਤੇ ਸਿੰਚਾਈ ਪਾਣੀ ਦੀ ਸਮੱਸਿਆ ਨੂੰ ਲੈ ਕੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਵਾਤਾਵਰਨ ਹਫ਼ਤੇ ਦੇ ਤੀਜੇ ਦਿਨ 30 ਬੂਟੇ ਲਗਾਏ

ਨਰਾਇਣਗੜ੍ਹ, 8 ਜੂਨ (ਪੀ ਸਿੰਘ)-ਨਰਾਇਣਗੜ੍ਹ ਦੇ ਸਰਕਾਰੀ ਕਾਲਜ ਵਿਖੇ ਵਾਤਾਵਰਨ ਹਫ਼ਤੇ ਦੇ ਤੀਜੇ ਦਿਨ ਪੀ. ਡਬਲਿਊ. ਡੀ. ਵਿਭਾਗ ਦੇ ਜੇ. ਈ. ਵਿਕਾਸ ਭੱਟੀ ਨੇ ਬਤੌਰ ਮੁੱਖ ਮਹਿਮਾਨ ਹਾਜ਼ਰੀ ਭਰਦਿਆਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨੀ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ 'ਚੋਂ ਬਾਹਰ ਕਰਨਾ ਜ਼ਰੂਰੀ-ਜਥੇ: ਵਿਰਕ

ਡਡਵਿੰਡੀ, 8 ਜੂਨ (ਦਿਲਬਾਗ ਸਿੰਘ ਝੰਡ)-ਦੇਸ਼ ਭਰ ਵਿਚ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਵਿਚਲੀ ਭਾਜਪਾ ਸਰਕਾਰ ਨੂੰ ਸੱਤਾ ਦੇ ਗਲਿਆਰਿਆਂ 'ਚੋਂ ਬਾਹਰ ਕਰਨਾ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ 'ਚ ਪਲੇਠੀ ਮੀਟਿੰਗ ਵਿਚ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਨਡਾਲਾ, 8 ਜੂਨ (ਮਨਜਿੰਦਰ ਸਿੰਘ ਮਾਨ)-ਪੰਜਾਬ ਕਾਂਗਰਸ ਦਾ ਪੈਦਾ ਹੋਇਆ ਅੰਦਰੂਨੀ ਸੰਕਟ ਜਲਦੀ ਠੀਕ ਹੋ ਜਾਵੇਗਾ। ਇਸ ਸਬੰਧੀ ਕਾਂਗਰਸ ਹਾਈ ਕਮਾਂਡ ਵਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਵਲੋਂ ਹਰ ਵਿਧਾਇਕ ਤੇ ਪਾਰਟੀ ਆਗੂ ਦੀ ਗੱਲ ਨੂੰ ਬੜੇ ਧਿਆਨ ਨਾਲ ਸੁਣਿਆ ਹੈ। ਪਾਰਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX