ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਜਲੰਧਰ

ਫੋਲੜੀਵਾਲ ਨੂੰ ਦੂਜਾ 'ਵਰਿਆਣਾ ਡੰਪ' ਬਣਾਉਣ ਦੀ ਤਿਆਰੀ

ਜਲੰਧਰ, 8 ਜੂਨ (ਸ਼ਿਵ)-ਨਗਰ ਨਿਗਮ ਪ੍ਰਸ਼ਾਸਨ ਵਰਿਆਣਾ ਡੰਪ ਦਾ 8 ਲੱਖ ਮੀਟਿ੍ਕ ਟਨ ਕੂੜੇ ਦੇ ਪਹਾੜ ਨੂੰ ਤਾਂ ਅਜੇ ਤੱਕ ਖ਼ਤਮ ਨਹੀਂ ਕਰ ਸਕੀ ਹੈ ਪਰ ਹੁਣ ਫੋਲ਼ੜੀਵਾਲ ਨੂੰ ਦੂਜਾ ਵਰਿਆਣਾ ਡੰਪ ਬਣਾਉਣ ਦੀ ਤਿਆਰੀ ਕਰ ਲਈ ਗਈ ਹੈ | ਇਸ ਨਾਲ 66 ਫੁੱਟੀ ਰੋਡ 'ਤੇ ਰਹਿੰਦੇ ਲੋਕਾਂ ਲਈ ਵੱਡੀ ਪੇ੍ਰਸ਼ਾਨੀ ਖੜੀ ਹੋਣ ਦੀ ਸ਼ੰਕਾ ਜ਼ਾਹਿਰ ਕੀਤੀ ਜਾ ਰਹੀ ਹੈ | ਸਫ਼ਾਈ ਅਤੇ ਸਿਹਤ ਐਡਹਾਕ ਕਮੇਟੀ ਦੀ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਦੇ ਨਿਵਾਸ ਸਥਾਨ 'ਤੇ ਹੋਈ ਮੀਟਿੰਗ ਵਿਚ ਇਸ ਬਾਰੇ ਫ਼ੈਸਲਾ ਕੀਤਾ ਗਿਆ ਕਿ ਆਉਂਦੇ ਸਮੇਂ ਵਿਚ ਮਾਡਲ ਟਾਊਨ ਡੰਪ 'ਤੇ ਕੂੜਾ ਸੁੱਟਣ ਦਾ ਕੰਮ ਬੰਦ ਕਰਕੇ ਇਸ ਨੂੰ ਖ਼ਾਲੀ ਕਰ ਦਿੱਤਾ ਜਾਵੇਗਾ | ਇਸ ਡੰਪ 'ਤੇ ਅੱਧੀ ਦਰਜਨ ਤੋਂ ਜ਼ਿਆਦਾ ਵਾਰਡਾਂ ਦਾ ਸਾਰਾ ਕੂੜਾ ਰੇਹੜੇ ਵਾਲੇ ਆਪ ਹੀ ਫੋਲ਼ੜੀਵਾਲ ਸੁੱਟਣ ਜਾਇਆ ਕਰਨਗੇ | ਮੀਟਿੰਗ ਵਿਚ ਡਾ. ਸ੍ਰੀ ਕ੍ਰਿਸ਼ਨ ਸ਼ਰਮਾ, ਚੇਅਰਮੈਨ ਬਲਰਾਜ ਠਾਕੁਰ, ਰੋਹਨ ਸਹਿਗਲ, ਜਗਦੀਸ਼ ਸਮਰਾਏ ਤੇ ਹੋਰ ਹਾਜ਼ਰ ਸਨ | ਚੇਤੇ ਰਹੇ ਕਿ ਬਲਰਾਜ ਠਾਕੁਰ ਲੰਬੇ ਸਮੇਂ ਤੋਂ ਮਾਡਲ ਟਾਊਨ ਸ਼ਮਸ਼ਾਨਘਾਟ ਦੇ ਡੰਪ ਨੂੰ ਬੰਦ ਕਰਵਾਉਣ ਦੀ ਮੰਗ ਕਰਦੇ ਰਹੇ ਹਨ | ਫ਼ੈਸਲਾ ਕੀਤਾ ਗਿਆ ਕਿ ਰੇਹੜੇ ਵਾਲੇ ਜਿੰਨਾ ਕੂੜਾ ਇਕੱਠਾ ਕਰਨਗੇ ਉਹ ਸਾਰਾ ਕੂੜਾ ਸਿੱਧਾ ਫੋਲੜੀਵਾਲ ਹੀ ਲੈ ਕੇ ਜਾਣਗੇ | ਚੇਤੇ ਰਹੇ ਕਿ ਇਸ ਵੇਲੇ ਪਹਿਲਾਂ ਹੀ ਫੋਲੜੀਵਾਲ ਦੇ ਲੋਕ ਕੂੜੇ ਦੇ ਬਦਬੂ ਤੋਂ ਕਾਫੀ ਪੇ੍ਰਸ਼ਾਨ ਹਨ ਕਿਉਂਕਿ ਟਰੀਟਮੈਂਟ ਪਲਾਂਟ ਦੇ ਲਾਗੇ ਬਣੇ ਖਾਦ ਬਣਾਉਣ ਲਈ ਪਿੱਟਾਂ ਵਿਚ ਕੂੜਾ ਸੁੱਟਣ ਦੀ ਜਗ੍ਹਾ ਬਾਹਰ ਹੀ ਕੂੜਾ ਸੁੱਟਿਆ ਜਾ ਰਿਹਾ ਹੈ ਤੇ ਉਹ ਹੁਣ ਵੱਡਾ ਡੰਪ ਬਣਦਾ ਜਾ ਰਿਹਾ ਹੈ | ਫੱਲੜੀਵਾਲ ਅਤੇ ਆਸਪਾਸ ਦੇ ਲੋਕ ਪਹਿਲਾਂ ਹੀ ਨਿਗਮ ਵਲੋਂ ਸੁੱਟੇ ਜਾਂਦੇ ਕੂੜੇ ਦਾ ਵਿਰੋਧ ਕਰ ਰਹੇ ਹਨ | ਉਂਜ ਇਸ ਬਾਰੇ ਹਲਕਾ ਵਿਧਾਇਕ ਪ੍ਰਗਟ ਸਿੰਘ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਤੋਂ ਇਲਾਵਾ ਸਫ਼ਾਈ ਕਮੇਟੀ ਨੇ ਸ਼ਹਿਰ 'ਚ ਸਾਰਾ ਕੂੜਾ ਨਾ ਚੁੱਕੇ ਜਾਣ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਕਿ ਜਿੰਨੀ ਦੇਰ ਤੱਕ ਠੇਕੇਦਾਰ ਨੂੰ ਕੂੜਾ ਚੁੱਕਣ ਦਾ ਕੰਮ ਨਹੀਂ ਦਿੱਤਾ ਜਾਵੇਗਾ ਤਾਂ ਸ਼ਹਿਰ ਵਿਚ ਸਾਰਾ ਕੂੜਾ ਨਹੀਂ ਚੁੱਕਿਆ ਜਾਵੇਗਾ | ਚੇਤੇ ਰਹੇ ਕਿ ਡਰਾਈਵਰ ਯੂਨੀਅਨ ਨੇ ਕੁਝ ਦਿਨ ਪਹਿਲਾਂ ਠੇਕੇਦਾਰ ਤੋਂ ਕੂੜਾ ਚੁੱਕਣ ਦਾ ਕੰਮ ਇਹ ਕਹਿ ਕੇ ਬੰਦ ਕਰਵਾ ਦਿੱਤਾ ਸੀ ਕਿ ਉਹ ਸਾਰਾ ਕੂੜਾ ਆਪ ਹੀ ਚੁੱਕਣਗੇ | ਇਸ ਤੋਂ ਇਲਾਵਾ ਮੀਟਿੰਗ 'ਚ ਕਾਲਾ ਸੰਘਿਆਂ ਨਾਲੇ ਡੀ. ਏ. ਵੀ. ਕਾਲਜ ਦੇ ਅੱਗੇ ਵਾਲੇ ਹਿੱਸੇ ਨੂੰ ਸੋਹਣਾ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ |
ਦੇਰੀ ਨਾਲ ਡੀਜ਼ਲ ਮਿਲਣ ਕਰਕੇ ਨਹੀਂ ਚੁੱਕਿਆ ਗਿਆ ਕੂੜਾ
ਜਲੰਧਰ- ਨਿਗਮ ਦੀ ਲੰਬਾ ਪਿੰਡ ਚੌਕ ਸਥਿਤ ਵਰਕਸ਼ਾਪ ਵਿਚ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਦੇਰੀ ਨਾਲ ਡੀਜ਼ਲ ਮਿਲਣ ਕਰਕੇ ਸ਼ਹਿਰ ਵਿਚ ਸਾਰਾ ਕੂੜਾ ਨਹੀਂ ਚੁੱਕਿਆ ਗਿਆ | ਦੱਸਿਆ ਜਾਂਦਾ ਹੈ ਕਿ ਪਹਿਲਾਂ ਤਾਂ ਸੋਮਵਾਰ ਸ਼ਾਮ ਨੂੰ ਹੀ ਤੇਲ ਕੰਪਨੀ ਦੇ ਡੀਪੂ ਤੋਂ ਗੱਡੀ ਡੀਜ਼ਲ ਲੈ ਕੇ ਆ ਜਾਂਦੀ ਸੀ ਪਰ ਇਸ ਵਾਰ ਸੋਮਵਾਰ ਸ਼ਾਮ ਦੀ ਜਗ੍ਹਾ ਮੰਗਲਵਾਰ ਨੂੰ ਦੇਰੀ ਨਾਲ ਗੱਡੀ ਆਈ ਜਿਸ ਕਰਕੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੁਪਹਿਰ ਬਾਅਦ ਹੀ ਕੂੜਾ ਚੁੱਕਣ ਲਈ ਨਿਕਲੀਆਂ ਪਰ ਇਸ ਦੇ ਬਾਵਜੂਦ ਸ਼ਹਿਰ 'ਚੋਂ ਕਾਫੀ ਕੂੜਾ ਚੁੱਕਣ ਤੋਂ ਰਹਿ ਗਿਆ | ਦੂਜੇ ਪਾਸੇ ਡਰਾਈਵਰ ਯੂਨੀਅਨ ਦੇ ਮੁੱਖ ਸੇਵਾਦਾਰ ਮੁਨੀਸ਼ ਬਾਬਾ ਨੇ ਨਿਗਮ ਦੀ ਅਫ਼ਸਰਸ਼ਾਹੀ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਕਿ ਚੌਥਾ ਦਰਜਾ ਮੁਲਾਜ਼ਮਾਂ ਨੂੰ ਬਣਦਾ ਹੱਕ ਦੇਣ ਦੀ ਜਗ੍ਹਾ ਸਿਆਸਤ ਕੀਤੀ ਜਾ ਰਹੀ ਹੈ | ਬਾਬਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਠੇਕੇਦਾਰੀ ਪ੍ਰਥਾ ਖ਼ਤਮ ਨਾ ਕੀਤੀ ਗਈ ਤਾਂ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਅਰੁਣ ਕੁਮਾਰ, ਹਰੀਵੰਸ਼ ਸਿੱਧੂ, ਅਸ਼ੋਕ ਸਭਰਵਾਲ, ਅਨਿਲ ਸਭਰਵਾਲ, ਦਵਿੰਦਰ ਕਾਲੀ, ਸੰਦੀਪ ਖੋਸਲਾ, ਬੰਟੀ ਥਾਪਰ, ਬੱਬਲੂ, ਰਮੇਸ਼ ਕੁਮਾਰ ਹਾਜ਼ਰ ਸਨ |

ਗਾਹਕਾਂ ਨੂੰ ਹੁੱਕਾ ਪਰੋਸਣ ਵਾਲੇ ਵੈਨਚਰ ਲਾਂਜ 'ਤੇ ਛਾਪਾ

ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਅਰਬਨ ਅਸਟੇਟ ਫੇਸ-2 'ਚ ਸਬਵੇ ਨੇੜੇ ਚੱਲ ਰਹੇ ਵੈਂਚਰ ਲਾਂਜ 'ਚ ਗਾਹਕਾਂ ਨੂੰ ਹੁੱਕਾ ਪਰੋਸੇ ਜਾਣ ਦੀ ਸੂਚਨਾ ਮਿਲਣ 'ਤੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ, ਮੌਕੇ ਤੋਂ ਲਾਂਜ ਦਾ ਮੈਨੇਜਰ, ਬਾਉਂਸਰ ਅਤੇ ਹੁੱਕਾ ਬਣਾ ...

ਪੂਰੀ ਖ਼ਬਰ »

ਪੈਸੇ ਲੈ ਕੇ ਐਲ. ਈ. ਡੀ. ਲਗਾਉਣ ਦੀਆਂ ਹੋਰ ਪੁੱਜੀਆਂ ਸ਼ਿਕਾਇਤਾਂ

ਜਲੰਧਰ, 8 ਜੂਨ (ਸ਼ਿਵ)-ਸਮਾਰਟ ਸਿਟੀ 'ਚ ਪੈਸੇ ਲੈ ਕੇ ਲਾਈਟਾਂ ਲਗਾਉਣ ਦਾ ਮਾਮਲਾ ਤੂਲ ਫੜ ਗਿਆ ਹੈ ਕਿਉਂਕਿ ਵਾਰਡ ਨੰਬਰ 61 ਦੇ ਕੌਂਸਲਰ ਪਤੀ ਅਤੇ ਕਾਂਗਰਸੀ ਆਗੂ ਮਾਈਕ ਖੋਸਲਾ ਨੇ ਬੀਤੇ ਦਿਨੀਂ ਖ਼ੁਲਾਸਾ ਕੀਤਾ ਸੀ ਕਿ ਉਨ੍ਹਾਂ ਦੇ ਵਾਰਡ ਵਿਚ ਪੈਸੇ ਲੈ ਕੇ ਐਲ. ਈ. ਡੀ. ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ ਨਿਯੁਕਤੀਆਂ ਨੇ ਪੰਚਾਇਤ ਵਿਭਾਗ ਨੂੰ ਪਾਇਆ ਵਖ਼ਤ

ਜਲੰਧਰ, 8 ਜੂਨ (ਜਸਪਾਲ ਸਿੰਘ)-ਪੰਚਾਇਤ ਤੇ ਵਿਕਾਸ ਵਿਭਾਗ ਦੀਆਂ ਬਲਾਕ ਸੰਮਤੀਆਂ ਵਿਚ ਅਯੋਗ ਉਮੀਦਵਾਰਾਂ ਨੂੰ ਨਿਯਮ ਛਿੱਕੇ ਟੰਗ ਕੇ ਪਟਵਾਰੀ ਭਰਤੀ ਕਰਨ ਦੇ ਘਪਲੇ ਦੀਆਂ ਖ਼ਬਰਾਂ ਬੀਤੇ ਦਿਨੀਂ ਅਜੀਤ ਵਿਚ ਪ੍ਰਕਾਸ਼ਿਤ ਹੋਣ ਉਪਰੰਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਬਲੈਕ ਫੰਗਸ ਨਾਲ ਇਕ ਮਰੀਜ਼ ਦੀ ਮੌਤ

ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਨਿੱਜੀ ਹਸਪਤਾਲ 'ਚ ਇਲਾਜ ਅਧੀਨ ਬਲੈਕ ਫੰਗਸ ਤੋਂ ਪੀੜਤ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਅੱਜ ਇਕ ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 13 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 2 ਮਰੀਜ਼ ਹੋਰ ਮਿਲੇ ਹਨ, ਜੋ ਜਲੰਧਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾਹ ਕਰਨ ਵਾਲਾ ਗਿ੍ਫ਼ਤਾਰ

ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾਹ ਕਰਨ ਵਾਲੇ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਜੱਸੀ ਕੁਮਾਰ ਉਰਫ਼ ਗੱਗੀ ਪੁੱਤਰ ਵਿਪਨ ਕੁਮਾਰ ਵਾਸੀ ਮੁਹੱਲਾ ਬ੍ਰਹਮ ਨਗਰ, ਜਲੰਧਰ ਵਜੋਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਮੁੱਦੇ 'ਤੇ ਵਿਦਿਆਰਥੀ ਵਿੰਗ ਨੇ ਸੂਬਾ ਸਰਕਾਰ ਨੂੰ ਘੇਰਿਆ

ਜਲੰਧਰ, 8 ਜੂਨ (ਰਣਜੀਤ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਡੱਲੀ ਤੇ ਸਟੂਡੈਂਟ ਸੰਘਰਸ਼ ਕਮੇਟੀ ਦੇ ਆਗੂ ਦੀਪਕ ਬਾਲੀ ਤੇ ਨਵਦੀਪ ਦਕੋਹਾ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ...

ਪੂਰੀ ਖ਼ਬਰ »

7 ਕੋਰੋਨਾ ਪੀੜਤਾਂ ਦੀ ਮੌਤ, 85 ਨਵੇਂ ਮਾਮਲੇ

ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 37 ਸਾਲਾ ਵਿਅਕਤੀ ਸਮੇਤ 7 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1431 ਹੋ ਗਈ ਹੈ, ਜਦਕਿ ਅੱਜ 85 ਕੋਰੋਨਾ ਪ੍ਰਭਾਵਿਤ ਹੋਰ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 61398 ਪਹੁੰਚ ਗਈ ਹੈ | ਮਿ੍ਤਕਾਂ 'ਚ ...

ਪੂਰੀ ਖ਼ਬਰ »

ਪੰਜਾਬ ਐਂਡ ਯੂ. ਟੀ. ਸੰਘਰਸ਼ ਕਮੇਟੀ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਜਲੰਧਰ, 8 ਜੂਨ (ਰਣਜੀਤ ਸਿੰਘ ਸੋਢੀ)-ਪੰਜਾਬ ਐਂਡ ਯੂ. ਟੀ. ਸੰਘਰਸ਼ ਕਮੇਟੀ ਤੇ ਪੈਨਸ਼ਨਰਾਂ ਨੇ ਪ੍ਰਧਾਨ ਹਰਿੰਦਰ ਸਿੰਘ ਚੀਮਾ ਤੇ ਹਰੀਸ਼ ਕੁਮਾਰ ਦੀ ਅਗਵਾਈ 'ਚ ਲੰਮੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਮੰਗਾ ਤੋਂ ਪੰਜਾਬ ਸਰਕਾਰ ਦੇ ਮੁਨਕਰ ਹੋਣ 'ਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੋਚਿੰਗ ਫੈੱਡਰੇਸ਼ਨ ਆਫ਼ ਇੰਡੀਆ ਨੇ ਸੰਸਥਾਵਾਂ ਖੋਲ੍ਹਣ ਸਬੰਧੀ ਦਿੱਤਾ ਮੰਗ-ਪੱਤਰ

ਜਲੰਧਰ, 8 ਜੂਨ (ਰਣਜੀਤ ਸਿੰਘ ਸੋਢੀ)-ਕੋਚਿੰਗ ਫੈੱਡਰੇਸ਼ਨ ਆਫ਼ ਇੰਡੀਆ ਦੇ ਸੂਬਾ ਪ੍ਰਧਾਨ ਐਮ. ਪੀ. ਸਿੰਘ ਨੇ ਵਿੱਦਿਅਕ ਸੰਸਥਾਵਾਂ ਨੂੰ ਖੋਲ੍ਹਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਜਸਵੀਰ ਸਿੰਘ ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ ਵਲੋਂ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਿੱਧੀ ਮਜ਼ਦੂਰੀ ਦੇਣ ਦੀ ਮੰਗ

ਜਲੰਧਰ, 8 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੱਲੇਦਾਰ ਯੂਨੀਅਨ ਨੇ ਸਰਕਾਰੀ ਏਜੰਸੀਆਂ ਜਿਵੇਂ ਵੇਅਰ ਹਾਊਸ, ਪਨਗਰੇਨ, ਮਾਰਕਫੈੱਡ, ਪਨਸਪ, ਐਫ.ਸੀ.ਆਈ, ਪੰਜਾਬ ਐਗਰੋ ਵਿਚ ਕੰਮ ਕਰਨ ਠੇਕੇਦਾਰੀ ਸਿਸਟਮ ਖ਼ਤਮ ਕਰ ਕੇ ਸਿੱਧੀ ਮਜ਼ਦੂਰੀ ਦੇਣ ਦੀ ਮੰਗ ਕੀਤੀ ਹੈ | ਸਥਾਨਕ ...

ਪੂਰੀ ਖ਼ਬਰ »

7 ਸਾਲਾਂ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਨੂੰ ਭੇਜਿਆ ਸੁਧਾਰ ਘਰ

ਜਲੰਧਰ, 8 ਜੂਨ (ਐੱਮ.ਐੱਸ. ਲੋਹੀਆ)-ਕੁਝ ਦਿਨ ਪਹਿਲਾਂ ਪੱਕਾ ਬਾਗ ਮੁਹੱਲੇ 'ਚੋਂ ਅਗਵਾਹ ਹੋਇਆ 7 ਸਾਲ ਦੇ ਬੱਚੇ ਦੇ ਅਗਵਾਹ ਕਾਰ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਲੁਧਿਆਣਾ ਦੇ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 4 ਦੇ ਮੁਖੀ ਰਾਕੇਸ਼ ...

ਪੂਰੀ ਖ਼ਬਰ »

ਯੋਗ ਦਿਵਸ ਮੌਕੇ ਆਯੁਰਵੇਦ ਵਿਭਾਗ ਕਰਵਾ ਰਿਹਾ ਬੱਚਿਆਂ ਦੇ ਯੋਗ ਮੁਕਾਬਲੇ

ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-7ਵੇਂ ਯੋਗ ਦਿਵਸ ਮੌਕੇ ਜਲੰਧਰ ਦੇ ਆਯੁਰਵੈਦਿਕ ਵਿਭਾਗ ਵਲੋਂ ਆਨਲਾਈਨ ਯੋਗ ਟਰੇਨਿੰਗ ਤੋਂ ਇਲਾਵਾ ਬੱਚਿਆਂ 'ਚ ਉਤਸ਼ਾਹ ਪੈਦਾ ਕਰਨ ਲਈ ਭਾਸ਼ਣ ਅਤੇ ਯੋਗ ਮੁਕਾਬਲੇ ਕਰਵਾਏ ਜਾ ਰਹੇ ਹਨ¢ ਇਸ ਮÏਕੇ ਡਾਕਟਰਾਂ ਦੀ ਐਸੋਸੀਏਸ਼ਨ ਪਾਮਸਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਖੇਡਾਂ ਦੀ ਸਿਖਲਾਈ ਸ਼ੁਰੂ

ਜਲੰਧਰ, 8 ਜੂਨ (ਸਾਬੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਖੇਡੋ ਪੰਜਾਬ ਪ੍ਰਾਜੈਕਟ ਦੇ ਤਹਿਤ 7 ਤੋਂ 11 ਜੂਨ ਤੱਕ ਜ਼ਿਲ੍ਹਾ ਜਲੰਧਰ ਦੇ ਪ੍ਰਾਇਮਰੀ ਅਧਿਆਪਕਾਂ ਦੀ ਖੇਡਾਂ ਦੀ ਆਨਲਾਈਨ ਸਿਖਲਾਈ ਸ਼ੁਰੂ ਹੋਈ ਹੈ | ਜਲੰਧਰ ਦੇ ਵਿਚ ਇਹ ਆਨਲਾਈਨ ...

ਪੂਰੀ ਖ਼ਬਰ »

ਅਮਰੀਕਾ ਦੌਰੇ ਦੌਰਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਦਾ ਕੀਤਾ ਸਨਮਾਨ

ਜਲੰਧਰ, 8 ਜੂਨ (ਹਰਵਿੰਦਰ ਸਿੰਘ ਫੁੱਲ)-ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਅੱਜ ਕੱਲ੍ਹ ਅਮਰੀਕਾ ਦੌਰੇ 'ਤੇ ਹਨ | ਇਸ ਦੌਰਾਨ ਅਮਰਜੀਤ ਸਿੰਘ ਨਿੱਝਰ, ਮੰਗੀ ਲੰਬੜ, ਕਰਨੈਲ ...

ਪੂਰੀ ਖ਼ਬਰ »

ਖਪਤਕਾਰ ਅਦਾਲਤ ਨੇ ਰੇਲੀਗੇਅਰ ਬੀਮਾ ਕੰਪਨੀ ਨੂੰ ਲਗਾਇਆ ਜੁਰਮਾਨਾ

ਜਲੰਧਰ, 8 ਜੂਨ (ਚੰਦੀਪ ਭੱਲਾ)-ਜਲੰਧਰ ਦੀ ਖਪਤਕਾਰ ਅਦਾਲਤ ਨੇ ਅੱਜ ਇਕ ਕੇਸ 'ਚ ਸਿਹਤ ਬੀਮਾ ਕੰਪਨੀ ਰੇਲੀਗੇਅਰ ਹੈਲਥ ਇੰਸ਼ੋਰੈਂਸ ਪ੍ਰਾਵੀਵੇਟ ਲਿਮੀਟੇਡ ਨੂੰ ਸ਼ਿਕਾਇਤ ਕਰਤਾ ਨੇਹਾ ਖੇਤਰਪਾਲ ਵਾਸੀ ਪੰਜਾਬ ਐਵੀਨਿਊ, ਲੱਧੇਵਾਲੀ, ਜਲੰਧਰ ਨੂੰ ਕਲੇਮ ਦੀ ਰਕਮ 42763 ਰੁਪਏ, ...

ਪੂਰੀ ਖ਼ਬਰ »

ਟੀਕਾਕਰਨ ਕੈਂਪ ਲਗਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 8 ਜੂਨ (ਨਰਿੰਦਰ ਲਾਗੂ)-ਮੁਹੱਲਾ ਚੁਗਿੱਟੀ ਦੇ ਵਸਨੀਕਾਂ ਵਲੋਂ ਇਲਾਕੇ 'ਚ ਕੋਰੋਨਾ ਰੋਧਕ ਦਵਾਈ ਦਾ ਟੀਕਾਕਰਨ ਕੈਂਪ ਲਗਾਉਣ ਦੀ ਮੰਗ ਸਿਹਤ ਵਿਭਾਗ ਦੇ ਉੱਚ ਅਫ਼ਸਰਾਂ ਤੋਂ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਖੇਤਰ ਵਸਨੀਕਾਂ ਨੇ ਕਿਹਾ ...

ਪੂਰੀ ਖ਼ਬਰ »

ਗਰੇਵਾਲ ਨੇ ਜਨਰਲ ਮੈਨੇਜਰ ਜਲੰਧਰ-2 ਦਾ ਅਹੁਦਾ ਸੰਭਾਲਿਆ

ਜਲੰਧਰ, 8 ਜੂਨ (ਰਣਜੀਤ ਸਿੰਘ ਸੋਢੀ)- ਟਰਾਂਸਪੋਰਟ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸੁਖਜੀਤ ਸਿੰਘ ਗਰੇਵਾਲ ਨੇ ਪੰਜਾਬ ਰੋਡਵੇਜ਼ ਪਨਬੱਸ ਡਿਪੂ ਜਲੰਧਰ-2 ਦੇ ਜਨਰਲ ਮੈਨੇਜਰ ਵਜੋਂ ਅਹੁਦਾ ਸੰਭਾਲਿਆ | ਪਨਬਸ ਕੰਟਰੈਕਟਰ ਵਰਕਰਜ਼ ਯੂਨੀਅਨ ਜਲੰਧਰ-2 ਦੇ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਨੂੰ ਆਕਸੀਜਨ ਕੰਸਨਟ੍ਰੇਟਰ ਦਿੱਤੇ

ਜਲੰਧਰ, 8 ਜੂਨ (ਅ. ਪ੍ਰਤੀ.)- ਵਿਰਦੀ ਫਾਉਂਡੇਸ਼ਨ ਯੂ.ਕੇ. ਵਾਲਿਆਂ ਵੱਲੋਂ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਚੈਰੀਟੇਬਲ ਹਸਪਤਾਲ ਸੈਂਟਰਲ ਟਾਊਨ ਨੂੰ ਆਕਸੀਜਨ ਕੰਸਨਟ੍ਰੇਟਰ ਦਿੱਤੇ ਗਏ | ਇਸ ਮੌਕੇ ਵਿਧਾਇਕ ਰਾਜਿੰਦਰ ਬੇਰੀ, ਬਾਬਾ ਚਰਨ ਦਾਸ ਅਤੇ ਸਮੂਹ ਕਮੇਟੀ ਮੈਂਬਰ ...

ਪੂਰੀ ਖ਼ਬਰ »

ਆਖ਼ਰੀ ਉਮੀਦ ਵੈਲਫੇਅਰ ਸੁਸਾਇਟੀ ਨੂੰ ਸੌ ਾਪਿਆ 50 ਹਜ਼ਾਰ ਦਾ ਚੈੱਕ

ਜਲੰਧਰ, 8 ਜੂਨ (ਸ਼ਿਵ)- ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਹੋ ਕੇ ਕੰਮ ਕਰਨ ਵਾਲੀ ਜਥੇਬੰਦੀ ਆਖ਼ਰੀ ਉਮੀਦ ਵੈੱਲਫੇਅਰ ਸੁਸਾਇਟੀ ਨੂੰ ਨਿਊ ਜਵਾਹਰ ਨਗਰ ਵਿਚ ਰਾਜੇਸ਼ ਵਿਜ ਦੇ ਗ੍ਰਹਿ ਸਥਾਨ 'ਤੇ ਜੀ. ਐਨ. ਏ. ਐਕਸਲ ਲਿਮ. ਵੱਲੋਂ 50 ਹਜ਼ਾਰ ਦਾ ਚੈੱਕ ਸੌਂਪਿਆ ਗਿਆ | ਇਹ ਚੈੱਕ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਫਰੰਟਲਾਈਨ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਦੀ ਚੋਣ

ਚੁਗਿੱਟੀ/ਜੰਡੂਸਿੰਘਾ, 8 ਜੂਨ (ਨਰਿੰਦਰ ਲਾਗੂ)-ਸੋਮਵਾਰ ਨੂੰ ਸੂਰੀਆ ਇਨਕਲੇਵ ਖੇਤਰ ਦੇ ਵਸਨੀਕਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਨਵੀਂ ਸੁਸਾਇਟੀ ਸੂਰੀਆ ਇਨਕਲੇਵ ਫਰੰਟਲਾਈਨ ਵੈੱਲਫ਼ੇਅਰ ਸੁਸਾਇਟੀ ਦਾ ਗਠਨ ਕਰਦੇ ਹੋਏ ਇਸ ਦੇ ਪ੍ਰਬੰਧਕਾਂ ਦੀ ...

ਪੂਰੀ ਖ਼ਬਰ »

ਘਰ ਅੰਦਰੋਂ ਸੋਨੇ ਦੇ ਟਾਪਸ ਅਤੇ ਕੀਮਤੀ ਸਾਮਾਨ ਚੋਰੀ

ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਸਥਾਨਕ ਨਿਊ ਗੀਤਾ ਕਾਲੋਨੀ 'ਚ ਤਾਲਾਬੰਦ ਘਰ ਦੇ ਤਾਲੇ ਤੋੜ ਕੇ ਕਿਸੇ ਨੇ ਅੰਦਰੋਂ ਸੋਨੇ ਦੇ ਟਾਪਸ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਪੀੜਤਾ ਘਰ ਦੀ ਮਾਲਕਿਨ ਸੀਮਾ ਨੇ ਜਾਣਕਾਰੀ ਦਿੱਤੀ ਕਿ ਉਹ ਆਪਣੇ ਪਰਿਵਾਰ ਸਮੇਤ ਤਿੰਨ ਦਿਨ ...

ਪੂਰੀ ਖ਼ਬਰ »

ਜੱਟ ਸਿੱਖ ਕੌ ਾਸਲ ਨੇ ਦਿੱਤੀ ਹੋਣਹਾਰ ਵਿਦਿਆਰਥੀ ਦੀ ਫੀਸ

ਜਲੰਧਰ, 8 ਜੂਨ (ਜਸਪਾਲ ਸਿੰਘ)-ਜੱਟ ਸਿੱਖ ਕੌਂਸਲ ਦੇ ਗਵਰਨਿੰਗ ਸੈਕਟਰੀ ਜਗਦੀਪ ਸਿੰਘ ਸ਼ੇਰਗਿੱਲ ਅਤੇ ਮੀਡੀਆ ਤੇ ਫਾਇਨਾਂਸ ਸੈਕਟਰੀ ਪਰਮਿੰਦਰ ਸਿੰਘ ਹੇਅਰ ਨੇ ਖਾਲਸਾ ਕਾਲਜ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀ ਨਵਜੋਤ ਸਿੰਘ, ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਰੇਲਵੇ ਫਾਟਕ ਲਾਗੇ ਪਏ ਕੂੜੇ ਦੇ ਢੇਰਾਂ ਤੋਂ ਰਾਹਗੀਰ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 8 ਜੂਨ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਤੋਂ ਲੈ ਕੇ ਲਾਡੋਵਾਲੀ ਮਾਰਗ ਤੱਕ ਸੜਕ ਦੇ ਦੋਹੀਂ ਪਾਸੇ ਬਣਾਏ ਗਏ ਫੁੱਟਪਾਥਾਂ 'ਤੇ ਕਈ ਥਾੲੀਂ ਪਏ ਕੂੜੇ ਤੋਂ ਆਉਂਦੀ ਬਦਬੂ ਕਾਰਨ ਲੋਕ ਪ੍ਰੇਸ਼ਾਨ ਹਨ | ਇਸ ਸਬੰਧੀ ਰਾਹੁਲ ਸ਼ਰਮਾ, ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਆਗੂਆਂ ਵਲੋਂ ਲਾਠੀਚਾਰਜ ਦੀ ਨਿੰਦਾ

ਜਲੰਧਰ, 8 ਜੂਨ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ ਅਤੇ ਐਕਟਿੰਗ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਉੱਪਰ ਪਟਿਆਲਾ ਵਿਖੇ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਜਲੰਧਰ, 8 ਜੂਨ (ਲੋਹੀਆ)-ਬਸਤੀਆਂ ਦੇ ਖੇਤਰ 'ਚ 120 ਫੁੱਟ ਰੋਡ 'ਤੇ ਕਾਰਵਾਈ ਕਰਦੇ ਹੋਏ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਇਕ ਵਿਅਕਤੀ ਤੋਂ 25 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਸੁਦੇਸ਼ ਕੁਮਾਰ ਪੁੱਤਰ ...

ਪੂਰੀ ਖ਼ਬਰ »

ਸਰਕਾਰ ਨੇ ਐੱਸ. ਸੀ. ਵਿਦਿਆਰਥੀਆਂ ਨਾਲ ਖਿਲਵਾੜ ਕੀਤਾ-ਹੰਸ

ਜਲੰਧਰ, 8 ਜੂਨ (ਸ਼ਿਵ)-ਪੰਜਾਬ ਭਾਜਪਾ ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਪਵਨ ਹੰਸ ਨੇ ਜਾਰੀ ਬਿਆਨ ਵਿਚ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਐੱਸ. ਸੀ. ਬੱਚਿਆਂ ਨੂੰ 2017 ਤੋਂ ਲੈ ਕੇ 2021 ਤੱਕ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਰਕਮ ਜਾਰੀ ਨਾ ਹੋਣ ਕਰਕੇ ਇਹ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਮਾਮਲੇ 'ਚ ਲੋੜੀਂਦਾ ਮੁਲਜ਼ਮ ਗਿ੍ਫ਼ਤਾਰ

ਜਲੰਧਰ, 8 ਜੂਨ (ਐੱਮ.ਐੱਸ. ਲੋਹੀਆ)- ਲੜਾਈ-ਝਗੜੇ ਦੇ ਮਾਮਲੇ 'ਚ ਲੋੜੀਂਦੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਾਜਵੀਰ ਸਿੰਘ ਉਰਫ਼ ਨੰਨੂੰ (21) ਪੁੱਤਰ ਹਰਜਿੰਦਰ ਸਿੰਘ ਵਾਸੀ ਨਿਊ ਦਸ਼ਮੇਸ਼ ਨਗਰ, ਜਲੰਧਰ ਵਜੋਂ ...

ਪੂਰੀ ਖ਼ਬਰ »

ਮੇਅਰ ਤੇ ਹੈਪੀ ਵਲੋਂ 31 ਨੰਬਰ ਵਾਰਡ ਦੀ ਸੜਕ ਦਾ ਉਦਘਾਟਨ

ਜਲੰਧਰ 8 ਜੂਨ (ਸ਼ਿਵ )-ਜਲੰਧਰ ਕੈਂਟ ਹਲਕੇ ਅਧੀਨ ਆਉਂਦੇ ਵਾਰਡ ਨੰਬਰ 31 ਦੀ ਕੌਂਸਲਰ ਹਰਸ਼ਰਨ ਕੌਰ ਹੈਪੀ ਦੇ ਵਾਰਡ ਵਿਚ ਮੇਅਰ ਸ੍ਰੀ ਜਗਦੀਸ਼ ਰਾਜਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ (ਮੈਂਬਰੋ) ਚੌਕ ਤੋਂ ਗੁਰੂ ਅਮਰਦਾਸ ਪਬਲਿਕ ਸਕੂਲ, ਗੁਰੂ ਅਮਰਦਾਸ ਪਬਲਿਕ ਸਕੂਲ ਤੋਂ ...

ਪੂਰੀ ਖ਼ਬਰ »

'ਆਪ' ਨੇ ਫ਼ਤਹਿ ਕਿੱਟਾਂ ਦੇ ਮਾਮਲੇ 'ਚ ਕੈਪਟਨ ਸਰਕਾਰ ਨੂੰ ਘੇਰਿਆ

ਜਲੰਧਰ, 8 ਜੂਨ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੋਢੀ, ਦਿਹਾਤੀ ਪ੍ਰਧਾਨ ਪਿ੍ੰ. ਪ੍ਰੇਮ ਕੁਮਾਰ ਅਤੇ ਜ਼ਿਲ੍ਹਾ ਸਕੱਤਰ ਸੁਭਾਸ਼ ਸ਼ਰਮਾ ਨੇ ਫਤਹਿ ਕਿੱਟਾਂ ਦੇ ਮਾਮਲੇ 'ਚ ਸੂਬਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਯੂਨੀਅਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਜਲੰਧਰ, 8 ਜੂਨ (ਚੰਦੀਪ ਭੱਲਾ)-ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਵਲੋਂ ਸਮੁੱਚੇ ਹਾਊਸ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਸਦਰ ਦਫਤਰ ਦੇ ਕਰਮਚਾਰੀਆਂ ਅਤੇ ਸਬ ਡਵੀਜ਼ਨਾਂ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਸਬ ...

ਪੂਰੀ ਖ਼ਬਰ »

ਲੁੱਕ ਪਲਾਂਟ ਤੋਂ ਫੈਲਦੇ ਪ੍ਰਦੂਸ਼ਣ ਕਾਰਨ ਇਲਾਕਾ ਵਾਸੀਆਂ ਨੇ ਲਗਾਇਆ ਜਾਮ

ਲਾਂਬੜਾ, 8 ਜੂਨ (ਪਰਮੀਤ ਗੁਪਤਾ)-ਲਾਂਬੜਾ ਦੇ ਨਜ਼ਦੀਕੀ ਪਿੰਡ ਰਾਮਪੁਰ ਰੋਡ ਉੱਤੇ ਸਥਿਤ ਲੁੱਕ ਪਲਾਂਟ ਦੀਆਂ ਚਿਮਨੀਆਂ ਤੋਂ ਫੈਲਦੇ ਪ੍ਰਦੂਸ਼ਣ ਤੋਂ ਤੰਗ ਹੋ ਕੇ ਇਲਾਕਾ ਵਾਸੀਆਂ ਵਲੋਂ ਲਾਂਬੜਾ-ਉਗੀ,ਚਿੱਟੀ ਸੰਪਰਕ ਸੜਕ ਨੂੰ ਬੰਦ ਕਰਕੇ ਪਲਾਂਟ ਖ਼ਿਲਾਫ ਧਰਨਾ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਨੂੰ ਪੁਲਿਸ ਨਹੀਂ ਕਰ ਰਹੀ ਗਿ੍ਫ਼ਤਾਰ-ਜਸਬੀਰ ਸਿੰਘ

ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਆਪਣੇ ਸਮਰੱਥਕਾਂ ਦੇ ਨਾਲ ਆਏ ਪਿੰਡ ਗਾਖ਼ਲਾਂ ਦੇ ਰਹਿਣ ਵਾਲੇ ਜਸਵੀਰ ਸਿੰਘ ਉਰਫ਼ ਸ਼ੀਰਾ ਪੁੱਤਰ ਸੁਰਿੰਦਰ ਸਿੰਘ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਲਾਂਬੜਾ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਸ 'ਤੇ ਜਾਨਲੇਵਾ ਹਮਲਾ ਕਰਨ ਵਾਲੇ ...

ਪੂਰੀ ਖ਼ਬਰ »

ਨੌਜਵਾਨ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਲੋੜੀਂਦੇ 4 ਮੁਲਜ਼ਮ ਗਿ੍ਫ਼ਤਾਰ

ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਵਡਾਲਾ ਚੌਕ ਨੇੜੇ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਦਰਜ ਮੁਕੱਦਮੇ ਤਹਿਤ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਬੂਟਾ ਪਿੰਡ, ਜਲੰਧਰ ਦੇ ਰਹਿਣ ਵਾਲੇ ਨਿਖਿਲ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX