ਤਾਜਾ ਖ਼ਬਰਾਂ


ਰਾਜਸਥਾਨ : ਤਿੰਨ ਜ਼ਿਲ੍ਹਿਆਂ 'ਚ ਆਰ.ਏ.ਐੱਸ. ਪ੍ਰੀਖਿਆ ਦੌਰਾਨ ਸੋਸ਼ਲ ਮੀਡੀਆ ਤੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ
. . .  1 minute ago
ਜੈਪੁਰ, 27 ਅਕਤੂਬਰ, 2021: ਰਾਜਸਥਾਨ ਸਰਕਾਰ ਨੇ ਅੱਜ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (ਆਰ.ਪੀ.ਐੱਸ.ਸੀ) ਦੁਆਰਾ ਕਰਵਾਏ ਜਾ ਰਹੇ ਰਾਜਸਥਾਨ ਪ੍ਰਸ਼ਾਸਨਿਕ ਸੇਵਾਵਾਂ ਦੇ ਟੈੱਸਟ....
ਦਿੱਲੀ ਦੇ ਮੁੱਖ ਮੰਤਰੀ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  6 minutes ago
ਨਵੀਂ ਦਿੱਲੀ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ .....
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  14 minutes ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  37 minutes ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਮੈਜਿਸਟਰੇਟ ਨੇ ਕੁਝ ਛੋਟਾਂ ਸਮੇਤ 15 ਜੂਨ ਤੱਕ ਵਧਾਈਆਂ ਪਾਬੰਦੀਆਂ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ੍ਹ ਅੰਦਰ ਕੁੱਝ ਛੋਟਾਂ ਸਮੇਤ 15 ਜੂਨ ਤੱਕ ਪਾਬੰਦੀਆਂ ਨੂੰ ਵਧਾਇਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਛੋਟਾਂ ਵਿਚ ਦੁਕਾਨਾਂ ਨੂੰ ਸ਼ਾਮ 6 ਵਜੇ ਤੱਕ ਖੋਲ੍ਹਣ ਤੇ ਪ੍ਰਾਈਵੇਟ ਦਫ਼ਤਰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣੇ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਰਾਤ ਦਾ ਕਰਫ਼ਿਊ ਸਨਿਚਰਵਾਰ ਸਮੇਤ ਹਫ਼ਤੇ ਦੇ ਦਿਨਾਂ ਵਿਚ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ ਪਰ ਐਤਵਾਰ ਨੂੰ ਰੈਗੂਲਰ ਵੀਕੈਂਡ ਕਰਫ਼ਿਊ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਨੂੰ ਵੈਕਸੀਨੇਸ਼ਨ ਸਰਟੀਫਿਕੇਟ ਜਾਂ ਆਰ.ਟੀ.ਪੀ.ਸੀ.ਆਰ ਦੀ ਰਿਪੋਰਟ 72 ਘੰਟੇ ਪਹਿਲਾਂ ਪੁਰਾਣੀ ਨਹੀਂ ਹੋਣੀ ਚਾਹੀਦੀ | ਉਨ੍ਹਾਂ ਕਿਹਾ ਕਿ ਬੱਸਾਂ, ਟੈਕਸੀਆਂ ਤੇ ਆਟੋ ਵਿਚ ਸਵਾਰੀਆਂ 50 ਫ਼ੀਸਦੀ ਹੀ ਹੋਵੇਗੀ | ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿਚ 20 ਵਿਅਕਤੀਆਂ ਦੀ ਆਗਿਆ ਦਿੱਤੀ ਗਈ ਹੈ | ਸਕੂਲ ਤੇ ਕਾਲਜ ਬੰਦ ਰਹਿਣਗੇ, ਮੈਡੀਕਲ ਤੇ ਨਰਸਿੰਗ ਕਾਲਜ ਪਹਿਲਾਂ ਦੀ ਤਰ੍ਹਾਂ ਖੁੱਲੇ੍ਹ ਰਹਿਣਗੇ, ਕੋਵਿਡ ਨਿਯਮਾਂ ਦੀ ਪਾਲਨਾ ਨਾਲ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਵੀ ਆਗਿਆ ਦਿੱਤੀ ਗਈ ਹੈ ਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਆਖਿਆ ਗਿਆ ਕਿ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਰੈਸਟੋਰੈਂਟ, ਹੋਟਲ ਤੇ ਢਾਬਿਆਂ ਨੂੰ ਰਾਤ 9 ਵਜੇ ਤੱਕ ਵਸਤਾਂ ਦੀ ਹੋਮ ਡਲਿਵਰੀ ਦੀ ਆਗਿਆ ਹੋਵੇਗੀ | ਜ਼ਿਲ੍ਹਾ ਮੈਜਿਸਟਰੇਟ ਨੇ ਹਸਪਤਾਲਾਂ, ਵੈਟਰਨਰੀ ਹਸਪਤਾਲਾਂ ਪ੍ਰਾਈਵੇਟ ਤੇ ਸਰਕਾਰੀ ਸੈਕਟਰ ਨਾਲ ਸਬੰਧੀ ਦਵਾਈਆਂ, ਮੈਡੀਕਲ ਦੇ ਉਪਕਰਨ, ਡਿਸਪੈਂਸਰੀਆਂ, ਲੈਬਾਰਟਰੀਆਂ ਲੈਬ ਕਲੀਨਿਕ ਆਦਿ ਵਿਚ ਕੋਵਿਡ 19 ਤੋਂ ਛੋਟਾਂ ਹੋਵੇਗੀ | ਉਨ੍ਹਾਂ ਦੱਸਿਆ ਕਿ ਛੋਟ ਵਿਚ ਜ਼ਰੂਰੀ ਦੁਕਾਨਾਂ ਦੁੱਧ, ਡੇਅਰੀ ਤੇ ਪੋਲਟਰੀ ਉਤਪਾਦਾਂ ਜਿਵੇਂ ਰੋਟੀ ਦੇ ਅੰਡੇ, ਮੀਟ ਆਦਿ ਅਤੇ ਸਬਜ਼ੀਆਂ, ਫਲ ਆਦਿ ਦੀ ਸਪਲਾਈ, ਉਦਯੋਗਿਕ ਸਮਗਰੀ ਵੇਚਣ ਵਾਲੀਆਂ ਦੁਕਾਨਾਂ/ਅਦਾਰਿਆਂ ਸਮੇਤ ਕੱਚੇ ਪਦਾਰਥ ਅੰਤਰ ਵਿਚੋਲੇ ਅਤੇ ਨਾਲ ਹੀ ਦੁਕਾਨਾਂ/ਅਦਾਰਿਆਂ ਵਿਚ ਨਿਰਯਾਤ ਅਤੇ ਆਯਾਤ ਦੀਆਂ ਗਤੀਵਿਧੀਆਂ/ਮੱਛੀ ਨਾਲ ਜੁੜੇ ਸੰਸਥਾਨ ਜਿਵੇਂ ਕਿ ਮੱਛੀ ਮੀਟ ਤੇ ਇਸ ਦੇ ਉਤਪਾਦ ਮੱਛੀ ਦੇ ਬੀਜ ਦੀ ਸਪਲਾਈ, ਮੱਛੀ ਪਾਲਨ ਨਾਲ ਸਬੰਧਤ ਗਤੀਵਿਧੀਆਂ/ਸੰਸਥਾਵਾਂ ਜਿਵੇਂ ਕਿ ਮੱਛੀ ਦਾ ਮੀਟ ਅਤੇ ਇਸ ਦੇ ਉਤਪਾਦ ਜਿਵੇਂ ਮੱਛੀ ਦੇ ਬੀਜ ਦੀ ਸਪਲਾਈ, ਹਵਾਈ ਤੇ ਰੇਲ ਗੱਡੀਆਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਜਾਰੀ ਕਰਨਾ, ਈ-ਕਾਮਰਸ ਦੁਆਰਾ ਭੋਜਨ, ਫਾਰਮਾਸਿਟੀਕਲ, ਮੈਡੀਕਲ ਉਪਕਰਨ ਆਦਿ ਸਮੇਤ ਸਾਰੇ ਜ਼ਰੂਰੀ ਚੀਜ਼ਾਂ ਦੀ ਸਪੁਰਦਗੀ, ਦੋਵੇਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਨਿਰਮਾਣ ਕਾਰਜ, ਖੇਤੀਬਾੜੀ ਜਿਸ ਵਿਚ ਖ਼ਰੀਦ, ਬਾਗ਼ਬਾਨੀ, ਪਸ਼ੂ ਪਾਲਨ ਅਤੇ ਵੈਟਰਨਰੀ ਸੇਵਾਵਾਂ ਸ਼ਾਮਲ ਹਨ |

ਈ.ਟੀ.ਟੀ. ਅਧਿਆਪਕਾਂ ਨੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਜਾਰੀ ਪੱਤਰਾਂ ਦੀਆਂ ਕਾਪੀਆਂ ਫੂਕੀਆਂ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰ ਅੱਗੇ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ ਅਤੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰਾਜ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਕਰਮਚਾਰੀਆਂ ਨੇ 17ਵੇਂ ਦਿਨ ਵੀ ਆਪਣੀ ਹੜਤਾਲ ਜਾਰੀ ਰੱਖਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਵਜਾਇਆ ਸੰਘਰਸ਼ ਦਾ ਬਿਗਲ

ਅਬੋਹਰ, 9 ਜੂਨ (ਸੁਖਜੀਤ ਸਿੰਘ ਬਰਾੜ)-ਈ.ਈ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਬਦਲੀਆਂ ਨਾ ਕਰਨ ਸਬੰਧੀ ਸਿੱਖਿਆ ...

ਪੂਰੀ ਖ਼ਬਰ »

ਸਰਕਾਰ ਵਲੋਂ ਨੌਜਵਾਨਾਂ ਲਈ ਵੱਖ-ਵੱਖ ਪੋਸਟਾਂ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਦੀ ਸਹੂਲਤ

ਫ਼ਾਜ਼ਿਲਕਾ, 9 ਜੂਨ (ਅਮਰਜੀਤ ਸ਼ਰਮਾ) - ਪੀ. ਟੀ. ਆਈ. ਕੈਂਪ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 72 ਨਵੇਂ ਮਾਮਲੇ, 2 ਮੌਤਾਂ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 18002 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ...

ਪੂਰੀ ਖ਼ਬਰ »

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ - ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਕੁੱਝ ਤਬਦੀਲੀ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਲੋਕ ਨਗਰ ਨਿਗਮ ਦਾ ਸਹਿਯੋਗ ਕਰਨ- ਵਿਮਲ ਠਠਈ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ) - ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨ ਲਈ ਨਗਰ ਨਿਗਮ ਦੇ ਮੇਅਰ ਵਿਮਲ ਠਠਈ ਨੇ ਸ਼ਹਿਰ ਦੀਆਂ ਵੱਖ-ਵੱਖ ਵਪਾਰਿਕ ਸੰਗਠਨਾਂ ਦੇ ਅਹੁਦੇਦਾਰ ਨਾਲ ਬੈਠਕ ਕੀਤੀ ਗਈ | ਇਸ ਬੈਠਕ ਵਿਚ ਬਾਜ਼ਾਰ ਨੰਬਰ 9 ਐਸੋਸੀਏਸ਼ਨ, ਰੇਹੜੀ ਯੂਨੀਅਨ, ...

ਪੂਰੀ ਖ਼ਬਰ »

ਕੋਵਿਡ ਕਰ ਕੇ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਟੈਕਸੀ ਚਾਲਕਾਂ ਵਲੋਂ ਆਰਥਿਕ ਮਦਦ ਦੀ ਗੁਹਾਰ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਕੋਵਿਡ ਦੇ ਕਾਰਨ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਟੈਕਸੀ ਚਾਲਕਾਂ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ | ਇਸ ਸਬੰਧੀ ਪੰਜਾਬ ਟੈਕਸੀ ਓਪਰੇਟਰਜ਼ ਯੂਨੀਅਨ ਨੇ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਅਧਿਆਪਕਾਂ ਤੇ ਲਾਠੀਚਾਰਜ ਕਰਨ ਦੀ ਬਜਾਏ ਰੋਜ਼ਗਾਰ ਦੇਵੇ ਸਰਕਾਰ - ਬੱਬੂ

ਮੰਡੀ ਲਾਧੂਕਾ, 9 ਜੂਨ (ਮਨਪ੍ਰੀਤ ਸਿੰਘ ਸੈਣੀ) - ਪਟਿਆਲਾ ਵਿਖੇ ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਆਪਣੇ ਹੱਕ ਮੰਗਣ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਪੰਜਾਬ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਤੇ ਅਣਮਨੁੱਖੀ ਤਸ਼ੱਦਦ ਕਰਨਾ ਬੇਹੱਦ ਨਿੰਦਣਯੋਗ ਹੈ ਜੋ ਕਿ ਪੰਜਾਬ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੇ ਸੁਣੀਆਂ ਦੁਕਾਨਦਾਰਾਂ ਦੀਆਂ ਸਮੱਸਿਆਵਾਂ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ) - ਸਥਾਨਕ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਸ਼ੁਰੂ ਕੀਤੀ ਗਈ 'ਸਰਕਾਰ ਆਪਕੇ ਦੁਆਰ' ਮੁਹਿੰਮ ਤਹਿਤ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਨਿਲ ਨਾਗਪਾਲ ਨੇ ਵੱਖ-ਵੱਖ ਥਾਵਾਂ 'ਤੇ ਜਾ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਸਕੂਲ ਸਿੱਖਿਆ ਦੇ ਖੇਤਰ 'ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ 'ਤੇ ਵਿੱਦਿਅਕ ਹਲਕਿਆਂ 'ਚ ਖ਼ੁਸ਼ੀ ਦੀ ਲਹਿਰ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਸਕੂਲ ਸਿੱਖਿਆ ਦੇ ਖੇਤਰ 'ਚ ਕੀਤੀ ਗਈ ਤਾਜ਼ਾ ਦਰਜਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈੱਕਸ) ਤਹਿਤ ਦੇਸ਼ ਭਰ 'ਚੋਂ ਪੰਜਾਬ ਵਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ 'ਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ ਦੀ ਵਿਦਿਆਰਥਣ ਦਿਵਿਆ ਨੇ ਪਾਸ ਕੀਤੀ ਮੈਰਿਟ ਸਕਾਲਰ ਪ੍ਰੀਖਿਆ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਦੀ ਵਿਦਿਆਰਥਣ ਦੀਵਿਆਂ ਨੇ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਸਟਾਫ਼ ਨੇ ਦੀਵਿਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ 'ਚ ਆਪਣੀ ਮਿਹਨਤ ਜਾਰੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਪਿੰਡ ਗਿੱਦੜਾਂ ਵਾਲੀ ਵਿਖੇ ਸ਼ੁਰੂ ਕਰਵਾਏ 9 ਕਰੋੜ ਰੁਪਏ ਦੇ ਵਿਕਾਸ ਕਾਰਜ

ਖੂਈਆਂ ਸਰਵਰ, 9 ਜੂਨ (ਵਿਵੇਕ ਹੂੜੀਆ)-ਇਲਾਕੇ ਦੇ ਪਿੰਡ ਗਿੱਦੜਾਂ ਵਾਲੀ ਵਿਖੇ 9 ਕਰੋੜ ਰੁਪਏ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੰਦੀਪ ਜਾਖੜ ਨੇ ਦੱਸਿਆ ਕਿ ਪਿੰਡ ਦੇ ਮੁੱਖ ...

ਪੂਰੀ ਖ਼ਬਰ »

ਵਿਪਨ ਨਾਗਪਾਲ ਚੇਅਰਮੈਨ ਤੇ ਰਾਜਿੰਦਰ ਬਤਰਾ ਬਣੇ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ)- ਦ ਬਿ੍ਕ ਕਲੀਨ ਐਸੋਸੀਏਸ਼ਨ ਦੀ ਇਕ ਬੈਠਕ ਅੱਜ ਅਰੋੜਵੰਸ਼ ਧਰਮਸ਼ਾਲਾ ਵਿਖੇ ਪ੍ਰਧਾਨ ਵਿਪਨ ਨਾਗਪਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਐਸੋਸੀਏਸ਼ਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

18 ਸਾਲਾਂ ਦੇ ਨੌਜਵਾਨ ਆਪਣੀ ਵੋਟ ਜ਼ਰੂਰੀ ਬਣਾਉਣ- ਚੋਣ ਤਹਿਸੀਲਦਾਰ

ਫ਼ਿਰੋਜ਼ਪੁਰ, 9 ਜੂਨ (ਤਪਿੰਦਰ ਸਿੰਘ)- ਤਹਿਸੀਲਦਾਰ ਚੋਣਾਂ ਫ਼ਿਰੋਜ਼ਪੁਰ ਚਾਂਦ ਪ੍ਰਕਾਸ਼ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਕ ਸਨੇਹੇ 'ਚ ਆਖਿਆ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ ਯੋਗਤਾ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਤੇ ਜਿਨ੍ਹਾਂ ਦੀ ਵੋਟ ਅਜੇ ਤੱਕ ...

ਪੂਰੀ ਖ਼ਬਰ »

ਸਰਬੱਤ ਸਿਹਤ ਸੇਵਾ ਬੀਮਾ ਯੋਜਨਾ ਕਾਰਡ ਧਾਰਕ ਕੋਰੋਨਾ ਮਰੀਜ਼ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ- ਡਾ: ਬਾਗੀ

ਫ਼ਿਰੋਜ਼ਪੁਰ, 9 ਜੂਨ (ਜਸਵਿੰਦਰ ਸਿੰਘ ਸੰਧੂ)- ਆਕਸੀਜਨ ਦੀ ਘਾਟ ਨਾਲ ਨਿਪਟਣ ਲਈ ਹਵਾ ਤੋਂ ਹੀ ਆਕਸੀਜਨ ਤਿਆਰ ਕਰਨ ਲਈ ਤਿੰਨ ਆਕਸੀਜਨ ਪਲਾਟ ਲਗਾਉਣ ਵਾਲੇ ਜ਼ਿਲ੍ਹੇ ਦੇ ਪਹਿਲੇ ਅਨਿਲ ਬਾਗੀ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਪ੍ਰਾਪਤੀ ਸਾਂਝੀ ਕਰਦਿਆਂ ਐਮ.ਡੀ. ਡਾ: ਕਮਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

ਤਲਵੰਡੀ ਭਾਈ, 9 ਜੂਨ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਟੋਲ ਪਲਾਜ਼ਾ 'ਤੇ ਕਾਲੇ ਕਾਨੂੰਨਾਂ ਖ਼ਿਲਾਫ਼ ਚਲਾਏ ਜਾ ਰਹੇ ਮੋਰਚੇ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਹੀ ਹੈ ਕੋਰੋਨਾ ਦੀ ਮਾਰ ਤੋਂ ਬਚੇ ਰਹਿਣ ਦਾ ਪੱਕਾ ਉਪਾਅ- ਸਿਵਲ ਸਰਜਨ

ਫ਼ਿਰੋਜ਼ਪੁਰ, 9 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਚੁੱਕੇ ਜਾ ਰਹੇ ਕਦਮਾਂ 'ਤੇ ਚਾਨਣਾ ਪਾਉਂਦਿਆਂ ਸਿਵਲ ਸਰਜਨ ਡਾ: ਰਾਜਿੰਦਰ ਰਾਜ ਨੇ ਕਿਹਾ ਕਿ ਕੋਵਿਡ ਟੀਕਾਕਰਨ ਹੀ ਕੋਰੋਨਾ ਦੀ ਮਾਰ ਤੋਂ ਬਚਣ ਦਾ ਸੌਖਾ ਤੇ ਪੱਕਾ ...

ਪੂਰੀ ਖ਼ਬਰ »

ਪੀ.ਡਬਲਿਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 9 ਜੂਨ(ਜਤਿੰਦਰ ਪਾਲ ਸਿੰਘ)-ਪੀ.ਡਬਲਿਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਤੇ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਜ਼ੀਰਾ, 9 ਜੂਨ (ਜੋਗਿੰਦਰ ਸਿੰਘ ਕੰਡਿਆਲ)-ਹੜਤਾਲ 'ਤੇ ਚੱਲ ਰਹੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਅੱਜ 17ਵੇਂ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜੁਗਰਾਜ ...

ਪੂਰੀ ਖ਼ਬਰ »

ਜਿਆਣੀ ਨੇ ਝੋਨੇ ਤੇ ਬਾਜਰੇ ਦੀ ਐਮ.ਐੱਸ.ਪੀ. ਵਧਾਉਣ 'ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਝੋਨਾ, ਬਾਜਰਾ ਸਮੇਤ ਹੋਰ ਫ਼ਸਲਾਂ 'ਤੇ ਐਮ.ਐੱਸ.ਪੀ. ਵਧਾਉਣ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ | ਖੇਤੀਬਾੜੀ ਮੰਤਰੀ ...

ਪੂਰੀ ਖ਼ਬਰ »

15 ਬੋਤਲਾਂ ਨਜਾਇਜ਼ ਸ਼ਰਾਬ ਸਣੇ 1 ਔਰਤ ਕਾਬੂ

ਜਲਾਲਾਬਾਦ, 9 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਔਰਤ ਨੂੰ 15 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ...

ਪੂਰੀ ਖ਼ਬਰ »

ਪੰਜਵੀਂ ਜਮਾਤ 'ਚੋਂ ਲੜਕੀਆਂ ਨੇ ਬਾਜ਼ੀ ਮਾਰੀ

ਮੰਡੀ ਅਰਨੀਵਾਲਾ, 9 ਜੂਨ (ਨਿਸ਼ਾਨ ਸਿੰਘ ਸੰਧੂ) - ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਬਲਾਕ ਅਬੋਹਰ-2 ਦੀ ਸੈਸ਼ਨ 2020-21 ਦੀ ਪੰਜਵੀਂ ਜਮਾਤ ਦਾ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਮੁਖੀ ਮੁਕੇਸ਼ ਕੁਮਾਰ ਬਾਂਮ ਨੇ ਦੱਸਿਆ ਕਿ ਸਕੂਲ ਦੇ ਸਾਰੇ 41 ਵਿਦਿਆਰਥੀ ਚੰਗੇ ...

ਪੂਰੀ ਖ਼ਬਰ »

ਕਿਸਾਨ ਨਾਲ ਕੁੱਟਮਾਰ ਕਰਨ ਤੇ ਮਾਮਲਾ ਦਰਜ

ਮੰਡੀ ਅਰਨੀਵਾਲਾ, 9 ਜੂਨ (ਨਿਸ਼ਾਨ ਸਿੰਘ ਸੰਧੂ)- ਪੁਲਿਸ ਥਾਣਾ ਅਰਨੀਵਾਲਾ ਨੇ ਇਕ ਕਿਸਾਨ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਿੰਡ ਕੁਹਾੜਿਆਵਾਲੀ ਵਾਸੀ ਰਾਜਵਿੰਦਰ ਸਿੰਘ ਪੁੱਤਰ ਵੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ 'ਚ ਦੋਸ਼ੀ ਤੇ ਪਰਚਾ

ਜਲਾਲਾਬਾਦ, 9 ਜੂਨ (ਕਰਨ ਚੁਚਰਾ) - ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਔਰਤ ਦੇ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਸ.ਆਈ ਜੋਗਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਸੜੀਆਂ ਨਿਵਾਸੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ...

ਪੂਰੀ ਖ਼ਬਰ »

ਸ਼ਮਸ਼ਾਨ ਭੂਮੀ 'ਚ ਚੋਰੀ ਕਰਨ ਵਾਲੇ ਚਾਰ ਵਿਅਕਤੀ ਕਾਬੂ

ਅਬੋਹਰ, 9 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਸ਼ਹਿਰ ਦੀ ਸ਼ਮਸ਼ਾਨ ਭੂਮੀ 'ਚ ਬੀਤੇ ਦਿਨੀਂ ਪੱਖੇ ਤੇ ਹੋਰ ਸਾਮਾਨ ਚੋਰੀ ਕਰਨ ਦੇ ਸਬੰਧ ਵਿਚ ਨਾਮਜ਼ਦ ਚਾਰ ਵਿਅਕਤੀਆਂ ਨੂੰ ਨਗਰ ਥਾਣਾ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਨਗਰ ਥਾਣਾ ਮੁਖੀ ਤੇਜਿੰਦਰ ਪਾਲ ਸਿੰਘ ਨੇ ...

ਪੂਰੀ ਖ਼ਬਰ »

ਅਕਾਲੀ ਆਗੂ ਪਿ੍ਥੀ ਰਾਮ ਮੇਘਵਾਲ ਵਲੋਂ ਪਿੰਡਾਂ ਮੀਟਿੰਗਾਂ ਜਾਰੀ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਤੋਂ ਅਕਾਲੀ ਆਗੂ ਪਿ੍ਥੀ ਰਾਮ ਮੇਘਵਾਲ ਵਲੋਂ ਪਿੰਡਾਂ ਵਿਚ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੌਰਾਨ ਉਨ੍ਹਾਂ ਵਲੋਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਕੀਤੀ ਮੰਗ

ਮੰਡੀ ਲਾਧੂਕਾ, 9 ਜੂਨ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਦੇ ਮਾਲਵਾ ਜ਼ੋਨ ਦੇ ਵਾਈਸ ਚੇਅਰਮੈਨ ਇਕਬਾਲ ਸਿੰਘ ਚੱਕ ਪੱਖੀ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਕ੍ਰਿਸ਼ਨ ਲਾਲ ਗਰਗ ਨੇ ਪੰਜਾਬ ਸਰਕਾਰ ਤੋਂ ਟੈਕਸੀ ਆਪ੍ਰੇਟਰਾਂ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਹੜਤਾਲ 17ਵੇਂ ਦਿਨ 'ਚ ਦਾਖ਼ਲ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ)- ਆਪਣੀ ਹੱਕੀ ਮੰਗਾਂ ਨੂੰ ਲੈ ਕੇ ਦਫ਼ਤਰੀ ਕਾਮਿਆਂ ਦੀ ਹੜਤਾਲ ਲਗਾਤਾਰ ਜਾਰੀ ਹੈ | ਅੱਜ ਸਥਾਨਕ ਮਨਿਸਟਰੀਅਲ ਸਟਾਫ਼ ਕਰਮਚਾਰੀ ਯੂਨੀਅਨ ਨੇ ਆਪਣੀ ਹੜਤਾਲ ਦੇ 17ਵੇਂ ਦਿਨ ਐਸ.ਡੀ.ਐਮ. ਦਫ਼ਤਰ ਦੇ ਬਾਹਰ ਗੇਟ ਰੈਲੀ ਕੀਤੀ ਅਤੇ ਪੰਜਾਬ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਸੰਦੀਪ ਜਾਖੜ

ਖੂਈਆਂ ਸਰਵਰ, 9 ਜੂਨ (ਵਿਵੇਕ ਹੂੜੀਆ)- ਪਿੰਡ ਤੂਤ ਵਾਲਾ ਵਿਖੇ ਪਿੰਡ 'ਚ 20 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਆਂਗਣਵਾੜੀ ਸੈਂਟਰ ਤੇ ਪਖਾਨਿਆਂ ਦੇ ਨਿਰਮਾਣ ਦੇ ਵਿਕਾਸ ਕਾਰਜ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਸ਼ੁਰੂ ਕਰਵਾਏ ਗਏ ਹਨ | ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

ਜਲਾਲਾਬਾਦ, 9 ਜੂਨ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲ਼ੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਦੌਰਾਨ ਫ਼ਾਜ਼ਿਲਕਾ ਸੜਕ 'ਤੇ ਰਿਲਾਇੰਸ ਪੰਪ 'ਤੇ ਚੱਲ ਰਹੇ ਧਰਨੇ ਵਿਚ ਅੱਜ ਸ਼ਰਧਾਂਜਲੀ ਦਿਵਸ ਮਨਾਇਆ ...

ਪੂਰੀ ਖ਼ਬਰ »

ਗਾਇਕ ਧੀਰਾ ਬਰਾੜ ਨਾਲ ਕੀਤਾ ਦੁੱਖ ਸਾਂਝਾ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)- ਪੰਜਾਬੀ ਲੋਕ ਗਾਇਕ ਧੀਰਾ ਬਰਾੜ ਦੇ ਵੱਡੇ ਭਰਾ ਦਲਜੀਤ ਸਿੰਘ ਬਰਾੜ ਦੀ ਮੌਤ 'ਤੇ ਸੰਗੀਤ ਖੇਤਰ ਨਾਲ ਜੁੜੇ ਸੰਗੀਤਕਾਰ ਮਨਜਿੰਦਰ ਤਨੇਜਾ, ਗਾਇਕ ਵੇਦ ਹੰਸ, ਗਾਇਕ ਗੁਰਨਾਮ ਭੁੱਲਰ, ਬਲਜੀਤ ਸਿੰਘ ਭੁੱਲਰ, ਜਸਵਿੰਦਰ ਜੱਸੀ, ਛਿੰਦਾ ...

ਪੂਰੀ ਖ਼ਬਰ »

ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਕੋਰਸ ਕਰਨ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਮੁਫ਼ਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਪੰਜਾਬ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਕਰਮਚਾਰੀ ਯੂਨੀਅਨ ਅਬੋਹਰ ਦੀ ਚੋਣ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਫ਼ਾਜ਼ਿਲਕਾ ਦੀ ਦੇਖ-ਰੇਖ ਹੇਠ ਸਥਾਨਕ ਸਬ ਡਵੀਜ਼ਨ ਦੇ ਮਨਿਸਟਰੀਅਲ ਸਟਾਫ਼ ਕਰਮਚਾਰੀ ਯੂਨੀਅਨ ਦੀ ਚੋਣ ਕੀਤੀ ਗਈ ਜਿਸ 'ਚ ਸਮੂਹ ਕਰਮਚਾਰੀਆਂ ਵਲੋਂ ਸਰਵ ਸੰਮਤੀ ਨਾਲ ਇਕਬਾਲ ਸਿੰਘ ...

ਪੂਰੀ ਖ਼ਬਰ »

ਮੋਜਗੜ੍ਹ ਦੇ ਸਰਕਾਰੀ ਸਕੂਲ 'ਚ ਲਗਾਇਆ ਸਮਰ ਕੈਂਪ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌਜਗੜ੍ਹ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਿ੍ੰਸੀਪਲ ਚਰਨਜੀਤ ਸਿੰਘ ਦੀ ਅਗਵਾਈ ਵਿਚ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਕੂਲ ਸਟਾਫ਼ ਵਲੋਂ ਛੇਵੀਂ ਤੋਂ 12ਵੀਂ ਜਮਾਤ ਤੱਕ ...

ਪੂਰੀ ਖ਼ਬਰ »

ਝੋਟਿਆਵਾਲੀ ਵਿਖੇ ਲੋਕਾਂ ਨੂੰ ਡੇਂਗੂ ਮਲੇਰੀਆ ਸਬੰਧੀ ਦਿੱਤੀ ਜਾਣਕਾਰੀ

ਮੰਡੀ ਅਰਨੀਵਾਲਾ, 9 ਜੂਨ (ਨਿਸ਼ਾਨ ਸਿੰਘ ਸੰਧੂ) - ਸਬ ਸੈਂਟਰ ਝੋਟਿਆਵਾਲੀ ਵਿਖੇ ਡੇਂਗੂ ਮਲੇਰੀਆ ਜਾਗਰੂਕ ਕੈਂਪ ਲਗਾਇਆ ਗਿਆ, ਜਿਸ 'ਚ ਸੈਨੇਟਰੀ ਇੰਸਪੈਕਟਰ ਬਲਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਮਲੇਰੀਆ ਸਬੰਧੀ ਮਹੱਤਵਪੂਰਨ ਗੱਲਾਂ ਦੱਸੀਆਂ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਹਾਂਰਿਸ਼ੀ ਦਯਾਨੰਦ ਕਾਲਜ ਦਾ ਬੀ.ਐ ੱਡ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 9 ਜੂਨ (ਕੁਲਦੀਪ ਸਿੰਘ ਸੰਧੂ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਡ. ਭਾਗ ਤੀਜਾ ਦਾ ਨਤੀਜਿਆਂ 'ਚ ਸਥਾਨਕ ਮਹਾਂਰਿਸ਼ੀ ਦਯਾਨੰਦ ਕਾਲਜ ਦਾ ਬੀ.ਐਡ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਰਕੁੱਟ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਜਲਾਲਾਬਾਦ , 9 ਜੂਨ (ਕਰਨ ਚੁਚਰਾ) - ਥਾਣਾ ਸਿਟੀ ਪੁਲਿਸ ਨੇ ਘਰ 'ਚ ਦਾਖਲ ਹੋ ਕੇ ਮਾਰ ਕੁੱਟ ਕਰਨ ਵਾਲੇ 7 ਲੋਕਾਂ ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਟਿਵਾਣਾ ਕਲਾ ਨੇ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਪਿੰਡ ਕਮਾਲ ਵਾਲਾ ਵਿਖੇ ਇਕ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦੀ ਚੋਰੀ ਹੋਣ ਦੇ ਮਾਮਲੇ 'ਚ ਖੂਈਖੇੜਾ ਥਾਣਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਜਗਦੀਸ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੇਰੀਆਂ 'ਚ 7 ਸਮਰ ਕੈਂਪ ਸਮਾਪਤ

ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ) - ਸਰਕਾਰੀ ਹਾਈ ਸਕੂਲ ਕੇਰੀਆਂ ਬਲਾਕ ਫ਼ਾਜ਼ਿਲਕਾ-2 ਵਿਖੇ ਵੱਖ-ਵੱਖ ਗਤੀਵਿਧੀਆਂ ਤੇ ਆਧਾਰਤ ਲਗਾਇਆ ਗਿਆ ਸਮਰ ਕੈਂਪ ਸਮਾਪਤ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਸਕੂਲ ਦੇ ਸੋਸ਼ਲ ਮੀਡੀਆ ਇੰਚਾਰਜ ਅਸ਼ਵਨੀ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX