ਤਾਜਾ ਖ਼ਬਰਾਂ


ਰਾਜਸਥਾਨ : ਤਿੰਨ ਜ਼ਿਲ੍ਹਿਆਂ 'ਚ ਆਰ.ਏ.ਐੱਸ. ਪ੍ਰੀਖਿਆ ਦੌਰਾਨ ਸੋਸ਼ਲ ਮੀਡੀਆ ਤੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ
. . .  6 minutes ago
ਜੈਪੁਰ, 27 ਅਕਤੂਬਰ, 2021: ਰਾਜਸਥਾਨ ਸਰਕਾਰ ਨੇ ਅੱਜ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (ਆਰ.ਪੀ.ਐੱਸ.ਸੀ) ਦੁਆਰਾ ਕਰਵਾਏ ਜਾ ਰਹੇ ਰਾਜਸਥਾਨ ਪ੍ਰਸ਼ਾਸਨਿਕ ਸੇਵਾਵਾਂ ਦੇ ਟੈੱਸਟ....
ਦਿੱਲੀ ਦੇ ਮੁੱਖ ਮੰਤਰੀ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  11 minutes ago
ਨਵੀਂ ਦਿੱਲੀ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ .....
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  19 minutes ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  42 minutes ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਤਰਨਤਾਰਨ

15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਨਾ ਜਾਰੀ ਕਰਨ ਖ਼ਿਲਾਫ਼ ਬੀ.ਡੀ.ਪੀ.ਓ. ਦਫ਼ਤਰ ਖਡੂਰ ਸਾਹਿਬ ਵਿਖੇ ਕਾਂਗਰਸੀ ਪੰਚਾਇਤ ਵਲੋਂ ਧਰਨਾ

ਖਡੂਰ ਸਾਹਿਬ, 9 ਜੂਨ (ਰਸ਼ਪਾਲ ਸਿੰਘ ਕੁਲਾਰ)-ਬਲਾਕ ਵਿਕਾਸ ਦਫਤਰ ਖਡੂਰ ਸਾਹਿਬ ਵਿਖੇ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਖੱਖ ਦੀ ਕਾਂਗਰਸੀ ਪੰਚਾਇਤ ਨੇ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਜਾਰੀ ਨਾ ਕਰਨ ਦੇ ਖਿਲਾਫ ਬੀ.ਡੀ.ਪੀ.ਓ. ਖਡੂਰ ਸਾਹਿਬ ਦੇ ਖਿਲਾਫ ਦਫਤਰ ਅੱਗੇ ਧਰਨਾ ਦਿੱਤਾ | ਇਸ ਮੌਕੇ ਪਿੰਡ ਖੱਖ ਦੀ ਸਰਪੰਚ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸਰਬਜੀਤ ਸਿੰਘ ਖੱਖ ਨੇ ਦੱਸਿਆ ਕਿ ਬਾਕੀ ਪਿੰਡਾਂ ਦੇ ਨਾਲ-ਨਾਲ ਸਾਡੇ ਪਿੰਡ ਨੂੰ ਵੀ 6 ਲੱਖ 38 ਹਜ਼ਾਰ ਰੁਪਏ 15 ਵੇਂ ਵਿਤ ਕਮਿਸ਼ਨ ਦੀ ਗ੍ਰਾਂਟ ਆਈ ਹੈ | ਪਰ ਹੈਰਾਨੀ ਇਸ ਗੱਲ ਦੀ ਹੁੰਦੀ ਹੈ ਕਿ ਦੂਸਰੇ ਸਾਰੇ ਪਿੰਡਾਂ ਨੂੰ ਪਿਛਲੇ ਕੁਝ ਸਮੇਂ ਤੋਂ ਗਾਂਟਾ ਜਾਰੀ ਕਰ ਦਿੱਤੀਆਂ ਹਨ ਪਰ ਸਾਡੇ ਪਿੰਡ ਦੀ ਗ੍ਰਾਂਟ ਜਾਣਬੁੱਝ ਕੇ ਰੋਕੀ ਗਈ ਹੈ | ਜਿਸ ਕਾਰਨ ਪਿੰਡ ਦੇ ਵਿਕਾਸ ਕਾਰਜ ਨਹੀਂ ਹੋ ਰਹੇ ਅਤੇ ਅੱਜ ਸਾਨੂੰ ਆਪਣੀ ਸਰਕਾਰ ਦੇ ਹੁੰਦਿਆਂ ਹੀ ਦੁਖੀ ਹੋ ਕੇ ਬਲਾਕ ਦਫਤਰ ਵਿਖੇ ਬੀ.ਡੀ.ਪੀ.ਓ. ਖਡੂਰ ਸਾਹਿਬ ਦੇ ਖਿਲਾਫ ਧਰਨਾ ਦੇਣਾ ਪੈ ਰਿਹਾ ਹੈ | ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਤਰੁੰਤ ਵਿਤ ਕਮਿਸ਼ਨ ਦੀ ਗ੍ਰਾਂਟ ਜਾਰੀ ਕਰਵਾਈ ਜਾਵੇ ਤਾਂ ਜੋ ਪਿੰਡ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਸਕਣ | ਇਸ ਮੌਕੇ ਜਗਤਾਰ ਸਿੰਘ ਪੰਚ, ਚੈਂਚਲ ਸਿੰਘ ਪੰਚ, ਸਰਦੂਲ ਸਿੰਘ ਪੰਚ, ਸੰਦੀਪ ਸਿੰਘ ਪੰਚ, ਬਲਕਾਰ ਸਿੰਘ ਪੰਚ, ਈਸ਼ਰ ਸਿੰਘ ਪੰਚ, ਸਵਰਨ ਸਿੰਘ ਪੰਚ, ਹਰਜਿੰਦਰ ਕੌਰ ਪੰਚ, ਰਾਜ ਕੌਰ ਪੰਚ, ਨਿਰਵੈਲ ਸਿੰਘ, ਬਲਵੰਤ ਸਿੰਘ, ਦਲਬੀਰ ਸਿੰਘ, ਜੈ ਦੇਵ, ਬਲਵਿੰਦਰ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ | ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ | ਇਸ ਮੌਕੇ ਬੀ.ਡੀ.ਪੀ.ਓ ਦਫਤਰ ਵਿਚ ਨਾ ਹੋਣ ਕਰਕੇ ਜਦੋਂ ਫੋਨ 'ਤੇ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫੋਨ ਚੁਕਣਾ ਮੁਨਾਸਿਬ ਨਹੀਂ ਸਮਝਿਆ |

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 9 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਝਬਾਲ ਵਿਖੇ ਇਲਾਕੇ ਦੇ ...

ਪੂਰੀ ਖ਼ਬਰ »

ਮਾਂ-ਪੁੱਤ ਨਾਲ ਕੁੱਟਮਾਰ ਕਰਨ 'ਤੇ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 9 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਮਾਂ-ਪੁੱਤਰ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 4 ਵਿਅਕਤੀਆਂ ਤੋਂ ਇਲਾਵਾ 10 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 9 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ

ਭਿੱਖੀਵਿੰਡ, 9 ਜੂਨ (ਬੌਬੀ)-ਇਕ ਪਾਸੇ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਨਲਾਈਨ ਬਦਲੀਆਂ ਕਰਕੇ ਬਹੁਤ ਵੱਡਾ ਸਿਹਰਾ ਲੈਣ ਦਾ ਯਤਨ ਕੀਤਾ ਹੈ, ਪਰ ਦੂਜੇ ਪਾਸੇ ਅਧਿਆਪਕਾਂ ਦੀਆਂ ਬਦਲੀਆਂ ਹੋਣ ਦੇ ਬਾਵਜੂਦ ਅਧਿਆਪਕਾਂ ਨੂੰ ਨਵੇਂ ਸਟੇਸ਼ਨਾਂ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਥਾਣਾ ਵੈਰੋਵਾਲ ਅੱਗੇ ਧਰਨਾ

ਖਡੂਰ ਸਾਹਿਬ/ਮੀਆਂਵਿੰਡ, 9 ਜੂਨ (ਰਸ਼ਪਾਲ ਸਿੰਘ ਕੁਲਾਰ, ਗੁਰਪ੍ਰਤਾਪ ਸਿੰਘ ਸੰਧੂ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੁਲਿਸ ਦੀਆਂ ਵਧੀਕੀਆ ਦੇ ਖਿਲਾਫ ਥਾਣਾ ਵੈਰੋਵਾਲ ਅੱਗੇ ਵਿਸ਼ਾਲ ਧਰਨਾ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਕਰਮ ਸਿੰਘ ਫਤਿਆਬਾਦ, ਜਸਬੀਰ ...

ਪੂਰੀ ਖ਼ਬਰ »

ਲੁਟੇਰਿਆਂ ਨੇ ਬਜ਼ੁਰਗ ਜੋੜੇ ਦੀ ਕੁੱਟਮਾਰ ਕਰ ਕੇ 315 ਬੋਰ ਦੀ ਰਾਈਫ਼ਲ, 20 ਤੋਲੇ ਸੋਨਾ ਤੇ ਸਵਾ ਦੋ ਲੱਖ ਰੁਪਏ ਲੁੱਟੇ

ਝਬਾਲ, 9 ਜੂਨ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਕਲਾ ਵਿਖੇ ਬੀਤੀ ਰਾਤ ਲੁਟੇਰੇ ਬੁਜਰਗ ਜੌੜੇ ਦੀ ਕੁੱਟਮਾਰ ਕਰਕੇ ਲੱਖਾਂ ਰੁਪਏ ਦੇ ਗਹਿਣੇ, ਨਗਦੀ, 315 ਬੋਰ ਦੀ ਰਾਈਫਲ, ਰੌਂਦ ਤੇ ਸਵਿਫਟ ਕਾਰ ਲੈ ਕੇ ਫ਼ਰਾਰ ਹੋ ਗਏ | ਲੁਟੇਰੇ ਜਾਂਦੇ ਹੋਏ ਬਜ਼ੁਰਗ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਦੋ ਵਿਅਕਤੀਆਂ ਦੀ ਮੌਤ, 18 ਹੋਰ ਨਵੇਂ ਮਾਮਲੇ

ਤਰਨ ਤਾਰਨ, 9 ਜੂਨ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 18 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 2125 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸ਼ਰਧਾ ਨਾਲ ਮਨਾਇਆ ਦੋ ਦਿਨਾ ਸਾਲਾਨਾ ਜੋੜ ਮੇਲਾ

ਝਬਾਲ, 9 ਜੂਨ (ਸਰਬਜੀਤ ਸਿੰਘ)-ਮੀਰੀ ਪੀਰੀ ਦੇ ਮਾਲਕ ਤੇ ਛੇਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਵਿਆਹ ਪੁਰਬ ਦੀ ਖੁਸ਼ੀ 'ਚ ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸਮੂਹ ਪਿੰਡ ਵਾਸੀਆਂ ਅਤੇ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤੇਲ ਚੋਰੀ ਕਰਦਾ ਚੋਰ ਕਾਬੂ

ਪੱਟੀ, 9 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪਿੰਡ ਜੰਡੋਕੇ ਸਰਹਾਲੀ ਵਿਖੇ ਪਿੰਡ ਵਾਸੀਆਂ ਵਲੋਂ ਟਰਾਂਸਫਾਰਮਰ ਚੋਂ ਤੇਲ ਚੋਰੀ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਛਿੱਤਰ ਪਰੇਡ ਕਰਨ ਤੋਂ ਬਾਅਦ ਉਸ ਨੂੰ ਥਾਣਾ ਸਰਹਾਲੀ ਦੀ ਪੁਲਿਸ ਹਵਾਲੇ ਕਰ ਦਿੱਤਾ ...

ਪੂਰੀ ਖ਼ਬਰ »

2022 'ਚ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ ਆਮ ਆਦਮੀ ਪਾਰਟੀ- ਲਵਲੀ ਦੁਲਚੀਪੁਰ

ਫਤਿਆਬਾਦ, 9 ਜੂਨ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਵਿਚ ਵਾਰੀ ਵਾਰੀ ਰਾਜ ਕਰ ਚੁੱਕੀਆਂ ਰਵਾਇਤੀ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁਟਿਆ ਵੀ ਅਤੇ ਕੁਟਿਆ ਵੀ ਜਿਸ ਕਰਕੇ ਪੰਜਾਬ ਦੇ ਲੋਕ ਪੰਜਾਬ ਦੀਆਂ 2022 'ਚ ਆ ਰਹੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਵਿਦਿਆਰਥੀਆਂ ਦੀ ਪਲੇਸਮੈਂਟ ਡਰਾਈਵ ਕਰਵਾਈ

ਪੱਟੀ, 9 ਜੂਨ (ਬੋਨੀ ਕਾਲੇਕੇ)-ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਿਹਰਾ ਬਣਾਉਣ ਲਈ ਕੋਂਟੀਨੈਂਟਲ ਆਟੋਮੋਟਿਵ ਕੰਪੋਨੈਂਟਸ ਤੇ ਭਗਵਾਨ ਆਟੋ ਪ੍ਰੋਡਕਟ ਪ੍ਰਾਈਵੇਟ ਲਿਮਟਡ ਮਾਨੇਸਰ (ਹਰਿਆਣਾ) ਦੁਆਰਾ ਪਲੇਸਮੈਂਟ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਾਂ ਨਾਲ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ-ਪ੍ਰਧਾਨ ਡਿਆਲ

ਤਰਨ ਤਾਰਨ, 9 ਜੂਨ (ਲਾਲੀ ਕੈਰੋਂ)-ਨਵੇਂ-ਨਵੇਂ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲ 'ਚ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਤੇ ਹੁਣ ਆਪਣੇ ਮੰਤਰੀਆਂ ਨੂੰ ਖ਼ੁਸ਼ ਕਰਨ ਲਈ ਤੇ ਦੋ ਡਿਪਟੀ ਸੀ.ਐੱਮ. ਲਗਾਉਣ ਦੀਆ ਵਿਉਂਤਾਂ ਘੜ ਰਹੀ ...

ਪੂਰੀ ਖ਼ਬਰ »

ਪਿੰਡ ਕੋਹਾੜਕਾ ਵਿਖੇ ਹੋਈ 'ਆਪ' ਦੀ ਭਰਵੀਂ ਮੀਟਿੰਗ, ਕਈ ਘਰਾਂ ਨੇ ਫੜਿਆ 'ਆਪ' ਦਾ ਪੱਲਾ

ਸ਼ਾਹਬਾਜ਼ਪੁਰ, 9 ਜੂਨ (ਪ੍ਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ 'ਆਪ' ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਲਾਲਪੁਰਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦੇ ਹੋਏ ਨੇੜਲੇ ਪਿੰਡ ਕੋਹਾੜਕਾ ਵਿਖੇ ਮੀਟਿੰਗ ਕੀਤੀ ਜੋ ਇਕ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਨੇ ਪਾਈਆਂ ਕਾਂਗਰਸ ਤੇ 'ਆਪ' ਨੂੰ ਭਾਜੜਾ-ਸੰਧੂ

ਤਰਨ ਤਾਰਨ, 9 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰ ਰਹੇ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ ਵੱਧ ਰਹੀ ਮਜ਼ਬੂਤੀ ਨੇ ਕਾਂਗਰਸ ਤੇ 'ਆਪ' ਨੂੰ ਭਾਜੜਾਂ ਪਾਈਆਂ ਹੋਈਆਂ ਹਨ | ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ੋਮਣੀ ਅਕਾਲੀ ਦਲ (ਸੰਯੁਕਤ) 'ਚ ਹਲਕਾ ਖੇਮਕਰਨ ਨਾਲ ਸਬੰਧਿਤ ਟਕਸਾਲੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ-ਗਿੱਲ

ਖੇਮਕਰਨ/ਅਮਰਕੋਟ, 9 ਜੂਨ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਸ਼ੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਪੰਜਾਬ ਦੀਆਂ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਦਲ ਨੂੰ ਮਜ਼ਬੂਤ ਕਰਨ ਵਾਸਤੇ ਵਧ ਤੋਂ ਵੱਧ ਵਰਕਰਾਂ ਨੂੰ ਅਹੁਦੇਦਾਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਕੰਨਾਂ ਦੇ ਮਰੀਜ਼ ਦੇਸੀ ਨੁਸਖੇ ਨਾ ਵਰਤਣ-ਡਾ. ਰੰਧਾਵਾ

ਤਰਨ ਤਾਰਨ, 9 ਜੂਨ (ਪਰਮਜੀਤ ਜੋਸ਼ੀ)-ਗਰਮੀ ਦੇ ਮੌਸਮ ਕਰਕੇ ਕੰਨਾਂ ਵਿਚ ਜਿਆਦਾ ਪਸੀਨਾ ਆਉਣ ਕਾਰਨ, ਸਵੀਮਿੰਗਪੂਲ ਜਾਂ ਮੋਟਰ 'ਤੇ ਨਹਾਉਣ ਨਾਲ ਕੰਨਾਂ ਵਿਚ ਪਾਣੀ ਜਾਣ ਕਾਰਨ ਤੇ ਬਰਸਾਤੀ ਮੌਸਮ ਸ਼ੁਰੂ ਹੋਣ 'ਤੇ ਕੰਨਾਂ ਵਿਚ ਪਾਣੀ ਜਾਣ ਕਾਰਨ ਕੰਨਾਂ ਵਿਚ ਫੰਗਲ ...

ਪੂਰੀ ਖ਼ਬਰ »

ਐੱਸ.ਜੀ.ਏ.ਡੀ. ਸਰਕਾਰੀ ਕਾਲਜ ਵਿਖੇ ਅੰਤਰਰਾਸ਼ਟਰੀ ਵਾਤਾਵਰਨ ਦਿਵਸ 'ਤੇ ਵੈਬੀਨਾਰ

ਤਰਨ ਤਾਰਨ, 9 ਜੂਨ (ਵਿਕਾਸ ਮਰਵਾਹਾ)-ਐੱਸ.ਜੀ.ਏ.ਡੀ. ਸਰਕਾਰੀ ਕਾਲਜ ਤਰਨ ਤਾਰਨ ਵਿਖੇ ਅੰਤਰਾਸ਼ਟਰੀ ਵਾਤਾਵਰਣ ਦਿਵਸ 'ਤੇ ਇਕ ਵੈਬੀਨਾਰ ਪਿ੍ੰਸੀਪਲ ਡਾ.ਹਰਵਿੰਦਰ ਸਿੰਘ ਭੱਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਜੁਆਲੌਜੀ ਵਿਭਾਗ ਦੇ ...

ਪੂਰੀ ਖ਼ਬਰ »

ਇਨਕਮ ਟੈਕਸ ਦਾ ਪੋਰਟਲ ਤੁਰੰਤ ਸ਼ੁਰੂ ਕੀਤਾ ਜਾਵੇ-ਅਗਨੀਹੋਤਰੀ

ਤਰਨ ਤਾਰਨ, 9 ਜੂਨ (ਵਿਕਾਸ ਮਰਵਾਹਾ)-ਜੂਨ ਦਾ ਮਹੀਨਾ ਆ ਗਿਆ ਹੈ ਪਰ ਇਨਕਮ ਟੈਕਸ ਦਾ ਪੋਰਟਲ ਫਲਇਸੀਈਅਰ 20-21 ਤੇ ਅਸੈਸਮੈਂਟ ਈ.ਆਰ. 21-22 ਹਾਲੇ ਵੀ ਨਹੀਂ ਖੁੱਲ ਸਕਿਆ | ਇਸ ਤੋਂ ਪਹਿਲਾਂ ਸਾਲ ਵਿਚ 30 ਜੂਨ ਨੂੰ ਤਨਖਾਹ ਲੈਣ ਵਾਲੀਆਂ ਦੀ ਆਖਰੀ ਮਿਤੀ ਹੁੰਦੀ ਹੈ ਕਿ ਰਿਟਰਨ ਭਰੀ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਬੀ.ਸੀ.ਏ. ਭਾਗ ਪਹਿਲਾ ਅਤੇ ਤੀਸਰਾ ਦੇ ਨਤੀਜੇ ਸ਼ਾਨਦਾਰ

ਚੋਹਲਾ ਸਾਹਿਬ, 9 ਜੂਨ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦਾ ਬੀ.ਸੀ.ਏ. ਸਮੈਸਟਰ ਪਹਿਲਾ ਅਤੇ ਬੀ.ਸੀ.ਏ. ਸਮੈਸਟਰ ਤੀਸਰਾ, ਕਲਾਸ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਪਟਵਾਰੀਆਂ/ਕਾਨੂੰਗੋਆਂ ਦੀ ਤਾਲਮੇਲ ਕਮੇਟੀ ਵਲੋਂ ਸਰਕਾਰ ਨੂੰ ਮੰਗਾਂ ਸਬੰਧੀ ਚਿਤਾਵਨੀ

ਭਿੱਖੀਵਿੰਡ, 9 ਜੂਨ (ਬੌਬੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਬਣਾਈ ਗਈ ਤਾਲਮੇਲ ਕਮੇਟੀ ਦੇ ਆਦੇਸ਼ ਦੇ ਮੁਤਾਬਿਕ ਪਟਵਾਰੀਆਂ ਤੇ ਕਾਨੂੰਗੋਆਂ ਦੀਆਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਤਹਿਸੀਲ ਭਿੱਖੀਵਿੰਡ ਦੇ ਸਮੂਹ ...

ਪੂਰੀ ਖ਼ਬਰ »

ਸ਼੍ਰੋ:ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜੰਗੀ ਪੱਧਰ 'ਤੇ ਹੋਣਗੀਆ ਮੀਟਿੰਗਾਂ- ਜਥੇਦਾਰ ਪੱਖੋਕੇ

ਤਰਨ ਤਾਰਨ, 9 ਜੂਨ (ਲਾਲੀ ਕੈਰੋਂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼੍ਰੋ: ਆਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾ 'ਤੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਬੇਮਿਸਾਲ ਵਿਕਾਸ ਕਾਰਜਾ 'ਤੇ ਆਉਣ ਵਾਲੇ ਸਮੇਂ 'ਚ ਅਕਾਲੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਵਿਖੇ ਵਿਧਾਇਕ ਗਿੱਲ ਅਤੇ ਚੇਅ. ਸ਼ੈਂਟੀ ਵਲੋਂ ਥਰੈਸ਼ਰ ਹਾਦਸਾ ਪੀੜਤਾਂ ਨੂੰ 4 ਲੱਖ ਰੁਪਏ ਦੇ ਚੈੱਕ ਦਿੱਤੇ

ਤਰਨ ਤਾਰਨ, 9 ਜੂਨ (ਪਰਮਜੀਤ ਜੋਸ਼ੀ)-ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਵਿਖੇ ਬੁੱਧਵਾਰ ਨੂੰ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਚੇਅ. ਮਾਰਕੀਟ ਕਮੇਟੀ ਰਵਿੰਦਰ ਸਿੰਘ ਸ਼ੈਂਟੀ ਵਲੋਂ ਥਰੈਸ਼ਰ ਹਾਦਸਾ ਪੀੜਤਾਂ ਨੂੰ ਕਰੀਬ 4 ਲੱਖ ਰੁਪਏ ਦੇ ਚੈੱਕ ਵੰਡੇ | ਇਸ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕਾਂ ਵਲੋਂ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ

ਸਰਾਏ ਅਮਾਨਤ ਖਾਂ, 9 ਜੂਨ (ਨਰਿੰਦਰ ਸਿੰਘ ਦੋਦੇ)¸ਬਲਾਕ ਗੰਡੀਵਿੰਡ 'ਚ ਈ.ਟੀ.ਟੀ. ਅਧਿਆਪਕਾਂ ਵਲੋਂ ਸਰਕਾਰ ਵਲੋਂ ਬਦਲੀਆਂ ਦੇ ਹੁਕਮ ਨਾ ਜਾਰੀ ਕੀਤੇ ਜਾਣ ਦੇ ਰੋਸ ਵਜੋਂ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਬਾਰੇ ਅਧਿਆਪਕ ਆਗੂ ਸਤਿੰਦਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

153 ਸਬ-ਸੈਂਟਰਾਂ ਦੇ ਨੇੜਲੇ ਪਿੰਡਾਂ ਵਿਚ ਹੋ ਰਿਹਾ ਹੈ ਕੋਵਿਡ-19 ਸਬੰਧੀ ਟੀਕਾਕਰਨ

ਤਰਨ ਤਾਰਨ, 9 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ 153 ਸਬ ਸੈਂਟਰਾਂ ਦੇ ਨੇੜਲੇ ਪਿੰਡਾਂ ਵਿਚ ਕੋਵਿਡ-19 ਦਾ ਟੀਕਾਕਰਨ ਹੋ ਰਿਹਾ ਹੈ | ਪਿੰਡਾਂ ਦੇ ਨਾਲ-ਨਾਲ ਸਕੂਲਾਂ ਵਿਚ ਵੀ ...

ਪੂਰੀ ਖ਼ਬਰ »

ਪਿੰਡ ਕੱਕਾ ਕੰਡਿਆਲਾ ਵਿਖੇ ਚੋਰਾਂ ਵਲੋਂ ਘਰ 'ਚੋਂ ਕੀਮਤੀ ਸਾਮਾਨ ਚੋਰੀ

ਤਰਨ ਤਾਰਨ, 9 ਜੂਨ (ਲਾਲੀ ਕੈਰੋਂ)-ਤਰਨ ਤਾਰਨ ਦੇ ਨੇੜਲੇ ਪਿੰਡ ਕੱਕਾ ਕੰਡਿਆਲਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਇਕ ਘਰ ਵਿਚ ਦਾਖ਼ਲ ਹੋ ਕੇ ਉੱਥੋਂ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦੇਣ ਮੌਕੇ ਸਰਵਣ ਸਿੰਘ ਪੁੱਤਰ ਮੁਖਤਾਰ ਸਿੰਘ ਨੇ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪੱਟੀ ਦਾ ਦੌਰਾ

ਪੱਟੀ, 9 ਜੂਨ (ਬੋਨੀ ਕਾਲੇਕੇ, ਅਵਤਾਰ ਖਹਿਰਾ)-ਸ਼੍ਰੀਮਤੀ ਪਿ੍ਆ ਸੂਦ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਸ਼ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਨ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ...

ਪੂਰੀ ਖ਼ਬਰ »

ਸਰਕਾਰੀ ਕੰਮ 'ਚ ਵਿਘਨ ਪਾਉਣ ਤੇ ਕੁੱਟਮਾਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 9 ਜੂਨ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸਰਕਾਰੀ ਕੰਮ ਵਿਚ ਵਿਘਨ ਪਾਉਣ, ਟਰੈਕਟਰ ਦੀ ਭੰਨਤੋੜ ਕਰਨ ਤੋਂ ਇਲਾਵਾ ਸਰਪੰਚ ਦੇ ਲੜਕੇ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਖਾਲ ਦੇ ਝਗੜੇ ਕਾਰਨ ਚਲਾਈਆਂ ਗੋਲੀਆਂ, 2 ਖਿਲਾਫ਼ ਕੇਸ ਦਰਜ

ਤਰਨ ਤਾਰਨ, 9 ਜੂਨ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਖਾਲ ਦੇ ਝਗ਼ੜੇ ਨੂੰ ਲੈ ਕੇ ਗੋਲੀਆਂ ਚਲਾ ਕੇ ਪਤੀ-ਪਤਨੀ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਅਸਲਾ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ | ਥਾਣਾ ਸਦਰ ਤਰਨ ...

ਪੂਰੀ ਖ਼ਬਰ »

ਸਬਮਰਸੀਬਲ ਮੋਟਰਾਂ ਚੋਰੀ ਕਰਨ 'ਤੇ ਔਰਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 9 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਦੁਕਾਨ ਦਾ ਰੋਸ਼ਨਦਾਨ ਤੋੜ ਕੇ ਦੁਕਾਨ ਤੋਂ 3 ਸਬਮਰਸੀਬਲ ਮੋਟਰਾਂ ਚੋਰੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX