ਤਾਜਾ ਖ਼ਬਰਾਂ


ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  18 minutes ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 8 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਲੁਧਿਆਣਾ

ਬਰਸਾਤੀ ਮੌਸਮ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਤਿਆਰੀਆਂ ਸ਼ੁਰੂ

ਲੁਧਿਆਣਾ, 9 ਜੂਨ (ਅਮਰੀਕ ਸਿੰਘ ਬੱਤਰਾ)- ਬਰਸਾਤੀ ਸੀਜਨ ਦੌਰਾਨ ਸ਼ਹਿਰ ਵਿਚ ਪਾਣੀ ਖੜ੍ਹਨ ਤੋਂ ਰੋਕਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਤਹਿਤ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਬੁੱਧਵਾਰ ਦੇਰ ਸ਼ਾਮ ਤੱਕ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਦਿੱਤੇ | ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਰਸਾਤੀ ਪਾਣੀ ਸ਼ਹਿਰ ਵਿਚ ਭਰਨ ਤੋਂ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿਗਰਾਨੀ ਐਡੀਸ਼ਨਲ ਕਮਿਸ਼ਨਰਰਿਸ਼ੀਪਾਲ ਸਿੰਘ ਕਰਨਗੇ, ਜਦਕਿ ਨੋਡਲ ਅਫਸਰ ਸੰਯੁਕਤ ਕਮਿਸ਼ਨਰ ਸਵਾਤੀ ਟਿਵਾਣਾ ਨੂੰ ਲਗਾਇਆ ਗਿਆ ਹੈ | ਸ਼ਹਿਰ ਵਿਚ 172 ਨੀਵੇਂ ਇਲਾਕਿਆਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਜਿੱਥੇ ਬਰਸਾਤੀ ਪਾਣੀ ਖੜ੍ਹਦਾ ਹੈ, ਉੱਥੇ ਸੀਵਰਮੈਨ ਤਾਇਨਾਤ ਕੀਤੇ ਜਾਣਗੇ ਜੋ ਸੀਵਰੇਜ ਮੇਨਹੋਲ ਅਤੇ ਰੋਡ ਜਾਲੀਆਂ ਰਾਹੀਂ ਪਾਣੀ ਦੀ ਨਿਕਾਸੀ ਕਰਾਉਣ ਲਈ ਯਤਨ ਕਰਨਗੇ | ਉਨ੍ਹਾਂ ਦੱਸਿਆ ਕਿ ਸ਼ਹਿਰ 'ਚ 36,000 ਰੋਡ ਜਾਲੀਆਂ ਹਨ, ਜਿਨ੍ਹਾਂ 'ਚੋਂ 27 ਹਜ਼ਾਰ ਸਾਫ ਹੋ ਜਾਣ ਦੀ ਰਿਪੋਰਟ ਅਧਿਕਾਰੀਆਂ ਵਲੋਂ ਕਮਿਸ਼ਨਰ ਨੂੰ ਦਿੱਤੀ ਗਈ ਹੈ ਅਤੇ ਬਾਕੀ ਰੋਡ ਜਾਲੀਆਂ ਦੀ ਸਫਾਈ 30 ਜੂਨ ਤੱਕ ਕੀਤੇ ਜਾਣ ਦੀ ਹਦਾਇਤ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬਰਸਾਤੀ ਸੀਜ਼ਨ ਦੌਰਾਨ ਬੁੱਢੇ ਨਾਲੇ ਵਿਚੋਂ 7 ਸਥਾਨਾਂ ਤੋਂ ਪਾਣੀ ਉਵਰਫਲੋਅ ਹੋਣ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਜਿਸ ਨੂੰ ਰੋਕਣ ਲਈ ਹਰ ਨਿਗਰਾਨ ਇੰਜੀਨੀਅਰ 2500-2500 ਰੇਤ ਦੀਆਂ ਬੋਰੀਆਂ ਤਿਆਰ ਰੱਖੇਗਾ ਤਾਂ ਜੋ ਲੋੜ ਪੈਣ ਤੇ ਪਾਣੀ ਰੋਕਣ ਲਈ ਵਰਤੀਆਂ ਜਾ ਸਕਣ | ਉਨ੍ਹਾਂ ਦੱਸਿਆ ਕਿ ਬੁੱਢੇ ਨਾਲੇ ਦੀ ਸਫਾਈ ਦਾ ਕੰਮ ਪੋਕਲਾਈਨ ਅਤੇ ਦੂਸਰੀ ਮਸ਼ੀਨਰੀ ਨਾਲ ਕੀਤੀ ਜਾ ਰਹੀ ਹੈ ਜਿਸ ਕਾਰਨ ਇਸ ਵਾਰ ਪਾਣੀ ਉਵਰ ਫਲੋਅ ਹੋਣ ਦੀ ਸੰਭਾਵਨਾ ਘੱਟ ਹੈ ਪਰੰਤੂ ਪ੍ਰਸ਼ਾਸਨ ਵਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ 42 ਕਿਲੋਮੀਟਰ ਮੁੱਖ ਸੀਵਰ ਲਾਈਨ ਦੀ ਸਫਾਈ ਸੁਪਰਸੰਕਸ਼ਨ ਮਸ਼ੀਨ ਨਾਲ ਕੀਤੀ ਜਾ ਚੁੱਕੀ ਹੈ ਅਤੇ ਸੁਪਰਸੰਕਸ਼ਨ ਮਸ਼ੀਨਾਂ ਨਾਲ ਰਹਿੰਦੇ ਇਲਾਕਿਆਂ ਵਿਚ ਵੀ ਸੀਵਰ ਲਾਈਨਾਂ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬਰਸਾਤੀ ਪਾਣੀ ਭਰ ਜਾਣ ਤੇ ਡਿਸਪੋਜਲ ਰਾਹੀਂ ਪਾਣੀ ਕੱਢਿਆ ਜਾਵੇਗਾ ਅਤੇ ਬਿਜਲੀ ਸਪਲਾਈ ਠੱਪ ਹੋਣ ਤੇ ਡਿਸਪੋਜਲਾਂ ਚਲਾਉਣ ਲਈ ਜੈਨਰੇਟਰ ਸੈਟ ਕਿਰਾਏ ਤੇ ਲਏ ਜਾਣਗੇ | ਉਨ੍ਹਾਂ ਦੱਸਿਆ ਕਿ ਬਰਸਾਤ ਦੌਰਾਨ ਪਾਣੀ ਭਰ ਜਾਣ ਜਾਂ ਕੋਈ ਹੋਰ ਸਮੱਸਿਆ ਆਉਣ ਤੇ ਸ਼ਿਕਾਇਤ ਦਰਜ ਕਰਾਉਣ ਲਈ ਪਹਿਲੀ ਜੁਲਾਈ ਤੋਂ ਫਲੱਡ ਕੰਟਰੋਲ ਰੂਮ ਸ਼ੁਰੂ ਹੋ ਜਾਵੇਗਾ |

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕਿੰਦਾ ਵਲੋਂ ਮਜੀਠੀਆ ਨਾਲ ਮੁਲਾਕਾਤ

ਲੁਧਿਆਣਾ, 9 ਜੂਨ (ਪੁਨੀਤ ਬਾਵਾ)- ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਨਵਨਿਯੁਕਤ ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਕਿੰਦਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਨਾਲ ਮੁਲਾਕਾਤ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ, 2 ਫ਼ਰਾਰ

ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)- ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ, ਜਦ ਕਿ ਉਸ ਦੇ 2 ਸਾਥੀ ਅਜੇ ਫ਼ਰਾਰ ਦੱਸੇ ਜਾਂਦੇ ਹਨ | ਜਾਣਕਾਰੀ ਦਿੰਦਿਆਂ ਇੰਚਾਰਜ ...

ਪੂਰੀ ਖ਼ਬਰ »

ਕਾਰੋਬਾਰੀਆਂ ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅਕਾਲੀ ਦਲ ਯਤਨਸ਼ੀਲ-ਭਿੰਦਾ

ਲੁਧਿਆਣਾ, 9 ਜੂਨ (ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਅੱਜ ਮਲਹਾਰ ਰੋਡ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਕਾਰੋਬਾਰੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ, ਮੀਟਿੰਗ ਦੌਰਾਨ ਕਾਰੋਬਾਰੀਆਂ ...

ਪੂਰੀ ਖ਼ਬਰ »

ਤੇਲ ਦੀਆਂ ਆਏ ਦਿਨ ਵਧ ਰਹੀਆਂ ਕੀਮਤਾਂ ਤੋਂ ਹਰ ਵਰਗ ਨਿਰਾਸ਼-ਬੰਟੀ

ਲੁਧਿਆਣਾ, 9 ਜੂਨ (ਪੁਨੀਤ ਬਾਵਾ)- ਕੋਰੋਨਾ ਮਹਾਂਮਾਰੀ ਦੇ ਕਾਰਨ ਹੋ ਰਹੇ ਨੁਕਸਾਨ ਤੋਂ ਦੇਸ਼ ਦੇ ਲੋਕ ਸੰਭਲ ਨਹੀਂ ਪਾ ਰਹੇ | ਉਪਰੋਂ ਤੇਲ ਕੀਮਤਾਂ ਦੇ ਵਿਚ ਆਏ ਦਿਨ ਹੋ ਰਹੇ ਵਾਧੇ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵੀ ਦਿਨੋ ਦਿਨ ਵਾਧਾ ਹੋ ਰਿਹਾ ਹੈ, ਜਿਸ ਨਾਲ ਹਰ ਵਰਗ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ

ਲੁਧਿਆਣਾ, 9 ਜੂਨ (ਸਲੇਮਪੁਰੀ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਪ੍ਰਧਾਨ ਵਿਕਾਸ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡੀ. ਸੀਜ ਦਫ਼ਤਰਾਂ ਵਿਚ ਤਾਇਨਾਤ ਕਾਮਿਆਂ ਦੀਆਂ ਮੰਗਾਂ ਮੰਨਣ ਤੋਂ ਲਗਾਤਾਰ ...

ਪੂਰੀ ਖ਼ਬਰ »

ਸਕਰੈਪ ਟ੍ਰੇਡਰਾਂ ਵਲੋਂ 4 ਦਿਨ ਹੜਤਾਲ ਕਰਨ ਦਾ ਐਲਾਨ

ਲੁਧਿਆਣਾ, 9 ਜੂਨ (ਪੁਨੀਤ ਬਾਵਾ)- ਲੁਧਿਆਣਾ ਸਕਰੈਪ ਟ੍ਰੇਡਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਜਰਨੈਲ ਸਿੰਘ ਖੇੜਾ ਦੀ ਅਗਵਾਈ ਵਿਚ ਗਿੱਲ ਰੋਡ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸਕਰੈਪ ਡੀਲਰਾਂ ਨੇ ਸਕਰੈਪ ਦੇ ਭਾਅ ਵਿਚ ਉਤਰਾਅ ਚੜਾਅ ਤੋਂ ਦੁਖੀ ਹੋ ਕੇ 10 ਜੂਨ ...

ਪੂਰੀ ਖ਼ਬਰ »

ਵਿਧਾਇਕ ਬੈਂਸ 'ਤੇ ਇਕ ਹੋਰ ਔਰਤ ਵਲੋਂ ਸਰੀਰਕ ਸ਼ੋਸ਼ਣ ਦੇ ਦੋਸ਼

ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਇਕ ਹੋਰ ਔਰਤ ਨੇ ਸਰੀਰਕ ਸ਼ੋਸ਼ਣ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਕਤਲ ਕੀਤੀ ਔਰਤ ਦੀ ਹੋਈ ਸ਼ਨਾਖ਼ਤ

ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗਿਆਸਪੁਰਾ ਦੀ ਰੁਦਰਾ ਕਾਲੋਨੀ ਵਿਚ ਬੀਤੇ ਦਿਨ ਕਤਲ ਕੀਤੀ ਔਰਤ ਦੀ ਪੁਲਿਸ ਵਲੋਂ ਸ਼ਨਾਖਤ ਕਰ ਲਈ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਰੰਜੂ ਦੇਵੀ ਵਜੋਂ ਕੀਤੀ ਗਈ ਹੈ | ਮੂਲ ਰੂਪ ਵਿਚ ਉਹ ਬਿਹਾਰ ਦੀ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਮਾਧੋਪੁਰੀ ਵਿਚ ਚੋਰਾਂ ਵਲੋਂ ਮੋਬਾਈਲ ਸ਼ੋਅਰੂਮ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਦੁਕਾਨ ਦੇ ਮਾਲਕ ਰਾਜੂ ਵਰਮਾ ਨੇ ਦੱਸਿਆ ਕਿ ਚੋਰਾਂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ

ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਇਲਾਕੇ ਵਿਚੋਂ ਬੀਤੀ ਰਾਤ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਪੁਲਿਸ ਨੇ ਨਹਿਰ ਵਿਚੋਂ ਬਰਾਮਦ ਕੀਤੀ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖਤ ਆਸ਼ੂ ਗੌਤਮ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 23 ਸਾਲ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚੋਂ ਸਾਮਾਨ ਚੋਰੀ

ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੱਖਬਾਗ ਸਥਿਤ ਸੇਵਾ ਕੇਂਦਰ ਵਿਚ ਚੋਰਾਂ ਵਲੋਂ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਰਿਪੋਰਟ ਦਰਜ ਕਰ ਲਿਆ ...

ਪੂਰੀ ਖ਼ਬਰ »

ਡੀ.ਸੀਜ਼ ਦਫ਼ਤਰੀ ਕਾਮਿਆਂ ਦੀ ਸਮੂਹਿਕ ਛੁੱਟੀ ਸਬੰਧੀ ਹੜਤਾਲ ਦੋ ਦਿਨ ਲਈ ਮੁਲਤਵੀ

ਲੁਧਿਆਣਾ, 9 ਜੂਨ ਸਲੇਮਪੁਰੀ (ਸਲੇਮਪੁਰੀ)-ਡੀ. ਸੀਜ ਦਫ਼ਤਰੀ ਕਾਮਿਆਂ ਦੀ 24 ਮਈ ਤੋਂ ਚੱਲੀ ਆ ਰਹੀ ਸਮੂਹਿਕ ਛੁੱਟੀ ਦੀ ਹੜਤਾਲ ਦੇ ਸਤਾਰਵੇਂ ਦਿਨ ਤੋਂ ਬਾਅਦ ਮਾਲ ਮੰਤਰੀ ਨਾਲ ਮੀਟਿੰਗ ਹੋਈ | ਇਸ ਮੀਟਿੰਗ ਵਿਚ ਜਥੇਬੰਦੀ ਵਲੋਂ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ,ਸੂਬਾ ...

ਪੂਰੀ ਖ਼ਬਰ »

ਯੂਥ ਵਿੰਗ ਅਕਾਲੀ ਦਲ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ-ਗਰੇਵਾਲ

ਲੁਧਿਆਣਾ, 9 ਜੂਨ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਅਹਿਮ ਭੂਮਿਕਾ ਨਿਭਾਵੇਗਾ ਅਤੇ ਪੰਜਾਬ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਆਏ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਇਕ ਕਾਬੂ

ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਕਲਾਂ ਵਿਚ ਮੋਟਰਸਾਈਕਲ ਚੋਰੀ ਕਰਨ ਆਏ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਕਾਰਨ ਉੱਥੇ ਦਹਿਸ਼ਤ ਫੈਲ ਗਈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਇਕ ...

ਪੂਰੀ ਖ਼ਬਰ »

100 ਰੁ: ਲੀਟਰ ਨੇੜੇ ਸਮਾਰਟ ਸਿਟੀ ਲੁਧਿਆਣਾ 'ਚ ਪਹੁੰਚਿਆ ਪੈਟਰੋਲ

ਲੁਧਿਆਣਾ, 9 ਜੂਨ (ਜੁਗਿੰਦਰ ਸਿੰਘ ਅਰੋੜਾ)- ਸਮਾਰਟ ਸਿਟੀ ਲੁਧਿਆਣਾ ਵਿਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਦੇ ਨੇੜੇ ਹੋ ਗਿਆ ਹੈ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਰੁਕਣ ਦਾ ਨਾਮ ਨਹੀਂ ਲੈ ਰਹੀ | ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਵਧਦੀਆਂ ਕੀਮਤਾਂ ਉਪਰ ਕਾਬੂ ...

ਪੂਰੀ ਖ਼ਬਰ »

ਭਾਵਾਧਸ ਵਲੋਂ ਅਕਾਲੀ ਦਲ ਦੇ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਲੁਧਿਆਣਾ 9 ਜੂਨ (ਕਵਿਤਾ ਖੁੱਲਰ)- ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਾਵਿ੍ੜ ਦੀ ਅਗਵਾਈ 'ਚ ਭਾਵਾਧਸ ਦੇ ਕੇਂਦਰੀ ਦਫ਼ਤਰ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ...

ਪੂਰੀ ਖ਼ਬਰ »

ਸਕਾਲਰਸ਼ਿਪ ਦੇ ਫੰਡ ਤੁਰੰਤ ਜਾਰੀ ਕਰੇ ਕੇਂਦਰ ਸਰਕਾਰ-ਹਰਜਾਪ ਗਿੱਲ

ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਵਿਦਿਆਰਥੀ ਵਿੰਗ ਸਟੂਡੈਂਟ ਇਨਸਾਫ ਮੋਰਚਾ ਦੇ ਪੰਜਾਬ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਕੇਂਦਰ ਸਰਕਾਰ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿੱਪ ਦੇ ਫੰਡ ਰੋਕਣ ਅਤੇ ਪੰਜਾਬ ਦੇ ਕਾਲਜਾਂ ਅਤੇ ...

ਪੂਰੀ ਖ਼ਬਰ »

ਪੀ.ਏ.ਸੀ. ਮੈਂਬਰ ਬਣਨ 'ਤੇ ਕੁਲਾਰ ਦਾ ਵਾਰਡ-47 'ਚ ਵਿਸ਼ੇਸ਼ ਸਨਮਾਨ

ਲੁਧਿਆਣਾ, 9 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੀ ਰਾਜਸੀ ਮਾਮਲੇ ਕਮੇਟੀ (ਪੀ.ਏ.ਸੀ.) ਤੇ ਇੰਚਾਰਜ ਸ੍ਰੋਮਣੀ ਅਕਾਲੀ ਦਲ ਹਲਕਾ ਆਤਮ ਨਗਰ ਦਾ ਵਾਰਡ ਨੰਬਰ 47 ਵਿਖੇ ਸਨਮਾਨ ਕੀਤਾ ਗਿਆ, ਸਨਮਾਨ ਕਰਨ ਸਮੇਂ ਬੀਬੀ ਸੁਰਜੀਤ ਕੌਰ ਭਾਟੀਆ ਸਾਬਕਾ ਕੌਂਸਲਰ ਵਾਰਡ ਨੰਬਰ 47 ...

ਪੂਰੀ ਖ਼ਬਰ »

11 ਅਣਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਲੁਧਿਆਣਾ, 9 ਜੂਨ (ਅਮਰੀਕ ਸਿੰਘ ਬੱਤਰਾ)-ਮੁੱਖ ਕੂੜਾਘਰ ਤਾਜਪੁਰ ਰੋਡ ਜਿਸ ਦੇ ਆਸ ਪਾਸ ਕਰੀਬ ਦੋ ਕਿਲੋਮੀਟਰ ਇਲਾਕੇ ਦਾ ਪਾਣੀ ਪ੍ਰਦੂਸ਼ਤ ਹੋ ਚੁੱਕਾ ਹੈ ਪਰੰਤੂ ਫਿਰ ਵੀ ਕਲੋਨਾਈਜ਼ਰ ਡੰਪ ਦੇ ਨੇੜੇ ਅਣਅਧਿਕਾਰਤ ਕਲੋਨੀਆਂ ਕੱਟਣ ਤੋਂ ਬਾਜ਼ ਨਹੀਂ ਆ ਰਹੇ ਪਿਛਲੇ ਦਿਨੀਂ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 10 ਮਰੀਜ਼ਾਂ ਦੀ ਮੌਤ

ਲੁਧਿਆਣਾ, 9 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ 'ਚੋਂ ਅੱਜ 10 ਜਣੇ ਦਮ ਤੋੜ ਗਏ ਹਨ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕ ਮਰੀਜ਼ਾਂ ਵਿਚ ਮਾਡਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX