ਤਾਜਾ ਖ਼ਬਰਾਂ


ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  6 minutes ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  59 minutes ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 8 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਰੂਪਨਗਰ

ਜ਼ਿਲ੍ਹਾ ਮੈਜਿਸਟ੍ਰੇਟ ਸੋਨਾਲੀ ਗਿਰੀ ਵਲੋਂ ਜ਼ਿਲ੍ਹੇ ਅੰਦਰ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਰੂਪਨਗਰ, 9 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਦੇ ਅਨੁਕੂਲ ਆਪਣੇ ਪੁਰਾਣੇ ਹੁਕਮਾਂ ਦੀ ਥਾਂ ਹੁਣ ਨਵੇਂ ਹੁਕਮ ਜਾਰੀ ਕੀਤੇ ਹਨ | ਜਿਹੜੇ ਅਦਾਰੇ ਹਫ਼ਤੇ ਦੇ ਸਾਰੇ ਦਿਨ ਬੰਦ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਹਨ ਉਨ੍ਹਾਂ ਵਿਚ ਬਾਰ, ਸਿਨੇਮਾ ਹਾਲ, ਜਿੰਮ ਅਤੇ ਸਪਾ, ਸਵਿਮਿੰਗ ਪੂਲ ਅਤੇ ਹੋਰ ਖੇਡ ਕੰਪਲੈਕਸ. ਸਕੂਲ, ਕਾਲਜ, ਹਰ ਕਿਸਮ ਦੇ ਕੋਚਿੰਗ ਸੈਂਟਰ (ਵਿਦਿਆਰਥੀਆਂ ਲਈ) ਘਰੋਂ ਕੰਮ ਕਰਨ ਦੀ ਆਗਿਆ ਹੈ | ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਮੁਤਾਬਿਕ ਰੋਜ਼ਾਨਾ ਰਾਤ ਦਾ ਕਰਫ਼ਿਊ ਸ਼ਾਮ 07.00 ਤੋਂ ਸਵੇਰੇ 05.00 ਅਤੇ ਐਤਵਾਰ ਕਰਫ਼ਿਊ (ਸ਼ਨੀਵਾਰ ਸ਼ਾਮ 07.00 ਵਜੇ ਤੋਂ ਸੋਮਵਾਰ ਨੂੰ ਸਵੇਰੇ 5.00 ਵਜੇ ਤੱਕ) ਜ਼ਿਲ੍ਹੇ ਭਰ ਵਿਚ ਲਗਾਇਆ ਜਾਵੇਗਾ ਪਰ ਉਹ ਸਾਰੀਆਂ ਜ਼ਰੂਰੀ ਗਤੀਵਿਧੀਆਂ ਨੂੰ ਪਾਬੰਦੀਆਂ ਤੋਂ ਛੋਟ ਹੋਵੇਗੀ | ਜਨਤਕ ਟਰਾਂਸਪੋਰਟ (ਬੱਸਾਂ, ਟੈਕਸੀ, ਆਟੋ) ਵਿਚ ਸਵਾਰੀਆਂ ਦੀ ਗਿਣਤੀ 50 ਫ਼ੀਸਦੀ ਸਮਰੱਥਾ ਤੱਕ ਸੀਮਿਤ ਹੋਵੇਗੀ, ਸਾਰੀਆਂ ਵਿੱਦਿਅਕ ਸੰਸਥਾਵਾਂ ਅਰਥਾਤ ਸਕੂਲ ਅਤੇ ਕਾਲਜ ਬੰਦ ਰਹਿਣਗੇ ਜਦਕਿ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ, ਸਾਰੀਆਂ ਭਰਤੀ ਪ੍ਰੀਖਿਆਵਾਂ ਦੀ ਆਗਿਆ ਹੈ ਹਾਲਾਂਕਿ, ਸਮਾਜਿਕ ਦੂਰੀ ਅਤੇ ਕੋਵਿਡ ਦੇ ਉਚਿੱਤ ਵਿਵਹਾਰ ਦੇ ਹੋਰ ਨਿਯਮਾਂ ਦੀ ਪਾਲਨਾ ਕਰਨੀ ਜ਼ਰੂਰੀ ਹੈ, ਰਾਸ਼ਟਰੀ/ਅੰਤਰਰਾਸ਼ਟਰੀ ਪ੍ਰੋਗਰਾਮਾਂ ਲਈ ਸਾਰੀਆਂ ਖੇਡਾਂ ਅਤੇ ਸਿਖਲਾਈ ਦੀ ਆਗਿਆ ਹੈ | ਖੇਡਾਂ ਅਤੇ ਯੁਵਕ ਮਾਮਲਿਆਂ ਦੇ ਵਿਭਾਗ ਦੁਆਰਾ ਜਾਰੀ ਨਿਰਦੇਸ਼ਾਂ/ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਮਾਲ ਅਤੇ ਮਲਟੀਪਲੈਕਸਾਂ ਆਦਿ ਸਮੇਤ ਸਾਰੀਆਂ ਦੁਕਾਨਾਂ ਸਵੇਰੇ 5 ਵਜੇ ਤੋਂ ਸਾਮ 6.00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਅਤੇ ਰੈਸਟੋਰੈਂਟਾਂ/ਹੋਟਲ/ ਢਾਬਿਆਂ ਆਦਿ ਨੂੰ ਸ਼ਾਮ ਦੇ 9.00 ਵਜੇ ਤੱਕ ਹੋਮ ਡਿਲਿਵਰੀ ਦੀ ਆਗਿਆ ਹੈ, ਨਿੱਜੀ ਦਫ਼ਤਰਾਂ ਨੂੰ 50 ਫ਼ੀਸਦੀ ਸਮਰੱਥਾ 'ਤੇ ਕੰਮ ਕਰਨ ਦੀ ਆਗਿਆ ਹੈ, ਸਰਕਾਰੀ ਦਫ਼ਤਰਾਂ ਵਿਚ ਹਾਜ਼ਰੀ ਦਫ਼ਤਰ ਦੇ ਮੁਖੀ ਦੇ ਫ਼ੈਸਲੇ ਅਨੁਸਾਰ ਹੋਣਗੀਆਂ, ਪਰ ਸਹਿ-ਰੋਗੀ/ ਅਪਾਹਜ ਕਰਮਚਾਰੀਆਂ ਨੂੰ ਛੋਟ ਦਿੱਤੀ ਜਾ ਸਕਦੀ ਹੈ, ਵਿਆਹ /ਸਸਕਾਰ ਲਈ 20 ਤੋਂ ਵੱਧ ਲੋਕਾਂ ਦੇ ਇਕੱਠ ਦੀ ਇਜਾਜ਼ਤ ਨਹੀਂ, ਸਸਕਾਰ ਕਰਨ ਤੋਂ ਇਲਾਵਾ ਸਬੰਧਿਤ ਐਸ. ਡੀ. ਐਮਜ ਦੀ ਪਹਿਲਾਂ ਤੋਂ ਪ੍ਰਵਾਨਗੀ ਦੇ ਲਾਜ਼ਮੀ ਹੋਵੇਗੀ |
ਪਾਬੰਦੀਆਂ ਤੋਂ ਛੋਟਾਂ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਗਤੀਵਿਧੀਆਂ/ਸੰਸਥਾਵਾਂ, ਸਾਰੇ ਸਬੰਧਿਤ ਵਿਅਕਤੀਆਂ ਦੁਆਰਾ ਕੋਵਿਡ ਦੇ ਉਚਿੱਤ ਵਿਵਹਾਰ ਦੀ ਸ਼ਰਤ ਨਾਲ ਕੋਵਿਡ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ ਜਿਸ 'ਚ ਹਸਪਤਾਲਾਂ, ਪਸ਼ੂ ਹਸਪਤਾਲਾਂ ਅਤੇ ਸਾਰੀਆਂ ਸੰਸਥਾਵਾਂ, ਜਨਤਕ ਅਤੇ ਨਿੱਜੀ ਖੇਤਰਾਂ ਵਿਚ, ਸਾਰੀਆਂ ਦਵਾਈਆਂ ਅਤੇ ਡਾਕਟਰੀ ਉਪਕਰਨਾਂ ਦੀ ਨਿਰਮਾਣ ਅਤੇ ਸਪਲਾਈ ਨਾਲ ਸਬੰਧਿਤ ਨਿਰਮਾਣ ਅਤੇ ਵੰਡ ਇਕਾਈਆਂ ਜਿਵੇਂ ਕਿ ਡਿਸਪੈਂਸਰੀਆਂ, ਕੈਮਿਸਟ ਅਤੇ ਫਾਰਮੇਸੀ (ਜਨ ਆਸਦੀ ਕੇਂਦਰਾਂ ਸਮੇਤ) ਪ੍ਰਯੋਗਸ਼ਾਲਾਵਾਂ, ਫਾਰਮਾਸਿਓਟੀਕਲ ਰੀਸਰਚ ਲੈਬਾਂ, ਕਲੀਨਿਕਾਂ, ਨਰਸਿੰਗ ਹੋਮਾਂ, ਐਂਬੂਲੈਂਸਾਂ ਆਦਿ ਨੂੰ ਸ਼ਾਮਲ ਕਰਦੇ ਹੋਏ ਇਨ੍ਹਾਂ ਅਦਾਰਿਆਂ ਦੇ ਸਾਰੇ ਕਰਮਚਾਰੀਆਂ ਨੂੰ ਪਛਾਣ ਪੱਤਰ ਦਿਖਾ ਕੇ ਆਵਾਜਾਈ ਕਰਨ ਦੀ ਇਜਾਜ਼ਤ ਹੋਵੇਗੀ | ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ, ਦੁੱਧ, ਡੇਅਰੀ ਅਤੇ ਪੋਲਟਰੀ ਉਤਪਾਦਾਂ ਜਿਵੇਂ ਰੋਟੀ, ਅੰਡੇ, ਮੀਟ ਆਦਿ ਅਤੇ ਸਬਜ਼ੀਆਂ, ਫਲ ਆਦਿ ਦੀ ਸਪਲਾਈ ਨਾਲ ਸਬੰਧਿਤ ਨੂੰ ਪਾਬੰਦੀ ਤੋਂ ਛੋਟ ਹੋਵੇਗੀ, ਉਦਯੋਗਿਕ ਮੀਟੀਰੀਅਲ ਵੇਚਣ ਵਾਲੀਆਂ ਦੁਕਾਨਾਂ/ ਸੰਸਥਾਵਾਂ ਜਿਸ ਵਿਚ ਕੱਚੇ ਮਾਲ ਦੀ ਨਿਰਯਾਤ ਅਤੇ ਆਯਾਤ ਦੀਆਂ ਗਤੀਵਿਧੀਆਂ, ਮੱਛੀ ਪਾਲਨ ਨਾਲ ਸਬੰਧਿਤ ਗਤੀਵਿਧੀਆਂ/ ਸੰਸਥਾਵਾਂ ਜਿਵੇਂ ਕਿ ਮੱਛੀ, ਮੀਟ ਅਤੇ ਮੱਛੀ ਦੇ ਬੀਜ ਦੀ ਸਪਲਾਈ ਸਮੇਤ ਇਸ ਦੇ ਉਤਪਾਦ, ਪੈਟਰੋਲ ਪੰਪ ਅਤੇ ਪੈਟਰੋਲੀਅਮ ਉਤਪਾਦ, ਐਲ. ਪੀ. ਜੀ., ਪੈਟਰੋਲੀਅਮ ਅਤੇ ਗੈਸ ਪ੍ਰਚੂਨ ਅਤੇ ਸਟੋਰੇਜ ਦੁਕਾਨਾਂ, ਕੋਲਾ, ਲੱਕੜ ਅਤੇ ਹੋਰ ਬਾਲਣ ਦੀਆ ਸੇਵਾਵਾਂ ਖੇਤ ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਖੇਤ ਦਾ ਕੰਮ, ਸਾਰੀਆਂ ਬੈਂਕਿੰਗ/ਆਰ. ਬੀ. ਆਈ ਸੇਵਾਵਾਂ, ਏ. ਟੀ. ਐੱਮ., ਨਕਦ ਵੈਨ ਅਤੇ ਨਕਦ ਪ੍ਰਬੰਧਨ/ ਵੰਡ ਸੇਵਾਵਾਂ ਆਦਿ ਸ਼ਾਮਿਲ ਹਨ |

ਨਗਰ ਕੌ ਾਸਲ ਰੂਪਨਗਰ ਦੇ ਪ੍ਰਧਾਨ ਅਤੇ ਕੌ ਾਸਲਰ ਸਫ਼ਾਈ ਸੇਵਕਾਂ ਤੇ ਕਰਮਚਾਰੀਆਂ ਦੇ ਧਰਨੇ 'ਚ ਪੁੱਜੇ

ਰੂਪਨਗਰ, 9 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਗਣ ਕਾਰਨ ਸਫ਼ਾਈ ਸੇਵਕ ਯੂਨੀਅਨ ਅਤੇ ਸਮੂਹ ਸਟਾਫ਼ ਵਲੋਂ 23 ਦਿਨਾਂ ਤੋਂ ਚੱਲ ਰਹੀ ਹੜਤਾਲ ਵਿਚ ਅੱਜ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਆਪਣੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ

ਮੋਰਿੰਡਾ, 9 ਜੂਨ (ਕੰਗ)-ਸਥਾਨਕ ਪੁਲਿਸ ਵਲੋਂ 25 ਕਿੱਲੋ ਡੋਡਿਆਂ ਅਤੇ 100 ਗ੍ਰਾਮ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਥਾਣਾ ਸਦਰ ਮੋਰਿੰਡਾ ਬਲਜਿੰਦਰ ਕੌਰ ਸੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਵੱਖ-ਵੱਖ ਥਾਵਾਂ 'ਤੇ ਮਨਾਇਆ ਮਮਤਾ ਦਿਵਸ

ਸ੍ਰੀ ਚਮਕੌਰ ਸਾਹਿਬ, 9 ਜੂਨ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਸਥਾਨਕ ਹਸਪਤਾਲ ਅਧੀਨ ਵੱਖ ਪਿੰਡਾਂ ਵਿਚ ਮਮਤਾ ਦਿਵਸ ਮਨਾਇਆ ਗਿਆ | ਡਾ. ਸੀ. ਪੀ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਯੂਕੋ ਬੈਂਕ 'ਚ ਲੱਗੀ ਅੱਗ, ਫ਼ਰਨੀਚਰ, ਏ.ਸੀ. ਤੇ ਪੱਖੇ ਸੜੇ

ਮੋਰਿੰਡਾ, 9 ਜੂਨ (ਕੰਗ)-ਅੱਜ ਸਵੇਰੇ ਲਗਭਗ 6-7 ਵਜੇ ਖੰਡ ਮਿੱਲ ਮੋਰਿੰਡਾ ਰੋਡ 'ਤੇ ਪੈਂਦੇ ਯੂਕੋ ਬੈਂਕ ਵਿਚ ਅੱਗ ਲੱਗ ਜਾਣ ਕਾਰਨ ਬੈਂਕ ਦਾ ਸਾਰਾ ਫ਼ਰਨੀਚਰ, ਏ.ਸੀ., ਪੱਖੇ ਆਦਿ ਸੜ ਕੇ ਸਵਾਹ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਅਧਿਕਾਰੀ ਸਿਮਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਬੀ.ਬੀ.ਐਮ.ਬੀ. ਦੇ ਮੁੱਖ ਦਫ਼ਤਰ ਸਾਹਮਣੇ ਰੈਲੀ

ਨੰਗਲ, 9 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਸਾਂਝੇ ਮੋਰਚਾ ਨੇ ਮੁਲਾਜ਼ਮਾਂ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਬੀ.ਬੀ.ਐਮ.ਬੀ. ਦੇ ਮੁੱਖ ਦਫ਼ਤਰ ਦੇ ਸਾਹਮਣੇ ਗੇਟ ਰੈਲੀ ਕੀਤੀ | ਇਸ ਗੇਟ ਮੀਟਿੰਗ ਵਿਚ ਪ੍ਰਮੁੱਖ ਮੰਗਾਂ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ ਵਿਚ ਯੁਵਕਾਂ ਨੂੰ 100 ਫ਼ੀਸਦੀ ਬਤੌਰ ਵੋਟਰ ਰਜਿਸਟਰਡ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਡੀ. ਸੀ. ਵਲੋਂ ਵਿਸ਼ੇਸ਼ ਉਪਰਾਲਿਆਂ ਦੇ ਹੁਕਮ

ਰੂਪਨਗਰ, 9 ਜੂਨ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਰੂਪਨਗਰ ਨੇ ਦੱਸਿਆ ਹੈ, ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਆਗਾਮੀ ਵਿਧਾਨ ਸਭਾ ਚੋਣਾਂ-2022 ਵਿਚ ਯੁਵਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਵਧਾਉਣ ਦੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਸ੍ਰੀ ਅਨੰਦਪੁਰ ਸਾਹਿਬ, 9 ਜੂਨ (ਨਿੱਕੂਵਾਲ)-ਸ਼ਹਿਰ ਦੇ ਕਮੇਟੀ ਦਫ਼ਤਰ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ ਹੈ | ਪ੍ਰਧਾਨ ਮਦਨ ਲਾਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਵਲੋਂ ਨੰਗਲ ਵਿਖੇ ਸਫ਼ਾਈ ਸੇਵਕਾਂ ਦੇ ਧਰਨੇ ਵਿਚ ਆ ਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਕਹਿਰ 'ਚ ਬਲੈਕ ਫੰਗਸ ਤੋਂ ਬਚਾਅ ਲਈ ਸੁਚੇਤ ਰਹਿਣ ਦੀ ਦਿੱਤੀ ਸਲਾਹ

ਨੂਰਪੁਰ ਬੇਦੀ, 9 ਜੂਨ (ਵਿੰਦਰ ਪਾਲ ਝਾਂਡੀਆ)-ਬਲੈਕ ਫੰਗਸ ਇੱਕ ਫੰਗਸ ਬਿਮਾਰੀ ਹੈ ਜੋ ਮਿਊਕਰਮਾਈਕੋਸਿਸ ਨਾਂ ਦੇ ਫੰਗਾਈਲ ਨਾਲ ਹੁੰਦੀ ਹੈ ਪਰ ਇਹ ਛੂਤ ਦੀ ਬਿਮਾਰੀ ਨਹੀਂ ਹੈ | ਇਹ ਸਰੀਰ ਦੇ ਕਿਸੇ ਵੀ ਹਿੱਸੇ 'ਤੇ ਹੋ ਸਕਦਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਵਿਧਾਨ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਭਾਜਪਾ ਦੇ ਆਗੂ ਬਾਸੋਵਾਲ ਤੇ ਜਰਨੈਲ ਸਿੰਘ ਹੋਏ ਕਾਂਗਰਸ ਵਿਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 9 ਜੂਨ (ਜੇ. ਐਸ. ਨਿੱਕੂਵਾਲ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਮਨਜੀਤ ਸਿੰਘ ਬਾਸੋਵਾਲ ਅਤੇ ਭਾਜਪਾ ਆਗੂ ਠੇਕੇਦਾਰ ਜਰਨੈਲ ...

ਪੂਰੀ ਖ਼ਬਰ »

ਇੰਸ. ਬਿਕਰਮਜੀਤ ਸਿੰਘ ਸੀ.ਆਈ.ਏ. ਦੇ ਇੰਚਾਰਜ ਨਿਯੁਕਤ

ਰੂਪਨਗਰ, 9 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਨੇ ਹੁਕਮ ਜਾਰੀ ਕਰਕੇ ਇੰਸਪੈਕਟਰ ਬਿਕਰਮਜੀਤ ਸਿੰਘ ਘੁੰਮਣ ਨੂੰ ਸੀ.ਆਈ.ਏ. ਸਟਾਫ਼ ਰੂਪਨਗਰ ਦਾ ਇੰਚਾਰਜ ਨਿਯੁਕਤ ਕੀਤਾ ਹੈ | ਬਿਕਰਮਜੀਤ ਸਿੰਘ ਨੂਰਪੁਰ ਬੇਦੀ ਥਾਣੇ ਦੇ ਇੰਚਾਰਜ ਸਨ, ਦੀ ਬਦਲੀ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਰੂਪਨਗਰ, 9 ਜੂਨ (ਸਤਨਾਮ ਸਿੰਘ ਸੱਤੀ)-ਈ. ਟੀ. ਟੀ. ਅਧਿਆਪਕ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਵਿਚ ਬਾਰ-ਬਾਰ ਦੇਰੀ ਕਰਨ ਦੇ ਵਿਰੋਧ ਵਿਚ, ਈ. ਟੀ. ਟੀ. ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ, ਪ੍ਰਾਇਮਰੀ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਨੂੰ ਦੇਖਦਿਆਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਦੋ ਯੂਨਿਟ ਮੁੜ ਤੋਂ ਕੀਤੇ ਚਾਲੂ

ਘਨੌਲੀ, 9 ਜੂਨ (ਜਸਵੀਰ ਸਿੰਘ ਸੈਣੀ)-ਬਿਜਲੀ ਦੀ ਮੰਗ ਨੂੰ ਦੇਖਦਿਆਂ ਪੰਜਾਬ ਵਿਚ ਝੋਨੇ ਦੀ ਲੁਆਈ ਨੂੰ ਲੈ ਕੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਦੋ ਯੂਨਿਟ ਮੁੜ ਤੋਂ ਚਾਲੂ ਕਰ ਦਿੱਤੇ ਗਏ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਥਰਮਲ ਪਲਾਂਟ ਦੇ ਮੁੱਖ ਇੰਜੀਨੀਅਰ ...

ਪੂਰੀ ਖ਼ਬਰ »

ਘਰ ਵਿਚੋਂ ਦਿਨ-ਦਿਹਾੜੇ ਲੱਖਾਂ ਦੇ ਗਹਿਣੇ ਅਤੇ ਹਜ਼ਾਰਾਂ ਦੀ ਨਕਦੀ ਚੋਰੀ

ਕਾਹਨਪੁਰ, 9 ਜੂਨ (ਗੁਰਬੀਰ ਸਿੰਘ ਵਾਲੀਆ)-ਪਿੰਡ ਰੈਂਸੜਾ ਦੇ ਇੱਕ ਘਰ 'ਚੋਂ ਦਿਨ-ਦਿਹਾੜੇ ਲੱਖਾਂ ਦੀ ਕੀਮਤ ਦੇ ਗਹਿਣੇ ਅਤੇ ਹਜ਼ਾਰਾਂ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ, ਚੋਰੀ ਦੀ ਇਸ ਘਟਨਾ ਨੇ ਪੁਲਿਸ ਵਲੋਂ ਵਧਾਏ ਗਸ਼ਤ ਦੇ ਦਾਅਵਿਆਂ ਦੀ ਪੋਲ ਖ਼ੋਲ ਕੇ ਰੱਖ ਦਿੱਤੀ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਨੂੰ 22ਵੇਂ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ

ਨੰਗਲ, 9 ਜੂਨ (ਪ੍ਰੀਤਮ ਸਿੰਘ ਬਰਾਰੀ)-ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ 22ਵੇਂ ਸ਼ਹੀਦੀ ਦਿਵਸ 'ਤੇ ਅੱਜ ਸ਼ਿਵਾਲਿਕ ਐਵਿਨਿਊ ਦੇ ਸ਼ਹੀਦ ਕੈਪਟਨ ਅਮੋਲ ਕਾਲੀਆ ਪਾਰਕ ਵਿਖੇ ਸ਼ਹੀਦ ਦੇ ਬੁੱਤ ਉੱਤੇ ਉਨ੍ਹਾਂ ਦੇ ਪਰਿਵਾਰ ਅਤੇ ਸਮੂਹ ਸ਼ਹਿਰ ਵਾਸੀਆਂ ਵਲੋਂ ਭਾਵ ...

ਪੂਰੀ ਖ਼ਬਰ »

ਸਮਾਰਟ ਸਕੂਲ ਪੁਰਖਾਲੀ ਦੇ ਚਾਰ ਵਿਦਿਆਰਥੀਆਂ ਨੇ ਪਾਸ ਕੀਤੀ ਵਜ਼ੀਫ਼ਾ ਪ੍ਰੀਖਿਆ

ਪੁਰਖਾਲੀ, 9 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਲਈ ਗਈ ਨੈਸ਼ਨਲ ਮੈਰਿਟ ਕਮ ਮੀਨਜ਼ (ਐਨ. ਐੱਮ. ਐੱਮ. ਐੱਸ) ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਹੈ | ਇਸ ਸਬੰਧੀ ਸਕੂਲ ਦੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਗੁਰਦੁਆਰਾ ਕੋਤਵਾਲੀ ਸਾਹਿਬ ਹੋਏ ਨਤਮਸਤਕ

ਮੋਰਿੰਡਾ, 9 ਜੂਨ (ਤਰਲੋਚਨ ਸਿੰਘ ਕੰਗ)-ਆਮ ਆਦਮੀ ਪਾਰਟੀ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਲਗਾਏ ਜਾਣ ਉਪਰੰਤ ਡਾਕਟਰ ਵਿੰਗ ਦੇ ਸੂਬਾ ਉਪ-ਪ੍ਰਧਾਨ ਡਾ. ਚਰਨਜੀਤ ਸਿੰਘ ਸ਼ੁਕਰਾਨਾ ਕਰਨ ਲਈ ਸਥਾਨਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕਾਂ ਨੇ ਫੂਕੀਆਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਪੱਤਰਾਂ ਦੀਆਂ ਕਾਪੀਆਂ

ਨੂਰਪੁਰ ਬੇਦੀ, 9 ਜੂਨ (ਹਰਦੀਪ ਸਿੰਘ ਢੀਂਡਸਾ)-ਈ. ਟੀ. ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਫ਼ੈਸਲੇ ਅਨੁਸਾਰ ਸਥਾਨਕ ਰੈਸਟ ਹਾਊਸ ਵਿਖੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਬੈਂਸ ਦੀ ਅਗਵਾਈ ...

ਪੂਰੀ ਖ਼ਬਰ »

ਮੁੱਖ ਲੇਖਾ ਅਧਿਕਾਰੀ ਰਜਿੰਦਰ ਕੁਮਾਰ ਨਾਲ ਕਰਮਚਾਰੀ ਨੇਤਾਵਾਂ ਦੀ ਮਸਲਿਆਂ ਸਬੰਧੀ ਹੋਈ ਮੀਟਿੰਗ

ਨੰਗਲ, 9 ਜੂਨ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਖ ਲੇਖਾ ਅਧਿਕਾਰੀ ਦੀ ਬੀ.ਬੀ.ਐਮ.ਬੀ. ਨੰਗਲ ਵਿਖੇ ਮਾਨਤਾ ਪ੍ਰਾਪਤ ਮੁਲਾਜ਼ਮ ਜਥੇਬੰਦੀ ਨੰਗਲ ਭਾਖੜਾ ਮਜ਼ਦੂਰ ਸੰਘ ਅਤੇ ਸਾਂਝਾ ਮੋਰਚਾ ਨਾਲ ਮੁਲਾਜ਼ਮ ਮਸਲਿਆਂ ਸਬੰਧੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਮਹੀਨਾ ਮਨਾਇਆ

ਨੂਰਪੁਰ ਬੇਦੀ, 9 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਦਵਿੰਦਰ ਕੁਮਾਰ ਢਾਂਡਾ ਸਿਵਲ ਸਰਜਨ ਰੂਪਨਗਰ ਦੇ ਆਦੇਸ਼ਾਂ ਅਤੇ ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਨੂਰਪੁਰ ਬੇਦੀ ਦੀ ਅਗਵਾਈ ਹੇਠ ਮਲੇਰੀਆ ਮੁਕਤ ਪੰਜਾਬ ਦੇ ਸਬੰਧ ਵਿਚ ਐਂਟੀ ਮਲੇਰੀਆ ਮਹੀਨਾ ...

ਪੂਰੀ ਖ਼ਬਰ »

ਨੰਗਲ ਡੈਮ ਡਾਕਘਰ ਬੰਦ ਕਰਨ ਦਾ ਜ਼ੋਰਦਾਰ ਵਿਰੋਧ

ਨੰਗਲ, 9 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਰਾਜਸੀ ਆਗੂਆਂ ਨੇ ਡਾਕ ਵਿਭਾਗ ਦੇ ਉਸ ਫ਼ੈਸਲੇ ਦਾ ਵਿਰੋਧ ਕੀਤਾ ਹੈ ਜਿਸ ਅਧੀਨ ਨੰਗਲ ਦਾ ਸਭ ਤੋਂ ਪੁਰਾਣਾ ਨੰਗਲ ਡੈਮ ਡਾਕਘਰ ਬੰਦ ਕੀਤਾ ਜਾ ਰਿਹਾ ਹੈ | ਕੇਂਦਰ ਸਰਕਾਰ ਇਸ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਦੀਆਂ ਗ਼ਲਤ ਨੀਤੀਆਂ ਕਾਰਨ ਸਹਿਕਾਰੀ ਸਭਾਵਾਂ ਦਾ ਭਵਿੱਖ ਖ਼ਤਰੇ 'ਚ-ਬੀ. ਕੇ. ਯੂ.

ਮੋਰਿੰਡਾ, 9 ਜੂਨ (ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਪਰਮਜੀਤ ਸਿੰਘ ਅਮਰਾਲੀ, ਬਹਾਦਰ ਸਿੰਘ ਢੰਗਰਾਲੀ, ਸੁਖਦੀਪ ਸਿੰਘ ਭੰਗੂ ਆਦਿ ਨੇ ਦੱਸਿਆ ਕਿ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਲੋਂ ਪੰਜਾਬ ਭਰ ਵਿਚ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਪੰਜਾਬ ਦੀ ਮੀਟਿੰਗ

ਘਨੌਲੀ, 9 ਜੂਨ (ਜਸਵੀਰ ਸਿੰਘ ਸੈਣੀ)-ਭਾਰਤੀ ਮਜ਼ਦੂਰ ਸੰਘ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਦਬੁਰਜੀ ਵਿਖੇ ਹੋਈ | ਇਸ ਸਬੰਧੀ ਭਾਰਤੀ ਮਜ਼ਦੂਰ ਸੰਘ ਪੰਜਾਬ ਦੇ ਅਹੁਦੇਦਾਰ ਸੁਨੀਲ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਪੈਂਡਿੰਗ ਪਈਆਂ ਮੰਗਾਂ ਨੂੰ ...

ਪੂਰੀ ਖ਼ਬਰ »

ਸੰਪਰਕ ਸੜਕ ਦੇ ਮੁੱਦੇ 'ਤੇ ਸਰਗਰਮ ਹੋਏ 'ਆਪ' ਆਗੂ

ਢੇਰ, 9 ਜੂਨ (ਸ਼ਿਵ ਕੁਮਾਰ ਕਾਲੀਆ)-ਗੰਭੀਰਪੁਰ ਸੰਪਰਕ ਸੜਕ ਦਾ ਮੰਦਾ ਹਾਲ ਹੋਣ ਕਾਰਨ ਪਿੰਡ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਇਸ ਮੁੱਦੇ 'ਤੇ ਗੱਲਬਾਤ ਕਰਦੇ ਹੋਏ ਆਪ ਦੇ ਯੂਥ ਵਿੰਗ ਪੰਜਾਬ ਦੇ ਸਾਬਕਾ ਪ੍ਰਧਾਨ ਤੇ ...

ਪੂਰੀ ਖ਼ਬਰ »

ਨੰਗਲ ਡੈਮ 'ਤੇ ਨਾਕਾ ਲਗਾ ਵਾਹਨ ਚਾਲਕਾਂ ਦੇ ਕੀਤੇ ਚਲਾਨ

ਨੰਗਲ, 9 ਜੂਨ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕਪਤਾਨ ਦੀਆਂ ਹਿਦਾਇਤਾਂ ਮੁਤਾਬਿਕ ਟਰੈਫ਼ਿਕ ਪੁਲਿਸ ਵਲੋਂ ਸਮੇਂ-ਸਮੇਂ 'ਤੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਪਰ ਫਿਰ ਵੀ ਕੁੱਝ ਲੋਕ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਤੋਂ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ 3 ਰੋਜ਼ਾ ਕ੍ਰਿਕਟ ਟੂਰਨਾਮੈਂਟ ਆਰੰਭ

ਨੂਰਪੁਰ ਬੇਦੀ, 9 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਸਿੰਬਲਮਾਜਰਾ (ਜੇਤੇਵਾਲ) ਵਿਖੇ ਭੱਠਲ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਿਸਾਨੀ ਅੰਦੋਲਨ ਨੂੰ ਸਮਰਪਿਤ 3 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਦਾ ਉਦਘਾਟਨ ਕਲੱਬ ਦੇ ...

ਪੂਰੀ ਖ਼ਬਰ »

ਅੰਬੂਜਾ ਸੀਮਿੰਟ ਵਰਕਰ ਯੂਨੀਅਨ ਏਟਕ ਵਲੋਂ ਪ੍ਰਬੰਧਕਾਂ ਦੇ ਖ਼ਿਲਾਫ਼ ਰੋਸ ਰੈਲੀ

ਘਨੌਲੀ, 9 ਜੂਨ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮੈਂਟ ਵਰਕਰ ਯੂਨੀਅਨ ਏਟਕ ਨੇ ਮੰਗਾਂ ਦੀ ਪੂਰਤੀ ਲਈ ਪ੍ਰਬੰਧਕਾਂ ਦੇ ਖ਼ਿਲਾਫ਼ ਅੰਬੂਜਾ ਸੀਮਿੰਟ ਦੇ ਮੇਨ ਗੇਟ 'ਤੇ ਰੋਸ ਰੈਲੀ ਕੀਤੀ | ਇਸ ਸਬੰਧੀ ਅੰਬੂਜਾ ਸੀਮੈਂਟ ਵਰਕਰ ਯੂਨੀਅਨ ਏਟਕ ਦੇ ਅਹੁਦੇਦਾਰਾਂ ਨੇ ਸੰਬੋਧਨ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਦੀ ਸ਼ਮੂਲੀਅਤ ਨੇ ਕਿਸਾਨੀ ਅੰਦੋਲਨ ਦੌਰਾਨ ਨੌਜਵਾਨਾਂ 'ਚ ਜੋਸ਼ ਪੈਦਾ ਕੀਤਾ-ਦੀਪ ਸਿੱਧੂ

ਸ੍ਰੀ ਚਮਕੌਰ ਸਾਹਿਬ/ਬੇਲਾ, 9 ਜੂਨ (ਜਗਮੋਹਣ ਸਿੰਘ ਨਾਰੰਗ, ਮਨਜੀਤ ਸਿੰਘ ਸੈਣੀ)-ਬੀਤੀ ਦੇਰ ਸ਼ਾਮ ਫ਼ਿਲਮੀ ਕਲਾਕਾਰ ਅਤੇ ਕਿਸਾਨ ਆਗੂ ਸ੍ਰੀ ਦੀਪ ਸਿੱਧੂ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਇਸ ਤੋਂ ਪਹਿਲਾਂ ਉਨ੍ਹਾਂ ਗੁ: ...

ਪੂਰੀ ਖ਼ਬਰ »

ਹੋਮਿਓਪੈਥਿਕ ਵਿਭਾਗ ਵਲੋਂ ਮਨਾਇਆ ਵਾਤਾਵਰਨ ਦਿਵਸ

ਸ੍ਰੀ ਚਮਕੌਰ ਸਾਹਿਬ, 9 ਜੂਨ (ਜਗਮੋਹਣ ਸਿੰਘ ਨਾਰੰਗ)-ਹੋਮਿਓਪੈਥਿਕ ਵਿਭਾਗ ਪੰਜਾਬ ਵਲੋਂ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਥਾਨਕ ਹੋਮਿਓਪੈਥਿਕ ਡਿਸਪੈਂਸਰੀ ਦੇ ਸਹਿਯੋਗ ਨਾਲ ਵਾਤਾਵਰਨ ਦਿਵਸ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਆਪ ਦੇ ਨਵਨਿਯੁਕਤ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਸਾਥੀਆਂ ਨਾਲ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 9 ਜੂਨ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਾਈ ਕਮਾਨ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਐਲਾਨੇ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਅੱਜ ਸ਼ੁਕਰਾਨੇ ਵਜੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਮੰਤਰੀ ਚੰਨੀ ਦੇ ਆਪਣੇ ਜ਼ਿਲ੍ਹੇ ਦੀ ਸਰਕਾਰੀ ਆਈ.ਟੀ.ਆਈ. ਸਿੰਘਪੁਰ ਸਿਰਫ਼ ਇੱਕ ਇੰਸਟਰਕਟਰ ਸਹਾਰੇ

ਨੂਰਪੁਰ ਬੇਦੀ, 9 ਜੂਨ (ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਚ ਤਕਨੀਕੀ ਸਿੱਖਿਆ ਦੀ ਪੜ੍ਹਾਈ ਦਾ ਭੱਠਾ ਕਿੱਦਾਂ ਬੈਠ ਰਿਹਾ ਹੈ, ਦੀ ਉਦਾਹਰਨ ਨੂਰਪੁਰ ਬੇਦੀ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸਿੰਘਪੁਰ ਤੋਂ ਮਿਲਦੀ ਹੈ | ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਲਗਾਇਆ ਵਾਟਰ ਕੂਲਰ

ਪੁਰਖਾਲੀ, 9 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਪਿਛਲੇ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਨੂੰ ਲੈ ਕੇ ਸਥਾਨਕ ਮਾਰਕੀਟ ਕਮੇਟੀ ਵਲੋਂ ਦੁਕਾਨਦਾਰਾਂ ਅਤੇ ਆਮ ਪਬਲਿਕ ਦੇ ਲਈ ਇੱਥੇ ਯੂਕੋ ਬੈਂਕ ਦੇ ਨਾਲ ਵਾਟਰ ਕੂਲਰ ਲਗਾਇਆ ਗਿਆ | ਇਸ ਸਬੰਧੀ ਪ੍ਰਧਾਨ ਆੜ੍ਹਤੀ ਮੇਜਰ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐੱਮ. ਦਫ਼ਤਰ ਦੇ ਬਾਹਰ ਮੁਲਾਜ਼ਮਾਂ ਨੇ ਸਾੜੀਆਂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਸ੍ਰੀ ਚਮਕੌਰ ਸਾਹਿਬ, 9 ਜੂਨ (ਜਗਮੋਹਣ ਸਿੰਘ ਨਾਰੰਗ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਸਥਾਨਕ ਐਸ. ਡੀ. ਐੱਮ. ਦਫ਼ਤਰ ਦੇ ਬਾਹਰ ਪੇ ਕਮਿਸ਼ਨ ਲਾਗੂ ਕਰਵਾਉਣ, ਡੀ. ਏ. ਦੇ ਬਕਾਏ ਦੇਣ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਅਤੇ ਈ. ਟੀ. ਟੀ. ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਪੰਜਾਬ ਦੀ ਮੀਟਿੰਗ

ਘਨੌਲੀ, 9 ਜੂਨ (ਜਸਵੀਰ ਸਿੰਘ ਸੈਣੀ)-ਭਾਰਤੀ ਮਜ਼ਦੂਰ ਸੰਘ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਦਬੁਰਜੀ ਵਿਖੇ ਹੋਈ | ਇਸ ਸਬੰਧੀ ਭਾਰਤੀ ਮਜ਼ਦੂਰ ਸੰਘ ਪੰਜਾਬ ਦੇ ਅਹੁਦੇਦਾਰ ਸੁਨੀਲ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਪੈਂਡਿੰਗ ਪਈਆਂ ਮੰਗਾਂ ਨੂੰ ...

ਪੂਰੀ ਖ਼ਬਰ »

ਸੰਪਰਕ ਸੜਕ ਦੇ ਮੁੱਦੇ 'ਤੇ ਸਰਗਰਮ ਹੋਏ 'ਆਪ' ਆਗੂ

ਢੇਰ, 9 ਜੂਨ (ਸ਼ਿਵ ਕੁਮਾਰ ਕਾਲੀਆ)-ਗੰਭੀਰਪੁਰ ਸੰਪਰਕ ਸੜਕ ਦਾ ਮੰਦਾ ਹਾਲ ਹੋਣ ਕਾਰਨ ਪਿੰਡ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਇਸ ਮੁੱਦੇ 'ਤੇ ਗੱਲਬਾਤ ਕਰਦੇ ਹੋਏ ਆਪ ਦੇ ਯੂਥ ਵਿੰਗ ਪੰਜਾਬ ਦੇ ਸਾਬਕਾ ਪ੍ਰਧਾਨ ਤੇ ...

ਪੂਰੀ ਖ਼ਬਰ »

ਨੰਗਲ ਡੈਮ 'ਤੇ ਨਾਕਾ ਲਗਾ ਵਾਹਨ ਚਾਲਕਾਂ ਦੇ ਕੀਤੇ ਚਲਾਨ

ਨੰਗਲ, 9 ਜੂਨ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕਪਤਾਨ ਦੀਆਂ ਹਿਦਾਇਤਾਂ ਮੁਤਾਬਿਕ ਟਰੈਫ਼ਿਕ ਪੁਲਿਸ ਵਲੋਂ ਸਮੇਂ-ਸਮੇਂ 'ਤੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਪਰ ਫਿਰ ਵੀ ਕੁੱਝ ਲੋਕ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਤੋਂ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ 3 ਰੋਜ਼ਾ ਕ੍ਰਿਕਟ ਟੂਰਨਾਮੈਂਟ ਆਰੰਭ

ਨੂਰਪੁਰ ਬੇਦੀ, 9 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਸਿੰਬਲਮਾਜਰਾ (ਜੇਤੇਵਾਲ) ਵਿਖੇ ਭੱਠਲ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਿਸਾਨੀ ਅੰਦੋਲਨ ਨੂੰ ਸਮਰਪਿਤ 3 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਦਾ ਉਦਘਾਟਨ ਕਲੱਬ ਦੇ ...

ਪੂਰੀ ਖ਼ਬਰ »

ਅੰਬੂਜਾ ਸੀਮਿੰਟ ਵਰਕਰ ਯੂਨੀਅਨ ਏਟਕ ਵਲੋਂ ਪ੍ਰਬੰਧਕਾਂ ਦੇ ਖ਼ਿਲਾਫ਼ ਰੋਸ ਰੈਲੀ

ਘਨੌਲੀ, 9 ਜੂਨ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮੈਂਟ ਵਰਕਰ ਯੂਨੀਅਨ ਏਟਕ ਨੇ ਮੰਗਾਂ ਦੀ ਪੂਰਤੀ ਲਈ ਪ੍ਰਬੰਧਕਾਂ ਦੇ ਖ਼ਿਲਾਫ਼ ਅੰਬੂਜਾ ਸੀਮਿੰਟ ਦੇ ਮੇਨ ਗੇਟ 'ਤੇ ਰੋਸ ਰੈਲੀ ਕੀਤੀ | ਇਸ ਸਬੰਧੀ ਅੰਬੂਜਾ ਸੀਮੈਂਟ ਵਰਕਰ ਯੂਨੀਅਨ ਏਟਕ ਦੇ ਅਹੁਦੇਦਾਰਾਂ ਨੇ ਸੰਬੋਧਨ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਦੀ ਸ਼ਮੂਲੀਅਤ ਨੇ ਕਿਸਾਨੀ ਅੰਦੋਲਨ ਦੌਰਾਨ ਨੌਜਵਾਨਾਂ 'ਚ ਜੋਸ਼ ਪੈਦਾ ਕੀਤਾ-ਦੀਪ ਸਿੱਧੂ

ਸ੍ਰੀ ਚਮਕੌਰ ਸਾਹਿਬ/ਬੇਲਾ, 9 ਜੂਨ (ਜਗਮੋਹਣ ਸਿੰਘ ਨਾਰੰਗ, ਮਨਜੀਤ ਸਿੰਘ ਸੈਣੀ)-ਬੀਤੀ ਦੇਰ ਸ਼ਾਮ ਫ਼ਿਲਮੀ ਕਲਾਕਾਰ ਅਤੇ ਕਿਸਾਨ ਆਗੂ ਸ੍ਰੀ ਦੀਪ ਸਿੱਧੂ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਇਸ ਤੋਂ ਪਹਿਲਾਂ ਉਨ੍ਹਾਂ ਗੁ: ...

ਪੂਰੀ ਖ਼ਬਰ »

ਹੋਮਿਓਪੈਥਿਕ ਵਿਭਾਗ ਵਲੋਂ ਮਨਾਇਆ ਵਾਤਾਵਰਨ ਦਿਵਸ

ਸ੍ਰੀ ਚਮਕੌਰ ਸਾਹਿਬ, 9 ਜੂਨ (ਜਗਮੋਹਣ ਸਿੰਘ ਨਾਰੰਗ)-ਹੋਮਿਓਪੈਥਿਕ ਵਿਭਾਗ ਪੰਜਾਬ ਵਲੋਂ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਥਾਨਕ ਹੋਮਿਓਪੈਥਿਕ ਡਿਸਪੈਂਸਰੀ ਦੇ ਸਹਿਯੋਗ ਨਾਲ ਵਾਤਾਵਰਨ ਦਿਵਸ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਆਪ ਦੇ ਨਵਨਿਯੁਕਤ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਸਾਥੀਆਂ ਨਾਲ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 9 ਜੂਨ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਾਈ ਕਮਾਨ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਐਲਾਨੇ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਅੱਜ ਸ਼ੁਕਰਾਨੇ ਵਜੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਮੰਤਰੀ ਚੰਨੀ ਦੇ ਆਪਣੇ ਜ਼ਿਲ੍ਹੇ ਦੀ ਸਰਕਾਰੀ ਆਈ.ਟੀ.ਆਈ. ਸਿੰਘਪੁਰ ਸਿਰਫ਼ ਇੱਕ ਇੰਸਟਰਕਟਰ ਸਹਾਰੇ

ਨੂਰਪੁਰ ਬੇਦੀ, 9 ਜੂਨ (ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਚ ਤਕਨੀਕੀ ਸਿੱਖਿਆ ਦੀ ਪੜ੍ਹਾਈ ਦਾ ਭੱਠਾ ਕਿੱਦਾਂ ਬੈਠ ਰਿਹਾ ਹੈ, ਦੀ ਉਦਾਹਰਨ ਨੂਰਪੁਰ ਬੇਦੀ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸਿੰਘਪੁਰ ਤੋਂ ਮਿਲਦੀ ਹੈ | ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਲਗਾਇਆ ਵਾਟਰ ਕੂਲਰ

ਪੁਰਖਾਲੀ, 9 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਪਿਛਲੇ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਨੂੰ ਲੈ ਕੇ ਸਥਾਨਕ ਮਾਰਕੀਟ ਕਮੇਟੀ ਵਲੋਂ ਦੁਕਾਨਦਾਰਾਂ ਅਤੇ ਆਮ ਪਬਲਿਕ ਦੇ ਲਈ ਇੱਥੇ ਯੂਕੋ ਬੈਂਕ ਦੇ ਨਾਲ ਵਾਟਰ ਕੂਲਰ ਲਗਾਇਆ ਗਿਆ | ਇਸ ਸਬੰਧੀ ਪ੍ਰਧਾਨ ਆੜ੍ਹਤੀ ਮੇਜਰ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐੱਮ. ਦਫ਼ਤਰ ਦੇ ਬਾਹਰ ਮੁਲਾਜ਼ਮਾਂ ਨੇ ਸਾੜੀਆਂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਸ੍ਰੀ ਚਮਕੌਰ ਸਾਹਿਬ, 9 ਜੂਨ (ਜਗਮੋਹਣ ਸਿੰਘ ਨਾਰੰਗ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਸਥਾਨਕ ਐਸ. ਡੀ. ਐੱਮ. ਦਫ਼ਤਰ ਦੇ ਬਾਹਰ ਪੇ ਕਮਿਸ਼ਨ ਲਾਗੂ ਕਰਵਾਉਣ, ਡੀ. ਏ. ਦੇ ਬਕਾਏ ਦੇਣ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਅਤੇ ਈ. ਟੀ. ਟੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX