ਤਾਜਾ ਖ਼ਬਰਾਂ


ਅਲਬਰਟਾ ਪਹਿਲਾਂ ਵਾਂਗ 1 ਜੁਲਾਈ ਤੋਂ ਪੂਰਨ ਖੋਲ੍ਹਣ ਦਾ ਪ੍ਰੀਮੀਅਰ ਜੇਸਨ ਕੈਨੀ ਵਲੋ ਐਲਾਨ
. . .  2 minutes ago
ਕੈਲਗਰੀ,19 ਜੂਨ (ਜਸਜੀਤ ਸਿੰਘ ਧਾਮੀ) - ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ 1 ਜੁਲਾਈ ਕੈਨੇਡਾ ...
ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਰਾਸ਼ਟਰਪਤੀ,ਪ੍ਰਧਾਨ ਮੰਤਰੀ,ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ
. . .  10 minutes ago
ਨਵੀਂ ਦਿੱਲੀ,19 ਜੂਨ - ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ...
ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  33 minutes ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 8 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਬਠਿੰਡਾ

ਏਮਜ਼ ਡਾਇਰੈਕਟਰ ਵਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ਵਿਸ਼ੇਸ਼ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਬਠਿੰਡਾ ਦੇ ਡਾਇਰੈਕਟਰ ਡਾ. ਦਿਨੇਸ਼ ਕੁਮਾਰ ਸਿੰਘ ਨੇ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ. ਆਰ. ਐਸ. ਪੀ. ਟੀ. ਯੂ.) ਕੈਂਪਸ ਵਿਖੇ ਫੈਕਲਟੀ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ 4 ਬੈੱਡਾਂ ਵਾਲੇ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ | ਕੋਵਿਡ ਮਹਾਂਮਾਰੀ ਦੇ ਚੱਲ ਰਹੇ ਸਮੇਂ ਦੌਰਾਨ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਸਵੈ-ਇੱਛਾ ਨਾਲ ਆਪਣੀ ਤਨਖਾਹ ਵਿਚੋਂ ਯੋਗਦਾਨ ਪਾ ਕੇ ਵਿਸ਼ੇਸ਼ ਫੰਡ ਇਕੱਠਾ ਕਰਕੇ ਯੂਨੀਵਰਸਿਟੀ ਸਟਾਫ਼ ਤੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ | ਕੇਂਦਰ ਦਾ ਪ੍ਰਬੰਧਨ ਇਕ ਟੀਮ ਦੁਆਰਾ ਕੀਤਾ ਜਾਵੇਗਾ ਜਿਸ ਦੀ ਅਗਵਾਈ ਯੂਨੀਵਰਸਿਟੀ ਕੈਂਪਸ ਡਿਸਪੈਂਸਰੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਐਚ.ਐਮ. ਗਰਗ, ਏਮਜ਼ ਤੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਕਰਨਗੇ | ਡਾ: ਜੀ. ਐਸ. ਬਾਠ ਦੀ ਅਗਵਾਈ ਵਾਲੀ ਟੀਮ ਨੇ ਕੇਂਦਰ ਨੂੰ ਕਾਰਜਸ਼ੀਲ ਬਣਾਉਣ ਲਈ ਬਹੁਤ ਸਖ਼ਤ ਮਿਹਨਤ ਕੀਤੀ | ਯੂਨੀਵਰਸਿਟੀ ਦੇ ਉਦਮ ਦੀ ਸ਼ਲਾਘਾ ਕਰਦਿਆਂ ਡਾ: ਡੀ.ਕੇ. ਸਿੰਘ ਨੇ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣ ਕਰਨ ਤੇ ਇਸ ਦੇ ਫੈਲਣ ਨੂੰ ਰੋਕਣ ਲਈ ਟੀਕਾਕਰਨ ਕਰਵਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਕੋਵਿਡ ਮਹਾਂਮਾਰੀ ਦੌਰਾਨ ਯੂਨੀਵਰਸਿਟੀ ਨੂੰ ਦਿਲੋਂ ਸਹਾਇਤਾ ਦੇਣ ਲਈ ਏਮਜ਼ ਤੇ ਬਠਿੰਡਾ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਬੂਟਾ ਸਿੰਘ ਸਿੱਧੂ ਨੇ ਕਿਹਾ ਕਿ ਯੂਨੀਵਰਸਿਟੀ ਕੋਵਿਡ-19 ਦਿਸ਼ਾ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ | ਮਹਾਂਮਾਰੀ ਦੇ ਸਮੇਂ 'ਚ ਫੈਕਲਟੀ ਤੇ ਵਿਦਿਆਰਥੀਆਂ ਦੇ ਮਨੋਬਲ ਨੂੰ ਉਤਸ਼ਾਹਿਤ ਕਰਨ ਲਈ, ਇਹ ਪਹਿਲਕਦਮੀ ਹਰੇਕ ਵਰਗ ਦੀ ਭਲਾਈ ਲਈ ਕੀਤੀ ਗਈ ਹੈ | ਬਠਿੰਡਾ ਦੇ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ | ਵੇਰਵੇ ਦਿੰਦਿਆਂ ਡਾ: ਐਚ. ਐਮ. ਗਰਗ ਨੇ ਦੱਸਿਆ ਕਿ ਇਹ ਕੇਂਦਰ ਸਵੱਛਤਾ ਦੇ ਨਾਲ-ਨਾਲ ਵਧੀਆ ਬੁਨਿਆਦੀ ਸਹੂਲਤਾਂ ਨਾਲ ਲੈਸ ਹੈ ਜਿਥੇ ਹਲਕੇ ਲੱਛਣ ਵਾਲੇ ਕੋਵਿਡ ਸਕਾਰਾਤਮਕ ਮਰੀਜ਼ਾਂ ਨੂੰ ਰੱਖਿਆ ਜਾਵੇਗਾ | ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ, ਜੀ. ਜੈਡ. ਐੱਸ. ਸੀ. ਸੀ. ਈ. ਟੀ. ਕੈਂਪਸ ਡਾਇਰੈਕਟਰ ਡਾ: ਸਵੀਨਾ ਬਾਂਸਲ, ਡੀਨਜ਼, ਡਾਇਰੈਕਟਰ ਅਤੇ ਸੀਨੀਅਰ ਫੈਕਲਟੀ ਵੀ ਹਾਜ਼ਰ ਸਨ |

ਈ.ਟੀ.ਟੀ ਅਧਿਆਪਕ ਯੂਨੀਅਨ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਭਗਤਾ ਭਾਈਕਾ, 9 ਜੂਨ (ਸੁਖਪਾਲ ਸਿੰਘ ਸੋਨੀ)- ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰਾਂ ਅੱਗੇ ਰੋਹ ਭਰਪੂਰ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਬਦਲੀਆਂ ਲਾਗੂ ...

ਪੂਰੀ ਖ਼ਬਰ »

ਲੜਕੇ-ਲੜਕੀਆਂ ਲਈ ਆਰਟੀਫੀਸ਼ਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਲਈ ਮੁਫ਼ਤ ਕੋਰਸ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਆਰਟੀਫ਼ੀਸ਼ਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ...

ਪੂਰੀ ਖ਼ਬਰ »

ਅਚਾਨਕ ਆਈ ਬਿਜਲੀ ਸਪਲਾਈ ਨਾਲ ਸਹਾਇਕ ਲਾਈਨਮੈਨ ਦੀ ਮੌਤ

ਤਲਵੰਡੀ ਸਾਬੋ, 9 ਜੂਨ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਮੌੜ ਮੰਡੀ ਦੇ ਪਿੰਡ ਪੀਰਕੋਟ ਦੇ ਨਜ਼ਦੀਕ ਬਿਜਲੀ ਲਾਈਨ 'ਤੇ ਕੰਮ ਕਰ ਰਹੇ ਸਹਾਇਕ ਲਾਈਨਮੈਨ ਦੀ ਅਚਾਨਕ ਬਿਜਲੀ ਆਉਣ ਨਾਲ ਮੌਤ ਹੋ ਗਈ | ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਮਿ੍ਤਕ ਦੀ ਮੌਤ ਦਾ ...

ਪੂਰੀ ਖ਼ਬਰ »

ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸ ਘਟੇ- ਡਿਪਟੀ ਕਮਿਸ਼ਨਰ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ, 120 ਨਵੇਂ ਕੇਸ

ਬਠਿੰਡਾ, 9 ਜੂਨ (ਅਵਤਾਰ ਸਿੰਘ)- ਜ਼ਿਲ੍ਹੇ ਵਿਚ ਬੀਤੇ 24 ਘੰਟਿਆਂ ਦੌਰਾਨ ਮੌਤ ਦਰ ਤੋਂ ਇਲਾਵਾ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਕਾਰਨ ਸ਼ਹਿਰ ਵਾਸੀਆਂ ਦੇ ਚੇਹਰੇ 'ਤੇ ਰੌਣਕ ਦੇਖਣ ਨੂੰ ਮਿਲੀ ਹੈ | ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ...

ਪੂਰੀ ਖ਼ਬਰ »

2 ਕੋਰੋਨਾ ਮਰੀਜ਼ਾਂ ਦੀ ਮੌਤ

ਬਠਿੰਡਾ, 9 ਜੂਨ (ਅਵਤਾਰ ਸਿੰਘ)- ਕੋਰੋਨਾ ਮਹਾਂਮਾਰੀ ਵਿਚ ਕੋਰੋਨਾ ਪਾਜ਼ੀਟਿਵਾਂ ਦੀ ਗਿਣਤੀ ਨਿਰੰਤਰ ਘੱਟ ਰਹੀ ਹੈ | ਇਸ ਦੇ ਨਾਲ ਹੀ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਵਿਚ ਵੀ ਵੱਡੀ ਕਮੀ ਆਈ ਹੈ | ਸ਼ਹਿਰ 'ਚ ਹੌਲੀ ਹੌਲੀ ਕੋਰੋਨਾ ਦਾ ਪ੍ਰਕੋਪ ਘਟਦਾ ਜਾ ਰਿਹਾ ਹੈ ਪਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਝੋਨੇ ਤੇ ਕਪਾਹ ਦੇ ਭਾਅ 'ਚ ਕੀਤਾ ਵਾਧਾ ਭਾਕਿਯੂ ਲੱਖੋਵਾਲ ਵਲੋਂ ਰੱਦ

ਰਾਮਾਂ ਮੰਡੀ, 9 ਜੂਨ (ਅਮਰਜੀਤ ਸਿੰਘ ਲਹਿਰੀ)- ਕੇਂਦਰ ਸਰਕਾਰ ਵਲੋਂ ਸਾਲ 2021-22 ਤੱਕ ਝੋਨੇ ਦੇ ਭਾਅ 'ਚ 72 ਰੁਪਏ ਪ੍ਰਤੀ ਕੁਇੰਟਲ, ਕਪਾਹ 200 ਰੁਪਏ ਅਤੇ ਹੋਰ ਫ਼ਸਲਾਂ ਦੀ ਐਮ.ਐਸ.ਪੀ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ, ਜਿਸ ਦੀ ਭਾਰਤੀ ਕਿਸਾਨ ...

ਪੂਰੀ ਖ਼ਬਰ »

ਚਾਉਕੇ 'ਚ ਹੋਏ ਲੜਾਈ-ਝਗੜੇ ਦੌਰਾਨ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਮੌਤ

ਚਾਉਕੇ, 9 ਜੂਨ (ਮਨਜੀਤ ਸਿੰਘ ਘੜੈਲੀ)-ਚਾਉਕੇ ਵਿਖੇ ਪਿਛਲੇ ਕਰੀਬ 15 ਦਿਨ ਪਹਿਲਾਂ ਵਾਪਰੀ ਇਕ ਲੜਾਈ ਝਗੜੇ ਦੀ ਘਟਨਾ ਵਿਚ ਪੀੜਤ ਧਿਰ ਦੇ ਜ਼ਖ਼ਮੀ ਹੋਏ ਕਰੀਬ ਅੱਧੀ ਦਰਜਨ ਤੋਂ ਉਪਰ ਵਿਅਕਤੀਆਂ 'ਚੋਂ ਗੰਭੀਰ ਜ਼ਖ਼ਮੀ ਇਕ ਕਬੱਡੀ ਕੋਚ ਦੀ ਅੱਜ ਲੁਧਿਆਣਾ ਦੇ ਕਿਸੇ ਵੱਡੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮਿਲੀ ਲਾਸ਼

ਤਲਵੰਡੀ ਸਾਬੋ, 9 ਜੂਨ (ਰਣਜੀਤ ਸਿੰਘ ਰਾਜੂ)- ਇਤਿਹਾਸਕ ਨਗਰ ਦਮਦਮਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਦੁਪਹਿਰ ਸਮੇਂ ਇੱਕ ਨੌਜਵਾਨ ਦੀ ਭੇਦ ਭਰੀ ਹਾਲਤ ਵਿਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ...

ਪੂਰੀ ਖ਼ਬਰ »

ਕੋਵਿਡ ਪਾਬੰਦੀਆਂ 15 ਜੂਨ ਤੱਕ ਵਧਾਈਆਂ ਪਰ ਦਰਜਾਵਾਰ ਛੋਟਾਂ ਦੇ ਆਦੇਸ਼

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬਾ ਸਰਕਾਰ ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਕੁਝ ਛੋਟਾਂ ਦੇ ਨਾਲ ਕੋਵਿਡ ਪਾਬੰਦੀਆਂ 15 ਜੂਨ 2021 ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ | ਹੁਕਮਾਂ ਅਨੁਸਾਰ ਰਾਤ ਦਾ ਕਰਫ਼ਿਊ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਲੰਬੀ ਹੜਤਾਲ ਨੇ 'ਸਵੱਛ ਭਾਰਤ' ਮੁਹਿੰਮ ਨੂੰ ਮਿੱਟੀ 'ਚ ਰੋਲ਼ਿਆ

ਰਾਮਾਂ ਮੰਡੀ, 9 ਜੂਨ (ਤਰਸੇਮ ਸਿੰਗਲਾ)- ਸਫ਼ਾਈ ਸੇਵਕਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜਾਰੀ ਹੜਤਾਲ ਨੇ ਜਿੱਥੇ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸਵੱਛ ਭਾਰਤ' ਮੁਹਿੰਮ ਨੂੰ ਮਿੱਟੀ 'ਚ ਰੋਲ ਦਿੱਤਾ ਹੈ ਉੱਥੇ ਸ਼ਹਿਰ 'ਚ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੇ ਕੀਤੀ ਖੁਦਕੁਸ਼ੀ

ਕੋਟਫੱਤਾ, 9 ਜੂਨ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਭਾਈ ਬਖਤੌਰ ਵਿਖੇ ਬੀਤੀ ਸਵੇਰ 4.30 ਵਜੇ ਦਿਹਾੜੀਦਾਰ ਮਜ਼ਦੂਰ ਗੁਰਮੀਤ ਸਿੰਘ ਗੱਗੀ ਨੇ ਘਰੇਲੂ ਝਗੜੇ ਦੇ ਚੱਲਦਿਆਂ ਕਹੀ ਨਾਲ ਗਲ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ ਸੀ ਅਤੇ ਘਰ੍ਹੋਂ ਫ਼ਰਾਰ ...

ਪੂਰੀ ਖ਼ਬਰ »

-ਮਾਮਲਾ ਆਨ ਲਾਈਨ ਬਦਲੀਆਂ ਲਾਗੂ ਨਾ ਕਰਨ ਦਾ- ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਸਿੱਖਿਆ ਵਿਭਾਗ ਦੇ ਜਾਰੀ ਪੱਤਰ ਦੀਆਂ ਸਾੜੀਆਂ ਕਾਪੀਆਂ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬਾ ਜਥੇਬੰਦੀ ਦੇ ਸੱਦੇ 'ਤੇ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਬਠਿੰਡਾ ਨੇ ਅੱਜ ਪ੍ਰਾਇਮਰੀ ਅਧਿਆਪਕਾਂ ਦੀਆਂ ਹੋਈਆਂ ਆਨਲਾਈਨ ਬਦਲੀਆਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਬੀ.ਪੀ.ਈ.ਓ. ਦਫ਼ਤਰ ਦੇ ਗੇਟ ...

ਪੂਰੀ ਖ਼ਬਰ »

ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਨੇ ਹਲਕਾ ਤਲਵੰਡੀ ਸਾਬੋ ਦੇ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਤਲਵੰਡੀ ਸਾਬੋ, 9 ਜੂਨ (ਰਣਜੀਤ ਸਿੰਘ ਰਾਜੂ)- ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਤੇ ਜਥੇਬੰਦਕ ਢਾਂਚੇ ਦੇ ਨਿਰਮਾਣ ਦੇ ਮਿਲੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਬਠਿੰਡਾ ...

ਪੂਰੀ ਖ਼ਬਰ »

ਲਾਕਡਾਊਨ ਖ਼ਿਲਾਫ਼ 'ਬਗ਼ਾਵਤ', ਅੱਜ ਹੋਣਗੇ ਪ੍ਰਸ਼ਾਸਨ ਤੇ ਦੁਕਾਨਦਾਰ ਆਹਮੋ-ਸਾਹਮਣੇ

ਡੱਬਵਾਲੀ, 9 ਜੂਨ (ਇਕਬਾਲ ਸਿੰਘ ਸ਼ਾਂਤ)-ਪਿਛਲੇ ਦੋ ਦਿਨਾਂ ਤੋਂ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਲੌਕਡਾਊਨ ਖ਼ਿਲਾਫ਼ ਮਜਬੂਰੀ ਭਰੀ 'ਬਗ਼ਾਵਤ' ਨਾਲ ਆਹਾੜਾ ਲਾਉਣ ਲਈ ਪ੍ਰਸ਼ਾਸਨ ਵੀ ਆਹਮੋ-ਸਾਹਮਣੇ ਦੇ ਟਾਕਰੇ ਲਈ ਨਿਕਲ ਪਿਆ ਹੈ | ਪ੍ਰਸ਼ਾਸਨ ਨੇ ਐੱਸ.ਡੀ.ਐਮ. ਦੀ ਅਗਵਾਈ ...

ਪੂਰੀ ਖ਼ਬਰ »

ਗੁੰਮਸ਼ੁਦਾ ਬੱਚੇ ਪਿ੍ੰਸ ਦੇ ਵਾਰਿਸ ਦੀ ਭਾਲ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਥਾਣਾ ਰਾਮਾਂ ਮੰਡੀ ਦੀ ਪੁਲਿਸ ਵਲੋਂ ਇਕ ਗੁੰਮਸ਼ੁਦਾ ਬੱਚਾ ਜ਼ਿਲ੍ਹਾ ਬਾਲ ਭਲਾਈ ਕਮੇਟੀ ਬਠਿੰਡਾ ਸਾਹਮਣੇ ਪੇਸ਼ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਵਲੋਂ ਤਿੰਨ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਨਾਈਟਿਡ ਅਕਾਲੀ ਦਲ ਨੇ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਤਿੰਨ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆ ਗਈਆਂ ਹਨ | ਯੂਨਾਈਟਿਡ ਅਕਾਲੀ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਅਤੇ ਸਕੱਤਰ ਜਨਰਲ ਜਤਿੰਦਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕਹਿਤ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਕੈਪਟਨ ਸਰਕਾਰ- ਡੂਮਵਾਲੀ ਕਿਹਾ, ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਦੇ ਹਾਲਾਤ ਬਣੇ ਬਦ ਤੋਂ ਬਦਤਰ, ਨਹੀਂ ਮਿਲੀ ਕੋਈ ਸਹੂਲਤ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਚ ਕੋਰੋਨਾ ਮਹਾਂਮਾਰੀ ਕਰਕੇ ਸੈਂਕੜੇ ਵਿਅਕਤੀਆਂ ਦੀ ਮੌਤ ਹੋਈ, ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗਾ ਇਲਾਜ ਕਰਵਾਉਣਾ ਪਿਆ ਕਿਉਂਕਿ ਸਰਕਾਰ ਲੋਕਾਂ ਲਈ ਹਸਪਤਾਲ ਵਿਚ ਕੋਈ ਪ੍ਰਬੰਧ ਨਹੀਂ ਕਰ ਸਕੀ, ...

ਪੂਰੀ ਖ਼ਬਰ »

ਲੜਕੇ ਨਾਲ ਬਦਫ਼ੈਲੀ ਲਈ ਧੱਕਾ ਕਰਨ ਦੇ ਦੋਸ਼ 'ਚ ਬਾਬੇ ਖਿਲਾਫ਼ ਮੁਕੱਦਮਾ ਦਰਜ

ਭਗਤਾ ਭਾਈਕਾ, 9 ਜੂਨ (ਸੁਖਪਾਲ ਸਿੰਘ ਸੋਨੀ)-ਪੰਜ ਸਾਲ ਪਹਿਲਾਂ ਗ਼ਰੀਬ ਮਾਪਿਆਂ ਤੋਂ ਵਿਛੜੇ 17 ਸਾਲਾਂ ਲੜਕੇ ਨੂੰ ਗਰਮ ਚਿਮਟਿਆ, ਸਰੀਆਂ ਨਾਲ ਤਸੀਹੇ ਦੇਣ ਅਤੇ ਬਦਫ਼ੈਲੀ (ਕੁਕਰਮ) ਲਈ ਧੱਕਾ ਕਰਨ ਦੇ ਕਥਿਤ ਦੋਸ਼ੀ ਬਾਬੇ ਖਿਲਾਫ਼ ਸਥਾਨਕ ਪੁਲਿਸ ਵਲੋਂ ਦਰਜ ਕਰ ਦਿੱਤਾ ਹੈ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਖ਼ਜ਼ਾਨਾ ਮੰਤਰੀ ਤੇ ਉਨ੍ਹਾਂ ਦੀ ਟੀਮ ਨੂੰ ਸਵਾਲ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ਹਿਰ ਦੀਆਂ ਸਮੱਸਿਆਵਾਂ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਦੀ ਡਿਊਟੀ ਬਣਦੀ ਹੈ ਕਿ ਉਹ ਜਿੱਤੇ ਹੋਏ ਵਿਧਾਇਕ ਨੂੰ ਸਵਾਲ ਕਰੇ ਅਤੇ ਵਿਧਾਇਕ ਦਾ ਫ਼ਰਜ਼ ਬਣਦਾ ਹੈ ਕਿ ਉਹ ਵਿਰੋਧੀ ਧਿਰਾਂ ਵਲੋਂ ਉਠਾਈਆਂ ਜਾਂਦੀਆਂ ...

ਪੂਰੀ ਖ਼ਬਰ »

ਜੈਜੀਤ ਸਿੰਘ ਜੌਹਲ ਨੇ ਸਰੂਪ ਚੰਦ ਸਿੰਗਲਾ ਨੂੰ ਦੋਸ਼ ਲਾਉਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਦੀ ਦਿੱਤੀ ਨਸੀਹਤ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀਨੀਅਰ ਕਾਂਗਰਸੀ ਆਗੂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਅੱਜ ਇਥੇ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਮੋਟਰ-ਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

ਬਠਿੰਡਾ, 9 ਜੂਨ (ਅਵਤਾਰ ਸਿੰਘ)- ਰਾਤ ਦੇ ਸਮੇਂ 2 ਮੋਟਰ-ਸਾਈਕਲ ਸਵਾਰ ਉਸ ਸਮੇਂ ਘਟਨਾ ਦਾ ਸ਼ਿਕਾਰ ਹੋ ਗਏ ਜਦ ਉਹ ਸੜਕ ਵਿਚਕਾਰ ਡੂੰਘੇ ਟੋਏ 'ਚ ਸਿਰ ਭਾਰ ਡਿੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ | ਸੂਚਨਾ ਮਿਲਣ 'ਤੇ ਸਹਾਰਾ ਜਨਸੇਵਾ ਲਾਈਫ਼ ਸੇਵਿੰਗ ਬਿ੍ਗੇਡ ਮੈਂਬਰ ਰਾਜਿੰਦਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਬੀ.ਐਸ.ਸੀ. (ਨਾਨ-ਮੈਡੀਕਲ) ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ. (ਨਾਨ-ਮੈਡੀਕਲ) ਦੂਜਾ ਸਮੈਸਟਰ ਦੇ ਨਤੀਜਿਆਂ ਵਿਚ ਵੀ ਬਾਬਾ ਫ਼ਰੀਦ ਕਾਲਜ ਦੇ 2 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵਧੇਰੇ ਅਤੇ 14 ਵਿਦਿਆਰਥੀਆਂ ਨੇ 80 ਫ਼ੀਸਦੀ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਪਹਿਲ ਦੇ ਆਧਾਰ 'ਤੇ ਵੈਕਸੀਨੇਸ਼ਨ ਦੀ ਮੰਗ

ਨਥਾਣਾ, 9 ਜੂਨ (ਗੁਰਦਰਸ਼ਨ ਲੁੱਧੜ)- ਸਥਾਨਕ ਬਾਜ਼ਾਰ ਦੇ ਦੁਕਾਨਦਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਲਈ ਵੈਕਸੀਨੇਸ਼ਨ ਦਾ ਪ੍ਰਬੰਧ ਉਮਰ ਹੱਦ ਦੀ ਸ਼ਰਤ ਲਾਏ ਬਗੈਰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ | ਦੁਕਾਨਦਾਰਾਂ ਦੇ ਵਫ਼ਦ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਆਤਮ ਪਰਗਾਸ ਵਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦਾ ਯਾਦਵਿੰਦਰਾ ਇੰਜੀਨੀਅਰਿੰਗ ਕਾਲਜ ਵਿਖੇ ਸਨਮਾਨ

ਤਲਵੰਡੀ ਸਾਬੋ, 9 ਜੂਨ (ਰਣਜੀਤ ਸਿੰਘ ਰਾਜੂ)- ਕਿਸਾਨੀ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਸਾਂਭ ਸੰਭਾਲ ਲਈ ਆਤਮ ਪਰਗਾਸ ਸੰਸਥਾ ਦੇ ਨਿਸ਼ਕਾਮ ਸੇਵਾਦਾਰ ਨਿਰੰਤਰ ਯਤਨਸ਼ੀਲ ਹਨ | ਆਤਮ ਪਰਗਾਸ ਸੰਸਥਾ ਤੇ ਚੇਅਰਮੈਨ ਅਤੇ ਪੰਜਾਬ ਖੇਤੀਬਾੜੀ ...

ਪੂਰੀ ਖ਼ਬਰ »

'ਆਪ' ਵਲੋਂ ਸੰਗਠਨ ਦਾ ਵਿਸਥਾਰ, ਅਹੁਦੇਦਾਰਾਂ ਦਾ ਐਲਾਨ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਕੁਲਦੀਪ ਕੌਰ ਨੂੰ ਮਹਿਲਾ ਵਿੰਗ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨ ਬਣਾਇਆ ਗਿਆ ਜਦਕਿ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਟਰਾਂਸਪੋਰਟਰਾਂ 'ਚ ਭਾਰੀ ਰੋਸ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੈਟਰੋਲ-ਡੀਜ਼ਲ ਦੀਆਂ ਰੋਜ਼ਾਨਾ ਵੱਧਦੀਆਂ ਕੀਮਤਾਂ ਕਾਰਨ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ, ਖਾਸਕਰ ਟਰਾਂਸਪੋਰਟਰਾਂ ਵਿਚ ਤੇਲ ਕੀਮਤਾਂ 'ਚ ਵਾਧੇ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜੇਕਰ ਵੱਧਦੀਆਂ ਤੇਲ ...

ਪੂਰੀ ਖ਼ਬਰ »

ਆਤਮ ਪਰਗਾਸ ਸੰਸਥਾ ਕਿਸਾਨ ਪਰਿਵਾਰਾਂ ਦੀ ਕਰ ਰਹੀ ਆਰਥਿਕ ਮਦਦ - ਡਾ. ਵਰਿੰਦਰਪਾਲ ਸਿੰਘ

ਚਾਉਕੇ, 9 ਜੂਨ (ਮਨਜੀਤ ਸਿੰਘ ਘੜੈਲੀ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ 'ਆਤਮ ਪਰਗਾਸ ਸੰਸਥਾ' ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮਸੀਹਾ ਬਣ ਕੇ ਪਹੁੰਚੀ ਹੈ | ਇਸ ਸੰਸਥਾ ਵਲੋਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦਿਵਸ ਮੌਕੇ ਜਬਰ ਵਿਰੁੱਧ ਇਕਜੁੱਟ ਹੋਣ ਦਾ ਸੱਦਾ

ਲਹਿਰਾ ਮੁਹੱਬਤ, 9 ਜੂਨ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਬੇਗਾ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ 'ਚ ਸੱਦਾ ਦਿੰਦੇ ਹੋਏ ਬਾਬਾ ਬੰਦਾ ਸਿੰਘ ਬਹਦਾਰ ਦੀ ਸ਼ਹਾਦਤ ਮੌਕੇ ਸਰਕਾਰਾਂ ਦੇ ਜ਼ਬਰ ਵਿਰੁੱਧ ਇਕਜੁੱਟਤਾ ਦੀ ਅਪੀਲ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਜੀਦੇ ਟੋਲ ਪਲਾਜ਼ਾ 'ਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਗੋਨਿਆਨਾ, 9 ਜੂਨ (ਲਛਮਣ ਦਾਸ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਚੱਲ ਰਹੇ ਜੀਦੇ ਟੋਲ ਪਲਾਜ਼ੇ 'ਤੇ ਲਗਾਤਾਰ ਧਰਨੇ ਦੌਰਾਨ ਬਠਿੰਡਾ ਬਲਾਕ ਅਤੇ ਭਗਤਾ ਬਲਾਕ ਨੇ ਸਾਂਝੇ ਤੌਰ 'ਤੇ ਅੱਜ ਸ਼ਹੀਦ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ | ਨਿਰਮਲ ...

ਪੂਰੀ ਖ਼ਬਰ »

ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਵੀ ਲੱਗੇ 'ਕੈਪਟਨ ਇਕ ਹੀ ਹੁੰਦਾ ਹੈ' ਦੇ ਬੈਨਰ

ਤਲਵੰਡੀ ਸਾਬੋ, 9 ਜੂਨ (ਰਣਜੀਤ ਸਿੰਘ ਰਾਜੂ)- ਪੰਜਾਬ ਕਾਂਗਰਸ ਵਿਚ ਪਿਛਲੇ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਗਰੁੱਪ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਅਪਣਾਏ ਹਮਲਾਵਰ ਰੁਖ਼ ਤੋਂ ਬਾਅਦ ਹੁਣ ਕੈਪਟਨ ਸਮੱਰਥਕਾਂ ਵਲੋਂ ਸਮੁੱਚੇ ਪੰਜਾਬ ...

ਪੂਰੀ ਖ਼ਬਰ »

ਦਿੱਲੀ ਦਾ ਦੋਸ਼, ਪੰਜਾਬ ਦੇ ਪੁਰਾਣੀ ਤਕਨਾਲੋਜੀ 'ਤੇ ਆਧਾਰਿਤ ਥਰਮਲ ਦਿੱਲੀ ਦੀ ਹਵਾ ਦੀ ਗੁਣਵੱਤਾ ਨੂੰ ਕਰ ਰਹੇ ਖ਼ਰਾਬ

ਰਾਮਪੁਰਾ ਫੂਲ, 9 ਜੂਨ (ਨਰਪਿੰਦਰ ਸਿੰਘ ਧਾਲੀਵਾਲ)- ਦਿੱਲੀ ਦੀ ਸਰਕਾਰ ਨੇ ਬਠਿੰਡਾ ਜ਼ਿਲ੍ਹੇ ਦੇ ਲਗਭਗ ਬੰਦ ਪਏ ਗੁਰੂ ਹਰਗੋਬਿੰਦ ਥਰਮਲ ਪਲਾਂਟ ਨੂੰ ਨਿਸ਼ਾਨੇ 'ਤੇ ਲਿਆ ਹੈ | ਸਰਕਾਰ ਨੇ ਸੁਪਰੀਮ ਕੋਰਟ ਕੋਲ ਦਿੱਲੀ ਦੇ ਆਸ ਪਾਸ ਪੁਰਾਣੀ ਤੇ ਪ੍ਰਦੂਸ਼ਣ ਪੈਦਾ ਕਰਨ ਵਾਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX