ਤਾਜਾ ਖ਼ਬਰਾਂ


ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  6 minutes ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  32 minutes ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  37 minutes ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  52 minutes ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  1 day ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਮਾਨਸਾ

ਕਿਸਾਨਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਇਆ

ਮਾਨਸਾ, 9 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 253ਵੇਂ ਦਿਨ 'ਚ ਦਾਖਲ ਹੋ ਗਏ ਹਨ | ਕਿਸਾਨਾਂ ਵਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਸਥਾਨਕ ਰੇਲਵੇ ਪਾਰਕ 'ਚ ਧਰਨੇ ਨੂੰ ਸੰਬੋਧਨ ਹੁੰਦਿਆਂ ਬੁਲਾਰਿਆਂ ਨੇ ਕਿਹਾ ਕਿ ਬਾਬਾ ਜੀ ਨੇ ਆਪਣੇ ਸਮੇਂ 'ਚ ਮੁਗ਼ਲਾਂ ਵਿਰੁੱਧ ਖੇਤੀ ਸੰਘਰਸ਼ ਲੜ ਕੇ ਜ਼ਮੀਨਾਂ ਵਾਪਸ ਮੁਜ਼ਾਰੇ ਕਿਸਾਨਾਂ ਨੂੰ ਦਿਵਾਈ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਸੁਖਚਰਨ ਸਿੰਘ ਦਾਨੇਵਾਲੀਆ, ਤੇਜ ਸਿੰਘ ਚਕੇਰੀਆਂ, ਮੇਜਰ ਸਿੰਘ ਦੂਲੋਵਾਲ, ਇਕਬਾਲ ਸਿੰਘ ਮਾਨਸਾ, ਜਗਦੇਵ ਸਿੰਘ ਰਾਏਪੁਰ, ਜਸਵੰਤ ਸਿੰਘ ਜਵਾਹਰਕੇ, ਹਰਬੰਸ ਸਿੰਘ ਤਾਲਬਵਾਲਾ, ਪ੍ਰਦੀਪ ਸਿੰਘ, ਜਗਰੂਪ ਸਿੰਘ ਮਾਨਸਾ, ਸੋਮਦੱਤ, ਰਤਨ ਭੋਲਾ ਨੇ ਵੀ ਸੰਬੋਧਨ ਕੀਤਾ |
ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨੇ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਉਂਦਿਆਂ ਉਨ੍ਹਾਂ ਸਮੇਤ ਮਾਤਾ ਸੁਸ਼ੀਲ ਕੌਰ, ਚਾਰ ਸਾਲਾਂ ਭੁਝੰਗੀ ਬਾਬਾ ਅਜੇ ਸਿੰਘ ਅਤੇ ਹੋਰ ਸ਼ਹੀਦ ਹੋਏ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ | ਇਸ ਮੌਕੇ ਸਵਰਨ ਸਿੰਘ ਬੋੜਾਵਾਲ, ਭੂਰਾ ਸਿੰਘ ਅਹਿਮਦਪੁਰ, ਸਵਰਨਜੀਤ ਸਿੰਘ ਦਲਿਓ, ਗੁਰਦੇਵ ਦਾਸ ਬੋੜਾਵਾਲ, ਜੀਤ ਸਿੰਘ ਗੁਰਨੇ ਕਲਾਂ, ਗੁਰਦਰਸ਼ਨ ਸਿੰਘ ਰੱਲੀ, ਬਸੰਤ ਸਿੰਘ ਸਹਾਰਨਾ, ਜਵਾਲਾ ਸਿੰਘ ਗੁਰਨੇ, ਕਰਨੈਲ ਸਿੰਘ ਅਹਿਮਦਪੁਰ, ਧਰਮਜੀਤ ਸਿੰਘ ਔਲਖ, ਸਰੂਪ ਸਿੰਘ ਗੁਰਨੇ ਕਲਾਂ, ਮੱਲ ਸਿੰਘ ਬੋੜਾਵਾਲ, ਅੰਗਰੇਜ਼ ਸਿੰਘ ਔਲਖ, ਮਿੱਠੂ ਸਿੰਘ ਗੁਰਨੇ ਕਲਾਂ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਧਰਨਾ ਜਾਰੀ ਰਿਹਾ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਮਾਰੂ ਕਾਨੂੰਨ ਲਾਗੂ ਕਰ ਕੇ ਦੇਸ਼ ਨੂੰ ਤਬਾਹ ਕਰ ਰਹੀ ਹੈ ਤੇ ਕਾਰਪੋਰੇਟ ਘਰਾਣਿਆਂ ਨੂੰ ਉਤਸ਼ਾਹਿਤ ਕਰ ਰਹੀ ਹੈ | ਇਸ ਮੌਕੇ ਤਾਰਾ ਚੰਦ ਬਰੇਟਾ, ਵਸਾਵਾ ਸਿੰਘ ਧਰਮਪੁਰਾ, ਮੇਲਾ ਸਿੰਘ ਦਿਆਲਪੁਰਾ, ਬਲਜੀਤ ਕੌਰ ਧਰਮਪੁਰਾ, ਗੁਰਮੀਤ ਕੌਰ ਮੰਡੇਰ, ਚਰਨਜੀਤ ਕੌਰ ਧਰਮਪੁਰਾ, ਸੁਰਜੀਤ ਕੌਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਬਰੇਟਾ 'ਤੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਰਿਲਾਇੰਸ ਪੰਪ ਬਰੇਟਾ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਪੂਰੇ ਉਤਸ਼ਾਹ ਨਾਲ ਦਿੱਲੀ ਅੰਦੋਲਨ ਵਿਚ ਜਾ ਰਹੇ ਹਨ ਤੇ ਇਕ ਦਿਨ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਵੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਗੁਰਮੇਲ ਸਿੰਘ ਰੰਘੜਿਆਲ, ਸੁਖਦੇਵ ਸਿੰਘ ਕਿਸ਼ਨਗੜ੍ਹ, ਸੁਖਦੇਵ ਸਿੰਘ ਖੁਡਾਲ, ਪ੍ਰੇਮ ਸਿੰਘ ਸੰਘਰੇੜੀ, ਸੁੱਖਾ ਸਿੰਘ ਕਿਸ਼ਨਗੜ੍ਹ, ਜਸਵੀਰ ਕੌਰ ਬਹਾਦਰਪੁਰ, ਕਰਤਾਰ ਕੌਰ ਕਿਸ਼ਨਗੜ੍ਹ, ਜਸਵੀਰ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਹੜਤਾਲ 17ਵੇਂ ਦਿਨ 'ਚ

ਮਾਨਸਾ, 9 ਜੂਨ (ਸਟਾਫ਼ ਰਿਪੋਰਟਰ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ 'ਚ 17ਵੇਂ ਦਿਨ ਵੀ ਸਮੂਹਿਕ ਹੜਤਾਲ ਰੱਖ ਕੇ ਰੋਸ ਰੈਲੀ ਕੀਤੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋਂ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 3 ਮੌਤਾਂ

ਮਾਨਸਾ, 9 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 34 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | 186 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਹ ਦੋਵੇਂ ਪਿਛਲੇ ਦਿਨਾਂ ਤੋਂ ਜੇਰੇ ਇਲਾਜ ਸਨ | ਇਸ ਵਕਤ ਜ਼ਿਲੇ੍ਹ 'ਚ 514 ਸਰਗਰਮ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਵਿਖੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ

ਜੋਗਾ, 9 ਜੂਨ (ਚਹਿਲ)- ਨੇੜਲੇ ਪਿੰਡ ਬੁਰਜ ਹਰੀ ਦੇ ਮਾਨ ਬੱਕਰੀ ਫਾਰਮ ਵਿਖੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ ਗਈ | ਬੀ.ਐਨ. ਪ੍ਰਸਾਦ ਚੀਫ਼ ਮੈਨੇਜਰ ਐੱਸ. ਬੀ. ਆਈ., ਆਰ.ਐਮ. ਪਵਨ ਗੋਇਲ, ਆਰ. ਸ਼ੈਟੀ, ਡਾ. ਅਮਰੀਕ ਸਿੰਘ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਤੇ ਸੁਖਵਿੰਦਰ ...

ਪੂਰੀ ਖ਼ਬਰ »

ਚੌਕਸੀ ਵਿਭਾਗ ਦੀ ਸਰਦੂਲਗੜ੍ਹ ਫੇਰੀ ਬਣੀ ਚਰਚਾ ਦਾ ਵਿਸ਼ਾ

ਸਰਦੂਲਗੜ੍ਹ, 9 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)- ਪਿਛਲੇ ਸਮੇਂ ਦੌਰਾਨ ਸਥਾਨਕ ਸ਼ਹਿਰ ਅੰਦਰ ਹੋਏ ਵਿਕਾਸ ਕਾਰਜਾਂ ਪ੍ਰਤੀ ਸ਼ਿਕਾਇਤ ਮਿਲਣ 'ਤੇ ਚੌਕਸੀ ਵਿਭਾਗ ਦੀ ਟੀਮ ਨੇ 2 ਦਿਨ ਲਗਾਤਾਰ ਸਰਦੂਲਗੜ੍ਹ ਪਹੁੰਚ ਕੇ ਵੱਖ-ਵੱਖ ਗਲੀਆਂ, ਸੜਕਾਂ ਤੇ ਹੋਰਨਾਂ ਥਾਵਾਂ 'ਤੇ ਵਰਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ

ਸਰਦੂਲਗੜ੍ਹ, 9 ਜੂਨ (ਪ.ਪ.)- ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਚੱਲ ਰਹੀ ਸਫ਼ਾਈ ਸੇਵਕ ਯੂਨੀਅਨ ਪੰਜਾਬ ਇਕਾਈ ਸਰਦੂਲਗੜ੍ਹ ਵਲੋਂ ਸਥਾਨਕ ਸ਼ਹਿਰ ਵਿਖੇ ਪੰਜਾਬ ਸਰਕਾਰ ਦੇ ਝੂਠ ਦੀ ਪੰਡ ਬਣਾ ਕੇ ਸਾੜੀ ਗਈ | ਇਸ ਤੋਂ ਪਹਿਲਾਂ ਇਕੱਤਰ ਸਫ਼ਾਈ ਕਾਮਿਆਂ ਨੇ ਸ਼ਹਿਰ ਅੰਦਰ ਰੋਸ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੇ ਕੌਮੀ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ

ਬੁਢਲਾਡਾ, 9 ਜੂਨ (ਨਿ. ਪ. ਪ.)- ਸਰਕਾਰੀ ਸੈਕੰਡਰੀ ਸਕੂਲ (ਕੋ-ਸਿੱਖਿਆ) ਬੁਢਲਾਡਾ ਦੇ ਦੋ ਵਿਦਿਆਰਥੀਆਂ ਨੇ ਰਾਸ਼ਟਰੀ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਲੈਕਚਰਾਰ ਡਾ: ਵਨੀਤ ਕੁਮਾਰ ਕੁਮਾਰ ਨੇ ਦੱਸਿਆ ਪਿ੍ੰਸੀਪਲ ਵਿਜੇ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ਅੱਠਵੀਂ ...

ਪੂਰੀ ਖ਼ਬਰ »

ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਆਰਡਰ ਦੀਆਂ ਕਾਪੀਆਂ ਫੂਕੀਆਂ

ਬੁਢਲਾਡਾ, 9 ਜੂਨ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਤੋਂ ਬਾਅਦ ਹਾਜ਼ਰ ਨਾ ਕਰਵਾਉਣ ਦੇ ਰੋਸ ਵਜੋਂ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸਥਾਨਕ ਖੇਡ ਸਟੇਡੀਅਮ ਵਿਖੇ ਬਦਲੀ ਹੁਕਮਾਂ ਦੀਆਂ ਕਾਪੀਆਂ ਨੂੰ ਸਾੜ ਕੇ ਰੋਸ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਭੀਖੀ ਨੂੰ ਮਿਲਿਆ ਦੰਦਾਂ ਦਾ ਡਾਕਟਰ

ਭੀਖੀ, 9 ਜੂਨ (ਪ. ਪ.)- ਕਮਿਊਨਿਟੀ ਹੈਲਥ ਸੈਂਟਰ ਭੀਖੀ ਵਿਖੇ ਪਿਛਲੇ ਲੰਬੇ ਸਮੇਂ ਤੋਂ ਦੰਦਾਂ ਦਾ ਡਾਕਟਰ ਨਾ ਹੋਣ ਕਾਰਨ ਲੋਕਾਂ ਨੂੰ ਸਮੱਸਿਆ ਨਾਲ ਜੂਝਣਾ ਪੈ ਰਿਹਾ ਸੀ, ਜੋ ਹੁਣ ਦੰਦਾਂ ਦੇ ਡਾਕਟਰ ਦੇ ਆਉਣ ਨਾਲ ਹੱਲ ਹੋ ਗਈ ਹੈ | ਡਾ. ਹਰਦੀਪ ਸ਼ਰਮਾ ਐਸ.ਐਮ.ਓ. ਖਿਆਲਾ ਨੇ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ, ਚਾਲੂ ਭੱਠੀ, ਲਾਹਣ ਤੇ ਸ਼ਰਾਬ ਬਰਾਮਦ, 9 ਗਿ੍ਫ਼ਤਾਰ

ਮਾਨਸਾ, 9 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ, ਚਾਲੂ ਭੱਠੀ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 9 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਦੀ ਭਰਤੀ ਲਈ ਇੰਟਰਵਿਊ ਦੇ ਰੱਖੇ 5 ਨੰਬਰ ਵਾਪਸ ਲੈਣ ਦੀ ਮੰਗ

ਬੁਢਲਾਡਾ, 9 ਜੂਨ (ਰਾਹੀ)- ਬੀਤੇ ਦਿਨੀਂ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਕੱਢੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਦੀਆਂ ਅਸਾਮੀਆਂ ਲਈ ਇੰਟਰਵਿਊ ਦੇ 5 ਨੰਬਰ ਰਾਖਵੇਂ ਪੱਖਣ ਦਾ ਵਿਰੋਧ ਕਰਦਿਆਂ ਮੁਲਾਜ਼ਮ ਆਗੂ ਪਿ੍ਸਪਾਲ ਗੋਇਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ 28ਵੇਂ ਦਿਨ 'ਚ ਦਾਖਲ

ਮਾਨਸਾ, 9 ਜੂਨ (ਸ.ਰਿ.)- ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ 28ਵੇਂ ਦਿਨ ਵੀ ਹੜਤਾਲ ਜਾਰੀ ਰਹੀ | ਕੌਂਸਲ ਦੇ ਦਫ਼ਤਰ ਅੱਗੇ ਧਰਨੇ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ 'ਤੇ ਵਾਅਦੇ ਪੂਰਾ ਨਾ ਕਰਨ ਦਾ ਦੋਸ਼ ਲਗਾਇਆ | ਉਨ੍ਹਾਂ ਕਿਹਾ ਕਿ ਜਦੋਂ ਤੱਕ ਜਾਇਜ਼ ਮੰਗਾਂ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਕਰਵਾਇਆ ਜਾਵੇਗਾ ਮੁਫ਼ਤ ਕੋਰਸ

ਮਾਨਸਾ, 9 ਜੂਨ (ਫੱਤੇਵਾਲੀਆ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਦਾ ਮੌਕਾ ਦਿੱਤਾ ਜਾ ਰਿਹਾ ਹੈ | ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਨੋਡਲ ਅਫ਼ਸਰ ...

ਪੂਰੀ ਖ਼ਬਰ »

ਮੰਗਾਂ ਸਬੰਧੀ ਵਫ਼ਦ ਡੀ.ਡੀ.ਪੀ.ਓ. ਨੂੰ ਮਿਲਿਆ

ਮਾਨਸਾ, 9 ਜੂਨ (ਸ.ਰਿ.)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦਾ ਵਫ਼ਦ ਸੂਬਾ ਪ੍ਰਧਾਨ ਸੰਜੀਵ ਮਿੰਟੂ ਦੀ ਅਗਵਾਈ 'ਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਮਿਲਿਆ | ਉਨ੍ਹਾਂ ਪਿੰਡ ਧਲੇਵਾਂ ਦੀ ਪੰਚਾਇਤੀ ਜ਼ਮੀਨ 'ਚੋਂ ਦਲਿਤ ਹਿੱਸੇ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਦੀ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ

ਮਾਨਸਾ, 9 ਜੂਨ (ਵਿ. ਪ੍ਰਤੀ.)- ਸਰਕਾਰੀ ਹਾਈ ਸਕੂਲ ਕੋਟਧਰਮੂ ਮਾਨਸਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਪੁੱਤਰੀ ਚੇਤ ਸਿੰਘ ਨੇ ਕੌਮੀ ਪੱਧਰ ਦੀ ਵਜ਼ੀਫ਼ਾ ਪ੍ਰੀਖਿਆ ਪਾਸ ਕਰ ਕੇ ਨੌਵੀਂ ਤੋਂ ਦਸਵੀਂ ਤੱਕ 48 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰ ਲਿਆ ਹੈ ...

ਪੂਰੀ ਖ਼ਬਰ »

ਕੋਵਿਡ ਪਾਬੰਦੀਆਂ 15 ਜੂਨ ਤੱਕ ਵਧਾਈਆਂ ਪਰ ਦਰਜਾਵਾਰ ਛੋਟਾਂ ਦੇ ਆਦੇਸ਼

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬਾ ਸਰਕਾਰ ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਕੁਝ ਛੋਟਾਂ ਦੇ ਨਾਲ ਕੋਵਿਡ ਪਾਬੰਦੀਆਂ 15 ਜੂਨ 2021 ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ | ਹੁਕਮਾਂ ਅਨੁਸਾਰ ਰਾਤ ਦਾ ਕਰਫ਼ਿਊ ...

ਪੂਰੀ ਖ਼ਬਰ »

ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਨੇ ਹਲਕਾ ਤਲਵੰਡੀ ਸਾਬੋ ਦੇ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਤਲਵੰਡੀ ਸਾਬੋ, 9 ਜੂਨ (ਰਣਜੀਤ ਸਿੰਘ ਰਾਜੂ)- ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਤੇ ਜਥੇਬੰਦਕ ਢਾਂਚੇ ਦੇ ਨਿਰਮਾਣ ਦੇ ਮਿਲੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਬਠਿੰਡਾ ...

ਪੂਰੀ ਖ਼ਬਰ »

ਲਾਕਡਾਊਨ ਖ਼ਿਲਾਫ਼ 'ਬਗ਼ਾਵਤ', ਅੱਜ ਹੋਣਗੇ ਪ੍ਰਸ਼ਾਸਨ ਤੇ ਦੁਕਾਨਦਾਰ ਆਹਮੋ-ਸਾਹਮਣੇ

ਡੱਬਵਾਲੀ, 9 ਜੂਨ (ਇਕਬਾਲ ਸਿੰਘ ਸ਼ਾਂਤ)-ਪਿਛਲੇ ਦੋ ਦਿਨਾਂ ਤੋਂ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਲੌਕਡਾਊਨ ਖ਼ਿਲਾਫ਼ ਮਜਬੂਰੀ ਭਰੀ 'ਬਗ਼ਾਵਤ' ਨਾਲ ਆਹਾੜਾ ਲਾਉਣ ਲਈ ਪ੍ਰਸ਼ਾਸਨ ਵੀ ਆਹਮੋ-ਸਾਹਮਣੇ ਦੇ ਟਾਕਰੇ ਲਈ ਨਿਕਲ ਪਿਆ ਹੈ | ਪ੍ਰਸ਼ਾਸਨ ਨੇ ਐੱਸ.ਡੀ.ਐਮ. ਦੀ ਅਗਵਾਈ ...

ਪੂਰੀ ਖ਼ਬਰ »

ਗੁੰਮਸ਼ੁਦਾ ਬੱਚੇ ਪਿ੍ੰਸ ਦੇ ਵਾਰਿਸ ਦੀ ਭਾਲ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਥਾਣਾ ਰਾਮਾਂ ਮੰਡੀ ਦੀ ਪੁਲਿਸ ਵਲੋਂ ਇਕ ਗੁੰਮਸ਼ੁਦਾ ਬੱਚਾ ਜ਼ਿਲ੍ਹਾ ਬਾਲ ਭਲਾਈ ਕਮੇਟੀ ਬਠਿੰਡਾ ਸਾਹਮਣੇ ਪੇਸ਼ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕਹਿਤ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਕੈਪਟਨ ਸਰਕਾਰ- ਡੂਮਵਾਲੀ ਕਿਹਾ, ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਦੇ ਹਾਲਾਤ ਬਣੇ ਬਦ ਤੋਂ ਬਦਤਰ, ਨਹੀਂ ਮਿਲੀ ਕੋਈ ਸਹੂਲਤ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਚ ਕੋਰੋਨਾ ਮਹਾਂਮਾਰੀ ਕਰਕੇ ਸੈਂਕੜੇ ਵਿਅਕਤੀਆਂ ਦੀ ਮੌਤ ਹੋਈ, ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗਾ ਇਲਾਜ ਕਰਵਾਉਣਾ ਪਿਆ ਕਿਉਂਕਿ ਸਰਕਾਰ ਲੋਕਾਂ ਲਈ ਹਸਪਤਾਲ ਵਿਚ ਕੋਈ ਪ੍ਰਬੰਧ ਨਹੀਂ ਕਰ ਸਕੀ, ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਖ਼ਜ਼ਾਨਾ ਮੰਤਰੀ ਤੇ ਉਨ੍ਹਾਂ ਦੀ ਟੀਮ ਨੂੰ ਸਵਾਲ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ਹਿਰ ਦੀਆਂ ਸਮੱਸਿਆਵਾਂ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਦੀ ਡਿਊਟੀ ਬਣਦੀ ਹੈ ਕਿ ਉਹ ਜਿੱਤੇ ਹੋਏ ਵਿਧਾਇਕ ਨੂੰ ਸਵਾਲ ਕਰੇ ਅਤੇ ਵਿਧਾਇਕ ਦਾ ਫ਼ਰਜ਼ ਬਣਦਾ ਹੈ ਕਿ ਉਹ ਵਿਰੋਧੀ ਧਿਰਾਂ ਵਲੋਂ ਉਠਾਈਆਂ ਜਾਂਦੀਆਂ ...

ਪੂਰੀ ਖ਼ਬਰ »

ਜੈਜੀਤ ਸਿੰਘ ਜੌਹਲ ਨੇ ਸਰੂਪ ਚੰਦ ਸਿੰਗਲਾ ਨੂੰ ਦੋਸ਼ ਲਾਉਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਦੀ ਦਿੱਤੀ ਨਸੀਹਤ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀਨੀਅਰ ਕਾਂਗਰਸੀ ਆਗੂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਅੱਜ ਇਥੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX