ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  22 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  57 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਕਾਂਗਰਸ ਨੇ ਵੱਖ-ਵੱਖ ਪੈਟਰੋਲ ਪੰਪਾਂ 'ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਦੇਸ਼ 'ਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਨਾਲ ਹਾਹਾਕਾਰ ਮਚੀ ਹੋਈ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ ਅਤੇ ਸੱਤਾ ਦੇ ਸੁੱਖ 'ਚ ਉਹ ਜਨਤਾ ਦੀਆਂ ਸਮੱਸਿਆਵਾਂ ਨੂੰ ਗੰਭਰੀਤਾ ਨਾਲ ਲੈਣਾ ਜ਼ਰੂਰੀ ਨਹੀਂ ਸਮਝ ਰਹੀ ਜਿਸ ਦੇ ਚੱਲਦਿਆਂ ਆਮ ਲੋਕਾਂ ਦਾ ਜੀਊਣਾ ਬੇਹਾਲ ਹੋ ਗਿਆ ਹੈ ਅਤੇ ਇਨ੍ਹਾਂ ਦੀਆਂ ਕੀਮਤਾਂ ਵੱਧਣ ਨਾਲ ਮਹਿੰਗਾਈ ਸੱਤਵੇਂ ਆਸਮਾਨ 'ਤੇ ਪਹੁੰਚ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਕੇਂਦਰ ਸਰਕਾਰ ਦੇ ਖ਼ਿਲਾਫ਼ ਵੱਖ-ਵੱਖ ਪੈਟਰੋਲ ਪੰਪਾਂ 'ਤੇ ਰੋਸ਼ ਪ੍ਰਦਰਸ਼ਨ ਕਰਨ ਦੌਰਾਨ ਕੀਤਾ | ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸ਼ਰਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਲਈਆਂ ਹਨ ਜਿਸ ਦਾ ਸਭ ਤੋਂ ਵੱਡਾ ਪ੍ਰਮਾਣ ਰੋਜ਼ਾਨਾ ਵੱਧ ਰਹੀ ਤੇਲ ਅਤੇ ਗੈਸ ਦੀਆਂ ਕੀਮਤਾਂ ਹੈ | ਮੋਦੀ ਸਰਕਾਰ ਗਰੀਬਾਂ ਦੇ ਉਥਾਨ ਦੇ ਲਈ ਨਹੀਂ ਬਲਕਿ ਗਰੀਬ ਮਾਰੂ ਨੀਤੀਆਂ 'ਤੇ ਕੰਮ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਲੋਕ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਯਾਦ ਕਰਨ ਲੱਗੇ ਹੈ ਜਦੋਂ ਤੇਲ ਅਤੇ ਰਸੋਈ ਗੈਸ ਦੀ ਕੀਮਤ ਆਮ ਲੋਕਾਂ ਦੇ ਬਜਟ 'ਚ ਸੀ | ਇਸ ਮੌਕੇ ਬੀ.ਸੀ. ਆਯੋਗ ਪੰਜਾਬ ਦੇ ਚੇਅਰਮੈਨ ਸਰਵਨ ਸਿੰਘ, ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਮੇਅਰ ਸੁਰਿੰਦਰ ਕੁਮਾਰ, ਪ੍ਰਧਾਨ ਹਰੀਸ਼ ਆਨੰਦ, ਮੁੱਖ ਸਕੱਤਰ ਇੰਚਾਰਜ ਰਜਨੀਸ਼ ਟੰਡਨ ਆਦਿ ਨੇ ਵੀ ਕੇਂਦਰ ਸਰਕਾਰ ਦੇ ਖ਼ਿਲਾਫ਼ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਦੇ ਲੋਕਾਂ ਦੀ ਦੁਰਦਸ਼ਾ ਦਿਖਾਈ ਨਹੀਂ ਦੇ ਰਹੀ ਅਤੇ ਉਹ ਕੰਨਾਂ 'ਚ ਉਗਲੀਆਂ ਪਾ ਕੇ ਅਤੇ ਅੱਖਾਂ ਬੰਦ ਕਰਕੇ ਦੇਸ਼ ਨੂੰ ਬਰਬਾਦੀ ਵੱਲ ਲੈ ਜਾ ਰਹੀ ਹੈ | ਇਸ ਮੌਕੇ ਸ਼ਹਿਰੀ ਪ੍ਰਧਾਨ ਮੁਕੇਸ਼ ਡਾਬਰ, ਡਿਪਟੀ ਮੇਅਰ ਰਣਜੀਤਾ ਚੌਧਰੀ, ਕੌਂਸਲਰ ਰਜਨੀ ਡਡਵਾਲ, ਕੌਂਸਲਰ ਅਸ਼ੋਕ ਮੇਹਰਾ, ਪਰਮਜੀਤ ਕੌਰ, ਕ੍ਰਿਸ਼ਨ ਕੁਮਾਰ ਕੋਹਲੀ, ਕੌਂਸਲਰ ਮੀਨਾ ਸ਼ਰਮਾ, ਕੌਂਸਲਰ ਮੋਹਿਤ ਸੈਣੀ, ਸਤਵੰਤ ਸਿੰਘ ਸੈਣੀ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ, ਕੌਂਸਲਰ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ |
ਮੁਕੇਰੀਆਂ, (ਰਾਮਗੜ੍ਹੀਆ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਮਿਨਹਾਸ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਮਿਤ ਡਡਵਾਲ ਅਤੇ ਰਣਯੋਧ ਸਿੰਘ ਕੁੱਕੂ ਸੀਨੀਅਰ ਕਾਂਗਰਸੀ ਆਗੂਆਂ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਮੁਕੇਰੀਆਂ-ਤਲਵਾੜਾ ਰੋਡ 'ਤੇ ਅਰਥੀ ਫੂਕ ਮੁਜਾਹਰਾ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਨਾਲ ਕਿਰਾਏ ਭਾੜੇ ਵਿਚ ਵੀ ਭਾਰੀ ਵਾਧਾ ਹੋਇਆ ਹੈ ਅਤੇ ਇਸ ਕਾਰਨ ਮਹਿੰਗਾਈ ਆਸਮਾਨ ਛੂਹ ਰਹੀ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਕੇਂਦਰ ਨੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਦੇਸ਼ ਦੀ ਜਨਤਾ ਦਾ ਕਚੂੰਬਰ ਕੱਢ ਦਿੱਤਾ ਹੈ | ਇਸ ਮੌਕੇ ਐਮ.ਸੀ. ਰਣਜੋਧ ਸਿੰਘ ਕੁੱਕੂ, ਸੰਦੀਪ ਕੁਮਾਰ ਟਿੰਮਾ, ਸ਼ਾਮ ਸਿੰਘ ਸ਼ਾਮਾ, ਕਸ਼ਮੀਰ ਸਿੰਘ, ਸਰਪੰਚ ਜਸਵੰਤ ਸਿੰਘ ਪੋਤੇ, ਨਰਿੰਦਰਪਾਲ, ਮਨਜੀਤ ਸਿੰਘ, ਰਿਸ਼ੀ ਸ਼ਰਮਾ, ਪ੍ਰਵੀਨ ਸ਼ਰਮਾ ਆਦਿ ਹਾਜ਼ਰ ਸਨ |
ਦਸੂਹਾ, (ਭੁੱਲਰ)- ਅੱਜ ਦਸੂਹਾ ਵਿਖੇ ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਵਲੋਂ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਪਰਮਿੰਦਰ ਕੁਮਾਰ ਬਿੱਟੂ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਕੌਂਸਲਰ ਭੁਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ, ਸੁੱਚਾ ਸਿੰਘ ਲੂਫਾ ਪ੍ਰਧਾਨ ਨਗਰ ਕੌਂਸਲ ਦਸੂਹਾ, ਸੋਹਣ ਲਾਲ ਪਰਾਸ਼ਰ, ਵਾਈਸ ਪ੍ਰਧਾਨ ਅਨਿਲ ਕੁਮਾਰ ਬੰਟੀ, ਨਰਿੰਦਰ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ ਤੇ ਹੋਰ ਆਗੂਆਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਅਥਾਹ ਵਾਧਾ ਕਰਕੇ ਲੋਕਾਂ ਦਾ ਕਚੂਮਰ ਕੱਢਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ | ਇਸ ਮੌਕੇ ਸੁਖਵਿੰਦਰ ਸਿੰਘ, ਮਾਸਟਰ ਗੁਰਮੀਤ ਲਾਲ, ਸਰਪੰਚ ਗੁਰਜੀਤ ਸਿੰਘ, ਰਜੇਸ਼, ਸੁਰਜੀਤ ਸਿੰਘ, ਗੁਰਮੀਤ ਸਿੰਘ, ਸਰਪੰਚ ਸੰਜੀਵ, ਝਿਰਮਲ ਸਿੰਘ ਬਾਜਵਾ, ਸਾਬੀ ਟੇਰਕਿਆਣਾ, ਸਤਪਾਲ ਸਿੰਘ ਕੱਲੋਵਾਲ ਆਦਿ ਹਾਜ਼ਰ ਸਨ |
ਚੱਬੇਵਾਲ, (ਥਿਆੜਾ)- ਕੇਂਦਰ ਸਰਕਾਰ ਵਲੋਂ ਨਿੱਤ ਦਿਨ ਪੇਟਰੌਲ ਅਤੇ ਡੀਜ਼ਲ ਦੀਆਂ ਬੇਤਹਾਸ਼ਾ ਵਧਾਈਆਂ ਜਾ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਵਲੋਂ ਆਪਣੇ ਸਮਰਥਕਾਂ ਨੂੰ ਨਾਲ ਲੈ ਕੇ ਬਾਹੋਵਾਲ ਦੇ ਰਿਲਾਇੰਸ ਦੇ ਪੰਪ ਅੱਗੇ ਰੋਸ ਪ©ਦਰਸ਼ਨ ਕੀਤਾ ਗਿਆ | ਇਸ ਮੌਕੇ ਡਾ. ਰਾਜ ਕੁਮਾਰ ਨੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ ਨੂੰ ਆਧਾਰ ਬਣਾ ਕੇ ਸੱਤਾ ਵਿਚ ਆਈ ਕੇਂਦਰ ਦੀ ਮੋਦੀ ਸਰਕਾਰ ਨੇ ਹਰ ਪੱਖੋਂ ਮਹਿੰਗਾਈ ਝੱਲ ਰਹੀ ਜਨਤਾ ਨੂੰ ਪੈਟਰੋਲ 100 ਤੋਂ ਪਾਰ ਅਤੇ ਡੀਜ਼ਲ 90 ਦੇ ਨੇੜੇ ਕਰਕੇ ਅੱਛੇ ਦਿਨਾਂ ਦਾ ਤੋਹਫ਼ਾ ਦਿੱਤਾ ਹੈ ਜੋ ਕਿ ਅਤਿ ਨਿੰਦਣਯੋਗ ਹੈ | ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ. ਜਤਿੰਦਰ ਕੁਮਾਰ, ਡਾਇਰੈਕਟਰ ਸ਼ਿਵਰੰਜਨ ਸਿੰਘ ਰੋਮੀ, ਗਗਨਦੀਪ ਚਾਣਥੂ ਬ©ਾਹਮਣਾਂ ਮੈਂਬਰ ਜ਼ਿਲ੍ਹਾ ਪ©ੀਸ਼ਦ, ਸੰਮਤੀ ਮੈਂਬਰ ਚਿਰੰਜੀ ਲਾਲ ਬਿਹਾਲਾ, ਰਣਜੀਤ ਸਿੰਘ ਬੈਂਸ ਲਹਿਲੀ ਕਲਾਂ, ਅਮਨਦੀਪ ਸਰਪੰਚ ਕੰਮੋਵਾਲ, ਸਰਪੰਚ ਰਾਜੂ ਸਿੰਘਪੁਰੀਆ ਆਦਿ ਹਾਜ਼ਰ ਸਨ |
ਹਰਿਆਣਾ, (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਵਿਖੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਦੇ ਮੱਦੇਨਜ਼ਰ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਇਕਬਾਲ ਸਿੰਘ ਪ੍ਰਧਾਨ ਨਗਰ ਕੌਂਸਲ ਹਰਿਆਣਾ ਵਿਖੇ ਧਰਨਾ ਦਿੱਤਾ | ਇਸ ਮੌਕੇ ਇਕਬਾਲ ਸਿੰਘ ਨੇ ਕਿਹਾ ਕਿ ਜਦ ਦੀ ਭਾਜਪਾ ਨੇ ਕੇਂਦਰ ਸਰਕਾਰ 'ਤੇ ਕਾਬਜ਼ ਹੋਈ ਹੈ ਉਸੇ ਦਿਨ ਤੋਂ ਇਸ ਨੇ ਸਰਮਾਏਦਾਰੀ ਨੂੰ ਹੋਰ ਲਾਭ ਦੇਣ ਹਰ ਵਸਤੂ ਦੇ ਭਾਅ ਵਧਾਏ ਹਨ, ਜਿਸ ਨਾਲ ਗਰੀਬ ਲੋਕਾਂ ਦਾ ਗਲਾ ਕੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਅੰਦਰ ਲੋਕ ਭਾਜਪਾ ਤੋਂ ਤੰਗ ਹੋ ਚੁਕੇ ਹਨ ਤੇ ਹੁਣ ਇਨ੍ਹਾਂ ਨੂੰ ਕੇਂਦਰ ਦੀ ਸੱਤਾ ਤੋਂ ਚੱਲਦਾ ਕਰਨ ਲਈ ਮਨ ਬਣਾ ਚੁੱਕਾ ਹਨ | ਇਸ ਮੌਕੇ ਧਰਨਾਕਾਰੀਆਂ ਨੇ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਗੁਰਦੇਵ ਕੌਰ ਉਪ ਪ੍ਰਧਾਨ ਨਗਰ ਕੌਂਸਲ, ਐਮ.ਸੀ. ਰਜਨੀ ਹਰਿਆਣਾ, ਹਿਮਾਂਸ਼ੂ ਕੌਸ਼ਲ, ਕੁਲਦੀਪ ਸ਼ਰਮਾ, ਠੇਕੇਦਾਰ ਹੈਪੀ, ਸੁਰਿੰਦਰਪਾਲ ਸਿੰਘ ਸੋਢੀ, ਗੁਰਦਰਸ਼ਨ ਸਿੰਘ ਬਿੱਟੂ ਸੋਢੀ, ਮੁਨੀਸ਼ ਕੌਸ਼ਲ, ਦੀਪਕ ਕੁਮਾਰ, ਆਕਾਸ਼ ਕੁਮਾਰ ਆਦਿ ਹਾਜ਼ਰ ਸਨ |
ਹਰਿਆਣਾ, (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਵਲੋਂ ਦਿਨੋਂ ਦਿਨ ਡੀਜ਼ਲ ਤੇ ਪੈਟਰੋਲ ਦੇ ਰੇਟ ਵਧਾਏ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਦਾ ਜਿਊਣਾ ਮੁਹਾਲ ਹੋ ਚੁੱਕਾ ਹੈ, ਜਿਸ ਦੇ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਵਲੋਂ ਭੂੰਗਾ ਪੈਟਰੋਲ ਪੰਪ 'ਤੇ ਬਲਾਕ ਪੱਧਰੀ ਧਰਨਾ ਚੇਅਰਮੈਨ ਜਸਪਾਲ ਸਿੰਘ ਪੰਡੋਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਦਿੱਤਾ ਗਿਆ | ਇਸ ਮੌਕੇ ਜਸਪਾਲ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿਨੋਂ ਦਿਨ ਹਰ ਵਸਤੂ 'ਚ ਵਾਧਾ ਕੀਤਾ ਜਾ ਰਿਹਾ ਹੈ ਤੇ ਅੱਜ ਪੈਟਰੋਲ ਤੇ ਡੀਜ਼ਲ ਦੇ ਭਾਅ ਅਸਮਾਨੀ ਚੜ੍ਹ ਚੁੱਕੇ ਹਨ | ਇਸ ਧਰਨੇ 'ਚ ਮਾ: ਹਰਪ੍ਰੇਮ ਵਸ਼ਿਸ਼ਟ ਬਲਾਕ ਪ੍ਰਧਾਨ, ਮਨਿੰਦਰ ਸਿੰਘ ਟਿੰਮੀ ਸ਼ਾਹੀ ਉਪ ਪ੍ਰਧਾਨ ਬਲਾਕ, ਵਿਸ਼ਨੂੰ ਤਿਵਾੜੀ ਸੰਮਤੀ ਮੈਂਬਰ, ਕਾ: ਭੁਪਿੰਦਰ ਸਿੰਘ, ਧਰਮਿੰਦਰ ਘੁੱਗੀ, ਸੰਤੋਖ ਸਿੰਘ, ਸਰਪੰਚ ਮੁਨਸ਼ੀ ਰਾਮ ਕੋਟਲੀ, ਸਰਪੰਚ ਜਸਵਿੰਦਰ ਸਿੰਘ ਡੱਲੇਵਾਲ, ਸਰਪੰਚ ਪ੍ਰਕਾਸ਼ ਸਿੰਘ ਕੁਤਬਪੁਰ, ਮਾ: ਜਸਵੀਰ ਸਿੰਘ ਵਾਲੀਆ, ਲਾਡੀ ਧਨੋਆ, ਨੰ: ਮਿੱਕੀ ਕੁਤਬਪੁਰ, ਸਿਲੰਦਰ ਸਿੰਘ, ਰਕੇਸ਼ ਕੁਮਾਰ, ਸਾਹਿਬ ਸਿੰਘ ਸਾਬੀ, ਬਿੱਲਾ ਅੱਭੋਵਾਲ ਤੇ ਹੋਰ ਹਾਜ਼ਰ ਸਨ |
ਬੁੱਲ੍ਹੋਵਾਲ, (ਲੁਗਾਣਾ)- ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹਰ ਰੋਜ ਕੀਤੇ ਜਾ ਰਹੇ ਅਥਾਹ ਵਾਧੇ ਦੇ ਵਿਰੋਧ ਵਿਚ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆਂ ਦੇ ਨਿਰਦੇਸ਼ਾਂ ਅਨੁਸਾਰ ਹਲਕੇ ਦੇ ਕਾਂਗਰਸੀ ਵਰਕਰਾਂ ਵਲੋਂ ਪਿੰਡ ਦਾਲਮਵਾਲ ਵਿਖੇ ਪੈਟਰੋਲ ਪੰਪ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਾਂਗਰਸੀ ਵਰਕਰਾਂ ਰੋਸ ਪ੍ਰਗਟਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਰੋਸ ਧਰਨੇ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਸੌਰਭ ਪਵਨ ਆਦੀਆ ਨੇ ਕਿਹਾ ਕਿ ਕਾਰਪੋਰੇਟ ਘਰਾਣਿਆ ਦਾ ਘਰ ਭਰ ਰਹੀ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀ ਖੇਤੀ ਬਾੜੀ ਤੇ ਕਾਰਖ਼ਾਨਿਆਂ ਵਿਚ ਵਰਤੋ ਆਉਣ ਵਾਲੇ ਡੀਜ਼ਲ ਨੂੰ ਪੈਟਰੋਲ ਦੀਆਂ ਕੀਮਤਾਂ ਦੇ ਬਰਾਬਰ ਕਰਕੇ ਅੰਤਾਂ ਦੀ ਮਹਿੰਗਾਈ ਨਾਲ ਦੇਸ਼ ਦੀ ਜੰਤਾਂ ਦਾ ਕਚੂਮਰ ਕੱਢ ਕੇ ਫ਼ਾਕੇ ਕੱਟਣ ਲਈ ਮਜਬੂਰ ਕਰ ਦਿੱਤਾ ਹੈ | ਇਸ ਮੌਕੇ ਸੌਰਵ ਆਦੀਆ ਨਾਲ ਗੁਰਮਿੰਦਰ ਸਿੰਘ ਪ੍ਰਧਾਨ ਬਲਾਕ ਹੁਸ਼ਿਆਰਪੁਰ-1, ਸਾਬਕਾ ਹੈੱਡ ਸੀਤਲ ਸਿੰਘ, ਦਲਵੀਰ ਕੌਰ, ਨੀਤੂ ਰਾਣੀ ਵਾਈਸ ਚੇਅਰਪਰਸਨ, ਹਰਵਿੰਦਰ ਕੌਰ ਜਨਰਲ ਸਕੱਤਰ, ਨੀਲਮ ਕੁਮਾਰੀ ਜਨਰਲ ਸਕੱਤਰ ਆਦਿ ਹਾਜ਼ਰ ਸਨ |
ਹਾਜੀਪੁਰ, (ਜੋਗਿੰਦਰ ਸਿੰਘ)-ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋਂ-ਦਿਨ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਅੱਜ ਕਸਬਾ ਹਾਜੀਪੁਰ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਬਲਾਕ ਕਾਂਗਰਸ ਦੇ ਐਕਟਿੰਗ ਪ੍ਰਧਾਨ ਕਿਸ਼ੋਰ ਕੁਮਾਰ ਦੀ ਅਗਵਾਈ ਹੇਠ ਹਾਜੀਪੁਰ-ਤਲਵਾੜਾ ਸੜਕ 'ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨ ਕਿਸ਼ੋਰ ਕੁਮਾਰ ਨੇ ਕਿਹਾ ਕਿ ਤੇਲ ਦੀਆਂ ਹਰ ਰੋਜ਼ ਵਧ ਰਹੀਆਂ ਕੀਮਤਾਂ ਨਾਲ ਪੂਰੇ ਦੇਸ਼ ਵਿਚ ਹਾਹਾਕਾਰ ਮਚੀ ਹੋਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ | ਇਸ ਮੌਕੇ ਯੂਥ ਕਾਂਗਰਸ ਪ੍ਰਧਾਨ ਰਜਨੀਸ਼ ਮਿਨਹਾਸ, ਸੁਧੀਰ ਠਾਕੁਰ ਹੈਪੀ, ਜੋਗਿੰਦਰ ਸਿੰਘ, ਰਮਨ ਕੁਮਾਰ, ਕਪਿਲ ਕੁਮਾਰ, ਬਿਸ਼ਨ ਦਾਸ, ਜਟਮਲ ਸਰਪੰਚ ਨਾਮ ਨਗਰ, ਘਨਿਸ਼ਾਮ ਸਰਪੰਚ ਲਦਿਆੜ, ਰਾਏ ਸਿੰਘ ਸਧਾਣੂ, ਰਜਿੰਦਰ ਫ਼ੌਜੀ, ਸੰਦੀਪ ਸੋਨੀ ਆਦਿ ਹਾਜ਼ਰ ਸਨ |

ਡੀ. ਸੀ. ਵਲੋਂ ਕੋਵਿਡ ਦੌਰਾਨ ਵਧੀਆ ਸੇਵਾਵਾਂ ਲਈ ਡਰੱਗ ਇੰਸ: ਪਰਮਿੰਦਰ ਸਿੰਘ ਤੇ ਜੀ.ਐਮ. ਅਰੁਣ ਕੁਮਾਰ ਸਨਮਾਨਿਤ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਕੋਵਿਡ ਮਹਾਂਮਾਰੀ ਦੇ ਮੁਸ਼ਕਿਲ ਦੌਰ ਵਿਚ ਜ਼ਿਲ੍ਹੇ ਵਿਚ ਆਕਸੀਜਨ ਦੀ ਨਿਰਵਿਘਨ ਅਤੇ ਸੁਚਾਰੂ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਉਦਯੋਗ ਕੇਂਦਰ ਦੇ ਜੀ.ਐਮ ...

ਪੂਰੀ ਖ਼ਬਰ »

ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ-ਵਿਰਦੀ

ਦਸੂਹਾ, 11 ਜੂਨ (ਭੁੱਲਰ)- ਪੰਜਾਬ 'ਚ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ | ਇਸ ਗੱਲ ਦਾ ਪ੍ਰਗਟਾਵਾ ਕਮਲਦੀਪ ਸਿੰਘ ਬੇਦੀ ਸਰਕਲ ਇੰਚਾਰਜ ਆਮ ਆਦਮੀ ਪਾਰਟੀ ਦਸੂਹਾ ਨੇ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦੀ ਮੌਤ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)- ਮੋਟਰਸਾਈਕਲ 'ਤੇ ਜਾ ਰਹੇ ਬਜੁਰਗ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਥਾਣਾ ਹਰਿਆਣਾ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਖ਼ਾਨਪੁਰ ਦੇ ਵਾਸੀ ਗੁਰਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਹਰਾਉਣ ਦਾ ਸੁਪਨਾ ਨਹੀਂ ਹੋਵੇਗਾ ਪੂਰਾ- ਖੁਣ ਖੁਣ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ...

ਪੂਰੀ ਖ਼ਬਰ »

2022 'ਚ ਆਮ ਆਦਮੀ ਪਾਰਟੀ ਦੀ ਸੂਬੇ 'ਚ ਸਰਕਾਰ ਬਣਨੀ ਤੈਅ-ਆਗੂ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਵਲੋਂ ਬਣਾਏ ਗਏ ਹਲਕਾ ਇੰਚਾਰਜਾਂ ਦਾ ਸਨਮਾਨ ਕਰਨ ਲਈ ਇੱਕ ਸਾਦਾ ਸਮਾਗਮ ਪਾਰਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਕੀਤਾ ਗਿਆ ਜਿਸ 'ਚ ਵਿਸ਼ੇਸ਼ ਤੋਰ 'ਤੇ ਹਰਮਿੰਦਰ ਸਿੰਘ ਬਖ਼ਸ਼ੀ ਅਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਤਿਆਰ-ਅਪਨੀਤ ਰਿਆਤ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਬਰਸਾਤਾਂ ਦੇ ਕਾਰਨ ਸੰਭਾਵੀ ਹੜ੍ਹ ਤੋਂ ਨਿਪਟਣ ਦੇ ਲਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਕੰਢੀ ਖੇਤਰ ਦੀਆਂ ਵਿਭਿੰਨਤਵਾਂ ਅਤੇ ਵਿਲੱਖਣਤਾਵਾਂ ਸਬੰਧੀ ਵੈਬੀਨਾਰ ਕਰਵਾਇਆ

ਗੜ੍ਹਸ਼ੰਕਰ, 11 ਜੂਨ (ਧਾਲੀਵਾਲ)- ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਪੰਜਾਬੀ ਸੱਥ ਲਾਂਬੜਾ ਵਲੋਂ ਕੰਢੀ ਪਹਾੜੀ ਸੱਥ ਨਰੰਗਪੁਰ ਅਤੇ ਨੌਜਵਾਨ ਪੰਜਾਬੀ ਸੱਥ ਚੰਡੀਗੜ੍ਹ ਦੇ ਸਹਿਯੋਗ ਨਾਲ ਚੜ੍ਹਦੇ ਪੰਜਾਬ ਦੇ ਪੰਜ ਜ਼ਿਲਿ੍ਹਆਂ ਦੇ 543 ਪਿੰਡਾਂ ਅਧੀਨ ਆਉਂਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲਾ ਪਾਊਡਰ ਬਰਾਮਦ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)- ਥਾਣਾ ਮੇਹਟੀਆਣਾ ਦੀ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲਾ ਪਾਊਡਰ ਬਰਾਮਦ ਕਰਕੇ ਔਰਤ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਮੇਹਟੀਆਣਾ ਪੁਲਿਸ ਨੇ 113 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਵਿਜੇ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਨਕਦੀ ਚੋਰੀ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)- ਪੈਟਰੋਲ ਪੰਪ ਤੋਂ ਨਕਦੀ ਚੋਰੀ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਸੈਲਾ ਖੁਰਦ ਦੇ ਵਾਸੀ ਜਸਕਰਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਰਾਤ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਵਿਅਕਤੀ ਦੀ ਮੌਤ

ਚੱਬੇਵਾਲ, 11 ਜੂਨ (ਥਿਆੜਾ)- ਅੱਡਾ ਬਾਹੋਵਾਲ ਦੇ ਨਜ਼ਦੀਕ ਵਾਪਰੀ ਸੜਕ ਦੁਰਘਟਨਾ ਵਿਚ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਕੇ ਇੱਕ ਸਾਈਕਲ ਸਵਾਰ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ਸਵਾ ਕੁ 7 ਵਜੇ ਇੱਕ ਸਾਈਕਲ ਸਵਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 70 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 70 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 27791 ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 940 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੈਦੀ ਪਤੀ ਨੂੰ ਮੋਬਾਇਲ ਦੇਣ 'ਤੇ ਮਾਮਲਾ ਦਰਜ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)- ਹਸਪਤਾਲ 'ਚ ਸਿਹਤ ਦੀ ਜਾਂਚ ਕਰਵਾਉਣ ਆਏ ਕੈਦੀ ਨੂੰ ਮੋਬਾਇਲ ਦੇਣ ਦੇ ਦੋਸ਼ 'ਚ ਇੱਕ ਔਰਤ ਸਮੇਤ ਦੋ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ 'ਚ ਤੈਨਾਤ ਸਹਾਇਕ ਸੁਪਰਡੈਂਟ ਦੇਸ ਸਿੰਘ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਸਰਕਾਰ ਪੂਰੀ ਤਰ੍ਹਾਂ ਨਕਾਰਾ ਸਾਬਤ ਹੋਈ-ਰਸੂਲਪੁਰ

ਟਾਂਡਾ ਉੜਮੁੜ, 11 ਜੂਨ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਹਰਸੀ ਵਿਖੇ ਸ. ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਉੜਮੁੜ ਦੀ ਅਗਵਾਈ 'ਚ ਇੱਕ ਮੀਟਿੰਗ ਹੋਈ | ਆਪਣੇ ਸੰਬੋਧਨ ਵਿਚ ਰਸੂਲਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਆਮ ਲੋਕਾਂ ਨੂੰ ਕੋਰੋਨਾ ...

ਪੂਰੀ ਖ਼ਬਰ »

ਡੈਮੋਕਰੇਟਿਕ ਟੀਚਰਜ਼ ਫੈਡਰੇਸ਼ਨ ਬਲਾਕ ਟਾਂਡਾ ਦੀ ਇਕਾਈ ਦਾ ਗਠਨ

ਟਾਂਡਾ ਉੜਮੁੜ, 10 ਜੂਨ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਦੇ ਸਮੂਹ ਵਰਗਾਂ ਦੇ ਅਧਿਆਪਕਾਂ ਦੀ ਇਕ ਮੀਟਿੰਗ ਸ਼ਿਮਲਾ ਪਹਾੜੀ ਟਾਂਡਾ ਵਿਖੇ ਹੋਈ, ਜਿਸ ਵਿਚ ਅਧਿਆਪਕ ਵਰਗ ਨੂੰ ਦਰਪੇਸ਼ ਚੁਣੌਤੀਆਂ ਉਤੇ ਚਰਚਾ ਕੀਤੀ ਗਈ | ਮੀ ਟਿੰਗ ਵਿਚ ਹਾਜ਼ਰ ਅਧਿਆਪਕ ਸਾਥੀਆਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਚੱਬੇਵਾਲ, 11 ਜੂਨ (ਥਿਆੜਾ)-ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ ਤੇ ਸਥਿਤ ਪਿੰਡ ਹੰਦੋਵਾਲ ਦੇ ਚੋਅ ਦੇ ਪੁਲ ਦੇ ਨਜਦੀਕ ਦੇਰ ਸ਼ਾਮ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਰਾਮ ਆਸਰਾ (65) ਪੁੱਤਰ ਗੋਪਾਲ ਦਾਸ ਵਾਸੀ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਦੇ ਦੋਸ਼ 'ਚ 2 ਮਾਮਲੇ ਦਰਜ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਧੋਖਾਧੜੀ ਦੇ ਦੋਸ਼ 'ਚ ਦੋ ਮਾਮਲੇ ਦਰਜ ਕਰ ਤਿੰਨ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਜਸਵਿੰਦਰ ਸਿੰਘ ਵਾਸੀ ਵਾਸੀ ਬੱਸੀ ਕਲਾਂ ਚੱਬੇਵਾਲ ਦੀ ਪੁਲਿਸ ਨੂੰ ਦੱਸਿਆ ਕਿ ਉਸ ਨੂੰ ...

ਪੂਰੀ ਖ਼ਬਰ »

ਪੰਜਾਬ ਪ੍ਰਧਾਨ ਯੂਥ ਅਕਾਲੀ ਦਲ ਬੰਟੀ ਰੋਮਾਣਾ ਨੇ ਸੋਨੂੰ ਟੇਰਕਿਆਣਾ ਦਾ ਕੀਤਾ ਸਨਮਾਨ

ਦਸੂਹਾ, 11 ਜੂਨ (ਕੌਸ਼ਲ)- ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦੀ ਉਸ ਵੇਲੇ ਵੱਡੀ ਹੌਸਲਾ ਅਫ਼ਜ਼ਾਈ ਹੋਈ, ਜਿਸ ਵੇਲੇ ਪੰਜਾਬ ਪ੍ਰਧਾਨ ਯੂਥ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ...

ਪੂਰੀ ਖ਼ਬਰ »

ਨਿਮਾਣਾ ਤੇ ਅਧਿਆਪਕ ਆਗੂ ਕਮਲਦੀਪ ਨੂੰ ਸਦਮਾ, ਪਿਤਾ ਦਾ ਦਿਹਾਂਤ

ਹਰਿਆਣਾ, 11 ਜੂਨ (ਹਰਮੇਲ ਸਿੰਘ ਖੱਖ)-ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਦੀ ਇਕਾਈ ਭੂੰਗਾ ਦੇ ਪ੍ਰਧਾਨ ਕਮਲਦੀਪ ਸਿੰਘ ਤੇ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਫਾੳਾੂਡਰ, ਸਕੱਤਰ, ਪੱਤਰਕਾਰ ਵਰਿੰਦਰ ਸਿੰਘ ਨਿਮਾਣਾ ਦੇ ਪਿਤਾ ਪ੍ਰੀਤਮ ਸਿੰਘ ਦੇ ਅਕਾਲ ਚਲਾਣੇ 'ਤੇ ...

ਪੂਰੀ ਖ਼ਬਰ »

ਭਾਜਪਾ ਦਾ ਜ਼ੋਨ ਪ੍ਰਧਾਨ ਸਾਥੀਆਂ ਸਮੇਤ ਸਰਬਜੋਤ ਸਾਬੀ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਿਲ

ਨੰਗਲ ਬਿਹਾਲਾਂ, 11 ਜੂਨ (ਵਿਨੋਦ ਮਹਾਜਨ)-ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਸਹੌੜਾ ਡਡਿਆਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਭਾਜਪਾ ਦੇ ਜੋਨ ਪ੍ਰਧਾਨ ਤੇ ਸਾਬਕਾ ਸਰਪੰਚ ਠਾਕੁਰ ਬਹਾਦਰ ਸਿੰਘ ਸੋਨੂੰ ਨੇ ਆਪਣੇ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਮੁੱਦੇ 'ਤੇ ਸੂਬਾ ਸਰਕਾਰ ਨੇ ਮੰਨੀਆਂ ਮੰਗਾਂ-ਕਨਫੈੱਡਰੇਸ਼ਨ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਲੰਬੇ ਸਮੇਂ ਤੋਂ ਚਲਦੇ ਆ ਰਹੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਮੁੱਦੇ 'ਤੇ ਚੱਲ ਰਹੇ ਵਿਵਾਦ ਨੂੰ ਵਿਰਾਮ ਲੱਗ ਗਿਆ ਹੈ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ 'ਚ ਉੱਚ ਪੱਧਰੀ ਮੀਟਿੰਗ ਕਨਫੈੱਡਰੇਸ਼ਨ ਆਫ਼ ...

ਪੂਰੀ ਖ਼ਬਰ »

ਬਿਨਾਂ ਆਈਲੈਟਸ ਤੋਂ ਯੂ.ਕੇ. ਦਾ ਸਟੱਡੀ ਵੀਜ਼ਾ ਹਾਸਿਲ ਕਰਨ ਲਈ ਯੂਨੀਕ ਐਜ਼ੂਕੇਸ਼ਨ ਅਬਰੌਡ ਨਾਲ ਸੰਪਰਕ ਕਰੋ-ਏ.ਕੇ. ਅਰੋੜਾ

ਗੜ੍ਹਸ਼ੰਕਰ, 11 ਜੂਨ (ਧਾਲੀਵਾਲ)- ਯੂਨੀਕ ਐਜ਼ੂਕੇਸ਼ਨ ਅਬਰੌਡ, ਨੇੜੇ ਬੱਸ ਸਟੈਂਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਏ.ਕੇ. ਅਰੋੜਾ ਨੇ ਦੱਸਿਆ ਕਿ ਯੂ.ਕੇ. ਵਲੋਂ ਬਿਨ੍ਹਾਂ ਆਈਲਟਸ ਤੋਂ ਸਟੱਡੀ ਵੀਜ਼ਾ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ ਤੇ ਜਿਹੜੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੱਕੀ ਦੀ ਫ਼ਸਲ ਨੂੰ ਹੋਰ ਉਤਸ਼ਾਹਿਤ ਕਰਨ ਲਈ ਦਿੱਤੀ ਜਾਵੇਗੀ ਸਬਸਿਡੀ-ਡਾ: ਵਿਨੇ ਕੁਮਾਰ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਸਕੀਮ ਤਹਿਤ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਮੱਕੀ ਦੇ ਹਾਈਬਿ੍ਡ ਬੀਜ, ਨਦੀਨ ਨਾਸ਼ਕ, ਕੀੜੇ ਮਾਰ ਅਤੇ ਜ਼ਿੰਕ 21 ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਭੂਲਪੁਰ 'ਚ ਸ਼ਹੀਦੀ ਸਮਾਗਮ ਭਲਕੇ

ਮਿਆਣੀ, 11 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸ਼ਹੀਦਾਂ ਸ੍ਰੀ ਗੁਰੂ ਅਰਜਨ ਦੇਵ ਜੀ ਭੂਲਪੁਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 13 ਜੂਨ ਦਿਨ ਐਤਵਾਰ ਨੂੰ ਬੜੀ ਸ਼ਰਧਾ ...

ਪੂਰੀ ਖ਼ਬਰ »

ਅਕਾਲੀ ਦਲ ਆਗਾਮੀ ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤੇਗਾ-ਠੰਡਲ

ਹੁਸ਼ਿਆਰਪੁਰ, 11 ਜੂਨ (ਨਰਿੰਦਰ ਸਿੰਘ ਬੱਡਲਾ) ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਵਿਚ ਰਹਿੰਦੀਆਂ ਪੰਜਾਬ ਦੀ ਤਰੱਕੀ 'ਤੇ ਲੋਕਾਂ ਦੇ ਭਲੇ ਲਈ ਅਨੇਕਾਂ ਬੇਮਿਸਾਲ ਕੰਮ ਕੀਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਸੂਬਾ ਜਨਰਲ ਸਕੱਤਰ ਸੋਹਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX