ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  24 minutes ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  47 minutes ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 1 hour ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 1 hour ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 1 hour ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 2 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 4 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 4 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 5 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 5 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਜਗਰਾਓਂ

ਰੋਜ਼ਾਨਾ ਵਧ ਰਹੀਆਂ ਤੇਲ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਜਗਰਾਉਂ, 11 ਜੂਨ (ਗੁਰਦੀਪ ਸਿੰਘ ਮਲਕ)- ਅੰਤਰਰਾਸ਼ਟਰੀ ਬਜ਼ਾਰ 'ਚ ਕੱਚੇ ਦੀਆਂ ਕੀਮਤਾਂ 'ਚ ਮੰਦੀ ਦੇ ਬਾਵਜੂਦ ਮੋਦੀ ਸਰਕਾਰ ਦੀ ਮਿਲੀਭੁਗਤ ਨਾਲ ਤੇਲ ਕੰਪਨੀ ਵਲੋਂ ਬੇਅਥਾਹ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਦੇਸ਼ ਦੀ ਜਨਤਾਂ ਦੀ ਖੁੱਲ੍ਹੇਆਮ ਲੁੱਟ ਕੀਤੀ ਜਾ ਰਹੀ ਹੈ | ਤੇਲ ਕੀਮਤਾਂ 'ਚ ਭਾਰੀ ਵਾਧੇ ਕਾਰਨ ਦੇਸ਼ ਅੰਦਰ ਮਹਿੰਗਾਈ ਸਾਰੀਆਂ ਹੱਦਾਂ-ਬੰਨੇ ਪਾਰ ਕਰ ਚੁੱਕੀ ਹੈ ਜਿਸ ਕਾਰਨ ਦੇਸ਼ ਦੀ ਜਨਤਾ ਭੁੱਖਮਰੀ ਨਾਲ ਜੂਝ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜਗਰਾਉਂ ਵਿਖੇ ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਕਾਂਗਰਸ ਵਲੋਂ ਰਿਲਾਇੰਸ ਪੈਟਰੋਲ ਪੰਪ ਸਾਹਮਣੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਨੇ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅੰਬਾਨੀ-ਅਡਾਨੀ ਸਮੇਤ ਅਮੀਰ ਘਰਾਣਿਆਂ ਦੀਆਂ ਤੇਲ ਕੰਪਨੀਆਂ ਨੂੰ ਲੋਕਾਂ ਨੂੰ ਲੁੱਟਣ ਦੀ ਪੂਰੀ ਅਜ਼ਾਦੀ ਦੇ ਰੱਖੀ ਹੈ | ਮੋਦੀ ਸਰਕਾਰ ਦੀ ਸ਼ਹਿ 'ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਸੜਕਾਂ 'ਤੇ ਬੈਠਾ ਸੰਘਰਸ਼ ਕਰ ਰਿਹਾ ਹੈ, ਜਿਨ੍ਹਾਂ ਨੂੰ ਫ਼ਸਲਾਂ ਦਾ ਵੀ ਪੂਰਾ ਮੁੱਲ ਨਹੀਂ ਦਿੱਤਾ ਜਾ ਰਿਹਾ | ਦੂਜੇ ਪਾਸੇ ਮੋਦੀ ਸਰਕਾਰ ਦੇ ਚਹੇਤੇ ਅਮੀਰ ਘਰਾਣੇ ਲੋਕਾਂ ਦੀ ਰੱਜ ਕੇ ਲੁੱਟ ਕਰ ਰਹੇ ਹਨ | ਇਸ ਰੋਸ ਪ੍ਰਦਰਸ਼ਨ 'ਚ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ, ਵਰਿੰਦਰ ਸਿੰਘ ਕਲੇਰ, ਕੌਂਸਲਰ ਜਗਜੀਤ ਸਿੰਘ ਜੱਗੀ, ਮਨੀ ਗਰਗ, ਕੌਂਸਲਰ ਜਰਨੈਲ ਸਿੰਘ ਲੋਹਟ, ਚੇਅਰਮੈਨ ਸੰਦੀਪ ਕੁਮਾਰ ਟਿੰਕਾ, ਬਲਵੀਰ ਸਿੰਘ ਨੱਥੋਵਾਲ, ਅਮਰਨਾਥ ਕਲਿਆਣ, ਹਿਮਾਂਸ਼ੂ ਮਲਿਕ ਸਮੇਤ ਹਲਕੇ ਦੇ ਅਨੇਕਾਂ ਕਾਂਗਰਸੀ ਵਰਕਰ ਹਾਜ਼ਰ ਸਨ |
ਰਾਏਕੋਟ, (ਸੁਸ਼ੀਲ)-ਕੁੱਲ ਹਿੰਦ ਕਾਂਗਰਸ ਦੇ ਸੱਦੇ 'ਤੇ ਅੱਜ ਰਾਏਕੋਟ ਕਾਂਗਰਸ ਇਕਾਈ ਵਲੋਂ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਕਾਮਿਲ ਬੋਪਾਰਾਏ ਦੀ ਸਰਪ੍ਰਸਤੀ ਹੇਠ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਸ਼ਹਿਰ ਦੇ ਸ. ਹਰੀ ਸਿੰਘ ਨਲਵਾ ਚੌਂਕ ਵਿਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਪ੍ਰਧਾਨ ਸੁਦਰਸ਼ਨ ਜੋਸ਼ੀ, ਮੁਹੰਮਦ ਇਮਰਾਨ ਖਾਨ, ਆਲ ਟ੍ਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪ੍ਰਵੀਨ ਅਗਰਵਾਲ, ਬਲਾਕ ਸੰਮਤੀ ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ, ਸਰਪੰਚ ਜਗਦੀਪ ਸਿੰਘ ਰੱਤੋਵਾਲ, ਕੇ.ਕੇ. ਸ਼ਰਮਾ, ਗਿਆਨੀ ਗੁਰਦਿਆਲ ਸਿੰਘ, ਸਰਪੰਚ ਨਿਰਭੈ ਸਿੰਘ, ਕੌਂਸਲਰ ਗੁਰਜੰਟ ਸਿੰਘ, ਨਰੈਣ ਦੱਤ, ਪ੍ਰਧਾਨ ਸੁਦਰਸ਼ਨ ਜੋਸ਼ੀ, ਕੌਂਸਲਰ ਕਮਲਜੀਤ ਵਰਮਾ, ਸੁਖਵਿੰਦਰ ਸਿੰਘ ਗਰੇਵਾਲ, ਗਿਆਨੀ ਗੁਰਦਿਆਲ ਸਿੰਘ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਜੋਗਿੰਦਰਪਾਲ ਜੱਗੀ ਮੱਕੜ, ਸੁਰਜੀਤ ਸਿੰਘ, ਬਲਜਿੰਦਰ ਸਿੰਘ ਗਰੇਵਾਲ, ਸੁਮਨਦੀਪ ਸਿੰਘ ਦੀਪਾ, ਸੁਖਵੀਰ ਸਿੰਘ ਰਾਏ, ਰਜਿੰਦਰ ਭੀਲ, ਨਰੈਣ ਦੱਤ, ਵਿਨੋਦ ਜੈਨ (ਪੁਜਾਰੀ ਫੀਡ), ਕੌਂਸਲਰ ਗੁਰਦਾਸ ਮਾਨ, ਸੁਖਪਾਲ ਸਿੰਘ ਗੋਂਦਵਾਲ, ਬਲਜੀਤ ਸਿੰਘ ਹਲਵਾਰਾ, ਸੰਦੀਪ ਸਿੰਘ ਸਿੱਧੂ, ਸਰਪੰਚ ਦਰਸ਼ਨ ਸਿੰਘ ਮਾਨ ਸਹਿਬਾਜਪੁਰਾ, ਸਰਪੰਚ ਰਛਪਾਲ ਸਿੰਘ ਸੀਲ੍ਹੋਆਣੀ, ਸਰਪੰਚ ਸਰਬਜੀਤ ਸਿੰਘ ਮੁਹੰਮਦਪੁਰਾ, ਸਰਪੰਚ ਕੇਵਲ ਸਿੰਘ ਜੌਹਲਾਂ, ਪੂਰਨ ਸਿੰਘ ਸਪਰਾ, ਛੋਟਾ ਸਿੰਘ ਤੁੰਗਾਹੇੜੀ, ਹਰਜੋਤ ਸਿੰਘ ਭੈਣੀ, ਹਰਪ੍ਰੀਤ ਸਿੰਘ ਐਤਿਆਣਾ, ਸਰਪੰਚ ਮੇਜਰ ਸਿੰਘ ਧੂਰਕੋਟ, ਸਤਨਾਮ ਸਿੰਘ ਸੱਤਾ ਤੋਂ ਇਲਾਵਾ ਹੋਰ ਕਈ ਪਿੰਡਾਂ ਦੇ ਪੰਚ ਸਰਪੰਚ ਵੀ ਸ਼ਾਮਿਲ ਸਨ |
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਲਗਾਇਆ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਜਗਮੋਹਨ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਸਿੱਧਵਾਂ ਕਲਾਂ, ਪ੍ਰਧਾਨ ਇੰਦਰਜੀਤ ਸਿੰਘ ਧਾਲੀਵਾਲ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਅਹੁਦੇਦਾਰ ਸਤਨਾਮ ਸਿੰਘ ਮੋਰਕਰੀਮਾਂ, ਨੰਬਰਦਾਰ ਮਾ: ਮਨਮੋਹਨ ਸਿੰਘ ਪੰਡੋਰੀ, ਮਾਸਟਰ ਜਸਦੇਵ ਸਿੰਘ ਲਲਤੋਂ, ਮਾਸਟਰ ਆਤਮਾ ਸਿੰਘ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਮਾਸਟਰ ਗੁਰਮਿੰਦਰ ਸਿੰਘ ਸੇਖੋਂ ਤੇ ਰਣਜੀਤ ਸਿੰਘ ਗੁੜੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮੁੱਢ ਤੋਂ ਹੀ ਕਾਰਪੋਰੇਟ ਘਰਾਣਿਆਂ ਦੇ ਪੱਖ ਵਿਚ ਫ਼ੈਸਲੇ ਲੈਂਦੀ ਆਈ ਹੈ, ਜਿਸ ਤਹਿਤ ਦੇਸ਼ ਦੀ ਸੰਪਤੀ ਨੂੰ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਦਿੱਤਾ ਜਾ ਰਿਹਾ ਹੈ ਤੇ ਨਾਲ ਹੀ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹੜੱਪਣ ਲਈ ਕਾਲੇ ਖੇਤੀ ਕਾਨੂੰਨ ਲਿਆ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਲੋਕ ਮਾਰੂ ਚਿਹਰਾ ਨੰਗਾ ਹੋ ਗਿਆ ਹੈ | ਇਸ ਮੌਕੇ ਗੁਰਚਰਨ ਸਿੰਘ ਇਟਲੀ, ਮੇਜਰ ਸਿੰਘ ਕੋਠੇ ਹਾਂਸ, ਬਲਵਿੰਦਰ ਸਿੰਘ ਹਾਂਸ, ਅਜੀਤ ਸਿੰਘ ਕੁਲਾਰ, ਪੰਚ ਚਮਕੌਰ ਸਿੰਘ ਕੁਲਾਰ, ਜਸਵੰਤ ਸਿੰਘ ਮਾਨ, ਸੁਖਜੀਵਨ ਸਿੰਘ, ਰਣਜੋਧ ਸਿੰਘ, ਸਿੰਦਰ ਸਿੰਘ, ਨਰਭਿੰਦਰ ਸਿੰਘ ਸਵੱਦੀ, ਹਰਬੰਸ ਸਿੰਘ ਧਾਲੀਵਾਲ ਆਦਿ ਵੱਡੀ ਗਿਣਤੀ ਵਿਚ ਕਿਸਾਨ ਵੀਰ ਹਾਜ਼ਰ ਸਨ |

ਕਾਮਾਗਾਟਾਮਾਰੂ ਕਮੇਟੀ ਵਲੋਂ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ

ਮੁੱਲਾਂਪੁਰ-ਦਾਖਾ, 11 ਜੂਨ (ਨਿਰਮਲ ਸਿੰਘ ਧਾਲੀਵਾਲ)- ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਐਡਵੋਕੇਟ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਮੇਂ ਪੰਜਾਬ ਭਰ 'ਚ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਜਾਰੀ ਹੱਕੀ ਘੋਲ ਦੀ ਡਟਵੀਂ ...

ਪੂਰੀ ਖ਼ਬਰ »

ਬੰਗਾਲ ਇੰਸਟੀਚਿਊਟ ਆਫ ਹੈਲਥ ਸਾਇੰਸ 'ਚ ਜੀ.ਐੱਨ.ਐੱਮ. ਦਾ ਨਤੀਜਾ ਸ਼ਾਨਦਾਰ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਬੰਗਾਲ ਇੰਸਟੀਚਿਊਟ ਆਫ ਹੈਲਥ ਸਾਇੰਸ ਰਾਏਕੋਟ ਦੇ ਜੀ.ਐੱਨ.ਐਮ ਭਾਗ-ਪਹਿਲਾ ਦੇ ਨਤੀਜੇ ਵਿਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਪਿ੍ੰਸੀਪਲ ਪਰਮਜੀਤ ਕੌਰ ਗਰੇਵਾਲ ਨੇ ਦੱਸਿਆ ਕਿ ਕਿਰਨਦੀਪ ਕੌਰ ਤੇ ਸੁਮਨ ਕੌਰ ਨੇ ਸਾਂਝੇ ਤੌਰ ...

ਪੂਰੀ ਖ਼ਬਰ »

ਬਲਾਕ ਸਿੱਧਵਾਂ ਬੇਟ ਦੇ ਕਿਸਾਨਾਂ ਨੇ 400 ਏਕੜ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੀ-ਮੰਡ

ਸਿੱਧਵਾਂ ਬੇਟ, 11 ਜੂਨ (ਜਸਵੰਤ ਸਿੰਘ ਸਲੇਮਪੁਰੀ)- ਦਿਨ-ਬ-ਦਿਨ ਧਰਤੀ ਹੇਠਲੇ ਪਾਣੀ ਦੇ ਜਾ ਰਹੇ ਨੀਂਵੇ ਪੱਧਰ ਨੂੰ ਰੋਕਣ ਲਈ ਬਲਾਕ ਖੇਤੀਬਾੜੀ ਵਿਭਾਗ ਸਿੱਧਵਾਂ ਬੇਟ ਦੇ ਵੱਖ-ਵੱਖ ਪਿੰਡਾਂ ਵਿਚ ਲੱਕੀ ਸੀਡਰ ਡਰਿੱਲ ਰਾਹੀਂ ਕਰੀਬ 400 ਏਕੜ ਰਕਬੇ ਵਿਚ ਕਿਸਾਨਾਂ ਨੂੰ ਝੋਨੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਸਹੌਲੀ ਤੇ ਬੱਬੀ ਨੂੰ ਲਿਆ ਰਿਮਾਂਡ 'ਤੇ

ਜਗਰਾਉਂ, 11 ਜੂਨ (ਜੋਗਿੰਦਰ ਸਿੰਘ)-ਦੋ ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਕਾਬੂ ਦਰਸ਼ਨ ਸਿੰਘ ਸਹੌਲੀ ਅਤੇ ਉਸਦੇ ਸਾਥੀ ਬਲਜਿੰਦਰ ਸਿੰਘ ਬੱਬੀ ਨੂੰ ਅੱਜ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ | ਜਿੱਥੋਂ ਰਾਏਕੋਟ ਦੀ ਪੁਲਿਸ ...

ਪੂਰੀ ਖ਼ਬਰ »

ਸ.ਸ.ਸ. ਟਾਹਲੀ ਸਾਹਿਬ ਸਕੂਲ ਦੇ ਵਿਦਿਆਰਥੀ ਨੇ ਵਜ਼ੀਫ਼ਾ ਪ੍ਰੀਖਿਆ ਕੀਤੀ ਪਾਸ

ਜੋਧਾਂ, 11 ਜੂਨ (ਗੁਰਵਿੰਦਰ ਸਿੰਘ ਹੈਪੀ)-ਬਲਾਕ ਪੱਖੋਵਾਲ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਟਾਹਲੀ ਸਾਹਿਬ ਸਕੂਲ ਰਤਨ ਦੇ ਵਿਦਿਆਰਥੀ ਨੇ ਹਰਜੋਤ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਯੋਜਿਤ ਵਜ਼ੀਫਾ ਪ੍ਰੀਖਿਆ (ਐੱਨ.ਐੱਮ.ਐੱਮ.ਐੱਸ.) ਪਾਸ ਕਰਕੇ ਰਤਨ ...

ਪੂਰੀ ਖ਼ਬਰ »

ਮੁਦਾਰਪੁਰਾ ਰਜਵਾਹੇ 'ਚ ਪਾੜ ਪੈਣ ਕਾਰਨ ਪਦੀਨੇ ਦੀ ਫ਼ਸਲ ਡੁੱਬੀ

ਸਿੱਧਵਾਂ ਬੇਟ, 11 ਜੂਨ (ਜਸਵੰਤ ਸਿੰਘ ਸਲੇਮਪੁਰੀ)- ਪਿੰਡ ਖੁਦਾਈਚੱਲ ਕੋਲੋਂ ਲੰਘਦੇ ਮੁਦਾਰਪੁਰਾ ਰਜਵਾਹਾ ਵਿਚ ਅਚਾਨਕ ਪਾੜ ਪੈਣ ਕਾਰਨ ਕਿਸਾਨ ਰਮਨਦੀਪ ਸਿੰਘ ਅਤੇ ਕਿਸਾਨ ਲਖਵੀਰ ਸਿੰਘ ਦੀ ਕਈ ਏਕੜ ਪਦੀਨੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ | ਭਾਵਾੇ ਪਾੜ ਪੈਣ ਉਪਰੰਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇਅ ਕਮਿਸ਼ਨ ਰਿਪੋਰਟ ਨੂੰ ਵਾਰ-ਵਾਰ ਅੱਗੇ ਪਾਉਣਾ ਮੰਦਭਾਗਾ-ਮਾ: ਮੋਹੀ

ਮੁੱਲਾਂਪੁਰ-ਦਾਖਾ, 11 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਪੇਅ ਸਕੇਲ ਤੈਅ ਕਰਨ ਹਿਤ ਸਾਲ 2016 ਵਿਚ ਛੇਵੇਂ ਪੇਅ ਕਮਿਸ਼ਨ ਦਾ ਗਠਨ ਹੋਇਆ, 2017 ਸੱਤਾ ਤਬਦੀਲੀ ਬਾਅਦ ਨਵੀਂ ਪੰਜਾਬ ਕਾਂਗਰਸ ਸਰਕਾਰ ਨੇ ਆਪਣੇ ਮੰਤਰੀਆਂ ਅਤੇ ...

ਪੂਰੀ ਖ਼ਬਰ »

ਜੀਵਨਜੋਤ ਨਰਸਿੰਗ ਇੰਸਟੀਚਿਊਟ ਦਾ ਜੀ. ਐੱਨ. ਐੱਮ. ਪਹਿਲੇ ਭਾਗ ਦਾ ਨਤੀਜਾ ਸ਼ਾਨਦਾਰ

ਜਗਰਾਉਂ, 11 ਜੂਨ (ਜੋਗਿੰਦਰ ਸਿੰਘ)-ਜੀਵਨਜੋਤ ਨਰਸਿੰਗ ਇੰਸਟੀਚਿਊਟ ਦਾ ਜੀ.ਐੱਨ.ਐੱਮ. ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਮੈਡਮ ਮਨਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਸੇਵਾ-ਮੁਕਤ ਸਾਰਜੈਂਟ ਅਮਰ ਸਿੰਘ 'ਸਿਵੀਆ' ਬੜੈਚ ਦੇ ਦਿਹਾਂਤ 'ਤੇ ਦੁੱਖ ਸਾਂਝਾ

ਗੁਰੂਸਰ ਸੁਧਾਰ, 11 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਹਵਾਈ ਫ਼ੌਜ ਵਿਚੋਂ ਸੇਵਾਮੁਕਤ ਸਾਰਜੈਂਟ ਅਮਰ ਸਿੰਘ ਸਿਵੀਆ ਵਾਸੀ ਬੜੈਚ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੀ ਧਰਮਪਤਨੀ ਜਸਵੰਤ ਕੌਰ, ਬੇਟਿਆਂ ਦਲਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਸੇਖੂਪੁਰਾ ਵਿਖੇ ਕਮਿਊਨਿਟੀ ਹਾਲ ਦੇ ਨਿਰਮਾਣ ਦੀ ਸ਼ੁਰੂਆਤ

ਚੌਂਕੀਮਾਨ, 11 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਸੇਖੂਪੁਰਾ ਵਿਖੇ ਸਰਪੰਚ ਸਾਧੂ ਸਿੰਘ ਦਿਲਸ਼ਾਦ ਸੇਖੂਪੁਰਾ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਲੋਂ ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਕਮਿਊਨਿਟੀ ਹਾਲ ਦੇ ਕੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦੇ ਧਰਨੇ 'ਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਸ਼ਮੂਲੀਅਤ

ਜਗਰਾਉਂ, 11 ਜੂਨ (ਜੋਗਿੰਦਰ ਸਿੰਘ)- ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ, ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਸਫ਼ਾਈ ਕਾਮਿਆਂ ਦੇ ਇਕ ਮਹੀਨੇ ਤੋਂ ਚੱਲ ਰਹੇ ਸੰਘਰਸ਼ ਦੀ ਹਿਮਾਇਤ ਵਿਚ ਜਗਰਾਉਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾਖਾ ਤੇ ਚੇਅਰਮੈਨ ਗਰੇਵਾਲ ਵਲੋਂ ਮੰਡੀ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਜਗਰਾਉਂ, 11 ਜੂਨ (ਜੋਗਿੰਦਰ ਸਿੰਘ)- ਮਾਰਕੀਟ ਕਮੇਟੀ ਜਗਰਾਉਂ ਅਧੀਨ ਸਬਜ਼ੀ ਮੰਡੀ ਵਿਖੇ ਨਵੇਂ ਬਣ ਰਹੇ ਬਾਥਰੂਮਾਂ ਦਾ ਕੰਮ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਹੱਥੀ ਾ ਕੀਤੀ ਕਿਰਤ ਸਭ ਤੋਂ ਉੱਤਮ-ਸੰਤ ਬਾਬਾ ਘਾਲਾ ਸਿੰਘ ਨਾਨਕਸਰ

ਜਗਰਾਉਂ/ਹਠੂਰ, 11 ਜੂਨ (ਹਰਵਿੰਦਰ ਸਿੰਘ ਖ਼ਾਲਸਾ/ਜਸਵਿੰਦਰ ਸਿੰਘ ਛਿੰਦਾ)- ਗੁਰਦੁਆਰਾ ਤੇਰ੍ਹਾਂ ਮੰਜ਼ਿਲਾ ਪਿੰਡ ਝੋਰੜਾਂ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਇਸ ਸਮਾਗਮ ਵਿਚ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਪ੍ਰਵਚਨ ਤੇ ਕੀਰਤਨੀ, ਕਵੀਸ਼ਰੀ ਅਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜੰਡੀ ਦੇ ਦੋ ਵਿਦਿਆਰਥੀਆਂ ਨੂੰ ਲੱਗੇਗਾ ਵਜ਼ੀਫ਼ਾ

ਸਿੱਧਵਾਂ ਬੇਟ, 11 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਰਕਾਰੀ ਹਾਈ ਸਕੂਲ ਜੰਡੀ ਦੇ ਮੁੱਖ ਅਧਿਆਪਕ ਅਮਨਦੀਪ ਸਿੰਘ ਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਨ. ਐੱਮ. ਐੱਮ .ਐੱਸ. ਵੱਲੋਂ ਲਈ ਗਈ ਪ੍ਰੀਖਿਆ ਵਿਚ ਸਾਡੇ ਸਕੂਲ ਦੀ ਲਵਪ੍ਰੀਤ ਕੌਰ ਪੁੱਤਰੀ ਅਜਮੇਰ ਸਿੰਘ ਅਤੇ ...

ਪੂਰੀ ਖ਼ਬਰ »

ਕੰਪਿਊਟਰ ਸਾਇੰਸ ਵਿਸ਼ੇ ਦੇ ਬਲਾਕ ਪੱਧਰੀ ਸਪੈੱਲ-ਬੀ ਦੇ ਮੁਕਾਬਲੇ

ਸਿੱਧਵਾਂ ਬੇਟ, 11 ਜੂਨ (ਜਸਵੰਤ ਸਿੰਘ ਸਲੇਮਪੁਰੀ)- ਸ੍ਰੀ ਕਿ੍ਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਖਵੀਰ ਸਿੰਘ ਸਮਰਾ ਜ਼ਿਲਾ ਸਿੱਖਿਆ ਅਫ਼ਸਰ ਅਤੇ ਡਾ. ਚਰਨਜੀਤ ਸਿੰਘ ਉੱਪ ਜ਼ਿਲਾ ਸਿੱਖਿਆ ਅਫ਼ਸਰ ਲੁਧਿਆਣਾ ਦੀ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਸਰਕਾਰ ਦੇ ਆਫ਼ਤ ਪ੍ਰਬੰਧਾਂ ਦੀ ਫੂਕ ਨਿਕਲੀ

ਮੁੱਲਾਂਪੁਰ-ਦਾਖਾ, 11 ਜੂਨ (ਨਿਰਮਲ ਸਿੰਘ ਧਾਲੀਵਾਲ)- ਸੀਵਰੇਜ ਦੇ ਪ੍ਰਬੰਧਾਂ ਪੱਖੋਂ ਪਹਿਲਾਂ ਹੀ ਬਦਤਰ ਬਣਿਆ ਨਗਰ ਕੌਂਸਲ ਅਧੀਨ ਮੁੱਲਾਂਪੁਰ ਦਾਖਾ ਕਸਬਾ ਪੱਛਮੀ ਪਾਣੀ-ਪਾਣੀ ਹੋ ਗਿਆ, ਹਾਲਾਂਕਿ ਮੌਨਸੂਨ ਨੇ ਅਜੇ ਪੰਜਾਬ 'ਚ ਦਸਤਕ ਵੀ ਦਿੱਤੀ | ਕੋਈ ਸਮਾਂ ਸੀ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਮਿੰਟੂ ਜੱਟਪੁਰਾ ਸਨਮਾਨਿਤ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਿੰਟੂ ਜੱਟਪੁਰਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮਹੇਸ਼ਇੰਦਰ ਸਿੰਘ ...

ਪੂਰੀ ਖ਼ਬਰ »

ਲੀਹਾਂ 'ਚ ਕਬੂਤਰਬਾਜ਼ੀ ਦੇ ਮੁਕਾਬਲੇ

ਭੂੰਦੜੀ, 11 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਲੀਹਾਂ ਵਿਖੇ ਗਾ੍ਰਮ ਪੰਚਾਇਤ, ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸਾਲਾਨਾ ਕਬੂਤਰ ਉਡਾਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਹਿਲਾ ਸਥਾਨ ਲੱਕੀ ਤਲਵੰਡੀ ਅਤੇ ਦੂਜੇ ਸਥਾਨ 'ਤੇ ਦੀਪਾ ਢੈਪਈ ਦੇ ਕਬੂਤਰਾਂ ਨੇ ਜਿੱਤ ਕੇ ਇਨਾਮ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਦੀ ਕਲਮਛੋੜ ਹੜਤਾਲ 11ਵੇਂ ਦਿਨ 'ਚ

ਸਿੱਧਵਾਂ ਬੇਟ, 11 ਜੂਨ (ਜਸਵੰਤ ਸਿੰਘ ਸਲੇਮਪੁਰੀ)-ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਸਿੱਧਵਾਂ ਬੇਟ ਵਿਖੇ ਕੰਮ ਕਰਦੇ ਮਗਨਰੇਗਾ ਕਰਮਚਾਰੀਆਂ ਦੀ ਚੱਲ ਰਹੀ ਕਲਮਛੋੜ ਹੜਤਾਲ ਭਾਵੇਂ ਅੱਜ 11ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ, ਪਰ ਅਜੇ ਤੱਕ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ...

ਪੂਰੀ ਖ਼ਬਰ »

ਜੀ.ਐੱਚ.ਜੀ ਕਾਲਜ ਦਾ ਜੀ.ਐੱਨ.ਐੱਮ ਦਾ ਨਤੀਜਾ ਸ਼ਾਨਦਾਰ

ਰਾਏਕੋਟ, 11 ਜੂਨ (ਸੁਸ਼ੀਲ)-ਇਲਾਕੇ ਦੀ ਸਿਰਕੱਢ ਨਰਸਿੰਗ ਸੰਸਥਾ ਗੁਰੂ ਹਰਗੋਬਿੰਦ ਕਾਲਜ ਆਫ ਨਰਸਿੰਗ ਦਾ ਜੀ.ਐੱਨ.ਐੱਮ ਨਰਸਿੰਗ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਲਾਨੇ ਗਏ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਮੈਡਮ ਸ੍ਰੀਮਤੀ ਕਰਮਵੀਰ ...

ਪੂਰੀ ਖ਼ਬਰ »

ਮੁਨਸ਼ੀ ਮਹਿੰਦਰ ਰਾਜ ਖਵਾਜਕੇ ਥਾਣੇਦਾਰ ਬਣੇ

ਹੰਬੜਾਂ, 11 ਜੂਨ (ਮੇਜਰ ਹੰਬੜਾਂ)- ਪੁਲਿਸ ਕਮਿਸ਼ਨਰੇਟ ਲਧਿਆਣਾ ਦੇ ਏ.ਡੀ.ਸੀ.ਪੀ. ਸੁਮੀਰ ਵਰਮਾ, ਐੱਸ.ਐੱਚ.ਓ. ਮਨਪ੍ਰੀਤ ਕੌਰ ਲਾਡੋਵਾਲ ਤੇ ਪੁਲਿਸ ਚੌਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ਗਿੱਲ ਵਲੋਂ ਪੰਜਾਬ ਪੁਲਿਸ ਦੇ ਹੌਲਦਾਰ ਮਹਿੰਦਰ ਰਾਜ ਸਪੁੱਤਰ ਸਾਬਕਾ ...

ਪੂਰੀ ਖ਼ਬਰ »

ਮੱਕੀ ਤੇ ਪੁਦੀਨਾ ਦੀਆਂ ਫ਼ਸਲਾਂ ਦੇ ਨਾਲ-ਨਾਲ ਦਰੱਖ਼ਤ ਤੇ ਬਿਜਲੀ ਦੇ ਖੰਬੇ ਵੀ ਡਿੱਗੇ ਤੇਜ਼ ਝੱਖੜ ਤੇ ਗੜਿਆਂ ਕਾਰਨ ਮੂੰਗੀ ਦੀ ਫ਼ਸਲ ਦਾ ਭਾਰੀ ਨੁਕਸਾਨ

ਜਗਰਾਉਂ, 11 ਜੂਨ (ਗੁਰਦੀਪ ਸਿੰਘ ਮਲਕ)-ਬੀਤੀ ਰਾਤ ਜਗਰਾਉਂ ਖੇਤਰ 'ਚ ਤੇਜ਼ ਝੱਖੜ, ਮੀਂਹ ਅਤੇ ਗੜੇ ਪੈਣ ਕਾਰਨ ਅਨੇਕਾਂ ਕਿਸਾਨਾਂ ਦੀ ਪੱਕੀ ਖੜ੍ਹੀ ਮੂੰਗੀ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ | ਇਸਦੇ ਨਾਲ ਹੀ ਮੀਂਹ, ਗੜਿ੍ਹਆਂ ਅਤੇ ਝੱਖੜ ਦੀ ਲਪੇਟ 'ਚ ਆਉਣ ਕਾਰਨ ਮੱਕੀ, ...

ਪੂਰੀ ਖ਼ਬਰ »

ਗੁ: ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਜੱਟ ਗਰੇਵਾਲ ਨੇ ਟੇਕਿਆ ਮੱਥਾ

ਜਗਰਾਉਂ, 11 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਜਤਿੰਦਰ ਸਿੰਘ ਜੱਟ ਗਰੇਵਾਲ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਜਗਰਾਉਂ ਨੇ ਮੱਥਾ ਟੇਕਿਆ | ਉਨ੍ਹਾਂ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਤੋਂ ਆਸ਼ੀਰਵਾਦ ਵੀ ਲਿਆ | ਇਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ 'ਚ ਬੀ.ਸੀ.ਏ. ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)- ਵਿੱਦਿਅਕ ਖੇਤਰ ਵਿਚ ਇਲਾਕੇ ਦੀ ਪ੍ਰਸਿੱਧ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ, ਕਮਾਲਪੁਰਾ ਵਿਚ ਵਿਦਿਆਰਥਣਾਂ ਲਈ ਪੜ੍ਹਾਈ ਦਾ ਸੁਖਾਵਾਂ ਮਾਹੌਲ ਅਤੇ ਵਿਦਿਆਰਥਣਾਂ ਦੀ ਪੜ੍ਹਾਈ ਵਿਚ ਮਿਹਨਤ ਕਰਨ ਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਸਿਵਲ ਹਸਪਤਾਲ ਰਾਏਕੋਟ ਨੂੰ ਪੀ.ਪੀ.ਈ. ਕਿੱਟਾਂ ਦਿੱਤੀਆਂ

ਰਾਏਕੋਟ, 11 ਜੂਨ (ਸੁਸ਼ੀਲ)-ਕੋਵਿਡ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਰੋਟਰੀ ਕਲੱਬ ਰਾਏਕੋਟ (ਮਿਡ-ਟਾਊਨ) ਵੱਲੋਂ ਸਿਵਲ ਹਸਪਤਾਲ ਰਾਏਕੋਟ ਦੇ ਐਸ.ਐਮ.ਓ ਡਾ. ਅਲਕਾ ਮਿੱਤਲ ਨੂੰ 300 ਪੀ.ਪੀ.ਈ. ਕਿੱਟਾਂ ਦਿੱਤੀਆਂ ਗਈਆਂ | ਇਸ ਮੌਕੇ ਕਲੱਬ ਪ੍ਰਧਾਨ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਸਮਾਜ-ਸੇਵੀ ਵਲੋਂ ਸਰਕਾਰੀ ਡਿਸਪੈਂਸਰੀ ਨੂੰ 50 ਹਜ਼ਾਰ ਮੁੱਲ ਦੀਆਂ ਦਵਾਈਆਂ ਭੇਟ

ਜਗਰਾਉਂ, 11 ਜੂਨ (ਗੁਰਦੀਪ ਸਿੰਘ ਮਲਕ)- ਹਲਕੇ ਦੇ ਪਿੰਡ ਮੱਲ੍ਹਾ ਦੇ ਸਮਾਜ-ਸੇਵੀ ਸਾਬਕਾ ਸਰਪੰਚ ਅਮਰਜੀਤ ਸਿੰਘ ਨੇ ਆਪਣੇ ਨਗਰ ਨਿਵਾਸੀਆਂ ਦੀ ਲੋੜਾਂ ਨੂੰ ਦੇਖਦਿਆਂ ਆਪਣੀ ਕਿਰਤ ਕਮਾਈ 'ਚੋਂ ਪਿੰਡ ਦੀ ਸਰਕਾਰੀ ਡਿਸਪੈਂਸਰੀ ਨੂੰ 50 ਹਜ਼ਾਰ ਦੇ ਕਰੀਬ ਮੁੱਲ ਦੀਆਂ ...

ਪੂਰੀ ਖ਼ਬਰ »

ਸੂਬਾ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੇਣ ਲਈ ਵਚਨਬੱਧ-ਕੈਪਟਨ ਸੰਧੂ

ਹੰਬੜਾਂ, 11 ਜੂਨ (ਮੇਜਰ ਹੰਬੜਾਂ)- ਸੂਬੇ ਦੀ ਕੈਪਟਨ ਸਰਕਾਰ ਪੰਜਾਬ 'ਚ ਝੋਨੇ ਦੇ ਸ਼ਰੂ ਹੋ ਚੁੱਕੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਰਨਬੱਧ ਹੈ | ਇਹ ਪ੍ਰਗਟਾਵਾ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਹਲਕਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੋਰੋਨਾ ਮਰੀਜ਼ਾਂ ਵਾਸਤੇ ਲੰਗਰ ਸੇਵਾ ਜਾਰੀ

ਜਗਰਾਉਂ, 11 ਜੂਨ (ਜੋਗਿੰਦਰ ਸਿੰਘ)-ਜਦੋਂ ਦੀ ਦੇੇਸ਼ ਵਿਚ ਕੋਰੋਨਾ ਮਹਾਂਮਾਰੀ ਨੇ ਪੈਰ ਪਸਾਰੇ ਹਨ ਉਦੋਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਸੇਵਾ ਵਿਚ ਜੁਟਿਆ ਹੋਇਆ ਹੈ | ਕੋਰੋਨਾ ਮਰੀਜ਼ਾਂ ਵਾਸਤੇ ਅਲੱਗ ਤਰ੍ਹਾਂ ਦੀਆਂ ਸੇਵਾਵਾਂ ਨਿਭਾ ਕੇ ਆਪਣੇ ਫਰਜ਼ਾਂ ਦੀ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਸੜਕ ਅਧੂਰੀ ਛੱਡਣ ਨਾਲ ਲੋਕ ਡਾਢੇ ਪ੍ਰੇਸ਼ਾਨ

ਜਗਰਾਉਂ, 11 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਠੇਕੇਦਾਰ ਵਲੋਂ ਸੜਕ ਨੂੰ ਅਧੂਰੀ ਛੱਡਣ ਨਾਲ ਲੋਕ ਡਾਹਢੇ ਤੰਗ ਪ੍ਰੇਸ਼ਾਨ ਹੋ ਰਹੇ ਹਨ | ਰਾਹਗੀਰਾਂ ਨੂੰ ਪਿਛਲੇ ਕਰੀਬ 8 ਮਹੀਨਿਆਂ ਤੋਂ ਟੋਇਆਂ ਦਾ ਰੂਪ ਧਾਰਨ ਕੀਤੀ ਸੜਕ 'ਚੋਂ ਦੀ ਗੁਜ਼ਰਨਾ ਪੈ ਰਿਹਾ ਹੈ | ਕਰੀਬ ਇਕ ਦਹਾਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX