ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  7 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  30 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  38 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  44 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜੇਲ੍ਹਾਂ 'ਚ ਡੱਕੇ ਲੇਖਕਾਂ, ਬੱੁਧੀਜੀਵੀਆਂ ਤੇ ਪੱਤਰਕਾਰਾਂ ਦੀ ਰਿਹਾਈ ਨੂੰ ਲੈ ਕੇ ਰੋਸ ਮੁਜ਼ਾਹਰਾ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)-ਜਮਹੂਰੀ ਅਧਿਕਾਰ ਸਭਾ, ਡੈਮੋਕ੍ਰੇਟਿਕ ਲਾਇਰਜ ਐਸੋਸੀਏਸ਼ਨ ਵਲੋਂ ਜੇਲ੍ਹਾਂ ਵਿਚ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਨਵਾਂਸ਼ਹਿਰ ਵਿਖੇ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ | ਰੈਲੀ ਦੀ ਪ੍ਰਧਾਨਗੀ ਦਲਜੀਤ ਸਿੰਘ ਐਡਵੋਕੇਟ, ਸੁਤੰਤਰ ਕੁਮਾਰ ਅਤੇ ਸਤਪਾਲ ਸਲੋਹ ਨੇ ਕੀਤੀ | ਸਥਾਨਕ ਬੱਸ ਅੱਡੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਐਲ.ਏ. ਪੰਜਾਬ ਦੇ ਕਨਵੀਨਰ ਦਲਜੀਤ ਸਿੰਘ ਐਡਵੋਕੇਟ ਅਤੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰੈਸ ਸਕੱਤਰ ਬੂਟਾ ਸਿੰਘ, ਸਭਾ ਦੇ ਜ਼ਿਲ੍ਹਾ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ 21 ਚੋਟੀ ਦੇ ਬੁੱਧੀਜੀਵੀਆਂ ਨੂੰ ਝੂਠੇ ਦੋਸ਼ਾਂ ਤਹਿਤ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ | ਸਰਕਾਰ ਉਨ੍ਹਾਂ ਦੀ ਕੋਈ ਦਲੀਲ ਜਾਂ ਅਪੀਲ ਨਹੀਂ ਸੁਣ ਜਾ ਰਹੀ | 6 ਜੂਨ 2018 ਦੇ ਦਿਨ ਮਹਾਰਾਸ਼ਟਰ ਪੁਲਿਸ ਵੱਲੋਂ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਕਥਿਤ ਭੀਮਾ-ਕੋਰੇਗਾਓਾ ਸਾਜ਼ਿਸ਼ ਕੇਸ ਵਿਚ ਗਿ੍ਫ਼ਤਾਰ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਸੀ | ਇਸ ਕੇਸ ਵਿਚ ਪ੍ਰੋਫੈਸਰ ਸੋਮਾ ਸੇਨ, ਐਡਵੋਕੇਟ ਸੁਰਿੰਦਰ ਗੈਡਲਿੰਗ, ਰੋਨਾ ਵਿਲਸਨ, ਸੁਧੀਰ ਢਾਵਲੇ, ਮਹੇਸ਼ ਰਾਵਤ, ਪ੍ਰੋਫੈਸਰ ਵਰਾਵਰਾ ਰਾਓ, ਪ੍ਰੋਫੈਸਰ ਵਰਨੋਨ ਗੋਂਜ਼ਾਲਵਿਜ਼, ਅਰੁਣ ਫ਼ਰੇਰਾ, ਗੌਤਮ ਨਵਲਖਾ, ਐਡਵੋਕੇਟ ਸੁਧਾ ਭਾਰਦਵਾਜ, ਸਟੇਨ ਸਵਾਮੀ, ਪ੍ਰੋਫੈਸਰ ਹਨੀ ਬਾਬੂ, ਰਮੇਸ਼ ਗੈਚਰ, ਸਾਗਰ ਗੋਰਖੇ, ਜਯੋਤੀ ਜਾਗਤਪ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਝੂਠੇ ਕੇਸ ਵਿਚ ਜੇਲ੍ਹਾਂ ਵਿਚ ਡੱਕਿਆ ਹੋਇਆ ਹੈ | ਪ੍ਰੋਫੈਸਰ ਜੀ.ਐਨ ਸਾਈਬਾਬਾ, ਹੇਮ ਮਿਸ਼ਰਾ, ਪ੍ਰਸ਼ਾਂਤ ਰਾਹੀ ਆਦਿ ਬੁੱਧੀਜੀਵੀ ਪਹਿਲਾਂ ਹੀ ਇਸੇ ਤਰ੍ਹਾਂ ਦੇ ਝੂਠੇ ਕੇਸ ਵਿਚ ਕੈਦ ਹਨ | ਉਮਰ ਖ਼ਾਲਿਦ ਅਤੇ ਨਤਾਸ਼ਾ ਨਰਵਾਲ ਨੂੰ ਦਿੱਲੀ ਹਿੰਸਾ ਦੇ ਕਥਿਤ ਸਾਜ਼ਿਸ਼ ਘਾੜੇ ਕਰਾਰ ਦੇ ਕੇ ਜੇਲ੍ਹ ਵਿਚ ਡੱਕਿਆ ਹੋਇਆ ਹੈ | ਇਨ੍ਹਾਂ ਸਾਰੇ ਸਮਾਜਿਕ ਨਿਆਂ ਅਤੇ ਲੋਕ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਘੁਲਾਟੀਏ ਹਨ ਅਤੇ ਇਨ੍ਹਾਂ ਝੂਠੇ ਕੇਸਾਂ ਦਾ ਇਕੋ-ਇਕ ਮਕਸਦ ਇਨ੍ਹਾਂ ਬੁੱਧੀਜੀਵੀਆਂ ਅਤੇ ਹੋਰ ਇਨਸਾਫ਼ਪਸੰਦ ਜਮਹੂਰੀ ਤਾਕਤਾਂ ਨੂੰ ਡਰਾ ਕੇ ਚੁੱਪ ਕਰਾਉਣਾ ਹੈ | ਉਨ੍ਹਾਂ ਕਿਹਾ ਕਿ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਫਾਸ਼ੀਵਾਦੀ ਜ਼ੁਬਾਨਬੰਦੀ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਲੋਕ ਬੁੱਧੀਜੀਵੀਆਂ ਦੀ ਰਿਹਾਈ ਲਈ ਅੱਗੇ ਆਉਣ | ਇਹ ਬੁੱਧੀਜੀਵੀ ਲੋਕ ਘੋਲਾਂ ਦੇ ਹੱਕ ਵਿਚ ਲਿਖਦੇ ਹਨ, ਬੋਲਦੇ ਹਨ, ਉਨ੍ਹਾਂ ਦੇ ਕੇਸਾਂ ਦੀ ਅਦਾਲਤਾਂ ਰਾਹੀਂ ਪੈਰਵਾਈ ਕਰਦੇ ਹਨ | ਸਰਕਾਰ ਦੇ ਫਾਸ਼ੀਵਾਦੀ ਰਾਹ ਦਾ ਅੜਿੱਕਾ ਹਨ | ਸਰਕਾਰ ਦੇ ਜਬਰ ਵਿਰੁੱਧ ਆਵਾਜ਼ ਉਠਾਉਂਦੇ ਹਨ | ਇਸ ਲਈ ਸਰਕਾਰ ਦੀਆਂ ਅੱਖਾਂ ਵਿਚ ਰੜਕਦੇ ਹਨ | ਮੋਦੀ ਸਰਕਾਰ ਦਾ ਜਬਰ, ਤਸ਼ੱਦਦ ਇਨ੍ਹਾਂ ਦੇ ਹੌਸਲੇ ਪਸਤ ਨਹੀਂ ਕਰ ਸਕਿਆ | ਸਰਕਾਰ ਅਤੇ ਆਰ.ਐੱਸ.ਐੱਸ.ਆਪਣਾ ਫਾਸ਼ੀਵਾਦੀ ਅਜੰਡਾ ਅੱਗੇ ਵਧਾ ਰਹੀ ਹੈ, ਡਰ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ, ਇਸ ਦੇ ਲਈ ਯੂ.ਏ.ਪੀ.ਏ. ਵਰਗੇ ਇਕ ਤੋਂ ਬਾਅਦ ਇਕ ਕਾਲੇ ਕਾਨੂੰਨ ਘੜੇ ਜਾ ਰਹੇ ਹਨ | ਸਰਕਾਰ ਨੇ ਇਕ ਕਿਸਮ ਦੀ ਅਣ-ਐਲਾਨੀ ਐਮਰਜੈਂਸੀ ਲਾਈ ਹੋਈ ਹੈ | ਜਦ ਕਿ ਹਾਲਾਤ ਮੰਗ ਕਰਦੇ ਹਨ ਕਿ ਲੋਕ ਸਰਕਾਰ ਦਾ ਤਿੱਖਾ ਵਿਰੋਧ ਕਰਨ | ਬੁਲਾਰਿਆਂ ਨੇ ਸਰਕਾਰ ਦੇ ਇਨ੍ਹਾਂ ਹਮਲਿਆਂ ਦਾ ਤਿੱਖਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ | ਇਸ ਮੌਕੇ ਇਸਤਰੀ ਜਾਗਿ੍ਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਏਟਕ ਦੇ ਆਗੂ ਸੁਤੰਤਰ ਕੁਮਾਰ ਨੇ ਵੀ ਵਿਚਾਰ ਪੇਸ਼ ਕੀਤੇ | ਇਸ ਇਕੱਠ ਵਿਚ ਵੱਖ ਵੱਖ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ | ਬਾਅਦ ਵਿਚ ਸ਼ਹਿਰ ਅੰਦਰ ਮੁਜ਼ਾਹਰਾ ਕੀਤਾ ਗਿਆ |

ਗੰਨਾ ਕਾਸ਼ਤਕਾਰਾਂ ਦੀ ਬਕਾਇਆ 7.30 ਕਰੋੜ ਦੀ ਰਾਸ਼ੀ ਜਾਰੀ

ਨਵਾਂਸ਼ਹਿਰ, 11 ਜੂਨ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੰਨਾ ਮਿੱਲ ਨਵਾਂਸ਼ਹਿਰ ਦੇ ਜਨਰਲ ਮੈਨੇਜਰ ਜੀ.ਸੀ. ਸ਼ੁਕਲਾ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ 2020-21 ...

ਪੂਰੀ ਖ਼ਬਰ »

ਨਗਰ ਕੌ ਾਸਲ ਇੰਪਲਾਈਜ਼ ਯੂਨੀਅਨ 14 ਨੂੰ ਕਰੇਗੀ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 11 ਜੂਨ (ਹਰਵਿੰਦਰ ਸਿੰਘ)-ਨਗਰ ਕੌਂਸਲ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 14 ਜੂਨ ਨੂੰ ਨਵਾਂਸ਼ਹਿਰ ਵਿਖੇ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ | ਇਹ ਫ਼ੈਸਲਾ ਅੱਜ ਨਗਰ ਕੌਂਸਲ ਦਫ਼ਤਰ ਵਿਖੇ ...

ਪੂਰੀ ਖ਼ਬਰ »

ਨਗਰ ਕੌ ਾਸਲ ਮੁਲਾਜ਼ਮਾਂ ਨੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ

ਬਲਾਚੌਰ, 11 ਜੂਨ (ਸ਼ਾਮ ਸੁੰਦਰ ਮੀਲੂ)- ਸਥਾਨਕ ਸ਼ਹਿਰ ਬਲਾਚੌਰ ਅੰਦਰ ਆਮ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਸੜਕਾਂ ਉੱਪਰ ਆਪਣੀਆਂ ਦੁਕਾਨਾਂ ਦੇ ਲਗਾਏ ਫਲੈਕਸ ਬੋਰਡਾਂ ਅਤੇ ਬਾਹਰ ਕੱਢ ਕੇ ਰੱਖੇ ਸਮਾਨ ਨਾਲ ਚੌੜੀਆਂ ਸੜਕਾਂ ਦਾ ਆਕਾਰ ਘੱਟ ਜਾਣ ਕਾਰਨ ਟਰੈਫ਼ਿਕ ...

ਪੂਰੀ ਖ਼ਬਰ »

ਆਦਿ ਧਰਮ ਮੰਡਲ ਦੇ 95ਵੇਂ ਸਥਾਪਨਾ ਦਿਵਸ ਸਬੰਧੀ ਖੁਰਾਲਗੜ੍ਹ 'ਚ ਸੈਮੀਨਾਰ ਅੱਜ

ਸੜੋਆ, 11 ਜੂਨ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ: ਭਾਰਤ ਵਲੋਂ ਆਦਿ ਧਰਮ ਮੰਡਲ ਦੇ 95ਵੇਂ ਸਥਾਪਨਾ ਦਿਵਸ ਸਬੰਧੀ ਸੈਮੀਨਾਰ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 12 ਜੂਨ ਦਿਨ ਸਨਿਚਰਵਾਰ ਨੂੰ ਸਵੇਰੇ 10 ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਮੁੱਦੇ 'ਤੇ ਸੂਬਾ ਸਰਕਾਰ ਨੇ ਮੰਨੀਆਂ ਮੰਗਾਂ-ਕਨਫੈੱਡਰੇਸ਼ਨ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਲੰਬੇ ਸਮੇਂ ਤੋਂ ਚਲਦੇ ਆ ਰਹੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਮੁੱਦੇ 'ਤੇ ਚੱਲ ਰਹੇ ਵਿਵਾਦ ਨੂੰ ਵਿਰਾਮ ਲੱਗ ਗਿਆ ਹੈ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ 'ਚ ਉੱਚ ਪੱਧਰੀ ਮੀਟਿੰਗ ਕਨਫੈੱਡਰੇਸ਼ਨ ਆਫ਼ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 12 ਨਵੇਂ ਮਾਮਲੇ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 12 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 2, ਬਲਾਕ ਬੰਗਾ 'ਚ 1, ਬਲਾਕ ਮੁਜੱਫਰਪੁਰ 'ਚ 3, ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਹੁਣ ਬਿਨਾਂ ਅਗਾਊਾ ਪ੍ਰਵਾਨਗੀ ਦੇ ਵੀ ਮਿਲਣਗੀਆਂ ਸੇਵਾਵਾਂ-ਡੀ. ਸੀ.

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਮਹਾਂਮਾਰੀ ਦੀ ਸਥਿਤੀ ਵਿਚ ਕੁੱਝ ਸੁਧਾਰ ਹੋਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਪਹਿਲਾਂ ਵਾਲਾ ਸਮਾਂ ਬਹਾਲ ਕਰ ਦਿੱਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਕਟਾਰੀਆਂ, 11 ਜੂਨ (ਨਵਜੋਤ ਸਿੰਘ ਜੱਖੂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕੰਗਰੌੜ ਦੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਲਾਲ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰੇਸ਼ਮ ਲਾਲ ਪੁੱਤਰ ਨਸੀਬ ਚੰਦ ਵਜੋਂ ਹੋਈ ਹੈ | ਪਿੰਡ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਉਹ ...

ਪੂਰੀ ਖ਼ਬਰ »

ਪੈਟਰੋਲ/ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਕਾਂਗਰਸ ਵਲੋਂ ਬੰਗਾ 'ਚ ਧਰਨਾ

ਬੰਗਾ, 11 ਜੂਨ (ਜਸਬੀਰ ਸਿੰਘ ਨੂਰਪੁਰ) - ਕੇਂਦਰ ਸਰਕਾਰ ਵਲੋਂ ਨਿੱਤ ਦਿਨ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਵਿਰੁੱਧ ਬੰਗਾ ਵਿਖੇ ਕਾਂਗਰਸ ਪਾਰਟੀ ਵਲੋਂ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਦੀ ਅਗਵਾਈ 'ਚ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਤੇ ਪਿੱਪਲਾਂ ਨਾਲ ਜਾਣਿਆ ਜਾਂਦਾ ਪਿੰਡ ਅਮਰਗੜ੍ਹ (ਭੰਗਲ ਖੁਰਦ)

ਮਨਜੀਤ ਸਿੰਘ ਜੱਬੋਵਾਲ 9814195918 ਮੱਲਪੁਰ ਅੜਕਾਂ - ਵਾਤਾਵਰਣ ਸੰਭਾਲ ਨਾਲ ਜਾਣਿਆ ਜਾਂਦਾ ਦੋਆਬੇ ਦਾ ਛੋਟਾ ਜਿਹਾ ਪਿੰਡ ਅਮਗੜ (ਭੰਗਲ ਖੁਰਦ) ਇਸ ਪਿੰਡ ਦੇ ਸਰਪੰਚ ਰਣਜੀਤ ਰਾਣਾ ਜੋ ਵਾਤਾਵਰਣ ਨੂੰ ਸੰਭਾਲਣ ਲਈ ਪਿੰਡ ਵਿਚੋਂ ਵਧੀਆ ਵਿਅਕਤੀਆਂ ਨਾਲ ਮਿਲ ਕੇ ਸੁਸਾਇਟੀ ਬਣਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਜੀ.ਐਨ.ਐਮ. ਭਾਗ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਪਿ੍ੰ: ਅਮੂਧਾ, ਵਾਈਸ ਪਿ੍ੰ: ਮਨਪ੍ਰੀਤ ਕੌਰ, ਡਾਇਰੈਕਟਰ ਸ: ਡੀ.ਪੀ.ਐੱਸ.ਸੰਧੂ ਵਲੋਂ ...

ਪੂਰੀ ਖ਼ਬਰ »

ਕਿਸਾਨ ਫੁੱਟ ਪਾਊ ਅਨਸਰਾਂ ਤੋਂ ਸੁਚੇਤ ਰਹਿਣ-ਵੜੈਚ, ਬੈਂਸ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਨੇ ਕੁਝ ਚੌਧਰੀ ਕਿਸਾਨਾਂ ਵਲੋਂ ਝੋਨਾ ਲਾਉਣ ਲਈ ਆਪਣੀ ਮਰਜ਼ੀ ਦੇ ਮਜ਼ਦੂਰੀ ਰੇਟ ਤੈਅ ਕਰਨ ਅਤੇ ਮਜ਼ਦੂਰਾਂ ਦੇ ਬਾਈਕਾਟ ਕਰਨ ਦੀਆਂ ਧਮਕੀਆਂ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਦੇ ਲਟਕਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਹੋਣਗੇ-ਸਤਨਾਮ ਜਲਾਲਪੁਰ

ਪੋਜੇਵਾਲ ਸਰਾਂ, 11 ਜੂਨ (ਨਵਾਂਗਰਾਈਾ)- ਆਮ ਆਦਮੀ ਪਾਰਟੀ ਵਲੋਂ ਪਿੰਡ ਪੱਧਰ ਤੇ ਬਣਾਈਆਂ ਜਾਣ ਵਾਲੀਆ ਕਮੇਟੀਆਂ ਦਾ ਕੰਮ ਵਿਧਾਨ ਸਭਾ ਹਲਕਾ ਬਲਾਚੌਰ ਵਿਚ ਲਗ-ਪਗ ਮੁਕੰਮਲ ਕਰ ਲਿਆ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਜਲਾਲਪੁਰ ਜੁਆਇੰਟ ਸਕੱਤਰ ਕਿਸਾਨ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਨਵਾਂਸ਼ਹਿਰ, 11 ਜੂਨ (ਪੱਤਰ ਪ੍ਰੇਰਕ)-ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਚੇਅਰਮੈਨ ਮੋਹਣ ਸਿੰਘ ਪੂਨੀਆਂ ਨੇ ਕਿਹਾ ਕਿ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਸਰਕਾਰ ਦੇ ਸਰਕਾਰੀ ਆਈ.ਟੀ. ਸੈੱਲ ਵਜੋਂ ਵਰਤਣ ਦੀ ਕੀਤੀ ਸਖ਼ਤ ਨਿਖੇਧੀ

ਨਵਾਂਸ਼ਹਿਰ, 11 ਜੂਨ (ਹਰਵਿੰਦਰ ਸਿੰਘ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਸਕੱਤਰ ਵੱਲੋਂ ਝੂਠੇ ਅੰਕੜਿਆਂ ਦੇ ਪਰਦੇ ਹੇਠ ਝੂਠ ਦੇ ਪਲੰਦੇ 'ਮਿਸ਼ਨ ਸ਼ਤ-ਪ੍ਰਤੀਸ਼ਤ' ਰਾਹੀਂ ਪੰਜਾਬ ਦੇ ...

ਪੂਰੀ ਖ਼ਬਰ »

ਹਨ੍ਹੇਰੀ ਝੱਖੜ ਕਾਰਨ ਵਾਪਰੇ ਹਾਦਸੇ 'ਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਕਟਾਰੀਆਂ, 11 ਜੂਨ (ਨਵਜੋਤ ਸਿੰਘ ਜੱਖੂ)-ਬੀਤੀ ਰਾਤ ਚੱਲੇ ਹਨ੍ਹੇਰੀ ਝੱਖੜ ਕਾਰਨ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਇਹ ਹਾਦਸਾ ਕਟਾਰੀਆਂ-ਬਹਿਰਾਮ ਸੰਪਰਕ ਸੜਕ 'ਤੇ ਸਥਿਤ ਸੈਲਰ ਨਜ਼ਦੀਕ ਵਾਪਰਿਆ | ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬੰਗਾ, 11 ਜੂਨ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀਵਾਕ (ਰਿਟੇਲ ਮੈਨੇਜਮੈੱਟ) ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਦੀਆਂ ਵਿਦਿਆਰਥਣਾਂ ਦਮਨ ਅਰੋੜਾ ਪੁੱਤਰੀ ਭੁਪਿੰਦਰ ਸਿੰਘ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਪਾਵਰਕਾਮ ਦਫ਼ਤਰ ਬੰਗਾ ਅੱਗੇ ਧਰਨਾ

ਬੰਗਾ, 11 ਜੂਨ (ਜਸਬੀਰ ਸਿੰਘ ਨੂਰਪੁਰ)-ਭਾਰਤੀ ਕਿਸਾਨ ਯੂਨੀਅਨ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਬਿਜਲੀ ਦੇ ਅਣ ਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਹੋ ਕੇ ਬੰਗਾ ਦੇ ਬਿਜਲੀ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਬਿਜਲੀ ਮਹਿਕਮੇ ਖਿਲਾਫ ਜੰਮ ਕੇ ...

ਪੂਰੀ ਖ਼ਬਰ »

ਸੰਧਵਾਂ-ਕੰਗਰੌੜ ਸੰਪਰਕ ਸੜਕ ਦੀ ਮਾੜੀ ਹਾਲਤ ਤੋਂ ਕਿਸਾਨ ਤੇ ਰਾਹਗੀਰ ਡਾਢੇ ਦੁਖੀ

ਸੰਧਵਾਂ, 11 ਜੂਨ (ਪ੍ਰੇਮੀ ਸੰਧਵਾਂ) - ਕਿਸਾਨ ਜਥੇ. ਮੱਖਣ ਸਿੰਘ ਸੰਧੂ, ਮਨਜੀਤ ਸਿੰਘ ਟਾਂਡੀ ਸੰਧੂ, ਇੰਦਰਜੀਤ ਸਿੰਘ ਰਾਮਗੜ੍ਹੀਆ, ਪੰਚਾਇਤ ਮੈਂਬਰ ਪਰਮਜੀਤ ਸਿੰਘ ਮਾਨ, ਮਨਪ੍ਰੀਤ ਸਿੰਘ ਸੰਧੂ ਪੰਚ, ਤਜਿੰਦਰ ਸਿੰਘ ਬਿੱਲਾ ਸੰਧੂ ਆਦਿ ਕਿਸਾਨਾਂ ਤੋਂ ਇਲਾਵਾ ਰਾਹਗੀਰਾਂ ...

ਪੂਰੀ ਖ਼ਬਰ »

ਕੈਂਬਰਿਜ ਯੂਨੀਵਰਸਿਟੀ ਯੂ.ਕੇ. ਨਾਲ ਹੋਇਆ ਸਮਝੌਤਾ ਹੁਣ ਅਧਿਆਪਕ ਵੀ ਕੈਂਬਰਿਜ 'ਵਰਸਿਟੀ ਤੋਂ ਟਰੇਨਿੰਗ ਲੈ ਕੇ ਪ੍ਰਾਪਤ ਕਰ ਸਕਦੇ ਹਨ ਪ੍ਰਮਾਣ-ਪੱਤਰ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)- ਵਿਦਿਆਰਥੀਆਂ ਅਤੇ ਸਟਾਫ ਦੀ ਸਿੱਖਿਆ ਅਤੇ ਕੰਮ ਦੀ ਕੁਆਲਿਟੀ 'ਚ ਅੰਤਰਰਾਸ਼ਟਰੀ ਪੱਧਰ 'ਤੇ ਨਿਖਾਰ ਲਿਆਉਣ ਲਈ ਸਥਾਨਕ ਕੇ.ਸੀ. ਗਰੁੱਪ ਆਫ਼ ਇੰਸਟੀਟਿਊਸ਼ੰਸ ਵਲੋਂ ਕੈਂਬਰਿਜ ਯੂਨੀਵਰਸਿਟੀ ਯੂ.ਕੇ. ਦੇ ਨਾਲ ਇਕ ਐਮ.ਓ.ਯੂ. ...

ਪੂਰੀ ਖ਼ਬਰ »

ਲੋਕਾਂ ਦੀ ਪ੍ਰੇਸ਼ਾਨੀ ਲਈ ਸਰਕਾਰ ਜ਼ਿੰਮੇਵਾਰ ਬੰਗਾ 'ਚ 21 ਤੋਂ ਪਟਵਾਰੀ ਵਾਧੂ ਸਰਕਲਾਂ ਦਾ ਕੰਮ ਛੱਡ ਕੇ ਸੰਘਰਸ਼ ਕਰਨਗੇ ਤੇਜ਼

ਬੰਗਾ, 11 ਜੂਨ (ਜਸਬੀਰ ਸਿੰਘ ਨੂਰਪੁਰ)-ਤਹਿਸੀਲ ਬੰਗਾ ਵਿਖੇ ਤਾਲਮੇਲ ਕਮੇਟੀ 'ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਤਹਿਸੀਲ ਬੰਗਾ ਵਿਖੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਸੂਦ ਦੀ ...

ਪੂਰੀ ਖ਼ਬਰ »

ਦੇਸੀ ਪਿਸਤੌਲ ਸਮੇਤ ਇਕ ਗਿ੍ਫ਼ਤਾਰ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐੱਸ. ਵਲੋਂ ਸ਼ੁਰੂ ਕੀਤੀ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਸਮੇਤ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਟੱਪਰੀਆਂ ਖੁਰਦ, 11 ਜੂਨ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਅਧੀਨ ਭੂਰੀਵਾਲੇ ਗੁਰਗੱਦੀ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਬੀਬੀ ਸੁਨੀਤਾ ਚੌਧਰੀ ਨੇ ਕੀਤਾ ਦੁੱਖ ਸਾਂਝਾ

ਨਵਾਂਸ਼ਹਿਰ, 11 ਜੂਨ (ਸਟਾਫ਼ ਰਿਪੋਰਟਰ)- ਬੀਤੇ ਦਿਨੀਂ ਪਿੰਡ ਕਿਸ਼ਨਪੁਰ ਭਰਥਲਾ ਨਿਵਾਸੀ ਮੋਹਨ ਸਿੰਘ ਦੇ ਪੁੱਤਰ ਹਰਪ੍ਰੀਤ ਸਿੰਘ ਛੋਕਰ (34) ਦੀ ਬਿਮਾਰ ਰਹਿਣ ਪਿੱਛੋਂ ਹੋਈ ਬੇਵਕਤੀ ਮੌਤ 'ਤੇ ਅਕਾਲੀ ਦਲ ਇਸਤਰੀ ਵਿੰਗ ਜ਼ਿਲ੍ਹਾ ਨਵਾਂਸ਼ਹਿਰ ਦੀ ਦਿਹਾਤੀ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਹੋਵੇਗਾ ਜਲਦ-ਲੱਕੀ

ਨਵਾਂਸ਼ਹਿਰ, 11 ਜੂਨ (ਹਰਵਿੰਦਰ ਸਿੰਘ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਜੀਤ ਸਿੰਘ ਲੱਕੀ ਵਲੋਂ ਯੂਥ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਸਬੰਧੀ ਲਿਸਟ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਮੱੁਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX