ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  20 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  55 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 minute ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਅੰਮ੍ਰਿਤਸਰ / ਦਿਹਾਤੀ

ਰੇਡ ਕਰਨ ਆਈ ਪੁੁਲਿਸ 'ਤੇ ਗੋਲੀ ਚਲਾਉਣ ਦੇ ਲਗਾਏ ਦੋਸ਼

ਲੋਪੋਕੇ, 11 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਇੱਕ ਘਰ 'ਚ ਕੀਤੀ ਗਈ ਰੇਡ ਦੌਰਾਨ ਪੁਲਿਸ ਵਲੋਂ ਚਲਾਈ ਗਈ ਗੋਲੀ 'ਚ ਇੱਕ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੀਤਮ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਭੱਗੂਪੁਰ ਬੇਟ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਅੱਜ ਸਵੇਰੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਸਾਡੇ ਘਰ ਛਾਪੇਮਾਰੀ ਕੀਤੀ ਗਈ | ਸਾਡੇ ਗੁਆਂਢ 'ਚ ਰਹਿੰਦਾ ਸੁੱਚਾ ਸਿੰਘ ਜਿਸ ਨੇ ਸਾਡੇ ਨਾਲ ਖੇਤਾਂ 'ਚ ਝੋਨਾ ਲਗਾਉਣ ਜਾਣਾ ਸੀ ਤੇ ਸਾਡੇ ਘਰ ਆ ਗਿਆ ਤਾਂ ਪੁੁਲਿਸ ਨੇ ਉਸ ਉੱਪਰ ਗੋਲੀ ਨਾਲ ਫਾਇਰ ਕੀਤਾ ਤੇ ਗੋਲੀ ਉਸਦੇ ਸੱਜੇ ਪੈਰ 'ਤੇ ਲੱਗੀ, ਉਹ ਲਹੂ ਲੁਹਾਨ ਹੋ ਗਿਆ ਤੇ ਪੁਲਿਸ ਮੌਕੇ ਤੋਂ ਜਾਣ ਲੱਗੀ ਪਰ ਪਿੰਡ ਵਾਸੀਆਂ ਨੇ ਪੁਲਿਸ ਦੀ ਗੱਡੀ ਨੂੰ ਰੋਕ ਲਿਆ | ਰੋਹ ਵਿਚ ਆਏ ਲੋਕਾਂ ਨੇ ਪੁਲਿਸ ਖਿਲਾਫ ਰੋਸ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਕਪਿਲ ਕੌਸ਼ਲ ਤੇ ਪੁਲਿਸ ਚੌਕੀ ਕੱਕੜ ਦੇ ਮੁਖੀ ਮਨਜੀਤ ਸਿੰਘ ਤੇ ਪੁਲਿਸ ਪਾਰਟੀ ਨੇ ਪੁੱਜ ਕੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ ਤੇ ਪਰਿਵਾਰ ਨੂੰ ਸ਼ਾਂਤ ਕਰਵਾਇਆ | ਜ਼ਖ਼ਮੀ ਹੋਏ ਸੁੱਚਾ ਸਿੰਘ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਪਿੰਡ ਵਾਸੀਆਂ ਨੇ ਪੁਲਿਸ ਵਲੋਂ ਕੀਤੀ ਗਈ ਧੱਕੇਸ਼ਾਹੀ ਦੇ ਵਿਰੋਧ 'ਚ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਤੇ ਕਿਹਾ ਕਿ ਸੁੱਚਾ ਸਿੰਘ ਬਹੁਤ ਦੀ ਗ਼ਰੀਬ ਪਰਿਵਾਰ ਨਾਲ ਸਬੰਧਤ ਹੈ, ਉਸਦੀ ਮਾਤਾ ਤੇ ਪਤਨੀ ਅੰਗਹੀਣ ਹੈ ਘਰ ਵਿਚ ਉਹ ਇਕੱਲਾ ਹੀ ਕਮਾਉਣ ਵਾਲਾ ਹੈ | ਇਸ ਸਬੰਧੀ ਪੁਲਿਸ ਥਾਣਾ ਭਿੰਡੀਸੈਦਾ ਦੀ ਪੁਿੁਲਸ ਵਲੋਂ ਪ੍ਰੀਤਮ ਸਿੰਘ ਦੇ ਬਿਆਨ ਕਲਮਬੰਦ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਡੀ ਐੱਸ ਪੀ ਅਟਾਰੀ ਗੁਰਪ੍ਰਤਾਪ ਸਿੰਘ ਸਹੋਤਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਭੱਗੂਪੁਰ ਬੇਟ 'ਚ ਪੁਲਿਸ ਰੇਡ ਕਰਨ ਗਈ ਸੀ ਤੇ ਉਥੇ ਪਿੰਡ ਵਾਸੀਆਂ ਨਾਲ ਮਾਮੂਲੀ ਤਕਰਾਰ ਹੋਈ ਤੇ ਕੋਈ ਗੋਲੀ ਨਹੀਂ ਚੱਲੀ | ਪੁਲਿਸ 'ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ |

ਅਜਨਾਲਾ ਪੁਲਿਸ ਵਲੋਂ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਪੁਲਿਸ ਵਲੋਂ ਸਿਵਾ ਟਰੇਡਰ ਤੋਂ ਵੱਡੀ ਮਾਤਰਾ 'ਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਅਜਨਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਪੁਲਿਸ ਵਲੋਂ ਕੁੱਤਾ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਕੱਥੂਨੰਗਲ, 11 ਜੂਨ (ਦਲਵਿੰਦਰ ਸਿੰਘ ਰੰਧਾਵਾ)-ਪੁਲਿਸ ਥਾਣਾ ਕੱਥੂਨੰਗਲ ਅਧੀਨ ਪੈਂਦੇ ਪਿੰਡ ਭੋਆ ਫਤਿਹਗੜ੍ਹ ਵਿਖੇ ਇੱਕ ਵਿਅਕਤੀ ਵਲਾੋ ਬੇਜ਼ੁਬਾਨ ਜਾਨਵਰ ਕੁੱਤੇ ਨੂੰ ਕੁੱਟ ਕੁੱਟ ਕੇ ਮਾਰਨ ਦੀ ਬੀਤੇ ਕੱਲ੍ਹ ਸੋਸ਼ਲ ਮੀਡੀਆ 'ਤੇ ਵੀਡਿਉ ਵਾਇਰਲ ਹੋਣ ਕਾਰਨ ਥਾਣਾ ...

ਪੂਰੀ ਖ਼ਬਰ »

ਬਾਬਾ ਹਰਜਿੰਦਰ ਸਿੰਘ ਜਿੰਦਾ (ਕਾਰ ਸੇਵਾ ਵਾਲਿਆਂ) ਨੂੰ ਸ਼ਰਧਾਂਜਲੀਆਂ ਭੇਟ

ਬਾਬਾ ਬਕਾਲਾ ਸਾਹਿਬ, 11 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੇਵਕ ਬਾਬਾ ਹਰਜਿੰਦਰ ਸਿੰਘ ਜਿੰਦਾ (ਸਪੁੱਤਰ ਸਵਰਗੀ ਬਾਬਾ ਜਸਵੰਤ ਸਿੰਘ ਪਹਿਲਵਾਨ), ਜਿਨ੍ਹਾਂ ਨੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸੰਗਤਪੁਰਾ ਸਕੂਲ ਵਿਚ ਸ਼ਰਾਬ ਕੱਢਣ ਦੀ ਘਟਨਾ ਦੀ ਕੀਤੀ ਜਾਂਚ

ਚੇਤਨਪੁਰਾ, 11 ਜੂਨ (ਮਹਾਂਬੀਰ ਸਿੰਘ ਗਿੱਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮਿ੍ਤਸਰ ਦੀਆਂ ਹਦਾਇਤਾਂ 'ਤੇ ਅੱਜ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਭਗਵੰਤ ਸਿੰਘ ਨੇ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ ਵਿਖੇ ਬੀਤੇ ਦਿਨੀਂ ਚੌਂਕੀਦਾਰ ਵਲੋਂ ਸਕੂਲ ਵਿਖੇ ...

ਪੂਰੀ ਖ਼ਬਰ »

45 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਲੋਪੋਕੇ, 11 ਜੂਨ (ਗੁਰਵਿੰਦਰ ਸਿੰਘ ਕਲਸੀ)-ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਸਰਹੱਦੀ ਪਿੰਡ ਮੰਡਿਆਵਾਲ ਤੋਂ 15 ਤੇ ਖੁੁਸ਼ੁੁਪੁਰ ਤੋਂ 30 ਪਰਿਵਾਰ ਰਵਾਇਤੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਚੋਗਾਵਾਂ, 11 ਜੂਨ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਗੁਰੂੁ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਤੇ ਜੂਨ 1984 'ਚ ਸ਼ਹੀਦ ਹੋਏ ਸਿੱਖਾਂ ਦੀ ਯਾਦ 'ਚ ਕਸਬਾ ਚੋਗਾਵਾਂ ਵਿਖੇ ਸ਼ਹੀਦੀ ਦਿਹਾੜਾ ਸਮੂਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਗੁਰੂੁ ...

ਪੂਰੀ ਖ਼ਬਰ »

ਐੱਸ.ਡੀ.ਓ. ਨੇ ਚੋਗਾਵਾਂ ਉਪ-ਮੰਡਲ ਦਾ ਅਹੁਦਾ ਸੰਭਾਲਿਆ

ਚੋਗਾਵਾਂ, 11 ਜੂਨ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਰਾਜ ਬਿਜਲੀ ਬੋਰਡ 220 ਕੇ.ਵੀ. ਚੋਗਾਵਾਂ ਉਪ ਮੰਡਲ ਦਾ ਨਵੇਂ ਐੱਸ.ਡੀ.ਓ. ਸੂਰਜ ਪ੍ਰਕਾਸ਼ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਇਥੋਂ ਐੱਸ.ਡੀ.ਓ. ਅਸ਼ਵਨੀ ਕੁਮਾਰ 31 ਮਈ ਨੂੰ ਸੇਵਾ ਮੁਕਤ ਹੋ ਗਏ ਸਨ, ਨਵੇਂ ਆਏ ਐੱਸ..ਡੀ.ਓ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਯੂਨੀਅਨ (ਸੀਟੂ) ਵਲੋਂ ਵਿਧਾਇਕ ਹਰਪ੍ਰਤਾਪ ਨੂੰ ਮੰਗ ਪੱਤਰ

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਦੀ ਅਗਵਾਈ ਕਰ ਰਹੀ ਆਂਗਣਵਾੜੀ ਵਰਕਰ ਯੂਨੀਅਨ (ਸੀਟੂ) ਵਲੋਂ ਬਲਾਕ ਪ੍ਰਧਾਨ ਗੁਰਿੰਦਰ ਕੌਰ ਰਾਜੀਆਂ ਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਮੋਦੀ ਦਾ ਪੁਤਲਾ ਫੂਕਿਆ

ਮਜੀਠਾ, 11 ਜੂਨ (ਜਗਤਾਰ ਸਿੰਘ ਸਹਿਮੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿਨੋਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਅਥਾਹ ਵਾਧੇ ਦੇ ਵਿਰੋਧ 'ਚ ਅਕਾਸ਼ਦੀਪ ਸਿੰਘ ਮਜੀਠਾ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਆਰਸੈਨਿਕ ਫ਼ਿਲਟਰ ਵੰਡੇ

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇੱਥੋਂ ਨੇੜਲੇ ਪਿੰਡ ਉੱਗਰ ਔਲਖ ਵਿਖੇ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਰਾਸ਼ਟਰੀ ਖਿਡਾਰੀ ਸੂਬੇਦਾਰ ਸਵੰਤ ਸਿੰਘ ਸੈਦੋਕੇ ਨਹੀਂ ਰਹੇ

ਚੌਂਕ ਮਹਿਤਾ, 11 ਜੂਨ (ਜਗਦੀਸ਼ ਸਿੰਘ ਬਮਰਾਹ)- ਪਿੰਡ ਸੈਦੋਕੇ ਦੇ ਵਸਨੀਕ ਟਕਸਾਲੀ ਅਕਾਲੀ ਬਾਪੂ ਸਰਦੂਲ ਸਿੰਘ ਦੇ ਨੌਜਵਾਨ ਸਪੁੱਤਰ ਤੇ ਬਾਸਕਿਟਬਾਲ ਦੇ ਰਾਸ਼ਟਰੀ ਖਿਡਾਰੀ ਸੂਬੇਦਾਰ ਜਸਵੰਤ ਸਿੰਘ ਰੰਧਾਵਾ (51 ਇੰਜੀਨੀਅਰ ਰੈਜ਼ਮੈਂਟ) ਕੁਝ ਦੇਰ ਬਿਮਾਰ ਰਹਿਣ ਤੋਂ ...

ਪੂਰੀ ਖ਼ਬਰ »

ਨਵ-ਨਿਯੁਕਤ ਪ੍ਰਧਾਨ ਭੀਲੋਵਾਲ ਗੁ: ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 11 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿੱਚ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਨਵ- ਨਿਯੁਕਤ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਨੇ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਅਕਾਲੀ ਦਲ 'ਚ ਸ਼ਾਮਿਲ

ਜੇਠੂਵਾਲ, 11 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤਾੋ ਲੋਕ ਤੰਗ ਆ ਚੁੱਕੇ ਹਨ ਤੇ ਉਹ ਅਕਾਲੀ ਦਲ ਵਿਚ ਧੜਾਧੜ ਸ਼ਾਮਲ ਹੋ ਰਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮਾਣਯੋਗ ਜਸਟਿਸ ਮੰਜਰੀ ਨਹਿਰੂ ਕੌਲ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 11 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਮੈਡਮ ਮੰਜਰੀ ਨਹਿਰੂ ਕੌਲ ਨੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ...

ਪੂਰੀ ਖ਼ਬਰ »

ਘਰੋਂ ਗੁੰਮ ਹੋਇਆ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ 'ਚ ਨਹਿਰ ਕਿਨਾਰਿਓਾ ਮਿਲਿਆ

ਅਜਨਾਲਾ/ਓਠੀਆਂ 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਬੀਤੀ ਦੇਰ ਰਾਤ ਤੋਂ ਗੁੰਮ ਹੋਇਆ ਪਿੰਡ ਭੋਏਵਾਲੀ ਦਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ 'ਚ ਅੱਜ ਸਵੇਰੇ ਪਿੰਡ ਰਾਏਪੁਰ ਨਜ਼ਦੀਕ ਨਹਿਰ ਦੇ ਕੰਢੇ ਤੋਂ ਝਾੜੀਆਂ 'ਚੋਂ ਮਿਲਿਆ | ਜ਼ਖ਼ਮੀ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕੇਂਦਰ ਖ਼ਿਲਾਫ਼ ਪ੍ਰਦਰਸ਼ਨ

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਦਿਨੀਂ ਦਿਨੀਂ ਡੀਜ਼ਲ ਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਵਲੋਂ ਦੇਸ਼ ਭਰ 'ਚ ਕੇਂਦਰ ਸਰਕਾਰ ਖ਼ਿਲਾਫ਼ ਕੀਤੇ ਪ੍ਰਦਰਸ਼ਨ ਤਹਿਤ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਜ਼ਿਲੇ੍ਹ ਭਰ ਦੇ ਪਿੰਡਾਂ 'ਚ ਭਾਜਪਾ, ਕਾਂਗਰਸ, ਅਕਾਲੀ ਦਲ, ਆਮ ਆਦਮੀ ਪਾਰਟੀ ਆਗੂਆਂ ਦੇ ਦਾਖ਼ਲੇ ਦਾ ਕਿਰਤੀ ਕਿਸਾਨ ਯੂਨੀਅਨ ਕਰੇਗੀ ਬਾਈਕਾਟ-ਸੂਬਾ ਆਗੂ

ਅਜਨਾਲਾ, 11 ਜੂਨ (ਐਸ. ਪ੍ਰਸ਼ੋਤਮ)-ਅੱਜ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰੈਸ ਸਕੱਤਰ ਕਾ. ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਤੇ ਕਿਸਾਨ ਅੰਦੋਲਨ 'ਚ ਕਿਸਾਨ ਹਿਤੈਸ਼ੀਆਂ ਦੀ ਪ੍ਰਮੁੱਖ ਭੂਮਿਕਾ ਨਿਰਧਾਰਿਤ ਕਰਨ ਲਈ ਚੇਤਨਾ ਮੁਹਿੰਮ ...

ਪੂਰੀ ਖ਼ਬਰ »

ਨੰਬਰਦਾਰ ਗੁਰਦੀਪ ਸਿੰਘ ਮਾਨ ਨਮਿਤ ਸ਼ਰਧਾਂਜਲੀ ਸਮਾਗਮ

ਹਰਸ਼ਾ ਛੀਨਾ, 11 ਜੂਨ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਿਆਸੀ ਸਫ਼ਾਂ ਵਿਚ ਅਹਿਮ ਸਥਾਨ ਰੱਖਦੇ ਪਿੰਡ ਬੱਗਾ ਕਲਾਂ ਦੇ ਸਾਬਕਾ ਸਰਪੰਚ ਮਲਕੀਤ ਸਿੰਘ ਯੂ. ਐੱਸ. ਏ. ਤੇ ਨੰਬਰਦਾਰ ਬਲਜੀਤ ਸਿੰਘ ਕਾਲਾ ਦੇ ਪਿਤਾ ਤੇ ਅਧਿਆਪਕ ਆਗੂ ਰਾਜਪਾਲ ਸਿੰਘ ਮਾਨ ਦੇ ਭਰਾ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਕਾਂਗਰਸੀ ਆਗੂਆਂ ਨਾਲ ਮੀਟਿੰਗ

ਅਜਨਾਲਾ, 11 ਜੂਨ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਜਿੱਤ ਯਕੀਨੀ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਬੂਟੇ ਲਗਾਉਣ ਦੀ ਹਲਕਾ ਪੱਧਰੀ ਸ਼ੁਰੂਆਤ

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਦਿਨੋਂ ਦਿਨ ਗੰਧਲੇ ਹੋ ਰਹੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਂਗਰਸ ਜ਼ਿਲ੍ਹਾ ਦੇਹਾਤੀ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਹੱਕ 'ਚ ਨਿੱਤਰਿਆ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ

ਲੋਪੋਕੇ, 11 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਹਰ ਪਾਸੇ ਕਿਰਸਾਨੀ ਦੀ ਗੱਲ ਹੋ ਰਹੀ ਹੈ ਪਰ ਮਜ਼ਦੂਰਾਂ ਦੀ ਗੱਲ ਕੋਈ ਵੀ ਨਹੀਂ ਕਰ ਰਿਹਾ, ਮਜ਼ਦੂਰ ਅੱਜ ਵੀ ਉਸੇ ਹੀ ਦਿਹਾੜੀ 'ਤੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਗੁਰੂ ਗਿਆਨ ਨਾਥ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX