ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 minute ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਪਟਿਆਲਾ

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਸ਼ਹਿਰੀ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ, 11 ਜੂਨ (ਗੁਰਵਿੰਦਰ ਸਿੰਘ ਔਲਖ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਰੋਸ ਵਜੋਂ ਅੱਜ ਕਾਂਗਰਸੀ ਵਰਕਰਾਂ ਵਲੋਂ ਫੁਆਰਾ ਚੌਂਕ, ਮਾਲ ਰੋਡ ਵਿਖੇ ਸਥਿਤ ਪੈਟਰੋਲ ਪੰਪ ਦੇ ਬਾਹਰ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਪਿਛਲੇ 13 ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕ੍ਰਮਵਾਰ 25.72 ਅਤੇ 23.93 ਪ੍ਰਤੀ ਲੀਟਰ ਵਾਧਾ ਹੋਇਆ ਹੈ ਜੋ ਕਿ ਬਹੁਤ ਹੀ ਹੈਰਾਨਗੀ ਦੀ ਗੱਲ ਹੈ ਕਿ ਇਸ ਸਾਲ ਪਿਛਲੇ 5 ਮਹੀਨਿਆਂ ਵਿਚ ਹੀ 43 ਵਾਰ ਪੈਟਰੋਲ, ਡੀਜ਼ਲ ਦੇ ਰੇਟਾਂ ਵਿਚ ਵਾਧਾ ਹੋਇਆ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ.ਕੇ. ਮਲਹੋਤਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੁਆਰਾ ਜਨਤਾ ਦੀ ਲੁੱਟ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟ੍ਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਦੇ ਨਾਲ ਘਰਾਂ ਵਿਚ ਆਮ ਵਰਤੋਂ ਦੇ ਸਮਾਨ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹ ਗਈਆਂ ਹਨ ਜਿਸ ਨਾਲ ਆਮ ਜਨਤਾ ਆਪਣੇ ਆਪ ਨੂੰ ਠੱਗੀ ਹੋਈ ਮਹਿਸੂਸ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਤੇਲ ਦੇ ਵਧੇ ਹੋਏ ਰੇਟਾਂ ਦੇ ਨਾਲ ਜਿੱਥੇ ਦੇਸ਼ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਦੇਸ਼ ਵਿਚ ਬੇਰੁਜ਼ਗਾਰੀ ਵਿਚ ਵੀ ਵਾਧਾ ਹੋਇਆ ਹੈ ਜਿਸ ਕਰਕੇ ਕਾਂਗਰਸ ਪਾਰਟੀ ਮੋਦੀ ਸਰਕਾਰ ਦੀ ਨਿਖੇਧੀ ਕਰਦੀ ਹੈ | ਇਸ ਮੌਕੇ ਕੇ.ਕੇ. ਸ਼ਰਮਾ, ਯੋਗਿਦਰ ਸਿੰਘ ਯੋਗੀ, ਗੁਰਸ਼ਰਨ ਕੌਰ ਰੰਧਾਵਾ, ਕੇ.ਕੇ. ਸਹਿਗਲ, ਸੁਰਿੰਦਰਜੀਤ ਸਿੰਘ ਵਾਲੀਆ, ਅਨਿਲ ਮਹਿਤਾ, ਊਧਮ ਸਿੰਘ ਕੰਬੋਜ, ਮਹੰਤ ਹਰਵਿੰਦਰ ਸਿੰਘ ਖਨੌੜਾ, ਮਹਿੰਦਰ ਸਿੰਘ ਬਡੂੰਗਰ, ਅਸ਼ੋਕ ਖੰਨਾ, ਗੁਰਭਜਨ ਲਚਕਾਣੀ, ਹਰਦੇਵ ਸਿੰਘ ਬੱਲੀ, ਸੰਦੀਪ ਸਿੰਗਲਾ, ਕਿਰਨ ਢਿੱਲੋਂ, ਅਤੁੱਲ ਜੋਸ਼ੀ, ਸੋਨੂੰ ਸੰਗਰ, ਰਾਜੇਸ਼ ਮੰਡੋਰਾ, ਮਨਜੀਵ ਕਾਲੇਕਾ, ਸ਼ੰਮੀ ਡੇਂਟਰ, ਵਿਜੈ ਕੁੱਕਾ, ਗੋਪੀ ਰੰਗੀਲਾ, ਅਨੁਜ ਖੋਸਲਾ, ਨਿਖਿਲ ਕੁਮਾਰ ਕਾਕਾ, ਰਾਜੀਵ ਸ਼ਰਮਾ, ਬਲਵਿੰਦਰ ਸਿੰਘ ਗਰੇਵਾਲ, ਮਨੀਸ਼ਾ ਉੱਪਲ, ਪ੍ਰਦੀਪ ਦੀਵਾਨ, ਕਿਰਨਦੀਪ ਕੌਰ, ਹਰੀਸ਼ ਮਿਗਲਾਨੀ, ਰਾਜੀਵ ਸ਼ਰਮਾ ਰਾਜੂ, ਕਿਰਨ ਮੱਕੜ, ਵਿੱਕੀ ਅਰੋੜਾ, ਸੰਜੀਵ ਰਾਏਪੁਰ, ਹਰਦੀਪ ਪਰਾਸ਼ਰ ਆਦਿ ਵੀ ਹਾਜ਼ਰ ਸਨ |
ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਨਾਭਾ, (ਅਮਨਦੀਪ ਸਿੰਘ ਲਵਲੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਕਿਸਾਨ ਮਾਰੂ ਨੀਤੀਆਂ ਦੇ ਤਹਿਤ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਜਾ ਰਿਹਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ | ਸਾਜਿਸ਼ ਦੇ ਅਧੀਨ ਆਪਣੇ ਚਹੇਤੇ ਵੱਡੇ ਉਦਯੋਗਪਤੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿਸਾਨਾਂ ਦੀ ਮਾੜੀ ਦੁਰਦਸ਼ਾ ਹਰ ਪੱਖੋਂ ਕੀਤੀ ਜਾ ਰਹੀ ਹੈ | ਇਹ ਵਿਚਾਰ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੇ ਦਿਹਾਤੀ ਪ੍ਰਧਾਨ ਅਤੇ ਪਿੰਡ ਢੀਂਗੀ ਤੋਂ ਸਰਪੰਚ ਬਲਵਿੰਦਰ ਸਿੰਘ ਬਿੱਟੂ, ਜਗਜੀਤ ਸਿੰਘ ਦੁਲੱਦੀ ਚੇਅਰਮੈਨ ਮਾਰਕੀਟ ਕਮੇਟੀ, ਦਲੀਪ ਬਿੱਟੂ ਵਾਈਸ ਪ੍ਰਧਾਨ ਨਾਭਾ, ਬੰਨਟੂ ਪਹੁਜਾ ਨੇ ਸਾਂਝੇ ਤੌਰ 'ਤੇ ਪਿੰਡ ਢੀਂਗੀ ਅਤੇ ਸਰਕੁਲਰ ਰੋਡ 'ਤੇ ਸਥਿਤ ਪੰਪਾਂ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟਾਏ ਉਨ੍ਹਾਂ ਕਿਹਾ ਕਿ ਕੇਂਦਰ 'ਚ ਭਾਜਪਾ ਦੀ ਸਰਕਾਰ ਜਿਸ ਸਮੇਂ ਨਹੀਂ ਸੀ ਉਸ ਸਮੇਂ ਨਰਿੰਦਰ ਮੋਦੀ ਵਲੋਂ ਵੱਡੇ ਦਾਅਵੇ ਪੈਟਰੋਲ ਡੀਜ਼ਲ ਅਤੇ ਗੈਸ ਨੂੰ ਲੈ ਕੇ ਜਿਥੇ ਕੀਤੇ ਜਾ ਰਹੇ ਸੀ ਉੱਥੇ ਕਿਸਾਨਾਂ ਦੇ ਹੱਕ 'ਚ ਵੀ ਸਰਕਾਰ ਬਣਨ 'ਤੇ ਵੱਡੇ ਫ਼ਾਇਦੇ ਦੇਣ ਦੀਆਂ ਗੱਲਾਂ ਕੇਵਲ ਵੋਟ ਦੀ ਰਾਜਨੀਤੀ ਨੂੰ ਮੁੱਖ ਰੱਖ ਕੀਤੀਆਂ ਜਾ ਰਹੀਆਂ ਸਨ | ਕੇਂਦਰ ਦੀ ਸਰਕਾਰ ਦਾ ਅਸਲ ਚਿਹਰਾ ਕਿਸਾਨਾਂ ਵਲੋਂ 8 ਮਹੀਨੇ ਦਾ ਸਮਾਂ ਧਰਨਿਆਂ ਅਤੇ ਰੋਸ ਮਾਰਚਾਂ 'ਚ ਹੋ ਜਾਣ ਦੇ ਬਾਵਜੂਦ ਮੋਦੀ ਸਰਕਾਰ ਦੇ ਜੂੰ ਵੀ ਨਹੀਂ ਸਰਕੀ | ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਸੂਬੇ ਪੰਜਾਬ ਦੀ ਜਨਤਾ ਮੋਦੀ ਨੂੰ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ (ਧਰਮਾਂ 'ਚ ਵੰਡੀਆਂ ਪਾ ਕੇ ਦੇਸ਼ ਦਾ ਮਾਹੌਲ ਖ਼ਰਾਬ ਕਰਨ 'ਚ ਵੀ ਮੋਹਰੀ ਬਣ ਇਕ ਰਾਸ਼ਟਰ ਪੈਦਾ ਕਰਨਾ ਚਾਹੁੰਦੀ ਹੈ। ਜੇਕਰ ਦੇਸ਼ ਅਤੇ ਖ਼ਾਸ ਕਰ ਸੂਬੇ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਤਾਂ ਉਸ ਦੀ ਜ਼ਿੰਮੇਵਾਰ ਸਿੱਧੇ ਤੌਰ 'ਤੇ ਕੇਂਦਰ ਦੀ ਮੋਦੀ ਸਰਕਾਰ ਹੋਵੇਗੀ। ਮੋਦੀ ਸਰਕਾਰ ਦਾ ਅਸਲ ਚਿਹਰਾ ਜਨਤਾ ਸਾਹਮਣੇ ਨੰਗਾ ਹੋ ਚੁੱਕਿਆ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਜਿਸ ਸਮੇਂ ਇਕੱਠੇ ਸਨ ਉਸ ਸਮੇਂ ਵੀ ਇਨ੍ਹਾਂ ਦੋਵਾਂ ਪਾਰਟੀਆਂ ਨੇ ਰਲ ਕੇ ਪੰਜਾਬ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਹੈ। ਇਸ ਮੌਕੇ ਮੱਖਣ ਸਿੰਘ ਕਲਾਰਾਂ, ਜੱਸਾ ਸਿੰਘ, ਹਰੀ ਸਿੰਘ, ਜੋਗਿੰਦਰ ਸਿੰਘ, ਕਾਕਾ ਖਾ, ਜਗਤਾਰ ਸਿੰਘ, ਇੰਦਰਜੀਤ ਸਿੰਘ ਯੂਥ ਕਾਂਗਰਸ ਤੋਂ ਇਲਾਵਾ ਕਾਂਗਰਸ ਪਾਰਟੀ ਨਾਲ ਸਬੰਧਿਤ ਆਗੂ ਅਤੇ ਵਰਕਰ ਹਾਜ਼ਰ ਸਨ।

ਹਨੇਰੀ ਕਾਰਨ ਪਸ਼ੂਆਂ ਦਾ ਸ਼ੈੱਡ ਡਿਗਿਆ

ਰਾਜਪੁਰਾ, 11 ਜੂਨ (ਰਣਜੀਤ ਸਿੰਘ)-ਹਲਕੇ ਵਿਚ ਬੀਤੀ ਰਾਤ ਤੇਜ਼ ਹਨੇਰੀ, ਤੂਫ਼ਾਨ ਅਤੇ ਬਰਸਾਤ ਕਾਰਨ ਬਿਜਲੀ ਗੁੱਲ ਹੋ ਗਈ | ਬਿਜਲੀ ਜਾਣ ਕਾਰਨ ਲੋਕੀ ਪੀਣ ਵਾਲੇ ਪਾਣੀ ਤੋਂ ਵੀ ਔਖੇ ਰਹੇ | ਅੰਤਾਂ ਦੀ ਗਰਮੀ ਹੋਣ ਕਾਰਨ ਬਜ਼ੁਰਗ ਬੱਚੇ ਸਾਰਾ ਦਿਨ ਦਰਖਤਾਂ ਦੀ ਛਾਂ ਹੇਠ ਬੈਠਣ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਇਕ ਵਿਅਕਤੀ ਗਿ੍ਫ਼ਤਾਰ

ਗੂਹਲਾ ਚੀਕਾ, 11 ਜੂਨ (ਓ.ਪੀ. ਸੈਣੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 10 ਜੂਨ ਨੂੰ ਪਹਾੜਪੁਰ ਜੁਨੈਦਪੁਰ ਦੇ ...

ਪੂਰੀ ਖ਼ਬਰ »

ਦਰੱਖ਼ਤ ਡਿਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਸਨੌਰ, 11 ਜੂਨ (ਸੋਖਲ)-ਸਨੌਰ ਤੋਂ ਬੋਲੜ ਰੋਡ 'ਤੇ ਝੋਨੇ ਦੀ ਫ਼ਸਲ ਦੀ ਲਵਾਈ ਲਈ ਆਏ ਇਕ ਪ੍ਰਵਾਸੀ ਮਜ਼ਦੂਰ ਰਜੇਸ਼ ਕੁਮਾਰ (35) ਦੀ ਮੌਤ ਹੋ ਗਈ ਜਦੋਂ ਕਿ ਦੂਜਾ ਮਜ਼ਦੂਰ ਮਹਿਪਾਲ ਸਿੰਘ ਗੰਭੀਰ ਜ਼ਖਮੀ ਹੋ ਗਿਆ ਜਿਸ ਨੰੂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ ਅੰਦਰੋਂ ਤਿੰਨ ਮੋਬਾਈਲ ਬਰਾਮਦ

ਪਟਿਆਲਾ, 11 ਜੂਨ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਰੋਜ਼ਾਨਾ ਦੀ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ ਤਿੰਨ ਮੋਬਾਈਲ ਫੋਨ ਬਰਾਮਦ ਹੋਏ ਹਨ | ਇਸ ਸਬੰਧੀ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਨੇ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਦੱਸਿਆ ਕਿ ਜੇਲ੍ਹ 'ਚ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦਾ ਕੜਾ ਤੇ ਨਕਦੀ ਚੋਰੀ

ਪਟਿਆਲਾ, 11 ਜੂਨ (ਮਨਦੀਪ ਸਿੰਘ ਖਰੋੜ)-ਭਾਦਸੋਂ ਰੋਡ ਨਜ਼ਦੀਕ ਰਣਜੀਤ ਨਗਰ ਬਲਾਕ ਏ ਵਿਖੇ ਇਕ ਘਰ 'ਚੋਂ ਕੋਈ 5 ਜੂਨ ਦੀ ਰਾਤ ਨੂੰ ਇਕ ਸੋਨੇ ਦਾ ਕੜਾ, 13500 ਦੀ ਨਗਦੀ, ਬੈਟਰੀ ਅਤੇ ਆਧਾਰ ਕਾਰਡ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਘਰ ਦੇ ਮਾਲਕ ਗੁਰਮੀਤ ਸਿੰਘ ਨੇ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 11 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਮਹਿਲਾ ਦੀ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਮਾਮਲੇ ਸਬੰਧੀ ਸਰਬਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਆਪ ਵਲੋਂ ਹਲਕਾ ਸਨੌਰ ਦੇ ਨਵਨਿਯੁਕਤ ਇੰਚਾਰਜ ਦੇ ਫ਼ੈਸਲੇ ਨੂੰ ਸਮੂਹ ਵਲੰਟੀਅਰਜ਼ ਨੇ ਕੀਤਾ ਨਾਮਨਜ਼ੂਰ

ਸਨੌਰ, 11 ਜੂਨ (ਸੁਖਵਿੰਦਰ ਸਿੰਘ ਸੋਖਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜਾਂ ਦੀ ਲਿਸਟ ਜਾਰੀ ਹੋਣ ਤੋਂ ਬਾਅਦ ਸਨੌਰ ਹਲਕੇ 'ਚ ਵਲੰਟੀਅਰਜ਼ ਦਾ ਵੱਡਾ ਵਿਰੋਧ ਵੇਖਣ ਨੂੰ ਸਾਹਮਣੇ ਆਇਆ ਹੈ ਜਦੋਂ ਉਨ੍ਹਾਂ ਨੇ ਜੌੜੀਆਂ ਸੜਕਾਂ ਫਨ ਵਰਲਡ ਵਿਖੇ ਇੱਕ ਮੀਟਿੰਗ ਕਰਕੇ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਮਹਿੰਦਰਾ ਗੱਡੀ ਚੋਰੀ

ਰਾਜਪੁਰਾ, 11 ਜੂਨ (ਜੀ.ਪੀ. ਸਿੰਘ)-ਫੋਕਲ ਪੁਆਇੰਟ ਖੇਤਰ 'ਚ ਇਕ ਘਰ ਦੇ ਬਾਹਰ ਖੜ੍ਹੀ ਮਹਿੰਦਰਾ ਗੱਡੀ ਦੇ ਚੋਰੀ ਹੋ ਜਾਣ ਤੇ ਸ਼ਹਿਰੀ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਧਨਵੇਸ਼ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨਾਲ ਮਰਨ ਵਾਲੇ ਵਿਅਕਤੀਆਂ ਦਾ ਸਸਕਾਰ ਕਰਨ ਵਾਲੇ ਸੇਵਾਦਾਰਾਂ ਦਾ ਐੱਸ. ਡੀ. ਐਮ. ਨਾਭਾ ਨੇ ਕੀਤਾ ਸਨਮਾਨ

ਨਾਭਾ, 11 ਜੂਨ (ਅਮਨਦੀਪ ਸਿੰਘ ਲਵਲੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਪਣੀ ਜਾਨ ਨੂੰ ਜੋਖ਼ਮ 'ਚ ਪਾ ਸੇਵਾਵਾਂ ਨਿਭਾਉਣ ਵਾਲੇ ਹਰ ਵਿਅਕਤੀ ਦਾ ਸਮੁੱਚੇ ਸਮਾਜ ਨੂੰ ਦਿਲੋਂ ਸਨਮਾਨ ਕਰਨਾ ਚਾਹੀਦਾ ਹੈ | ਇਹ ਵਿਚਾਰ ਸ਼ਹਿਰ ਨਾਭਾ ਤੋਂ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐਮ.) ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਤਰੱਕੀਆਂ ਜਲਦੀ ਕੀਤੀਆਂ ਜਾਣਗੀਆਂ-ਏ ਵੇਨੂੰ ਪ੍ਰਸਾਦ

ਪਟਿਆਲਾ, 11 ਜੂਨ (ਅ.ਸ.ਆਹਲੂਵਾਲੀਆ)-ਬਿਜਲੀ ਮੁਲਾਜ਼ਮਾਂ ਦਾ 2 ਮੈਂਬਰੀ ਵਫ਼ਦ ਬਿਜਲੀ ਨਿਗਮ ਦੇ ਸੀ.ਐਮ.ਡੀ. ਏ ਵੈਨੂੰ ਪ੍ਰਸਾਦ ਨੂੰ ਮਿਲਿਆ | ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੂਬਾਈ ਕਨਵੀਨਰ ਹਰਭਜਨ ਸਿੰਘ ਪਿਲਖਣੀ ਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਆਗੂਆਂ ...

ਪੂਰੀ ਖ਼ਬਰ »

ਵੋਕੇਸ਼ਨਲ ਅਧਿਆਪਕਾਂ ਨੇ ਧਰਨੇ ਤੋਂ ਬਾਹਰ ਲੋਕਾਂ ਨੂੰ ਲੋਲੀਪੌਪ ਵੰਡੇ

ਪਟਿਆਲਾ, 11 ਜੂਨ (ਗੁਰਵਿੰਦਰ ਸਿੰਘ ਔਲਖ)-ਐਨ.ਐੱਸ.ਕਿਊ.ਐੱਫ ਵੋਕੇਸ਼ਨਲ ਅਧਿਆਪਕ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੱਕਾ ਮੋਰਚਾ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਵਲੋਂ ਸਰਕਾਰ ਨੂੰ ਆਪਣੀਆਂ ਮੰਗਾਂ ਨੂੰ ਪੂਰਾ ...

ਪੂਰੀ ਖ਼ਬਰ »

ਰੱਖੜਾ ਨੇ ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦੇ 230 ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਪਟਿਆਲਾ, 11 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਮੁਤਾਬਿਕ ਅੱਜ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਜ਼ਿਲ੍ਹਾ ਪਟਿਆਲਾ 'ਚ 230 ਹੋਰ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਡਾ. ਜੌਹਰੀ ਬਣੇ ਪ੍ਰਾਈਵੇਟ ਕਾਲਜ ਨਰਸਿੰਗ ਐਸੋਸੀਏਸ਼ਨ ਦੇ ਸਕੱਤਰ

ਸਮਾਣਾ, 11 ਜੂਨ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਆਦਰਸ਼ ਨਰਸਿੰਗ ਕਾਲਜ ਅਤੇ ਮਿਲੇਨੀਅਮ ਵਰਲਡ ਸਕੂਲ ਸਮਾਣਾ ਦੇ ਚੇਅਰਮੈਨ ਡਾ. ਕੇ.ਕੇ. ਜੌਹਰੀ ਨੂੰ ਪੰਜਾਬ ਪ੍ਰਾਈਵੇਟ ਕਾਲਜ ਨਰਸਿੰਗ ਐਸੋਸੀਏਸ਼ਨ ਦਾ ਸਕੱਤਰ ਚੁਣਿਆ ਗਿਆ ਹੈ | ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਅਤੇ ਕੈਨੇਡਾ ਦੀ ਟ੍ਰੇਂਟ ਯੂਨੀਵਰਸਿਟੀ ਦਰਮਿਆਨ ਹੋਇਆ ਵਿੱਦਿਅਕ ਸਮਝੌਤਾ

ਬਨੂੜ, 11 ਜੂਨ (ਭੁਪਿੰਦਰ ਸਿੰਘ)-ਭਾਰਤ ਵਿਚ ਰਹਿ ਕੇ ਕੈਨੇਡਾ ਦੀ ਪੜ੍ਹਾਈ ਅਤੇ ਡਿਗਰੀ ਹਾਸਿਲ ਕਰਨ ਦੇ ਸੁਪਨੇ ਲੈਣ ਵਾਲੇ ਵਿਦਿਆਰਥੀਆਂ ਦੀ ਹੁਣ ਚਿਤਕਾਰਾ ਯੂਨੀਵਰਸਿਟੀ ਇੱਛਾ ਪੂਰੀ ਕਰੇਗੀ | ਕੈਨੇਡਾ ਦੇ ਓਨਟਾਰੀਓ ਦੀ ਨਾਮਵਰ ਪਬਲਿਕ ਟ੍ਰੇਂਟ ਯੂਨੀਵਰਸਿਟੀ ਅਤੇ ...

ਪੂਰੀ ਖ਼ਬਰ »

ਬੀਬੀ ਲੂੰਬਾ ਦਾ ਅਕਾਲੀ ਆਗੂਆਂ ਤੇ ਵਰਕਰਾਂ ਨੇ ਕੀਤਾ ਸਵਾਗਤ

ਅਰਨੋਂ, 11 ਜੂਨ (ਦਰਸ਼ਨ ਪਰਮਾਰ)-ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਨੇ ਗੁਰਦੁਆਰਾ ਬਹਿਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਘੱਗਰ ਪਾਰ ਦੇ ਇਲਾਕੇ 'ਚ ਬੀਤੇ ਦਿਨੀਂ ਆਪਣੇ ਪਰਿਵਾਰਾਂ ਨੂੰ ਵਿਛੋੜਾ ਦੇ ਗਏ ...

ਪੂਰੀ ਖ਼ਬਰ »

ਜਨਤਕ ਸਹੂਲਤ ਕੇਂਦਰ ਦੇ ਮਾਲਕ ਕੋਲੋਂ 9 ਲੱਖ ਰੁਪਏ ਲੁੱਟਣ ਤੋਂ ਬਾਅਦ ਲੁਟੇਰੇ ਫ਼ਰਾਰ

ਗੂਹਲਾ ਚੀਕਾ, 11 ਜੂਨ (ਓ.ਪੀ. ਸੈਣੀ)-ਅੱਜ ਇੱਥੇ ਕੈਥਲ ਰੋਡ 'ਤੇ ਸਥਿਤ ਆਈ. ਸੀ. ਆਈ. ਸੀ. ਆਈ ਬੈਂਕ ਚੀਕਾ ਦੇ ਬਾਹਰੋਂ ਦੋ ਅਣਪਛਾਤੇ ਵਿਅਕਤੀਆਂ ਵਲੋਂ ਇਕ ਸੁਵਿਧਾ ਕੇਂਦਰ ਦੇ ਮਾਲਕ ਅਤੇ ਉਸ ਦੇ ਸਾਥੀ ਕੋਲੋਂ ਕਰੀਬ 9 ਲੱਖ ਰੁਪਏ ਖੋਹ ਕੇ ਫ਼ਰਾਰ ਹੋਣ ਦੀ ਖ਼ਬਰ ਹੈ | ਪ੍ਰਾਪਤ ...

ਪੂਰੀ ਖ਼ਬਰ »

ਹਨੇਰੀ ਕਾਰਨ ਸ਼ਹਿਰ 'ਚ ਥਾਂ-ਥਾਂ ਟੁੱਟੇ ਦਰੱਖ਼ਤ ਤੇ ਡਿੱਗੇ ਬਿਜਲੀ ਦੇ ਖੰਭੇ

ਪਟਿਆਲਾ, 11 ਜੂਨ (ਆਹਲੂਵਾਲੀਆ)-ਲੰਘੀ ਰਾਤ ਆਈ ਹਨੇਰੀ ਨੇ ਪਟਿਆਲਾ ਵਿਚ ਕਾਫ਼ੀ ਨੁਕਸਾਨ ਕੀਤਾ ਇਸ ਦੌਰਾਨ ਬਾਰਾਂਦਰੀ, ਡਕਾਲਾ ਰੋਡ, ਰਾਜਪੁਰਾ ਰੋਡ, ਪਾਸੀ ਰੋਡ, ਨਾਭਾ ਰੋਡ ਦੇ ਆਲੇ-ਦੁਆਲੇ ਕਲੋਨੀਆਂ ਵਿਚ ਬਿਜਲੀ ਦੇ ਖੰਭੇ ਤੇ ਦਰਖ਼ਤ ਵੱਡੀ ਗਿਣਤੀ ਵਿਚ ਸੜਕਾਂ ਤੇ ਟੁੱਟ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਸਰਕਾਰੀ ਗੁਦਾਮ ਦੇ ਚੌਕੀਦਾਰ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ

ਪਾਤੜਾਂ, 11 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਸਰਕਾਰੀ ਏਜੰਸੀ ਦੇ ਗੁਦਾਮ 'ਚ ਚੌਕੀਦਾਰ ਦੀ ਜ਼ਹਿਰੀਲੀ ਦਵਾਈ ਨਾਲ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਾਤੜਾਂ ਨਰਵਾਣਾ ਮਾਰਗ 'ਤੇ ਰੋਇਲਸਿਟੀ ਕਾਰ ਬਾਜ਼ਾਰ ਦੇ ਨੇੜੇ ਇਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵੱਡੇ ਘਰਾਣਿਆਂ ਨੂੰ ਪਾਲਣਾ ਚਾਹੰਦੀ ਹੈ-ਦਿੱਤੂਪੁਰ

ਭੁੁਨਰਹੇੜੀ, 11 ਜੂਨ (ਧਨਵੰਤ ਸਿੰਘ)-ਯੂਨੀਅਨ ਕ੍ਰਾਂਤੀਕਾਰੀ ਦੀ ਬਲਾਕ ਪੱਧਰੀ ਬੈਠਕ ਸਥਾਨਕ ਗੁਰੂ ਘਰ ਹੋਈ ਜਿਸ 'ਚ ਕਿਸਾਨ ਜਥੇਬੰਦੀ ਦੇ ਵੱਖ-ਵੱਖ ਅਹੁਦੇਦਾਰਾਂ ਨੇ ਭਾਗ ਲਿਆ | ਇਸ ਮੌਕੇ ਸੂਬਾ ਸਕੱਤਰ ਗੁਰਮੀਤ ਸਿੰਘ ਦਿੱਤੂਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਡੇ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਪਾਵਰ ਗਰਿੱਡ ਦੇ ਹਾਈਵੋਲਟੇਜ ਟਾਵਰ ਡਿੱਗੇ, ਕਰੋੜਾਂ ਦਾ ਨੁਕਸਾਨ

ਸਮਾਣਾ, 11 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)-ਬੀਤੀ ਰਾਤ ਤੇਜ਼ ਹਨੇਰੀ ਕਾਰਨ ਪਾਵਰ ਗਰਿੱਡ ਦੀ ਮੇਰਠ-ਮੋਗਾ 765 ਕੇ.ਵੀ. ਲਾਈਨ ਦੇ ਪਿੰਡ ਜੋੜਾਮਾਜਰਾ ਨੇੜੇ ਸਥਿਤ ਕਰੀਬ 250 ਫੁੱਟ ਉੱਚੇ ਦੋ ਹਾਈਵੋਲਟੇਜ਼ ਬਿਜਲੀ ਟਾਵਰ ਡਿੱਗ ਗਏ | ਜਿਸ ਕਾਰਨ ਸਮਾਣਾ-ਸ਼ੁਤਰਾਣਾ ...

ਪੂਰੀ ਖ਼ਬਰ »

ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਨੋਡਲ ਸ਼ਿਕਾਇਤ ਕੇਂਦਰਾਂ ਦਾ ਗਠਨ

ਪਟਿਆਲਾ, 11 ਜੂਨ (ਅ.ਸ.ਆਹਲੂਵਾਲੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਦੱਸਿਆ ਹੈ ਕਿ ਪਟਿਆਲਾ ਸਰਕਲ ਵਲੋਂ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਪੈਡੀ ਸੀਜ਼ਨ ਦੌਰਾਨ ਵੰਡ ਹਲਕਾ ਪਟਿਆਲਾ ਅਤੇ 7 ਡਵੀਜ਼ਨਾਂ ਵਲੋਂ 24 ਘੰਟੇ ਕੰਮ ...

ਪੂਰੀ ਖ਼ਬਰ »

ਕਾਂਗਰਸੀਆਂ ਨੂੰ ਇਖਲਾਕੀ ਤੌਰ 'ਤੇ ਤੇਲ ਦੀਆਂ ਵਧੀਆਂ ਕੀਮਤਾਂ ਸਬੰਧੀ ਵਿਰੋਧ ਕਰਨ ਦਾ ਹੱਕ ਨਹੀਂ- ਚੰਦੂਮਾਜਰਾ

ਪਟਿਆਲਾ, 11 ਜੂਨ (ਗੁਰਪ੍ਰੀਤ ਸਿੰਘ ਚੱਠਾ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦਿਨ ਪ੍ਰਤੀ ਦਿਨ ਵਧ ਰਹੀਆਂ ਤੇਲ ਕੀਮਤਾਂ ਨੂੰ ਲੈ ਕੇ ਅੱਜ ਸੂਬੇ ਭਰ ਵਿਚ ਕਾਂਗਰਸੀਆਂ ...

ਪੂਰੀ ਖ਼ਬਰ »

ਪਾਵਰਕਾਮ ਦੇ ਸੀ.ਐਮ.ਡੀ. ਵਲੋਂ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਅੰਮਿ੍ਤਸਰ ਤੇ ਸੈਂਟਰਲ ਵੇਅਰ ਹਾਊਸਿੰਗ ਕਾਰਪੋਰੇਸ਼ਨ ਨਾਭਾ ਦੇ ਬਿਜਲੀ ਬਿੱਲਾਂ ਵਿਚ ਈ.ਡੀ. ਲਗਾਉਣ ਦੀ ਹਦਾਇਤ

ਪਟਿਆਲਾ, 11 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪਾਰਵਰਕਾਮ ਦੇ ਸੀ.ਐਮ.ਡੀ. ਵੇਣੂ ਪ੍ਰਸਾਦ ਵਲੋਂ ਆਪਣੇ ਅਧਿਕਾਰੀਆਂ ਨੂੰ ਲਿਖਤੀ ਹਦਾਇਤ ਜਾਰੀ ਕਰਦਿਆਂ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਅੰਮਿ੍ਤਸਰ ਅਧੀਨ ਚਲਦੇ ਹਵਾਈ ਅੱਡੇ 'ਤੇ ਸੈਂਟਰਲ ਵੇਅਰ ਹਾਊਸਿੰਗ ਨਾਭਾ ਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX