ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  19 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  54 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਫਿਰੋਜ਼ਪੁਰ

ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਿੱਤਾ ਧਰਨਾ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)- ਆਏ ਦਿਨ ਕੇਂਦਰ ਮੋਦੀ ਸਰਕਾਰ ਦੇ ਰਾਜ 'ਚ ਵੱਧ ਰਹੀਆਂ ਪੈਟਰੋਲ ਦੀਆਂ ਕੀਮਤਾਂ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਗੁਰਚਰਨ ਸਿੰਘ ਨਾਹਰ ਅਤੇ ਪੰਜਾਬ ਮੰਡੀ ਬੋਰਡ ਦੇ ਨਿਰਦੇਸ਼ਕ ਹਰਿੰਦਰ ਸਿੰਘ ਖੋਸੇ ਦੇ ਅਗਵਾਈ ਹੇਠ ਕਾਂਗਰਸੀਆਂ ਨੇ ਰਾਸ਼ਟਰੀ ਰਾਜ ਮਾਰਗ 'ਤੇ ਚੁੰਗੀ ਨੰਬਰ 7 'ਤੇ ਪੈਟਰੋਲ ਪੰਪ ਦੇ ਬਾਹਰ ਧਰਨਾ ਮਾਰ ਰੋਸ ਪ੍ਰਦਰਸ਼ਨ ਕੀਤਾ | ਧਰਨੇ 'ਤੇ ਬੈਠੇ ਕਾਂਗਰਸੀਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘੱਟ ਕਰਨ ਦੀ ਮੰਗ ਕੀਤੀ |
ਕਾਂਗਰਸ ਪ੍ਰਧਾਨ ਗੁਰਚਰਨ ਸਿੰਘ ਨਾਹਰ ਨੇ ਕਿਹਾ ਕਿ ਇਕ ਪਾਸੇ ਲੋਕਾਂ ਦੀ ਆਰਥਿਕ ਹਾਲਤ ਕੋਰੋਨਾ ਮਹਾਂਮਾਰੀ ਵਲੋਂ ਖ਼ਰਾਬ ਕੀਤੀ ਹੋਈ ਹੈ, ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਵਲੋਂ ਲੋਕਾਂ ਦੀ ਕਮਰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਮੌਕੇ ਅਜੇ ਜੋਸ਼ੀ, ਮਾਸਟਰ ਸੁਰੇਸ਼, ਰਜਨੀਸ਼ ਗੋਇਲ, ਰਾਜਾ ਚੌਧਰੀ, ਤੇਜਿੰਦਰ ਬਿੱਟੂ ਦੇ ਇਲਾਵਾ ਕਾਂਗਰਸ ਵਰਕਰ ਅਤੇ ਕਮੇਟੀ ਮੈਂਬਰ ਮੌਜੂਦ ਸਨ |
ਪੈਟਰੋਲੀਅਮ ਪਦਾਰਥਾਂ ਦੇ ਵਾਧੇ ਖ਼ਿਲਾਫ਼ ਕਾਂਗਰਸੀਆਂ ਕੀਤਾ ਢਿੱਲੋਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ
ਫ਼ਿਰੋਜ਼ਪੁਰ, (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਤੇਲ ਕੀਮਤਾਂ ਦੇ ਵਾਧੇ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਮਰਥਕਾਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਕਾਂਗਰਸੀ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਉਹ ਮੰਗ ਕਰ ਰਹੇ ਸਨ ਕਿ ਪੈਟਰੋਲੀਅਮ ਪਦਾਰਥਾਂ ਦੇ ਰੇਟਾਂ 'ਚ ਕੀਤਾ ਵਾਧਾ ਵਾਪਸ ਲਿਆ ਜਾਵੇ | ਇਸ ਮੌਕੇ ਕਾਂਗਰਸੀ ਆਗੂ ਗੁਰਜੰਟ ਸਿੰਘ ਦਿਲਾ ਰਾਮ, ਮੇਜਰ ਸੰਧੂ ਬਲਾਕ ਸੰਮਤੀ ਮੈਂਬਰ, ਅਵਤਾਰ ਸਿੰਘ ਅਲਫੂ ਕੇ ਆਦਿ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਕੱਤਰ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੂੰ ਰੇਟਾਂ 'ਚ ਵਾਧਾ ਵਾਪਸ ਕਰਵਾਉਣ ਲਈ ਲੋਕ ਆਵਾਜ਼ ਵਾਲਾ ਇਕ ਮੰਗ ਪੱਤਰ ਵੀ ਦਿੱਤਾ |
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਪੈਟਰੋਲ, ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੁਰੂਹਰਸਹਾਏ ਵਿਖੇ ਪੈਟਰੋਲ ਪੰਪ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਕੱਠੇ ਹੋਏ ਕਾਂਗਰਸੀ ਆਗੂ ਵੇਦ ਪ੍ਰਕਾਸ਼ ਚੇਅਰਮੈਨ ਮਾਰਕੀਟ ਕਮੇਟੀ, ਸੁਰਿੰਦਰਪਾਲ ਸਿੰਘ ਭੋਲਾ, ਵਿੱਕੀ ਸਿੱਧੂ, ਸ਼ਰਨਜੀਤ ਸਿੰਘ ਢਿੱਲੋਂ ਸਰਪੰਚ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਮੇਂ ਹਰ ਪਾਸੇ ਮਹਿੰਗਾਈ ਸਿਖ਼ਰਾਂ 'ਤੇ ਹੈ ਤੇ ਤੇਲ ਕੀਮਤਾਂ 'ਚ ਕੀਤੇ ਜਾ ਰਹੇ ਬੇਤਹਾਸ਼ਾ ਵਾਧੇ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ | ਇਸ ਮੌਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਨਵਦੀਪ ਸ਼ਰਮਾ, ਸੁਰਿੰਦਰ ਸਿੰਘ, ਅੰਗਰੇਜ਼ ਸੰਘ ਸੋਹਲ, ਦਵਿੰਦਰ ਸੋਹਲ, ਸਤਨਾਮ ਸਿੰਘ ਖੀਵਾ, ਸੰਦੀਪ ਖੀਵਾ, ਤਰਸੇਮ ਕਪਾਹੀ, ਜਸਵੰਤ ਢਿੱਲੋਂ ਆਦਿ ਹਾਜ਼ਰ ਸਨ |
ਲੱਖੋਂ ਕੇ ਬਹਿਰਾਮ, (ਰਾਜਿੰਦਰ ਸਿੰਘ ਹਾਂਡਾ)- ਕੇਂਦਰ ਸਰਕਾਰ ਵਲੋਂ ਲਗਾਏ ਜਾ ਰਹੇ ਟੈਕਸਾਂ ਅਤੇ ਤੇਲ ਕੰਪਨੀਆਂ ਨੂੰ ਮੁਨਾਫ਼ਾ-ਖ਼ੋਰੀ ਕਰਨ ਦੀ ਦਿੱਤੀ ਜਾ ਰਹੀ ਖੁੱਲ ਕਾਰਨ ਨਿੱਤ ਦਿਨ ਵੱਧ ਡੀਜ਼ਲ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਦਵਿੰਦਰ ਸਿੰਘ ਜੰਗ ਸਕੱਤਰ ਪੰਜਾਬ ਯੂਥ ਕਾਂਗਰਸ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਅਗਵਾਈ ਹੇਠ ਯੂਥ ਕਾਂਗਰਸੀ ਆਗੂਆਂ ਵਲੋਂ ਲੱਖੋਂ ਕੇ ਬਹਿਰਾਮ ਵਿਖੇ ਪੈਟਰੋਲ ਪੰਪ ਦੇ ਅੱਗੇ 2 ਘੰਟੇ ਲਈ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਗੁਰਜੰਟ ਸਿੰਘ ਦਿਲਾ ਰਾਮ, ਅਵਤਾਰ ਸਿੰਘ ਅਲਫੂ ਕੇ, ਸਰਪੰਚ ਸਾਰਜ ਸਿੰਘ ਕਿੱਲੀ, ਪੰਚਾਇਤ ਯੂਨੀਅਨ ਦੇ ਪ੍ਰਧਾਨ ਸਾਰਜ ਸਿੰਘ ਝੋਕ, ਸਰਪੰਚ ਜਸਵੀਰ ਸਿੰਘ ਅਲੀ ਕੇ, ਸਰਪੰਚ ਕਸ਼ਮੀਰ ਸਿੰਘ ਭੱਲੀ, ਸਰਪੰਚ ਸ਼ਰਮੈਲ ਸਿੰਘ ਹੁੰਦਲ, ਜੱਜ ਸਿੰਘ ਅਲਫੂ ਕੇ, ਕੁਲਵੰਤ ਸਿੰਘ, ਗੋਰਾ ਕਿਲੀ ਬਲਾਕ ਪ੍ਰਧਾਨ ਯੂਥ ਕਾਂਗਰਸ, ਅਮਰਜੀਤ ਸਿੰਘ ਮਮਦੋਟ ਸਮੇਤ ਹੋਰ ਵੀ ਯੂਥ ਕਾਂਗਰਸੀ ਆਗੂ ਹਾਜ਼ਰ ਸਨ |

ਅਧਿਆਪਕ ਖ਼ੁਦਕੁਸ਼ੀ ਮਾਮਲਾ- ਪਿਤਾ ਬੇਅੰਤ ਸਿੰਘ ਤੇ ਬੇਟੇ ਗੁਰਬਖ਼ਸ਼ ਸਿੰਘ ਦੀਆਂ ਲਾਸ਼ਾਂ ਨਹਿਰ 'ਚੋਂ ਮਿਲੀਆਂ

ਖੋਸਾ ਦਲ ਸਿੰਘ, 11 ਜੂਨ (ਮਨਪ੍ਰੀਤ ਸਿੰਘ ਸੰਧੂ)- ਬੀਤੇ ਦਿਨੀਂ ਪਿੰਡ ਲੋਹੁਕੇ ਖ਼ੁਰਦ ਦੇ ਅਧਿਆਪਕ ਬੇਅੰਤ ਸਿੰਘ (35 ਸਾਲਾ) ਵਲੋਂ ਪਰਿਵਾਰ ਸਮੇਤ ਮੋਟਰਸਾਈਕਲ ਨਹਿਰ ਵਿਚ ਸੱੁਟ ਖ਼ੁਦਕੁਸ਼ੀ ਕਰਨ ਦੀਆਂ ਕੋਸ਼ਿਸ਼ ਕੀਤੀ ਸੀ, ਜਿਸ ਵਿਚ ਬੇਅੰਤ ਸਿੰਘ ਅਤੇ ਉਸ ਦਾ 8 ਸਾਲ ਦਾ ...

ਪੂਰੀ ਖ਼ਬਰ »

ਟੀ.ਬੀ. ਹਸਪਤਾਲ ਨੇੜੇ 150 ਕਰੋੜ ਦੀ ਜਗ੍ਹਾ ਹੜੱਪਣ ਵਾਲੇ ਮਾਮਲੇ 'ਚ ਤਤਕਾਲੀ ਪਟਵਾਰੀ ਨੂੰ ਰੈਗੂਲਰ ਜ਼ਮਾਨਤ

ਫ਼ਿਰੋਜ਼ਪੁਰ, 11 ਜੂਨ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸ਼ਹਿਰ ਸਥਿਤ ਕੇਂਦਰ ਸਰਕਾਰ ਦੀ ਮਾਲਕੀ ਵਾਲੀ 150 ਕਰੋੜ ਦੀ ਟੀ.ਬੀ. ਹਸਪਤਾਲ ਦੇ ਨੇੜੇ ਵਾਲੀ ਜਗ੍ਹਾ ਨੂੰ ਹੜੱਪਣ ਸਬੰਧੀ ਸਾਲ 2012 ਵਿਚ ਦਰਜ ਮਾਮਲੇ 'ਚ 9 ਸਾਲ ਬਾਅਦ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਮਜ਼ਦ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਨੂੰ ਹਾਈ ਵੋਲਟੇਜ ਤਾਰਾਂ 'ਤੇ ਲੱਗਾ ਕਰੰਟ, ਇਕ ਘੰਟਾ ਲਮਕਿਆ ਰਿਹਾ ਤਾਰਾਂ 'ਤੇ

ਆਰਿਫ਼ ਕੇ, 11 ਜੂਨ (ਬਲਬੀਰ ਸਿੰਘ ਜੋਸਨ)- ਬੀਤੀ ਰਾਤ ਤੇਜ਼ ਹਨੇਰੀ ਆਉਣ ਕਾਰਨ ਬਿਜਲੀ ਦੀਆਂ ਤਾਰਾਂ ਟੁੱਟ ਜਾਣ ਅਤੇ ਖ਼ਰਾਬ ਹੋਣ ਕਾਰਨ ਕਸਬਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਨਿਹਾਲਾ ਲਵੇਰਾ ਵਿਖੇ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਠੀਕ ਕਰਨ ਲਈ ਖੰਭਿਆਂ 'ਤੇ ਚੜੇ੍ਹ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਕਿਸਾਨੀ 'ਤੇ ਕਾਬਜ਼ ਕਰਨ ਲਈ ਨਵੇਂ ਖੇਤੀ ਕਾਨੂੰਨ ਲਾਗੂ ਕੀਤੇ-ਸੁਰਿੰਦਰ ਜੌੜਾ

ਜ਼ੀਰਾ, 11 ਜੂਨ (ਜੋਗਿੰਦਰ ਸਿੰਘ ਕੰਡਿਆਲ)-ਕੇਂਦਰ ਸਰਕਾਰ ਵਲੋਂ ਵੱਖ-ਵੱਖ ਸਮੇਂ 'ਤੇ ਦੇਸ਼ ਵਾਸੀਆਂ 'ਤੇ ਧੱਕੇ ਨਾਲ ਥੋਪੇ ਗਏ ਫ਼ੈਸਲਿਆਂ ਕਾਰਨ ਦੇਸ਼ ਜਿੱਥੇ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ, ਉੱਥੇ ਇਸ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਦੀ ਬਾਂਹ ...

ਪੂਰੀ ਖ਼ਬਰ »

ਸਾਫ਼ ਸਵੀ ਵਾਲੇ ਨੇਤਾ ਨੂੰ ਹਲਕੇ ਦੀ ਵਾਗਡੋਰ ਦੇਣ 'ਤੇ ਆਪ ਵਰਕਰ ਬਾਗ਼ੋ-ਬਾਗ਼

ਖੋਸਾ ਦਲ ਸਿੰਘ, 11 ਜੂਨ (ਮਨਪ੍ਰੀਤ ਸਿੰਘ ਸੰਧੂ)-ਪਿਛਲੇ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਜ਼ੀਰਾ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਅੰਦਰ ਚੱਲ ਰਹੀਆਂ ਸਰਗੋਸ਼ੀਆ 'ਤੇ ਵਿਰਾਮ ਲਗਾਉਂਦੇ ਨਰੇਸ਼ ਕਟਾਰੀਆ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਢਾਬਸਰ ਵਿਖੇ ਸ਼ਹੀਦੀ ਜੋੜ ਮੇਲਾ ਕੱਲ੍ਹ

ਮਮਦੋਟ, 11 ਜੂਨ (ਸੁਖਦੇਵ ਸਿੰਘ ਸੰਗਮ)- ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਾਲਾਨਾ ਮੇਲਾ ਗੁਰਦੁਆਰਾ ਢਾਬਸਰ ਸਾਹਿਬ ਨੇੜੇ ਕਰੀ ਕਲਾਂ ਵਿਖੇ ਇਲਾਕੇ ਦੇ ਸਹਿਯੋਗ ਨਾਲ 13 ਜੂਨ ਨੂੰ ਸ਼ਰਧਾ ਭਾਵਨਾ ਸਹਿਤ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਾਵਰਕਾਮ ਇਨਫੋਰਸਮੈਂਟ ਦੀ ਟੀਮ ਵਲੋਂ 51 ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ 'ਤੇ ਛਾਪੇਮਾਰੀ ਦੌਰਾਨ 19 ਲੱਖ 66 ਹਜ਼ਾਰ ਦੇ ਜੁਰਮਾਨੇ

ਜ਼ੀਰਾ, 11 ਜੂਨ (ਜੋਗਿੰਦਰ ਸਿੰਘ ਕੰਡਿਆਲ)-ਅੱਤ ਦੀ ਗਰਮੀ ਦੇ ਮੌਸਮ ਕਾਰਨ ਜਿੱਥੇ ਸੂਬੇ ਵਿਚ ਬਿਜਲੀ ਦੀ ਖਪਤ ਵਧੀ ਹੈ, ਉੱਥੇ ਬਿਜਲੀ ਚੋਰੀ ਦੇ ਮਾਮਲਿਆਂ ਵਿਚ ਵੀ ਤੇਜ਼ੀ ਆਈ ਹੈ, ਜਿਸ 'ਤੇ ਕਾਬੂ ਪਾਉਣ ਲਈ ਅੱਜ ਪਾਵਰਕਾਮ ਇਨਫੋਰਸਮੈਂਟ ਬਠਿੰਡਾ ਦੀ ਅਗਵਾਈ ਵਿਚ ਐਕਸੀਅਨ ...

ਪੂਰੀ ਖ਼ਬਰ »

ਭੁੱਲਰ ਵਲੋਂ ਹਲਕਾ ਸ਼ਹਿਰੀ 'ਚ ਬੂਥ ਕਮੇਟੀਆਂ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ

ਫ਼ਿਰੋਜ਼ਪੁਰ, 11 ਜੂਨ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਮੱਦੇਨਜ਼ਰ ਪੰਜਾਬ ਦੀ ਸਿਆਸਤ ਪੂਰੇ ਜ਼ੋਰਾਂ 'ਤੇ ਭਖੀ ਹੋਈ ਹੈ | ਇਸ ਦੇ ਚੱਲਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਤੇ ਸੂਬਾ ਪੱਧਰੀ ...

ਪੂਰੀ ਖ਼ਬਰ »

ਪੰਜਾਬੀ ਵਿਭਾਗ ਤੇ ਸੰਗੀਤ ਵਿਭਾਗ ਵਲੋਂ 'ਸੂਫ਼ੀਆਨਾ ਕਲਾਮ' ਵਿਸ਼ੇ 'ਤੇ ਵੈਬੀਨਾਰ

ਫ਼ਿਰੋਜ਼ਪੁਰ, 11 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪੋਸਟ-ਗ੍ਰੇਜੂਏਸ਼ਨ ਪੰਜਾਬੀ ਵਿਭਾਗ ਅਤੇ ਸੰਗੀਤ ਵਿਭਾਗ ਦੁਆਰਾ 'ਸੂਫ਼ੀਆਨਾ ਕਲਾਮ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਰੂਪ 'ਚ ਆਪਣੇ ਗਾਇਕੀ ਦਾ ...

ਪੂਰੀ ਖ਼ਬਰ »

ਕੋਰੋਨਾ ਕਿੱਟਾਂ ਤੇ ਦਵਾਈਆਂ 'ਚ ਘੁਟਾਲਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ- ਗੋਰਾ, ਲਵਲੀ

ਫ਼ਿਰੋਜ਼ਪੁਰ, 11 ਜੂਨ (ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਰਾਜ ਦੇ ਲੋਕਾਂ ਨੂੰ ਸਸਤਾ ਇਲਾਜ ਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਦੀ ਬਜਾਏ ਪੰਜਾਬ ਸਰਕਾਰ ਨੇ ਫ਼ਤਿਹ ਕਿੱਟਾਂ ਵਿਚ ਘੋਟਾਲਾ ਕਰਕੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਪਿੰਡ ਚਾਹਲਾ ਦੇ 18 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਆਪ 'ਚ ਸ਼ਾਮਿਲ

ਮੱਲਾਂਵਾਲਾ, 11 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਹਲਕਾ ਜ਼ੀਰਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਨਜ਼ਦੀਕੀ ਪਿੰਡ ਚਾਹਲਾ ਦੇ 18 ਪਰਿਵਾਰ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਨਰੇਸ਼ ਕਟਾਰੀਆ ਦੀ ...

ਪੂਰੀ ਖ਼ਬਰ »

ਖੋਹ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 11 ਜੂਨ (ਰਾਕੇਸ਼ ਚਾਵਲਾ)-ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਖੋਹ ਕਰਨ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਅਦਾਲਤ ਨੇ ਖ਼ਾਰਜ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਪੁਲਿਸ ਵਲੋਂ 24 ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ 328 ਸਰੂਪਾਂ ਦੀ ਭਾਲ ਸਬੰਧੀ ਸੰਘਰਸ਼ ਵਿੱਢਣ ਦਾ ਐਲਾਨ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਅਤੇ ਗੁੰਮ ਹੋਏ 328 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬਰਾਮਦਗੀ ਸਬੰਧੀ ਅਤੇ ਇਸ ਲਈ ਜਿੰਮੇਵਾਰਾਂ ਨੂੰ ...

ਪੂਰੀ ਖ਼ਬਰ »

ਵੈਕਸੀਨ ਘੁਟਾਲੇ ਦੀ ਹੋਵੇ ਨਿਆਇਕ ਜਾਂਚ-ਆਸ਼ੂ ਬੰਗੜ

ਫ਼ਿਰੋਜ਼ਪੁਰ, 11 ਜੂਨ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਨਿਗੂਣੇ ਮੁਨਾਫ਼ੇ ਦੀ ਖ਼ਾਤਰ ਕੋਰੋਨਾ ਵੈਕਸੀਨ ਨੂੰ ਪ੍ਰਾਈਵੇਟ ਹੱਥਾਂ ਵਿਚ ਸਪਲਾਈ ਕਰਨ ਨਾਲ ਜੋ ਘਪਲਾ ਹੋਇਆ ਹੈ, ਪੰਜਾਬ ਸਰਕਾਰ ਨੂੰ ਇਸ ਮਾਮਲੇ ਦੀ ਹਾਈਕੋਰਟ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੋਂ ਸਿਹਤ ਵਿਭਾਗ 'ਚ ਲਏ ਪੈਰਾ ਮੈਡੀਕਲ ਸਟਾਫ਼ ਨੂੰ ਸਰਕਾਰ ਨਹੀਂ ਦਿੱਤਾ ਰੈਗੂਲਰ ਸਕੇਲ, ਰੋਸ ਦੀ ਲਹਿਰ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ 'ਚ ਸਾਲਾਂ-ਬੱਧੀ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਸਟਾਫ਼ ਨੂੰ ਸਿਹਤ ਵਿਭਾਗ ਅਧੀਨ ਲਿਆਉਣ ਸਮੇਂ ਸਰਕਾਰ ਵਲੋਂ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਜਿੱਥੇ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹੇ ਅੰਦਰ ਹੋਰ ਪੈਰ ਪਸਾਰਦੇ ਹੋਏ ਜਿੱਥੇ 56 ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲੈ ਲੈਣ ਦੀ ਖ਼ਬਰ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ ਚਾਰ ਦੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਇਕ ਅਣਪਛਾਤੇ ਸਮੇਤ 4 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 11 ਜੂਨ (ਰਾਕੇਸ਼ ਚਾਵਲਾ)- ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਇਕ ਅਣਪਛਾਤੇ ਸਮੇਤ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ...

ਪੂਰੀ ਖ਼ਬਰ »

ਵਰਦੇਵ ਮਾਨ ਵਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਲਈ ਕਣਕ ਰਵਾਨਾ

ਲੱਖੋਂ ਕੇ ਬਹਿਰਾਮ, 11 ਜੂਨ (ਰਾਜਿੰਦਰ ਸਿੰਘ ਹਾਂਡਾ)-ਹਲਕਾ ਗੁਰੂਹਰਸਹਾਏ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਲੰਗਰਾਂ ਲਈ ਇਕੱਤਰ ਕੀਤੀ ਗਈ 300 ਕੁਇੰਟਲ ਕਣਕ ਅੱਜ ਅਨਾਜ ਮੰਡੀ ਲੱਖੋਂ ਕੇ ਬਹਿਰਾਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX