ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  15 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  50 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਬਠਿੰਡਾ

ਕਾਂਗਰਸੀਆਂ ਵਲੋਂ ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਪੈਟਰੋਲ ਪੰਪਾਂ ਮੂਹਰੇ ਧਰਨੇ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੇਂਦਰ ਸਰਕਾਰ ਦੁਆਰਾ ਤੇਲ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਸ਼ਹਿਰੀ ਵਲੋਂ ਅੱਜ ਸਥਾਨਕ ਸ਼ਹਿਰ ਦੇ 7 ਪੈਟਰੋਲ ਪੰਪਾਂ ਅੱਗੇ ਧਰਨੇ ਦਿੱਤੇ ਗਏ, ਜਿਨ੍ਹਾਂ ਵਿਚ ਸ਼ਾਮਲ ਕਾਂਗਰਸੀਆਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਗਟ ਕੀਤਾ | ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ ਅਤੇ ਰਾਜਨ ਗਰਗ ਦੀ ਅਗਵਾਈ ਹੇਠ ਭਾਈ ਮਨੀ ਸਿੰਘ ਸਿਵਲ ਹਸਪਤਾਲ ਨੇੜੇ ਪੈਟਰੋਲ ਪੰਪ 'ਤੇ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਕੇ.ਕੇ. ਅਗਰਵਾਲ ਅਤੇ ਮੇਅਰ ਰਮਨ ਗੋਇਲ ਦੀ ਅਗਵਾਈ ਵਿਚ ਤਿੰਨ ਕੋਣੀ ਸਥਿਤ ਪੈਟਰੋਲ ਪੰਪ ਅੱਗੇ ਅਤੇ ਕਾਂਗਰਸ ਆਗੂ ਸੰਦੀਪ ਗੋਇਲ ਅਗਵਾਈ ਹੇਠ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ | ਇਸੇ ਤਰ੍ਹਾਂ ਆਦਰਸ਼ ਨਗਰ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਟਹਿਲ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਪੈਟਰੋਲ ਪੰਪ ਅੱਗੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਦਕਿ ਗੋਲ ਡਿਗੀ ਕੋਲ ਪੈਟਰੋਲ ਪੰਪ 'ਤੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ, ਹਨੂੰਮਾਨ ਚੌਕ ਸਥਿਤ ਪੈਟਰੋਲ ਪੰਪ 'ਤੇ ਬਲਾਕ ਪ੍ਰਧਾਨ ਬਲਜਿੰਦਰ ਠੇਕੇਦਾਰ ਅਤੇ ਪੰਜਾਬ ਕਾਂਗਰਸ ਸਕੱਤਰ ਪਵਨ ਮਾਨੀ ਦੀ ਅਗਵਾਈ ਹੇਠ, 100 ਫੱੁਟੀ ਸੜਕ 'ਤੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਅਤੇ ਪਰਸਰਾਮ ਨਗਰ 'ਚ ਕੌਂਸਲਰ ਹਰਵਿੰਦਰ ਸਿੰਘ ਲੱਡੂ ਦੀ ਅਗਵਾਈ ਹੇਠ ਧਰਨੇ ਦਿੱਤੇ | ਧਰਨਿਆਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ-ਡੀਜਲ ਦੀਆਂ ਕੀਮਤਾਂ ਵਿਚ ਵਾਧਾ ਕਰ ਰਹੀ ਹੈ ਜਿਸ ਦਾ ਅਸਰ ਹਰ ਵਰਗ ਉੱਪਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ 13 ਮਹੀਨਿਆਂ ਵਿਚ ਪੈਟਰੋਲ ਦੇ ਭਾਅ ਵਿਚ 25 ਰੁਪਏ 72 ਪੈਸੇ ਅਤੇ ਡੀਜ਼ਲ ਦੇ ਰੇਟ ਵਿਚ 23 ਰੁਪਏ 93 ਪੈਸੇ ਦਾ ਵਾਧਾ ਕਰਕੇ ਲੋਕਾਂ 'ਤੇ ਵਾਧੂ ਆਰਥਿਕ ਬੋਝ ਪਾਇਆ ਗਿਆ ਹੈ | ਇਸ ਸਾਲ ਦੇ 5 ਮਹੀਨਿਆਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 43 ਵਾਰ ਵਾਧਾ ਹੋ ਗਿਆ | ਉਨ੍ਹਾਂ ਨੇ ਕਿਹਾ ਕਿ ਆਜਾਦੀ ਤੋਂ ਬਾਅਦ ਇਹ ਪਹਿਲੀ ਕੇਂਦਰ ਸਰਕਾਰ ਹੈ, ਜਿਸ ਨੇ ਤੇਲ ਕੀਮਤਾਂ ਵਿਚ ਅਥਾਹ ਵਾਧਾ ਕਰਕੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ |
ਕਾਂਗਰਸੀ ਆਗੂਆਂ ਅਰੁਣ ਵਧਾਵਨ, ਕੇਵਲ ਕਿ੍ਸ਼ਨ ਅਗਰਵਾਲ, ਪਵਨ ਮਾਨੀ, ਬਲਜਿੰਦਰ ਠੇਕੇਦਾਰ ਅਤੇ ਟਹਿਲ ਸਿੰਘ ਸੰਧੂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੇਲ ਦੀਆਂ ਵਧਾਈਆਂ ਕੀਮਤਾਂ ਤੁਰੰਤ ਵਾਪਸ ਲਵੇ | ਇਸ ਮੌਕੇ ਕੌਸਲਰ ਜਸਵੀਰ ਜੱਸਾ, ਕੌਸਲਰ ਕਮਲੇਸ਼ ਮਹਿਰਾ, ਸੀਨੀਅਰ ਕਾਂਗਰਸੀ ਨੱਥੂ ਰਾਮ, ਪ੍ਰਕਾਸ਼ ਚੰਦ ਸਮੇਤ ਕਾਂਗਰਸ ਦੇ ਸਾਰੇ ਕੌਂਸਲਰ ਮੌਜੂਦ ਸਨ |
ਕੋਟ ਫੱਤਾ, (ਰਣਜੀਤ ਸਿੰਘ ਬੁੱਟਰ)- ਯੂਥ ਕਾਂਗਰਸ ਦੇ ਨੁਮਾਇੰਦਿਆਂ ਨੇ ਕੋਟਸ਼ਮੀਰ ਵਿਖੇ ਪੈਟਰੋਲ ਪੰਪ ਅੱਗੇ ਸੜਕ 'ਤੇ ਖੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਸੀਨੀਅਰ ਆਗੂ ਅਤੇ ਕੋਟਸ਼ਮੀਰ ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੇ ਨਿੱਤ ਦਿਨ ਵਧ ਰਹੇ ਭਾਅ ਨੇ ਹਰ ਵਰਗ ਲਈ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ | ਕਾਂਗਰਸੀ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਤਖ਼ਤੀਆਂ ਚੁੱਕੀਆਂ ਹੋਈਆਂ ਸਨ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਗੁਰਜੰਟ ਸਿੰਘ, ਯੂਥ ਕਾਂਗਰਸੀ ਆਗੂ ਬਲਦੀਪ ਸਿੰਘ ਸਿੱਧੂ, ਪ੍ਰਧਾਨ ਸੁਖਮੰਦਰ ਸਿੰਘ, ਯੂਥ ਆਗੂ ਪਰਮਜੀਤ ਸਿੰਘ ਪੰਮਾ, ਕੌਂਸਲਰ ਦਲਬੀਰ ਸਿੰਘ ਪੱਪੀ, ਬਿੱਕਾ ਸਿੰਘ ਅਤੇ ਹੋਰ ਹਾਜ਼ਰ ਸਨ |

ਆਮਦਨ 'ਚ ਲੋੜੀਂਦਾ ਵਾਧਾ ਨਹੀਂ ਕਰ ਸਕੀ ਬਲਾਕ ਸੰਮਤੀ ਨਥਾਣਾ

ਨਥਾਣਾ, 11 ਜੂਨ (ਗੁਰਦਰਸ਼ਨ ਲੁੱਧੜ)- ਬਲਾਕ ਪੱਧਰ 'ਤੇ ਪਿੰਡਾਂ ਦੇ ਵਿਕਾਸ ਲਈ ਸਥਾਪਿਤ ਪੰਚਾਇਤੀ ਸੰਸਥਾ ਬਲਾਕ ਪੰਚਾਇਤ ਸੰਮਤੀ ਨਥਾਣਾ ਸਥਾਨਕ ਪੱਧਰ 'ਤੇ ਆਪਣੀ ਆਮਦਨ ਵਿਚ ਲੋੜੀਂਦਾ ਵਾਧਾ ਨਹੀਂ ਕਰ ਸਕੀ ਹੈ | ਬਲਾਕ ਪੰਚਾਇਤ ਸੰਮਤੀ ਲਈ ਆਮਦਨ ਦੇ ਮੁੱਖ ਸ੍ਰੋਤ ਪਿੰਡਾਂ ...

ਪੂਰੀ ਖ਼ਬਰ »

ਫ਼ੌਜ, ਪੰਜਾਬ ਪੁਲਿਸ ਤੇ ਜੇਲ੍ਹ ਵਾਰਡਰ ਦੀ ਭਰਤੀ ਲਈ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ- ਹਰਜੀਤ ਸਿੰਘ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵਲੋਂ ਆਉਣ ਵਾਲੀ ਆਰਮੀ, ਪੰਜਾਬ ਪੁਲਿਸ ਤੇ ਜੇਲ੍ਹ ਵਾਰਡਰ ਦੀ ਭਰਤੀ ਲਈ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਸਬੰਧੀ ਡੰਗ ਟਪਾਊ ਨੀਤੀ ਦੀ ਨਿਖੇਧੀ

ਬਠਿੰਡਾ, 11 ਜੂਨ (ਅਵਤਾਰ ਸਿੰਘ)-ਅੱਜ ਪੀ ਆਰ ਟੀ ਸੀ ਪੈਨਸ਼ਨਰਜ ਐਸੋਸੀਏਸ਼ਨ ਬਠਿੰਡਾ ਡਿੱਪੂ ਦੀ ਮੀਟਿੰਗ ਪ੍ਰਧਾਨ ਪ੍ਰੀਤਮ ਸਿੰਘ ਦੀ ਪ੍ਰਧਾਨਗੀ ਵਿਚ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਸੀਮਤ ਗਿਣਤੀ ਮੈਂਬਰਾਂ ਨਾਲ ਕੀਤੀ ਗਈ | ਮੀਟਿੰਗ ਵਿਚ ਕੋਰੋਨਾ ਨਾਲ ਵਿਛੜ ...

ਪੂਰੀ ਖ਼ਬਰ »

ਪੁਲਿਸ ਚੌਕੀ ਚਾਉਕੇ ਦਾ ਸਮੁੱਚਾ ਸਟਾਫ਼ ਤਬਦੀਲ

ਚਾਉਕੇ, 11 ਜੂਨ (ਮਨਜੀਤ ਸਿੰਘ ਘੜੈਲੀ)- ਇਸ ਮਾਮਲੇ 'ਚ ਇਨਸਾਫ਼ ਲੈਣ ਲਈ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਲਗਾਤਾਰ ਸੰਘਰਸ਼ ਵਿੱਢਿਆ ਹੋਇਆ ਹੈ ਤੇ ਥਾਣਾ ਸਦਰ ਰਾਮਪੁਰਾ ਅੱਗੇ ਸੜਕ ਜਾਮ ਲਗਾ ਕੇ ਰੋਸ ਧਰਨਾ ਚਲ ਰਿਹਾ ਹੈ | ਇਸ ...

ਪੂਰੀ ਖ਼ਬਰ »

-ਮਾਮਲਾ ਕਬੱਡੀ ਖਿਡਾਰੀ ਚਾਉਂਕੇ ਦੀ ਮੌਤ ਦਾ-

ਐਸ.ਐਸ.ਪੀ. ਵਲੋਂ ਮਾਮਲੇ ਦੀ ਜਾਂਚ ਲਈ ਸਿੱਟ ਦਾ ਗਠਨ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਬੱਡੀ ਖਿਡਾਰੀ ਕੋਚ ਚਾਉਂਕੇ ਦੀ ਮੌਤ ਮਾਮਲੇ ਵਿਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਮਿ੍ਤਕ ਖਿਡਾਰੀਆਂ ਤੇ ਸਾਥੀਆਂ ਦੀ ਹੋਰਨਾਂ ਨਾਲ ਹੋਈ ਲੜਾਈ ਦਾ ਕਾਰਨ ਨਸ਼ਿਆਂ ਦੀ ਬਜਾਇ ਮੁਰਗ਼ਾ ਚੋਰੀ ਹੋਣਾ ਸਾਹਮਣੇ ਆ ਗਿਆ | ...

ਪੂਰੀ ਖ਼ਬਰ »

3 ਮੌਤਾਂ, 90 ਨਵੇਂ ਕੇਸ ਤੇ 126 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

ਬਠਿੰਡਾ, 11 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਵਾਸੀਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਇਹ ਹੈ ਦਿਨੋਂ ਦਿਨ ਕੋਰੋਨਾ ਮਰੀਜ਼ ਘਟਣ ਕਾਰਨ ਹੁਣ ਬੀਤੇ 24 ਘੰਟਿਆਂ ਦੌਰਾਨ ਮੌਤ ਦੀ ਦਰ, ਨਵੇਂ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਹੋਈ ਹੈ | ਹੁਣ ਅੱਜ ਬੀਤੇ 24 ਘੰਟਿਆਂ ...

ਪੂਰੀ ਖ਼ਬਰ »

ਸਬ-ਤਹਿਸੀਲ ਸੰਗਤ 'ਚ ਹਾਜ਼ਰੀ ਲਈ ਪੁੱਜੇ ਵਿਅਕਤੀਆਂ ਨੇ ਕੀਤਾ ਹੰਗਾਮਾ

ਸੰਗਤ ਮੰਡੀ/ਸੀਂਗੋ ਮੰਡੀ, 11 ਜੂਨ (ਅੰਮਿ੍ਤਪਾਲ ਸ਼ਰਮਾ, ਲੱਕਵਿੰਦਰ ਸ਼ਰਮਾ)-ਬੀਤੇ ਦਿਨ ਸਬ-ਤਹਿਸੀਲ ਸੰਗਤ 'ਚ ਪਲਾਟ ਦੀ ਰਜਿਸਟਰੀ ਦੇ ਇਕਰਾਰਨਾਮੇ ਦੀ ਹਾਜਰੀ ਲਈ ਪੱੁਜੇ ਵਿਅਕਤੀਆ ਨੇ ਜੰਮ ਕੇ ਹੰਗਾਮਾ ਕੀਤਾ ਅਤੇ ਨਾਇਬ ਤਹਿਸੀਲਦਾਰ ਦੇ ਰੀਡਰ 'ਤੇ ਹਾਜ਼ਰੀ ਲਈ ਪੈਸੇ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਦਿਆਰਥਣਾਂ ਨੇ ਰੁੱਖ ਲਗਾਏ

ਰਾਮਪੁਰਾ ਫੂਲ, 11 ਜੂਨ (ਗੁਰਮੇਲ ਸਿੰਘ ਵਿਰਦੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ...

ਪੂਰੀ ਖ਼ਬਰ »

'ਫਿੱਟਨੈੱਸ ਤੇ ਕੋਵਿਡ-19' ਵਿਸ਼ੇ 'ਤੇ ਵੈਬੀਨਾਰ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਜਿੰਦਰਾ ਕਾਲਜ ਬਠਿੰਡਾ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਸੁਰਜੀਤ ਸਿੰਘ ਦੀ ਅਗਵਾਈ ਵਿਚ 'ਫ਼ਿਟਨੈੱਸ ਅਤੇ ਕੋਵਿਡ-19' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਰਿਸੋਰਸ ਪਰਸਨ ਵਜੋਂ ਡਾ. ਰਾਜ ...

ਪੂਰੀ ਖ਼ਬਰ »

ਨਹਿਰ 'ਚੋਂ ਲਵਾਰਿਸ ਵਿਅਕਤੀ ਦੀ ਲਾਸ਼ ਮਿਲੀ

ਰਾਮਪੁਰਾ ਫੂਲ, 11 ਜੂਨ (ਗੁਰਮੇਲ ਸਿੰਘ ਵਿਰਦੀ)- ਨਹਿਰ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਕਾਰਨ ਇਲਾਕੇ ਅੰਦਰ ਸਨਸਨੀ ਫੈਲ ਗਈ | ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸਾਨੂੰ ਪਿੰਡ ਵਾਸੀਆਂ ਨੇ ਇਤਲਾਹ ਦਿੱਤੀ ਕਿ ਮਾੜੀ ਪਿੰਡ ਵਿਚ ਦੀ ਲੰਘਦੀ ਨਹਿਰ ...

ਪੂਰੀ ਖ਼ਬਰ »

ਅਰਦਾਸੀਏ ਗੁਰਮੇਲ ਸਿੰਘ ਤੇ ਭਾਜਪਾ ਆਗੂ ਦੀ ਜ਼ਮਾਨਤ 'ਤੇ 16 ਨੂੰ ਹੋਵੇਗੀ ਸੁਣਵਾਈ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਅਮਿਤ ਥਿੰਦ ਨੇ ਵਿਵਾਦਿਤ ਅਰਦਾਸ ਮਾਮਲੇ ਵਿਚ ਅਰਦਾਸੀਏ ਗੁਰਮੇਲ ਸਿੰਘ ਅਤੇ ਭਾਜਪਾ ਆਗੂ ਸੁਖਪਾਲ ਸਰਾਂ ਦੀ ਜ਼ਮਾਨਤ 'ਤੇ ਸੁਣਵਾਈ 16 ਜੂਨ 'ਤੇ ਪਾ ਦਿੱਤੀ ਹੈ | ...

ਪੂਰੀ ਖ਼ਬਰ »

ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਤਨਦੇਹੀ ਨਾਲ ਨਿਭਾਵਾਂਗਾ- ਵਿਧਾਇਕ ਗੁਰਜੰਟ ਸਿੰਘ

ਸੰਗਤ ਮੰਡੀ, 11 ਜੂਨ (ਅੰਮਿ੍ਤਪਾਲ ਸ਼ਰਮਾ)-ਸਾਬਕਾ ਕਾਂਗਰਸੀ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ ਉਸ ਨੂੰ ਉਹ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ | ਉਹ ਸੰਗਤ ਮੰਡੀ ਦੇ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਹਿਰਾਸਤ 'ਚੋਂ ਕਥਿਤ ਮੁਲਜ਼ਮ ਦੇ ਭੱਜਣ ਦਾ-

ਤਿੰਨ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ, ਚੌਕੀ ਇੰਚਾਰਜ ਖਿਲਾਫ਼ ਵਿਭਾਗੀ ਜਾਂਚ ਦੇ ਆਦੇਸ਼

ਤਲਵੰਡੀ ਸਾਬੋ, 11 ਜੂਨ (ਰਣਜੀਤ ਸਿੰਘ ਰਾਜੂ)- ਬੀਤੇ ਦਿਨ 600 ਨਸ਼ੀਲੀਆਂ ਗੋਲੀਆਂ ਸਮੇਤ ਫੜੇ ਗਏ ਦੋ ਕਥਿਤ ਦੋਸ਼ੀਆਂ ਵਿਚੋਂ ਇਕ ਦੇ ਸੀਂਗੋ ਪੁਲਿਸ ਚੌਕੀ ਵਿਚੋਂ ਭੱਜ ਜਾਣ ਦੇ ਮਾਮਲੇ ਵਿਚ ਬੀਤੀ ਦੇਰ ਰਾਤ ਤਲਵੰਡੀ ਸਾਬੋ ਪੁਲਿਸ ਨੇ ਚੌਕੀ ਦੇ ਤਿੰਨ ਪੁਲਿਸ ਮੁਲਾਜ਼ਮਾਂ ...

ਪੂਰੀ ਖ਼ਬਰ »

ਚੱਠਾ ਗੋਤੀ ਜੱਟ ਪੁਰਿਖ਼ਆਂ ਦਾ ਵਸਾਇਆ ਪਿੰਡ ਚੱਠੇਵਾਲਾ

ਮਹਿੰਦਰ ਸਿੰਘ ਰੂਪ 97809-13199 ਭਾਗੀਵਾਂਦਰ : ਪਿੰਡ ਦਾ ਇਤਿਹਾਸ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 10 ਕਿੱਲੋਮੀਟਰ ਦੂਰ ਉੱਤਰ ਦਿਸ਼ਾ ਵੱਲ ਪਿੰਡ ਭਾਗੀਵਾਂਦਰ ਦੀ ਜੂਹ ਨਾਲ ਵੱਸਦੇ ਪਿੰਡ ਚੱਠੇਵਾਲਾ ਦੇ ...

ਪੂਰੀ ਖ਼ਬਰ »

ਝੂਠੇ ਫ਼ਰਜ਼ੀ ਅੰਕੜਿਆਂ ਦੇ ਸਹਾਰੇ ਸਿੱਖਿਆ 'ਚੋਂ ਪੰਜਾਬ ਆਇਆ ਪਹਿਲੇ ਨੰਬਰ 'ਤੇ-ਗਿੱਲ

ਕੋਟਫੱਤਾ, 11 ਜੂਨ (ਰਣਜੀਤ ਸਿੰਘ ਬੁੱਟਰ)- ਪਿਛਲੇ ਦਿਨੀਂ ਵੱਖ ਵੱਖ ਚੈਨਲਾਂ, ਫੇਸਬੁਕ, ਯੂ-ਟਿਊਬ 'ਤੇ ਘੁੰਮ ਰਹੀਆਂ ਖ਼ਬਰਾਂ ਕਿ ਵਿੱਦਿਅਕ ਗੁਣਵੱਤਾ ਤੇ ਮਿਆਰ ਪੱਖੋਂ ਪੰਜਾਬ ਸਮੁੱਚੇ ਭਾਰਤ ਵਿਚੋਂ ਪਹਿਲੇ ਨੰਬਰ 'ਤੇ ਆਇਆ ਹੈ ਯਾਨੀ ਕਿ ਇਸ ਨੂੰ ਏ ਪਲੱਸ ਗ੍ਰੇਡ ਮਿਲਿਆ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਤਹਿਤ ਸਹਾਰਾ ਜਨ ਸੇਵਾ ਨੇ 940 ਕੋਰੋਨਾ ਮਰੀਜ਼ਾਂ ਦੇ ਸਸਕਾਰ ਕੀਤੇ

ਬਠਿੰਡਾ, 11 ਜੂਨ (ਅਵਤਾਰ ਸਿੰਘ)- ਕੋਵਿਡ-19 ਦੇ ਚੱਲਦਿਆਂ ਸ਼ਹਿਰ ਵਿਚ ਸਹਾਰਾ ਜਨ ਸੇਵਾ ਬਠਿੰਡਾ ਦੀ ਲਾਇਫ਼ ਸੇਵਿੰਗ ਬਿ੍ਗੇਡ ਦੀ 25 ਮੈਂਬਰਾਂ ਦੀ ਕੋਰੋਨਾ ਯੋਧਾ ਟੀਮ ਵਲੋਂ ਹੁਣ ਤੱਕ ਸ਼ਹਿਰ ਵਿਚ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ 'ਤੇ ਕੁੱਲ 940 ਮਰੀਜ਼ਾਂ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਨਿਗਮ ਅਧਿਕਾਰੀਆਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੀਆਂ ਚਾਬੀਆਂ ਖੋਹੀਆਂ

ਬਠਿੰਡਾ, 11 ਜੂਨ (ਅਵਤਾਰ ਸਿੰਘ)- ਨਗਰ ਨਿਗਮ ਬਠਿੰਡਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨ ਆਗੂਆਂ ਵਲੋਂ ਨਗਰ ਨਿਗਮ ਦੇ ਦਫ਼ਤਰ ਬਾਹਰ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਆਗੂ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਰਾਹ 'ਤੇ ਕੀਤਾ ਪੈਚ ਵਰਕ ਬਣ ਰਿਹਾ ਹਾਦਸਿਆਂ ਦਾ ਕਾਰਨ

ਭੁੱਚੋ ਮੰਡੀ, 11 ਜੂਨ (ਬਿੱਕਰ ਸਿੰਘ ਸਿੱਧੂ)-ਲਗਭਗ ਪੰਜ ਸਾਲ ਪਹਿਲਾਂ ਬਣੀ ਬਠਿੰਡਾ ਜ਼ੀਰਕਪੁਰ ਚੌਹ ਮਾਰਗੀ ਸੜਕ ਦੀ ਹਾਲਤ ਕਈ ਥਾਂਵਾਂ ਤੋਂ ਖ਼ਸਤਾ ਹੋ ਚੁੱਕੀ ਹੈ, ਜਿਸ ਕਾਰਨ ਕਈ ਹਾਦਸੇ ਹੋ ਚੁੱਕੇ ਹਨ | ਭੁੱਚੋ ਕੈਂਚੀਆਂ ਨਜ਼ਦੀਕ ਬਣੀ ਮਾਰਬਲ ਮਾਰਕੀਟ ਵਿਖੇ ਇਸ ਸੜਕ ...

ਪੂਰੀ ਖ਼ਬਰ »

ਵਿਰਕ ਕਲਾਂ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਪੁਲਿਸ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਦੇ ਵਿਰੋਧ 'ਚ ਇਕੱਠ

ਬੱਲੂਆਣਾ, 11 ਜੂਨ (ਗੁਰਨੈਬ ਸਾਜਨ)- ਲਗਭਗ ਸਾਲ ਪਹਿਲਾਂ ਪਿੰਡ ਵਿਰਕ ਕਲਾਂ ਦੀ ਗ੍ਰਾਮ ਸਭਾ ਅਤੇ ਵੱਡੀ ਗਿਣਤੀ ਵਿਚ ਇਕੱਠ ਕਰਕੇ ਪਿੰਡ ਵਾਸੀਆਂ ਨੇ ਪਿੰਡ ਦੇ ਡੇਰਾ ਬਾਬਾ ਮਸਤ ਰਾਮ ਵਿਚੋਂ ਇਕ ਸਾਨ੍ਹ ਚੋਰੀ ਕਰਨ ਦੇ ਦੋਸ਼ ਵਿਚ ਗ੍ਰਾਮ ਸਭਾ ਬੁਲਾ ਕੇ ਇਕ ਸਾਂਝਾ ਮਤਾ ਪਾ ...

ਪੂਰੀ ਖ਼ਬਰ »

ਵਾਟਰ ਵਰਕਸ ਮਹਿਮਾ ਸਰਜਾ ਦਾ ਬੁਰਾ ਹਾਲ, ਸ਼ਿਕਾਇਤਾਂ ਕਰਨ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ

ਮਹਿਮਾ ਸਰਜਾ, 11 ਜੂਨ (ਰਾਮਜੀਤ ਸ਼ਰਮਾ)- ਵਾਟਰ ਵਰਕਸ ਮਹਿਮਾ ਸਰਜਾ ਦੀ ਹਾਲਤ ਦਿਨੋਂ ਦਿਨ ਨਿਘਰਦੀ ਜਾ ਰਹੀ ਹੈ | ਸਮੇਂ ਦੀਆਂ ਸਰਕਾਰਾਂ ਵਲੋਂ ਵਾਟਰ ਵਰਕਸ 'ਤੇ ਕਰੋੜਾਂ ਰੁਪਏ ਖਰਚ ਕਰਕੇ ਭਾਂਵੇ ਇਸ ਨੂੰ ਪੈਰਾਂ ਸਿਰ ਕਰਨ ਦੀ ਕੋਸ਼ਿਸ ਕੀਤੀ ਗਈ, ਪਰ ਇਸ ਵਾਟਰ ਵਰਕਸ ਦੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਹਲਕਾ ਪੱਧਰੀ ਧਰਨਾ

ਮੌੜ ਮੰਡੀ, 11 ਜੂਨ (ਗੁਰਜੀਤ ਸਿੰਘ ਕਮਾਲੂ)- ਤੇਲ ਦੀਆਂ ਨਿੱਤ ਦਿਨ ਵਧ ਰਹੀਆਂ ਕੀਮਤਾਂ ਨੂੰ ਲੈ ਸੂਬਾ ਕਾਂਗਰਸ ਵਲੋਂ ਅੱਜ ਪੂਰੇ ਪੰਜਾਬ ਅੰਦਰ ਕੇਂਦਰ ਸਰਕਾਰ ਦੇ ਵਿਰੁੱਧ ਧਰਨੇ ਲਗਾਏ ਗਏ | ਮੌੜ ਹਲਕੇ ਦਾ ਧਰਨਾ ਪਿੰਡ ਘੰੁਮਣ ਕਲਾਂ ਵਿਖੇ ਬਠਿੰਡਾ ਮਾਨਸਾ ਰੋਡ 'ਤੇ ਹਲਕਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX