ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 minute ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  36 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਬਰਨਾਲਾ

ਆਈ. ਓ. ਐਲ. ਕੈਮੀਕਲਜ਼ ਫੈਕਟਰੀ ਫ਼ਤਹਿਗੜ੍ਹ ਛੰਨਾ ਨੂੰ ਬਿਜਲੀ ਦੇਣ ਵਿਰੁੱਧ ਰੋਸ ਪ੍ਰਦਰਸ਼ਨ ਦੂਸਰੇ ਦਿਨ ਵੀ ਜਾਰੀ

ਰੂੜੇਕੇ ਕਲਾਂ, 11 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਿਜਲੀ ਗਰਿੱਡ ਧੌਲਾ ਤੋਂ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸੀਓਟੀਕਲਜ ਲਿਮਟਿਡ ਫ਼ਤਿਹਗੜ੍ਹ ਛੰਨਾ ਨੂੰ ਪਹਿਲਾਂ ਦਿੱਤੀ ਜਾ ਰਹੀ ਬਿਜਲੀ ਸਪਲਾਈ ਪੱਕੇ ਤੌਰ 'ਤੇ ਬੰਦ ਕਰਨ ਅਤੇ ਉਕਤ ਫ਼ੈਕਟਰੀ ਨੂੰ ਹੋਰ ਵਾਧਾ ਕਰ ਕੇ ਕੇਵਲ ਤਾਰ ਪਾਉਣ ਦੇ ਵਿਰੋਧ 'ਚ ਪਿੰਡ ਧੌਲਾ ਵਾਸੀਆਂ ਨੇ ਬਿਜਲੀ ਗਰਿੱਡ ਧੌਲਾ ਵਿਖੇ ਦੂਜੇ ਦਿਨ ਇਕੱਤਰ ਹੋ ਕੇ ਪੰਚ ਕੁਲਦੀਪ ਸਿੰਘ ਰਾਜੂ, ਗੁਰਜੀਤ ਸਿੰਘ, ਜਗਤਾਰ ਸਿੰਘ ਰਤਨ, ਸੁਖਦਰਸ਼ਨ ਸਿੰਘ ਸੁੱਖੀ, ਕਰਮਜੀਤ ਸਿੰਘ ਗਗਨ, ਸਤਨਾਮ ਸਿੰਘ ਨੰਬਰਦਾਰ, ਪੰਚ ਸੁਖਚੈਨ ਸਿੰਘ, ਨਿਰਭੈ ਸਿੰਘ, ਮਹਿੰਦਰ ਸਿੰਘ, ਬਿੰਦਰ ਸਿੰਘ ਗੇਜੂ ਕਾ, ਗੁਰਜੰਟ ਸਿੰਘ, ਗੁਰਜੀਤ ਸਿੰਘ, ਮੱਖਣ ਸਿੰਘ ਫ਼ਤਿਹਪੁਰ ਪਿੰਡੀ, ਨਾਇਬ ਸਿੰਘ, ਗਾਂਧੀ ਸਿੰਘ, ਅਮਨਦੀਪ ਸਿੰਘ ਅਮਨਾ ਆਦਿ ਆਗੂਆਂ ਦੀ ਅਗਵਾਈ ਵਿਚ ਰੋਸ ਧਰਨਾ ਦੇ ਕੇ ਪਾਵਰਕਾਮ ਅਤੇ ਆਈ.ਓ.ਐਲ.ਕੈਮੀਕਲਜ਼ ਫ਼ੈਕਟਰੀ ਫ਼ਤਿਹਗੜ੍ਹ ਛੰਨਾ ਪ੍ਰਬੰਧਕਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਐਂਟੀ ਕੁਰੱਪਸ਼ਨ ਕੌਂਸਲ ਭਾਰਤ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੇਅੰਤ ਸਿੰਘ ਬਾਜਵਾ, ਪੰਚ ਕੁਲਦੀਪ ਸਿੰਘ ਰਾਜੂ ਆਦਿ ਬੁਲਾਰਿਆਂ ਨੇ ਕਿਹਾ ਕਿ ਆਈ.ਓ.ਐਲ.ਕੈਮੀਕਲਜ਼ ਫ਼ੈਕਟਰੀ ਫ਼ਤਿਹਗੜ੍ਹ ਛੰਨਾ ਨੇ ਫ਼ੈਕਟਰੀ ਲਗਾਉਣ ਲਈ ਜ਼ਮੀਨ ਇਲਾਕਾ ਨਿਵਾਸੀਆਂ ਤੋਂ ਪ੍ਰਾਪਤ ਕੀਤੀ ਹੈ | ਕੁਦਰਤੀ ਸੋਮੇ ਧਰਤੀ ਹੇਠਲਾ ਪਾਣੀ, ਹਵਾ ਪਿਛਲੇ ਲੰਮੇ ਸਮੇਂ ਤੋਂ ਲੈ ਕੇ ਇਲਾਕੇ ਦੇ ਪ੍ਰਦੂਸ਼ਿਤ ਕੀਤੇ ਜਾ ਰਹੇ ਹਨ | ਰੁਜ਼ਗਾਰ ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਦਿੱਤਾ ਜਾ ਰਿਹਾ ਹੈ | ਉਕਤ ਫ਼ੈਕਟਰੀ ਵਲੋਂ ਫੈਲਾਏ ਜਾ ਰਹੇ ਹਵਾ, ਪਾਣੀ ਪ੍ਰਦੂਸ਼ਿਤ ਕਰ ਕੇ ਇਲਾਕੇ ਦੇ ਪਿੰਡ ਧੌਲਾ ਅਤੇ ਫ਼ਤਿਹਗੜ੍ਹ ਛੰਨਾ ਤੇ ਆਸ-ਪਾਸ ਦੇ ਹੋਰ ਪਿੰਡਾਂ ਦੇ ਵਸਨੀਕ ਭਿਆਨਕ ਬਿਮਾਰੀਆਂ ਦੀ ਲਪੇਟ ਵਿਚ ਆ ਚੁੱਕੇ ਹਨ | ਉੱਥੇ ਹੀ ਪਾਵਰਕਾਮ ਨੂੰ ਬਿਜਲੀ ਗਰਿੱਡ ਲਗਾਉਣ ਲਈ ਜ਼ਮੀਨ ਗਰਾਮ ਪੰਚਾਇਤ ਧੌਲਾ ਨੇ ਦਿੱਤੀ ਸੀ | ਹੁਣ ਪਾਵਰਕਾਮ ਵਲੋਂ ਸਰਮਾਏਦਾਰ ਫ਼ੈਕਟਰੀ ਪ੍ਰਬੰਧਕਾਂ ਦਾ ਪੱਖ ਪੂਰਦਿਆਂ 24 ਘੰਟੇ ਪਹਿਲਾਂ ਹੀ ਨਿਰਵਿਘਨ ਬਿਜਲੀ ਸਪਲਾਈ ਆਈ.ਓ.ਐਲ. ਕੈਮੀਕਲਜ਼ ਫ਼ੈਕਟਰੀ ਫ਼ਤਿਹਗੜ੍ਹ ਛੰਨਾ ਨੂੰ ਪਿੰਡ ਵਾਸੀਆਂ ਤੋਂ ਧੱਕੇਸ਼ਾਹੀ ਲਾਈਨ ਚਾਲੂ ਕਰ ਕੇ ਦਿੱਤੀ ਜਾ ਰਹੀ ਹੈ | ਹੁਣ ਹੋਰ ਲੋਡ ਵਾਧਾ ਕਰ ਕੇ ਨਵੀ ਇਕ ਹੋਰ ਲਾਈਨ ਪਾ ਕੇ ਫ਼ੈਕਟਰੀ ਨੂੰ ਹੋਰ ਵੱਧ ਬਿਜਲੀ ਦੇਣ ਦੀ ਤਿਆਰੀ ਹੈ | ਧਰਨਾਕਾਰੀਆਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੇ ਨਾਂਅ ਮੰਗ-ਪੱਤਰ ਦੇ ਕੇ ਮੰਗ ਕਰਦਿਆਂ ਕਿਹਾ ਕਿ ਆਈ.ਓ.ਐਲ. ਫ਼ੈਕਟਰੀ ਨੂੰ ਪਹਿਲਾਂ ਦਿੱਤੀ ਜਾ ਰਹੀ ਬਿਜਲੀ ਸਪਲਾਈ ਪੱਕੇ ਤੌਰ 'ਤੇ ਬੰਦ ਕੀਤੀ ਜਾਵੇ | ਹਲਕਾ ਵਿਧਾਇਕ ਪਿਰਮਲ ਸਿੰਘ ਖਾਲਸਾ ਧੌਲਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਦੇ ਇੰਚਾਰਜ ਵਕੀਲ ਸਤਨਾਮ ਸਿੰਘ ਰਾਹੀ ਨੇ ਧਰਨੇ ਵਿਚ ਪਹੁੰਚ ਕੇ ਧਰਨਾਕਾਰੀਆਂ ਦਾ ਸਮਰਥਨ ਕਰਦਿਆਂ ਇਲਾਕਾ ਨਿਵਾਸੀਆਂ ਦੇ ਨਾਲ ਚਟਾਨ ਵਾਂਗ ਖੜ੍ਹਨ ਦਾ ਭਰੋਸਾ ਦਿਵਾਇਆ | ਵਿਧਾਇਕ ਧੌਲਾ ਨੇ ਕਿਹਾ ਕਿ ਉਕਤ ਵਲੋਂ ਪ੍ਰਦੂਸ਼ਣ ਫੈਲਾਉਣ ਅਤੇ ਧਰਤੀ ਹੇਠਾਂ ਪਾਣੀ ਪਾਉਣ ਸਬੰਧੀ ਧਰਨਾਕਾਰੀਆਂ ਦੇ ਆਗੂਆਂ ਨੇ ਜੋ ਧਿਆਨ ਵਿਚ ਲਿਆਂਦਾ ਹੈ ਇਸ ਸਬੰਧੀ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਚੈਕਿੰਗ ਕਰਨ ਲਈ ਕਹਾਂਗੇ ਜੇਕਰ ਫ਼ੈਕਟਰੀ ਵਾਲਿਆਂ ਵਲੋਂ ਹਵਾ, ਪਾਣੀ ਪ੍ਰਦੂਸ਼ਣ ਕਰਨ ਸਬੰਧੀ ਕੋਈ ਮਾਮਲਾ ਸਾਹਮਣੇ ਆਇਆ ਤਾਂ ਫ਼ੈਕਟਰੀ ਪ੍ਰਬੰਧਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਾਵਾਂਗੇ | ਜਦੋਂ ਇਸ ਸਬੰਧੀ ਆਈ.ਓ.ਐਲ ਕੈਮੀਕਲਜ਼ ਫ਼ੈਕਟਰੀ ਫ਼ਤਿਹਗੜ੍ਹ ਛੰਨਾ ਦੇ ਅਧਿਕਾਰੀ ਬਸੰਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਾਡੀ ਫ਼ੈਕਟਰੀ ਨੇ ਪਿਛਲੇ 6 ਮਹੀਨੇ ਦੌਰਾਨ ਸਿਰਫ਼ 3 ਦਿਨ ਬਿਜਲੀ ਗਰਿੱਡ ਧੌਲਾ ਤੋਂ ਬਿਜਲੀ ਵਰਤੀ ਹੈ | ਫ਼ੈਕਟਰੀ ਵਲੋਂ ਹਵਾ ਪਾਣੀ ਪ੍ਰਦੂਸ਼ਿਤ ਕਰਨ ਦੇ ਦੋਸ਼ਾਂ ਦਾ ਵੀ ਖੰਡਨ ਕੀਤਾ | ਇਸ ਮੌਕੇ ਕਿਸਾਨ ਆਗੂ ਬਲਜਿੰਦਰ ਸਿੰਘ, ਕੁਲਦੀਪ ਸਿੰਘ, ਰਕੇਸ਼ ਕੁਮਾਰ ਨੀਟਾ, ਹਰਦੀਪ ਸਿੰਘ ਦੀਪਾ, ਸਿਕੰਦਰ ਸਿੰਘ, ਗੁਰਚਰਨ ਸਿੰਘ, ਤਰਸੇਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ | ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਪਰਮਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ |

ਆਮ ਆਦਮੀ ਪਾਰਟੀ ਦਾ ਨੌਜਵਾਨ ਕੇਡਰ ਹਲਕੇ 'ਚ ਪੂਰੀ ਤਰ੍ਹਾਂ ਸਰਗਰਮ-ਉਗੋਕੇ

ਸ਼ਹਿਣਾ, 11 ਜੂਨ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਦਾ ਹਲਕੇ ਵਿਚ ਵਜੂਦ ਜਿਉਂ ਦਾ ਤਿਉਂ ਪੂਰੀ ਤਰ੍ਹਾਂ ਕਾਇਮ ਹੈ ਅਤੇ ਵਰਕਰਾਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਸ਼ਬਦ ਲਾਭ ਸਿੰਘ ਉਗੋਕੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਸ਼ਹਿਣਾ ਵਿਖੇ ਮੀਟਿੰਗ ਕਰਨ ...

ਪੂਰੀ ਖ਼ਬਰ »

ਪਿਰਮਲ ਸਿੰਘ ਧੌਲਾ ਪਾਰਟੀ ਅੰਦਰ ਵਰਕਰ ਵਜੋਂ ਕੰਮ ਕਰਨ ਨਾ ਕਿ ਵਿਧਾਇਕ ਵਜੋਂ-ਬੀਬੀ ਬਾਲੀਆ

ਭਦੌੜ, 11 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਪਾਰਟੀ ਦੀ ਸੂਬਾ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਵਿਚ ਸ਼ਾਮਿਲ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਧੌਲਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਹੋਰ ਨਵੇਂ ਕੇਸ

ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 19 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਕੋਰੋਨਾ ਕਾਰਨ ਜ਼ਿਲ੍ਹੇ ਵਿਚ ਕੋਈ ਮੌਤ ਨਹੀਂ ਹੋਈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਦੀ ਮੌਤ

ਹੰਡਿਆਇਆ, 11 ਜੂਨ (ਗੁਰਜੀਤ ਸਿੰਘ ਖੁੱਡੀ)-ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਬੀਤੀ 8 ਜੂਨ ਨੂੰ ਬਰਨਾਲਾ ਵਿਖੇ ਸਰਕਾਰੀ ਬੱਸ ਨੇ ਮੋਟਰਸਾਈਕਲ ਸਵਾਰ ਕੇਵਲ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਖੁੱਡੀ ਕਲਾਂ ਨੂੰ ਟੱਕਰ ਮਾਰੀ ਸੀ ਜਿਸ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸ਼ਹਿਣਾ ਦੀ ਮੀਟਿੰਗ

ਸ਼ਹਿਣਾ, 11 ਜੂਨ (ਸੁਰੇਸ਼ ਗੋਗੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸ਼ਹਿਣਾ ਦੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਡਾ: ਜੱਗ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸਾਰੇ ਪੈ੍ਰਕਟੀਸ਼ਨਰਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਲਾਭਪਾਤਰੀਆਂ ਨੂੰ 42.46 ਲੱਖ ਦੀ ਰਾਸ਼ੀ ਪੈਨਸ਼ਨ ਵਜੋਂ ਮੁਹੱਈਆ ਕਰਾਈ-ਕਰਨ ਢਿੱਲੋਂ

ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਲੋੜਵੰਦ ਯੋਗ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਉਦੇਸ਼ ਤਹਿਤ ਵਿੱਤੀ ਸਾਲ 2021-22 ਲਈ 42 ਲੱਖ 46 ਹਜ਼ਾਰ 900 ਰੁਪਏ ਦੀ ਪ੍ਰਵਾਨਗੀ ਦੇ ਕੇ ...

ਪੂਰੀ ਖ਼ਬਰ »

ਜਾਅਲੀ ਕਾਗਜ਼ਾਤ ਤਿਆਰ ਕਰ ਕੇ ਲੈਕਚਰਾਰ ਦੀ ਨੌਕਰੀ ਹਾਸਲ ਕਰਨ ਵਾਲੇ ਖਿਲਾਫ਼ ਮਾਮਲਾ

ਬਰਨਾਲਾ, 11 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਖਿਲਾਫ਼ ਜਾਅਲੀ ਕਾਗਜਾਤ ਤਿਆਰ ਕਰ ਕੇ ਸਿੱਖਿਆ ਵਿਭਾਗ ਵਿਚ ਧੋਖੇ ਨਾਲ ਲੈਕਚਰਾਰ ਦੀ ਨੌਕਰੀ ਹਾਸਲ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਦੇਸ਼ 'ਚ ਵਧ ਰਹੀਆਂ ਤੇਲ ਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸੀਆਂ ਨੇ ਲਾਇਆ ਧਰਨਾ

ਬਰਨਾਲਾ, 11 ਜੂਨ (ਰਾਜ ਪਨੇਸਰ)-ਦੇਸ਼ ਭਰ ਵਿਚ ਆਏ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧੇ ਕਾਰਨ ਜ਼ਿਲ੍ਹਾ ਕਾਂਗਰਸ ਵਲੋਂ ਸਥਾਨਕ ਗੋਬਿੰਦ ਬਨਾਰਸੀ ਪੈਟਰੋਲ ਪੰਪ 'ਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ...

ਪੂਰੀ ਖ਼ਬਰ »

ਹਰੀ ਚੰਦ ਦੁੱਗਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਧਨੌਲਾ, 11 ਜੂਨ (ਚੰਗਾਲ)-ਧਨੌਲੇ ਦੇ ਮਸ਼ਹੂਰ ਦੀਪਕ ਢਾਬੇ ਦੇ ਮਾਲਕ ਹਰੀ ਚੰਦ ਦੁੱਗਲ ਦਾ ਬੀਤੇ ਦਿਨ ਸੰਖੇਪ ਜਿਹੀ ਬਿਮਾਰੀ (ਕੋਰੋਨਾ ਨਹੀਂ) ਉਪਰੰਤ ਦਿਹਾਂਤ ਹੋ ਗਿਆ | ਦੁੱਖ ਦੀ ਇਸ ਘੜੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿਚ ਸਰਵ ਸ: ਕੇਵਲ ਸਿੰਘ ਢਿੱਲੋਂ ...

ਪੂਰੀ ਖ਼ਬਰ »

ਦੀਪਕ ਢਾਬੇ ਦੇ ਮਾਲਕ ਹਰੀ ਚੰਦ ਦੁੱਗਲ ਨਹੀਂ ਰਹੇ

ਧਨੌਲਾ, 11 ਜੂਨ (ਜਤਿੰਦਰ ਸਿੰਘ ਧਨੌਲਾ)-ਇਲਾਕੇ ਭਰ ਦੇ ਮਸ਼ਹੂਰ ਜਾਣੇ ਜਾਂਦੇ ਦੀਪਕ ਢਾਬੇ ਦੇ ਮਾਲਕ ਹਰੀ ਚੰਦ ਨਹੀਂ ਰਹੇ | ਬ੍ਰੇਨ ਹੈਮਰੇਜ ਹੋ ਜਾਣ ਕਾਰਨ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਦਾਖ਼ਲ ਕਰਨਾ ਪਿਆ | ਲੰਬੀ ਜੱਦੋ ਜਹਿਦ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ...

ਪੂਰੀ ਖ਼ਬਰ »

ਮਾਸਟਰ ਸਾਧਾ ਸਿੰਘ ਵਿਰਕ ਦਾ ਦਿਹਾਂਤ

ਮਹਿਲ ਕਲਾਂ, 11 ਜੂਨ (ਤਰਸੇਮ ਸਿੰਘ ਗਹਿਲ)-ਉੱਘੇ ਅਧਿਆਪਕ ਆਗੂ ਰਹੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਵਿੱਤ ਸਕੱਤਰ ਤੇ ਆਰ.ਐਮ.ਪੀ.ਆਈ. ਦੇ ਜ਼ਿਲ੍ਹਾ ਕਮੇਟੀ ਮੈਂਬਰ ਰਿਟਾ: ਮਾਸਟਰ ਸਾਧਾ ਸਿੰਘ ਵਿਰਕ ਵਜੀਦਕੇ ਖ਼ੁਰਦ ਦਾ ਸੰਖੇਪ ਬਿਮਾਰੀ ਨਾਲ ਦਿਹਾਂਤ ਹੋ ਗਿਆ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਰੂੜੇਕੇ ਕਲਾਂ, 11 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਰਾਈਡੈਂਟ ਉਦਯੋਗ ਧੌਲਾ ਵਿਖੇ ਕੰਮ ਕਰਦੇ ਵਿਅਕਤੀ ਦੇ ਜ਼ਖ਼ਮੀ ਹੋਣ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਣ ਦੀ ਖ਼ਬਰ ਹੈ | ਪੁਲਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX