ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  9 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 minute ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 minute ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਕਾਂਗਰਸ ਵਲੋਂ ਪੈਟਰੋਲ, ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

 ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਦਿੱਤੇ ਸੱਦੇ 'ਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਕੇਂਦਰ ਸਰਕਾਰ ਦੁਆਰਾ ਵਧਾਏ ਪੈਟਰੋਲ-ਡੀਜ਼ਲ ਦੇ ਰੇਟਾਂ ਨੂੰ ਲੈ ਕੇ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਗਏ, ਜਿਸ ਦੇ ਚੱਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਕਿਸਾਨਾਂ ਅਤੇ ਆਪਣੇ ਸਾਥੀਆਂ ਨਾਲ ਪੈਟਰੋਲ-ਡੀਜ਼ਲ ਦੇ ਵਧਾਏ ਰੇਟਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਪੈਟਰੋਲ-ਡੀਜ਼ਲ ਦੇ ਰੇਟ ਵਧਣ ਨਾਲ ਜਿੱਥੇ ਟਰਾਂਸਪੋਰਟਰ ਦੇ ਕੰਮ ਫ਼ੇਲ੍ਹ ਹੋ ਗਏ ਹਨ, ਉੱਥੇ ਟਰੱਕ, ਸਰਕਾਰੀ ਤੇ ਪ੍ਰਾਈਵੇਟ ਬੱਸਾਂ, ਕਾਰਾਂ ਦਾ ਕਾਰੋਬਾਰ ਵੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਿਆ ਹੈ। ਇਸ ਤੋਂ ਇਲਾਵਾ ਖੇਤੀਬਾੜੀ ਧੰਦਾ ਬਿਲਕੁਲ ਫ਼ੇਲ੍ਹ ਹੋ ਗਿਆ ਹੈ। ਫ਼ੱਤਣਵਾਲਾ ਨੇ ਕਿਹਾ ਕਿ ਸਾਡੇ ਕਿਸਾਨ ਪਹਿਲਾਂ ਹੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਦਿਨ-ਰਾਤ ਸੰਘਰਸ਼ ਕਰ ਰਹੇ ਹਨ, ਉੱਤੋਂ ਮੋਦੀ ਸਰਕਾਰ ਹਰ ਰੋਜ਼ 30-30 ਪੈਸੇ ਪੈਟਰੋਲ-ਡੀਜ਼ਲ ਦੇ ਰੇਟ ਵਧਾ ਕੇ ਪੂਰੇ ਭਾਰਤ ਵਾਸੀਆਂ ਦੀ ਜੇਬ 'ਤੇ ਡਾਕਾ ਮਾਰਨ ਲੱਗੀ ਹੋਈ ਹੈ, ਜਿਸ ਨੂੰ ਭਾਰਤ ਵਾਸੀ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਧੰਦਾ ਚਲਾਉਣ ਲਈ ਟਰੈਕਟਰ ਵਿਚ ਜੇਕਰ ਤੇਲ ਹੋਵੇਗਾ, ਤਦ ਹੀ ਫ਼ਸਲ ਦੀ ਬਿਜਾਈ ਹੋ ਸਕੇਗੀ, ਨਹੀਂ ਤਾਂ ਕਿਸਾਨ ਆਪਣੀ ਫ਼ਸਲ ਦੀ ਬਿਜਾਈ ਲਈ ਤਰਲੇ ਮਾਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਜੋ ਪੈਟਰੋਲ ਦਾ ਰੇਟ 100 ਰੁਪਏ ਲੀਟਰ ਦੇ ਕਰੀਬ ਪਹੁੰਚ ਗਿਆ ਹੈ, ਉੱਥੇ ਡੀਜ਼ਲ ਵੀ 90 ਰੁਪਏ ਤੋਂ ਉੱਪਰ ਵਿਕ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੈਟਰੋਲ-ਡੀਜ਼ਲ ਦੇ ਰੇਟ ਪਹਿਲ ਦੇ ਆਧਾਰ 'ਤੇ ਘਟਾਏ ਜਾਣ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਜਲਦ ਰੱਦ ਕਰਕੇ ਕਿਸਾਨ ਭਰਾਵਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਬੋਹੜ ਸਿੰਘ ਹਰਾਜ, ਮਨਦੀਪ ਸਿੰਘ ਵੜਿੰਗ, ਮੁਕੇਸ਼ ਬਰੀਵਾਲਾ, ਸਿਮਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਥਾਂਦੇਵਾਲਾ, ਪਾਰਸ ਲੂਣਾ, ਵਿਸ਼ਾਲਦੀਪ ਐਡਵੋਕੇਟ, ਗੁਰਵਿੰਦਰ ਸਿੰਘ ਬੱਬੂ, ਪਵਨ ਕੁਮਾਰ, ਸ਼ਮਸ਼ੇਰ ਸਿੰਘ ਕੋਟਲੀ ਦੇਵਨ, ਨੀਰਜ਼ ਕੁਮਾਰ ਆਦਿ ਹਾਜ਼ਰ ਸਨ।
ਮਲੋਟ ਵਿਚ ਕਾਂਗਰਸ ਵਲੋਂ ਪੈਟਰੋਲ, ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਪੁਤਲਾ ਫੂਕਿਆ

ਮਲੋਟ, (ਰਣਜੀਤ ਸਿੰਘ ਪਾਟਿਲ)-ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਮਲੋਟ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜੀ.ਟੀ. ਰੋਡ ਮਲੋਟ ਵਿਖੇ ਕਾਂਗਰਸੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਹੱਥਾਂ ਵਿਚ ਬੈਨਰ ਫੜ ਕੇ ਪ੍ਰਦਰਸ਼ਨਕਾਰੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਮਹਿੰਗਾਈ 'ਤੇ ਕੋਈ ਕੰਟਰੋਲ ਨਾ ਕੀਤੇ ਜਾਣ 'ਤੇ ਵਿਅੰਗ ਕਸੇ ਗਏ। ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਕਿਹਾ ਕਿ ਬੀਤੇ 7 ਸਾਲਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦੀ ਮਾਰ ਹੇਠ ਦਬਾ ਕੇ ਰੱਖਿਆ ਹੈ ਅਤੇ ਨਿੱਤ ਦਿਨ ਤੇਲ ਦੀਆਂ ਕੀਮਤਾਂ ਦੇ ਨਾਲ-ਨਾਲ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ 'ਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜੋ ਆਮ ਆਦਮੀ ਦੇ ਮੂੰਹ 'ਚੋਂ ਰੋਟੀ ਦਾ ਨਿਵਾਲਾ ਵੀ ਖੋਹ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਹੋਰ ਕਾਂਗਰਸੀ ਕੌਂਸਲਰਾਂ, ਆਗੂਆਂ 'ਤੇ ਵਰਕਰਾਂ ਨੇ ਸੰਬੋਧਨ ਕੀਤਾ।
ਦੋਦਾ 'ਚ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਦੋਦਾ, (ਰਵੀਪਾਲ)-ਕਾਂਗਰਸ ਦੇ ਸੀਨੀਅਰ ਆਗੂ ਜਗਦੀਸ਼ ਕਟਾਰੀਆ ਦੋਦਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਡੀਜ਼ਲ, ਪੈਟਰੋਲ ਦੀਆਂ ਕੀਮਤਾਂ 'ਚ ਬੇਹੱਦ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪੈਟਰੋਲ ਪੰਪ ਦੋਦਾ ਦੇ ਸਾਹਮਣੇ ਦੇਰ ਸ਼ਾਮ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚਰਨਦੀਪ ਸਿੰਘ ਮਾਨ, ਚੇਅਰਮੈਨ ਜਗਦੀਸ਼ ਕਟਾਰੀਆ, ਸਾਹਿਬ ਸਿੰਘ ਭੂੰਦੜ ਚੇਅਰਮੈਨ, ਗੁਰਸੇਵਕ ਸਿੰਘ ਕੋਟਲੀ ਬਲਾਕ ਪ੍ਰਧਾਨ ਨੇ ਸੰਬੋਧਨ ਕਰਦੇ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ ਨਾਲ ਝੂਠੇ ਲਾਰੇ ਲਗਾ ਕੇ ਚੰਗੇ ਦਿਨ ਲੈ ਕੇ ਆਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤੇਲ ਦੀਆਂ ਕੀਮਤਾਂ ਨੇ ਮਹਿੰਗਾਈ ਹੋਰ ਵਧਾ ਦਿੱਤੀ ਹੈ, ਜਿਸ ਨਾਲ ਭਾਰਤ 'ਚ ਹਰੇਕ ਵਰਗ ਕੇਂਦਰ ਦੀ ਸਰਕਾਰ ਤੋਂ ਦੁਖੀ ਹੈ। ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਤੇਲ 'ਚ ਵਧਾਈਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਬੱਗੀ ਬਰਾੜ, ਕੁਲਜੀਤ ਕੰਗ, ਨਿੱਕਾ ਬਰਾੜ ਪ੍ਰਧਾਨ ਕੋ: ਸੋਸਾਇਟੀ, ਇਕਬਾਲ ਸਿੰਘ ਨੰਬਰਦਾਰ, ਸੁਖਮੰਦਰ ਸਿੰਘ ਸੁਖਨਾ ਬਲਾਕ ਪ੍ਰਧਾਨ, ਚਰਨਜੀਤ ਸਿੰਘ ਬਰਾੜ, ਹਰਨੇਕ ਸਿੰਘ ਬਰਾੜ, ਗੁਰਜੰਟ ਸਿੰਘ, ਚੇਅਰਮੈਨ ਮੱਖਣ ਲਾਲ, ਟਹਿਲਾ ਸਿੰਘ ਪ੍ਰਧਾਨ, ਗੁਰਮੇਲ ਸਿੰਘ ਬੁੱਟਰ, ਹੈਪੀ ਕਟਾਰੀਆਂ ਆਦਿ ਨੇ ਵਧਾਈ ਦਿੱਤੀ।

ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 3 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਮਿ੍ਤਕਾਂ ਵਿਚ ਇਕ ਮਰੀਜ਼ ਪਿੰਡ ਅਬੁਲ ਖੁਰਾਣਾ, ਇਕ ਮਰੀਜ਼ ਪਿੰਡ ਖੂੰਨਣ ਕਲਾਂ ਅਤੇ ਇਕ ਮਰੀਜ਼ ਪਿੰਡ ਚੱਕ ...

ਪੂਰੀ ਖ਼ਬਰ »

ਬਲਦੇਵ ਸਿੰਘ ਅਟਾਰੀ ਸ਼ੋ੍ਰਮਣੀ ਅਕਾਲੀ ਦਲ ਸਾਬਕਾ ਸੈਨਿਕ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜੀਨੀਅਰ ਗੁਰਜਿੰਦਰ ਸਿੰਘ ਸਿੱਧੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ...

ਪੂਰੀ ਖ਼ਬਰ »

36000 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀ ਆਏ ਬਠਿੰਡਾ ਪੁਲਿਸ ਅੜਿੱਕੇ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਚੱਕ ਕਾਲਾ ਸਿੰਘ ਵਾਲਾ ਤੇ ਜਵਾਹਰੇਵਾਲਾ ਨਾਲ ਸਬੰਧਿਤ ਤਿੰਨ ਵਿਅਕਤੀ ਬਠਿੰਡਾ ਪੁਲਿਸ ਦੇ ਅੜਿੱਕੇ ਆਏ ਹਨ ਤੇ ਇਨ੍ਹਾਂ ਦੇ ਕੋਲੋਂ 36000 ਨਸ਼ੀਲੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

ਸੋਲਰ ਸਿਸਟਮ ਤੇ ਤੂੜੀ ਦੀ ਭਰੀ ਟਰਾਲੀ ਨੂੰ ਲੱਗੀ ਅੱਗ

ਮਲੋਟ, 11 ਜੂਨ (ਰਣਜੀਤ ਸਿੰਘ ਪਾਟਿਲ)-ਬੀਤੇ ਕੱਲ੍ਹ ਇਲਾਕੇ ਦੀਆਂ ਵੱਖ -ਵੱਖ ਥਾਵਾਂ 'ਤੇ ਹੋਈਆਂ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਮਲੋਟ ਫਾਇਰ ਬਿ੍ਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਅਤੇ ਵੱਡੀਆਂ ਘਟਨਾਵਾਂ ਹੋਣ ਤੋਂ ਬਚਾਅ ਹੋ ਗਿਆ | ਮਲੋਟ ਸ਼ਹਿਰ ਦੇ ...

ਪੂਰੀ ਖ਼ਬਰ »

ਮੋਹਨ ਲਾਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ, ਅੰਤਿਮ ਅਰਦਾਸ ਭਲਕੇ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਠਿੰਡਾ ਰੋਡ ਸਥਿਤ ਅਸ਼ੀਰਵਾਦ ਹਸਪਤਾਲ ਦੇ ਸੰਚਾਲਕ ਡਾ: ਵਿਕਰਮਜੀਤ ਦੇ ਪਿਤਾ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਸਹੁਰਾ ਮੋਹਨ ਲਾਲ (97) ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਦਿਹਾਂਤ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਮਲੇਰੀਆ ਅਤੇ ਡੇਂਗੂ ਸਬੰਧੀ ਬਲਾਕ ਪੱਧਰੀ ਜਾਗਰੂਕ ਕੈਂਪ ਲਾਇਆ

ਲੰਬੀ, 11 ਜੂਨ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਮਲੇਰੀਆ ਅਤੇ ਡੇਂਗੂ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਬੀ.ਈ.ਈ ਮੈਡਮ ਸ਼ਿਵਾਨੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਸਮ ਦੀ ...

ਪੂਰੀ ਖ਼ਬਰ »

ਕਾਂਗਰਸੀ ਸਫ਼ਾਂ ਦੇ ਮੂੰਹੋਂ ਲੱਥੇ ਅਮਰਿੰਦਰ ਸਿੰਘ ਅਤੇ ਜਥੇਬੰਦਕ ਕਾਂਗਰਸੀ ਨਿਰਦੇਸ਼

ਮੰਡੀ ਕਿੱਲਿਆਂਵਾਲੀ, 11 ਜੂਨ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਤੋਂ ਚੋਣ ਲੜਨ ਵਾਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਜਥੇਬੰਦਕ ਨਿਰਦੇਸ਼ ਲੰਬੀ ਹਲਕੇ ਦੀਆਂ ਕਾਂਗਰਸੀ ਸਫ਼ਾਂ ਦੇ ਮੂੰਹੋਂ ਲੱਥ ਗਏ ਹਨ | ਇਸ ਵੀ.ਆਈ.ਪੀ. ਹਲਕੇ ਵਿੱਚ ਕਾਂਗਰਸ ਦੇ ਕੌਮੀ ਸੱਦੇ 'ਤੇ ਅੱਜ ...

ਪੂਰੀ ਖ਼ਬਰ »

ਪਿੰਡਾਂ ਦੇ ਰਹਿੰਦੇ ਅਧੂਰੇ ਕੰਮਾਂ ਨੂੰ ਵੀ ਸੂਬਾ ਸਰਕਾਰ ਜਲਦੀ ਪੂਰੇ ਕਰੇਗੀ-ਬਰਾੜ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਮੋਤਲੇਵਾਲਾ ਵਿਖੇ ਡਾ: ਬਲਕਰਨ ਸਿੰਘ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਜ਼ੂਮ ਐਪ ਰਾਹੀਂ ਗੁਰਮਤਿ ਸੰਗੀਤ ਕੈਂਪ ਸ਼ੁਰੂ

ਗਿੱਦੜਬਾਹਾ, 11 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਲੋਂ ਲਾਕਡਾਊਨ ਦੇ ਦੌਰਾਨ ਧਾਰਮਿਕ ਸਰਗਰਮੀਆਂ ਕਰਵਾਉਣ ਦੇ ਨਾਲ-ਨਾਲ 11 ਜੂਨ ਦਿਨ ਸ਼ੁੱਕਰਵਾਰ ਤੋਂ 17 ਜੂਨ ਤੱਕ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪੈਟਰੋਲ, ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਪੈਟਰੋਲ-ਡੀਜ਼ਲ ਦੇ ਰੇਟ ਪਹਿਲ ਦੇ ਆਧਾਰ 'ਤੇ ਘਟਾਏ ਜਾਣ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਜਲਦ ਰੱਦ ਕਰਕੇ ਕਿਸਾਨ ਭਰਾਵਾਂ ਨੂੰ ਰਾਹਤ ਦਿੱਤੀ ਜਾਵੇ | ਇਸ ਮੌਕੇ ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਬੋਹੜ ਸਿੰਘ ਹਰਾਜ, ਮਨਦੀਪ ...

ਪੂਰੀ ਖ਼ਬਰ »

-ਮਾਮਲਾ ਨਗਰ ਕੌਂਸਲ ਪ੍ਰਧਾਨ ਦੇ ਘਰ ਮੂਹਰੇ ਕੂੜੇ ਦਾ ਢੇਰ ਲਾਉਣ ਦਾ-

'ਆਪ' ਆਗੂ ਸਮੇਤ 20 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਹਰਮਹਿੰਦਰ ਪਾਲ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਵਲੋ ਸ਼ਹਿਰ 'ਚ ਸਫ਼ਾਈ ਵਿਵਸਥਾ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਸੰਧੂ, ਕੌਂਸਲਰ ਹਰਦੀਪ ਸਿੰਘ ਅਤੇ ਹੋਰਾਂ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ

ਮੰਡੀ ਬਰੀਵਾਲਾ, 11 ਜੂਨ (ਨਿਰਭੋਲ ਸਿੰਘ)-ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ | ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮ ਵਰਗ ਨਾਲ ਟਾਲ-ਮਟੋਲ ਦੀ ਨੀਤੀ ਅਪਨਾ ਰਹੀ ਹੈ ਅਤੇ ਸਰਕਾਰ ਜਾਣਬੁੱਝ ...

ਪੂਰੀ ਖ਼ਬਰ »

ਪੰਜਾਬ ਦੀ ਸਿੱਖਿਆ ਖੇਤਰ ਵਿਚ ਪਹਿਲੀ ਪੁਜ਼ੀਸ਼ਨ ਝੂਠੇ ਅੰਕੜਿਆਂ ਦੀ ਖੇਡ-ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਰਾਜਾਂ ਅਤੇ ਕੇਂਦਰੀ ਸ਼ਾਸਿਤ ਰਾਜਾਂ ਦੀ ਜਾਰੀ ਕੀਤੀ ਗਈ ਦਰਜਾਬੰਦੀ ਵਿਚ ਪੰਜਾਬ ਨੂੰ ਪਹਿਲਾ ਸਥਾਨ ਮਿਲਣਾ ਹਕੀਕਤ ਤੋਂ ਦੂਰ ਮਹਿਜ ਝੂਠੇ, ਗੁਮਰਾਹਕੁੰਨ, ਅਤੇ ਤਬਾਹਕੁੰਨ ਅੰਕੜਿਆਂ ਦੀ ...

ਪੂਰੀ ਖ਼ਬਰ »

ਅਣਐਲਾਨੇ ਬਿਜਲੀ ਕੱਟਾਂ ਨਾਲ ਕਾਰੋਬਾਰ ਅਤੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ-ਅਸ਼ੋਕ ਬੁੱਟਰ

ਗਿੱਦੜਬਾਹਾ, 11 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਵੱਲੋਂ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਨਾਲ ਇੰਡਸਟਰੀ ਅਤੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਆਰਮੀ, ਪੰਜਾਬ ਪੁਲਿਸ ਅਤੇ ਜੇਲ੍ਹ ਵਾਰਡ ਦੀ ਭਰਤੀ ਲਈ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਸੀ-ਪਾਈਟ ਕੈਂਪ ਵਿਚ ਆਰਮੀ, ਪੰਜਾਬ ਪੁਲਿਸ ਅਤੇ ਜੇਲ੍ਹ ਵਾਰਡਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਕਾਲਝਰਾਣੀ ਕੈਂਪ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਪਿੰਡ ਛੱਤਿਆਣਾ 'ਚ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਦੋਦਾ, 11 ਜੂਨ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਹਲਕੇ ਦੇ ਪਿੰਡਾਂ 'ਚ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਸਟਾਫ਼ ਦਾ ਸਮਾਜ ਭਲਾਈ ਦੇ ਖੇਤਰ 'ਚ ਵੱਡੇ ਯੋਗਦਾਨ ਲਈ ਕੀਤਾ ਸਨਮਾਨ

ਮਲੋਟ, 11 ਜੂਨ (ਅਜਮੇਰ ਸਿੰਘ ਬਰਾੜ, ਰਣਜੀਤ ਸਿੰਘ ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਸਟਾਫ਼ ਨੇ ਅਕਾਦਮਿਕ ਖੇਤਰ ਦੇ ਨਾਲ-ਨਾਲ ਸਮਾਜਿਕ ਅਤੇ ਸਾਹਿਤਕ ਖੇਤਰ ਵਿਚ ਵੱਡਮੁੱਲੇ ਯੋਗਦਾਨ ਨਾਲ ਅਮਿੱਟ ਪੈੜਾਂ ਛੱਡੀਆਂ ਹਨ | ਪਿ੍ੰਸੀਪਲ ਡਾ: ਰਜਿੰਦਰ ਸਿੰਘ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕੋਵਿਡ-19 ਸਬੰਧੀ ਪਿੰਡਾਂ 'ਚ ਕਮੇਟੀਆਂ ਨਾਲ ਮੀਟਿੰਗਾਂ

ਦੋਦਾ, 11 ਜੂਨ (ਰਵੀਪਾਲ)-ਕੋਰੋਨਾ ਮਹਾਂਮਾਰੀ ਦੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ 'ਚ ਬਣੀਆਂ ਕਮੇਟੀਆਂ, ਸਿਹਤ ਵਿਭਾਗ ਮੁਲਾਜ਼ਮਾਂ, ਆਂਗਣਵਾੜੀ ਵਰਕਰਾਂ ਆਦਿ ਨਾਲ ਓਮ ਪ੍ਰਕਾਸ਼ ਐਸ.ਡੀ.ਐਮ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਰਾਈ ਡੇਅ ਮੌਕੇ ਵੱਖ-ਵੱਖ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼, ਡਾ: ਸੀਮਾ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਲਥ ਇੰਸਪੈਕਟਰ ਲਾਲ ਚੰਦ ਅਤੇ ਭਗਵਾਨ ਦਾਸ ਦੀ ਸੁਪਰਵਿਜ਼ਨ ਅਧੀਨ ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ...

ਪੂਰੀ ਖ਼ਬਰ »

ਮਿਸ਼ਨ ਵਲੋਂ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਨੇੜਲੇ ਪਿੰਡ ਬੂੜਾ ਗੁੱਜਰ ਦਾ ਸੈਨਿਕ ਪ੍ਰਭਜੋਤ ਸਿੰਘ ਪਿਛਲੇ ਦਿਨੀਂ ਸੂਰਤਗੜ੍ਹ ਵਿਖੇ ਬੰਬ ਫ਼ਟਣ ਕਾਰਨ ਸ਼ਹੀਦ ਹੋ ਗਿਆ ਸੀ | 27 ਵਰਿ੍ਹਆਂ ਦੇ ਮਾਂ-ਬਾਪ ਦੇ ਇਕਲੌਤੇ ਪੁੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX