ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਗੱਠਜੋੜ ਕਰਕੇ ਲਿਆ ਗਿਆ ਫ਼ੈਸਲਾ ਪੰਜਾਬ ਦੇ ਹਿੱਤਾਂ ਲਈ ਇਤਿਹਾਸਕ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਆਪਣੇ ਗ੍ਰਹਿ ਵਿਖੇ ਹਲਕੇ ਦੇ ਆਗੂਆਂ ਦੀ ਹੋਈ ਇੱਕ ਭਰਵੀਂ ਮੀਟਿੰਗ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਗੱਠਜੋੜ ਹੋਣ ਦੀ ਖ਼ੁਸ਼ 'ਚ ਲੱਡੂ ਵੀ ਵੰਡੇ | ਬੀਬੀ ਜੋਸ਼ ਨੇ ਕਿਹਾ ਕਿ ਦੋਵਾਂ ਪਾਰਟੀਆਂ 'ਚ ਹੋਇਆ ਸਮਝੌਤਾ ਸੂਬੇ ਦੇ ਹਿੱਤਾਂ ਦੀ ਬਿਹਤਰੀ ਲਈ ਮੀਲ ਪੱਥਰ ਸਾਬਿਤ ਹੋਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਤੇ ਬਸਪਾ 'ਚ ਹੋਏ ਸਮਝੌਤੇ ਦੌਰਾਨ ਸੂਬੇ 'ਚ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਹੁਣ ਵੀ 2022 'ਚ ਫਿਰ ਦੁਬਾਰਾ ਉਹੀ ਇਤਿਹਾਸ ਦੁਹਰਾਇਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਗੋਲਡੀ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ, ਹਰਜਿੰਦਰ ਸਿੰਘ ਅਧਿਕਾਰਾ ਸਰਕਲ ਪ੍ਰਧਾਨ, ਗੁਰਿੰਦਰਪਾਲ ਸਿੰਘ ਸਰਕਲ ਪ੍ਰਧਾਨ ਨਸਰਾਲਾ, ਰਣਜੀਤ ਕੌਰ ਸਰਕਲ ਪ੍ਰਧਾਨ, ਗੁਰਮੇਲ ਸਿੰਘ ਧਾਲੀਵਾਲ ਸਰਕਲ ਪ੍ਰਧਾਨ, ਕੁਲਦੀਪ ਸਿੰਘ ਢੱਡੇ ਫ਼ਤਿਹ ਸਿੰਘ, ਦਲਜੀਤ ਸਿੰਘ ਬਿੱਟੂ, ਦਲਜਿੰਦਰ ਸਿੰਘ ਧਾਮੀ, ਅਵਤਾਰ ਸਿੰਘ ਵਾਲੀਆ, ਸਰਬਜੀਤ ਸਿੰਘ ਪੱਪੂ, ਜਸਪਾਲ ਸਿੰਘ ਭੱਟੀ, ਦਿਲਬਾਗ ਸਿੰਘ, ਗੁਰਮੇਲ ਸਿੰਘ ਮੂੰਡੀਆਂ, ਜਸਵੀਰ ਚੱਕ ਰਾਜੂ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਚੋਣਾਂ ਨੂੰ ਲੈ ਕੇ ਹੋਏ ਗੱਠਜੋੜ ਨਾਲ ਅਕਾਲੀ-ਬਸਪਾ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਗੱਠਜੋੜ ਦੇ ਐਲਾਨ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਖੁਸ਼ੀ 'ਚ ਲੱਡੂ ਵੰਡੇ ਤੇ ਪਾਰਟੀ ਹਾਈਕਮਾਂਡ ਵਲੋਂ ਕੀਤੇ ਸਮਝੌਤੇ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਮਝੌਤੇ ਨਾਲ 2022 'ਚ ਹੋਣ ਵਾਲੀਆਂ ਚੋਣਾਂ 'ਚ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੋ ਗਈ ਹੈ |
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚਕਾਰ ਹੋਇਆ ਗੱਠਜੋੜ ਪੰਜਾਬ ਲਈ ਮੀਲ ਪੱਥਰ ਸਾਬਿਤ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਕੀਤਾ | ਇਸ ਮੌਕੇ ਹਾਜ਼ਰ ਅਕਾਲੀ ਆਗੂਆਂ ਤੇ ਵਰਕਰਾਂ ਨੇ ਗੱਠਜੋੜ ਦੀ ਖ਼ੁਸ਼ੀ 'ਚ ਲੱਡੂ ਵੀ ਵੰਡੇ | ਇਸ ਮੌਕੇ ਠੰਡਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਹੁਜਨ ਸਮਾਜ ਪਾਰਟੀ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਬਣਾਈ ਜਾ ਚੁੱਕੀ ਹੈ ਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਫਿਰ ਸਰਕਾਰ ਬਣਾਏਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਹਰੇਕ ਵਰਗ ਅੱਜ ਦੁਖੀ ਹੈ ਅਤੇ ਸੂਬੇ 'ਚੋ ਭਾਜਪਾ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਟੋ ਕਲੇਸ਼ ਅਤੇ ਇਨ੍ਹਾਂ ਦੇ ਮੰਤਰੀਆਂ ਦੇ ਘੁਟਾਲਿਆਂ ਤੋਂ ਵੀ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਨੂੰ ਵੀ ਸੂਬੇ 'ਚੋਂ ਚੱਲਦਾ ਕਰਨ ਲਈ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਸਤੇ 'ਤੇ ਲਿਜਾਇਆ ਜਾਵੇਗਾ | ਇਸ ਮੌਕੇ ਬਲਰਾਜ ਸਿੰਘ ਚੌਹਾਨ, ਰਣਧੀਰ ਸਿੰਘ ਭਾਰਜ, ਸਤਨਾਮ ਸਿੰਘ ਬੰਟੀ, ਰਵਿੰਦਰ ਸਿੰਘ ਠੰਡਲ, ਨਿਰਮਲ ਸਿੰਘ ਭੀਲੋਵਾਲ ਆਦਿ ਹਾਜ਼ਰ ਸਨ |
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)- ਸ਼੍ਰੋਮਣੀ ਅਕਾਲੀ ਦਲ ਤੇ ਬੀ ਐਸ ਪੀ ਦੇ ਹੋਏ ਗੱਠਜੋੜ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬੀ ਐਸ ਪੀ ਦੇ ਵਰਕਰਾਂ ਵਲੋਂ ਸਾਂਝੇ ਤੌਰ ਤੇ ਖੁਸ਼ੀ ਮਨਾਉਂਦੇ ਹੋਏ ਇੱਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਭੰਗੜੇ ਪਾਏ ਗਏ | ਇਸ ਮੌਕੇ ਤੇ ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਅਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਪੱਸ਼ਟ ਰਾਜਨੀਤੀ, ਦਲਿਤ ਵਰਗ ਦੇ ਸਸ਼ਕਤੀਕਰਨ ਅਤੇ ਸਮਾਜਿਕ ਬਰਾਬਰਤਾ ਲਈ ਪੂਰੀ ਤਰਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਾਸਤੇ ਜਿੱਥੇ ਬਹੁਜਨ ਸਮਾਜ ਪਾਰਟੀ ਨਾਲ ਮਿਲਕੇ ਬਣੇ ਇਸ ਮਜਬੂਤ ਗੱਠਜੋੜ ਰਾਹੀਂ ਅਸੀ ਸਮਾਜ ਦੇ ਲਿਤਾੜੇ ਵਰਗਾਂ ਦੀ ਭਲਾਈ ਲਈ ਕੰਮ ਕਰਾਂਗੇ, ਉੱਥੇ ਪੰਜਾਬ ਦੇ ਪਿੰਡਾਂ ਨੂੰ ਸਹਿਰੀ ਸਹੂਲਤਾਂ ਨਾਲ ਲੈਸ ਕਰਨਾ ਸਾਡਾ ਪਰਮ ਫ਼ਰਜ਼ ਹੋਵੇਗਾ | ਉਨ੍ਹਾਂ ਕਿਹਾ ਕਿ ਵਰਕਰਾਂ ਦੀ ਖੁਸ਼ੀ ਇਹ ਅਹਿਸਾਸ ਕਰਵਾ ਰਹੀ ਹੈ ਕਿ 2022 ਦੀਆਂ ਚੋਣਾਂ ਵਿਚ ਗੱਠਜੋੜ ਦੀ ਵੱਡੀ ਜਿੱਤ ਯਕੀਨੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਪ੍ਰਧਾਨ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਧਿਕਾਰਾ, ਦਲਜਿੰਦਰ ਸਿੰਘ ਧਾਮੀ ਮੀਤ ਪ੍ਰਧਾਨ ਦੋਆਬਾ ਜੋਨ, ਬੀਬੀ ਰਣਜੀਤ ਕੌਰ ਬੈਂਸ, ਗੁਰਮੇਲ ਸਿੰਘ ਧਾਲੀਵਾਲ, ਦਲਜੀਤ ਸਿੰਘ ਬਿੱਟੂ, ਗੁਰਮੇਲ ਸਿੰਘ ਧਾਲੀਵਾਲ, ਕੁਲਦੀਪ ਸਿੰਘ ਢੱਡੇ ਫਤਿਹ ਸਿੰਘ, ਗੁਰਦੀਪ ਸਿੰਘ ਹਰਗੜ੍ਹ, ਸਰਬਜੀਤ ਸਿੰਘ ਭੂੰਗਾ ਪ੍ਰਧਾਨ ਵੀ ਸ਼ਾਮਿਲ ਹੋਏ |
ਗੜ੍ਹਸ਼ੰਕਰ, (ਧਾਲੀਵਾਲ)- ਆਉਣ ਵਾਲੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚੋਂ ਹੋਏ ਸਿਆਸੀ ਗਠਜੋੜ ਨੂੰ ਇਤਿਹਾਸਕ ਕਰਾਰ ਦਿੰਦੇ ਹੋਏ ਇਥੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਰਿਹਾਇਸ਼ ਤੇ ਆਗੂਆਂ ਵਲੋਂ ਲੱਡੂ ਵੰਡਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਅਕਾਲੀ ਦਲ-ਬਸਪਾ ਦਰਮਿਆਨ ਹੋਇਆ ਗਠਜੋੜ ਇਤਿਹਾਸਕ ਹੋ ਨਿਬੜਿਆ ਹੈ ਤੇ ਪੰਜਾਬ 'ਚ ਅਕਾਲੀ ਦਲ ਤੇ ਬਸਪਾ ਦੀ ਅਗਵਾਈ ਵਾਲੀ ਸਾਂਝੀ ਸਰਕਾਰ ਬਣੇਗੀ | ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ 'ਚ ਹੋਇਆ ਗਠਜੋੜ ਕਿਸਾਨ ਤੇ ਮਜ਼ਦੂਰ ਦਾ ਗਠਜੋੜ ਹੈ ਤੇ ਆਉਣ ਵਾਲੀ ਸਰਕਾਰ ਗਠਜੋੜ ਦੀ ਹੋਵੇਗੀ | ਇਸ ਮੌਕੇ ਅਕਾਲੀ ਆਗੂ ਬੂਟਾ ਸਿੰਘ ਅਲੀਪੁਰ, ਬਸਪਾ ਦੇ ਜ਼ਿਲ੍ਹਾ ਆਗੂ ਡਾ. ਹਰਭਜ ਮਹਿਮੀ ਨੇ ਬੋਲਦਿਆਂ ਕਿਹਾ ਕਿ ਗਠਜੋੜ ਨਾਲ ਪੰਜਾਬ ਦੀ ਸਿਆਸੀ ਤਸਵੀਰ ਬਦਲੇਗੀ | ਇਸ ਮੌਕੇ ਹਰਜੀਤ ਸਿੰਘ ਭਾਤਪੁਰ, ਰਜਿੰਦਰ ਸਿੰਘ ਸ਼ੂਕਾ, ਬੂਟਾ ਸਿੰਘ ਅਲੀਪੁਰ, ਦਯਾ ਸਿੰਘ ਮੇਘੋਵਾਲ ਸਲਿੰਦਰਪਾਲ ਕਾਕਾ ਪਦਰਾਣਾ, ਜ਼ੈਲਦਾਰ ਗੁਰਿੰਦਰ ਸਿੰਘ ਮਾਹਿਲਪੁਰ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਰਜਿੰਦਰ ਸਿੰਘ ਚੱਕ ਸਿੰਘਾ, ਡਾ. ਹਰਭਜ ਮਹਿਮੀ, ਬਗੀਚਾ ਸਿੰਘ ਪੱਦੀ ਸੂਰਾ ਸਿੰਘ, ਕੁਲਵੀਰ ਸਿੰਘ ਡੋਗਰਪੁਰ, ਜਿੰਦਰ ਸਿੰਘ ਗਿੱਲ, ਗਿਆਨ ਸਿੰਘ ਸਮੁੰਦੜਾ, ਜਰਨੈਲ ਸਿੰਘ ਨੂਰਪੁਰ ਜੱਟਾਂ ਆਦਿ ਹਾਜ਼ਰ ਹੋਏ |
ਮੁਕੇਰੀਆਂ, (ਰਾਮਗੜ੍ਹੀਆ)- ਬਹੁਜਨ ਸਮਾਜ ਪਾਰਟੀ ਹਲਕਾ ਮੁਕੇਰੀਆਂ ਦੀ ਕਰਮਜੀਤ ਸਿੰਘ ਸੰਧੂ ਹਲਕਾ ਇੰਚਾਰਜ ਅਤੇ ਰਾਕੇਸ਼ ਕੁਮਾਰ ਐਡਵੋਕੇਟ ਪ੍ਰਧਾਨ ਹਲਕਾ ਮੁਕੇਰੀਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਬਹੁਜਨ ਸਮਾਜ ਪਾਰਟੀ ਦਾ ਅਕਾਲੀ ਦਲ ਨਾਲ ਗਠਬੰਧਨ ਸਬੰਧੀ ਖੁਸ਼ੀ ਮਨਾਈ ਗਈ | ਇਸ ਮੌਕੇ ਸਰਬ ਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਬਹੁਜਨ ਸਮਾਜ ਪਾਰਟੀ ਮੁਕੇਰੀਆਂ ਹਲਕੇ ਤੋਂ ਅਕਾਲੀ ਦਲ ਉਮੀਦਵਾਰ ਦਾ ਪੁਰਜ਼ੋਰ ਸਮਰਥਨ ਕਰੇਗੀ ਅਤੇ ਵੱਡੇ ਫਰਕ ਨਾਲ ਮੁਕੇਰੀਆਂ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਇਆ ਜਾਵੇਗਾ | ਇਸ ਮੌਕੇ ਸਮੂਹ ਵਰਕਰਾਂ ਦਾ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਰੋਹਿਤ ਭੰਗਾਲਾ, ਗੁਰਪ੍ਰੀਤ ਸਿੰਘ ਭੰਗਾਲਾ, ਪਰਮਪ੍ਰੀਤ ਸਿੰਘ, ਕਮਲਜੀਤ ਸਿੰਘ, ਪ੍ਰੇਮ ਕੁਮਾਰ, ਮਨਜੀਤ ਸਿੰਘ, ਨਰਿੰਦਰ ਕੁਮਾਰ, ਸੁਰਜੀਤ ਸਿੰਘ, ਬਾਬੂ ਰਾਮ, ਪ੍ਰਸ਼ੋਤਮ ਲਾਲ, ਸਰਬਜੀਤ ਸਿੰਘ, ਪਵਨ ਕੁਮਾਰ ਖਜ਼ਾਨਚੀ, ਸ਼ੀਤਲ ਸਿੰਘ ਧਾਮੀਆ, ਸੁਖਦੇਵ ਸਿੰਘ ਮੌਜੂਦ ਸਨ |
ਅਕਾਲੀ-ਬਸਪਾ ਸਮਝੌਤਾ ਸੂਬੇ ਦੀ ਬਿਹਤਰੀ ਲਈ ਅਹਿਮ ਸਾਬਿਤ ਹੋਵੇਗਾ-ਭੁੱਲੇਵਾਲ ਰਾਠਾਂ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਪੰਜਾਬ 'ਚ ਹੋਇਆ ਗੱਠਜੋੜ ਸੂਬੇ ਦੀ ਬਿਹਤਰੀ ਲਈ ਅਹਿਮ ਸਾਬਿਤ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਨੇ ਹਮੇਸ਼ਾਂ ਦਲਿਤਾਂ ਦੀ ਭਲਾਈ ਲਈ ਆਵਾਜ਼ ਬੁਲੰਦ ਕੀਤੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੜ ਸੂਬੇ 'ਚ ਸਰਕਾਰ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਹਰੇਕ ਵਰਗ ਅੱਜ ਦੁਖੀ ਹੈ ਅਤੇ ਸੂਬੇ 'ਚੋ ਭਾਜਪਾ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਟੋ ਕਲੇਸ਼ ਅਤੇ ਇਨ੍ਹਾਂ ਦੇ ਮੰਤਰੀਆਂ ਦੇ ਘੁਟਾਲਿਆਂ ਤੋਂ ਵੀ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਨੂੰ ਵੀ ਸੂਬੇ 'ਚੋਂ ਚੱਲਦਾ ਕਰਨ ਲਈ ਤਿਆਰ ਬੈਠੇ ਹਨ |
ਮੁਕੇਰੀਆਂ, 12 ਜੂਨ (ਰਾਮਗੜ੍ਹੀਆ)-ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਇਆ ਸਮਝੌਤਾ ਜਿੱਥੇ ਇਤਿਹਾਸਕ ਹੈ ਉੱਥੇ ਹੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਪੰਜਾਬ ਦੀ ਰਾਜਨੀਤੀ 'ਚ ਨਵਾਂ ਇਤਿਹਾਸ ਸਿਰਜੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ...
ਮਿਆਣੀ, 12 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਕਾਰਲਾਡੋ ਸਿੰਘ ਸਭਾ ਅਮਰੀਕਾ ਵਿਖੇ ਮਹਾਨ ਤਪੱਸਵੀ ਵਿੱਦਿਆਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ 71ਵੀਂ ਬਰਸੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ 13 ਜੂਨ ਦਿਨ ਐਤਵਾਰ ਨੂੰ ਬੜੀ ਸ਼ਰਧਾ ਨਾਲ ...
ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਕੰਪਨੀ ਵਲੋਂ ਕੈਨੇਡਾ ਅਤੇ ਯੂ.ਕੇ. ਸਟੱਡੀ ਵੀਜ਼ੇ ਸਬੰਧੀ ਵਿਦਿਆਰਥੀਆਂ ਨੂੰ ਹਰ ...
ਦਸੂਹਾ, 12 ਜੂਨ (ਭੁੱਲਰ)- ਅੱਜ ਸ਼ਹੀਦ ਭਗਤ ਸਿੰਘ ਮਾਰਕਿਟ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਗਮੋਹਨ ਸਿੰਘ ਬੱਬੂ ਘੁੰਮਣ ਅਤੇ ਬਲਾਕ ਪ੍ਰਧਾਨ ਦਿਲਬਾਗ ਸਿੰਘ ਗਾਲੋਵਾਲ ਨੇ ਸਿਰਪਾਓੁ ਪਾ ਕੇ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਜ਼ਿਲਾ ...
ਟਾਂਡਾ ਉੜਮੁੜ, 12 ਜੂਨ (ਭਗਵਾਨ ਸਿੰਘ ਸੈਣੀ)-ਇਲਾਕੇ ਦੀ ਨਾਮਵਰ ਸੰਸਥਾ ਮਾਨਵਤਾ ਸੇਵਾ ਸੁਸਾਇਟੀ ਵਲੋਂ ਕੋਰੋਨਾ ਪੀੜਤ ਅਤੇ ਹਸਪਤਾਲਾਂ 'ਚ ਦਾਖਲ ਮਰੀਜ਼ਾਂ ਲਈ ਖੂਨ ਮੁਹੱਈਆ ਕਰਵਾਉਣ ਲਈ ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਦੀ ਅਗਵਾਈ 'ਚ ਪਿੰਡ ਨੰਗਲ ਖੁੰਗਾ ਵਿਖੇ ...
ਗੜ੍ਹਦੀਵਾਲਾ, 12 ਜੂਨ (ਚੱਗਰ)-ਗੜ੍ਹਦੀਵਾਲਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਚੋਹਕਾ ਤੋਂ ਵੱਡੀ ਗਿਣਤੀ ਵਿਚ ਪਰਿਵਾਰ 'ਆਪ' ਦੇ ਸੀਨੀਅਰ ਆਗੂ ਤੇ ਟਰਾਂਸਪੋਰਟ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਜਸਵੀਰ ਸਿੰਘ ਰਾਜਾ ਤੇ ਪਾਰਟੀ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 69 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 27860 ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 944 ਹੋ ਗਈ ਹੈ | ਇਸ ਸਬੰਧੀ ...
ਮਾਹਿਲਪੁਰ, 12 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇੱਕ ਔਰਤ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਸਬੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਗੁਪਤ ਇਤਲਾਹ ...
ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਵਿਚੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਬੰਗਾ ਰੋਡ ਤੋਂ ਨਵਾਂਸ਼ਹਿਰ ਰੋਡ ਨੂੰ ਜਾਂਦੀ ਸੰਪਰਕ ਸੜਕ 'ਤੇ ਸਥਿਤ ਸਨ ਸਕੈਨ ਵਿਖੇ ਦਵਾਈ ਲੈਣ ਆਏ ਅਮਨਦੀਪ ਸਿੰਘ ਪੁੱਤਰ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)- ਨਾਬਾਲਗ ਲੜਕੀ ਨੂੰ ਕਥਿਤ ਤੌਰ 'ਤੇ ਧਮਕੀਆਂ ਦੇ ਕੇ ਉਸ ਦਾ ਸਰੀਰਕ ਸ਼ੋਸਣ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਦੀ ਪੁਲਿਸ ਨੇ ਦੋ ਦੋਸ਼ੀਆਂ ਨੂੰ ਨਾਮਜਦ ਕਰਕੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਦੇ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)- ਧੋਖੇ ਨਾਲ ਦੂਸਰਾ ਵਿਆਹ ਕਰਵਾਉਣ ਦੇ ਕਥਿਤ ਦੋਸ਼ 'ਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਦੋਸ਼ੀ ਪਤੀ ਨੂੰ ਨਾਮਜਦ ਕਰ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਸਥਾਨਕ ਮੁਹੱਲਾ ਮਿਲਾਪ ਨਗਰ ਦੀ ਵਾਸੀ ਇਸ਼ਾ ਪੁੱਤਰੀ ...
ਭੰਗਾਲਾ, 12 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੁਕੇਰੀਆਂ ਦੀ ਇਕਾਈ ਦੀ ਮੀਟਿੰਗ ਜਸਵੰਤ ਸਿੰਘ ਰੰਧਾਵਾ ਅਗਵਾਈ ਵਿਚ ਪਿੰਡ ਕੌਲਪੁਰ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਜਸਵੰਤ ਸਿੰਘ ਰੰਧਾਵਾ, ਇੰਦਰਜੀਤ ਸਿੰਘ ਖ਼ਾਲਸਾ, ਗੁਰਜੀਵਨ ...
ਦਸੂਹਾ/ਤਲਵਾੜਾ, 12 ਜੂਨ (ਭੁੱਲਰ, ਰਾਜੀਵ ਓਸ਼ੋ)- ਪਿਛਲੇ ਤਿੰਨ ਦਿਨ ਤੋਂ ਲਾਪਤਾ ਹੋਏ ਪਿੰਡ ਮੱਕੋਵਾਲ ਦੇ ਇਕ 20 ਸਾਲਾ ਨੌਜਵਾਨ ਦੀ ਲਾਸ਼ ਤਲਵਾੜਾ ਨਜ਼ਦੀਕ ਹਿਮਾਚਲ ਪ੍ਰਦੇਸ਼ ਦੇ ਬਾਰਡਰ ਤੋਂ ਭੇਦਭਰੀ ਹਾਲਤ ਵਿਚ ਮਿਲਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ | ...
ਐਮਾਂ ਮਾਂਗਟ, 12 ਜੂਨ (ਗੁਰਾਇਆ)- ਯੂਥ ਅਕਾਲੀ ਆਗੂ ਵਰਿੰਦਰਜੀਤ ਸਿੰਘ ਸੋਨੂੰ ਨੂੰ ਪਾਰਟੀ ਹਾਈ ਕਮਾਨ ਵੱਲੋਂ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਹਰਵਿੰਦਰ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਪਿੰਡ ਛੋਟਾ ਟੇਰਕਿਆਣਾ ਵਿਖੇ ਸਨਮਾਨਿਤ ਕੀਤਾ ਗਿਆ | ਇਸ ...
ਕੋਟਫ਼ਤੂਹੀ, 12 ਜੂਨ (ਅਵਤਾਰ ਸਿੰਘ ਅਟਵਾਲ)-ਬੀਤੀ ਦੇਰ ਰਾਤ ਤੇਜ ਹਨੇਰੀ ਤੇ ਵਰਖਾ ਦਾ ਫ਼ਾਇਦਾ ਲੈਦੇ ਨਸ਼ਈ ਚੋਰਾਂ ਵੱਲੋਂ ਗੁਰਦੁਆਰਾ ਹਰੀਸਰ ਦੇ ਆਸ-ਪਾਸ ਖੇਤਾਂ ਵਿਚੋਂ 4 ਦੇ ਕਰੀਬ ਕਿਸਾਨਾਂ ਦੇ ਖੇਤਾਂ ਵਿਚੋਂ ਮੋਟਰਾਂ ਦੀਆ ਦੂਸਰੀ ਵਾਰ ਤਾਰਾਂ ਵੱਢ ਕੇ ਲੈ ਜਾਣ ਦੀ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)- ਔਰਤ ਤੋਂ ਨਗਦੀ ਵਾਲਾ ਬੈਗ ਖੋਹਣ ਵਾਲੇ ਦੋ ਝੱਪਟਮਾਰ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਲਾਈਨ ਦੀ ਵਾਸੀ ਅਨੂੰ ਪੁੱਤਰੀ ਖਰੈਤੀ ਲਾਲ ਨੇ ਦੱਸਿਆ ਕਿ ਉਹ ਐਸ.ਐਸ.ਪੀ ਦੀ ਰਿਹਾਇਸ਼ ਦੇ ਕੋਲੋਂ ਲੰਘ ਰਹੀ ਸੀ ਤਾਂ ...
ਭੰਗਾਲਾ, 12 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਐੱਸ.ਐੱਚ.ਓ. ਮੁਕੇਰੀਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਚੌਂਕੀ ਇੰਚਾਰਜ ਏ.ਐਸ.ਆਈ. ਬਲਵੰਤ ਸਿੰਘ ...
ਦਸੂਹਾ, 12 ਜੂਨ (ਕੌਸ਼ਲ)- ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਅਮਰੀਕ ਸਿੰਘ ਆਪਣੇ ਸਾਥੀਆਂ ਸਮੇਤ ਹਾਜੀਪੁਰ ਚੌਕ 'ਚ ਤੈਨਾਤ ਸੀ, ਜਦ ਮੌਕੇ 'ਤੇ ...
ਅੱਡਾ ਸਰਾਂ, 12 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਧੂਤ ਖ਼ੁਰਦ ਦੇ ਘਰ ਵਿਚ ਜਬਰੀ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਵਿਚ 18 ਵਿਅਕਤੀਆਂ ਦੇ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਸਾਬਕਾ ਸਰਪੰਚ ...
ਹੁਸ਼ਿਆਰਪੁਰ, 12 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਟੀਕਾਕਰਣ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਬਲਾਕ ਚੱਕੋਵਾਲ ਦੇ ਸਮੂਹ ਸਟਾਫ਼ ਵੱਲੋਂ ਇਲਾਕੇ ਵਿਚ 'ਮੇਰਾ ਟੀਕਾਕਰਣ ਹੋ ਚੁੱਕਿਆ ਹੈ' ਨੂੰ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਉਂਕਾਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਪ੍ਰਧਾਨ ਉਂਕਾਰ ਸਿੰਘ, ਜਨਰਲ ਸਕੱਤਰ ਅਮਰੀਕ ਸਿੰਘ ਅਤੇ ਸਮੂਹ ਮੈਂਬਰਾਂ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਵਰਗਲਾ ਕੇ ਭਜਾਉਣ ਦੇ ਦੋਸ਼ 'ਚ ਥਾਣਾ ਬੁੱਲੋ੍ਹਵਾਲ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਪੰਜੋਦਿੱਤਾ ਦੀ ਵਾਸੀ ਮਨਜੀਤ ਕੌਰ ਨੇ ...
ਬੁੱਲ੍ਹੋਵਾਲ, 12 ਜੂਨ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਓਮ ਸਿੰਘ ਸਟਿਆਣਾ ਤੇ ਸਰਪੰਚ ਪਰਵਿੰਦਰ ਸਿੰਘ ਸੱਜਣ ਦੀ ਅਗਵਾਈ ਵਿਚ ਅੱਡਾ ਦੁਸੜਕਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ਕਿਸਾਨਾਂ ਸਰਕਾਰ ਤੋਂ ਮੰਗ ਕਰਦਿਆਂ ਇਹ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾਂ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਮਾਡਲ ਟਾਊਨ ਦੀ ਪੁਲਿਸ ਨੇ ਸੰਨੀ ਹੰਸ ਵਾਸੀ ਭਗਤ ਨਗਰ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ...
ਕੋਟਫ਼ਤੂਹੀ, 12 ਜੂਨ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ, ਸੰਤ ਬਾਬਾ ਨਿਧਾਨ ਸਿੰਘ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਦੀਵਾਨ ਸਿੰਘ ਦੀ ਸਾਲਾਨਾ 73ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਥਾਨਕ ਵਾਰਡ ਨੰ: 28 ਦੇ ਮੁਹੱਲਾ ਰਹੀਮਪੁਰ ਦੀ ਗਲੀ ਨੰ: 3 'ਚ ਪਿਛਲੇ 2 ਮਹੀਨਿਆਂ ਤੋ ਬੰਦ ਪਏ ਸੀਵਰੇਜ ਨੂੰ ਚਾਲੂ ਨਾ ਕਰਨ ਦੇ ਵਿਰੋਧ 'ਚ ਚੰਦਨ ਲੱਕੀ ਦੀ ਅਗਵਾਈ 'ਚ ਲੋਕਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ...
ਮਾਹਿਲਪੁਰ, 12 ਜੂਨ (ਰਜਿੰਦਰ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪੇ੍ਰਸ਼ਾਨ ਕਰਨ ਵਾਲੇ ਪਤੀ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਨਪ੍ਰੀਤ ਕੌਰ ਪੁੱਤਰੀ ਲੇਟ ...
ਹਾਜੀਪੁਰ, 12 ਜੂਨ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)-ਹਾਜੀਪੁਰ ਪੁਲਿਸ ਵਲੋਂ ਮਾਈਨਿੰਗ ਮਿਨਰਲ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅਜੇ ਪਾਂਡੇ ਮਾਈਨਿੰਗ ਮਿਨਰਲ ਅਫ਼ਸਰ ਮੁਕੇਰੀਆਂ ਅਤੇ ਹਾਜੀਪੁਰ ਪੁਲਿਸ ਦੇ ਏ.ਐੱਸ.ਆਈ. ਪਵਨ ਕੁਮਾਰ ਸਮੇਤ ...
ਮੁਕੇਰੀਆਂ, 12 ਜੂਨ (ਰਾਮਗੜ੍ਹੀਆ)-ਅਜੋਕੇ ਸਮੇਂ ਵਿਚ ਬਾਲ ਮਜ਼ਦੂਰੀ ਸਾਡੇ ਦੇਸ਼ ਅਤੇ ਸਮਾਜ ਲਈ ਇੱਕ ਬਹੁਤ ਹੀ ਗੰਭੀਰ ਵਿਸ਼ਾ ਬਣ ਗਈ ਹੈ | ਇਸ ਵਿਸ਼ੇ ਦੇ ਅਧਾਰ 'ਤੇ ਵੁਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਹੋਣ ਦੇ ਬਾਵਜੂਦ ਵੀ ਮੌਜੂਦਾ ਸਮਾਜ ਦੇ ਮਾੜੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX