ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਤਰਨ ਤਾਰਨ ਵਿਖੇ ਕਾਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫ਼ੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਤੇ ਬਲਜੀਤ ਸਿੰਘ ਖਹਿਰਾ ਜੁਆਇੰਟ ਸਕੱਤਰ ਪੰਜਾਬ ਤੋਂ ਇਲਾਵਾ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੇ ਬੋਲਦਿਆ ਕਿਹਾ ਕਿ ਪੰਜਾਬ ਸਰਕਾਰ ਦਾ ਨਿਕੰਮਾ ਤੇ ਨਕਾਰਾਪਨ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆਉਣ ਲੱਗਾ ਹੈ ਪੰਜਾਬ ਸਰਕਾਰ ਦੇ ਮੰਤਰੀ ਨਿਤ ਨਵੇਂ ਨਵੇਂ ਢੰਗ ਨਾਲ ਕੋਈ ਨਾ ਕੋਈ ਘੁਟਾਲਾ ਕਰ ਇਕ ਦੂਜੇ ਤੋਂ ਅੱਗੇ ਨਿਕਲ ਰਹੇ ਹਨ | ਆਗੂਆਂ ਨੇ ਸਕਾਲਰਸਿਪ ਘੁਟਾਲਾ ਪ੍ਰਤੀ 'ਆਪ' ਵਲੋ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ ਕਰਦਿਆਂ ਕਿਹਾ ਕਿ ਇਸ 'ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ਼ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਰਕਮ ਵਿਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਸੰਬੰਧਿਤ ਅਧਿਕਾਰੀਆਂ ਖਿਲਾਫ ਪੰਜਾਬ ਸਰਕਾਰ ਅਪਰਾਧਿਕ ਮਾਮਲਾ ਦਰਜ ਕਰੇ, ਉੱਥੇ ਪੋਸਟ ਮੈਟਿਝਕ ਸਕਾਲਰਸ਼ਿੱਪ ਵਿਚ ਕੀਤੇ ਘੁਟਾਲੇ ਦੇ ਮੁੱਦੇ ਤੇ ਸਰਕਾਰ ਵ੍ਹਾਈਟ ਪੇਪਰ ਜਾਰੀ ਕਰੇ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦ ਕਿ ਪੰਜਾਬ ਦੇ 2 ਲੱਖ ਤੋਂ ਜਿਆਦਾ ਐੱਸ.ਸੀ. /ਐੱਸ.ਟੀ. ਵਿਦਿਆਰਥੀ ਪ੍ਰੀਖਿਆਵਾਂ ਦੇ ਨਹੀਂ ਸਕਦੇ | ਆਗੂਆਂ ਨੇ ਕਿਹਾ ਕਿ ਸਕਾਲਰਸ਼ਿਪ ਘੁਟਾਲੇ ਕਰਕੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜ਼ੇ ਵਿੱਚ ਰੱਖੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹੇ ਦੇ ਸਾਰੇ ਹਲਕਿਆਂ ਦੇ ਆਗੂਆਂ ਚੋਂ ਗੁਰਦੇਵ ਸਿੰਘ ਲਾਖਣਾ, ਰਣਜੀਤ ਸਿੰਘ ਚੀਮਾ, ਡਾ.ਕਸ਼ਮੀਰ ਸਿੰਘ ਸੋਹਲ, ਮਨਜਿੰਦਰ ਸਿੰਘ ਸਿੱਧੂ, ਲਾਲਜੀਤ ਸਿੰਘ ਭੁੱਲਰ, ਗੁਰਸੇਵਕ ਸਿੰਘ ਔਲਖ, ਬਲਜੀਤ ਸਿੰਘ ਸਰਪੰਚ, ਸ਼ੇਰ ਸਿੰਘ ਗਿੱਲ, ਸਰਜੀਤ ਸਿੰਘ ਭੂਰਾ, ਲਖਵਿੰਦਰ ਸਿੰਘ ਫੌਜੀ, ਬੀਬੀ ਅੰਜੂ ਵਰਮਾ, ਬਲਦੇਵ ਸਿੰਘ ਪੰਨੂ,ਪਲਵਿੰਦਰ ਸਿੰਘ ਰਾਣੀਵਲਾਹ, ਰਜਿੰਦਰ ਸਿੰਘ ਉਸਮਾਂ, ਰਣਜੀਤ ਸਿੰਘ ਰਸੂਲਪੁਰੀ, ਦਿਲਬਾਗ ਸਿੰਘ ਸਰਪੰਚ, ਪੰਜਾਬ ਸਿੰਘ ਦੁਬਲੀ,ਜਿਲਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਧੁੰਨਾ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਤੋਂ ਵੱਡੀ ਤਦਾਦ ਵਿਚ ਪਾਰਟੀ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ |
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪਿੰਡ ਗੁਲਾਲੀਪੁਰ ਵਿਖੇ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਔਲਖ ਨੇ ਕਿਹਾ ਕਿ ਪੰਜਾਬ ਦੀ ਸਤਾ ਦਾ ਰਾਜ ਕਰਨ ...
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਮਿ੍ਤਕ ਵਿਅਕਤੀ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ...
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਜੇਲ੍ਹ 'ਚੋਂ ਪੈਰੋਲ 'ਤੇ ਆਏ ਕੈਦੀ ਵਲੋਂ ਫਰਾਰ ਹੋਣ ਦੇ ਮਾਮਲੇ ਵਿਚ ਕੈਦੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ...
ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਔਰਤ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਆਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਜਗਦੀਪ ਸਿੰਘ ਪੁੱਤਰ ਅਜੈਬ ਸਿੰਘ ...
ਗੋਇੰਦਵਾਲ ਸਾਹਿਬ, 12 ਜੂਨ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਵਾਹਿਗੁਰੂ ਇੰਟਰਪ੍ਰਾਈਜਜ਼ ਦੇ ਆਈਲੈਟਸ ਅਤੇ ਪੀ.ਟੀ.ਈ. ਦੇ ਵਿਦਿਆਰਥੀਆਂ ਵਲੋਂ ਵਧੀਆ ਬੈਂਡ ਪ੍ਰਾਪਤ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ | ਜਾਣਕਾਰੀ ...
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਟਰਾਂਸਪੋਰਟ ਤੇ ਟਰੱਕ ਆਪ੍ਰੇਟਰਾਂ ਦੀ ਇਕੱਤਰਤਾ ਹੋਈ, ਜਿਸ ਵਿਚ ਡੀਜ਼ਲ ਦੇ ਵਧੇ ਹੋਏ ਰੇਟਾਂ ਦੇ ਰੇਟਾਂ ਦੇ ਮੁੱਦੇ 'ਤੇ ਵਿਚਾਰ ਵਟਾਂਦਰਾ ਹੋਇਆ | ਮੀਟਿੰਗ ਦੌਰਾਨ ਸਮੂਹ ਟਰਾਂਸਪੋਰਟਰਾਂ ਵਲੋਂ ...
ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)-ਲੋਕ ਲਹਿਰ ਪਾਰਟੀ ਦੇ ਕੌਮੀ ਪਰਧਾਨ ਗੁਰਜੀਤ ਸਿੰਘ ਅਰੋੜਾ ਨੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਨਾਦਰਸ਼ਾਹੀ ਹੁਕਮਾਂ ਦੀ ਪੁਰਜੋਰ ਨਿੰਦਾ ...
ਝਬਾਲ, 12 ਜੂਨ (ਸੁਖਦੇਵ ਸਿੰਘ)-ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰ ਰਹੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ 2022 ਦੀਆਂ ਚੋਣਾਂ ਵਿਚ ਇਤਿਹਾਸ ਸਿਰਜੇਗਾ ...
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਆਕਾਲੀ ਦਲ ਤੇ ਬਸਪਾ ਦਾ ਸਮਝੌਤਾ ਇਕ ਵਾਰ ਫਿਰ ਪੰਜਾਬ 'ਚ ਇਤਿਹਾਸ ਲਿਖੇਗਾ ਤੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦੇ ਯਤਨਾਂ ਨਾਲ ਇਹ ਇਤਿਹਾਸਕ ਸਮਝੌਤਾ 2022 'ਚ ਆਕਾਲੀ-ਬਸਪਾ ਸਰਕਾਰ ਬਣਾਏਗਾ, ਜਿਸ ਲਈ ਹਾਈਕਮਾਡ ...
ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਅੱਜ ਚਾਰੇ ਪਾਸੇ ਚਰਚਾ ਹੋ ਰਹੀ ਹੈ ਉਥੇ ਪੂਰੇ ਪੰਜਾਬ ਵਿਚ ਬੁੱਧੀਜੀਵੀ, ਪੜਿ੍ਹਆ ਲਿਖਿਆ ਵਰਗ, ਮੁਲਾਜਮ ਵਰਗ, ਵਪਾਰੀ ਅਤੇ ਮਜ਼ਦੂਰ ਵਰਗ ਦੋਹਾ ਰਵਾਇਤੀ ਪਾਰਟੀਆਂ ਤੋਂ ਅੱਕ ਕੇ ਆਮ ਆਦਮੀ ਪਾਰਟੀ ...
ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਪਿੰਡ ਮੁਗਲਾਣੀ ਵਿਖੇ ਹੋਈ | ਮੀਟਿੰਗ ਕਰਵਾਉਣ ਪਹੁੰਚੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ਸਰਪੰਚ ਸੁਲੱਖਣ ਸਿੰਘ ਤੁੜ, ਸੁਖਵੰਤ ਸਿੰਘ ...
ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸ਼ਮਸ਼ੇਰ ਸਿੰਘ ਸ਼ੇਰਾ ਨੰਬਰਦਾਰ ਤਲਵੰਡੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ...
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਵਿਚ ਠੇਕੇ ਦੀ ਭਰਤੀ (ਘੱਟ ਤਨਖਾਹ) ਕਰ ਕੇ ਜਦ ਤੋਂ ਡੰਗ ਟਪਾਇਆ ਜਾ ਰਿਹਾ ਹੈ ਅਤੇ ਨਵੀਂ ਭਰਤੀ ਨਾ ਹੋਣ ਕਾਰਨ ਕੰਮ ਦਾ ਬੋਝ ਵਧਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਇਸ ਸਬੰਧ ਵਿਚ ...
ਖੇਮਕਰਨ, 12 ਜੂਨ (ਰਾਕੇਸ਼ ਬਿੱਲਾ)-ਦੇਸ਼ ਵਾਸੀਆਂ ਦੇ ਪੇਟ ਪਾਲਣ ਲਈ ਆਪਣੀਆਂ ਜ਼ਮੀਨਾਂ 'ਚ ਦਿਨ ਰਾਤ ਮਿਹਨਤ ਕਰਕੇ ਅਨਾਜ ਪੈਦਾ ਕਰਨ ਵਾਲਾ ਕਿਸਾਨ ਜਿਹੜਾ ਇਕ ਸਾਲ ਤੋਂ ਆਪਣੀਆਂ ਫ਼ਸਲਾਂ ਦੇ ਘੱਟੋ-ਘੱਟ ਖ਼ਰੀਦ ਮੁੱਲ ਦੀ ਗਰੰਟੀ ਮੁਕੱਕਰ ਕਰਨ ਦੀਆਂ ਮੰਗਾਂ ਨੂੰ ਲੈ ਕੇ ...
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆ ਦੀ ਅੱਜ ਉਸ ਸਮੇਂ ਫੂਕ ਨਿਕਲਦੀ ਨਜ਼ਰ ਆਈ ਜਦੋਂ 10 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਇਆ ਤਾਂ ਬਿਜਲੀ ...
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚ ਹੋਏ ਸਮਝੌਤੇ ਨਾਲ ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਬਸਪਾ ਵੱਡੀ ਜਿੱਤ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਤੇ ਇਹ ਪੱਕਾ ਹੋ ਗਿਆ ਹੈ ਕਿ ਇਨ੍ਹਾਂ ...
ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਭੈਣ ਕੁਮਾਰੀ ਮਾਇਆਵਤੀ ਦੇ ਇਤਿਹਾਸਕ ਫੈਸਲੇ ਨਾਲ ਜੋ ਗੱਠਜੋੜ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚ ਹੋਇਆ ਹੈ ਉਹ 2022 ...
ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਝਬਾਲ ਦੀ ਪੁਲਿਸ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸਦਾ ਸਾਥ ਦੇਣ ਦੇ ਦੋਸ਼ ਹੇਠ ਇਕ ਔਰਤ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਦਾਤਰ, 2 ਮੋਬਾਈਲ ਫੋਨ, 1 ਪਰਸ ਅਤੇ ਕੁਝ ...
ਚੋਹਲਾ ਸਾਹਿਬ, 12 ਜੂਨ (ਬਲਵਿੰਦਰ ਸਿੰਘ ਚੋਹਲਾ)-ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਦਰਿਆ ਬਿਆਸ ਦੇ ਕੰਢੇ ਵੱਸੇ ਪਿੰਡ ਚੰਬਾ ਕਲਾਂ ਦਾ ਕਿਸਾਨ ਜੋ ਬੀਤੇ ਦਿਨੀਂ ਸਿੰਘੂ ਬਾਰਡਰ 'ਤੇ ਚਲ ਰਹੇ ਕਿਸਾਨ ਮੋਰਚੇ ਤੋਂ ਵਾਪਸ ਪਰਤਿਆ ਸੀ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ ਹੋ ਗਈ ...
ਝਬਾਲ, 12 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ 10 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦੇ ਹੁਕਮਾਂ ਤਹਿਤ ਕਿਸਾਨਾਂ ਵਲੋਂ ਖੇਤਾਂ ਵਿਚ ਝੋਨੇ ਦੀ ਫਸਲ ਲਾਉਣ ਦਾ ਕੰਮ ਖੇਤਾਂ 'ਚ ਪਾਣੀ ਦੀ ਘਾਟ ਕਾਰਨ ਪੱਛੜਦਾ ਜਾ ਰਿਹਾ ਹੈ | ਇਸ ਕਰਕੇ ਕਿਸਾਨ ਪ੍ਰੇਸ਼ਾਨ ਹੋ ਰਹੇ ਕਈ ...
ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਤਰਨਤਾਰਨ ਦੇ ਨੇੜਲੇ ਪਿੰਡ ਮੱਲੀਆਂ ਵਿਖੇ ਕਰਿਆਨੇ ਦੀ ਦੁਕਾਨ ਕਰਦੀ ਮਹਿਲਾ ਬੀਬੀ ਮਹਿੰਦਰ ਕੌਰ ਜੋ ਕਿ ਬੀਤੇ ਦਿਨ ਦੁਪਹਿਰ ਆਪਣੀ ਦੁਕਾਨ ਅੰਦਰ ਬੈਠੀ ਸੀ ਤਾਂ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ...
ਪੱਟੀ, 12 ਜੂਨ (ਬੋਨੀ ਕਾਲੇਕੇ, ਖਹਿਰਾ)-ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਇਕ ਮੋਟਰਸਾਈਕਲ, ਤਿੰਨ ਮੋਬਾਇਲ, 300 ਰੁਪਏ, ਇਕ ਲੇਡੀਜ਼ ਪਰਸ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ...
ਤਰਨਤਾਰਨ, 12 ਜੂਨ (ਪਰਮਜੀਤ ਜੋਸ਼ੀ)-ਪਿੰਡ ਖਾਰਾ ਵਿਖੇ ਪਿਛਲੇ ਦਿਨੀਂ ਹੋਈ ਲੜਾਈ ਵਿਚ ਜ਼ਖ਼ਮੀ ਹੋਏ ਇਕ ਨੌਜਵਾਨ ਲਈ ਇਨਸਾਫ ਲੈਣ ਲਈ ਚੌਂਕੀ ਦਬੁਰਜੀ ਵਿਖੇ ਪੁਹੰਚੇ ਸਾਲਾ-ਜੀਜਾ ਨੂੰ ਪੁਲਿਸ ਨੇ ਇਨਸਾਫ ਦੇਣ ਦੀ ਬਜਾਏ ਡੰਡੇ ਵਰਾਏ ਤੇ ਚੌਂਕੀ ਵਿਚ 'ਕਾਠ' ਵਿਚ ਪੈਰ ਦੇ ...
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਜਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ਖਾਲੜਾ ...
ਗੋਇੰਦਵਾਲ ਸਾਹਿਬ, 12 ਜੂਨ (ਸਕੱਤਰ ਸਿੰਘ ਅਟਵਾਲ)-ਇਕਾਈ ਬੀ.ਐੱਚ.ਈ.ਐੱਲ. ਦੇ ਨਜ਼ਦੀਕ ਪੈਂਦੇ ਪਿੰਡ ਧੂੰਦਾ ਦੇ ਯੂਥ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਤੇ ਉਨ੍ਹਾਂ ਦੀ ਟੀਮ ਜਿਨ੍ਹਾਂ ਵਲੋਂ ਪਿਛਲੇ ਸਮੇਂ ਤੋਂ ਵਾਤਾਵਰਣ ਸੰਭਾਲ ਤੇ ਬੂਟੇ ਲਗਾਉਣ ਦੇ ਖੇਤਰ ਵਿਚ ਸ਼ਾਨਦਾਰ ...
ਖੇਮਕਰਨ, 12 ਜੂਨ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਸਰਕਾਰ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਇਕੋ ਛੱਤ ਹੇਠ ਕਈ ਕਈ ਸੁਵਿਧਾਵਾਂ ਦੇਣ ਦੇ ਦਾਅਵੇ ਕਰਦੀ ਨਹੀਂ ਥੱਕ ਰਹੀ ਪਰ ਹਕੀਕਤ ਵਿਚ ਇਹ ਸੇਵਾ ਕੇਂਦਰ ਕਿਸ ਤਰ੍ਹਾਂ ਨਾਲ ਚੱਲ ਰਹੇ ਹਨ 'ਤੇ ਲੋਕਾਂ ਨੂੰ ਕੀ ਕੀ ...
ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ)-ਸਵ ਰੁਸਤਮ-ਏ-ਹਿੰਦ ਮਿਹਰਦੀਨ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਕਬਰਾਂ ਤੋਂ ਦਰੱਖਤ ਕੱਟਣ ਦੇ ਦੋਸ਼ ਲਗਾਉਂਦੇ ਹੋਏ ਨੇੜਲੇ ਪਿੰਡ ਬਾਣੀਆਂ ਦੇ ਲਾਲਦੀਨ ਉਰਫ (ਗੋਗਾ ਪਹਿਲਵਾਨ), ਰੋਸ਼ਨਦੀਨ ਉੱਪ ਪ੍ਰਧਾਨ ਮੁਸਲਿਮ ਵੈੱਲਫੇਅਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX