ਤਾਜਾ ਖ਼ਬਰਾਂ


ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਅਜੇ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਅਤੇ ਅਸਤੀਫੇ ਤੱਕ ਵਿਰੋਧ ਜਾਰੀ ਰਹੇਗਾ - ਰਾਕੇਸ਼ ਟਿਕੈਤ
. . .  1 day ago
ਚੰਡੀਗੜ੍ਹ, 18 ਅਕਤੂਬਰ - ਰਾਕੇਸ਼ ਟਿਕੈਤ ਨੇ ਘੋਸ਼ਣਾ ਕੀਤੀ ਕਿ ਜਦੋਂ ਤੱਕ ਅਜੇ ਮਿਸ਼ਰਾ ਟੇਨੀ ਅਸਤੀਫਾ ਨਹੀਂ ਦੇ ਦਿੰਦੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਅਜੇ ਮਿਸ਼ਰਾ ...
ਟਰਾਂਸਪੋਰਟ ਵਿਭਾਗ ਵਲੋਂ ਨਿੱਜੀ ਕੰਪਨੀਆਂ ਦੀਆਂ 5 ਬੱਸਾਂ ਕੀਤੀਆਂ ਜ਼ਬਤ
. . .  1 day ago
ਫ਼ਿਰੋਜ਼ਪੁਰ ,18 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਟਰਾਂਸਪੋਰਟ ਵਿਭਾਗ ਵਲੋਂ ਅੱਜ ਫਿਰੋਜ਼ਪੁਰ ਜਿਲ੍ਹੇ ਵਿਚ ਬਿਨਾਂ ਟੈਕਸ ਤੋਂ ਚੱਲ ਰਹੀਆਂ ਵੱਖ ਵੱਖ ਕੰਪਨੀਆਂ ਦੀਆਂ ਪੰਜ ਹੋਰ ਬੱਸਾਂ ਜ਼ਬਤ- ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ...
ਭਾਰਤੀ ਜਲ ਸੈਨਾ ਨੇ 11ਵੀਂ ਪੀ-8 ਆਈ. ਦੇ ਨਾਲ ਸਮੁੰਦਰੀ ਸਮਰੱਥਾ ਦਾ ਕੀਤਾ ਵਿਸਥਾਰ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
. . .  1 day ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, "ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ...
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਕੋਲਿਨ ਪਾਵੇਲ ਦੀ ਕੋਰੋਨਾ ਨਾਲ ਮੌਤ
. . .  1 day ago
ਵਾਸ਼ਿੰਗਟਨ, 18 ਅਕਤੂਬਰ - ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਕੋਲਿਨ ਪਾਵੇਲ ਦੀ ਅੱਜ 84 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੋਰਾਹਾ ਵਿਚ ਰੋਕਿਆ ਰੇਲ ਟਰੈਕ
. . .  1 day ago
ਦੋਰਾਹਾ, 18 ਅਕਤੂਬਰ (ਜਸਵੀਰ ਝੱਜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਦੋਰਾਹਾ ਵਿਖੇ ਰੇਲ ਟਰੈਕ ਰੋਕ ਕੇ ਹਾਜ਼ਰੀਨ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...
ਬਟਾਲਾ ਦੇ ਅਕਾਲ ਹਸਪਤਾਲ ਤੋਂ 3 ਦਿਨ ਦਾ ਬੱਚਾ ਅਗਵਾ
. . .  1 day ago
ਬਟਾਲਾ, 18 ਅਕਤੂਬਰ (ਕਾਹਲੋਂ)-ਬਟਾਲਾ ਦੇ ਗੁਰਦਾਸਪੁਰ ਰੋਡ ’ਤੇ ਸਥਿਤ ਅਕਾਲ ਹਸਪਤਾਲ ’ਚੋਂ 2 ਔਰਤਾਂ 3 ਦਿਨ ਦਾ ਬੱਚਾ ਚੁੱਕ ਕੇ ਸਕੂਟੀ ’ਤੇ ਫਰਾਰ ਹੋ ਗਈਆਂ। ਇਹ ਔਰਤਾਂ ਨਰਸ ਬਣ ਕੇ ਟੀਕਾਕਰਨ ਕਰਵਾਉਣ ...
ਉਤਰਾਖੰਡ : ਗੰਗੋਤਰੀ ਬਰਫ ਦੀ ਚਾਦਰ ਨਾਲ ਢਕੀ ,ਤਾਜ਼ਾ ਹੋਈ ਬਰਫ਼ਬਾਰੀ
. . .  1 day ago
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ...
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਖੁਦਕਸ਼ੀ ਕੀਤੀ
. . .  1 day ago
ਕੌਹਰੀਆਂ, 18 ਅਕਤੂਬਰ-(ਮਾਲਵਿੰਦਰ ਸਿੰਘ ਸਿੱਧੂ , ਹਰਬੰਸ ਸਿੰਘ ਛਾਜਲੀ)-ਕਰਜ਼ੇ ਕਾਰਨ ਨੌਜਵਾਨ ਦਾ ਖੁਦਕਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨਸਾਰ ਹਲਕਾ ਦਿੜਬਾ ਪਿੰਡ ਰੋਗਲਾ ਦੇ ਨੌਜਵਾਨ ...
ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਚੰਡੀਗੜ੍ਹ ,18 ਅਕਤੂਬਰ {ਰਾਣਾ }-ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ । ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ...
ਰਾਮ ਰਹੀਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਐਮ.ਪੀ. ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ, ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਕੀਤੀ ਮੰਗ
. . .  1 day ago
ਨੂਰਪੁਰਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ )-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਕ ਚਿੱਠੀ ਲਿਖ ਕੇ ਰੂਪਨਗਰ ...
ਸ੍ਰੀ ਮੁਕਤਸਰ ਸਾਹਿਬ : ਹੁਣ ਤੱਕ 200 ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ-ਰਾਜਾ ਵੜਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕਰਨ ਤੋਂ ਬਾਅਦ ‘ਅਜੀਤ’ ਉੱਪ-ਦਫ਼ਤਰ ...
ਜਲੰਧਰ-ਫਗਵਾੜਾ ਹਾਈਵੇ 'ਤੇ ਆਵਾਜਾਈ ਮੁੜ ਹੋਈ ਸ਼ੁਰੂ
. . .  1 day ago
ਜਲੰਧਰ, 18 ਅਕਤੂਬਰ - ਜਲੰਧਰ-ਫਗਵਾੜਾ ਹਾਈਵੇ 'ਤੇ ਅੱਜ ਪੁਲਿਸ ਮੁਲਾਜ਼ਮ ਵਲੋਂ ਕਾਰ ਚੜ੍ਹਾ ਕੇ ਦਰੜੀਆਂ ਦੋ ਲੜਕੀਆਂ ਵਿਚੋਂ ਇਕ ਲੜਕੀ ਦੇ ਮਾਰੇ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕਾ ਵਾਸੀਆਂ ਵਲੋਂ ਹਾਈਵੇ 'ਤੇ ਧਰਨਾ ਲੱਗਾ ਦਿੱਤਾ ਗਿਆ ਸੀ ਤੇ ਹਾਈਵੇ 'ਤੇ ਆਵਾਜਾਈ ਠੱਪ ਕਰ ਦਿੱਤੀ...
ਡੇਂਗੂ ਦੇ ਟੈਸਟ ਲਈ ਨਿੱਜੀ ਹਸਪਤਾਲ 600 ਰੁਪਏ ਤੋਂ ਵਾਧੂ ਚਾਰਜ ਨਹੀਂ ਕਰ ਸਕਦੇ - ਪੰਜਾਬ ਸਰਕਾਰ ਨੇ ਦਿੱਤੇ ਆਦੇਸ਼
. . .  1 day ago
ਚੰਡੀਗੜ੍ਹ, 18 ਅਕਤੂਬਰ (ਸੁਰਿੰਦਰਪਾਲ) - ਪੰਜਾਬ 'ਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ...
ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਸ੍ਰੀਨਗਰ 'ਚ ਦਾਖਲ ਨਹੀਂ ਹੋ ਸਕਦੇ ਸਨ - ਸਤਿਆਪਾਲ ਮਾਲਿਕ ਸਾਬਕਾ ਰਾਜਪਾਲ ਜੰਮੂ-ਕਸ਼ਮੀਰ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਾਲਿਕ ਨੇ ਕਿਹਾ ਹੈ ਕਿ ਕਸ਼ਮੀਰ ਵਿਚ ਜੋ ਹਾਲਾਤ ਹਨ, ਉਹ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਹੀਂ ਸਨ। ਮਲਿਕ ਇਸ ਵਕਤ ਮੇਘਾਲਿਆ ਦੇ ਰਾਜਪਾਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਾ ਤਾਂ ਪੱਥਰਬਾਜ਼ੀ...
ਹਾਦਸੇ ਦੌਰਾਨ ਬੱਬੂ ਮਾਨ ਦੇ ਦੋਸਤ ਦੀ ਮੌਤ
. . .  1 day ago
ਸੰਘੋਲ (ਫਤਹਿਗੜ੍ਹ ਸਾਹਿਬ) ,18 ਅਕਤੂਬਰ (ਗੁਰਨਾਮ ਸਿੰਘ ਚੀਨਾ) - ਸੰਸਾਰ ਪ੍ਰਸਿੱਧ ਲੋਕ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਸਾਥੀ ਪਿੰਡ ਖੰਟ ਵਾਸੀ ਜਿੰਦਰ ਖੰਟ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਿੰਦਰ ਖੰਟ ਆਪਣੇ ਸਾਥੀ ਨਾਲ ਸਕੂਟਰ ਤੇ ਸਵਾਰ ਹੋ ਕੇ ਪਿੰਡ ਖੰਟ ਤੋਂ ਮੋਰਿੰਡੇ...
ਉੱਤਰ ਪ੍ਰਦੇਸ਼ 'ਚ ਵਕੀਲ ਦੀ ਅਦਾਲਤ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਸ਼ਾਹਜਹਾਂ ਪੁਰ, 18 ਅਕਤੂਬਰ - ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿਚ ਇਕ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਇਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਕੀਲ ਦੀ ਲਾਸ਼ ਕੋਰਟ ਦੀ ਤੀਸਰੀ ਮੰਜ਼ਿਲ 'ਤੇ ਮਿਲੀ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਪਟਿਆਲਾ

ਜਿਹੜਾ ਪਾਣੀ ਪੀਂਦੇ ਨੇ ਘੱਗਰ ਪੱਟੀ ਦੇ ਲੋਕ ਉਹੀ ਪਾਣੀ ਲੈ ਰਿਹਾ ਹੈ ਮਨੁੱਖੀ ਜਾਨਾਂ

ਗੁਰਪ੍ਰੀਤ ਸਿੰਘ ਚੱਠਾ
ਪਟਿਆਲਾ, 12 ਜੂਨ-ਲੰਬੇ ਸਮੇਂ ਤੋਂ ਹੜ੍ਹਾਂ ਨਾਲ ਮਾਲੀ ਨੁਕਸਾਨ ਅਤੇ ਫਿਰ ਉਦਯੋਗਿਕ ਵਿਕਾਸ ਤੋਂ ਬਾਅਦ ਜ਼ਹਿਰੀਲੇ ਪ੍ਰਦੂਸ਼ਿਤ ਪਾਣੀ ਨਾਲ ਲੱਗਦੀਆਂ ਨਾਮੁਰਾਦ ਬਿਮਾਰੀਆਂ ਨਾਲ ਜਾਨਾਂ ਗੁਆ ਕੇ ਜ਼ਿੰਦਗੀ ਜਿਊਣ ਦੀ ਕੀਮਤ ਚੁੱਕਾ ਰਹੇ ਹਨ ਘੱਗਰ ਪੱਟੀ ਦੇ ਲੋਕ | ਸਰਕਾਰਾਂ ਦੀ ਮਰੀ ਜ਼ਮੀਰ ਕਰਕੇ ਇਸ ਵਰਤਾਰੇ ਨਾਲ ਤਿਲ ਤਿਲ ਕਰਕੇ ਘਰਾਂ ਦੇ ਘਰ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਕਰਕੇ ਖ਼ਾਲੀ ਹੁੰਦੇ ਜਾ ਰਹੇ ਹਨ | ਗਰੀਨ ਟਿ੍ਬਿਊਨਲ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਨੂੰ ਭਾਵੇਂ ਇਸ ਅਮਲ ਨੂੰ ਨਾ ਰੋਕਣ 'ਤੇ ਸਖ਼ਤ ਝਾੜ ਪਾ ਕੇ ਠਿੱਠ ਕੀਤਾ ਹੈ ਪਰ ਇਸ ਸਭ ਦੇ ਬਾਵਜੂਦ ਪੀੜਤ ਲੋਕਾਂ ਤੇ ਵਾਤਾਵਰਨ ਪ੍ਰੇਮੀਆਂ ਦੇ ਮਨਾਂ 'ਚ ਇਸ ਦੇ ਹੱਲ ਨੂੰ ਲੈ ਕੇ ਡੂੰਘੀ ਚਿੰਤਾ ਬਣੀ ਹੋਈ ਹੈ | ਲਗਪਗ 291 ਕਿੱਲੋਮੀਟਰ ਦੀ ਲੰਬਾਈ ਵਾਲਾ ਇਹ ਦਰਿਆ ਹਿਮਾਚਲ ਦੀਆਂ ਪਹਾੜੀਆਂ 'ਚੋਂ ਹੁੰਦਾ ਹੋਇਆ ਕੇਂਦਰ ਸ਼ਾਿ,ਤ ਪ੍ਰਦੇਸ਼ ਚੰਡੀਗੜ੍ਹ, ਪੰਜਾਬ, ਹਰਿਆਣਾ ਰਾਜਾਂ ਤੋਂ ਗੁਜਰ ਕੇ ਰਾਜਸਥਾਨ 'ਚ ਖ਼ਤਮ ਹੁੰਦਾ ਹੈ | ਬਰਸਾਤੀ ਪਾਣੀ ਦੇ ਨਿਕਾਸ ਨਾਲ ਹੋਂਦ 'ਚ ਆਏ ਇਸ ਦਰਿਆ 'ਚ ਉਪਰੋਕਤ ਰਾਜਾਂ ਦੀਆਂ ਉਦਯੋਗਿਕ ਇਕਾਈਆਂ ਦਾ ਗੰਦਾ ਪਾਣੀ ਜਿੱਥੇ ਇਸ 'ਚ ਡਿੱਗਦਾ ਹੈ, ਉੱਥੇ ਕਈ ਸ਼ਹਿਰਾਂ ਕਸਬਿਆਂ ਦੇ ਪਿੰਡਾਂ ਦੇ ਸੀਵਰੇਜ ਦਾ ਅਤੇ ਹੋਰ ਗੰਦਾ ਪਾਣੀ ਇਸ 'ਚ ਸੁੱਟਿਆ ਜਾਂਦਾ ਹੈ | ਖ਼ਤਰਨਾਕ ਰਸਾਇਣ ਯੁਕਤ ਅਤੇ ਹੋਰ ਕਈ ਤਰ੍ਹਾਂ ਦੇ ਗੰਦੇ ਪਾਣੀ ਦਾ ਇਹ ਮਿਸ਼ਰਨ ਜਦੋਂ ਘੁਲ ਕੇ ਘੱਗਰ ਦਰਿਆ 'ਚੋਂ ਲੰਘਦਾ ਹੋਇਆ ਰਿਸ ਕੇ ਧਰਤੀ ਹੇਠਲੇ ਪੀਣ ਵਾਲੇ ਪਾਣੀ 'ਚ ਪਹੁੰਚ ਜਾਂਦਾ ਹੈ, ਇਸ ਤੋਂ ਬਾਅਦ ਇਹ ਪਾਣੀ ਮੁੜ ਧਰਤੀ 'ਚੋਂ ਪੰਪਾਂ ਰਾਹੀਂ ਕੱਢ ਕੇ ਪੀਂਦੇ ਹਨ ਜਿਸ ਨਾਲ ਕੈਂਸਰ ਤੇ ਪੀਲੀਏ ਦੇ ਖ਼ਤਰਨਾਕ ਰੂਪ ਦੀਆਂ ਭਿਆਨਕ ਬਿਮਾਰੀਆਂ ਲੋਕਾਂ ਦੀਆਂ ਜਾਨਾਂ ਲੈਂਦੀਆਂ ਹਨ | ਇਸ ਤੋਂ ਇਲਾਵਾ ਟਿਊਬਵੈੱਲਾਂ ਰਾਹੀਂ ਜਦੋਂ ਇਸ ਪਾਣੀ ਨਾਲ ਫ਼ਸਲਾਂ ਪਕਾਈਆਂ ਜਾਂਦੀਆਂ ਹਨ ਤਾਂ ਇਨ੍ਹਾਂ ਫ਼ਸਲਾਂ ਦੀ ਵਰਤੋਂ ਜਦੋਂ ਲੋਕ ਖਾਣ ਲਈ ਕਰਦੇ ਹਨ ਤਾਂ ਫਿਰ ਇਹ ਮਾੜੇ ਤੱਤ ਲੋਕਾਂ ਦੀ ਸਿਹਤ 'ਚ ਵਿਗਾੜ ਪੈਦਾ ਕਰਦੇ ਹਨ | ਸਰਕਾਰੀ ਰਾਜਿੰਦਰਾ ਹਸਪਤਾਲ ਦੇ ਪੈਥਾਲੌਜੀ ਵਿਭਾਗ ਦੇ ਮੁਖੀ ਡਾ. ਮਨਜੀਤ ਸਿੰਘ ਬੱਲ ਨੇ ਸਪੱਸ਼ਟ ਸ਼ਬਦਾਂ 'ਚ ਦੱਸਿਆ ਕਿ ਇਸ ਪਾਣੀ ਦਾ ਅਸਰ ਬਿਨਾਂ ਸ਼ੱਕ ਘੱਗਰ ਪੱਟੀ ਦੇ ਲੋਕਾਂ ਦੀ ਸਿਹਤ ਤੇ ਵਧੇਰੇ ਮਾੜਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਪਾਣੀ ਨਾਲ ਅੰਤੜੀਆਂ ਦਾ ਕੈਂਸਰ, ਲੀਵਰ, ਪਿਸ਼ਾਬ ਪ੍ਰਣਾਲੀ ਆਦਿ ਕੈਂਸਰ ਵਧੇਰੇ ਹੁੰਦੇ ਹਨ | ਇਸ ਤੋਂ ਇਲਾਵਾ ਪੀਲੀਏ ਦੇ ਏ. ਬੀ. ਸੀ. ਰੂਪ ਅਤੇ ਡਾਇਰੀਆਂ ਆਦਿ ਵਰਗੀਆਂ ਖ਼ਤਰਨਾਕ ਬਿਮਾਰੀਆਂ ਵੀ ਇਸ ਪਾਣੀ ਦੀ ਬਦੌਲਤ ਹੋ ਸਕਦੀਆਂ ਹਨ | ਇਸ ਗੰਦੇ ਪਾਣੀ ਦੇ ਅਸਰ ਦੀ ਉਦਾਹਰਨ ਘੱਗਰ ਦੇ ਕੰਢੇ 'ਤੇ ਪੈਂਦੇ ਪਿੰਡ ਧਰਮਹੇੜੀ ਤੋਂ ਹੀ ਲਈ ਜਾ ਸਕਦੀ | ਇਕੱਲੇ ਧਰਮਹੇੜੀ 'ਚ 20 ਦੇ ਕਰੀਬ ਕੈਂਸਰ ਨਾਲ ਮੌਤਾਂ ਹੋ ਚੁੱਕੀਆਂ ਹਨ | ਇਸ ਪਿੰਡ ਵਿਚ ਕੁਝ ਘਰ ਅਜਿਹੇ ਹਨ, ਜਿਨ੍ਹਾਂ ਦੇ 4-4 ਮੈਂਬਰ ਕੈਂਸਰ ਦੀ ਭੇਟ ਚੜ੍ਹ ਗਏ ਹਨ |

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਕਾਲਜ ਟਰੱਸਟ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਟਰੱਸਟ ਦੀ ਜ਼ਮੀਨ 'ਤੇ ਭੂ-ਮਾਫੀਏ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਸ਼੍ਰੋਮਣੀ ਕਮੇਟੀ ਵਲੋਂ ਛੁਡਵਾ ਲਿਆ ਗਿਆ | ਸੂਤਰਾਂ ਅਨੁਸਾਰ ਟਰੱਸਟ ਦੀ ਜ਼ਮੀਨ 'ਤੇ ਭੂ-ਮਾਫੀਏ ਵਲੋਂ ਰਾਜਸੀ ਲੋਕਾਂ ਨਾਲ ਮਿਲੀਭੁਗਤ ...

ਪੂਰੀ ਖ਼ਬਰ »

ਧੱਕੇ ਨਾਲ ਜ਼ਮੀਨ ਵਾਹੁਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪਿੰਡ ਚਲੈਲਾ 'ਚ ਇਕ ਵਿਅਕਤੀ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਯਤ ਨਾਲ ਧੱਕੇ ਨਾਲ ਵਾਹ ਕੇ ਜੀਰੀ ਲਗਾਉਣ ਤੇ ਮਾਲਕ ਵਲੋਂ ਰੋਕਣ 'ਤੇ ਜਾਨੋਂਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਸੀਰਾਜ ...

ਪੂਰੀ ਖ਼ਬਰ »

ਜ਼ਿਲ੍ਹੇੇ 'ਚ 57 ਨਵੇਂ ਮਾਮਲੇ, 5 ਮੌਤਾਂ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਅੱਜ ਕੋਰੋਨਾ ਦੀ ਲਪੇਟ 'ਚ 57 ਵਿਅਕਤੀਆਂ ਦੀ ਆਉਣ ਦੇ ਨਾਲ ਜ਼ਿਲੇ੍ਹ 'ਚ ਹੁਣ ਤੱਕ 47,946 ਵਿਅਕਤੀਆਂ ਨੂੰ ਕੋਰੋਨਾ ਹੋਇਆ ਹੈ, ਜਿਨ੍ਹਾਂ 'ਚੋਂ 45,785 ਕੋਰੋਨਾ ਮਰੀਜ਼ ਠੀਕ ਹੋਣ ਬਾਅਦ ਇਸ ਸਮੇਂ ਜ਼ਿਲੇ੍ਹ 'ਚ ਕੋਰੋਨਾ ਦੇ ਮੌਜੂਦਾ ਕੇਸਾਂ ਦੀ ...

ਪੂਰੀ ਖ਼ਬਰ »

ਬਾਬਾ ਸੱਤੋ ਦੀ ਸਮਾਧ ਤੋਂ 3 ਨੌਜਵਾਨਾਂ ਵਲੋਂ ਗੋਲਕ ਚੋਰੀ

ਪਾਤੜਾਂ, 12 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ 'ਚ ਲੋਕਾਂ ਦੀ ਸ਼ਰਧਾ ਦੇ ਕੇਂਦਰ ਪਿੰਡ ਦੁਤਾਲ ਦੇ ਬਾਬਾ ਸੱਤੋ ਦੀ ਸਮਾਧ ਤੋਂ ਬੀਤੀ ਰਾਤ ਚੋਰਾਂ ਨੇ ਗੋਲਕ ਚੋਰੀ ਕਰ ਲਈ | ਪ੍ਰਤਾਪ ਸਿੰਘ ਤੇ ਹਰਪਿੰਦਰ ਸਿੰਘ ਮੈਂਬਰ ਪੰਚਾਇਤ ਪਿੰਡ ਦੁਤਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਪਾਤੜਾਂ, 12 ਜੂਨ (ਪ. ਪ.)-ਪਾਤੜਾਂ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਪਾਤੜਾਂ ਪੁਲਿਸ ਨੇ ਇਕ ਅਜਿਹੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਿਹੜਾ ਕਿ ਉਸ ਨੂੰ ਉਸ ਦੀ ਬਣਾਈ ਹੋਈ ਅਸ਼ਲੀਲ ਵੀਡੀਓ ਨੂੰ ਵਾਇਰਲ ਕਰਨ ਦਾ ਡਰਾਵਾ ਦੇ ਕੇ ਉਸ ਤੋਂ ਪਹਿਲਾਂ ਵੀ ਕਾਫੀ ਰੁਪਿਆ ...

ਪੂਰੀ ਖ਼ਬਰ »

ਸਕੂਟਰੀ ਸਵਾਰ ਤੋਂ ਢਾਈ ਕਿੱਲੋ ਤੋਂ ਵੱਧ ਗਾਂਜਾ ਬਰਾਮਦ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਸਰਹਿੰਦ ਰੋਡ 'ਤੇ ਪਿੰਡ ਹਰਦਾਸਪੁਰ ਦੇ ਅੱਡੇ ਨੇੜੇ ਨਾਕਾਬੰਦੀ ਦੌਰਾਨ ਇਕ ਸਕੂਟਰੀ ਸਵਾਰ ਦੀ ਤਲਾਸ਼ੀ ਲੈਣ ਦੌਰਾਨ 2 ਕਿੱਲੋ 700 ਗ੍ਰਾਮ ਗਾਂਜਾ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਬਰਾਮਦ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਅਨਿਲ ...

ਪੂਰੀ ਖ਼ਬਰ »

ਮਕਾਨ ਨੂੰ ਲੈ ਕੇ ਹੋਏ ਝਗੜੇ 'ਚ 8 ਖ਼ਿਲਾਫ਼ ਕੇਸ ਦਰਜ

ਪਾਤੜਾਂ, 12 ਜੂਨ (ਜਗਦੀਸ਼ ਸਿੰਘ ਕੰਬੋਜ)-ਕਸਬਾ ਘੱਗਾ ਵਿਖੇ ਮਕਾਨ ਨੰੂ ਲੈ ਨੂੰ ਹ ਅਤੇ ਸਹੁਰੇ 'ਚ ਲੜਾਈ ਹੋ ਗਈ ਜਿੱਥੇ ਸਹੁਰੇ ਨੇ ਨੂੰ ਹ ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਲਾਏ ਹਨ, ਉੱਥੇ ਹੀ ਨੂੰ ਹ ਨੇ ਸਹੁਰੇ 'ਤੇ ਘੇਰ ਕਰ ਕੁੱਟਮਾਰ ਕਰਨ ਦੇ ਦੋਸ਼ ਲਾਏ ਗਏ ਹਨ | ਪੁਲਿਸ ...

ਪੂਰੀ ਖ਼ਬਰ »

ਭਰਾ ਦੀ ਜਾਇਦਾਦ ਧੋਖੇ ਨਾਲ ਆਪਣੇ ਨਾਂਅ ਕਰਵਾਉਣ 'ਤੇ 4 ਖ਼ਿਲਾਫ਼ ਕੇਸ ਦਰਜ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਾਘੋ ਮਾਜਰਾ ਦੇ ਰਹਿਣ ਵਾਲੇ ਵਿਅਕਤੀ ਤੋਂ ਧੋਖੇ ਨਾਲ ਉਸ ਦੇ ਹਿੱਸੇ ਦਾ ਮਕਾਨ ਤੇ ਦੁਕਾਨ ਉਸ ਦੀ ਭੈਣ ਦੇ ਨਾਂਅ 'ਤੇ ਰਜਿਸਟਰੀ ਕਰਵਾਉਣ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਘਰਾਂ ਦੀਆਂ ਛੱਤਾਂ ਡਿਗਣ ਨਾਲ ਇਕੋ ਪਰਿਵਾਰ ਦੇ 3 ਜੀਅ ਜ਼ਖ਼ਮੀ

ਦੇਵੀਗੜ੍ਹ, 12 ਜੂਨ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨ ਸ਼ਾਮ ਨੂੰ ਆਏ ਤੂਫਾਨ ਕਰਕੇ ਕਈ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਇਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਇਸਰਹੇੜੀ ਵਿਖੇ ਸੋਮਨਾਥ ਅਤੇ ...

ਪੂਰੀ ਖ਼ਬਰ »

ਪਹਾੜਪੁਰ ਬੇਅਦਬੀ ਦੇ ਦੋਸ਼ੀ 'ਤੇ ਦਰਜ ਪਰਚੇ 'ਚ ਧਾਰਾ-120ਬੀ ਦਾ ਵਾਧਾ ਕੀਤਾ ਜਾਵੇ-ਸਰਬਜੀਤ ਸਿੰਘ

ਗੁਹਲਾ-ਚੀਕਾ, 12 ਜੂਨ (ਓ.ਪੀ. ਸੈਣੀ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ ਅਤੇ ਕਮੇਟੀ ਮੈਂਬਰ ਬੀਬੀ ਬਲਜਿੰਦਰ ਕੌਰ ਖ਼ਾਲਸਾ ਕਮੇਟੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਆਦੇਸ਼ ਤੇ ਪਿੰਡ ਪਹਾੜਪੁਰ/ਜਨੇਤਪੁਰ ਪਹੁੰਚੇ ਅਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਅਗਵਾਈ 'ਚ ਕਪੂਰੀ ਪੰਚਾਇਤ ਮੈਂਬਰ 'ਆਪ' 'ਚ ਸ਼ਾਮਿਲ

ਘਨੌਰ, 12 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਆਏ ਦਿਨ ਵੱਡੇ ਪੱਧਰ 'ਤੇ ਪੰਜਾਬ ਦੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਪ੍ਰਤੀ ਦਿਖਾਈ ਜਾ ਰਹੀ ਦਿਲਚਸਪੀ ਨਾਲ ਪਾਰਟੀ ਨੂੰ ਵੱਡਾ ਸਮਰਥ ਮਿਲ ਰਿਹਾ ਹੈ ਅਤੇ ਘਨੌਰ 'ਚ 'ਆਪ' ਆਗੂਆਂ ਨੂੰ ਮਿਲ ਰਹੇ ਭਰਪੂਰ ਸਹਿਯੋਗ ਤੇ ਧੰਨਵਾਦੀ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਸਪਾ ਨਾਲ ਮਿਲ ਕੇ ਜਿੱਤ ਹਾਸਲ ਕਰੇਗਾ-ਬਾਂਸਲ

ਸਮਾਣਾ, 12 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਆਗਾਮੀ ਵਿਧਾਨ ਸਭਾ ਚੋਣਾਂ ਜੋ 2022 'ਚ ਹੋਣ ਜਾ ਰਹੀਆਂ ਹਨ, ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਗਠਜੋੜ ਕੀਤਾ ਹੈ | ਇਸ ਦੂਰਅੰਦੇਸ਼ੀ ਫ਼ੈਸਲੇ ਨਾਲ ...

ਪੂਰੀ ਖ਼ਬਰ »

ਸ਼ਾਮਦੂ ਤੇ ਪਿਲਖਣੀ ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਖਰਚੇ ਜਾਣਗੇ ਕਰੋੜ ਰੁਪਏ

ਰਾਜਪੁਰਾ, 12 ਜੂਨ (ਰਣਜੀਤ ਸਿੰਘ)-ਪਿੰਡ ਸ਼ਾਮਦੂ, ਸ਼ਾਮਦੂ ਕੈਂਪ ਅਤੇ ਪਿਲਖਣੀ 'ਚ ਗੰਦੇ ਪਾਣੀ ਦੀ ਨਿਕਾਸੀ ਤੇ ਕਰੀਬ ਕਰੋੜ ਰੁਪਏ ਖਰਚੇ ਜਾ ਰਹੇ ਹਨ ਅਤੇ ਸ਼ਾਮਦੂ 'ਚ 25 ਅਕਾਲੀ ਪਰਿਵਾਰਾਂ ਨੇ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ, ਜਿਸ ਕਾਰਨ ਕਾਂਰਗਸ ਪਾਰਟੀ ਨੂੰ ਬੇਅੰਤ ਬਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਲਿਤ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਵਜ਼ੀਫ਼ਾ ਹੜੱਪਣ ਵਾਲੇ ਮੰਤਰੀ ਧਰਮਸੋਤ 'ਤੇ ਕਾਰਵਾਈ ਕਰੇ-ਜੱਸੀ ਸੋਹੀਆਂ ਵਾਲਾ

ਨਾਭਾ, 12 ਜੂਨ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਐੱਸ. ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਤੇ ਵਿਧਾਨ ਸਭਾ ਹਲਕਾ ਨਾਭਾ ਦੇ ਆਗੂ ਜੱਸੀ ਸੋਹੀਆਂ ਵਾਲਾ ਨੇ ਦੋਸ਼ ਲਗਾਇਆ ਕਿ ਮੈਟਿ੍ਕ ਸਕਾਲਰਸ਼ਿਪ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ 'ਚ ਘਿਰੇ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

ਬਾਬਾ ਅਜਾਪਾਲ ਸਿੰਘ ਦੀ ਬਰਸੀ ਸਬੰਧੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ

ਨਾਭਾ, 12 ਜੂਨ (ਕਰਮਜੀਤ ਸਿੰਘ)-ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਦੀ ਇਕ ਵਿਸ਼ੇਸ਼ ਬੈਠਕ ਸੁਸਾਇਟੀ ਦੇ ਮੁੱਖ ਸੇਵਾਦਾਰ ਮਾਸਟਰ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਹੋਈ | ਇਸ ਬੈਠਕ 'ਚ ਸੱਚਖੰਡ ਵਾਸੀ ਬਾਬਾ ਅਜਾਪਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ 'ਤੇ 10 ਖ਼ਿਲਾਫ਼ ਕੇਸ ਦਰਜ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਤੂਫ਼ਾਨ ਦੌਰਾਨ ਡਿੱਗੇ ਰੁੱਖ ਦੀ ਟਾਹਣੀ ਚੁੱਕਣ ਸਮੇਂ ਹੋਈ ਤਕਰਾਰਬਾਜ਼ੀ ਤੋਂ ਬਾਅਦ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ 10 ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਫ਼ਰਜ਼ੀ ਆਧਾਰ ਕਾਰਡ ਲਗਾ ਕੇ ਜ਼ਮਾਨਤ ਕਰਵਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ 'ਚ ਫ਼ਰਜ਼ੀ ਅਧਾਰ ਕਾਰਡ ਲਗਾ ਕੇ ਮੁਲਜ਼ਮਾਂ ਦੀ ਜ਼ਮਾਨਤ ਕਰਵਾਉਣ ਦੇ ਮਾਮਲੇ 'ਚ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਪਟਿਆਲਾ ਜ਼ਿਲ੍ਹਾ ਕਚਹਿਰੀਆਂ ਦੇ ...

ਪੂਰੀ ਖ਼ਬਰ »

ਘਨੌਰ ਦੇ ਲੋਕਾਂ ਦਾ ਜੋਸ਼ 'ਆਪ' ਦੇ ਸਿਰ ਤਾਜ ਸਜਾਉਣ ਲਈ ਤਿਆਰ-ਸੰਧੂ

ਘਨੌਰ, 12 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਜਿੱਥੇ ਹਲਕਾ ਘਨੌਰ ਦੇ ਸਮੂਹ ਪਿੰਡਾਂ ਅੰਦਰ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਅਥਾਹ ਪਿਆਰ ਦਿਸਣ ਨੂੰ ਮਿਲ ਰਿਹਾ ਹੈ, ਉੱਥੇ ਹੀ ਨੇੜਲੇ ਪਿੰਡ ਪੰਡਤਾਂ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਭਾਰੀ ਜੋਸ਼ 'ਆਪ' ਉਮੀਦਵਾਰ ਦੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਖ਼ਜ਼ਾਨਚੀ ਅੰਮਿ੍ਤਪਾਲ ਦਾ ਸਨਮਾਨ

ਸਮਾਣਾ, 12 ਜੂਨ (ਹਰਵਿੰਦਰ ਸਿੰਘ ਟੋਨੀ/ਗੁਰਦੀਪ ਸ਼ਰਮਾ)-ਬਾਰ ਐਸੋਸੀਏਸ਼ਨ ਦੇ ਨਵੇਂ ਬਣੇ ਖ਼ਜ਼ਾਨਚੀ ਅੰਮਿ੍ਤਪਾਲ ਵਲੋਂ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ, ਜਿਨ੍ਹਾਂ ਦਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਨੇ ਮੂੰਹ ਮਿੱਠਾ ਕਰਵਾਉਂਦਿਆਂ ਹਾਰ ਪਾ ਕੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਦਾ ਗੱਠਜੋੜ ਹੋਣ 'ਤੇ ਅਸ਼ੋਕ ਬਾਂਸਲ ਤੇ ਕਬੀਰ ਦਾਸ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਨਾਭਾ, 12 ਜੂਨ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਦਫ਼ਤਰ ਵਿਖੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਸੂਬਾ ਮੀਤ ਪ੍ਰਧਾਨ ਅਸ਼ੋਕ ਬਾਂਸਲ ਦੀ ਅਗਵਾਈ 'ਚ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਅਤੇ ਵਰਕਰਾਂ ਨੇ ਖ਼ੁਸ਼ੀ 'ਚ ਲੱਡੂ ਵੰਡ ਕੇ ਜਸ਼ਨ ਮਨਾਏ | ...

ਪੂਰੀ ਖ਼ਬਰ »

ਮਿੰਟਾ ਤੇ ਬਸਪਾ ਆਗੂਆਂ ਨੇ ਨਵੇਂ ਗੱਠਜੋੜ ਤਹਿਤ ਕੰਮ ਕਰਨਾ ਕੀਤਾ ਸ਼ੁਰੂ

ਪਟਿਆਲਾ, 12 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੀ. ਏ. ਸੀ. ਮੈਂਬਰ ਸੁਖਮਿੰਦਰਪਾਲ ਸਿੰਘ ਮਿੰਟਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਇਤਿਹਾਸਕ ਗਠਜੋੜ ਹੋਣ 'ਤੇ ਉਨ੍ਹਾਂ ਬਸਪਾ ਆਗੂਆਂ ਨਾਲ ਮਿਲ ਕੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ | ਉਨ੍ਹਾਂ ਨੇ ...

ਪੂਰੀ ਖ਼ਬਰ »

ਸ਼ੈਰੀ ਰਿਆੜ ਮਿ੍ਤਕ ਪ੍ਰਵਾਸੀ ਮਜ਼ਦੂਰ ਦੇ ਵਾਰਿਸਾਂ ਨੰੂ ਮਿਲੇ

ਸਨੌਰ, 12 ਜੂਨ (ਸੁਖਵਿੰਦਰ ਸਿੰਘ ਸੋਖਲ)-ਸਨੌਰ ਦੇ ਬੋਲੜ ਰੋਡ 'ਤੇ ਆਏ ਤੂਫ਼ਾਨ ਦੌਰਾਨ ਪ੍ਰਵਾਸੀ ਮਜ਼ਦੂਰ ਦੀ ਹੋਈ ਮੌਤ ਤੋਂ ਬਾਅਦ ਅੱਜ ਜੱਟ ਮਹਾਂਸਭਾ ਦੇ ਪ੍ਰਧਾਨ ਡਾ. ਨਵਜੋਤ ਕੌਰ ਸਿੱਧੂ ਦੀ ਟੀਮ ਦੇ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਸਨੌਰ ਪੁੱਜੇ | ਉਨ੍ਹਾਂ ਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਮਰ ਕੈਂਪ ਲਗਾਇਆ

ਭੁਨਰਹੇੜੀ, 12 ਜੂਨ (ਧਨਵੰਤ ਸਿੰਘ)-ਪੰਜਾਬ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਵੱਖ-ਵੱਖ ਸਮੇਂ 'ਤੇ ਪ੍ਰੋਗਰਾਮ ਉਲੀਕੇ ਜਾਂਦੇ ਰਹਿੰਦੇ ਹਨ | ਇਸੇ ਲੜੀ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਤੇ ਕੋਰੋਨਾ ਕਾਲ ਕਾਰਨ ਲਗਭਗ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਦਾਜ ਦੇ ਮਾਮਲੇ 'ਚ ਪੀੜਤ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਤੇ ਸੱਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਵਿਅਕਤੀਆਂ ਦੀ ਪਹਿਚਾਣ ਜੋਗਾ ਸਿੰਘ ਤੇ ਸੱਸ ਵਾਸੀਆਨ ਕਰਨਾਲ ਵਜੋਂ ਹੋਈ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਵਲੋਂ ਵਿਧਾਇਕ ਜਲਾਲਪੁਰ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ

ਬਹਾਦਰਗੜ੍ਹ, 12 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅੱਜ ਵਿਧਾਇਕ ਹਲਕਾ ਘਨੌਰ ਮਦਨ ਲਾਲ ਜਲਾਲਪੁਰ ਦੀ ਰਿਹਾਇਸ਼ ਪਿੰਡ ਜਲਾਲਪੁਰ ਦੇ ਸਾਹਮਣੇ ਗਜ਼ਟਿਡ ਐਂਡ ਨਾਨ-ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ...

ਪੂਰੀ ਖ਼ਬਰ »

ਹਰਦਾਸਪੁਰ 'ਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਸ਼ੁਰੂ

ਪਟਿਆਲਾ, 12 ਜੂਨ (ਭਗਵਾਨ ਦਾਸ)-ਪੰਜਾਬ ਦੇ ਨੌਜਵਾਨਾਂ ਨੂੰ ਖੇਡ ਵੱਲ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਵਲੋਂ ਪਿੰਡ ਪੱਧਰ ਦੇ ਖੇਡ ਸਟੇਡੀਅਮ ਉਸਾਰਨ ਦੀ ਸ਼ੁਰੂਆਤ ਹਲਕਾ ਪਟਿਆਲਾ ਦਿਹਾਤੀ ਤੋਂ ਕਰ ਦਿੱਤੀ ਗਈ ਹੈ | ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਕਾਰਨ ਦਲਿਤ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਹੋਣ 'ਤੇ ਹਲਕਾ ਸਨੌਰ ਦੇ ਪਿੰਡ ਆਲਮਪੁਰ ਵਿਖੇ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ ਅਰਵਿੰਦਰ ਸਿੰਘ, ਬਲਬੀਰ ਸਿੰਘ, ਕਾਲਾ ਸਿੰਘ ਸਰਪੰਚ, ਜਸ਼ਨਪ੍ਰੀਤ ਸਿੰਘ, ਮਨਜੀਤ ਸਿੰਘ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਕਾਰਨ ਦਲਿਤ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ

ਪਟਿਆਲਾ, 12 ਜੂਨ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਦਾ ਆਪਸੀ ਗਠਜੋੜ ਹੋਣ 'ਤੇ ਦਲਿਤ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ, ਜਿਸ ਤਹਿਤ ਹਲਕਾ ਸਨੌਰ ਦੇ ਸਰਕਲ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ...

ਪੂਰੀ ਖ਼ਬਰ »

ਪਾਤੜਾਂ ਤੇ ਘੱਗਾ ਦੇ ਹੜਤਾਲੀ ਸਫ਼ਾਈ ਕਰਮਚਾਰੀਆਂ ਦੇ ਧਰਨੇ 'ਚ ਮੱਟੂ ਹੋਏ ਸ਼ਾਮਿਲ

ਪਾਤੜਾਂ, 12 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਅਤੇ ਘੱਗਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ 30ਵੇਂ ਦਿਨ 'ਚ ਦਾਖਲ ਹੋ ਗਈ ਕਰਮਚਾਰੀਆਂ ਵਲੋਂ ਹੜਤਾਲ ਕਰਕੇ ਦਿੱਤੇ ਜਾ ਰਹੇ ਧਰਨੇ 'ਚ ਡਾ. ਅੰਬੇਡਕਰ ਕਰਮਚਾਰੀ ਮਹਾਸੰਘ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਦੇ ਮੁੱਦੇ 'ਤੇ ਵਾਈਟ ਪੇਪਰ ਜਾਰੀ ਕਰੇ ਸਰਕਾਰ-ਮਹਿਤਾ

ਪਟਿਆਲਾ, 12 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਐੱਸ. ਸੀ., ਐੱਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਮੇਘ ਚੰਦ ਸ਼ੇਰਮਾਜਰਾ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX