ਫ਼ਿਰੋਜ਼ਪੁਰ, 12 ਜੂਨ (ਕੁਲਬੀਰ ਸਿੰਘ ਸੋਢੀ)- ਪੰਜਾਬ ਸੂਬੇ ਅੰਦਰ ਦਲਿਤ ਬੱਚਿਆਂ ਦੇ ਵਜ਼ੀਫ਼ੇ ਵਾਲੇ ਪੈਸੇ ਹੜੱਪਣ ਮਾਮਲੇ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਵੱਡੇ ਪੱਧਰ 'ਤੇ ਜ਼ੋਰ ਫੜਦੀ ਜਾ ਰਹੀ ਹੈ | ਇਸੇ ਮੁੱਦੇ ਸਬੰਧੀ ਬੀਤੇ ਦਿਨ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰੀ ਧਰਨਾ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਜਲੰਧਰ ਵਿਖੇ ਦਿੱਤਾ ਗਿਆ ਸੀ, ਜਿਸ ਦੇ ਚੱਲਦੇ ਪਾਰਟੀ ਵਲੋਂ ਦਿੱਤੇ ਜ਼ਿਲ੍ਹਾ ਪੱਧਰੀ ਧਰਨੇ ਦੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ੍ਰਧਾਨ ਨਰੇਸ਼ ਕਟਾਰੀਆ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਆਗੂਆਂ ਤੇ ਵਲੰਟੀਅਰ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਨਰੇਸ਼ ਕਟਾਰੀਆ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਹੜੱਪਣ ਦਾ ਮਾਮਲਾ ਚੱਲ ਰਿਹਾ ਹੈ, ਪਰ ਸੂਬਾ ਸਰਕਾਰ ਮਾਮਲੇ ਨੂੰ ਹੱਲ ਕਰਨ ਦੀ ਬਜਾਇ ਆਪਣੇ ਮੰਤਰੀਆਂ ਦੇ ਬਚਾਅ ਵਿਚ ਲੱਗੀ ਹੋਈ ਹੈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਦਲਿਤ ਪਰਿਵਾਰ ਦੇ ਬੱਚੇ ਬੜੀਆਂ ਔਕੜਾਂ ਦਾ ਸਾਹਮਣਾ ਕਰਕੇ ਉਚੇਰੀ ਸਿੱਖਿਆ ਤੱਕ ਪਹੁੰਚਦੇ ਹਨ, ਪ੍ਰੰਤੂ ਅਜਿਹੇ ਹਾਲਾਤਾਂ ਵਿਚ ਮੰਤਰੀਆਂ ਦੇ ਘੁਟਾਲਿਆਂ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਣਾ ਅਤਿ ਚਿੰਤਾਜਨਕ ਅਤੇ ਨਿੰਦਣਯੋਗ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਲੰਬੇ ਸਮੇਂ ਤੋਂ ਇਸ ਮੁੱਦੇ ਸਬੰਧੀ ਵਾਰ-ਵਾਰ ਆਵਾਜ਼ ਚੁੱਕੀ ਗਈ ਹੈ, ਪ੍ਰੰਤੂ ਪੰਜਾਬ ਸਰਕਾਰ ਵਲੋਂ ਘੋਟਾਲਾ ਕਰਨ ਵਾਲੇ ਮੰਤਰੀਆਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਜਿਸ ਕਾਰਨ ਦਲਿਤ ਭਾਈਚਾਰੇ ਦੇ ਬੱਚਿਆਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲ ਸਕਿਆ | ਆਪ ਦੀ ਜ਼ਿਲ੍ਹਾ ਪੱਧਰੀ ਟੀਮ ਨੇ ਸੂਬਾ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਵਿੱਤ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਦਲਿਤ ਬੱਚਿਆਂ ਦੇ ਹੱਕ ਮਾਰਨ ਅਤੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਦੇ ਮਾਮਲੇ ਵਿਚ ਐੱਸ.ਸੀ/ਐੱਸ.ਟੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਧਰਨੇ ਦੌਰਾਨ ਜ਼ਿਲ੍ਹਾ ਪੱਧਰੀ ਆਗੂਆਂ ਨੇ ਪੰਜਾਬ ਸਰਕਾਰ ਦੀ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਤਰੀਆਂ ਵਿਰੱੁਧ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਮੌਕੇ ਰਣਬੀਰ ਸਿੰਘ ਭੁੱਲਰ ਸੰਯੁਕਤ ਸਕੱਤਰ ਟਰੇਡ ਵਿੰਗ ਪੰਜਾਬ, ਜ਼ਿਲ੍ਹਾ ਐੱਸ.ਸੀ. ਵਿੰਗ ਪ੍ਰਧਾਨ ਰਜਨੀਸ਼ ਦਹੀਆ, ਸੁਸ਼ੀਲ ਬੱਟੀ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਭੁਪਿੰਦਰ ਕੌਰ ਸੰਧੂ ਸਾਬਕਾ ਜ਼ਿਲ੍ਹਾ ਪ੍ਰਧਾਨ, ਸੀਨੀਅਰ ਯੂਥ ਆਗੂ ਮੋੜਾ ਸਿੰਘ ਅਨਜਾਨ, ਐਡਵੋਕੇਟ ਮਨਜਿੰਦਰ ਭੁੱਲਰ, ਚੰਦ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ, ਜ਼ਿਲ੍ਹਾ ਸਕੱਤਰ ਮਨਪ੍ਰੀਤ ਕੌਰ ਮਹਿਲਾ ਵਿੰਗ, ਸੁਖਰਾਜ ਗੋਰਾ, ਸੁਬੇਗ ਸਿੰਘ ਫ਼ੌਜੀ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬਲਰਾਜ ਸਿੰਘ ਕਟੋਰਾ ਮੀਤ ਪ੍ਰਧਾਨ ਕਿਸਾਨ ਵਿੰਗ, ਗੁਰਵਿੰਦਰ ਸਿੰਘ ਵਾਇਸ ਪ੍ਰਧਾਨ ਯੂਥ ਵਿੰਗ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਆਸ਼ੂ ਵਾਈਸ ਪ੍ਰਧਾਨ, ਡਾ: ਮਲਕੀਤ ਥਿੰਦ ਸਾਬਕਾ ਹਲਕਾ ਇੰਚਾਰਜ ਗੁਰੂਹਰਸਹਾਏ, ਸੁਖਦੇਵ ਸਿੰਘ ਜੋਸਨ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ, ਨਰਿੰਦਰ ਸਿੰਘ, ਵਿਨੋਦ ਸੋਈ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਧੂ, ਬਲਾਕ ਪ੍ਰਧਾਨ ਨਰਿੰਦਰ ਗਰੋਵਰ, ਬਲਾਕ ਪ੍ਰਧਾਨ ਪਿੱਪਲ ਸਿੰਘ ਗਿੱਲ, ਬਲਾਕ ਪ੍ਰਧਾਨ ਰਾਜ ਕੁਮਾਰ ਰਾਜੂ, ਸਰਕਲ ਇੰਚਾਰਜ ਦਲੇਰ ਸਿੰਘ ਭੁੱਲਰ, ਹਰਜਿੰਦਰ ਸਿੰਘ ਸਿੱਧੂ, ਮੇਜਰ ਸਿੰਘ, ਸੁਰਜੀਤ ਸਿੰਘ ਭੱਟੀ, ਇਕਬਾਲ ਸਿੰਘ ਢਿੱਲੋਂ, ਬਖ਼ਸ਼ੀਸ਼ ਸਿੰਘ, ਹਰਵਿੰਦਰ ਸਿੰਘ ਹਾਂਡਾ, ਗਗਨ ਕੰਤੋੜ, ਗੁਰਨਿੰਦਰ ਸਿੰਘ ਭੁੱਲਰ ਤੇ ਵੱਡੀ ਸੰਖਿਆ ਵਿਚ ਵਲੰਟੀਅਰ ਮੌਜੂਦ ਸਨ |
ਮੱਲਾਂਵਾਲਾ, 12 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਬਸਤੀ ਸਾਉਣ ਸਿੰਘ ਵਾਲਾ ਦੇ ਤਿੰਨ ਦਰਜਨ ਦੇ ਕਰੀਬ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਹਲਕਾ ਇੰਚਾਰਜ ਜ਼ੀਰਾ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ...
ਫ਼ਿਰੋਜ਼ਪੁਰ, 12 ਜੂਨ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੇ ਜੀ.ਟੀ. ਰੋਡ ਸਥਿਤ ਕੈਂਟ ਬੋਰਡ ਦੀਆਂ ਦੁਕਾਨਾਂ ਵਿਚ ਚੱਲ ਰਿਹਾ ਹੋਟਲ ਬਲਿਊ ਮੂਨ ਨੂੰ ਕੈਂਟ ਬੋਰਡ ਵਲੋਂ ਕਿਰਾਇਆ ਨਾ ਅਦਾ ਕਰਨ 'ਤੇ ਸੀਲ ਕਰ ਦਿੱਤਾ ਗਿਆ ਸੀ | ਇਸ ਬਾਬਤ ਹੋਟਲ ਮੂਨ ਦੇ ਮਾਲਕਾਂ ਨੇ ਪ੍ਰੈੱਸ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਪੁਲਿਸ ਮੁਕਾਬਲੇ ਵਿਚ ਆਪਣੇ ਸਾਥੀ ਜਸਪ੍ਰੀਤ ਸਿੰਘ ਜੱਸੀ ਨਾਲ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਮਿ੍ਤਕ ਦੇਹ ਅੱਜ ਦੇਰ ਸ਼ਾਮ ਫ਼ਿਰੋਜ਼ਪੁਰ ਸ਼ਹਿਰ ਸਥਿਤ ਜੱਦੀ ਘਰ ਵਿਚ ...
ਗੁਰੂਹਰਸਹਾਏ, 12 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਨੇ ਇਕ ਕਾਰ ਸਵਾਰ ਵਿਅਕਤੀ ਨੂੰ ਘੇਰ ਕੇ ਉਸ 'ਤੇ ਹਮਲਾ ਕਰਨ ਦੇ ਦੋਸ਼ ਤਹਿਤ ਵੱਖ-ਵੱਖ ਧਾਰਾਵਾਂ ਦੇ ਤਹਿਤ 8 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...
ਖੋਸਾ ਦਲ ਸਿੰਘ, 12 ਜੂਨ (ਮਨਪ੍ਰੀਤ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਜੋੜੀਆਂ ਨਹਿਰਾਂ ਦੇ ਭੜਾਣਾ ਪੁਲ 'ਤੇ ਨੌਜਵਾਨ ਵਲੋਂ ਨਹਿਰ ਵਿਚ ਛਾਲ ਮਾਰ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ (20) ਪੁੱਤਰ ਕੁਲਦੀਪ ਸਿੰਘ ...
ਫ਼ਿਰੋਜ਼ਪੁਰ, 12 ਜੂਨ (ਗੁਰਿੰਦਰ ਸਿੰਘ)- 2022 ਦੀਆਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਬਣੇ ਗੱਠਜੋੜ ਨੂੰ ਲੈ ਕੇ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਅਕਾਲੀ-ਬਸਪਾ ਵਰਕਰਾਂ ਵਿਚ ਭਾਰੀ ਖ਼ੁਸ਼ੀ ਤੇ ਉਤਸ਼ਾਹ ...
ਗੁਰੂਹਰਸਹਾਏ, 12 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਨੇ ਘਰ ਵਿਚ ਵੜ ਕੇ ਵਿਅਕਤੀ ਦੀ ਮਾਰਕੁੱਟ ਕਰਕੇ ਜ਼ਖ਼ਮੀ ਕਰਨ ਤੇ ਉਸ ਨੂੰ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮੁਲਜ਼ਮ ਸੋਨਾ ਸਿੰਘ ਅਤੇ 20-25 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ...
ਫ਼ਿਰੋਜ਼ਪੁਰ, 12 ਜੂਨ (ਰਾਕੇਸ਼ ਚਾਵਲਾ)- ਹੈਰੋਇਨ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਥਾਣਾ ਕੈਂਟ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਇੰਸਪੈਕਟਰ ਜਤਿੰਦਰ ਸਿੰਘ ...
ਫ਼ਿਰੋਜ਼ਪੁਰ, 12 ਜੂਨ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਪੈਰ ਪਾਸਾਰ ਚੁੱਕੀ ਕੋਰੋਨਾ ਮਹਾਂਮਾਰੀ ਨੇ ਕੁਝ ਦਿਨਾਂ ਦੀ ਢਿੱਚ ਤੋਂ ਬਾਅਦ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਫਿਰ ਤੋਂ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ | ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਅੰਦਰ ...
ਫ਼ਿਰੋਜ਼ਪੁਰ | 12 ਜੂਨ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਇਕ ਵਾਰ ਫਿਰ ਤੋਂ ਮੋਬਾਈਲ ਫੋਨਾਂ ਦੀ ਖਾਣ ਬਣਦੀ ਜਾ ਰਹੀ ਹੈ | ਨਿੱਤ ਦਿਹਾੜੇ ਜੇਲ੍ਹ ਅੰਦਰ ...
ਗੁਰੂਹਰਸਹਾਏ, 12 ਜੂਨ (ਕਪਿਲ ਕੰਧਾਰੀ)- ਬੀ.ਕੇ.ਯ. ਡਕੌਂਦਾ ਦੇ ਪੰਜਾਬ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਅਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੜਮਾਂ ਵਲੋਂ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)-ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁਲਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ, ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ...
ਖੋਸਾ ਦਲ ਸਿੰਘ, 12 ਜੂਨ (ਮਨਪ੍ਰੀਤ ਸਿੰਘ ਸੰਧੂ)- ਹਲਕਾ ਜ਼ੀਰਾ ਦੀ ਬਾਸ਼ਿੰਦਿਆਂ ਨੂੰ ਘੱਟ ਮੁੱਲ ਵਿਚ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਲਕੇ ਦੇ ਸਿਹਤ ਕੇਂਦਰਾਂ ਵਿਚ ਕਰੋੜਾਂ ਰੁਪਏ ਖ਼ਰਚ ਕੇ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਪ੍ਰਾਈਵੇਟ ਪੱਧਰ ...
ਫ਼ਿਰੋਜ਼ਸ਼ਾਹ, 12 ਜੂਨ (ਸਰਬਜੀਤ ਸਿੰਘ ਧਾਲੀਵਾਲ)- ਕਮਿਊਨਿਟੀ ਸਿਹਤ ਕੇਂਦਰ ਫ਼ਿਰੋਜ਼ਸ਼ਾਹ ਵਿਖੇ ਸੇਵਾਵਾਂ ਨਿਭਾਅ ਰਹੇ ਕੌਰਜੀਤ ਸਿੰਘ ਢਿੱਲੋਂ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਪਰਮਜੀਤ ਕੌਰ ਢਿੱਲੋਂ ਦਾ ਅਚਾਨਕ ਦਿਹਾਂਤ ਹੋ ਗਿਆ | ਮਾਤਾ ...
ਫ਼ਿਰੋਜ਼ਪੁਰ, 12 ਜੂਨ (ਗੁਰਿੰਦਰ ਸਿੰਘ)- ਪੰਜਾਬ ਵਿਚ ਹੋਏ ਬੇਅਦਬੀ ਕਾਂਡ ਪਿੱਛੇ ਸਿਰਸੇ ਵਾਲੇ ਦੇ ਪ੍ਰੇਮੀਆਂ ਦਾ ਹੱਥ ਸਾਹਮਣੇ ਆਉਣ ਤੋਂ ਬਾਅਦ ਡੇਰੇ ਦੇ ਮੁਖੀ ਨੂੰ ਵੀ ਨਵੀਂ ਸਥਾਪਿਤ ਕੀਤੀ ਸਿੱਟ ਦੇ ਸਾਹਮਣੇ ਪੇਸ਼ ਕੀਤਾ ਜਾਣਾ ਚਾਹੀਦਾ ਹੈ | ਵਿਸ਼ਵ ਭਾਈ ਮਰਦਾਨਾ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਗੱਠਜੋੜ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਗ੍ਰਹਿ ਵਿਖੇ ...
ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 12 ਜੂਨ (ਤਪਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਛੁੱਟੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਣਾ ਸਿੰਘ ਵਾਲਾ ਨੇ ਸ਼ਾਨਦਾਰ ਤਰੀਕੇ ਨਾਲ ਆਨਲਾਈਨ ...
ਫ਼ਿਰੋਜ਼ਪੁਰ, 12 ਜੂਨ (ਗੁਰਿੰਦਰ ਸਿੰਘ)- ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਸਵਾ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ...
ਫ਼ਿਰੋਜ਼ਸ਼ਾਹ, 12 ਜੂਨ (ਸਰਬਜੀਤ ਸਿੰਘ ਧਾਲੀਵਾਲ)- ਅੱਤ ਦੀ ਗਰਮੀ ਦੇ ਬਾਵਜੂਦ ਨੌਜਵਾਨਾਂ ਦਾ ਸਮੂਹ ਜਿਸ ਦੀ ਅਗਵਾਈ ਜੋਗਿੰਦਰਾ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਸਿਮਰਨਦੀਪ ਸਿੰਘ ਧਾਲੀਵਾਲ ਨੇ ਵਧਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕਾਰਨ ਸਾਈਕਿਲੰਗ ਨੂੰ ਤਰਜੀਹ ...
ਮਖੂ, 12 ਜੂਨ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸਵ: ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨਾਲ ਲੰਮੇ ਸਮੇਂ ਤੋਂ ਜੁੜੇ ਨਸ਼ਾ ਰੋਕੂ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਪ੍ਰਧਾਨ ਦੇ ਪਿਤਾ ਅਤੇ ਯੂਥ ਕਾਂਗਰਸ ਬਲਾਕ ਮਖੂ ਦੇ ਪ੍ਰਧਾਨ ਸਰਪੰਚ ...
ਫ਼ਿਰੋਜ਼ਪੁਰ, 12 ਜੂਨ (ਗੁਰਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਸ ਵਾਰ 14 ਜੂਨ ਨੂੰ ਗੁਰਦੁਆਰਾ ਅਕਾਲਗੜ੍ਹ ਸਾਹਿਬ ਫ਼ਿਰੋਜ਼ਪੁਰ ਸ਼ਹਿਰ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ...
ਤਲਵੰਡੀ ਭਾਈ, 12 ਜੂਨ (ਕੁਲਜਿੰਦਰ ਸਿੰਘ ਗਿੱਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਲੱਲੇ ਦੇ ਇਕ ਗ਼ਰੀਬ ਪਰਿਵਾਰ ਦੀ ਧੀ ਦੇ ਵਿਆਹ ਲਈ ਘਰੇਲੂ ਵਰਤੋਂ ਦਾ ਸਾਮਾਨ ਸੌਂਪਿਆ ਗਿਆ | ਉਕਤ ਸਮਾਨ ਸੰਸਥਾਂ ਦੇ ਇੱਥੇ ਜ਼ਿਲ੍ਹਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਕੁਲਵਿੰਦਰ ਕੌਰ, ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੁਆਰਾ ਐਨ.ਐੱਸ.ਕਿਊ.ਐਫ. ਅਧੀਨ ਪਾਸ ...
ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਅੰਦਰ ਹੋਏ ਗੱਠਜੋੜ ਸਬੰਧੀ ਗੁਰੂਹਰਸਹਾਏ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਜ਼ਿਲ੍ਹਾ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜਲ ਸਰੋਤ ਵਿਭਾਗ ਪੰਜਾਬ ਦੇ ਉਪ ਮੰਡਲ ਅਫ਼ਸਰਾਂ ਦੀਆਂ ਕੀਤੀਆਂ ਪਦ-ਉੱਨਤੀਆਂ ਦੌਰਾਨ ਕਾਰਜਕਾਰੀ ਇੰਜੀਨੀਅਰ ਦੇ ਅਹੁਦੇ ਤੋਂ ਪਦ-ਉਨਤ ਹੋਏ ਇੰਜੀ: ਯਾਦਵਿੰਦਰ ਸਿੰਘ ਨੇ ਕਾਰਜਕਾਰੀ ਇੰਜੀਨੀਅਰ ਗੋਲੇਵਾਲਾ ...
ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਸ਼ਹੀਦਾਂ ਦੇ ਸਰਤਾਜ ਪੰਜਵੀਂ ਪਾਤਸ਼ਾਹੀ ਧੰਨ-ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਫ਼ਰੀਦਕੋਟ ਰੋਡ ਗੁਰੂਹਰਸਹਾਏ ਵਿਖੇ ਸਮੂਹ ਨੌਜਵਾਨਾਂ ਤੇ ਦੁਕਾਨਦਾਰਾਂ ਵਲੋਂ ਠੰਢੇ ਮਿੱਠੇ ਜਲ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਨੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਵਿਦੇਸ਼ ਵਿਚ ਪੜ੍ਹਾਈ ਅਤੇ ਨੌਕਰੀ ਕਰਨ ਵਿਚ ਦਿਲਚਸਪੀ ਰੱਖਣ ਵਾਲੇ ਨੌਜਵਾਨਾਂ ਅਤੇ ਪ੍ਰਾਰਥੀਆਂ ਦੀ ਕੌਂਸਲਿੰਗ ਲਈ ਪਲੇਸਮੈਂਟ ਸੈੱਲ (ਐਫ.ਐੱਸ. ਅਤੇ ਪੀ.ਸੀ.) ...
ਗੁਰੂਹਰਸਹਾਏ, 12 ਜੂਨ (ਕਪਿਲ ਕੰਧਾਰੀ)- ਪੰਜਾਬ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਸ਼ਹਿਰ ਵਿਚ 95 ਦੇ ਕਰੀਬ ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ | ਇਸ ...
ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਦੇ ਨਿਰਦੇਸ਼ਾਂ ਅਧੀਨ ਪੇਂਡੂ ਪੱਧਰ 'ਤੇ ਲੋਕਾਂ ਦੇ ਬਣਦੇ ਹੱਕ ਦੇਣ ਲਈ ਚੱੁਕੇ ਜਾ ਰਹੇ ਉਪਰਾਲਿਆਂ ਤਹਿਤ ਬਸਤੀ ਕੇਸਰ ਸਿੰਘ ਵਾਲਾ ...
ਫ਼ਿਰੋਜ਼ਸ਼ਾਹ, 12 ਜੂਨ (ਸਰਬਜੀਤ ਸਿੰਘ ਧਾਲੀਵਾਲ)- ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਵਿੱਢੇ ਯਤਨਾਂ 'ਚ ਹੁਣ ਪਿੰਡ ਵਾਸੀ ਵੀ ਮੂਹਰੇ ਆਉਣ ਲੱਗੇ ਹਨ | ਸਰਕਾਰੀ ਪ੍ਰਾਇਮਰੀ ਸਕੂਲ ਸਾਈਾਆਵਾਲਾ ਦੇ ਮੁਖੀ ਦਲੇਰ ...
ਕੁੱਲਗੜ੍ਹੀ, 12 ਜੂਨ (ਸੁਖਜਿੰਦਰ ਸਿੰਘ ਸੰਧੂ)- ਵਿਧਾਨ ਸਭਾ ਚੋਣਾਂ ਮੁੱਖ ਰੱਖ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ | ਹਰੇਕ ਸਿਆਸੀ ਪਾਰਟੀ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਲਈ ਹੁਣ ਤੋਂ ਹੀ ਰਣਨੀਤੀ ਅਪਣਾ ਰਹੀ ਹੈ | ਇਸ ਗੱਠਜੋੜ ਸਬੰਧੀ ਗੱਲਬਾਤ ਕਰਨ 'ਤੇ ...
ਆਰਿਫਕੇ, 12 ਜੂਨ (ਬਲਬੀਰ ਸਿੰਘ ਜੋਸਨ)- ਪਿੰਡ ਅੱਕੂ ਮਸਤੇ ਕੇ ਵਿਖੇ ਸਥਿਤ ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਸਾਲਾਨਾ ਮੇਲਾ 15 ਜੂਨ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਟਿੰਗ ਪ੍ਰਧਾਨ ਤਰਲੋਕ ਸਿੰਘ, ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੁਆਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂਥ ਵੈੱਲਫੇਅਰ ਵਿਭਾਗ ਦੇ ਸਹਿਯੋਗ ਨਾਲ ਅੰਤਰ ਕਾਲਜ ਕਵਿਤਾ ਭਾਸ਼ਣ ਅਤੇ ਪੀ.ਪੀ.ਟੀ. ਪ੍ਰੈਜ਼ੈਂਟੇਸ਼ਨ ਮੁਕਾਬਲੇ ...
ਤਲਵੰਡੀ ਭਾਈ, 12 ਜੂਨ (ਰਵਿੰਦਰ ਸਿੰਘ ਬਜਾਜ)- ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਕੁਲਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੀ ਅਗਵਾਈ ਤੇ ਜ਼ਿਲ੍ਹਾ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਕੁਲਵਿੰਦਰ ਕੌਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਵਿਖੇ ਲਖਵਿੰਦਰ ਸਿੰਘ ਵੋਕੇਸ਼ਨਲ ਕੋਆਰਡੀਨੇਟਰ, ਡੀ.ਮ. ਸਪੋਰਟਸ ਅਕਸ ਕੁਮਾਰ, ਸਕੂਲ ਦੇ ਪਿ੍ੰਸੀਪਲ ...
ਫ਼ਿਰੋਜ਼ਪੁਰ, 12 ਜੂਨ (ਰਾਕੇਸ਼ ਚਾਵਲਾ)- ਦਹੇਜ ਲਈ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਵੂਮੈਨ ਪੁਲਿਸ ਵਲੋਂ ਇਕ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈਆ ਰੁਪਿੰਦਰ ਕੌਰ ਪੁੱਤਰੀ ਜਗਦੀਪ ਸਿੰਘ ਵਾਸੀ ਪਿੰਡ ਨੂਰਪੁਰ ...
ਗੁਰੂਹਰਸਹਾਏ, 12 ਜੂਨ (ਕਪਿਲ ਕੰਧਾਰੀ)- ਦੇਸ਼ ਭਰ ਵਿਚ ਫੈਲੇ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡੀ.ਐੱਸ.ਪੀ. ਗੁਰੂਹਰਸਹਾਏ ਰਵਿੰਦਰ ਸਿੰਘ ਅਤੇ ਥਾਣਾ ਮੁਖੀ ਜਸਵਰਿੰਦਰ ਸਿੰਘ ਦੀ ...
ਗੁਰੂਹਰਸਹਾਏ, 12 ਜੂਨ (ਕਪਿਲ ਕੰਧਾਰੀ)- ਪੰਜਾਬ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਸ਼ਹਿਰ ਵਿਚ 95 ਦੇ ਕਰੀਬ ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX