ਤਾਜਾ ਖ਼ਬਰਾਂ


ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  1 day ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553

ਸ੍ਰੀ ਮੁਕਤਸਰ ਸਾਹਿਬ

'ਆਪ' ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਫ਼ੂਕਿਆ ਪੁਤਲਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਐੱਸ.ਸੀ./ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ, ਸਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਅਤੇ ਸੁਖਜਿੰਦਰ ਸਿੰਘ ਕਾਉਣੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਦੀ ਅਗਵਾਈ ਵਿਚ ਸਥਾਨਕ ਡੀ.ਸੀ. ਦਫ਼ਤਰ ਦੇ ਸਾਹਮਣੇ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫ਼ੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਆਰੇਬਾਜ਼ੀ ਕੀਤੀ ਗਈ | ਇਸ ਮੌਕੇ ਆਗੂਆਂ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਗਏ ਘੁਟਾਲੇ 'ਚ ਸ਼ਾਮਿਲ ਮੰਤਰੀ ਅਤੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ 'ਆਪ' ਆਗੂਆਂ ਵਲੋਂ ਉਕਤ ਮੰਤਰੀ ਨੂੰ ਬਰਖ਼ਾਸਤ ਕਰਨ ਅਤੇ ਐੱਸ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ | ਆਗੂਆਂ ਨੇ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਸਿੱਖਿਆ ਦੇ ਖੇਤਰ 'ਚ ਵੱਡੇ ਸੁਧਾਰ ਕਰਨ ਦੇ ਦਾਅਵੇ ਕਰ ਰਹੀ ਹੈ, ਜਦਕਿ ਅਸਲ 'ਚ ਪੰਜਾਬ ਦੇ 2 ਲੱਖ ਤੋਂ ਜ਼ਿਆਦਾ ਐੱਸ.ਸੀ./ਐੱਸ.ਟੀ. ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇਣ ਤੋਂ ਰੋਕਿਆ ਜਾ ਰਿਹਾ ਹੈ | 'ਆਪ' ਵਲੋਂ ਐੱਸ.ਸੀ. ਵਿਦਿਆਰਥੀਆਂ ਲਈ ਹੈਲਪ ਲਾਈਨ ਨੰਬਰ 7827273487 ਜਾਰੀ ਕੀਤਾ ਗਿਆ, ਜਿਸ 'ਤੇ ਵਿਦਿਆਰਥੀਆਂ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ | ਇਸ ਮੌਕੇ ਕਰਨੈਲ ਸਿੰਘ ਖ਼ਜ਼ਾਨਚੀ, ਵਿਜੇ ਕੁਮਾਰ ਇਵੈਂਟ ਇੰਚਾਰਜ, ਬਾਬੂ ਸਿੰਘ ਧੀਮਾਨ ਦਫ਼ਤਰ ਇੰਚਾਰਜ, ਇਕਬਾਲ ਸਿੰਘ ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ, ਗੁਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ, ਸਹਿਲ ਮੋਂਗਾ ਸਕੱਤਰ ਯੂਥ ਵਿੰਗ, ਜਗਮੀਤ ਸਿੰਘ ਜੱਗਾ ਕੌਂਸਲਰ, ਮਨਵੀਰ ਖੁੱਡੀਆਂ ਬਲਾਕ ਪ੍ਰਧਾਨ ਲੰਬੀ, ਪਰਮਜੀਤ ਸਿੰਘ ਗਿੱਲ, ਜਸਵਿੰਦਰ ਸਿੰਘ ਰਾਜੂ ਬਲਾਕ ਪ੍ਰਧਾਨ, ਸੇਵਕ ਸਿੰਘ ਸੂਰੇਵਾਲਾ ਬਲਾਕ ਪ੍ਰਧਾਨ, ਰਾਜਾ ਮੱਲਣ ਬਲਾਕ ਪ੍ਰਧਾਨ, ਕੁਲਵਿੰਦਰ ਬਰਾੜ ਬਲਾਕ ਪ੍ਰਧਾਨ, ਰਜੀਵ ਉੱਪਲ ਬਲਾਕ ਪ੍ਰਧਾਨ, ਸੁਮਨ ਕੁਮਾਰ ਤੋਤੀ ਬਲਾਕ ਪ੍ਰਧਾਨ, ਸਹਿਲ ਕੁੱਬਾ, ਲਾਭ ਸਿੰਘ ਬਲਾਕ ਪ੍ਰਧਾਨ, ਨੋਨੀ ਸਰਕਲ ਇੰਚਾਰਜ, ਮਨੋਜ ਕੁਮਾਰ ਸਰਕਲ ਇੰਚਾਰਜ, ਅਮਰਧੀਰ ਸਿੰਘ ਬਾਂਮ, ਗੁਰਪ੍ਰੀਤ ਸਿੰਘ ਮਲੋਟ, ਗੁਰਮੇਲ ਸਿੰਘ, ਰੂਪ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ |

ਮਲੋਟ 'ਚ ਪ੍ਰਤਾਪ ਸਿੰਘ ਬਾਜਵਾ ਦੇ ਫ਼ਲੈਕਸ ਇਕਦਮ ਹੋਏ ਪ੍ਰਗਟ

ਮਲੋਟ, 12 ਜੂਨ (ਪਾਟਿਲ)-ਮਲੋਟ ਵਿਚ ਲੱਗੇ ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਦੇ ਫਲੈਕਸਾਂ ਨੇ ਕਾਂਗਰਸੀ ਧੜੇਬੰਦੀ ਦੀ ਇਕ ਹੋਰ ਨਵੀਂ ਤਸਵੀਰ ਪੇਸ਼ ਕਰ ਦਿੱਤੀ ਹੈ | ਇਹ ਫਲੈਕਸ ਬਲਾਕ ਕਾਂਗਰਸ ਹਲਕਾ ਮਲੋਟ ਅਤੇ ਲੰਬੀ ...

ਪੂਰੀ ਖ਼ਬਰ »

ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਵਾਰ-ਵਾਰ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ 'ਤੇ ਪਾਏ ਜਾ ਰਹੇ ਭਾਰੀ ਬੋਝ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਪੀਪਲ ਪੈਟਰੋਲ ਪੰਪ ਨੇੜੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਭਿੰਦਰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਮਲੋਟ ਵਲੋਂ ਪਿੰਡ ਕਰਮਗੜ੍ਹ, ਭਗਵਾਨਪੁਰਾ ਅਤੇ ਪਿੰਡ ਮਲੋਟ ਦਾ ਦੌਰਾ

ਮਲੋਟ, 12 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)- ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਦੌਰਿਆਂ ਦੀ ਲੜੀ ਵਿਚ ਅੱਜ ਫ਼ਿਰ ਉੱਪ ਮੰਡਲ ਮੈਜਿਸਟ੍ਰੇਟ ਮਲੋਟ ਵਲੋਂ ਕੋਰੋਨਾ ਦੇ ਕੇਸਾਂ ਨੂੰ ਠੱਲ੍ਹ ਪਾਉਣ ਹਿੱਤ ਵੱਖ-ਵੱਖ ਪਿੰਡਾਂ ਵਿਚ ਬਚਾਉ ਪੱਖ, ਸੈਂਪਲਿੰਗ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮੌਸਮ ਦਾ ਮਿਜਾਜ਼ ਬਦਲਿਆ-ਗਰਮੀ ਤੋਂ ਰਾਹਤ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਅਚਾਨਕ ਹੀ ਤੇਜ਼ ਹਨੇਰੀ ਅਤੇ ਬਾਰਿਸ਼ ਹੋਣ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ | ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ | ਬਾਰਿਸ਼ ਕਾਰਨ ਲੋਕਾਂ ਦੇ ਚਿਹਰੇ ਖਿੜੇ-ਖਿੜੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਤੇਜ਼ ਹਨੇਰੀ, ਬਾਰਿਸ਼ ਅਤੇ ਗੜੇਮਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਤੇਜ ਹਨੇਰੀ ਨਾਲ ਤੇਜ਼ ਬਾਰਿਸ਼ ਹੋਈ, ਉੱਥੇ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਵਿਚ ਗੜ੍ਹੇਮਾਰੀ ਹੋਣ ਦੀ ਸੂਚਨਾ ਮਿਲੀ ਹੈ | ਬਾਰਿਸ਼ ਮਗਰੋਂ ਲੋਕਾਂ ਨੂੰ ਗਰਮੀ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਇਤਿਹਾਸਕ ਫ਼ੈਸਲਾ-ਮਿੱਡੂਖੇੜਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹੋਏ ਗਠਜੋੜ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਜ਼ੋਰਦਾਰ ਮੀਂਹ ਅਤੇ ਗੜੇਮਾਰੀ ਹੋਈ

ਦੋਦਾ, 12 ਜੂਨ (ਰਵੀਪਾਲ)-ਕੁਝ ਦਿਨਾਂ ਤੋਂ ਗਰਮੀ ਜ਼ਿਆਦਾ ਪੈਣ ਅਤੇ ਤਾਪਮਾਨ 'ਚ ਵਾਧਾ ਹੋਣ ਤੋਂ ਬਾਅਦ ਅੱਜ ਦੋਦਾ ਅਤੇ ਆਸਪਾਸ ਜ਼ੋਰਦਾਰ ਬਾਰਿਸ਼ ਨਾਲ ਜਿੱਥੇ ਮੌਸਮ ਖੁਸ਼ਗਵਾਰ ਹੋ ਗਿਆ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉੱਥੇ ਇਕ ਵਾਰ ਸੜਕਾਂ ਪਾਣੀ 'ਚ ਡੁੱਬ ...

ਪੂਰੀ ਖ਼ਬਰ »

ਅੱਗ ਲਗਾਉਣ ਵਾਲਿਆਂ ਵਿਰੁੱਧ ਪਰਚਾ ਦਰਜ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਰਣਧੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੰਗਰਾਣਾ ਵਗ਼ੈਰਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰ: 55 ਦਰਜ ਕਰ ਲਿਆ ਹੈ | ਗੁਰਪਾਲ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਸੱਕਾਂਵਾਲੀ ਨੇ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਜਤਾਏ ਰੋਸ ਤੋਂ ਬੁਖਲਾਏ ਸਿੱਖਿਆ ਸਕੱਤਰ-ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਫ਼ਰਜੀ ਅੰਕੜਿਆਂ ਰੂਪੀ ਪ੍ਰਾਪਤੀਆਂ ਨੂੰ ਚੋਣ ਸਟੰਟ ਬਣਾ ਕੇ ਮੁੱਖ ਮੰਤਰੀ ਦੀ ਅਧਿਆਪਕਾਂ ਨਾਲ ਕਰਵਾਈ ਵਰਚੂਅਲ ਮੀਟਿੰਗ ਵਿਚ ਅਧਿਆਪਕਾਂ ਵਲੋਂ ਬੇਪਸੰਦਗੀ ਦੇ ਵਿਖਾਏ ਰੋਸ ਤੋਂ ਬੁਖਲਾਏ ਸਿੱਖਿਆ ਸਕੱਤਰ ਹੁਣ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਮਰੀਜ਼ ਲੰਬੀ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 13 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ...

ਪੂਰੀ ਖ਼ਬਰ »

ਵਿਦੇਸ਼ ਸਟੱਡੀ ਅਤੇ ਵਿਦੇਸ਼ ਨੌਕਰੀ (ਪਲੇਸਮੈਂਟ) ਲਈ ਕਾਊਾਸਲਿੰਗ ਦਾ ਦੂਜਾ ਰਾਊਾਡ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਿਦੇਸ਼ ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਕੰਪਿਊਟਰ ਸਬੰਧੀ ਗਤੀਵਿਧੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਮੁਕਤਸਰ-1 ਬਲਾਕ ਦੇ ਸਰਕਾਰੀ ਸਕੂਲਾਂ ਵਿਚ ਬੀ.ਐਮ. ਮਨੋਜ ਖਿੱਚੀ ਦੁਆਰਾ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸਦੇ ਚੱਲਦਿਆਂ ਵਿਦਿਆਰਥੀਆਂ ਵਲੋਂ ਰੋਜ਼ਾਨਾ ਕੰਪਿਊਟਰ ਨਾਲ ...

ਪੂਰੀ ਖ਼ਬਰ »

ਸ਼ਹਿਰ 'ਚ ਬਿਜਲੀ ਸਪਲਾਈ ਦਾ ਮੰਦਾ ਹਾਲ ਹੋਣ ਕਾਰਨ ਸ਼ੋ੍ਰਮਣੀ ਅਕਾਲੀ ਦਲ ਨੇ ਐੱਸ.ਈ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਬਿਜਲੀ ਸਪਲਾਈ ਦਾ ਮੰਦਾ ਹਾਲ ਹੋਣ ਕਾਰਨ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਭਾਗ ਦੇ ਐੱਸ.ਈ. ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਵਿਧਾਇਕ ਰੋਜ਼ੀ ਬਰਕੰਦੀ ਦੇ ਸਿਆਸੀ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ ਮਾਮਲੇ ਚ ਸਿੱਟ ਵਲੋਂ ਦੂਜੇ ਦਿਨ ਵੀ ਜ਼ਖ਼ਮੀਆਂ ਦੇ ਬਿਆਨ ਕੀਤੇ ਦਰਜ

ਫਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਇੱਥੇ ਦਰਬਾਰ ਗੰਜ ਸਥਿਤ ਕੈਂਪ ਆਫ਼ਿਸ ਵਿਖੇ ਦੂਜੇ ਦਿਨ ਵੀ ਕੋਟਕਪੂਰਾ ਗੋਲੀ ਕਾਂਡ 'ਚ ਜ਼ਖਮੀ ਹੋਏ ਪੁਲਿਸ ਕਰਮੀਆਂ ਅਤੇ ਹੋਰ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ | ਸੂਚਨਾ ...

ਪੂਰੀ ਖ਼ਬਰ »

ਡੱਬਵਾਲੀ-ਕਿੱਲਿਆਂਵਾਲੀ ਖੇਤਰ 'ਚ ਤੇਜ਼ ਹਵਾਵਾਂ, ਮੀਂਹ ਅਤੇ ਗੜਿਆਂ ਨੇ ਮਚਾਈ ਅੱਤ

ਮ ੰਡੀ ਕਿੱਲਿਆਂਵਾਲੀ, 12 ਜੂਨ (ਇਕਬਾਲ ਸਿੰਘ ਸ਼ਾਂਤ)-ਤੇਜ਼ ਹਵਾਵਾਂ ਨਾਲ ਆਏ ਮੋਹਲੇਧਾਰ ਮੀਂਹ ਅਤੇ ਗੜੇਮਾਰੀ ਨੇ ਮਾਰੂ ਰੰਗ ਵਿਖਾਏ | ਡੱਬਵਾਲੀ ਅਤੇ ਮੰਡੀ ਕਿੱਲਿਆਂਵਾਲੀ ਖੇਤਰ ਵਿੱਚ ਮੀਂਹ ਅਤੇ ਗੜ੍ਹੇਮਾਰੀ ਨਾਲ ਫ਼ਸਲੀ ਨੁਕਸਾਨ ਇਲਾਵਾ ਇੱਕ ਮੈਰਿਜ ਪੈਲੇਸ ਬੁਰੀ ...

ਪੂਰੀ ਖ਼ਬਰ »

ਮੁਕਤੀਸਰ ਇੰਸਟੀਟਿਊਟ ਆਫ਼ ਹਾਇਰ ਐਜ਼ੂਕੇਸ਼ਨ ਵਿਖੇ ਬੀ.ਐੱਡ. ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਇੰਸਟੀਟਿਊਟ ਆਫ਼ ਹਾਇਰ ਐਜ਼ੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ | ਇਹ ਨਤੀਜਾ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਵਿਦਿਆਰਥੀ ਜਸਦੀਪ ਦੀ ਪਲੇਠੀ ਕਾਵਿ-ਪੁਸਤਕ 'ਮੀਤ' ਦੀ ਘੁੰਡ ਚੁਕਾਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀ ਜਿਥੇ ਵੱਖ-ਵੱਖ ਖੇਤਰਾਂ ਵਿਚ ਵਡਮੁੱਲੀਆਂ ਪ੍ਰਾਪਤੀਆਂ ਕਰ ਰਹੇ ਹਨ, ਉੱਥੇ ਸਾਹਿਤਕ ਖੇਤਰ ਵਿਚ ਵੀ ਵਿਦਿਆਰਥੀ ਵੱਡੀ ਪੱਧਰ 'ਤੇ ਆਪਣੀ ਕਲਮ ਅਜ਼ਮਾ ਰਹੇ ...

ਪੂਰੀ ਖ਼ਬਰ »

ਕੇਵਲ ਅਰੋੜਾ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ

ਮਲੋਟ, 12 ਜੂਨ (ਰਣਜੀਤ ਸਿੰਘ ਪਾਟਿਲ)- ਸਮਾਜ ਸੇਵੀ ਅਤੇ 'ਨਈ ਜ਼ਿੰਦਗੀ ਸੰਸਥਾ' ਦੇ ਪ੍ਰਧਾਨ ਕੇਵਲ ਅਰੋੜਾ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈੈ | ਇਹ ਨਿਯੁਕਤੀ ਬੀਤੇ ਦਿਨੀਂ ਬਠਿੰਡਾ ਵਿਚ ਵਪਾਰ ਮੰਡਲ ਪੰਜਾਬ ਦੇ ਦਫ਼ਤਰ ਵਿਚ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੋਨਿਆਣਾ ਰੋਡ ਸਥਿਤ ਗੁਰਦੁਆਰਾ ਅਤਰਸਰ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਰਾਗੀ ਗ੍ਰੰਥੀ ਸਭਾ ਦੀ ਅਹਿਮ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਪੰਜਵੀਂ ...

ਪੂਰੀ ਖ਼ਬਰ »

ਪਿੰਡ ਚੌਂਤਰਾ ਵਿਖੇ ਬੂਟੇ ਲਾਏ ਗਏ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਵਾਤਾਵਰਨ ਦਿਵਸ ਦੇ ਸਬੰਧ ਵਿਚ ਜ਼ਿਲ੍ਹ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਦੀ ਅਗਵਾਈ ਵਿਚ ਪਿੰਡ ਚੌਂਤਰਾ ਵਿਖੇ ਬੂਟੇ ਲਾਏ ਗਏ | ਇਸ ਮੌਕੇ ਚਰਨਜੀਤ ਸਿੰਘ ਮਾਨ ਪ੍ਰਧਾਨ ਯੂਥ ਕਾਂਗਰਸ ਨੇ ...

ਪੂਰੀ ਖ਼ਬਰ »

ਪਿੰਡ ਝਬੇਲਵਾਲੀ ਵਿਖੇ ਵਾਲੀਬਾਲ ਗਰਾਊਾਡ ਦਾ ਉਦਘਾਟਨ ਕੀਤਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਝਬੇਲਵਾਲੀ ਵਿਖੇ ਵਾਲੀਬਾਲ ਗਰਾਊਾਡ ਦਾ ਉਦਘਾਟਨ ਸਰਪੰਚ ਅਤੇ ਬਲਾਕ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਭਿੰਦਰ ਸ਼ਰਮਾ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ...

ਪੂਰੀ ਖ਼ਬਰ »

ਬੱਚਿਆਂ ਨੇ ਠੰਢੇ-ਮਿੱਠੇ ਜਲ ਦੀ ਛਬੀਲ ਲਾਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਨਗਰ ਵਿਖੇ ਵਧਦੀ ਗਰਮੀ ਤੋਂ ਰਾਹਗੀਰਾਂ ਨੂੰ ਰਾਹਤ ਪਹੁੰਚਾਉਣ ਲਈ ਛੋਟੇ-ਛੋਟੇ ਬੱਚਿਆਂ ਵਲੋਂ ਪੈਸੇ ਇਕੱਠੇ ਕਰਕੇ ਠੰਡੇ-ਮਿੱਠੇ ਜਲ ਦੀ ਛਬੀਲ ਲਾਈ ਗਈ | ਇਸ ਮੌਕੇ ਰਾਹਗੀਰਾਂ ਨੂੰ ਪਾਣੀ ਛਕਾ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਡੀਪੂ ਹੋਲਡਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਾਬਾ ਕਾਸ਼ੀ ਪ੍ਰਸ਼ਾਦ ਸ਼ਿਵ ਮੰਦਰ ਵਿਖੇ ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡੀਪੂ ਹੋਲਡਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX