ਕਪੂਰਥਲਾ, 12 ਜੂਨ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦਾ ਅੱਜ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਸ਼ੋ੍ਰਮਣੀ ਅਕਾਲੀ ਦਲ ਦਫ਼ਤਰ ਦੇ ਬਾਹਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢਪਈ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ ਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਕਪੂਰਥਲਾ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਦੀ ਅਗਵਾਈ ਵਿਚ ਲੱਡੂ ਵੰਡੇ ਤੇ ਦੋਹਾਂ ਪਾਰਟੀਆਂ ਦੇ ਆਗੂਆਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ | 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਵਿਚ ਹੋਏ ਗੱਠਜੋੜ ਨੂੰ ਇਤਿਹਾਸਕ ਕਰਾਰ ਦਿੰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਇਹ ਗੱਠਜੋੜ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਸਫ਼ਾਇਆ ਕਰਕੇ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੋਵਾਂ ਦੀ ਵਿਚਾਰਧਾਰਾ ਇਕ ਹੈ ਤੇ ਦੋਵੇਂ ਪਾਰਟੀਆਂ ਕਿਸਾਨਾਂ, ਦਲਿਤ ਸਮਾਜ, ਗਰੀਬਾਂ ਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹਨ | ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਲੋਂ ਬਸਪਾ ਨਾਲ ਮਿਲਕੇ ਕਾਂਗਰਸ ਪਾਰਟੀ ਦਾ ਸੂਬੇ ਵਿਚੋਂ ਬਿਲਕੁੱਲ ਸਫ਼ਾਇਆ ਕਰਨ ਦਾ ਸਪਸ਼ਟ ਫ਼ੈਸਲਾ ਲਿਆ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ 25 ਸਾਲਾਂ ਬਾਅਦ ਮੁੜ ਦੋਵੇਂ ਪਾਰਟੀਆਂ ਇਕੱਠੀਆਂ ਹੋ ਕੇ ਚੋਣ ਮੈਦਾਨ ਵਿਚ ਆਉਣਗੀਆਂ | ਅਕਾਲੀ ਆਗੂਆਂ ਨੇ ਪਾਰਟੀ ਹਾਈਕਮਾਂਡ ਨੂੰ ਭਰੋਸਾ ਦਿਵਾਇਆ ਕਿ ਉਹ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮਿਲਕੇ ਮਿਸ਼ਨ 2022 ਨੂੰ ਫ਼ਤਿਹ ਕਰਨ ਲਈ ਦਿਨ ਰਾਤ ਮਿਲਕੇ ਕੰਮ ਕਰਨਗੇ | ਇਸ ਮੌਕੇ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਦਰਸ਼ਨ ਸਿੰਘ ਕੋਟ ਕਰਾਰ ਖਾਂ, ਅਕਾਲੀ ਦਲ ਦੇ ਮੀਡੀਆ ਸਲਾਹਕਾਰ ਕ੍ਰਿਸ਼ਨ ਕੁਮਾਰ ਟੰਡਨ, ਬਸਪਾ ਦੇ ਜ਼ੋਨ ਇੰਚਾਰਜ ਤਰਸੇਮ ਸਿੰਘ ਡੌਲਾ, ਜ਼ੋਨ ਇੰਚਾਰਜ ਤਰਸੇਮ ਸਿੰਘ ਥਾਪਰ, ਹਲਕਾ ਇੰਚਾਰਜ ਹਰਿੰਦਰ ਸ਼ੀਤਲ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਦਾਤਾਰਪੁਰੀ, ਹਲਕਾ ਪ੍ਰਧਾਨ ਜਸਵਿੰਦਰ ਸਿੰਘ ਬਿੱਟਾ, ਹਲਕਾ ਜਨਰਲ ਸਕੱਤਰ ਉਂਕਾਰ ਸਿੰਘ, ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਸ਼ਹਿਰੀ ਪ੍ਰਧਾਨ ਅਜੇ ਬਬਲਾ, ਅਸ਼ੋਕ ਭਗਤ, ਪ੍ਰਦੀਪ ਸਿੰਘ ਲਵੀ, ਹਰੀਸ਼ ਕੁਮਾਰ (ਤਿੰਨੇ ਕੌਂਸਲਰ), ਸੁਰਜੀਤ ਰਾਣਾ ਸਾਬਕਾ ਕੌਂਸਲਰ, ਸੀਨੀਅਰ ਯੂਥ ਆਗੂ ਅਵੀ ਰਾਜਪੂਤ, ਬਸਪਾ ਦੇ ਸਕੱਤਰ ਮੁਲਖ ਰਾਜ ਸ਼ੇਰਗਿੱਲ, ਅਕਾਲੀ ਆਗੂ ਜਗਤਾਰ ਸਿੰਘ ਜੱਗਾ, ਜਰਨੈਲ ਸਿੰਘ ਬਾਜਵਾ ਸਰਕਲ ਪ੍ਰਧਾਨ, ਇੰਦਰਜੀਤ ਸਿੰਘ ਮੰਨਣ ਸਰਕਲ ਪ੍ਰਧਾਨ ਸਦਰ, ਬਸਪਾ ਦੇ ਭੁਲੱਥ ਹਲਕੇ ਦੇ ਇੰਚਾਰਜ ਕਰਨੈਲ ਸਿੰਘ, ਕੁਲਦੀਪ ਸਿੰਘ ਜਨਰਲ ਸਕੱਤਰ ਬਸਪਾ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਰੇਨੂੰ, ਹਲਕਾ ਪ੍ਰਧਾਨ ਰਾਜ ਰਾਣੀ, ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਜਥੇਦਾਰ ਜਗਜੀਤ ਸਿੰਘ ਸ਼ੰਮੀ, ਵਿਕਾਸ ਸਿੱਧੀ, ਗੁਰਪ੍ਰੀਤ ਸਿੰਘ ਸੋਨਾ, ਪੰਜਾਬ ਸਿੰਘ, ਸੇਵਾ ਸਿੰਘ, ਗੁਰਪ੍ਰੀਤ ਸਿੰਘ ਚੀਮਾ, ਸੇਵਾ ਸਿੰਘ ਮੁਲਤਾਨੀ, ਜੋਗਿੰਦਰ ਸਿੰਘ ਫੌਜੀ, ਰਕੇਸ਼ ਗੁਪਤਾ, ਗੋਪਾਲ ਗੁਪਤਾ, ਹੰਸ ਰਾਜ ਦਬੁਰਜੀ, ਗੁਰਨਾਮ ਸਿੰਘ ਕਾਦੂਪੁਰ, ਹਰਜੀਤ ਸਿੰਘ ਅਰਨੇਜਾ ਆਦਿ ਆਗੂ ਹਾਜ਼ਰ ਸਨ |
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ...
ਸੁਲਤਾਨਪੁਰ ਲੋਧੀ, 12 ਜੂਨ (ਨਰੇਸ਼ ਹੈਪੀ, ਥਿੰਦ)-ਥਾਣਾ ਸੁਲਤਾਨਪੁਰ ਲੋਧੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਏ ਆਪ੍ਰੇਸ਼ਨ' 2 ਐਸ (ਸੀਜ ਐਂਡ ਸਰਚ) ਤਹਿਤ ਇਲਾਕੇ ਦੇ ਨਸ਼ੇ ਦੇ ਕਾਰੋਬਾਰ ਵਜੋਂ ਬਦਨਾਮ ਪਿੰਡ ਲਾਟੀਆਂਵਾਲ ਦੀ ਭਾਰੀ ਛਾਪੇਮਾਰੀ ਕਰਕੇ ਵੱਡੀ ...
ਢਿਲਵਾਂ, 12 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ 6000 ਮਿਲੀ ਲੀਟਰ ਨਜਾਇਜ਼ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਹਰਜਿੰਦਰ ਸਿੰਘ , ਏ.ਐਸ.ਆਈ.ਮੂਰਤਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਕਾਬੰਦੀ ਦੇ ...
ਕਪੂਰਥਲਾ, 12 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਨਾਲ ਪੀੜਤ ਅੱਜ 14 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਚਾਰ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ | ਜਿਨ੍ਹਾਂ ਵਿਚ 74 ਸਾਲਾ ਵਿਅਕਤੀ ਵਾਸੀ ਕਪੂਰਥਲਾ, 77 ਸਾਲਾ ਵਿਅਕਤੀ ਵਾਸੀ ਭੁਲੱਥ, 60 ਸਾਲਾ ਵਿਅਕਤੀ ਵਾਸੀ ...
ਨਡਾਲਾ, 12 ਜੂਨ (ਮਾਨ)-ਪਿੰਡ ਹਬੀਬਵਾਲ ਵਿਚ ਘਰ ਦੇ ਬਾਹਰ ਖੜੀ ਸਫ਼ਾਰੀ ਗੱਡੀ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ 'ਤੇ ਬੇਗੋਵਾਲ ਪੁਲਿਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਹਮਲਾਵਰਾਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਹਮਲਾਵਰਾਂ ਦੀ ਤਲਾਸ਼ ਵਿਚ ...
ਕਪੂਰਥਲਾ, 12 ਜੂਨ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਪਰਮਜੀਤ ਕੁਮਾਰ ਨੇ ਅੰਮਿ੍ਤ ਬਾਜ਼ਾਰ ਵਿਖੇ ਕਰਫ਼ਿਊ ਦੇ ਸਮੇਂ ਦੌਰਾਨ ਦੁਕਾਨ ...
ਕਪੂਰਥਲਾ, 12 ਜੂਨ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਦਵਿੰਦਰ ਸਿੰਘ ਨੇ ਕੋਟੂ ਚੌਂਕ ਨੇੜੇ ਕਥਿਤ ਦੋਸ਼ੀ ਮੁਹੰਮਦ ਯੂਨਸ ਵਾਸੀ ਸਿੱਧਪੁਰ ਨੂੰ ਰੋਕ ਕੇ ਜਦੋਂ ਉਸਦੀ ...
ਕਪੂਰਥਲਾ, 12 ਜੂਨ (ਅਮਰਜੀਤ ਕੋਮਲ)-ਮੈਂ ਪਿੰਡ ਵਾਸੀਆਂ ਵਲੋਂ ਦਿੱਤੇ ਗਏ ਪਿਆਰ ਤੇ ਸਤਿਕਾਰ ਲਈ ਹਮੇਸ਼ਾ ਉਨ੍ਹਾਂ ਦਾ ਰਿਣੀ ਰਹਿੰਦਿਆਂ ਪਿੰਡ ਤੇ ਇਲਾਕੇ ਦੀ ਭਲਾਈ ਕੰਮ ਕਰਦਾ ਰਹਾਂਗਾ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ...
ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਨਜ਼ਦੀਕ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਸ਼ੋ੍ਰਮਣੀ ਵਿਰਕਤ ਸ੍ਰੀਮਾਨ 108 ਸੰਤ ਮੋਨੀ ਜੀ ਮਹਾਰਾਜ ਜੀ ਦਾ ਅਵਤਾਰ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 15 ...
ਸੁਲਤਾਨਪੁਰ ਲੋਧੀ, 12 ਜੂਨ (ਨਰੇਸ਼ ਹੈਪੀ, ਥਿੰਦ)-ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਜਾ ਰਹੀਆਂ ਚੋਣਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਇਤਿਹਾਸਕ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਸੁਲਤਾਨਪੁਰ ਲੋਧੀ ਤਲਵੰਡੀ ਪੁਲ ਤੇ ਦੋਹਾਂ ਪਾਰਟੀਆਂ ...
ਨਡਾਲਾ, 12 ਜੂਨ (ਮਾਨ)-ਅੱਜ ਬਲਾਕ ਨਡਾਲਾ ਦੇ ਪਿੰਡ ਇਬਰਾਹੀਮਵਾਲ ਵਿਖੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ, ਗੰਦੇ ਤੇ ਬਰਸਾਤੀ ਪਾਣੀ ਦੇ ਨਿਕਾਸ ਲਈ 800 ਮੀਟਰ ਲੰਬਾਈ ਦੇ ਅੰਡਰ ਗਰਾੳਾੂਡ ਸੀਵਰੇਜ ਜੋ ਕਿ ਸਰਕਾਰੀ ਹਾਈ ਸਕੂਲ ਤੋਂ ਇਬਰਾਹੀਮਵਾਲ ਤੋਂ ਸ਼ਾਹ ਖੇੜੇ ਛੱਪੜ ...
ਕਪੂਰਥਲਾ, 12 ਜੂਨ (ਵਿਸ਼ੇਸ਼ ਪ੍ਰਤੀਨਿਧ) - ਕੱਚੇ ਅਧਿਆਪਕ ਯੂਨੀਅਨ ਤੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਨਾਂਅ ਜ਼ਿਲ੍ਹੇ ਦੇ ਆਗੂ ਕੁਲਦੀਪ ਸਿੰਘ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ...
ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਰਲਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਜੋ ਐਲਾਨ ਹੋਇਆ ਹੈ ਇਸ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਫਗਵਾੜਾ ਤੋਂ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ...
ਭੁਲੱਥ, 12 ਜੂਨ (ਮਨਜੀਤ ਸਿੰਘ ਰਤਨ)-ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੀ ਅਗਵਾਈ ਹੇਠ ਕਾਂਗਰਸ ਦਫ਼ਤਰ ਭੁਲੱਥ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ...
ਕਪੂਰਥਲਾ, 12 ਜੂਨ (ਦੀਪਕ ਬਜਾਜ)-ਸ੍ਰੀ ਸ਼ਨੀ ਜਯੰਤੀ ਦੇ ਸਬੰਧ ਵਿਚ ਸ੍ਰੀ ਸ਼ਨੀ ਧਾਮ ਸ਼ਾਲੀਮਾਰ ਬਾਗ ਬ੍ਰਹਮਕੁੰਡ ਵਲੋਂ ਅੱਜ ਸ਼ਾਮ ਦੇ ਸਮੇਂ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਸ਼ਾਲੀਮਾਰ ਬਾਗ ਤੋਂ ਸ਼ੁਰੂ ਹੋ ਕੇ ਜਲੋਖਾਨਾ ਚੌਂਕ, ਸਦਰ ਬਾਜ਼ਾਰ ਤੇ ...
ਸੁਲਤਾਨਪੁਰ ਲੋਧੀ, 12 ਜੂਨ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਸਮੁੱਚੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਅਤੇ ਪੰਜਾਬ ਸਰਕਾਰ ਵਿਚ ਆਪਣੀ ਸੱਚੀ ਸੁੱਚੀ ਧਾਂਕ ਜਮਾ ਚੁੱਕੇ ਨੌਜਵਾਨ ਆਗੂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੇ ਵਿਧਾਨ ਸਭਾ ਦੇ ਖੇਤਰ ਦੇ ਹਰ ...
ਕਪੂਰਥਲਾ, 12 ਜੂਨ (ਵਿਸ਼ੇਸ਼ ਪ੍ਰਤੀਨਿਧ)-ਪਿਛਲੇ ਸਾਲ ਸਾਲਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਅਨੂਸੁਚਿਤ ਜਾਤੀ ਦੇ ਵਿਦਿਆਰਥੀਆਂ ਲਈ 1850 ਕਰੋੜ ਰੁਪਏ ਦੀ ਸਕਾਲਰਸ਼ਿਪ ਦੀ ਰਾਸ਼ੀ 'ਤੇ ਰੋਕ ਲਗਾਏ ਜਾਣ ਕਾਰਨ ਪੰਜਾਬ ਦੇ 2 ਲੱਖ ਅਨੂਸੁਚਿਤ ਜਾਤੀ ਦੇ ...
ਕਾਲਾ ਸੰਘਿਆਂ, 12 ਜੂਨ (ਸੰਘਾ)-ਸਥਾਨਕ ਗੁਰਦੁਆਰਾ ਸੰਤ ਬਾਬਾ ਕਾਹਨ ਦਾਸ ਵਿਖੇ ਪੈਨਸ਼ਨਰ ਐਸੋਸੀਏਸ਼ਨ (ਰਜਿ:) ਜਥੇਬੰਦੀ ਦੇ ਸਿਟੀ ਡਵੀਜ਼ਨ ਕਪੂਰਥਲਾ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਪੰਜਾਬ ਸਰਕਾਰ ਵੱਲੋਂ 6ਵੇਂ ਪੇ ਕਮਿਸ਼ਨ ਵਿਚ ਜਾਣ ਬੁੱਝ ਕੇ ਕੀਤੀ ਜਾ ਰਹੀ ...
ਸੁਲਤਾਨਪੁਰ ਲੋਧੀ, 12 ਜੂਨ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ...
ਸੁਲਤਾਨਪੁਰ ਲੋਧੀ, 12 ਜੂਨ (ਨਰੇਸ਼ ਹੈਪੀ, ਥਿੰਦ)-ਆਪਣਾ ਹਲਕਾ ਆਪਣਾ ਪਰਿਵਾਰ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਸੱਦੂਵਾਲ ਦੇ ਗ੍ਰਹਿ ਵਿਖੇ ਜਸਬੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਦੁੱਖ ਸਾਂਝਾ ਕਰਨ ਲਈ ਪਹੁੰਚੇ | ਬੀਤੇ ...
ਸੁਲਤਾਨਪੁਰ ਲੋਧੀ, 12 ਜੂਨ (ਨਰੇਸ਼ ਹੈਪੀ, ਥਿੰਦ)-ਸਹਿਕਾਰੀ ਕੋਆਪਰੇਟਿਵ ਸੁਸਾਇਟੀ ਹਰਨਾਮਪੁਰ ਵਿਚੋਂ ਬੀਤੀ ਰਾਤ ਏ.ਸੀ. ਦਾ ਆਊਟਡੋਰ ਯੂਨਿਟ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ...
ਡਡਵਿੰਡੀ, 12 ਜੂਨ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਰਾਮਪੁਰ ਜਗੀਰ ਵਿਖੇ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਗਿੱਲ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਸਾਂਝੇ ਤੌਰ 'ਤੇ ਡਡਵਿੰਡੀ-ਤਾਸ਼ਪੁਰ ਮੁੱਖ ਮਾਰਗ ਤੋਂ ਮੋਮੀ ਰਾਈਸ ਮਿਲਜ਼ ...
ਕਪੂਰਥਲਾ, 12 ਜੂਨ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਨਲਾਈਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਮੁਕਾਬਲੇ ਵਿਚ ਬੀ.ਬੀ.ਏ. ...
ਨਡਾਲਾ, 12 ਜੂਨ (ਮਾਨ)-ਪੰਜਾਬ ਪੁਲਿਸ ਦੇ ਖ਼ੁਫ਼ੀਆ ਵਿਭਾਗ ਤੋਂ ਸੇਵਾ ਮੁਕਤ ਹੋਏ ਡੀਐਸਪੀ ਲਖਵਿੰਦਰ ਸਿੰਘ ਇਬਰਾਹੀਮਵਾਲ ਨੂੰ ਐਂਟੀ ਕਰੱਪਸ਼ਨ ਫਾਉਂਡੇਸ਼ਨ ਆਫ਼ ਇੰਡੀਆ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਬਣਾਇਆ ਗਿਆ ਹੈ | ਇਹ ਨਿਯੁਕਤੀ ਫਾੳਾੂਡੇਸ਼ਨ ਦੇ ਕੌਮੀ ...
ਕਪੂਰਥਲਾ, 12 ਜੂਨ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਆਨਲਾਈਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ...
ਸੁਲਤਾਨਪੁਰ ਲੋਧੀ, 12 ਜੂਨ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ. ਸਮੈਸਟਰ ਪਹਿਲਾ ਐਲਾਨੇ ਗਏ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਗੁਰੂ ਨਾਨਕ ...
ਭੁਲੱਥ, 12 ਜੂਨ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੀਆਂ ਸੜਕਾਂ ਤੇ ਗਲਤ ਢੰਗ ਨਾਲ ਸਪੀਡ ਬਰੇਕਰ ਬਣਾਏ ਗਏ ਹਨ ਉਨ੍ਹਾਂ ਨੂੰ ਹਟਾਇਆ ਜਾਵੇ | ਇਹ ਪ੍ਰਗਟਾਵਾ ਹਕੂਮਤ ਸਿੰਘ ਕਮਰਾਏ ਪ੍ਰਧਾਨ ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਨੇ ਇਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ...
ਹੁਸੈਨਪੁਰ, 12 ਜੂਨ (ਸੋਢੀ)-ਗ੍ਰਾਮ ਪੰਚਾਇਤ ਕੌਲ ਤਲਵੰਡੀ ਵਲੋਂ ਸਰਪੰਚ ਜਗਦੀਪ ਸਿੰਘ ਵੰਝ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਦੇ ਸ਼ਮਸ਼ਾਨਘਾਟ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਕੀਤੇ ਜਾ ਰਹੇ ਉਪਰਾਲੇ ਦਾ ...
ਕਾਲਾ ਸੰਘਿਆਂ, 12 ਜੂਨ (ਸੰਘਾ)ਨਜ਼ਦੀਕੀ ਪਿੰਡ ਸੁਖਾਣੀ ਵਿਖੇ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ ਛੱਡ ਕਾਂਗਰਸ ਵਿਚ ਸ਼ਾਮਿਲ ਹੋਏ | ਜਿਨ੍ਹਾਂ 'ਚ ਤੀਰਥ ਸਿੰਘ ਮੰਡੇਰ, ਲਖਵੀਰ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ ਸਾਬਕਾ ...
ਢਿਲਵਾਂ, 12 ਜੂਨ (ਸੁਖੀਜਾ, ਪ੍ਰਵੀਨ)-ਉੱਘੇ ਸਮਾਜ ਸੇਵਕ ਸ਼ਰਨਜੀਤ ਸਿੰਘ ਸੋਨੀ ਭੁੱਲਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਮੋਹਨ ਸਿੰਘ ਭੁੱਲਰ (80) ਦਾ ਬੀਤੇ ਦਿਨੀ ਸੰਖੇਪ ਬਿਮਾਰੀ ਮਗਰੋਂ ਪਿੰਡ ਭੁੱਲਰ ਬੇਟ ਵਿਖੇ ਦਿਹਾਂਤ ਹੋ ਗਿਆ | ਉਹਨਾ ਦਾ ...
ਨਡਾਲਾ, 12 ਜੂਨ (ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ ਹੇਠ ਕਮੇਟੀ ਨੇ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX