ਤਾਜਾ ਖ਼ਬਰਾਂ


ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  2 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਕੀਤਾ ਪਾਸ
. . .  20 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  26 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  38 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  55 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  27 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 5 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਾਅਦਿਆਂ ਤੋਂ ਭੱਜੀ ਸਰਕਾਰ ਖ਼ਿਲਾਫ਼ ਠੇਕਾ ਮੁਲਾਜ਼ਮਾਂ ਵਲੋਂ ਦਿਨ-ਰਾਤ ਦੇ ਧਰਨੇ ਪ੍ਰਦਰਸ਼ਨ ਕਰਨ ਦਾ ਐਲਾਨ

ਫ਼ਿਰੋਜ਼ਪੁਰ, 13 ਜੂਨ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪੂਰਤੀ ਤੋਂ ਭੱਜ ਲਾਰੇ, ਦਾਅਵੇ ਅਤੇ ਵਾਅਦਿਆਂ ਤੋਂ ਮੁੱਕਰ ਠੇਕਾ ਮੁਲਾਜ਼ਮ ਦੇ ਹੱਕ ਮਾਰ ਰਹੀ ਪੰਜਾਬ ਸਰਕਾ ਖ਼ਿਲਾਫ਼ ਛੇੜੇ ਗਏ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰਦਿਆਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਚੱੁਪ ਨਹੀਂ ਬੈਠਣਗੇ | ਹੱਕ ਲੈਣ ਲਈ ਤਿੱਖਾ ਸੰਘਰਸ਼ ਛੇੜ ਪਰਿਵਾਰਾਂ ਸਮੇਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਇਕ ਜ਼ਰੂਰੀ ਮੀਟਿੰਗ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਵਰਿੰਦਰ ਸਿੰਘ ਮੋਮੀ ਹਾਕਮ ਸਿੰਘ ਧਨੇਠਾ, ਪਾਵਰਕਾਮ ਅਤੇ ਟਰਾਂਸਕੋ ਬਿਜਲੀ ਵਿਭਾਗ, ਬਲਿਹਾਰ ਸਿੰਘ, ਰਾਜੇਸ਼ ਕੁਮਾਰ ਥਰਮਲ ਪਲਾਂਟ ਲਹਿਰਾ ਮੁਹੱਬਤ, ਜਗਰੂਪ ਸਿੰਘ ਬਠਿੰਡਾ ਥਰਮਲ ਗੁਰਵਿੰਦਰ ਸਿੰਘ ਪੰਨੂ, ਵਾਟਰ ਸਪਲਾਈ ਸੀਵਰੇਜ ਬੋਰਡ ਸ਼ੇਰ ਸਿੰਘ ਖੰਨਾ, ਮਨਰੇਗਾ ਵਿਭਾਗ ਵਰਿੰਦਰ ਸਿੰਘ ਨੇ ਹਿੱਸਾ ਲਿਆ ਤੇ ਪੰਜਾਬ ਸਰਕਾਰ ਦਾ ਕਾਮਿਆਂ ਦੀਆਂ ਮੰਗਾਂ ਪ੍ਰਤੀ ਅਪਣਾਏ ਝੂਠੇ, ਗ਼ੈਰ ਇਨਸਾਨੀ ਵਤੀਰੇ ਦੀ ਰੱਜ ਕੇ ਨਿਖੇਧੀ ਕਰਦਿਆਂ ਭਵਿੱਖ 'ਚ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਕੇਂਦਰ 'ਚ ਪਹਿਲਾਂ ਮੰਤਰੀ ਰਹਿ ਚੁੱਕੇ ਸੁਖਬੀਰ ਬਾਦਲ ਮੌਜੂਦਾ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦਾ ਫ਼ੀਲਡ 'ਚ ਆਉਣ 'ਤੇ ਕਾਲੇ ਝੰਡਿਆਂ ਨਾਲ ਰੋਸ ਵਿਖਾਵਿਆਂ ਨੂੰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 19 ਅਤੇ 20 ਜੂਨ ਨੂੰ ਪੰਜਾਬ 'ਚ ਤਿੰਨ ਥਾਵਾਂ 'ਤੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਵਿੱਤ ਮੰਤਰੀ ਦੇ ਪਿੰਡ ਬਾਦਲ ਅਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਬਾਜਵਾ ਦੇ ਸ਼ਹਿਰ ਕਾਦੀਆਂ 'ਚ ਪਰਿਵਾਰਾਂ ਸਮੇਤ ਦੋ ਰੋਜ਼ਾ ਵਿਸ਼ਾਲ ਧਰਨੇ ਦੇ ਕੇ ਸ਼ਹਿਰਾਂ ਤੇ ਪਿੰਡਾਂ 'ਚ ਮਾਰਚ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ 1 ਜੁਲਾਈ ਨੂੰ ਸਾਰੇ ਪੰਜਾਬ ਦੇ ਠੇਕਾ ਮੁਲਾਜ਼ਮਾਂ ਦਾ ਮੁੱਖ ਮੰਤਰੀ ਦੇ ਸ਼ਹਿਰ 'ਚ ਭਾਰੀ ਇਕੱਠ ਕਰਕੇ ਧਰਨਾ ਤੇ ਮੁਜ਼ਾਹਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਭਵਿੱਖ 'ਚ ਮੁਲਾਜ਼ਮ ਹੋਰ ਤਿੱਖੇ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੇ | ਸਰਕਾਰ ਦੇ ਮੁਲਾਜ਼ਮ ਪ੍ਰਤੀ ਵਤੀਰੇ ਦੀ ਆਗੂਆਂ ਵਲੋਂ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਉਹ 15-15 ਸਾਲਾਂ ਤੋਂ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਰਕਾਰ ਨੂੰ ਅਪੀਲਾਂ ਕਰਨ ਦੇ ਨਾਲ-ਨਾਲ ਸੰਘਰਸ਼ ਕਰਦੇ ਆ ਰਹੇ ਹਾਂ | ਸਰਕਾਰ ਨੇ ਘਰ-ਘਰ ਪੱਕਾ ਰੁਜ਼ਗਾਰ ਦੇਣ, ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਸਮੇਤ ਹੋਰ ਅਨੇਕਾਂ ਵਾਅਦਿਆਂ ਨਾਲ ਪੰਜਾਬ ਦੀ ਵਾਗਡੋਰ ਸੰਭਾਲੀ ਸੀ, ਪਰ ਸਰਕਾਰ ਨੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਪਿਛਲੀ ਸਰਕਾਰ ਵਲੋਂ ਪਾਸ ਖ਼ਾਮੀਆਂ ਭਰਪੂਰ ਮੁਲਾਜ਼ਮ ਵੈੱਲਫੇਅਰ ਐਕਟ 2016 ਵੀ ਰੱਦ ਕਰ ਦਿੱਤਾ | ਗੱਲਬਾਤ ਰਾਹੀਂ ਮੰਗਾਂ ਦਾ ਨਿਪਟਾਰਾ ਕਰਨ ਦੀ ਥਾਂ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਤੇ ਮੀਟਿੰਗਾਂ ਦਾ ਵਾਰ-ਵਾਰ ਸਮਾਂ ਦੇ ਕੇ ਮੌਕੇ ਤੋਂ ਭੱਜ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਕਰਨਾ ਠੇਕਾ ਮੁਲਾਜ਼ਮਾਂ ਦਾ ਸ਼ੌਕ ਨਹੀਂ ਸਗੋਂ ਮਜਬੂਰੀ ਹੈ | ਉਨ੍ਹਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂਆਂ ਵਲੋਂ ਸਮੂਹ ਠੇਕਾ ਮੁਲਾਜ਼ਮਾਂ ਨੂੰ ਇਕ ਜ਼ੋਰਦਾਰ ਅਪੀਲ 'ਚ ਕਿਹਾ ਗਿਆ ਸੰਘਰਸ਼ ਅਖਾੜਿਆਂ ਨੂੰ ਜੋਸ਼ ਨਾਲ ਭਖਾਉਣ ਲਈ ਪਰਿਵਾਰਾਂ ਦੀ ਸੰਘਰਸ਼ ਵਿਚ ਸ਼ਮੂਲੀਅਤ ਯਕੀਨੀ ਬਣਾਓ |

ਦੋ ਦਰਜਨ ਪਰਿਵਾਰ ਅਕਾਲੀ ਦਲ ਛੱਡ ਕੇ ਵਿਧਾਇਕ ਜ਼ੀਰਾ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਿਲ

ਮੱਲਾਂਵਾਲਾ, 13 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ, ਜਦੋਂ ਰੌਸ਼ਨ ਲਾਲ ਬਿੱਟਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਦੀ ਪ੍ਰੇਰਨਾ ਸਦਕਾ ਪਿੰਡ ਮੱਲੂਵਾਲੀਏ ਵਾਲਾ ਦੇ ਦੋ ਦਰਜਨ ਦੇ ਕਰੀਬ ਪਰਿਵਾਰ ਸ਼੍ਰੋਮਣੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਕੱਲ੍ਹ ਕਰੇਗਾ ਮੁੱਖ ਮੰਤਰੀ ਨਿਵਾਸ ਦਾ ਘਿਰਾਓ

ਫ਼ਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਫ਼ਤਿਹ ਕਿੱਟਾਂ ਵਿਚ ਕੀਤੇ ਘੁਟਾਲੇ ਦੇ ਖ਼ਿਲਾਫ਼ ਯੂਥ ਅਕਾਲੀ ਦਲ ਵਲੋਂ 15 ਜੂਨ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਮੱੁਖ ਮੰਤਰੀ ਨਿਵਾਸ ਦਾ ਘਿਰਾਉ ਕੀਤਾ ਜਾਵੇਗਾ, ਜਿਸ ਵਿਚ ...

ਪੂਰੀ ਖ਼ਬਰ »

49 ਹੋਰ ਮਿਲੇ ਕੋਰੋਨਾ ਮਰੀਜ਼ ਅਤੇ ਇਕ ਤੋੜਿਆ ਦਮ

ਫ਼ਿਰੋਜ਼ਪੁਰ, 13 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹੇ ਅੰਦਰ ਪੈਰ ਪਸਾਰਦੇ ਹੋਏ 49 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲੈਣ ਅਤੇ ਇਲਾਜ ਅਧੀਨ ਚੱਲਦੇ ਮਰੀਜ਼ਾਂ ਵਿਚੋਂ ਇਕ ਦੀ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ | ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਬਿਜਲੀ ਵਿਭਾਗ ਦੇ ਜੇ.ਈ. 'ਤੇ ਖ਼ੱਜਲ਼-ਖ਼ੁਆਰ ਕਰਨ ਤੇ ਰਿਸ਼ਵਤ ਮੰਗਣ ਦੇ ਦੋਸ਼

ਖੋਸਾ ਦਲ ਸਿੰਘ, 13 ਜੂਨ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਜਸਕਰਨ ਸਿੰਘ ਖੋਸਾ ਬਲਾਕ ਪ੍ਰਧਾਨ ਨੇ ਬਿਜਲੀ ਵਿਭਾਗ ਦੇ ਜੇ.ਈ. ਤੇ ਕਿਸਾਨਾਂ ਨੂੰ ਖ਼ੱਜਲ਼-ਖ਼ੁਆਰ ਕਰਨ ਅਤੇ ਰਿਸ਼ਵਤ ਮੰਗਣ ...

ਪੂਰੀ ਖ਼ਬਰ »

ਪੰਜਾਬ ਦੇ ਕਮਾਊ ਪੱੁਤਰ ਮਾਲ ਪਟਵਾਰੀ ਵੀ ਚੱਲੇ ਹੜਤਾਲ 'ਤੇ

ਫ਼ਿਰੋਜ਼ਪੁਰ, 13 ਜੂਨ (ਜਸਵਿੰਦਰ ਸਿੰਘ ਸੰਧੂ)- ਬੇਸ਼ੱਕ ਪੰਜਾਬ ਵਿਧਾਨ ਸਭਾ ਚੋਣਾਂ ਸਿਰ 'ਤੇ ਆ ਚੱੁਕੀਆਂ ਹਨ ਪਰ ਮੌਜੂਦਾ ਕਾਂਗਰਸ ਸਰਕਾਰ ਤੋਂ ਜਿੱਥੇ ਹਰ ਵਰਗ ਖ਼ੁਸ਼ੀ ਨਹੀਂ ਹੋ ਸਕਿਆ, ਉੱਥੇ ਪੰਜਾਬ ਦੇ ਮਾਲ ਵਿਭਾਗ ਦੇ ਕਮਾਊ ਪੱੁਤਰ ਪਟਵਾਰੀ ਵੀ ਡਾਹਢੇ ਨਾਰਾਜ਼ ...

ਪੂਰੀ ਖ਼ਬਰ »

ਅਕਾਲੀ ਬਸਪਾ ਗੱਠਜੋੜ ਨਾਲ ਸੂਬੇ 'ਚ ਹੋਵੇਗੀ ਨਵੇਂ ਯੁੱਗ ਦੀ ਸ਼ੁਰੂਆਤ- ਫਰੀਦੇਵਾਲਾ

ਆਰਿਫ਼ ਕੇ, 13 ਜੂਨ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਗੱਠਜੋੜ ਹੋਣ 'ਤੇ ਜ਼ੋਰਦਾਰ ਸਵਾਗਤ ਕਰਦਿਆਂ ਭੁਪਿੰਦਰ ਸਿੰਘ ਫਰੀਦੇਵਾਲਾ ਸਰਕਲ ਪ੍ਰਧਾਨ ਅਕਾਲੀ ਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਗੱਠਜੋੜ ਨਾਲ ਪੰਜਾਬ ਵਿਚ ...

ਪੂਰੀ ਖ਼ਬਰ »

ਲਾਹਣ ਤੇ ਦੇਸੀ ਸ਼ਰਾਬ ਬਰਾਮਦ

ਕੁੱਲਗੜ੍ਹੀ, 13 ਜੂਨ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੇ ਮੁਖੀ ਨਵਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਏ.ਐੱਸ.ਆਈ. ਰਾਜ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਪਿੰਡ ਕਮੱਗਰ ਦੇ ਰਕਬੇ ਵਿਚੋਂ ਸਵਾ 7 ...

ਪੂਰੀ ਖ਼ਬਰ »

ਫਿਰ ਇਤਿਹਾਸ ਸਿਰਜੇਗਾ ਅਕਾਲੀ-ਬਸਪਾ ਗੱਠਜੋੜ- ਭੁੱਲਰ

ਫ਼ਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ)- ਬੀਤੇ ਕੱਲ੍ਹ ਹੋਂਦ ਵਿਚ ਆਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਨਵੇਂ ਗੱਠਜੋੜ ਨਾਲ ਪੰਜਾਬ ਦੀ ਧਰਤੀ 'ਤੇ ਇਕ ਵਾਰ ਫਿਰ ਇਤਿਹਾਸ ਸਿਰਜਿਆ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਚੋਰ ਕਾਬੂ

ਫ਼ਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ)- ਦੋ ਪਹੀਆ ਵਾਹਨ ਚੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਵਾਹਨ ਚੋਰ ਨੂੰ ਕਾਬੂ ਕਰਕੇ ਉਸ ਕੋਲੋਂ ਦੋ ਚੋਰੀ ਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ...

ਪੂਰੀ ਖ਼ਬਰ »

ਪੰਡੋਰੀ ਖੱਤਰੀਆਂ ਫੀਡਰ ਤੋਂ 24 ਘੰਟੇ ਘਰੇਲੂ ਬਿਜਲੀ ਸਪਲਾਈ ਦੀ ਸ਼ੁਰੂਆਤ

ਜ਼ੀਰਾ, 13 ਜੂਨ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੇ ਜਾਣ ਦੇ ਮੰਤਵ ਨਾਲ ਪੰਡੋਰੀ ਖੱਤਰੀਆਂ ਫੀਡਰ ਤੋਂ ਨੇੜਲੇ ਪਿੰਡਾਂ ਨੂੰ 24 ਘੰਟੇ ਘਰੇਲੂ ਬਿਜਲੀ ਸਪਲਾਈ ਦੀ ਸ਼ੁਰੂਆਤ ਕੀਤੀ ਗਈ ਹੈ, ...

ਪੂਰੀ ਖ਼ਬਰ »

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ

ਗੁਰੂਹਰਸਹਾਏ, 13 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਨੇ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਵਾਲੇ ਜੀਤ ਸਿੰਘ ਦੇ ਲੜਕੇ ਸੁਖਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਬਲਿਊ ਮੂਨ ਹੋਟਲ ਵਿਰੁੱਧ ਕੀਤੀ ਕਾਰਵਾਈ ਨਿਯਮਾਂ ਤਹਿਤ ਹੋਈ-ਸੀ.ਈ.ਓ. ਪ੍ਰੋਮਿਲਾ ਜੈਸਵਾਲ

ਫ਼ਿਰੋਜ਼ਪੁਰ, 13 ਜੂਨ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੇ ਜੀ.ਟੀ. ਰੋਡ ਸਥਿਤ ਹੋਟਲ ਬਲਿਊ ਮੂਨ ਦੀਆਂ ਦੁਕਾਨਾਂ ਨੂੰ ਜ਼ਬਤ ਕਰਨ ਤੋਂ ਬਾਅਦ ਕੈਂਟ ਬੋਰਡ ਅਤੇ ਹੋਟਲ ਮਾਲਕਾਂ ਵਿਚਕਾਰ ਵਿਵਾਦ ਵਧਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਹੋਟਲ ਮਾਲਕਾਂ ਨੇ ਪ੍ਰੈੱਸ ਕਾਨਫ਼ਰੰਸ ...

ਪੂਰੀ ਖ਼ਬਰ »

ਪੈਰੋਲ 'ਤੇ ਛੁੱਟੀ ਆ ਕੇ ਗ਼ੈਰ ਹਾਜ਼ਰ ਹੋਣ ਵਾਲੇ ਉਮਰ ਕੈਦੀ ਨੂੰ ਸਿਟੀ ਪੁਲਿਸ ਨੇ ਕੀਤਾ ਗਿ੍ਫ਼ਤਾਰ

ਫ਼ਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਤਲ ਦੇ ਮਾਮਲੇ 'ਚ ਸਬ ਜੇਲ੍ਹ ਪਠਾਨਕੋਟ ਵਿਖੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਨੂੰ ਪੈਰੋਲ 'ਤੇ ਛੁੱਟੀ ਮਿਲਣ ਤੋਂ ਬਾਅਦ ਵਾਪਸ ਜੇਲ੍ਹ ਵਿਚ ਹਾਜ਼ਰ ਨਾ ਹੋਣ ਕਰਕੇ ਭਗੌੜਾ ਕਰਾਰ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX