ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 day ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 day ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  1 day ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  1 day ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  1 day ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  1 day ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  1 day ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  1 day ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  1 day ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  1 day ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਮਾਨਸਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਧਰਨੇ 257ਵੇਂ ਦਿਨ 'ਚ ਦਾਖਲ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਕਿਸਾਨਾਂ ਵਲੋਂ ਲਗਾਏ ਧਰਨੇ 257ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਮਨਜੀਤ ਸਿੰਘ ਧਿੰਗੜ, ਕਾਮਰੇਡ ਪੱਪੂ ਸਿੰਘ, ਜਸਵੰਤ ਰਾਏ, ਸੁਖਚਰਨ ਸਿੰਘ ਦਾਨੇਵਾਲੀਆ, ਇਕਬਾਲ ਸਿੰਘ ਮਾਨਸਾ, ਤੇਜ ਸਿੰਘ ਚਕੇਰੀਆਂ, ਜਸਵੰਤ ਸਿੰਘ ਜਵਾਹਰਕੇ, ਰਤਨ ਭੋਲਾ, ਹਰਬੰਸ ਸਿੰਘ, ਬਾਰੂ ਰਾਮ ਸ਼ਰਮਾ, ਗੁਰਮੀਤ ਸਿੰਘ ਮੀਤੂ ਪੁਰੀ ਆਦਿ ਹਾਜ਼ਰ ਸਨ |
ਕਿਸਾਨ ਜਥੇਬੰਦੀਆਂ ਦਾ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ- ਖੇਤੀਬਾੜੀ ਕਾਨੂੰਨਾਂ ਵਿਰੁੱਧ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਰੂਪ ਸਿੰਘ ਮੰਘਾਣੀਆ, ਕਾ: ਜਸਵੰਤ ਸਿੰਘ ਬੀਰੋਕੇ, ਜਵਾਲਾ ਸਿੰਘ ਗੁਰਨੇ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਸਮੇਤ ਸਮੁੱਚਾ ਦੇਸ਼ ਸੰਯੁਕਤ ਕਿਸਾਨ ਮੋਰਚੇ ਦੇ ਹਰ ਫ਼ੈਸਲੇ ਨੂੰ ਪ੍ਰਵਾਨ ਕਰ ਕੇ ਕੇਂਦਰ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਹਰ ਸੰਘਰਸ਼ 'ਚ ਸਾਥ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਨਹੀਂ ਤਾਂ ਕੱਲ੍ਹ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨ ਕੇ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ | ਇਸ ਮੌਕੇ ਜੀਤ ਸਿੰਘ ਗੁਰਨੇ ਕਲਾਂ, ਮੱਲ ਸਿੰਘ ਬੋੜਾਵਾਲ, ਹਰਦੇਵ ਸਿੰਘ, ਬਲਦੇਵ ਸਿੰਘ ਔਲਖ, ਪਰਮਜੀਤ ਸਿੰਘ, ਸਤਪਾਲ ਸਿੰਘ ਬਰ੍ਹੇ ਆਦਿ ਨੇ ਵੀ ਸੰਬੋਧਨ ਕੀਤਾ |
ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ/ਮੰਡੇਰ ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਸ਼ੁਰੂ ਕੀਤਿਆਂ ਭਾਵੇਂ ਲੰਮਾ ਸਮਾਂ ਹੀ ਗਿਆ ਹੈ ਪਰ ਸੰਘਰਸ਼ ਪੂਰੇ ਜੋਸ਼ ਨਾਲ ਜਾਰੀ ਹੈ ਜੋ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਜਾਰੀ ਰਹੇਗਾ | ਇਸ ਮੌਕੇ ਮੇਲਾ ਸਿੰਘ ਦਿਆਲਪੁਰਾ, ਛੱਜੂ ਸਿੰਘ ਬਰੇਟਾ, ਸੁਖਦੇਵ ਸਿੰਘ ਬਹਾਦਰਪੁਰ, ਸੁਰਜੀਤ ਕੌਰ ਕਿਸ਼ਨਗੜ੍ਹ, ਬਲਜੀਤ ਕੌਰ ਧਰਮਪੁਰਾ, ਅਮਰੀਕ ਸਿੰਘ ਬਰੇਟਾ, ਪਰਮਜੀਤ ਕੌਰ ਬਹਾਦਰਪੁਰ, ਚਰਨਜੀਤ ਕੌਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ 'ਤੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਤੇਲ ਪੰਪ ਬਰੇਟਾ 'ਤੇ ਧਰਨਾ ਜਾਰੀ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਪ੍ਰਤੀ ਅੜੀਅਲ ਵਤੀਰਾ ਅਪਣਾਇਆ ਹੋਇਆ ਹੈ ਪਰ ਮਜ਼ਬੂਤ ਸੰਘਰਸ਼ ਨਾਲ ਕਿਸਾਨ ਕਾਲੇ ਕਾਨੂੰਨ ਰੱਦ ਕਰਵਾ ਕੇ ਹਟਣਗੇ | ਇਸ ਮੌਕੇ ਸੁਖਦੇਵ ਸਿੰਘ ਖੁਡਾਲ, ਲੀਲਾ ਸਿੰਘ ਕਿਸ਼ਨਗੜ੍ਹ, ਚਰਨਜੀਤ ਸਿੰਘ ਬਹਾਦਰਪੁਰ, ਸੁਖਦੇਵ ਸਿੰਘ ਕਿਸ਼ਨਗੜ੍ਹ ਅਤੇ ਸੁੱਖਾ ਸਿੰਘ ਨੇ ਸੰਬੋਧਨ ਕੀਤਾ |

ਦੂਸ਼ਿਤ ਪਾਣੀ ਰੋਕਣ ਵਿਰੁੱਧ ਧਰਨਾ ਦੇਣ ਵਾਲੇ ਲੋਕਾਂ 'ਤੇ ਪਰਚੇ ਦਰਜ

ਬੋਹਾ, 13 ਜੂਨ (ਰਮੇਸ਼ ਤਾਂਗੜੀ)- ਨਜ਼ਦੀਕੀ ਪਿੰਡ ਹਾਕਮਵਾਲਾ ਤੇ ਭੀਮੜਾ ਦੇ ਲੋਕਾਂ ਵਲੋਂ ਦੂਸ਼ਿਤ ਪਾਣੀ ਸਪਲਾਈ ਕਰਨ 'ਤੇ ਰੋਸ ਵਜੋਂ ਬੋਹਾ-ਬੁਢਲਾਡਾ ਸੜਕ 'ਤੇ ਧਰਨਾ ਦੇਣ ਕਰ ਕੇ ਉਕਤ ਪਿੰਡਾਂ ਦੇ ਲੋਕਾਂ ਅਤੇ ਆਗੂਆਂ ਖ਼ਿਲਾਫ਼ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦੀ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਲਾਹਣ, ਨਾਜਾਇਜ਼ ਸ਼ਰਾਬ ਤੇ ਸਮੈਕ ਬਰਾਮਦ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 5 ਮੌਤਾਂ, 37 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਦਿਨੋਂ ਦਿਨ ਘੱਟ ਰਹੀ ਹੈ ਉੱਥੇ ਮੌਤ ਦਰ ਪਹਿਲਾਂ ਵਾਂਗ ਬਰਕਰਾਰ ਹੈ | ਅੱਜ ਇਸ ਵਾਇਰਸ ਨੇ 3 ਔਰਤਾਂ ਸਮੇਤ 5 ਵਿਅਕਤੀਆਂ ਨੂੰ ਨਿਗਲ ਲਿਆ ਹੈ ਜਦਕਿ 37 ਨਵੇਂ ...

ਪੂਰੀ ਖ਼ਬਰ »

ਛੇੜਛਾੜ ਦੇ ਮਾਮਲੇ 'ਚ ਭਾਜਪਾ ਆਗੂ ਤੇ ਕੌਂਸਲਰ ਖ਼ਿਲਾਫ਼ ਮੁਕੱਦਮਾ ਦਰਜ

ਬੁਢਲਾਡਾ, 13 ਜੂਨ (ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰੀ ਪੁਲਿਸ ਨੇ ਛੇੜਛਾੜ ਦੇ ਮਾਮਲੇ 'ਚ ਭਾਜਪਾ ਆਗੂ ਜੋ ਵਾਰਡ ਨੰ: 14 ਤੋਂ ਕੌਂਸਲਰ ਹੈ, ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜਿਉਣ ਸਿੰਘ ਵਾਲਾ (ਫਰੀਦਕੋਟ) ...

ਪੂਰੀ ਖ਼ਬਰ »

3 ਕੋਰੋਨਾ ਵਿਅਕਤੀਆਂ ਦੀ ਮੌਤ, 42 ਨਵੇਂ ਮਾਮਲੇ ਆਏ

ਬਠਿੰਡਾ, 13 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਬੀ. ਸ੍ਰੀ ਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ, 42 ਨਵੇਂ ਕੇਸ ਅਤੇ 134 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਏ | ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਹਿਮਾ ਸਰਜਾ, 13 ਜੂਨ (ਰਾਮਜੀਤ ਸ਼ਰਮਾ)- ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦੀ ਖ਼ੁਸ਼ੀ ਵਿਚ ਪਿੰਡ ਮਹਿਮਾ ਸਰਜਾ ਵਿਖੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨੇ ਸਾਂਝੇ ਤੌਰ 'ਤੇ ਲੱਡੂ ਵੰਡੇ | ਇਸ ਮੌਕੇ ਵਰਕਰਾਂ ਨੇ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਸਾਂਝੀ ਸਰਕਾਰ ਬਣੇਗੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਪਲੇਠੀ ਮੀਟਿੰਗ ਹੋਈ

ਭਾਈਰੂਪਾ, 13 ਜੂਨ (ਵਰਿੰਦਰ ਲੱਕੀ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਦਾ ਬੀਤੇ ਕੱਲ੍ਹ ਗੱਠਜੋੜ ਹੋਣ ਉਪਰੰਤ ਅੱਜ ਕਸਬਾ ਭਾਈਰੂਪਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਮੀਟਿੰਗ ਹੋਈ | ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪੁਲਿਸ ਛਾਪੇਮਾਰੀ ਖ਼ਿਲਾਫ਼ ਪਿੰਡ ਵਿਰਕ ਕਲਾਂ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਲੋਕਾਂ ਨੂੰ ਲਾਮਬੰਦ ਕਰਨ ਲਈ ਰੈਲੀ

ਬੱਲੂਆਣਾ, 13 ਜੂਨ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਵਿਚ ਲਗਭਗ ਸਾਲ ਪਹਿਲਾਂ ਪਿੰਡ ਦੇ ਰਾਮ ਸਿੰਘ ਨਾਂਅ ਦੇ ਵਿਅਕਤੀ ਨੂੰ ਪਿੰਡ ਦੇ ਡੇਰੇ ਵਿਚੋਂ ਸਾਨ੍ਹ ਚੋਰੀ ਕਰਨ ਦੇ ਦੋਸ਼ ਵਿਚ ਪਿੰਡ ਦੀ ਪੰਚਾਇਤ ਨੇ ਗ੍ਰਾਮ ਸਭਾ 'ਚ ...

ਪੂਰੀ ਖ਼ਬਰ »

ਕੈਂਪ 'ਚ 100 ਯੂਨਿਟ ਖ਼ੂਨਦਾਨ ਕੀਤਾ

ਬੁਢਲਾਡਾ, 13 ਜੂਨ (ਨਿ.ਪ.ਪ.)- ਇਨਕਲਾਬੀ ਨੌਜਵਾਨ ਸਪੋਰਟਸ ਐਂਡ ਵੈੱਲਫੇਅਰ ਕਲੱਬ ਰੱਲੀ ਵਲੋਂ ਨੇਕੀ ਫਾਊਾਡੇਸ਼ਨ ਬੁਢਲਾਡਾ ਨਾਲ ਲਗਾਏ ਚੌਥੇ ਖ਼ੂਨਦਾਨ ਕੈਂਪ 'ਚ 100 ਯੂਨਿਟ ਖ਼ੂਨਦਾਨ ਕੀਤਾ ਗਿਆ | ਕਲੱਬ ਪ੍ਰਧਾਨ ਮਨਮੋਹਨ ਸਿੰਘ ਰੱਲੀ ਵਲੋਂ ਸਭ ਤੋਂ ਪਹਿਲਾਂ ਖ਼ੂਨਦਾਨ ...

ਪੂਰੀ ਖ਼ਬਰ »

ਬਲਜੀਤ ਪਾਲ ਦਾ ਗ਼ਜ਼ਲ ਸੰਗ੍ਰਹਿ 'ਆਪਣੇ ਤੋਂ ਜੁਦਾ' ਜਾਰੀ

ਸਰਦੂਲਗੜ੍ਹ, 13 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)- ਸੇਵਾ ਮੁਕਤ ਲੈਕਚਰਾਰ ਤੇ ਗ਼ਜ਼ਲਗੋ ਬਲਜੀਤ ਪਾਲ ਸਿੰਘ ਝੰਡਾ ਕਲਾਂ ਦਾ ਚੌਥਾ ਗ਼ਜ਼ਲ ਸੰਗ੍ਰਹਿ 'ਆਪਣੇ ਤੋਂ ਜੁਦਾ' ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਾਰੀ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਟਾਂਡੀ ਖ਼ਾਨ ਦੇ ਨਾਂਅ ਤੋਂ ਬਣਿਆ ਪਿੰਡ ਟਾਂਡੀਆਂ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ- ਸਥਾਨਕ ਕਸਬੇ ਤੋਂ 14 ਕਿਲੋਮੀਟਰ ਦੂਰੀ 'ਤੇ ਸਥਿਤ ਪਿੰਡ ਟਾਂਡੀਆਂ ਦਾ ਇਤਿਹਾਸ ਲਗਪਗ 300 ਸਾਲ ਪੁਰਾਣਾ ਹੈ | ਇਸ ਪਿੰਡ ਦਾ ਨਾਂਅ ਮੁਸਲਮਾਨ ਟਾਂਡੀ ਖ਼ਾਨ ਦੇ ਨਾਂਅ ਤੋਂ ਪਿਆ | ਪਿੰਡ ਉੱਭੇ ਤੋਂ ਸਿੱਧੂ ਗੋਤ ਨਾਲ ਸਬੰਧਤ ਕੁਝ ਬਜ਼ੁਰਗ ਆਏ, ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਸਭਾ ਵਲੋਂ ਲਗਾਇਆ ਗਿਆ ਵੈਕਸੀਨੇਸ਼ਨ ਕੈਂਪ

ਮਾਨਸਾ, 13 ਜੂਨ (ਵਿ.ਪ੍ਰਤੀ)- ਸ੍ਰੀ ਸਨਾਤਨ ਧਰਮ ਸਭਾ ਮਾਨਸਾ ਵਲੋਂ ਸਥਾਨਕ ਲਕਸਮੀ ਨਰਾਇਣ ਮੰਦਰ ਵਿਖੇ ਦੂਸਰਾ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਉਦਘਾਟਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਅਤੇ ਮੈਡੀਕਲ ਅਫਸਰ ਡਾ. ਵਰੁਣ ਮਿੱਤਲ ਨੇ ...

ਪੂਰੀ ਖ਼ਬਰ »

ਤੇਜ਼ ਝੱਖੜ ਨੇ ਕੀਤਾ ਨੁਕਸਾਨ

ਬਰੇਟਾ, 13 ਜੂਨ (ਵਿ.ਪ੍ਰਤੀ.) - ਬੀਤੀ ਰਾਤ ਆਏ ਤੇਜ਼ ਝੱਖੜ ਅਤੇ ਭਰਵੀਂ ਬਾਰਸ਼ ਕਾਰਨ ਭਾਵੇਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਅਤੇ ਤੇਜ਼ ਗਰਮੀ ਤੋਂ ਰਾਹਤ ਮਿਲੀ ਹੈ ਪਰ ਤੇਜ਼ ਝੱਖੜ ਨੇ ਬਿਜਲੀ ਦੇ ਖੰਭਿਆਂ, ਸ਼ੈੱਡਾਂ ਅਤੇ ਦਰਖਤਾਂ ਦਾ ਕਾਫ਼ੀ ਨੁਕਸਾਨ ਕਰ ਦਿੱਤਾ | ਝੋਨੇ ...

ਪੂਰੀ ਖ਼ਬਰ »

ਕੋਰੋਨਾ ਰੋਕੂ ਵੈਕਸੀਨੇਸ਼ਨ ਦਾ 5ਵਾਂ ਕੈਂਪ ਲਗਾਇਆ

ਭੀਖੀ, 13 ਜੂਨ (ਪ.ਪ.)- ਕੋਰੋਨਾ ਰੋਕੂ ਵੈਕਸੀਨੇਸ਼ਨ ਦਾ ਪੰਜਵਾਂ ਕੈਂਪ ਬੀ.ਐਮ.ਜੀ ਰਿਜ਼ਾਰਟ ਭੀਖੀ ਵਿਖੇ ਸੇਵਾ ਮੁਕਤ ਆਈ. ਜੀ. ਅਮਰ ਸਿੰਘ ਚਹਿਲ ਦੀ ਅਗਵਾਈ 'ਚ ਅਤੇ ਡਾ. ਹਰਦੀਪ ਸ਼ਰਮਾ ਦੀ ਨਿਗਰਾਨੀ 'ਚ ਲਗਾਇਆ ਗਿਆ ਜਿਸ ਵਿਚ 18 ਸਾਲ ਤੋਂ ਉੱਪਰ 250 ਵਿਅਕਤੀਆਂ ਦੇ ਵੈਕਸੀਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX