ਤਾਜਾ ਖ਼ਬਰਾਂ


ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  0 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  28 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  47 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਹੁਸ਼ਿਆਰਪੁਰ / ਮੁਕੇਰੀਆਂ

ਵੱਖ-ਵੱਖ ਥਾੲੀਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਹੁਸ਼ਿਆਰਪੁਰ, 14 ਜੂਨ (ਨਰਿੰਦਰ ਸਿੰਘ ਬੱਡਲਾ) - ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਠੱਕਰਵਾਲ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਮ ਸਿੰਘ ਹੈੱਡ ਗ੍ਰੰਥੀ ਅਤੇ ਹਜ਼ੂਰੀ ਰਾਗੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਾਕੇ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਅਜਿਹੇ ਸਮਾਗਮ ਮਨਾਉਣ ਦਾ ਤਾਂ ਹੀ ਕੋਈ ਲਾਭ ਹੈ ਜੇਕਰ ਇਨ੍ਹਾਂ ਤੋਂ ਸੇਧ ਲੈ ਕੇ ਆਪਣਾ ਜੀਵਨ ਸਫ਼ਲ ਬਣਾਇਆ ਜਾਵੇ | ਇਸ ਮੌਕੇ ਨੰਬਰਦਾਰ ਤੇ ਸਰਪੰਚ ਜਸਵਿੰਦਰ ਸਿੰਘ, ਕੈਪਟਨ ਗਿਆਨ, ਡਾ. ਪਰਮਜੀਤ ਸਿੰਘ, ਮਾ. ਸਰਬਜੀਤ ਸਿੰਘ ਮੰਝ, ਹਰੀ ਸਿੰਘ ਮੰਝ, ਚਰਨ ਸਿੰਘ ਮੰਝ, ਨੰਬਰਦਾਰ ਗੁਰਦੇਵ ਸਿੰਘ, ਸੁਖਦੇਵ ਸਿੰਘ, ਕੈਪਟਨ ਬਲਬੀਰ ਸਿੰਘ, ਪਰਮਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਨੱਥੂਪੁਰ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਦੀਆਂ ਸਮੂਹ ਸੰਗਤਾਂ ਨੇ ਬੜੀ ਸ਼ਰਧਾ ਨਾਲ ਮਨਾਇਆ | ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਬੀਰ ਸਿੰਘ, ਭਾਈ ਹਰਦੀਪ ਸਿੰਘ ਇੰਗਲੈਂਡ, ਭਾਈ ਸੁਖਚੈਨ ਸਿੰਘ, ਪੰਕਜ ਸਿੰਘ, ਬੀਬਾ ਪ੍ਰਨੀਤ ਕੌਰ ਆਦਿ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੰਗਤਾਂ ਨੂੰ ਚਾਨਣਾ ਪਾਇਆ | ਇਸ ਮੌਕੇ ਸਰਪੰਚ ਪਰਮਜੀਤ ਕੌਰ, ਪ੍ਰਧਾਨ ਮਹਿੰਦਰ ਸਿੰਘ, ਸੈਕਟਰੀ ਗੁਰਦੀਪ ਸਿੰਘ, ਕੈਸ਼ੀਅਰ ਬਲਵਿੰਦਰ ਸਿੰਘ, ਕੈਪਟਨ ਚਰਨ ਸਿੰਘ, ਰਛਪਾਲ ਸਿੰਘ, ਲਖਵੀਰ ਸਿੰਘ, ਪੰਚ ਸ਼ਾਹਬਾਜ ਸਿੰਘ, ਪੰਚ ਸਰੂਪ ਸਿੰਘ, ਪੰਚ ਬਲਵਿੰਦਰ ਕੌਰ, ਪੰਚ ਗੁਰਮੀਤ ਕੌਰ, ਸਤਪਾਲ ਸਿੰਘ, ਦਲੇਰ ਸਿੰਘ, ਅਜੀਤ ਸਿੰਘ, ਸੂਬੇਦਾਰ ਮਾਨ ਸਿੰਘ, ਬਲਦੇਵ ਸਿੰਘ, ਹਰਜਿੰਦਰ ਸਿੰਘ, ਮਨੀ ਨੱਥੂਪੁਰ, ਜਗੀਰ ਸਿੰਘ, ਸੁਰਿੰਦਰਪਾਲ ਸਿੰਘ, ਮਨਿੰਦਰਪਾਲ ਸਿੰਘ, ਚਰਨਜੀਤ ਸਿੰਘ, ਲੰਬੜਦਾਰ ਬਲਦੇਵ ਸਿੰਘ, ਪ੍ਰਦੀਪ ਸਿੰਘ, ਹਰਭਜਨ ਸਿੰਘ, ਨਿਰਮਲ ਸਿੰਘ ਆਦਿ ਮੌਜੂਦ ਸਨ |
ਦਸੂਹਾ, (ਭੁੱਲਰ)- ਅੱਜ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਮੁਹੱਲਾ ਕਹਿਰਵਾਲੀ ਦਸੂਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਸਤਪਾਲ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਸੰਧੂ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਸਬੰਧੀ ਚਾਨਣਾ ਪਾਇਆ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਸੇਧ ਪ੍ਰਾਪਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਖਜ਼ਾਨਚੀ ਸਰਬਜੀਤ ਸਿੰਘ ਕਾਹਲੋਂ, ਸਕੱਤਰ ਹਰਵਿੰਦਰ ਸਿੰਘ ਫ਼ੌਜੀ, ਹਰਵਿੰਦਰ ਸਿੰਘ ਕਾਹਲੋਂ ਸਰਕਲ ਇੰਚਾਰਜ ਆਮ ਆਦਮੀ ਪਾਰਟੀ, ਗੁਰਮੁਖ ਸਿੰਘ, ਹਰਮਿੰਦਰ ਸਿੰਘ, ਸੁੱਚਾ ਸਿੰਘ, ਪਰਮਜੀਤ ਸਿੰਘ, ਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ) - ਪਿੰਡ ਮਸੀਤੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸਵੀਰ ਸਿੰਘ ਕਵੀਸ਼ਰ ਗੁਰਪ੍ਰੀਤ ਕੌਰ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜੀ ਦੇ ਇਤਿਹਾਸ ਨਾਲ ਸਬੰਧਿਤ ਗੁਰਬਾਣੀ ਸਰਵਣ ਕਰਵਾਈ ਅਤੇ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਚੈਂਚਲ ਸਿੰਘ, ਜੀਤ ਸਿੰਘ, ਗ੍ਰੰਥੀ ਜਸਵਿੰਦਰ ਸਿੰਘ, ਸਰਪੰਚ ਸੁਰਿੰਦਰ ਕੌਰ, ਪ੍ਰੇਮਪਾਲ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ, ਸੇਵਾ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਡਾ. ਸਰਵਨ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਬਾਬਾ ਹਰਮੇਸ਼ ਸਿੰਘ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਬੱਬੂ, ਨੰਬਰਦਾਰ ਦਰਸ਼ਨ ਸਿੰਘ, ਰਜਿੰਦਰ ਸਿੰਘ, ਸੁਰਿੰਦਰ ਸਿੰਘ, ਜਸਪ੍ਰੀਤ ਵਿਰਦੀ, ਸੁਖਨਿੰਦਰ ਸਿੰਘ ਕਲੋਟੀ, ਦਵਿੰਦਰ ਸਿੰਘ ਕਾਕਾ, ਸੁਰਜੀਤ ਸਿੰਘ, ਬਲਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
ਭੰਗਾਲਾ, (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਰੋਸ ਧਰਨਾ 247ਵੇਂ ਦਿਨ ਵੀ ਜਾਰੀ ਰਿਹਾ | ਧਰਨੇ 'ਤੇ ਬੈਠੇ ਕਿਸਾਨਾਂ ਨੇ ਅੱਜ ਸ੍ਰੀ ਗਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਧਰਨਾਕਾਰੀਆਂ ਨੇ ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਆਗੂ ਨੇ ਕਿਹਾ ਕਿ ਜਿਨ੍ਹਾਂ ਸਮਾਂ ਕੇਂਦਰ ਸਰਕਾਰ ਇਹ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਸਮਾਂ ਸਾਡਾ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ ਇਸ ਤਰ੍ਹਾਂ ਹੀ ਜਾਰੀ ਰਹੇਗਾ | ਇਸ ਮੌਕੇ ਸੁਰਜੀਤ ਸਿੰਘ ਬਿੱਲਾ ਭੰਗਾਲਾ, ਮਾਸਟਰ ਨਰਿੰਦਰ ਸਿੰਘ ਗੋਲੀ, ਗੁਰਨਾਮ ਸਿੰਘ ਜਹਾਨਪੁਰ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਮਾ. ਯੋਧ ਸਿੰਘ ਕੋਟਲੀ ਖ਼ਾਸ, ਸਰਬਜੋਤ ਸਿੰਘ ਸਾਬੀ, ਪ੍ਰੋ. ਜੀ. ਐੱਸ. ਮੁਲਤਾਨੀ, ਅਵਤਾਰ ਸਿੰਘ, ਬਲਦੇਵ ਕ੍ਰਿਸ਼ਨ, ਦਲਜੀਤ ਸਿੰਘ ਮੰਝਪੁਰ, ਸ਼ਮਸ਼ੇਰ ਸਿੰਘ ਗੁਰਦਾਸਪੁਰ, ਰਛਪਾਲ ਸਿੰਘ, ਮਹਿਲ ਸਿੰਘ ਕੋਟਲੀ ਖ਼ਾਸ, ਲਖਵੀਰ ਸਿੰਘ ਲੱਖੀ, ਲਖਵਿੰਦਰ ਸਿੰਘ ਟਿੰਮੀ, ਨਿਸ਼ਾ ਸੈਣੀ, ਉਕਾਂਰ ਸਿੰਘ ਪੁਰਾਣਾ ਭੰਗਾਲਾ, ਬਾਪੂ ਬਲਕਾਰ ਸਿੰਘ ਮੱਲ੍ਹੀ, ਮਾ. ਭਜਨ ਸਿੰਘ, ਇੰਦਰਜੀਤ ਸਿੰਘ ਹਿਯਾਤਪੁਰ, ਵਿਪਨ ਕੁਮਾਰ, ਸ਼ਿਵ ਕੁਮਾਰ, ਆਸਾ ਸਿੰਘ ਭੰਗਾਲਾ, ਮਾਸਟਰ ਸਵਰਨ ਸਿੰਘ, ਸਵਿਤਾ ਸ਼ਰਮਾ, ਕਮਲਦੀਪ ਸਿੰਘ, ਪ੍ਰਭਜੋਤ ਸਿੰਘ, ਟੇਕ ਸਿੰਘ ਕੁਲੀਆਂ, ਅਮਰਜੀਤ ਸਿੰਘ ਛੰਨੀ ਆਦਿ ਹਾਜ਼ਰ ਸਨ |
ਚੱਬੇਵਾਲ (ਥਿਆੜਾ) - ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁੱਖ ਦਫਤਰ ਅਤੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸ਼ਹੀਦਾਂ ਦੇ ਸਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜੋੜ ਮੇਲਾ ਜਿੰਦਾ ਸ਼ਹੀਦ ਪੰਥ ਰਤਨ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਦੀਵਾਨ ਅੰਦਰ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਹਾਜਰ ਸੰਗਤਾਂ ਨੂੰ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਦੱਸਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ©ੇਰਿਆ | ਉਪਰੰਤ ਪੰਥ ਪ©ਸਿੱਧ ਰਾਗੀ, ਢਾਡੀ, ਕੀਰਤਨੀਏ ਅਤੇ ਕਥਾਵਾਚਕ ਭਾਈ ਜੁਝਾਰ ਸਿੰਘ ਹਜੂਰੀ ਰਾਗੀ ਹਰੀਆਂ ਵੇਲਾਂ, ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਹਰੀਆਂ ਵੇਲਾਂ, ਭਾਈ ਕਰਮ ਸਿੰਘ ਜਲੰਧਰ ਵਾਲੇ, ਬਾਬਾ ਬਹਾਦਰ ਸਿੰਘ ਕਥਾਵਾਚਕ ਆਦਿ ਨੇ ਸੰਗਤਾਂ ਨੂੰ ਕਥਾ, ਕੀਰਤਨ ਰਾਹੀਂ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਭਾਈ ਨਾਗਰ ਸਿੰਘ ਟੂਟੋਮਜਾਰਾ, ਭਾਈ ਉਂਕਾਰਜੀਤ ਸਿੰਘ ਸੀਕਰੀ, ਭਾਈ ਦਲਜੀਤ ਸਿੰਘ, ਸਰਪੰਚ ਹਰਮਿੰਦਰ ਸਿੰਘ ਸੰਧੂ ਚੱਬੇਵਾਲ, ਪਰਮਜੀਤ ਸਿੰਘ ਚੱਬੇਵਾਲ, ਜਗਤਾਰ ਸਿੰਘ ਚੱਬੇਵਾਲ, ਸੰਸਾਰ ਸਿੰਘ ਬਜਰਾਵਰ, ਬਲਜੀਤ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਹਰਮਿੰਦਰ ਸਿੰਘ ਗਿੱਲ ਆਦਿ ਸਮੇਤ ਅਨੇਕਾਂ ਸੰਗਤਾਂ ਨੇ ਹਾਜਰੀਆਂ ਭਰੀਆਂ |
ਦਸੂਹਾ, (ਭੁੱਲਰ) - ਅੱਜ ਛੇਵੀਂ ਪਾਤਸ਼ਾਹੀ ਮੀਰੀ ਪੀਰੀ ਦੇ ਮਾਲਕ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਮੈਨੇਜਰ ਰਤਨ ਸਿੰਘ ਕੰਗ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ਸੰਗਤਾਂ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ | ਇਸ ਮੌਕੇ ਗੁਰ ਬਿਕਰਮ ਸਿੰਘ, ਸਰਬਜੀਤ ਸਿੰਘ, ਤਰਸੇਮ ਸਿੰਘ ਗੁਰਦੁਆਰਾ ਇੰਸਪੈਕਟਰ, ਜਸਬੀਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ, ਜਰਨੈਲ ਸਿੰਘ, ਰਾਜਗੁਰਸ਼ਰਨ ਸਿੰਘ ਬਲੱਗਣ, ਹਰਪਾਲ ਸਿੰਘ ਬਿੱਟਾ, ਪ੍ਰੋ. ਬਲਦੇਵ ਸਿੰਘ ਬੱਲੀ, ਰੁਪਿੰਦਰ ਸਿੰਘ ਵਿਕੀ ਗਿੱਲ ਝਿੰਗੜ, ਜਗਪ੍ਰੀਤ ਸਿੰਘ ਸਾਹੀ ਪੰਡੋਰੀ, ਦੀਦਾਰ ਸਿੰਘ ਕਾਲਾ, ਮਨਦੀਪ ਸਿੰਘ ਢੀਂਡਸਾ, ਸੁਖਵਿੰਦਰ ਸਿੰਘ ਬੋਦਲ, ਸਤਨਾਮ ਸਿੰਘ ਖੁਣਖੁਣ ਕਲਾਂ, ਅਮਨਪ੍ਰੀਤ ਸਿੰਘ ਮੰਨਾ, ਅੰਤਰਰਾਸ਼ਟਰੀ ਧਾਰਮਿਕ ਕਵੀ ਜਨਾਬ ਚੈਨ ਸਿੰਘ ਚੱਕਰਵਰਤੀ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੜ੍ਹਸ਼ੰਕਰ, (ਧਾਲੀਵਾਲ) - ਇਥੋਂ ਦੇ ਨਜ਼ਦੀਕੀ ਪਿੰਡ ਗੋਗੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਲੜੀਵਾਰ ਜਾਪ ਦੇ ਭੋਗ ਉਪਰੰਤ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਭਾਈ ਸੁਖਦੇਵ ਸਿੰਘ, ਲਖਵੀਰ ਸਿੰਘ, ਮਨਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜੁਝਾਰ ਸਿੰਘ ਬੈਂਸ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜੁਝਾਰ ਸਿੰਘ ਬੈਂਸ, ਮਾ. ਕੁਲਵੰਤ ਸਿੰਘ, ਗੁਰਮੇਲ ਸਿੰਘ ਫੌਜੀ, ਮਨਜੀਤ ਸਿੰਘ ਬੈਂਸ, ਠੇਕੇਦਾਰ ਸਵਰਨ ਸਿੰਘ, ਮਨਜੀਤ ਸਿੰਘ ਹੀਰ, ਸ਼ਪਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਹੋਈਆਂ | ਪਿੰਡ ਮਹਿਤਾਬਪੁਰ ਦੇ ਗੁਰਦੁਆਰਾ ਫਲਾਹੀ ਸਾਹਿਬ ਸ਼ਹੀਦਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਬਖਸ਼ੀਸ਼ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਗਿਆਨੀ ਜਸਪਾਲ ਸਿੰਘ, ਅਮਰੀਕ ਸਿੰਘ, ਸਤਵਿੰਦਰ ਸਿੰਘ, ਬਹਾਦਰ ਸਿੰਘ, ਦੀਪਕ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਮੋਹਣ ਸਿੰਘ ਬੈਂਸ, ਜੋਗਾ ਸਿੰਘ, ਮਨਜੀਤ ਸਿੰਘ ਜੇ.ਈ. ਤੇ ਨਗਰ ਨਿਵਾਸੀ ਸੰਗਤਾਂ ਨੇ ਹਾਜ਼ਰੀ ਭਰੀ |
ਐਮਾਂ ਮਾਂਗਟ, (ਗੁਰਾਇਆ) - ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਐਮਾਂ ਮਾਂਗਟ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਧਨੋਆ, ਹਿੰਮਤਪੁਰ, ਬਾਜਾਚੱਕ, ਟੇਰਕਿਆਣਾ, ਸਾਹਿਬ ਦਾ ਪਿੰਡ, ਮਹਿੰਦੀਪੁਰ ਦੀਆਂ ਸਮੂਹ ਸੰਗਤਾਂ ਨੇ ਬੜੀ ਸ਼ਰਧਾ ਨਾਲ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸ਼ਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੰਗਤਾਂ ਨੂੰ ਚਾਨਣਾ ਪਾਇਆ | ਇਸ ਮੌਕੇ ਸਤਪਾਲ ਸਿੰਘ, ਰਘਵੀਰ ਸਿੰਘ, ਹਰਸ਼ਰਨ ਸਿੰਘ ਲੰਬੜਦਾਰ, ਕਸ਼ਮੀਰ ਸਿੰਘ, ਰਜਿੰਦਰ ਸਿੰਘ, ਸਰਬਜੀਤ ਸਿੰਘ ਸਾਬੀ, ਮੋਹਿਤ, ਗੁਰਜਿੰਦਰ ਸਿੰਘ ਚੱਕ, ਗੁਰਵਿੰਦਰ ਸਿੰਘ ਚੱਕ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਨਵਜੀਤ ਸਿੰਘ, ਲਵਪ੍ਰੀਤ ਸਿੰਘ, ਮਨਵੀਰ ਸਿੰਘ, ਮਨਦੀਪ ਸਿੰਘ, ਯੁਵਰਾਜ ਸਿੰਘ, ਨਿਰਵੈਰ ਸਿੰਘ, ਸੁਖਜਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਠੰਢੇ-ਮਿਠੇ ਜਲ ਦੀ ਛਬੀਲ ਵੀ ਲਗਾਈ ਗਈ |
ਦਸੂਹਾ, (ਭੁੱਲਰ) - ਅੱਜ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਚੱਕ ਬਾਮੂ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਇਆ | ਇਸ ਮੌਕੇ ਸੁਖਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਅਕਾਲੀ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਗਿਆਨੀ ਫੌਜਾ ਸਿੰਘ ਸਾਗਰ ਨੇ ਸੰਗਤਾਂ ਨੂੰ ਵਾਰਾਂ ਪੇਸ਼ ਕਰਕੇ ਨਿਹਾਲ ਕੀਤਾ | ਉਨ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਇਤਿਹਾਸ ਸਰਵਣ ਕਰਵਾਇਆ ਅਤੇ ਉਨ੍ਹਾਂ ਦੇ ਫ਼ਲਸਫ਼ੇ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਅਕਾਲੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਲਖਵਿੰਦਰ ਸਿੰਘ ਖ਼ਾਲਸਾ ਨੇ ਆਈਆਂ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉੁਨ੍ਹਾਂ ਦੱਸਿਆ ਕਿ 16 ਜੁਲਾਈ ਨੂੰ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਤੇ ਭਾਈ ਅਨੋਖ ਸਿੰਘ ਬੱਬਰ ਨੂੰ ਸਮਰਪਿਤ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਕੀਰਤਨੀਏ ਤੇ ਪ੍ਰਚਾਰਕ ਪਹੁੰਚਣਗੇ | ਇਸ ਮੌਕੇ ਗੁਲਜ਼ਾਰ ਸਿੰਘ, ਕਲਿਆਣ ਸਿੰਘ, ਹਰਕਮਲ ਸਿੰਘ, ਪਿ੍ਤਪਾਲ ਸਿੰਘ, ਅਵਤਾਰ ਸਿੰਘ, ਸੁਖਜੀਤ ਸਿੰਘ, ਇੰਦਰਜੀਤ ਕੌਰ, ਜਗਜੀਤ ਕੌਰ, ਪਿ੍ਤਪਾਲ ਸਿੰਘ, ਪਰਮਿੰਦਰ ਸਿੰਘ, ਸਾਬੀ, ਕੁਲਦੀਪ ਸਿੰਘ, ਬੀਰੇਂਦਰ, ਮਨੀ, ਸਾਬੀ, ਸੁਰਿੰਦਰ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਦਸੂਹਾ, (ਭੁੱਲਰ) - ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਮੁੱਖ ਬੁਲਾਰਾ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਬੰਧੀ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਉਨ੍ਹਾਂ ਦੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ | ਇਸ ਮੌਕੇ ਹੈੱਡਮਾਸਟਰ ਗੁਰਦੇਵ ਸਿੰਘ, ਭਾਈ ਅਰਜਨ ਸਿੰਘ, ਡਾ: ਕਰਨਵੀਰ ਸਿੰਘ, ਸਰਬਜੀਤ ਸਿੰਘ, ਜਸਕਰਨ ਸਿੰਘ, ਮਨਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਮਨਜੋਤ ਸਿੰਘ, ਦਲਜੀਤ ਸਿੰਘ ਆਦਿ ਵੀ ਹਾਜ਼ਰ ਸਨ |

ਨਿਗਮ ਦੇ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਜਾਰੀ- ਅੱਜ ਕਰਨਗੇ ਹੱਲਾ ਬੋਲ ਰੈਲੀ

ਹੁਸ਼ਿਆਰਪੁਰ, 14 ਜੂਨ (ਹਰਪ੍ਰੀਤ ਕੌਰ)- ਨਗਰ ਨਿਗਮ ਦੇ ਕਰਮਚਾਰੀਆਂ ਦੀ ਹੜਤਾਲ ਅੱਜ ਵੀ ਜਾਰੀ ਰਹੀ | ਇਕੱਠ ਨੂੰ ਸੰਬੋਧਨ ਕਰਦਿਆਂ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ ਅਤੇ ਟਿਊਬਵੈਲ ਆਪਰੇਟਰ ਯੂਨੀਅਨ ਦੇ ਪ੍ਰਧਾਨ ਦਲੀਪ ਕੁਮਾਰ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਕੋਟਫ਼ਤੂਹੀ, 14 ਜੂਨ (ਅਵਤਾਰ ਸਿੰਘ ਅਟਵਾਲ) - ਸਥਾਨਕ ਪੁਲਿਸ ਚੌਕੀ ਮੁਲਾਜ਼ਮਾਂ ਨੇ ਪਿੰਡ ਬਿੰਜੋਂ ਦੇ ਕਰੀਬ ਸਪੈਸ਼ਲ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 12 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਏ. ਐਸ. ਆਈ ਬਿਕਰਮਜੀਤ ਸਿੰਘ, ਏ. ਐਸ. ਆਈ ਆਤਮਾ ...

ਪੂਰੀ ਖ਼ਬਰ »

ਜੂਆ ਤੇ ਦੜੇ ਸੱਟੇ ਦਾ ਧੰਦਾ ਕਰਨ ਵਾਲਾ ਕਾਬੂ

ਮਾਹਿਲਪੁਰ, 14 ਜੂਨ (ਰਜਿੰਦਰ ਸਿੰਘ) - ਥਾਣਾ ਮਾਹਿਲਪੁਰ ਦੀ ਪੁਲਿਸ ਨੇ ਜੂਆ ਤੇ ਦੜਾ ਸੱਟਾ ਚਲਾਉਣ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਮਾਹਿਲਪੁਰ, 14 ਜੂਨ (ਰਜਿੰਦਰ ਸਿੰਘ) - ਪਿੰਡ ਬਾਹੋਵਾਲ ਪੁਲ ਦੇ ਨਜ਼ਦੀਕ ਕਿਸੇ ਅਣਪਛਾਤੀ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਅਣਪਛਾਤੇ ਸਾਈਕਲ ਚਾਲਕ ਵਿਅਕਤੀ ਦੀ ਮੌਤ ਹੋਣ 'ਤੇ ਥਾਣਾ ਚੱਬੇਵਾਲ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫ਼ੀ ਦੀ ਜਾਰੀ ਚਿੱਠੀ ਉਪਰੰਤ ਵੀ ਬੈਂਕ ਨਹੀਂ ਕਰ ਰਿਹਾ ਕਰਜ਼ਾ ਮੁਆਫ਼ – ਪੀੜਤ ਕਿਸਾਨ

ਐਮਾਂ ਮਾਂਗਟ, 14 ਜੂਨ (ਗੁਰਾਇਆ)-ਜਸਬੀਰ ਸਿੰਘ ਪੁੱਤਰ ਸ੍ਰੀ ਗੰਗਾ ਸਿੰਘ ਵਾਸੀ ਪਿੰਡ ਜਾਹਿਦਪੁਰ ਜੱਟਾ ਹੁਸ਼ਿਆਰਪੁਰ ਨੇ ਆਪਣੇ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਮੈਂ ਅਤੇ ਮੇਰੇ ਭਰਾ ਰਣਜੀਤ ਨੇ ਮਿਲ ਕੇ 3-09-2013 ਨੂੰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...

ਪੂਰੀ ਖ਼ਬਰ »

ਨਹਿਰ ਕਿਨਾਰਿਓਾ ਮਿਲੀਆਂ ਸਿਹਤ ਵਿਭਾਗ ਦੀਆਂ ਵੱਡੀ ਤਾਦਾਦ 'ਚ ਮਿਆਦ ਪੁਗਾ ਚੁੱਕੀਆਂ ਦਵਾਈਆਂ

ਗੜ੍ਹਸ਼ੰਕਰ, 14 ਜੂਨ (ਧਾਲੀਵਾਲ) - ਸਿਹਤ ਵਿਭਾਗ ਦੀਆਂ ਮਿਆਦ ਪੁਗਾ ਚੁੱਕੀਆਂ ਵੱਡੀ ਤਾਦਾਦ 'ਚ ਦਵਾਈਆਂ ਦੇ ਪੱਤੇ ਕੰਢੀ ਨਹਿਰ ਕਿਨਾਰੇ ਪਏ ਵੇਖਣ ਨੂੰ ਮਿਲੇ | ਇਹ ਮਾਮਲਾ ਉਸ ਵਕਤ ਸਾਹਮਣੇ ਆਇਆ ਜਦੋਂ ਸਾਬਕਾ ਅਕਾਲੀ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ...

ਪੂਰੀ ਖ਼ਬਰ »

32 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗੱਡੀ ਚਾਲਕ ਕਾਬੂ

ਮਾਹਿਲਪੁਰ, 14 ਜੂਨ (ਰਜਿੰਦਰ ਸਿੰਘ) - ਥਾਣਾ ਮਾਹਿਲਪੁਰ ਦੀ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਰ ਸਮੇਤ 32 ਪੇਟੀਆਂ ਨਜਾਇਜ਼ ਸ਼ਰਾਬ ਨਾਲ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁੱਖੀ ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਨੂੰ ਸਵੀਕਾਰਨਾ ਅਕਾਲੀ ਵਰਕਰਾਂ ਲਈ ਹੋਇਆ ਔਖਾ

ਹਰਪ੍ਰੀਤ ਕੌਰ ਹੁਸ਼ਿਆਰਪੁਰ, 14 ਜੂਨ - ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਸਮਝੌਤਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਨਵੀਂ ਭਾਈਵਾਲ ਪਾਰਟੀ ਦੇ ਹਵਾਲੇ ਤਾਂ ਕਰ ਦਿੱਤੀਆਂ ਹਨ, ਪਰ ਪਾਰਟੀ ਹਾਈ ਕਮਾਨ ...

ਪੂਰੀ ਖ਼ਬਰ »

ਮਾਮਲਾ ਲੁਟੇਰਿਆਂ ਵਲੋਂ 45,500 ਰੁਪਏ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋਣ ਦਾ

ਹੁਸ਼ਿਆਰਪੁਰ ਪੁਲਿਸ ਦਾ ਕਾਰਨਾਮਾ- ਗੈਸ ਏਜੰਸੀ ਦੇ ਕਰਿੰਦਿਆਂ ਨਾਲ ਲੁੱਟ-ਖੋਹ ਦੇ 6 ਦਿਨ ਬਾਅਦ ਵੀ 'ਤਫ਼ਤੀਸ਼ ਜਾਰੀ ਹੈ'

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਨਸ਼ੇੜੀਆਂ ਅਤੇ ਸ਼ਰਾਬ ਵੇਚਣ ਵਾਲਿਆਂ ਨੂੰ ਫੜ ਕੇ ਭਾਵੇਂ ਆਪਣੀ ਪਿੱਠ ਆਪ ਹੀ ਥਾਪੜਦੀ ਨਜ਼ਰ ਆਉਂਦੀ ਹੈ, ਪਰ ਅਸਲੀਅਤ 'ਚ ਪੁਲਿਸ ਦੀ ਕਾਰਗੁਜ਼ਾਰੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥ ਸਮੇਤ 8 ਦੋਸ਼ੀ ਗਿ੍ਫ਼ਤਾਰ, ਇਕ ਫ਼ਰਾਰ

ਹੁਸ਼ਿਆਰਪੁਰ, 14 ਜੂਨ (ਹਰਪ੍ਰੀਤ ਕੌਰ)- ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ ਜਦੋਂਕਿ ਇਕ ਦੋਸ਼ੀ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ | ਸਿਟੀ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਅਧਾਰ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 38 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 38 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 27980 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 948 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਰਿਆਨਾ ਸਟੋਰ ਤੇ ਬੂਟ ਹਾਊਸ 'ਚ ਕੰਧ ਪਾੜ ਕੇ ਕੀਤੀ ਚੋਰੀ

ਗੜ੍ਹਸ਼ੰਕਰ, 14 ਜੂਨ (ਧਾਲੀਵਾਲ) - ਲੰਘੀ ਰਾਤ ਚੋਰਾਂ ਵਲੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਡੀ.ਐੱਸ.ਪੀ. ਦਫ਼ਤਰ ਤੋਂ ਸਿਰਫ 100 ਮੀਟਰ ਦੀ ਦੂਰੀ 'ਤੇ ਡਾਕਘਰ ਸਾਹਮਣੇ ਸਥਿਤ ਕਰਿਆਨਾ ਸਟੋਰ ਅਤੇ ਬੂਟ ਹਾਊਸ 'ਤੇ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ | ਦੁਕਾਨ ਮਾਲਕ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਲੁੱਟ ਦੀ ਘਟਨਾ ਨੂੰ ਅੰਜ਼ਾਮ ਦੇਣ ਦੇ ਮਾਮਲੇ 'ਚ 2 ਕਾਬੂ

ਗੜ੍ਹਸ਼ੰਕਰ, 14 ਜੂਨ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪੈਟਰੋਲ ਪੰਪ 'ਤੇ ਹਥਿਆਰ ਦੀ ਨੋਕ 'ਤੇ ਲੁੱਟ ਦੀ ਘਟਨਾ ਨੂੰ ਅੰਜ਼ਾਮ ਦੇਣ ਦੇ ਮਾਮਲੇ 'ਚ ਨਾਮਜ਼ਦ 3 ਵਿਅਕਤੀਆਂ ਚੋਂ 2 ਨੂੰ ਗਿ੍ਫਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ ਜਦਕਿ ਇਕ ਫਰਾਰ ਦੱਸਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਨਿਹਾਲ ਸਿੰਘ ਵਲੋਂ ਗੁ. ਟਾਹਲੀ ਸਾਹਿਬ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਸਬੰਧੀ ਪੋਸਟਰ ਜਾਰੀ

ਟਾਂਡਾ ਉੜਮੁੜ, 14 ਜੂਨ (ਭਗਵਾਨ ਸਿੰਘ ਸੈਣੀ)- ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 426ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਜਥੇਬੰਦੀ ਵਲੋਂ ਜਿੰਦਾ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਹਰਿਆਣਾ, 14 ਜੂਨ (ਖੱਖ) - ਥਾਣਾ ਹਰਿਆਣਾ ਪੁਲਿਸ ਵਲੋਂ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇੰਨ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਰਾਜਵਿੰਦਰ ਸਿੰਘ ਧੁੱਗਾ ਇੰਚਾਰਜ ਪੁਲਿਸ ਚੌਕੀ ਭੂੰਗਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਵਲੋਂ ਨਵੀਂ ਗਲੀ ਦਾ ਉਦਘਾਟਨ

ਐਮਾਂ ਮਾਂਗਟ, 14 ਜੂਨ (ਗੁਰਾਇਆ) - ਅੱਜ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਡੁਗਰੀ ਰਾਜਪੂਤਾਂ ਵਿਖੇ ਨਵੀਂ ਗਲੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਸਭਿਆ ਸਾਂਚੀ, ਰਾਮ ਲੁਭਾਇਆ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਸੂਬੇ ਤੇ ਲੋਕਾਂ ਦੇ ਵਿਕਾਸ ਨੂੰ ਪਹਿਲ ਦਿੱਤੀ - ਸਰਬਜੋਤ ਸਾਬੀ

ਭੰਗਾਲਾ, 14 ਜੂਨ (ਬਲਵਿੰਦਰਜੀਤ ਸਿੰਘ ਸੈਣੀ) - ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਅੱਜ ਭਾਜਪਾ ਨੂੰ ਉਸ ਸਮੇਂ ਇਕ ਹੋਰ ਝਟਕਾ ਲੱਗਿਆ ਜਦੋਂ ਪਿੰਡ ਤੂਰਾ ਦੇ ਮੌਜੂਦਾ ਸਰਪੰਚ ਤੇ ਭਾਜਪਾ ਵਰਕਰ ਠਾਕੁਰ ਰਵੀ ਕੁਮਾਰ ਵਲੋਂ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਕਹਿੰਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ

ਅੱਡਾ ਸਰਾਂ, 14 ਜੂਨ (ਹਰਜਿੰਦਰ ਸਿੰਘ ਮਸੀਤੀ) - ਪਿੰਡ ਕਲੋਆ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਹਲਕਾ ਉੜਮੁੜ 'ਚ ਬੂਟੇ ਲਗਾਉਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਾਰਟੀ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਸਬੰਧੀ ਆਨਲਾਈਨ ਵੀਡੀਓ ਮੇਕਿੰਗ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ)-ਡੀ.ਏ.ਵੀ.ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ (ਰਿਟਾ.ਪਿ੍ੰਸੀਪਲ) ਡੀ.ਐੱਲ.ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਚ ਕਾਲਜ ਦੇ ਲੀਗਲ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਵਿਸ਼ਵ ਖ਼ੂਨਦਾਨ ਦਿਵਸ ਸਬੰਧੀ ਈ.ਪੋਸਟਰ ਮੇਕਿੰਗ ਮੁਕਾਬਲੇ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ) - ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਅਤੇ ਸਕੱਤਰ ਰਿਟਾ: ਪਿ੍ੰ: ਡੀ.ਐਲ. ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਕਾਲਜ ਵਲੋਂ ਵਿਸ਼ਵ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ 'ਰੁੱਖ ਲਗਾਓ, ਸੁੱਖ ਪਾਓ' ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹੁਸ਼ਿਆਰਪੁਰ ਦੇ ਯੂਥ ਵਿੰਗ ਵਲੋਂ ਪ੍ਰਧਾਨ ਮਨਪ੍ਰੀਤ ਸਿੰਘ ਸੈਣੀ ਦੀ ਅਗਵਾਈ 'ਚ ਫੁੱਟਬਾਲ ਗਰਾਊਾਡ ਦਸਮੇਸ਼ ਨਗਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ 'ਚ ਜਿੱਤ ਪ੍ਰਾਪਤ ਕਰੇਗਾ-ਮੰਝਪੁਰ

ਮੁਕੇਰੀਆਂ, 14 ਜੂਨ (ਰਾਮਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਹੰੂਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਨੂੰ ਨਵੀਂ ਸਿਆਸੀ ਸੇਧ ਦੇਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁਲਾਜ਼ਮ ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ)-ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਪ੍ਰਗਟ ਸਿੰਘ ਦੀ ਅਗਵਾਈ 'ਚ ਹੋਈ | ਇਸ ਮੌਕੇ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਨਿਖੇਧੀ ...

ਪੂਰੀ ਖ਼ਬਰ »

ਸ਼ੋ੍ਰਮਣੀ ਪੰਥਕ ਕਵੀ ਸਭਾ ਪੰਜਾਬ ਵਲੋਂ ਦੂਸਰਾ ਆਨਲਾਈਨ ਕਵੀ ਦਰਬਾਰ

ਦਸੂਹਾ, 14 ਜੂਨ (ਕੌਸ਼ਲ)- ਸ਼੍ਰੋਮਣੀ ਪੰਥਕ ਕਵੀ ਸਭਾ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਅਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੂਸਰਾ ਆਨਲਾਈਨ ਕਵੀ ਦਰਬਾਰ 13 ਜੂਨ ਦੁਪਹਿਰ 11 ਵਜੇ ...

ਪੂਰੀ ਖ਼ਬਰ »

ਇਕ ਸਾਲ ਤੋਂ ਨੌਸ਼ਹਿਰਾ ਸਿੰਬਲੀ ਮਾਈਨਰ 'ਚ ਨਹੀਂ ਆ ਰਿਹਾ ਪਾਣੀ, ਕਿਸਾਨ ਪ੍ਰੇਸ਼ਾਨ

ਹਾਜੀਪੁਰ, 14 ਜੂਨ (ਜੋਗਿੰਦਰ ਸਿੰਘ)- ਸਰਕਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਪਰ ਅਜੇ ਤੱਕ ਨੌਸ਼ਹਿਰਾ ਸਿੰਬਲੀ ਮਾਈਨਰ ਵਿਚ ਪਾਣੀ ਦੀ ਇਕ ਵੀ ਬੂੰਦ ਨਾ ਆਉਣ ਕਰਕੇ ਕਿਸਾਨਾਂ ਵਿਚ ਹਾਹਾਕਾਰ ਮਚੀ ਹੋਈ ਹੈ | ਇਸ ਨਹਿਰ ਦੇ ਪਾਣੀ 'ਤੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 14 ਜੂਨ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਏ ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਕਿਰਨਦੀਪ ਕੌਰ ਨੇ ...

ਪੂਰੀ ਖ਼ਬਰ »

ਸਰਪੰਚ ਰਣਵੀਰ ਸਿੰਘ ਤੇ ਹੋਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਗੜ੍ਹਦੀਵਾਲਾ, 14 ਜੂਨ (ਚੱਗਰ)-ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਰਾਣਾ ਦੇ ਸਰਪੰਚ ਰਣਵੀਰ ਸਿੰਘ ਤੇ ਪੰਚ ਸੁਖਵਿੰਦਰ ਸਿੰਘ ਪੰਜਾਬ ਕਿਸਾਨ ਸੈੱਲ ਦੇ ਜੁਆਇੰਟ ਸਕੱਤਰ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਸਰਕਾਰ ਪਿੰਡਾਂ 'ਚ ਹਰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ-ਅਰੋੜਾ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਨਹੀਂ ...

ਪੂਰੀ ਖ਼ਬਰ »

ਵਿਧਾਇਕ ਆਦੀਆ ਨੇ ਦਾਲਮਵਾਲ ਦੇ ਵਿਕਾਸ ਲਈ 5.50 ਲੱਖ ਦਿੱਤੇ

ਬੁੱਲ੍ਹੋਵਾਲ, 14 ਜੂਨ (ਲੁਗਾਣਾ) ਹਲਕਾ ਸ਼ਾਮਚੁਰਾਸੀ ਦੇ ਪਿੰਡ ਦਾਲਮਵਾਲ ਦੀ ਗ੍ਰਾਮ ਪੰਚਾਇਤ ਨੂੰ ਗਲੀ ਵਿਚ ਸੀਵਰੇਜ ਪਾਉਣ ਤੇ ਅਧੂਰੀ ਗਲੀ ਦੀ ਉਸਾਰੀ ਲਈ ਵਿਧਾਇਕ ਪਵਨ ਕੁਮਾਰ ਆਦੀਆ ਵਲੋ ਭੇਜੇ 5 ਲੱਖ 50 ਹਜ਼ਾਰ ਦੀ ਰਾਸ਼ੀ ਦਾ ਚੈੱਕ ਸੌਰਭ ਪਵਨ ਆਦੀਆ ਵਲੋ ਪਿੰਡ ...

ਪੂਰੀ ਖ਼ਬਰ »

ਅਰੋੜਾ ਵਲੋਂ ਚੋਹਾਲ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੂਬੇ ਵਿਚ ਸਿਹਤਮੰਦ ਤੇ ਸਾਫ਼-ਸੁਥਰਾ ਮਾਹੌਲ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ 'ਚ ਏਕਤਾ ਧੀਮਾਨ ਅੱਵਲ

ਗੜ੍ਹਸ਼ੰਕਰ, 14 ਜੂਨ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਬਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਕਾਲਜ ਦੇ ਸੋਸ਼ਲ ਸਾਇੰਸਿਜ਼ ਵਿਭਾਗ ਅਤੇ ਰੈੱਡ ਰੀਬਨ ਕਲੱਬ ਵਲੋਂ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ 'ਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਡੇਂਗੂ ਸਰਵਿਲੈਂਸ ਟੀਮ-ਡੀ.ਸੀ.

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਨੂੰ ਚੈਕ ਕਰ ਰਹੀ ਡੇਂਗੂ ਸਰਵਿਲੈਂਸ ਟੀਮ ਤੋਂ ਬਚਾਅ ਸਬੰਧੀ ਅਹਿਮ ਭੂਮਿਕਾ ਅਦਾ ਕਰ ਰਹੀ ਹੈ, ਜਿਸ ਨਾਲ ਜਿਥੇ ਡੇਂਗੂ ਦਾ ਲਰਵਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਲੋਂ ਸ਼ਹੀਦੀ ਦਿਹਾੜੇ ਮੌਕੇ ਆਨਲਾਈਨ ਵੈਬੀਨਾਰ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪਿ੍ੰ. ਡਾ. ਜਸਵਿੰਦਰ ਸਿੰਘ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਅਤੇ ਪ੍ਰੋ. ਰਣਜੀਤ ਕੁਮਾਰ ਦੇ ਸਹਿਯੋਗ ...

ਪੂਰੀ ਖ਼ਬਰ »

ਝੋਨੇ ਦੇ ਖ਼ਰੀਦ ਮੁਲ 'ਚ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਕਿਸਾਨ ਆਗੂ

ਹਾਜੀਪੁਰ, 14 ਜੂਨ (ਜੋਗਿੰਦਰ ਸਿੰਘ) - ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਕਾਮਰੇਡ ਆਸ਼ਾਨੰਦ, ਜ਼ਿਲ੍ਹਾ ਕਮੇਟੀ ਮੈਂਬਰ ਸੁਰਜੀਤ ਸਿੰਘ ਤਹਿਸੀਲ ਪ੍ਰਧਾਨ ਅਸ਼ੋਕ ਮਹਾਜਨ, ਸੁਰੇਸ਼ ਕੁਮਾਰ ਆਦਿ ਨੇ ਝੋਨੇ ਦੀ ਖ਼ਰੀਦ ਮੁੱਲ ਵਿਚ ਕੇਵਲ 72 ਰੁਪਏ ਪ੍ਰਤੀ ...

ਪੂਰੀ ਖ਼ਬਰ »

ਪੰਛੀਆਂ ਲਈ ਦਰੱਖਤਾਂ 'ਤੇ ਆਲ੍ਹਣੇ ਲਗਾਏ

ਟਾਂਡਾ ਉੜਮੁੜ, 14 ਜੂਨ (ਕੁਲਬੀਰ ਸਿੰਘ ਗੁਰਾਇਆ, ਭਗਵਾਨ ਸਿੰਘ ਸੈਣੀ) - ਲਾਈਨਜ਼ ਕਲੱਬ ਟਾਂਡਾ ਫਤਿਹ ਦੇ ਪ੍ਰਧਾਨ ਪ੍ਰਭ ਸਿੰਘ ਅਤੇ ਵਿਜ਼ਨ ਕੇਅਰ ਵੈਲਫੇਅਰ ਸੋਸਾਈਟੀ ਟਾਂਡਾ ਦੇ ਪ੍ਰਧਾਨ ਡਾ. ਕੇਵਲ ਸਿੰਘ ਕਾਜਲ ਦੀ ਸਾਂਝੀ ਅਗਵਾਈ 'ਚ ਸਮੂਹ ਕਲੱਬ ਦੇ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਨੌਕਰ ਕਾਬੂ, ਮਾਲਕ ਫ਼ਰਾਰ

ਨਸਰਾਲਾ, 14 ਜੂਨ (ਸਤਵੰਤ ਸਿੰਘ ਥਿਆੜਾ) - ਪੁਲਿਸ ਚੌਕੀ ਨਸਰਾਲਾ ਦੇ ਮੁਲਾਜ਼ਮਾਂ ਵਲੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਨੌਕਰ ਕਾਬੂ ਕਰ ਲਿਆ, ਜਦ ਕਿ ਉਸ ਦਾ ਮਾਲਕ ਭੱਜਣ ਸਿੰਘ ਸਫਲ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਨਸਰਾਲਾ ਦੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੇਂਡੂ ਚੌਕੀਦਾਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਾਹਿਲਪੁਰ, 14 ਜੂਨ (ਰਜਿੰਦਰ ਸਿੰਘ) - ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਇਕਾਈ ਮਾਹਿਲਪੁਰ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਮਾਹਿਲਪੁਰ ਵਿਖੇ ਤਹਿਸੀਲ ਪ੍ਰਧਾਨ ਹਰਨੇਕ ਸਿੰਘ ਭਗਤੂਪੁਰ ਦੀ ਅਗਵਾਈ 'ਚ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ, 14 ਜੂਨ (ਚੱਗਰ) - ਗੜ੍ਹਦੀਵਾਲਾ ਵਿਖੇ ਇਲਾਕੇ ਦੇ ਕਿਸਾਨਾਂ ਅਤੇ ਦੁਕਾਨਦਾਰਾਂ ਵਲੋਂ ਕੇਂਦਰ ਸਰਕਾਰ ਦੀ ਤਰਫੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਟਾਂਡਾ ਮੋੜ 'ਤੇ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਹਾਜੀਪੁਰ, 14 ਜੂਨ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)- ਹਾਜੀਪੁਰ ਮਾਨਸਰ ਰੋਡ ਤੇ ਪੈਂਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਿੰਡ ਪਨਖੂਹ ਵਿਚ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

ਵਰਿੰਦਰ ਨਿਮਾਣਾ ਦੇ ਪਿਤਾ ਨੂੰ ਸ਼ਰਧਾਂਜਲੀ ਭੇਟ

ਮੁਕੇਰੀਆਂ, 14 ਜੂਨ (ਰਾਮਗੜ੍ਹੀਆ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੁਕੇਰੀਆਂ ਵਿਖੇ ਇਕ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਵਰਿੰਦਰ ਨਿਮਾਣਾ ਦੇ ਪਿਤਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਮਰਪਿਤ ਹੋਵੇਗਾ ਅਤਿ-ਆਧੁਨਿਕ ਮਲਟੀਪਰਪਜ਼ ਇਨਡੋਰ ਹਾਲ - ਅਰੋੜਾ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲਗਭਗ ਮੁਕੰਮਲ ਹੋ ਚੁੱਕੇ ਲਾਜਵੰਤੀ ਸਪੋਰਟਸ ਕੰਪਲੈਕਸ ਵਿੱਚ ਬਣ ਰਹੇ ਮਲਟੀਪਰਪਜ਼ ਇਨਡੋਰ ਹਾਲ ਦਾ ਦੌਰਾ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਜਲਦ ਹੀ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਜਾਰੀ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਕਿਸਾਨ ਆਗੂ ਗੁਰਦੀਪ ...

ਪੂਰੀ ਖ਼ਬਰ »

ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਗਤਕਾ ਕੋਚ ਕੀਤੇ ਜਾ ਰਹੇ ਹਨ ਨਿਯੁਕਤ - ਵਿਜੇ ਪ੍ਰਤਾਪ ਸਿੰਘ

ਮੁਕੇਰੀਆਂ, 14 ਜੂਨ (ਰਾਮਗੜ੍ਹੀਆ) - ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੇ ਯਤਨਾਂ ਸਦਕਾ ਜੋ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਖਸ਼ਿਸ਼ ਕੀਤੀ ਗਈ ਪਿਤਾ ਪੁਰਖੀ ਜੰਗਜੂ ਕਲਾ ਗਤਕਾ ਵਿੱਦਿਆ ਨੂੰ ਪ੍ਰਫੁੱਲਿਤ ਕਰਨ ਲਈ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਮੁਹਾਲੀ 'ਚ ਰੈਲੀ 18 ਨੂੰ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ) - ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਨੂੰ ਮੁਹਾਲੀ ਵਿਖੇ ਇਤਿਹਾਸਕ ਰੈਲੀ ਹੋਵੇਗੀ, ਜਿਸ 'ਚ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਵੱਡੇ ਕਾਫ਼ਲਿਆਂ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਸਰਕਾਰ ਜਲਦ ਤੋਂ ਜਲਦ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨੇ - ਜਿੰਪਾ

ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ)- 'ਆਪ' ਦੇ ਸੂਬਾ ਜੁਆਇੰਟ ਸਕੱਤਰ ਤੇ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਕੌਂਸਲਰ ਬ੍ਰਹਮਸ਼ੰਕਰ ਜਿੰਪਾ ਸਫ਼ਾਈ ਸੇਵਕਾ ਅਤੇ ਹੋਰਨਾਂ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ 'ਚ ਭਾਗ ਲਿਆ ਅਤੇ ਸਰਕਾਰ ਨੂੰ ਇੰਨ੍ਹਾਂ ਦੀਆਂ ...

ਪੂਰੀ ਖ਼ਬਰ »

ਪਿੰਡਾਂ ਦੀ ਬਿਜਲੀ ਲਗਾਤਾਰ ਬੰਦ ਰਹਿਣ ਕਾਰਨ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਹਰਿਆਣਾ, 14 ਜੂਨ (ਹਰਮੇਲ ਸਿੰਘ ਖੱਖ) - ਪੰਜਾਬ ਸਰਕਾਰ ਵਲੋਂ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਸਬੰਧੀ ਵਾਅਦੇ ਕੀਤੇ ਜਾ ਰਹੇ ਹਨ, ਪਰ ਕੰਢੀ ਖੇਤਰ ਦੇ 66 ਕੇ.ਵੀ ਸਬ ਆਫ਼ਿਸ ਜਨੌੜੀ 'ਚ ਪੈਂਦੇ ਆਖ਼ਰੀ ਪਿੰਡ ਕਾਹਲਵਾਂ, ਭਟੋਲੀਆਂ ਤੇ ਰੌੜਾਂ 'ਚ ਅਕਸਰ ਬਿਜਲੀ ਗੁੱਲ ਰਹਿੰਦੀ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX