ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  6 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  12 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  29 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  28 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  56 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  1 minute ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਜਗਰਾਓਂ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਜਗਰਾਉਂ, 14 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਲਾਸਾਨੀ ਸ਼ਹੀਦੀ ਦਿਹਾੜਾ ਇਲਾਕੇ ਦੀਆਂ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਗੁਰਦੁਆਰਿਆਂ 'ਚ ਸਵੇਰ ਤੋਂ ਹੀ ਸੰਗਤਾਂ ਜੁੜਨੀਆਂ ਸ਼ੁਰੂ ਹੋਈਆਂ ਤੇ ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ। ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਤੇ ਲੰਗਰ ਵਰਤਾਏ ਗਏ। ਵੱਖ-ਵੱਖ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਉਨ੍ਹਾਂ ਵਲੋਂ ਕੀਤੇ ਕਾਰਜ਼ਾਂ ਪ੍ਰਤੀ ਸੰਗਤਾਂ ਨੂੰੁੰ ਚਾਨਣ ਪਾਇਆ। ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕੀਤੇ ਗਏ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ, ਗੁਰਦੁਆਰਾ ਮਾਈ ਦਾ, ਗੁਰਦੁਆਰਾ ਭਹੋਈ ਸਾਹਿਬ, ਗੁਰਦੁਆਰਾ ਅਗਵਾੜ ਲੋਪੋ ਤੇ ਡਾਲਾ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਗੁਰੂ ਰਾਮਦਾਸ ਸਾਹਿਬ, ਗੁਰਦੁਆਰਾ ਭਗਤ ਨਾਮਦੇਵ, ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ, ਗੁਰਦੁਆਰਾ ਬਾਬਾ ਨਾਮਦੇਵ, ਗੁਰਦੁਆਰਾ ਦਸਮੇਸ਼ ਨਗਰ, ਗੁਰਦੁਆਰਾ ਮਾਤਾ ਸਹਿਬ ਕੌਰ ਹੀਰਾ ਬਾਗ਼ ਤੇ ਹੋਰ ਗੁਰੂ ਘਰਾਂ 'ਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਏ ਗਏ। ਇੱਥੇ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਤੇ ਢਾਡੀ ਜਥਿਆਂ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਪ੍ਰਤੀ ਚਾਨਣ ਪਾਇਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਅੰਦਰ ਸ਼ਹੀਦੀਆਂ ਦਾ ਮੁੱਢ ਬੰਨ੍ਹਿਆ ਹੈ ਤੇ ਇਹ ਸ਼ਹਾਦਤ ਸਿੱਖ ਕੌਮ ਲਈ ਪ੍ਰੇਰਣਾ ਸ੍ਰੋਤ ਹੈ।
ਪਿੰਡ ਰਾਮਗੜ੍ਹ ਭੁੱਲਰ
ਜਗਰਾਉਂ, (ਜੋਗਿੰਦਰ ਸਿੰਘ)- ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਅੱਜ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਪਿੰਡ ਰਾਮਗੜ੍ਹ ਭੁੱਲਰ ਵਿਖੇ ਵੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਕਥਾਵਾਚਕ ਭਾਈ ਜਗਤਾਰ ਸਿੰਘ ਨੇ ਸ਼ਹੀਦੀ ਸਾਕੇ ਦੇ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਸਮੇਂ ਦੀ ਹਕੂਮਤ ਦੇ ਜਬਰ-ਜੁਲਮ ਖ਼ਿਲਾਫ਼ ਸ਼ਾਂਤ ਚਿੱਤ ਰਹਿੰਦਿਆਂ ਤੇ ਪ੍ਰਮਾਤਮਾ ਦਾ ਭਾਣਾ ਦਾ ਮੰੰਨਦਿਆਂ ਗੁਰੂ ਜੀ ਵਲੋਂ ਦਿੱਤੀ ਸ਼ਹਾਦਤ ਦੇ ਪਿੱਛੇ ਬਣੇ ਕਾਰਨਾਂ ਦਾ ਜ਼ਿਕਰ ਕਰਦਿਆਂ ਭਾਈ ਜਗਤਾਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮੇਂ ਸਿੱਖੀ ਦਾ ਪ੍ਰਚਾਰ ਪੂਰੇ ਸਿੱਖ਼ਰ 'ਤੇ ਸੀ ਤੇ ਉਸ ਸਮੇਂ ਗੁਰੂ ਜੀ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਹੋਰ ਧਰਮਾਂ ਦੇ ਲੋਕ ਵੀ ਗੁਰੂ ਜੀ ਦਾ ਅਥਾਹ ਸਤਿਕਾਰ ਕਰਦੇ ਸਨ, ਜੋ ਸਮੇਂ ਦੀ ਮੁਗਲੀਆ ਹਕੂਮਤ ਤੇ ਉਸ ਸਮੇਂ ਦੇ ਕੱਟੜ ਆਗੂਆਂ ਦੇ ਹਜ਼ਮ ਨਹੀਂ ਆ ਰਿਹਾ ਸੀ। ਗੁਰੂ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਰਚੀ ਬਾਣੀ ਦੇ ਸਮੁੱਚੀ ਮਨੁੱਖਤਾ ਨੂੰ ਦਿੱਤੇ ਰੂਹਾਨੀਅਤ ਦੇ ਸੋਮੇ ਨੂੰ ਵੀ ਸਮੇਂ ਦੇ ਹਾਕਮਾਂ ਵਲੋਂ ਬਰਦਾਸ਼ਤ ਨਾ ਕਰਨ ਤੇ ਹੋਰ ਕਾਰਨਾਂ ਕਰਕੇ ਸਮੇਂ ਦੇ ਮੁਗਲ ਬਾਦਸ਼ਾਹ ਜਹਾਂਗੀਰ ਵਲੋਂ ਗੁਰੂ ਜੀ ਨੂੰ ਸ਼ਹੀਦ ਕਰਨ ਦੇ ਸੁਣਾਏ ਫੁਰਮਾਨ ਤੇ ਬਾਅਦ 'ਚ ਚੰਦੂ ਪਾਪੀ ਵਲੋਂ ਗੁਰੂ ਜੀ ਨੂੰ ਅਕਹਿ ਤਸੀਹੇ ਦਿੰਦਿਆਂ ਸ਼ਹੀਦ ਕਰਨ ਦੇ ਸਾਕੇ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬਾਨ ਦੇ ਇਤਿਹਾਸ ਤੋਂ ਲਾਹਾ ਲੈ ਕੇ ਨਵੀਂ ਪੀੜ੍ਹੀ ਨੂੰ ਵੀ ਗੁਰਬਾਣੀ ਨਾਲ ਜੁੜਨ ਦਾ ਸੁਨੇਹਾ ਦਿੱਤਾ। ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਲਈ ਛਬੀਲ ਵੀ ਲਗਾਈ ਗਈ।
ਗੁ: ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)- ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਪ੍ਰਬੰਧਕੀ ਪ੍ਰਧਾਨ ਸੁਰਿੰਦਰਪਾਲ ਸਿੰਘ, ਕਮੇਟੀ ਅਹੁਦੇਦਾਰ, ਮੈਂਬਰਾਂ ਵਲੋਂ ਸੰਗਤ ਦੇ ਸਹਿਯੋਗ ਨਾਲ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਗੁਰਦੁਆਰਾ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਖੁਸ਼ਦਿਲ ਦੇ ਜਥੇ ਨੇ ਕੀਰਤਨ ਕੀਤਾ। ਦਮਦਮੀ ਟਕਸਾਲ ਦੇ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਗੁਰੂ ਜੀ ਦੀ 30 ਰਾਗਾਂ 'ਚ ਰਚੀ ਬਾਣੀ, ਬਾਰਾਮਾਹਾਂ (ਮਾਝ), ਸੁਖਮਨੀ ਸਾਹਿਬ ਤੇ ਹੋਰ ਰਚਨਾਵਾਂ ਦਾ ਵਰਨਣ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਸਮੇਂ ਨੀਂਹ ਉਦੋਂ ਦੇ ਪ੍ਰਸਿੱਧ ਫ਼ਕੀਰ ਸਾਂਈ ਮੀਆਂ ਮੀਰ ਤੋਂ ਰਖਵਾ ਕੇ ਚਾਰੇ ਦਰਵਾਜ਼ੇ ਸਾਰੀ ਲੋਕਾਈ ਲਈ ਖੋਲ੍ਹੇ। ਇਸ ਦੌਰਾਨ ਭੋਗ ਉਪਰੰਤ ਲੰਗਰ, ਛਬੀਲਾਂ ਲਗਾਈਆਂ ਗਈਆਂ। ਪ੍ਰਬੰਧਕਾਂ ਅਨੁਸਾਰ ਲਾਸਾਨੀ ਸ਼ਹਾਦਤ ਦੇਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ 415ਵੇਂ ਸ਼ਹੀਦੀ ਦਿਹਾੜੇ ਮੌਕੇ 15 ਜੂਨ ਨੂੰ ਸੰਗਰਾਂਦ ਵਾਲੇ ਦਿਨ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਤੋਂ ਵਿਸ਼ਾਲ ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰੇਗਾ।
ਸੁਧਾਰ ਵਿਖੇ ਸਮਾਗਮ
ਗੁਰੂਸਰ ਸੁਧਾਰ, (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਵਿਖੇ ਅੱਜ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਅੱਜ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਰੁਪਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ। ਅਰਦਾਸ ਉਪਰੰਤ ਆਏ ਹੁਕਮਨਾਮੇ ਦੀ ਕਥਾ ਸਿੰਘ ਸਾਹਿਬ ਗਿਆਨੀ ਰਵਿੰਦਰਪਾਲ ਸਿੰਘ ਨੇ ਕੀਤੀ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਦਿਹਾੜੇ ਉਤਸ਼ਾਹ ਤੇ ਸੇਵਾ ਭਾਵਨਾ ਨਾਲ ਮਨਾਉਣੇ ਚਾਹੀਦੇ ਹਨ। ਇਸ ਮੌਕੇ ਛਬੀਲ ਤੇ ਛੋਲਿਆਂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਸਰਕਲ ਪ੍ਰਧਾਨ ਗੁਰਚੀਨ ਸਿੰਘ ਰੱਤੋਵਾਲ, ਮੈਨੇਜਰ ਹਰਦੀਪ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ, ਹਰਮੇਲ ਸਿੰਘ ਗਿੱਲ, ਸੰਦੀਪ ਸਿੰਘ ਪਟਿਆਲਾ, ਮੇਹਰ ਸਿੰਘ ਧਾਲੀਵਾਲ, ਚਰਨਜੀਤ ਸਿੰਘ ਗਿੱਲ, ਹਰਜਿੰਦਰ ਸਿੰਘ ਧਾਲੀਵਾਲ, ਅਮਰੀਕ ਸਿੰਘ ਬੋਪਾਰਾਏ, ਕੇਵਲ ਸਿੰਘ ਬੋਪਾਰਾਏ, ਕਰਮਜੀਤ ਸਿੰਘ ਫਾਜ਼ਿਲਕਾ, ਗੁਰਵਿੰਦਰ ਸਿੰਘ ਹਸਨਪੁਰ ਤੇ ਹੋਰ।
ਜੀ.ਐੱਚ.ਜੀ. ਅਕੈਡਮੀ
ਜਗਰਾਉਂ, (ਜੋਗਿੰਦਰ ਸਿੰਘ)- ਜੀ.ਐੱਚ.ਜੀ. ਅਕੈਡਮੀ ਜਗਰਾਉਂ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ ਵਿਚ ਹੀ ਸ੍ਰੀ ਗੁਰੂੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ। (ਬਾਕੀ ਸਫ਼ਾ 7 'ਤੇ)
ਸਫ਼ਾ 5 ਦੀ ਬਾਕੀ
ਇਸ ਮੌਕੇ ਅਜੀਤ ਹਾਊਸ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਹਰਜਿੰਦ ਕੌਰ ਨੇ ਇਕ ਵੀਡੀਓ ਰਾਹੀਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਅਤੇ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਬਾਰੇ ਚਾਨਣਾ ਪਾਇਆ। ਦਸਵੀਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਆਪਣੀ ਸਪੀਚ ਰਾਹੀਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹੀਦ ਕਾਰਵਾਂ ਦੇ ਮੀਰ, ਪੰਚਮ ਪਿਤਾ, ਗੁਰੂ ਸਾਹਿਬ ਜੀ ਨੇ ਮੁਗ਼ਲ ਹਕੂਮਤ ਦੇ ਜਬਰ ਵਿਰੁੱਧ ਤੱਤੀ ਤਵੀ 'ਤੇ ਬੈਠਦਿਆਂ ਸਬਰ ਦੀ ਅਨੋਖੀ ਮਿਸਾਲ ਕਾਇਮ ਕੀਤੀ। ਪ੍ਰਿੰ: ਰਮਨਜੋਤ ਕੌਰ ਗਰੇਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਔਖੀ ਘੜੀ ਵਿਚ ਆਪਣੇ ਘਰਾਂ 'ਚ ਰਹਿ ਕੇ ਗੁਰਬਾਣੀ ਦਾ ਪਾਠ ਕਰੋ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰੋ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਵਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ।
ਗੁ: ਟਾਹਲੀਆਣਾ ਸਾਹਿਬ ਰਾਏਕੋਟ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਮੈਨੇਜਰ ਗੁਰਸੇਵਕ ਸਿੰਘ ਹਠੂਰ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ। ਢਾਡੀ ਕਵੀਸ਼ਰ ਦਰਬਾਰ ਦੌਰਾਨ ਜੱਥਿਆਂ ਨੇ ਸੰਗਤਾਂ ਨੂੰ ਪੰਚਮ ਪਾਤਿਸ਼ਾਹ ਦੀ ਸ਼ਹਾਦਤ ਸਬੰਧੀ ਪ੍ਰਸੰਗ ਸੁਣਾਏ ਗਏ। ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਛਬੀਲ ਤੇ ਛੋਲਿਆਂ ਦੇ ਲੰਗਰ ਦੀ ਆਰੰਭਤਾ ਕਰਵਾਈ ਗਈ। ਇਸ ਮੌਕੇ ਅਕਾਊਟੈਂਟ ਜੋਗਾ ਸਿੰਘ, ਮਨਜੀਤ ਸਿੰਘ ਆਰ.ਕੇ, ਹਰਮਿੰਦਰ ਸਿੰਘ ਭੂੰਦੜੀ ਖ਼ਜ਼ਾਨਚੀ, ਗੁਰਵਿੰਦਰ ਸਿੰਘ ਸੁਪਰਵਾਈਜਰ, ਪਰਮਿੰਦਰ ਸਿੰਘ ਖੰਗੂੜਾ, ਹਰਪ੍ਰੀਤ ਸਿੰਘ, ਹਰਦੀਪ ਸਿੰਘ ਗ੍ਰੰਥੀ, ਨਾਜਰ ਸਿੰਘ ਹੈੱਡ ਗ੍ਰੰਥੀ ਆਦਿ ਹਾਜ਼ਰ ਸਨ।
ਕਲੱਬ ਵਲੋਂ ਬੂਟੇ ਲਾਉਣ ਦਾ ਆਗਾਜ਼
ਹੰਬੜਾਂ, (ਹਰਵਿੰਦਰ ਸਿੰਘ ਮੱਕੜ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਪਿੰਡ ਪੁੜੈਣ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਨਾਹਰ ਸਿੰਘ ਥਿੰਦ ਯਾਦਗਾਰੀ ਕਲੱਬ ਦੇ ਮੈਂਬਰਾਂ ਤੇ ਹੋਰ ਪਿੰਡ ਵਾਸੀਆਂ ਵਲੋਂ ਵਾਤਾਵਰਨ ਨੂੰ ਸੁੰਦਰ ਤੇ ਸ਼ੁੱਧ ਕਰਨ ਵਾਲੇ ਬੂਟੇ ਵੱਖ-ਵੱਖ ਥਾਵਾਂ ਉੱਪਰ ਲਗਾਏ ਗਏ। ਬੂਟੇ ਲਗਾਉਣ ਉਪਰੰਤ ਕਲੱਬ ਪ੍ਰਧਾਨ ਤੇ ਕਾਂਗਰਸੀ ਆਗੂ ਗੁਰਮੀਤ ਸਿੰਘ ਟੀਟੂ ਪੁੜੈਣ ਨੇ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਨੂੰ ਪ੍ਰਣਾਮ ਕਰਦਿਆਂ ਆਖਿਆ ਕਿ ਆਕਸੀਜਨ ਦੇ ਮਹੱਤਵ ਨੂੰ ਸਮਝਦੇ ਹੋਏ ਇਸ ਵਾਰ ਕਲੱਬ ਮੈਂਬਰਾਂ ਵਲੋਂ ਪਿਛਲੇ ਸਾਲ ਨਾਲੋਂ ਵੀ ਵੱਧ ਬੂਟੇ ਲਗਾਉਣ ਦਾ ਤਹੱਈਆ ਕੀਤਾ ਗਿਆ ਇਸ ਮੌਕੇ ਗੁਰਦੁਆਰਾ ਪ੍ਰਧਾਨ ਜਸਵੰਤ ਸਿੰਘ ਬੱਲ, ਗੁਰਮੀਤ ਸਿੰਘ, ਮਾ. ਕੁਲਵੰਤ ਸਿੰਘ ਮੱਲ੍ਹੀ, ਸੁਰਿੰਦਰਪਾਲ ਸਿੰਘ ਪਾਲਾ, ਵਚਿੰਤ ਕੁਮਾਰ ਜੇਠੀ, ਮੇਵਾ ਸਿੰਘ, ਮਾ. ਗੁਰਤੇਜ ਸਿੰਘ, ਪੰਚ ਕੁਲਵੰਤ ਸਿੰਘ ਬੱਗਾ, ਪੰਚ ਬੂਟਾ ਸਿੰਘ, ਮਨਜਿੰਦਰ ਬੋਪਾਰਾਏ, ਆਕਾਸ਼ ਜੈਨ, ਰੇਸ਼ਮ ਸਿੰਘ, ਹਰਮੇਲ ਸਿੰਘ ਫੌਜੀ, ਬਲਜਿੰਦਰ ਸਿੰਘ ਘੁੱਗੀ (ਮਾਲੀ) ਆਦਿ ਮੁੱਖ ਤੌਰ 'ਤੇ ਹਾਜ਼ਰ ਸਨ।
ਰਕਬਾ ਭਵਨ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਵਲੋਂ ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ ਹੋਰਨਾਂ ਨੂੰ ਨਾਲ ਲੈ ਕੇ ਸ੍ਰੀ ਗੁੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਬਦ ਪ੍ਰਕਾਸ਼ ਅਜਾਇਬ ਘਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਣੀਕਾਰਾਂ ਦੀਆਂ ਤਸਵੀਰਾਂ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਤਸਵੀਰ ਅੱਗੇ ਨਤਮਸਤਕ ਹੁੰਦਿਆਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਦੱਬੇ-ਕੁਚਲੇ ਲੋਕਾਂ ਨੂੰ ਮੌਤ ਦੇ ਭੈਅ ਤੋਂ ਮੁਕਤ ਕੀਤਾ। ਉਨ੍ਹਾਂ ਕਿਹਾ ਕਿ 415 ਸਾਲ ਪਹਿਲਾਂ ਲੋਕ ਹੱਕਾਂ ਦੀ ਰਾਖੀ ਅਤੇ ਜ਼ਬਰ-ਜੁਲਮ ਵਿਰੁੱਧ ਅਦੁੱਤੀ ਸ਼ਹੀਦੀ ਦੇਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਸਾਡੇ ਲਈ ਪ੍ਰੇਰਨਾ ਸਰੋਤ ਹਨ। ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਛਬੀਲ ਲਗਾਏ ਜਾਣ ਸਮੇਂ ਬਲਵੰਤ ਸਿੰਘ ਧਨੋਆ, ਡਾ: ਸੁਖਵੀਰ ਸਿੰਘ ਗਿੱਲ, ਪ੍ਰੀਤਮ ਸਿੰਘ ਚੀਮਾ ਜਾਂਗਪੁਰ, ਪੰਚ ਮਹਿੰਦਰ ਸਿੰਘ ਜਾਂਗਪੁਰ, ਬਲਦੇਵ ਸਿੰਘ, ਕੁਲਵਿੰਦਰ ਸਿੰਘ ਕਲੇਰ ਮੁੱਲਾਂਪੁਰ, ਹੋਰ ਮੌਜੂਦ ਸਨ।
ਬੇਟ ਇਲਾਕੇ 'ਚ ਸਮਾਗਮ
ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੂਰੇ ਬੇਟ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾਪੂਰਵਕ ਮਨਾਇਆ ਗਿਆ। ਕਈ ਨਗਰਾਂ ਦੇ ਧਾਰਮਿਕ ਸਥਾਨਾਂ ਵਿਚ ਤਿੰਨ ਦਿਨ ਗੁਰਬਾਣੀ ਦਾ ਪ੍ਰਵਾਹ ਚੱਲਿਆ। ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ 'ਤੇ ਚਾਨਣਾਂ ਪਾਉਂਦਿਆਂ ਆਪਣੀ ਹਾਜ਼ਰੀ ਲਗਵਾਈ। ਕਈ ਧਾਰਮਿਕ ਸਥਾਨਾਂ ਵਿਚ ਭਿੰਨ-ਭਿੰਨ ਪਦਾਰਥਾਂ ਦੇ ਲੰਗਰ ਲਗਾਏ ਗਏ। ਪਰ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਇਸ ਸਾਲ ਫਿਰ ਸੰਗਤਾਂ ਛਬੀਲਾਂ ਦਾ ਆਨੰਦ ਨਹੀਂ ਲੈ ਸਕੀਆਂ।

ਕਿਸਾਨ ਮੋਰਚੇ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਕੀਤਾ ਸਿਜਦਾ

ਜਗਰਾਉਂ, 14 ਜੂਨ (ਜੋਗਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਰੇਲ ਪਾਰਕ ਜਗਰਾਉਂ 'ਚ ਚੱਲ ਰਹੇ ਕਿਸਾਨ ਮੋਰਚੇ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿਜਦਾ ਕੀਤਾ ਗਿਆ | ਇਸ ਸਮੇਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੁਰਜੀਤ ਦੌਧਰ ਨੇ ਕਿਹਾ ਕਿ ...

ਪੂਰੀ ਖ਼ਬਰ »

ਬਸਪਾ-ਅਕਾਲੀ ਦਲ ਗੱਠਜੋੜ 'ਤੇ ਬੋਪਾਰਾਏ ਕਲਾਂ 'ਚ ਸਮਾਗਮ

ਮੁੱਲਾਂਪੁਰ-ਦਾਖਾ, 14 ਜੂਨ (ਨਿਰਮਲ ਸਿੰਘ ਧਾਲੀਵਾਲ)- ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਸਿਆਸੀ ਗਠਜੋੜ ਵਰਕਰਾਂ ਅਤੇ ਸਮੱਰਥਕਾਂ ਵਿਚ ਵੱਡਾ ਉਤਸ਼ਾਹ ਭਰੇਗਾ, ਅਗਾਮੀ ਵਿਧਾਨ ਸਭਾ ਚੋਣ 2022 'ਚ ਗਠਜੋੜ ਭਿ੍ਸ਼ਟ ਤੇ ਘੁਟਾਲਿਆਂ ਨਾਲ ਭਰੀ ਪੰਜਾਬ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦੀ ਡੁੱਬਦੀ ਕਿਸ਼ਤੀ ਨੂੰ ਬਸਪਾ ਪਾਰ ਨਹੀਂ ਲਾ ਸਕਦੀ-ਮੁੱਲਾਂਪੁਰ

ਰਾਏਕੋਟ, 14 ਜੂਨ (ਸੁਸ਼ੀਲ)-ਸੂਬੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਡੁੱਬਦੀ ਕਿਸ਼ਤੀ ਨੂੰ ਬਹੁਜਨ ਸਮਾਜ ਪਾਰਟੀ ਦਾ ਸਹਾਰਾ ਵੀ ਪਾਰ ਨਹੀਂ ਲਗਾ ਸਕੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲੌਰ ਸਿੰਘ ਮੁੱਲਾਂਪੁਰ ...

ਪੂਰੀ ਖ਼ਬਰ »

ਕਰੰਟ ਕਾਰਨ ਮਰਨ ਵਾਲੇ ਮੁਲਾਜ਼ਮ ਦਾ ਹੋਇਆ ਪੋਸਟਮਾਰਟਮ

ਰਾਏਕੋਟ, 14 ਜੂਨ (ਬਲਵਿੰਦਰ ਸਿੰਘ ਲਿੱਤਰ)- ਪਿਛਲੇ 3 ਦਿਨਾਂ ਪਹਿਲਾਂ ਪਿੰਡ ਜੌਹਲਾਂ ਵਿਖੇ 11 ਕੇ.ਵੀ. ਖੇਤੀਬਾੜੀ ਦੇ ਟਿਊਬਵੈੱਲਾਂ ਵਾਲੀ ਬਿਜਲੀ ਸਪਲਾਈ ਲਾਈਨ 'ਤੇ ਕੰਮ ਕਰ ਰਹੇ 2 ਬਿਜਲੀ ਕਰਮਚਾਰੀਆਂ ਨੂੰ ਬਿਜਲੀ ਕਰੰਟ ਨੇ ਆਪਣੀ ਲਪੇਟ ਵਿੱਚ ਲੈ ਲਿਆ ਸੀ | ਜਿਸ ਦੌਰਾਨ ...

ਪੂਰੀ ਖ਼ਬਰ »

ਸ਼ਿਵਾਲਿਕ ਦੀ ਅਗਵਾਈ 'ਚ ਪਾਰਟੀ ਪ੍ਰੋਗਰਾਮ ਜ਼ਮੀਨੀ ਪੱਧਰ 'ਤੇ ਲਿਜਾਣ 'ਚ ਹਲਕਾ ਗਿੱਲ ਮੋਹਰੀ-ਸੁਖਬੀਰ ਸਿੰਘ ਬਾਦਲ

ਹੰਬੜਾਂ, 14 ਜੂਨ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜਬੂਤੀ ਲਈ ਜ਼ਮੀਨੀ ਪੱਧਰ 'ਤੇ ਬਣਾਈਆਂ ਗਈਆਂ 11 ਮੈਂਬਰੀ ਕਮੇਟੀਆਂ ਦਾ ਸਮੁੱਚਾ ਰਿਕਾਰਡ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਸਪੁੱਤਰ ਯੂਥ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਸਿੱਖਿਆ ਨੀਤੀ 2020 ਦੇ ਪ੍ਰਭਾਵਾਂ 'ਤੇ ਡੀ.ਟੀ.ਐੱਫ਼ ਵਲੋਂ ਜਗਰਾਉਂ 'ਚ ਕਨਵੈਨਸ਼ਨ

ਜਗਰਾਉਂ, 14 ਜੂਨ (ਜੋਗਿੰਦਰ ਸਿੰਘ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਬਲਾਕ ਜਗਰਾਉਂ ਇਕਾਈ ਵਲੋਂ ਸੀਨੀਅਰ ਟੀਚਰਜ਼ ਫੋਰਮ ਦੇ ਸਹਿਯੋਗ ਨਾਲ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਸੰਭਾਵੀ ਮਾੜੇ ਨਤੀਜਿਆਂ ਸਬੰਧੀ ਬਲਾਕ ਪੱਧਰੀ ਕਨਵੈਨਸ਼ਨ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਅਧਿਆਪਕ ਹਰਦੇਵ ਸਿੰਘ ਬੜੂੰਦੀ ਨੂੰ ਅੰਤਿਮ ਵਿਦਾਇਗੀ-ਸ਼ਰਧਾਂਜਲੀ ਸਮਾਗਮ 23 ਨੂੰ

ਲੋਹਟਬੱਦੀ, 14 ਜੂਨ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਬੜੂੰਦੀ ਨਾਲ ਸਬੰਧਿਤ ਅਕਾਲੀ ਆਗੂ ਅੰਮਿ੍ਤਪਾਲ ਸਿੰਘ ਹੈਪੀ ਬੜੂੰਦੀ (ਸੀਨੀਅਰ ਅਸ਼ਟਾਮ ਫਰੋਸ਼ ਤਹਿਸੀਲ ਰਾਏਕੋਟ) ਦੇ ਪਿਤਾ ਸਾਬਕਾ ਅਧਿਆਪਕ ਹਰਦੇਵ ਸਿੰਘ ਸੇਖੋਂ ਜੋ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਸਨ, ...

ਪੂਰੀ ਖ਼ਬਰ »

ਰੂਮੀ-ਅਖਾੜਾ ਡਰੇਨ ਪੁਲ ਬਣਾਉਣ ਦੀ ਕੈਪਟਨ ਸੰਦੀਪ ਸੰਧੂ ਨੇ ਕਰਵਾਈ ਸ਼ੁਰੂਆਤ

ਜਗਰਾਉਂ, 14 ਜੂਨ (ਗੁਰਦੀਪ ਸਿੰਘ ਮਲਕ)- ਬਾਰਿਸ਼ ਦੇ ਦਿਨਾਂ ਅਖਾੜਾ ਡਰੇਨ 'ਚ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਕਈ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਅਕਸਰ ਪਾਣੀ ਦੀ ਮਾਰ ਹੇਠ ਆ ਜਾਂਦੀਆਂ ਸਨ ਜਿਸ ਦਾ ਹੁਣ ਪੱਕਾ ਹੱਲ ਉਸ ਸਮੇਂ ਹੁੰਦਾ ਨਜ਼ਰ ਆਇਆ, ਜਦੋਂ ਮੁੱਖ ...

ਪੂਰੀ ਖ਼ਬਰ »

ਕੈਪਟਨ ਦੀ ਕੋਠੀ ਦੇ ਘਿਰਾਓ ਲਈ ਜਗਰਾਉਂ ਤੋਂ ਜਾਵੇਗਾ ਅਕਾਲੀਆਂ ਦਾ ਜਥਾ

• ਕਲੇਰ ਨੇ ਕੀਤੀ ਮੀਟਿੰਗ ਜਗਰਾਉਂ, 14 ਜੂਨ (ਜੋਗਿੰਦਰ ਸਿੰਘ)-ਵੈਕਸੀਨ ਘੁਟਾਲੇ ਦਾ ਪਰਦਾਫਾਸ਼ ਹੋਣ ਦੇ ਅਧਾਰ 'ਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਐੱਸ.ਸੀ. ਵਰਗ ਦੇ 2 ਲੱਖ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਕਰਨ ਲਈ ਮੰਤਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX