ਤਾਜਾ ਖ਼ਬਰਾਂ


ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  5 minutes ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  30 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  53 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  1 minute ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਤਰਨਤਾਰਨ

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ, ਵਿਕਾਸ ਮਰਵਾਹਾ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਵੇਂ ਸਤਿਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ 415ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿਚ ਰੱਖੇ ਗਏੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9 ਵਜੇ ਪਾਏ ਗਏੇ | ਉਪਰੰਤ ਭਾਈ ਚਤਰ ਸਿੰਘ ਦੇ ਹਜੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੰੂ ਨਿਹਾਲ ਕੀਤਾ ਗਿਆ | ਭਾਈ ਜੋਗਾ ਸਿੰਘ ਗ੍ਰੰਥੀ ਨੇ ਅਰਦਾਸ ਕੀਤੀ ਅਤੇ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਨੇ ਕਥਾ ਵਿਚਾਰਾਂ ਸੁਣ ਕੇ ਸੰਗਤਾਂ ਨੰੂ ਨਿਹਾਲ ਕੀਤਾ ਤੇ ਮਾਤਾ ਗੰਗਾ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਬਾਬਾ ਬੁੱਢਾ ਸਾਹਿਬ ਜੀ ਕੀਰਤਨੀ ਜਥਾ ਬੀਬੀਆਂ ਤੇ ਸੰਗਤਾਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਉਪਰੰਤ ਬੀਬੀ ਸੁਪ੍ਰੀਤ ਕੌਰ ਸੇਰੋਂ ਵਾਲੇ ਬੱਚਿਆਂ ਦਾ ਕੀਰਤਨੀ ਜਥਾ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਜੱਜਬੀਰ ਸਿੰਘ ਕਥਾਵਾਚਕ ਹਜੂਰੀ ਗ੍ਰੰਥੀ, ਭਾਈ ਗੁਰਿੰਦਰਪਾਲ ਸਿੰਘ ਬੈਂਕਾਂ ਕਵੀਸ਼ਰੀ ਜਥਾ, ਭਾਈ ਜਸਬੀਰ ਸਿੰਘ ਵਲਟੋਹਾ ਢਾਡੀ ਜਥਾ, ਗਿਆਨੀ ਗੁਰਦੀਪ ਸਿੰਘ ਕਥਾ ਵਾਚਕ ਕਪੂਰਥਲਾ, ਭਾਈ ਮਨਜੀਤ ਸਿੰਘ ਰਾਗੀ ਅੰਮਿ੍ਤਸਰ ਵਾਲੇ, ਭਾਈ ਰਣਜੀਤ ਸਿੰਘ ਚੰਡੀਗੜ੍ਹ, ਭਾਈ ਹਰਭਿੰਦਰ ਸਿੰਘ ਹਜੂਰੀ ਰਾਗੀ, ਭਾਈ ਤੇਜਪਾਲ ਸਿੰਘ ਰਾਗੀ ਅਤੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਅੰਮਿ੍ਤਸਰ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾਂ ਸੰਗਤਾਂ ਨੰੂ ਨਿਹਾਲ ਕੀਤਾ | ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਤੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਸਮਾਗਮ ਦੌਰਾਨ ਧਰਵਿੰਦਰ ਸਿੰਘ ਮਾਣੋਚਾਲ੍ਹ ਮੈਨੇਜਰ ਦੇ ਨਾਲ ਗੁਰਵਿੰਦਰ ਸਿੰਘ ਗੁ: ਇੰਸਪੈਕਟਰ, ਨਿਰਮਲ ਸਿੰਘ ਕਾਹਲਵਾ ਮੀਤ ਮੈਨੇਜਰ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਰਜਿੰਦਰ ਸਿੰਘ ਬੇਦੀ, ਮਨਿੰਦਰ ਸਿੰਘ ਪ੍ਰਧਾਨ ਜੋੜਾ ਘਰ, ਬਲਰਾਜ ਸਿੰਘ ਚਾਵਲਾ, ਅੰਗਰੇਜ ਸਿੰਘ, ਭੁਪਿੰਦਰ ਸਿੰਘ ਭਿੰਦਾ, ਸਰਬਜੀਤ ਸਿੰਘ ਪਨੇਸਰ, ਗੁਰਮੀਤ ਸਿੰਘ, ਜਗਦੀਸ਼ ਕੁਮਾਰ, ਕੁਲਵਿੰਦਰ ਸਿੰਘ ਲਵਲੀ, ਸੁਖਵੰਤ ਸਿੰਘ ਧਾਮੀ, ਪ੍ਰਕਰਮਾ ਜਲ ਸੇਵਾ ਸੁਸਾਇਟੀ ਤਰਨ ਤਾਰਨ ਦੇ ਪ੍ਰਧਾਨ ਤਲਵਿੰਦਰ ਸਿੰਘ, ਸੁਖਦੇਵ ਸਿੰਘ ਮਹਿਮਾ, ਮਨਬੀਰ ਸਿੰਘ, ਬਲਦੇਵ ਸਿੰਘ, ਮਨਜਿੰਦਰ ਸਿੰਘ ਬਿੱਟੂ, ਸੁਰਜੀਤ ਸਿੰਘ, ਸਿਮਰਪ੍ਰੀਤ ਸਿੰਘ, ਪ੍ਰਭਜੀਤ ਸਿੰਘ ਆਦਿ ਸਮੇਤ ਸਮੰੂਹ ਸਟਾਫ਼, ਸਭਾ ਸੁਸਾਇਟੀਆਂ ਦੇ ਨੁਮਾਇੰਦੇ ਤੇ ਸ਼ਰਧਾਲੂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਗੁਰੂ ਨਾਨਕ ਪੜਾਓ ਛਾਪੜੀ ਸਾਹਿਬ ਤੇ ਮੁਹੱਲਾ ਹਸਪਤਾਲ ਵਿਚ ਸ਼ਹੀਦੀ ਦਿਹਾੜਾ ਮਨਾਇਆ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)-ਪੰਜ ਗੁਰੂ ਸਾਹਿਬ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਛਾਪੜੀ ਸਾਹਿਬ ਅਤੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਤੋਂ ਇਲਾਵਾ ਮੁੱਖ ਬਾਜ਼ਾਰ ਫਤਿਆਬਾਦ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਸ਼ਰਧਾਲੂਆਂ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਕਰਮ ਸਿੰਘ ਸਾਹਨੀ ਦੇ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ। ਉਪਰੰਤ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੌਰਾਨ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਉਲ, ਸਵਿੰਦਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ ਨੰਡਾ, ਗੁਰਭੇਜ ਸਿੰਘ ਭੇਜੀ, ਜਗਜੀਤ ਸਿੰਘ ਕਾਲੂ, ਬਸੰਤ ਸਿੰਘ ਮੈਂਬਰ ਤੋਂ ਇਲਾਵਾ ਹੀਰਾ ਸਿੰਘ ਸੇਠੀ, ਪਾਲ ਮੈਡੀਕਲ, ਜਤਿੰਦਰ ਸਿੰਘ ਪੱਪੂ ਕੱਪੜੇ ਵਾਲੇ, ਸੁਭਾਸ਼ ਬਾਸ਼ੀ, ਰਣਜੋਧ ਸਿੰਘ ਸੋਨਾ, ਸੁੱਚਾ ਸਿੰਘ, ਸ਼ੇਰਾ ਗੁਰਜੰਟ, ਗੁਰਜਾਪ, ਹਰਭਾਲ, ਗੁਰਸ਼ਰਨ, ਅਵੀ ਅਰੋੜਾ, ਅਵੀ ਖਹਿਰਾ, ਅਤੇ ਹੋਰਨਾਂ ਵਲੋਂ ਤਨਦੇਹੀ ਨਾਲ ਸੇਵਾ ਵਿਚ ਯੋਗਦਾਨ ਪਾਇਆ।
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਝਬਾਲ, (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜੂਰੀ ਰਾਗੀ ਸਿੰਘਾਂ ਨੇ ਕੀਰਤਨ ਕੀਤਾ। ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨਾਲ ਸਬੰਧਤ ਕਥਾ ਵਿਚਾਰਾਂ ਕੀਤੀਆਂ ਤੇ ਸਮੂਹ ਸੰਗਤਾਂ ਨੂੰ ਉਨ੍ਹਾਂ ਵਲੋਂ ਦਿਖਾਏ ਗਏ ਹੱਕ ਤੇ ਸੱਚ ਦੇ ਮਾਰਗ 'ਤੇ ਚੱਲਣ ਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਝਬਾਲ, ਐਡੀਸ਼ਨਲ ਮੈਨੇਜਰ ਅੰਗਰੇਜ਼ ਸਿੰਘ ਝਬਾਲ, ਦਿਲਬਾਗ ਸਿੰਘ, ਸੁਖਪਾਲ ਸਿੰਘ ਠੱਟਾ, ਜੈ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਅਮਰਬੀਰ ਸਿੰਘ, ਜਸਪਾਲ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਪ੍ਰਗਟ ਸਿੰਘ, ਗੁਰਭਾਗ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਬੀਬੀ ਰਜਨੀ ਜੀ ਦੇ ਗੁਰਦਆਰਾ ਸਾਹਿਬ ਵਿਖੇ ਮਨਾਇਆ ਸ਼ਹੀਦੀ ਦਿਹਾੜਾ
ਪੱਟੀ, (ਅਵਤਾਰ ਸਿਘ ਖਹਿਰਾ, ਬੋਨੀ ਕਾਲੇਕੇ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਥਾਨਕ ਸਹਿਰ 'ਚ ਸਥਿਤ ਗੁਰਦਆਰਾ ਬੀਬੀ ਰਜਨੀ ਜੀ ਵਿਖੇ ਪਾਠ ਦੇ ਭੋਗ ਪਏ। ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥਿਆਂ ਤੇ ਕਥਾ ਵਾਚਕਾਂ ਨੇ ਕੀਰਤਨ ਤੇ ਕਥਿਆ ਰਾਹੀਂ ਸੰਗਤ ਨੂੰ ਗੁਰ ਸ਼ਬਦ ਅਤੇ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਗੁਰਦਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਲੁਹਾਰੀਆ, ਕੌਂਸਲਰ ਅਮਰੀਕ ਸਿੰਘ ਭੁੱਲਰ, ਕੁਲਵਿੰਦਰ ਸਿੰਘ ਬੱਬੂ, ਸਰਦੂਲ ਸਿੰਘ, ਬਾਬਾ ਸਤਨਾਮ ਸਿੰਘ, ਬਲਵਿੰਦਰ ਸਿੰਘ, ਬਾਪੂ ਬਲਵੰਤ ਸਿੰਘ ਲੋਹੁਕਾ, ਗੁਰਨਾਮ ਸਿੰਘ, ਇਕਬਾਲ ਸਿੰਘ ਜੌਲੀ, ਨਿਰਮਲ ਸਿੰਘ, ਕੰਵਲਜੀਤ ਕੌਰ, ਸੂਰਜਪ੍ਰਤਾਪ ਸਿੰਘ, ਸਕੱਤਰ ਸਿੰਘ ਬਿੱਲੂ, ਪ੍ਰੇਮ ਪ੍ਰਕਾਸ਼ ਸਿੰਘ ਜੌਲੀ ਆਦਿ ਸੰਗਤ ਮੌਜੂਦ ਸੀ।
ਗੁਰਦਆਰਾ ਭੱਠ ਸਾਹਬ ਵਿਖੇ ਮਨਾਇਆ ਸ਼ਹੀਦੀ ਦਿਹਾੜਾ
ਪੱਟੀ, (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦਆਰਾ ਭੱਠ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸੀਨ ਸੰਤ ਬਾਬਾ ਗੁਰਬਚਨ ਸਿੰਘ ਸੁਰਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਮਨਾਏ ਗਏ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਗਿਆਨੀ ਸੰਤੋਖ ਸਿੰਘ ਤੇ ਗਿਆਨੀ ਪ੍ਰਗਟ ਸਿੰਘ ਨੇ ਕਥਿਆ ਰਾਹੀ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਹੀਦੀ ਬਾਰੇ ਵਿਸਥਾਰ ਸਾਹਿਤ ਸੰਗਤ ਨੂੰ ਚਾਨਣਾ ਪਾਇਆ। ਉਪਰੰਤ ਭਾਈ ਬਲਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਬੀਬੀ ਸੰਦੀਪ ਕੌਰ, ਅੰਮ੍ਰਿਤਪਾਲ ਕੌਰ ਅਤੇ ਸਿੰਮਰਤਪਾਲ ਕੌਰ ਦੇ ਜਥਿਆ ਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ। ਇਸ ਮੌਕੇ ਸੰੋਮਣੀ ਕਮੇਟੀ ਮੈਂਬਰ ਖੁਸਵਿੰਦਰ ਸਿੰਘ ਭਾਟੀਆ, ਅਮਰੀਕ ਸਿੰਘ ਭੁੱਲਰ, ਭੁਪਿੰਦਰ ਸਿੰਘ ਮਿੰਟੂ, ਕਵਲਜੀਤ ਸਿੰਘ, ਨਰਬੀਰ ਸਿੰਘ, ਨਿਰਵੈਰ ਸਿੰਘ, ਬਲਵਿੰਦਰ ਸਿੰਘ ਭੁੱਲਰ, ਡਾ.ਪ੍ਰਗਟ ਸਿੰਘ ਖਹਿਰਾ, ਗੁਰਦੀਪ ਸਿੰਘ ਮੱਲਾ, ਅੰਗਰੇਜ ਸਿੰਘ ਦਾਸੂਵਾਲ, ਗੁਰਦਿੱਤ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਜਗੀਰ ਸਿੰਘ, ਰਸਾਲ ਸਿੰਘ, ਪ੍ਰੇਮ ਸਿੰਘ, ਜਗਤਾਰ ਸਿੰਘ ਬੈਂਕਾ, ਗੁਰਦਰਸਨ ਸਿੰਘ, ਨੌਨਿਹਾਲ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ ਆਦਿ ਸੰਗਤ ਮੌਜੂਦ ਸਨ।
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਵਿਖੇ ਧਾਰਮਿਕ ਸਮਾਗਮ
ਗੋਇੰਦਵਾਲ ਸਾਹਿਬ, (ਸਕੱਤਰ ਸਿੰਘ ਅਟਵਾਲ)-ਸ਼ਹੀਦਾਂ ਦੇ ਸਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਇਤਿਹਾਸਕ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਬਾਰੇ ਕਥਾ ਵਿਚਾਰਾਂ ਵੀ ਕੀਤੀਆਂ ਗਈਆਂ। ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਘਰ ਆਪਣੀ ਹਾਜ਼ਰੀ ਭਰ ਜੀਵਨ ਸਫਲਾ ਕੀਤਾ। ਹਜੂਰੀ ਰਾਗੀ ਦਰਬਾਰ ਸਾਹਿਬ ਭਾਈ ਗੁਰਮੁਖ ਸਿੰਘ ਜੀ ਦੇ ਰਾਗੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾ ਕੇ ਤੇ ਭਾਈ ਸ਼ਮਸ਼ੇਰ ਸਿੰਘ ਢਾਡੀ ਜੱਥਾ ਮਿਸਰਪੁਰਾ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਵਲੋਂ ਪਹੁੰਚੇ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ ਗਏ। ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਤੋਂ ਇਲਾਵਾ ਹੈੱਡ ਗ੍ਰੰਥੀ ਗੁਰਮੁਖ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਸਰਪੰਚ ਕੁਲਦੀਪ ਸਿੰਘ ਲਾਹੋਰੀਆ, ਕਥਾਵਾਚਕ ਭਾਈ ਨਿਹਾਲ ਸਿੰਘ, ਹਰਭਜਨ ਸਿੰਘ ਰਠੌਰ, ਵਰਿੰਦਰਜੋਤ ਸਿੰਘ ਜੋਤੀ ਮੈਂਬਰ ਪੰਚਾਇਤ, ਮਨਜੀਤ ਸਿੰਘ ਮੰਡ, ਸੁਖਦੇਵ ਸਿੰਘ ਅਕਾਂਊਟੈਂਟ, ਜਸਬੀਰ ਸਿੰਘ ਰੀਕਾਰਡ ਕੀਪਰ, ਰਛਪਾਲ ਸਿੰਘ ਰੀਕਾਰਡ ਕੀਪਰ, ਵਰਿੰਦਰ ਸਿੰਘ ਰੀਕਾਰਡ ਕੀਪਰ, ਮਨਜੀਤ ਸਿੰਘ ਸਟੋਰਕੀਪਰ, ਜੈਮਲ ਸਿੰਘ ਜਾਮਾਰਾਏ, ਪ੍ਰਗਟ ਸਿੰਘ, ਜਸਬੀਰ ਸਿੰਘ ਧੂੰਦਾ, ਭੁਪਿੰਦਰ ਸਿੰਘ ਮਾਲਕੋ ਅਤੇ ਸੰਗਤ ਹਾਜ਼ਰ ਸੀ।
ਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਹੀਦੀ ਦਿਹਾੜਾ ਮਨਾਇਆ
ਤਰਨ ਤਾਰਨ, (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ। ਬੱਚਿਆਂ ਨੇ ਸਵੇਰੇ ਉੱਠ ਕੇ ਆਪਣੇ ਮਾਤਾ-ਪਿਤਾ ਨਾਲ ਪਾਠ ਕੀਤਾ। ਬੱਚਿਆਂ ਨੇ ਗੁਰੂ ਘਰ ਜਾ ਕੇ ਸੇਵਾ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਕੂਲ ਦੇ ਪ੍ਰਧਾਨ ਪ੍ਰਸ਼ੋਤਮ ਸਿੰਘ ਮੈਣੀ ਨੇ ਬੱਚਿਆਂ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਜੀਵਨ ਨੂੰ ਯਾਦ ਰੱਖਣ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਲਈ ਪ੍ਰੇਰਿਤ ਕੀਤਾ ।
ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਹਰੀਕੇ ਪੱਤਣ, (ਸੰਜੀਵ ਕੁੰਦਰਾ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਲੋਂ ਪੰਜਵੀਂ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕਾਂ ਵਲੋਂ ਆਪਣੇ ਘਰਾਂ ਵਿਚ ਬੈਠ ਕੇ ਸੀਝ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਤੋਂ ਇਲਾਵਾ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਦੀ ਬਾਣੀ ਦੀਆਂ ਪੰਗਤੀਆਂ ਦੇ ਸਲੋਗਨ ਤਿਆਰ ਕੀਤੇ ਗਏ। ਨੌਵੀਂ ਤੋਂ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਗੁਰਨੂਰ ਕੌਰ, ਸੁਖਮਨਪ੍ਰੀਤ ਕੌਰ ਅਤੇ ਮੁਸਕਾਨਪ੍ਰੀਤ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਤੇ ਵਿਦਿਆਰਥਣ ਕੋਮਲਪ੍ਰੀਤ ਕੌਰ ਅਤੇ ਧਰਮਵੀਰ ਕੌਰ ਨੇ ਗੁਰਬਾਣੀ ਦੇ ਸ਼ਬਦਾਂ ਅਤੇ ਸਲੋਕਾਂ ਦੀ ਵਿਆਖਿਆ ਕੀਤੀ। ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਕੰਵਰਦੀਪ ਸਿੰਘ, ਕੁਲਜੀਤ ਸਿੰਘ ਅਤੇ ਪ੍ਰਿੰਸੀਪਲ ਹਰਜਿੰਦਰਪਾਲ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸੀਝ ਗੁਰੂ ਅਰਜਨ ਦੇਵ ਜੀ ਦੀ ਸਿੱਖਿਆ ਉੱਪਰ ਚੱਲਦੇ ਹੋਏ ਨਿਮਰਤਾ ਭਰਪੂਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ।

ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ ਦੋ ਵਿਅਕਤੀਆਂ ਦੀ ਮੌਤ, 9 ਹੋਰ ਨਵੇਂ ਮਾਮਲੇ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 9 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 1761 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ...

ਪੂਰੀ ਖ਼ਬਰ »

ਝਪਟ ਮਾਰ ਕੇ ਔਰਤ ਪਾਸੋਂ ਪਰਸ ਖੋਹਿਆ, ਕੇਸ ਦਰਜ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਪਾਸੋਂ ਝਪਟਾ ਮਾਰ ਕੇ ਪਰਸ ਖੋਹਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਅਨੀਤਾ ਨਾਗਪਾਲ ...

ਪੂਰੀ ਖ਼ਬਰ »

ਚੋਰੀ ਦੀ ਰੇਤ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਚੋਰੀ ਦੀ ਰੇਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ਪਾਸੋਂ 9 ਸੈਂਕੜੇ ਰੇਤ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਏ.ਐੱਸ.ਆਈ. ...

ਪੂਰੀ ਖ਼ਬਰ »

ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨ ਡਾਢੇ ਪ੍ਰੇਸ਼ਾਨ

ਪੱਟੀ, 14 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੱਟੀ ਹਲਕੇ 'ਚ ਜੰਡਿਆਲਾ ਅਪਰ ਬਾਰੀ ਦੁਆਬ ਦੀਆਂ ਨਹਿਰਾਂ 'ਤੇ ਸੂਇਆਂ 'ਚ ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੀਤੇ ਇਕ ਸਾਲ ਤੋਂ ਨਹਿਰੀ ਪਾਣੀ ਨਾ ਮਿਲਣ ...

ਪੂਰੀ ਖ਼ਬਰ »

ਗਰਮੀ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਹਰੀਕੇ ਪੱਤਣ, 14 ਜੂਨ (ਸੰਜੀਵ ਕੁੰਦਰਾ)-ਸਥਾਨਕ ਕਸਬੇ ਵਿਚ ਗਰਮੀ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਇਸ ਸਬੰਧੀ ਸਤਲੁਜ ਇੰਟਰਪਰਾਈਜਿਜ਼ ਮੱਛੀ ਮੰਡੀ ਠੇਕੇਦਾਰ ਸ਼ਿਵ ਕੁਮਾਰ ਨੇ ਦੱਸਿਆ ਕਿ ਸਾਡੇ ਕੋਲ ਹਰ ਸਾਲ ਬਿਹਾਰ, ਉੱਤਰ ਪ੍ਰਦੇਸ਼, ਬੰਗਾਲ ਆਦਿ ਸੂਬਿਆਂ ...

ਪੂਰੀ ਖ਼ਬਰ »

ਹਵਾਈ ਫਾਇਰ ਕਰਕੇ ਚਲਦੇ ਮੈਚ ਵਿਚੋਂ ਲੜਕੇ ਨੂੰ ਕੀਤਾ ਅਗਵਾ

ਭਿੱਖੀਵਿੰਡ, 14 ਜੂਨ (ਬੌਬੀ)-ਅੱਡਾ ਭਿੱਖੀਵਿੰਡ ਵਿਚ ਅੱਜ ਉਸ ਵੇਲੇ ਭਾਰੀ ਦਹਿਸ਼ਤ ਫੈਲ ਗਈ, ਜਦ ਪੱਟੀ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਾਡ ਵਿਚ ਚੱਲ ਰਹੇ ਕਿ੍ਕਟ ਟੂਰਨਾਮੈਂਟ ਦੌਰਾਨ ਇਕ ਲੜਕੇ ਨੂੰ ਉਸਦੇ ਕੁਝ ਜਾਨਣ ਵਾਲੇ ਵਿਅਕਤੀਆਂ ਨੇ ...

ਪੂਰੀ ਖ਼ਬਰ »

ਯੂ.ਕੇ. ਦੇ ਰਿਕਾਰਡਤੋੜ ਸਪਾਊਸ ਵੀਜ਼ੇ ਲਗਾ ਰਹੇ ਹਨ-ਗੈਵੀ ਕਲੇਰ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਤਜ਼ਰਬੇਕਾਰ ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ ਵਿਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰੀ ਰਹੀ ਹੈ | ਇਸੇ ਕੜੀ ਇਕ ਹੋਰ ਵਿਦਿਆਰਥਣ ਹਰਪ੍ਰੀਤ ਕੌਰ ਪਤਨੀ ਪਰਦੀਪ ਸਿੰਘ ਦਾ ਯੂ.ਕੇ. ਦਾ ਸਪਾਊਸ ਵੀਜ਼ਾ ...

ਪੂਰੀ ਖ਼ਬਰ »

ਗੱਠਜੋੜ ਦੀ ਮਜ਼ਬੂਤੀ ਲਈ ਹਰ ਵਰਕਰ ਤਿਆਰ, ਬੱਸ ਚੋਣਾਂ ਦਾ ਇੰਤਜ਼ਾਰ-ਇਕਬਾਲ ਸਿੰਘ ਸੰਧੂ

ਝਬਾਲ, 14 ਜੂਨ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਗਠਜੋੜ ਪੂਰੀ ਤਰ੍ਹਾਂ ਮਜ਼ਬੂਤ ਹੋਵੇਗਾ ਤੇ ਹਰ ਵਰਕਰ ਚੋਣਾਂ ਦਾ ਇੰਤਜ਼ਾਰ ਕਰ ਰਿਹਾ ਹੈ, ਤਾਂ ਜੋ ਸਾਢੇ ਚਾਰ ਸਾਲਾਂ 'ਚ ਪੰਜਾਬ ਦੇ ਵਿਕਾਸ ਦੀ ਤਰੱਕੀ ਵਿਚ ਰੋੜਾ ਬਣੀ ਕਾਂਗਰਸ ਸਰਕਾਰ ਨੂੰ ਲਾਂਭੇ ਕੀਤਾ ...

ਪੂਰੀ ਖ਼ਬਰ »

ਚੇਅਰਮੈਨ ਸ਼ੇਖ ਨੇ ਪੁੱਛਿਆ ਪੂਰਨ ਸਿੰਘ ਪੱਧਰੀ ਦਾ ਹਾਲ-ਚਾਲ

ਸ਼ਾਹਬਾਜ਼ਪੁਰ, 14 ਜੂਨ (ਪ੍ਰਦੀਪ ਬੇਗੇਪੁਰ)-ਖੇਤੀਬਾੜੀ ਨਾਲ ਸਬੰਧਤ ਦਵਾਈਆਂ ਤੇ ਖ਼ਾਦ ਸਟੋਰ ਦੇ ਮਾਲਕ ਅਕਾਲੀ ਆਗੂ ਪੂਰਨ ਸਿੰਘ ਪੱਧਰੀ, ਜੋ ਕਿ ਬੀਤੇ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਹਨ, ਦਾ ਹਾਲ-ਚਾਲ ਪੁੱਛਣ ਲਈ ਹਲਕਾ ਖਡੂਰ ਸਾਹਿਬ ਦੇ ਨੌਜਵਾਨ ਆਗੂ ਸਾਬਕਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਮਨਾਇਆ ਸ਼ਹੀਦੀ ਦਿਹਾੜਾ

ਤਰਨ ਤਾਰਨ, 14 ਜੂਨ (ਲਾਲੀ ਕੈਰੋਂ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਏਗਾ ਭਾਜਪਾ ਦਾ ਐੱਸ.ਸੀ. ਤੇ ਕਿਸਾਨ ਵਿੰਗ-ਰਾਮ ਲਾਲ ਹੰਸ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਭਾਰਤੀਯ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਲਾਲ ਹੰਸ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਸ਼ਰਮਾ ਝਬਾਲ, ਵਾਈਸ ਪ੍ਰਧਾਨ ਸ਼ਿਵ ਕੁਮਾਰ ਸੋਨੀ, ਹਰੀਕੇ ...

ਪੂਰੀ ਖ਼ਬਰ »

ਪੰਜਾਬ ਵਿਚ ਅਕਾਲੀ ਦਲ ਹੁਣ ਬਸਪਾ ਸਹਾਰੇ ਸੱਤਾ 'ਚ ਆਉਣ ਦਾ ਸੁਪਨਾ ਵੀ ਨਾ ਦੇਖੇ-ਜਸਬੀਰ ਸੁਰ ਸਿੰਘ

ਖੇਮਕਰਨ, 14 ਜੂਨ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ 'ਚ ਹੁਣ ਤੱਕ ਪੰਥ ਖਤਰੇ ਦਾ ਨਾਅਰਾ ਦੇ ਕੇ ਅਕਾਲੀ ਦਲ (ਬਾਦਲ) ਰਾਜ ਗੱਦੀ 'ਤੇ ਬੈਠਦਾ ਆਇਆ ਹੈ ਤੇ ਆਪਣੇ ਰਾਜ ਭਾਗ ਸਮੇਂ ਫਿਰ ਕਦੇ ਇਨ੍ਹਾਂ ਅਕਾਲੀਆਂ ਪੰਥ ਦੀ ਸਾਰ ਨਹੀਂ ਲਈ | ਇਨ੍ਹਾਂ ਦੇ ਰਾਜ ਸਮੇਂ ਪੰਜਾਬ 'ਚ ਵੱਗਣਾ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਸ਼ਾਨ ਨਾਲ ਜਿੱਤੇਗੀ- ਜੋਗਿੰਦਰ ਸਿੰਘ ਸ਼ੇਖ

ਸ਼ਾਹਬਾਜ਼ਪੁਰ, 14 ਜੂਨ (ਪਰਦੀਪ ਬੇਗੇਪੁਰ)-ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ੇਖ ਦੇ ਸੀਨੀਅਰ ਕਾਂਗਰਸੀ ਆਗੂ ਕਾਂਗਰਸ ਕਿਸਾਨ ਪ੍ਰਚਾਰ ਸੈੱਲ ਦੇ ਚੇਅਰਮੈਨ ਤੇ ਸਰਪੰਚ ਜੋਗਿੰਦਰ ਸਿੰਘ ਸ਼ੇਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ...

ਪੂਰੀ ਖ਼ਬਰ »

ਏ.ਐਸ.ਆਈ. ਬਲਬੀਰ ਸਿੰਘ ਖਾਰਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਚੋਹਲਾ ਸਾਹਿਬ, 14 ਜੂਨ ਬਲਵਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਸੇਵਾਵਾਂ ਦੇ ਰਹੇ ਇਹ ਏ.ਐੱਸ.ਆਈ. ਬਲਬੀਰ ਸਿੰਘ ਖਾਰਾ ਜੋ ਕੁਝ ਦਿਨ ਪਹਿਲਾਂ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਰਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ 'ਤੇ ਕੇਸ ਦਰਜ

ਤਰਨ ਤਾਰਨ, 14 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਇਕ ...

ਪੂਰੀ ਖ਼ਬਰ »

ਵਕੀਲ ਜਗਮੀਤ ਸਿੰਘ ਢਿੱਲੋਂ ਗੰਡੀਵਿੰਡ ਪੰਜਾਬ ਯੂਥ ਕਾਂਗਰਸ ਦਾ ਬੁਲਾਰਾ ਨਿਯੁਕਤ

ਸਰਾਏ ਅਮਾਨਤ ਖਾਂ, 14 ਜੂਨ (ਨਰਿੰਦਰ ਸਿੰਘ ਦੋਦੇ)-ਕਾਂਗਰਸ ਹਾਈ ਕਮਾਂਡ ਵਲੋਂ ਬਲਾਕ ਸੰਮਤੀ ਗੰਡੀਵਿੰਡ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ ਦੇ ਹੋਣਹਾਰ ਸਪੁੱਤਰ ਵਕੀਲ ਜਗਮੀਤ ਸਿੰਘ ਢਿੱਲੋਂ ਗੰਡੀਵਿੰਡ ਨੂੰ ਆਲ ਇੰਡੀਆ ਕਾਂਗਰਸ ਪਾਰਟੀ ਦੇ ਜੁਆਇੰਟ ਸੈਕਟਰੀ ਕਿ੍ਸ਼ਨ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਉੱਪਰ ਲਾਠੀਚਾਰਜ ਕਰਕੇ ਕੈਪਟਨ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ- ਕਾ. ਬਲਵਿੰਦਰ ਸਿੰਘ

ਚੋਹਲਾ ਸਾਹਿਬ, 14 ਜੂਨ (ਬਲਵਿੰਦਰ ਸਿੰਘ ਚੋਹਲਾ)- ਸੀ.ਪੀ.ਆਈ. ਦੇ ਬਲਾਕ ਨੌਸ਼ਹਿਰਾ ਅਤੇ ਚੋਹਲਾ ਸਾਹਿਬ ਦੇ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਵਿਕਾਸ ਅਤੇ ...

ਪੂਰੀ ਖ਼ਬਰ »

ਪੀ.ਐਚ.ਸੀ. ਸਰਾਏਾ ਅਮਾਨਤ ਖਾਂ ਵਿਖੇ ਲਗਾਇਆ ਮਲੇਰੀਆ ਸਬੰਧੀ ਕੈਂਪ

ਸਰਾਏ ਅਮਾਨਤ ਖਾਂ, 14 ਜੂਨ (ਨਰਿੰਦਰ ਸਿੰਘ ਦੋਦੇ)- ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਡਾ. ਬਲਵਿੰਦਰ ਸਿੰਘ ਐੱਸ.ਐੱਮ.ਓ. ਕਸੇਲ ਦੇ ਨਿਰਦੇਸ਼ਾਂ ਹੇਠ ਡਾ. ਅਰੀਤ ਭੰਗੂ ਮੈਡੀਕਲ ਅਫਸਰ ਸਰਾਏ ਅਮਾਨਤ ਖਾਂ ਦੀ ਅਗਵਾਈ ਹੇਠ ਪੀ.ਐਚ.ਸੀ. ਸਰਾਏ ਅਮਾਨਤ ਖਾਂ ਵਿਖੇ ਐਂਟੀ ਮਲੇਰੀਆ ...

ਪੂਰੀ ਖ਼ਬਰ »

ਬ੍ਰਹਮਪੁਰਾ ਵਲੋਂ ਬੀਬੀ ਕਸ਼ਮੀਰ ਕੌਰ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਤਰਨ ਤਾਰਨ, 14 ਜੂਨ (ਪਰਮਜੀਤ ਜੋਸ਼ੀ)-ਹੀਰਾ ਸਿੰਘ ਸਾਬਕਾ ਸਰਪੰਚ ਜੋਧਪੁਰ ਦੀ ਮਾਤਾ ਬੀਬੀ ਕਸ਼ਮੀਰ ਕੌਰ ਜੋਧਪੁਰ, ਜੋ ਕੁਝ ਦਿਨ ਪਹਿਲਾਂ ਇਸ ਸੰਸਾਰੀ ਦੁਨੀਆਂ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਵਿਧਾਇਕ ਖਡੂਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨਵੀਂ ਇਕਾਈ ਫਤਿਆਬਾਦ ਦੀ ਚੋਣ

ਫਤਿਆਬਾਦ, 14 ਜੂਨ (ਹਰਵਿੰਦਰ ਸਿੰਘ ਧੂੰਦਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਆਗੂ ਅਤੇ ਸਾ. ਸਰਪੰਚ ਸੁਲੱਖਣ ਸਿੰਘ ਤੁੜ ਨੇ ਫਤਿਆਬਾਦ ਵਿਖੇ ਦੱਸਿਆ ਕਿ ਸੁਖਵੰਤ ਸਿੰਘ ਦੋਜੀ ਛਾਪੜੀ ਸਾਹਿਬ ਦੇ ਪ੍ਰੇਰਨਾ ਸਦਕਾ ਫਤਿਆਬਾਦ ਵਿਖੇ 31 ਮੈਂਬਰੀ ਕਮੇਟੀ ਚੁਣੀ ਗਈ | ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਰਣਜੀਤ ਡਿਆਲ ਨਾਲ ਕੀਤਾ ਦੁੱਖ ਸਾਂਝਾ

ਸ਼ਾਹਬਾਜ਼ਪੁਰ, 14 ਜੂਨ (ਪ੍ਰਦੀਪ ਬੇਗੇਪੁਰ)-ਪਿੰਡ ਡਿਆਲ ਰਾਜਪੂਤਾਂ ਦੇ ਉੱਭਰਦੇ ਕਬੱਡੀ ਖਿਡਾਰੀ ਦਲਜਿੰਦਰ ਸਿੰਘ (22) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਇਸ ਬੇਵਕਤੀ ਹੋਈ ਮੌਤ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ | ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ...

ਪੂਰੀ ਖ਼ਬਰ »

ਦੁੱਖ ਦਾ ਪ੍ਰਗਟਾਵਾ

ਫਤਿਆਬਾਦ, 14 ਜੂਨ (ਹਰਵਿੰਦਰ ਸਿੰਘ ਧੂੰਦਾ) - ਸੁਖਵਿੰਦਰ ਸਿੰਘ ਸਹੋਤਾ ਅਤੇ ਬਲਜਿੰਦਰ ਸਿੰਘ ਸਹੋਤਾ ਦੇ ਸਤਿਕਾਰਯੋਗ ਮਾਤਾ ਤੇ ਸਿੰਬਲਪ੍ਰੀਤ ਸਿੰਘ ਸਹੋਤਾ ਦੇ ਦਾਦੀ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ...

ਪੂਰੀ ਖ਼ਬਰ »

ਚੇਅਰਪਰਸਨ ਬੀਬੀ ਰਜਵੰਤ ਕੌਰ ਝਬਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਝਬਾਲ, 14 ਜੂਨ (ਸੁਖਦੇਵ ਸਿੰਘ) - ਚੇਅਰਪਰਸਨ ਬੀਬੀ ਰਜਵੰਤ ਕੌਰ ਝਬਾਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਜੋਗਿੰਦਰ ਸਿੰਘ ਪੰਨੂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਹ ਸੀਨੀਅਰ ਅਕਾਲੀ ਆਗੂ ਚੇਅਰਮੈਨ ਹਰਵੰਤ ਸਿੰਘ ਝਬਾਲ ਅਤੇ ...

ਪੂਰੀ ਖ਼ਬਰ »

ਪਿੰਡ ਸਭਰਾ ਦੇ ਸੈਂਕੜੇ ਪਰਿਵਾਰ ਕਾਂਗਰਸ-ਅਕਾਲੀ ਦਲ ਛੱਡ 'ਆਪ' ਵਿਚ ਸ਼ਾਮਿਲ

ਪੱਟੀ, 14 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦ ਹਲਕੇ ਦੇ ਸਭ ਤੋਂ ਵੱਡੇ ਪਿੰਡ ਸਭਰਾ ਵਿਖੇ ਸੈਂਕੜੇ ਪਰਿਵਾਰਾਂ ਨੇ ਕਾਂਗਰਸ-ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਸਮਝੌਤਾ 2022 ਵਿਚ ਇਤਿਹਾਸ ਸਿਰਜ ਕੇ ਬਣਾਵੇਗਾ ਸਰਕਾਰ-ਸੂਰਜ ਸ਼ਰਮਾ

ਤਰਨ ਤਾਰਨ, 14 ਜੂਨ (ਵਿਕਾਸ ਮਰਵਾਹਾ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਿਚ ਹੋਏ ਸਮਝੌਤੇ ਨਾਲ ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਬਸਪਾ ਵੱਡੀ ਜਿੱਤ ਦਰਜ ਕਰਕੇ ਸਰਕਾਰ ਬਣਾਵੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜਨਰਲ ...

ਪੂਰੀ ਖ਼ਬਰ »

ਘੁਰਕਵਿੰਡ ਵਿਖੇ ਸੀ.ਪੀ.ਆਈ. ਦੀ ਮੀਟਿੰਗ

ਭਿੱਖੀਵਿੰਡ, 14 ਜੂਨ (ਬੌਬੀ)-ਘੁਰਕਵਿੰਡ ਵਿਖੇ ਸੀ.ਪੀ.ਆਈ. ਦੇ ਬ੍ਰਾਂਚ ਸਕੱਤਰ ਰਛਪਾਲ ਸਿੰਘ ਘੁਰਕਵਿੰਡ ਦੀ ਪ੍ਰਧਾਨਗੀ ਹੇਠ ਮਜ਼ਦੂਰ, ਕਿਸਾਨ ਅਤੇ ਔਰਤਾਂ ਦੀ ਸਰਬ ਸਾਂਝੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਤੇ ਸ਼ੁੱਧ ਰੱਖਣ ਲਈ ਬੂਟੇ ਲਗਾਉਣੇ ਜਰੂਰੀ-ਔਲਖ

ਫਤਿਆਬਾਦ, 14 ਜੂਨ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਸੱਚਖੰਡ ਸ਼ਮਸ਼ਾਨਘਾਟ ਵਿਖੇ ਬੂਟੇ ਲਾ ਕੇ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਵਾਤਾਵਰਣ ਦਿਵਸ ਮਨਾਇਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਡਾ. ਸੰਦੀਪ ਅਗਨੀਹੋਤਰੀ ਨੇ ਵਾਰਡ ਨੰਬਰ 8 ਵਿਖੇ ਮੁਹੱਲਾ ਨਿਵਾਸੀਆਂ ਨਾਲ ਮੀਟਿੰਗ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਨੇ ਵਾਰਡ ਨੰਬਰ 8 ਵਿਖੇ ਸਵਿੰਦਰ ਪੰਨੂੰ ਅਤੇ ਕੁਲਦੀਪ ਸਿੰਘ ਦੇ ਘਰ ਵਿਖੇ ਮੁਹੱਲਾ ਨਿਵਾਸੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਰਾਜਨੀਤਕ ਆਗੂਆਂ ਵਲੋਂ ਨਜ਼ਰਅੰਦਾਜ਼ ਕੀਤੀ ਜਾ ਰਹੀ ਹੈ ਦਰਜਨਾਂ ਪਿੰਡਾਂ ਨੂੰ ਚੋਹਲਾ ਸਾਹਿਬ ਨਾਲ ਜੋੜਨ ਵਾਲੀ ਸੜਕ

ਚੋਹਲਾ ਸਾਹਿਬ, 14 ਜੂਨ (ਬਲਵਿੰਦਰ ਸਿੰਘ)-ਇਤਿਹਾਸਕ ਕਸਬਾ ਚੋਹਲਾ ਸਾਹਿਬ ਜਿਸ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਕਰਕੇ ਇੱਥੇ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ | ਇਸ ਤੋਂ ਇਲਾਵਾ ਇਹ ਨਗਰ ਮੰਡ ਖੇਤਰ ਦੇ ਦਰਜਨਾਂ ਪਿੰਡਾਂ ਦਾ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਸਰਕਾਰੀ ਸਕੂਲ ਮਰਹਾਣਾ ਵਿਖੇ ਸਮਰ ਕੈਂਪ ਲਗਾਇਆ

ਹਰੀਕੇ ਪੱਤਣ, 14 ਜੂਨ (ਸੰਜੀਵ ਕੁੰਦਰਾ)-ਬਾਬਾ ਈਸ਼ਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਰਹਾਣਾ ਵਲੋਂ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਉਨ੍ਹਾਂ ਨੂੰ ਨਵਾਂ ਸਿੱਖਣ ਨੂੰ ਦਿੱਤਾ | ਇਨ੍ਹਾਂ ਗਤੀਵਿਧੀਆਂ ਵਿਚ ਕਸਰਤ, ...

ਪੂਰੀ ਖ਼ਬਰ »

ਪਿੰਡ ਕੋਟਬੁੱਢਾ ਨਜ਼ਦੀਕ 1.72 ਕਰੋੜ ਰੁਪਏ ਦੀ ਲਾਗਤ ਨਾਲ 13.91 ਕਿਲੋਮੀਟਰ ਸੜਕਾਂ ਦੀ ਰਿਪੇਅਰ ਦਾ ਨੀਂਹ ਪੱਥਰ ਵਿਧਾਇਕ ਗਿੱਲ ਨੇ ਰੱਖਿਆ

ਪੱਟੀ, 14 ਜੂਨ (ਬੋਨੀ ਕਾਲੇਕੇ, ਖਹਿਰਾ)-ਪੱਟੀ ਹਲਕੇ ਦੇ ਪਿੰਡ ਕੋਟਬੁੱਢਾ ਨਜ਼ਦੀਕ 1.72 ਕਰੋੜ ਰੁਪਏ ਦੀ ਲਾਗਤ ਨਾਲ 13.91 ਕਿਲੋਮੀਟਰ ਸੜਕਾਂ ਦੀ ਰਿਪੇਅਰ ਦਾ ਨੀਹ ਪੱਥਰ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਰੱਖਿਆ | ਇਸ ਮੌਕੇ ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਸਕੱਤਰ ਦਾ ਘਿਰਾਓ 18 ਜੂਨ ਨੂੰ ਮੁਹਾਲੀ 'ਚ ਹੋਵੇਗਾ

ਤਰਨ ਤਰਨ, 14 ਜੂਨ (ਹਰਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਗਾਂਧੀ ਪਾਰਕ ਵਿਖੇ ਹੋਈ ਤੇ ਮਿਤੀ 18 ਜੂਨ ਨੂੰ ਕੰਪਲੈਕਸ ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵਿਖੇ ਪੇ-ਕਮਿਸ਼ਨ ਜਾਰੀ ਕਰਨ ਵਿਚ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਇਕ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਵਿਖੇ ਜਗਪ੍ਰੀਤ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਨੂੰ ਲੈ ਕੇ ਐੱਨ.ਐੱਸ.ਯੂ.ਆਈ. ਤੇ ਯੂਥ ਕਾਂਗਰਸ ਨੇ ਕੀਤੀ ਚਰਚਾ

ਤਰਨ ਤਾਰਨ, 14 ਜੂਨ (ਵਿਕਾਸ ਮਰਵਾਹਾ)-ਪੰਜਾਬ 'ਚ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨ.ਐਸ.ਯੂ.ਆਈ.) ਤੇ ਯੂਥ ਕਾਂਗਰਸ ਦੀ ਮੀਟਿੰਗ ਹੋਈ, ਜਿਸ ਵਿਚ ਐਨ.ਐਸ.ਯੂ.ਆਈ. ਦੇ ਰਾਸ਼ਟਰੀ ਪ੍ਰਧਾਨ ਨੀਰਜ ਕੁੰਦਨ ਤੇ ਯੂਥ ਕਾਂਗਰਸ ਦੇ ...

ਪੂਰੀ ਖ਼ਬਰ »

ਪਿੰਡ ਗੋਰਖਾ ਤੋਂ ਕਈ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਤਰਨਤਾਰਨ, 14 ਜੂਨ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਗੋਰਖਾ ਤੋਂ ਵੱਖ-ਵੱਖ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ | ਪਾਰਟੀ ਵਿਚ ਸ਼ਮਿਲ ਹੋਣ ...

ਪੂਰੀ ਖ਼ਬਰ »

ਸਟਾਟਰਾਂ ਦੀ ਭੰਨਤੋੜ ਕਰਨ ਤੇ ਗਾਲ੍ਹਾਂ ਕੱਢਣ 'ਤੇ ਕੇਸ ਦਰਜ

ਤਰਨ ਤਾਰਨ, 14 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸਟਾਟਰਾਂ ਦੀ ਭੰਨਤੋੜ ਕਰਨ ਤੋਂ ਇਲਾਵਾ ਇਕ ਵਿਅਕਤੀ ਨੂੰ ਗਾਲ੍ਹਾ ਕੱਢਣ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 20 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ...

ਪੂਰੀ ਖ਼ਬਰ »

ਰੱਬੀ ਫ਼ਸਲਾਂ ਦੀ ਐੱਮ.ਐੱਸ.ਪੀ. ਵਿਚ ਵਾਧਾ ਕਰਕੇ ਕੇਂਦਰ ਸਰਕਾਰ ਨੇ ਵਿਰੋਧੀਆਂ ਦੀ ਬੋਲਤੀ ਕੀਤੀ ਬੰਦ-ਬੀਬੀ ਬਾਠ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਆਲ ਇੰਡੀਆ ਕਿਸਾਨ ਮੋਰਚਾ ਦੀ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 14 ਜੂਨ (ਪਰਮਜੀਤ ਜੋਸ਼ੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੋਨ ਬਾਬਾ ਬੀਰ ਸਿੰਘ ਦੇ ਪਿੰਡ ਸ਼ਹਾਬਪੁਰ ਵਿਖੇ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਮਨਾਵਾਂ ਪਿੰਡ ਦਾ ਦੌਰਾ, ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਖੇਮਕਰਨ, 14 ਜੂਨ (ਰਾਕੇਸ਼ ਬਿੱਲਾ)-ਵਿਧਾਨ ਸਭਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਮਨਾਵਾਂ ਪਿੰਡ ਦੌਰਾ ਕੀਤਾ ਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਮੁਸ਼ਕਲਾਂ ਸੁਣੀਆਂ ਤੇ ਛੇਤੀ ਦੂਰ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਕਿ ਪਿੰਡ ਦਾ ਵਿਕਾਸ ...

ਪੂਰੀ ਖ਼ਬਰ »

ਮਾਸਟਰ ਗੁਰਮੇਜ ਸਿੰਘ ਸਰਹਾਲੀ ਨਹੀਂ ਰਹੇ

ਸਰਹਾਲੀ ਕਲਾਂ, 14 ਜੂਨ (ਅਜੇ ਸਿੰਘ ਹੁੰਦਲ)- ਇਲਾਕੇ ਦੀ ਨਾਮਵਰ ਸ਼ਖਸੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਸਟਰ ਗੁਰਮੇਜ ਸਿੰਘ ਸਰਹਾਲੀ ਦਾ ਅੱਜ ਦਿਹਾਂਤ ਹੋ ਗਿਆ | ਮਾਸਟਰ ਗੁਰਮੇਜ ਸਿੰਘ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਜਿਨ੍ਹਾਂ ਆਪਣੇ ਘਰ ਸਰਹਾਲੀ ਵਿਖੇ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਦੇ ਰਾਜ ਦੌਰਾਨ ਹਰ ਵਰਗ ਦੁਖੀ-ਪੰਨੂ

ਤਰਨ ਤਾਰਨ, 14 ਜੂਨ (ਵਿਕਾਸ ਮਰਵਾਹਾ)-ਗਾਂਧੀ ਪਾਰਕ ਵਿਖੇ ਸੀਟੂ ਦੀ ਇਕ ਭਰਵੀਂ ਮੀਟਿੰਗ ਕਾਮਰੇਡ ਬਲਵਿੰਦਰ ਸਿੰਘ ਸ਼ੇਖਚੱਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਨਰੇਗਾ ਵਰਕਰਾਂ, ਭੱਠਾ ਮਜ਼ਦੂਰਾਂ, ਰਾਜ ਮਿਸਤਰੀ, ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਪੱਟੀ ਵਲੋਂ ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਖੇ ਫੈਕਲਟੀ ਡਿਵੈਲਪਮੈਂਟ ਪੋ੍ਰਗਰਾਮ ਕਰਵਾਇਆ

ਪੱਟੀ, 14 ਜੂਨ (ਬੋਨੀ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਪੱਟੀ ਵਲੋਂ ਚੇਅਰਮੈਨ ਬਾਊ ਰਾਮ ਇਕਬਾਲ ਸ਼ਰਮਾ, ਐੱਮ.ਡੀ. ਡਾ. ਰਾਜੇਸ਼ ਭਾਰਦਵਾਜ, ਪਿੰ੍ਰਸੀਪਲ ਡਾ. ਮਰਿਦੁਲਾ ਭਾਰਦਵਾਜ ਅਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਦੀ ਯੋਗ ਅਗਵਾਈ ਹੇਠ ਸੈਂਟਰਲ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਝਬਾਲ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਝਬਾਲ, 14 ਜੂਨ (ਸਰਬਜੀਤ ਸਿੰਘ)-ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਗੁਰਦਾਸੀਆ ਝਬਾਲ ਨੂੰ ਉਸ ਵੇਲੇ ਬਹੁਤ ਹੀ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਹੁਰੇ ਜੋਗਿੰਦਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਪਰਿਵਾਰ ਨਾਲ ਹਲਕਾ ਵਿਧਾਇਕ ਡਾ. ...

ਪੂਰੀ ਖ਼ਬਰ »

ਮੰਦਰ ਦੇ ਬਾਹਰ ਕ੍ਰਿਕਟ ਖੇਡ ਰਹੇ ਨੌਜਵਾਨ ਨੂੰ ਰੋਕਣ, ਕੁੱਟਮਾਰ ਕਰਨ ਤੇ ਮਾਤਾ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ 'ਤੇ ਕੇਸ ਦਰਜ

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਮੁਹੱਲਾ ਨਾਨਕਸਰ ਵਿਖੇ ਮਾਤਾ ਰਾਣੀ ਮੰਦਰ ਸਮਸ਼ਾਨਘਾਟ ਦੇ ਬਾਹਰ ਕ੍ਰਿਕਟ ਖੇਡ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਉਨ੍ਹਾਂ ਨੌਜਵਾਨਾਂ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਤੇ ਮਾਤਾ ਦੀ ਮੂਰਤੀ ਨੂੰ ਨੁਕਸਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX