ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  11 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  34 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  42 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  48 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਰੂਪਨਗਰ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਰੂਪਨਗਰ, 14 ਜੂਨ (ਸਤਨਾਮ ਸਿੰਘ ਸੱਤੀ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ। ਗੁਰੂ ਘਰਾਂ 'ਚ ਗੁਰਬਾਣੀ ਗਾਇਨ ਹੋਇਆ ਤੇ ਵਿਦਵਾਨਾਂ ਨੇ ਗੁਰਮਤਿ ਵਿਚਾਰਾਂ ਕੀਤੀਆਂ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੇ ਗੁਰਬਾਣੀ ਸਾਹਿਤ ਵਿਚ ਯੋਗਦਾਨ ਬਾਰੇ ਚਾਨਣਾ ਪਾਇਆ।
ਗੁਰਦੁਆਰਾ ਸਿੰਘ ਸਭਾ 'ਚ ਧਾਰਮਿਕ ਦੀਵਾਨ
ਗੁਰਦੁਆਰਾ ਸਿੰਘ ਸਭਾ ਰੂਪਨਗਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ। ਭਾਈ ਸ਼ੇਰ ਸਿੰਘ ਹਜ਼ੂਰੀ ਰਾਗੀ, ਭਾਈ ਕੁਲਵਿੰਦਰ ਸਿੰਘ, ਹਜ਼ੂਰੀ ਰਾਗੀ, ਭਾਈ ਲਖਵਿੰਦਰ ਸਿੰਘ ਕਥਾਵਾਚਕ ਤਿੰਨੋਂ ਗੁਰਦੁਆਰਾ ਸਿੰਘ ਸਭਾ, ਭਾਈ ਹਰਭਜਨ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਨੇ ਰਸਭਿੰਨਾ ਕੀਰਤਨ ਤੇ ਗੁਰਮਤਿ ਵਿਚਾਰਾਂ ਕੀਤੀਆਂ। ਇਨ੍ਹਾਂ ਸਮਾਗਮਾਂ 'ਚ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਸਮੇਤ ਪਰਮਜੀਤ ਸਿੰਘ ਮਾਕੜ, ਸਿੰਘ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਸਤਿਆਲ, ਜਨ : ਸਕੱਤਰ ਚਰਨ ਸਿੰਘ ਭਾਟੀਆ, ਕੌਂਸਲਰ ਰਾਜੂ ਸਤਿਆਲ, ਸਾ. ਕੌਂਸਲਰ ਗੁਰਮੁਖ ਸਿੰਘ ਸੈਣੀ, ਹਰਜੀਤ ਸਿੰਘ ਢੀਂਗਰਾ, ਇੰਦਰਜੀਤ ਸਿੰਘ, ਹਰਜੀਤ ਸਿੰਘ ਸੇਠੀ, ਰਾਣਾ ਪ੍ਰਤਾਪ ਸਿੰਘ, ਕੁਲਦੀਪ ਸਿੰਘ, ਤੀਰਥ ਸਿੰਘ ਖ਼ਾਲਸਾ, ਬਲਵੰਤ ਸਿੰਘ, ਰਜਿੰਦਰਪਾਲ ਸਿੰਘ, ਰਜਿੰਦਰ ਸਿੰਘ ਨਨੂੰਆਂ, ਹਰਜੀਤ ਸਿੰਘ ਡਾਂਗੀਂ, ਚਰਨਜੀਤ ਸਿੰਘ ਘਈ, ਚੇਅਰਮੈਨ ਜੋਗਿੰਦਰ ਸਿੰਘ, ਤੇਜਿੰਦਰ ਸਿੰਘ ਖਿਜਰਾਬਾਦੀ, ਅਮਿਤੋਜ ਸਿੰਘ, ਚਰਨਜੀਤ ਸਿੰਘ ਰੂਬੀ, ਸਾ. ਕੌਂਸਲਰ ਹਰਵਿੰਦਰ ਸਿੰਘ, ਤੇਜਿੰਦਰਪਾਲ ਸਿੰਘ ਗੋਲਡੀ ਸ਼ਾਮਿਲ ਸਨ। ਇਸ ਮੌਕੇ ਹੈੱਡ ਗ੍ਰੰਥੀ ਭਾਈ ਹੁਸ਼ਿਆਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਗੁਰਦੁਆਰਾ ਸ੍ਰੀ ਕਲਗ਼ੀਧਰ ਟਿੱਬੀ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਕਲਗ਼ੀਧਰ ਟਿੱਬੀ ਸਾਹਿਬ ਰੋਪੜ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਹਜ਼ੂਰੀ ਰਾਗੀ ਭਾਈ ਰਣਬੀਰ ਸਿੰਘ ਤੇ ਹਜ਼ੂਰੀ ਰਾਗੀ ਭਾਈ ਹਰਪ੍ਰੀਤ ਸਿੰਘ ਭੱਠਾ ਸਾਹਿਬ ਵਾਲਿਆਂ ਨੇ ਕੀਰਤਨ ਕੀਤਾ। ਬੀਬਾ ਸੁਖਪ੍ਰੀਤ ਕੌਰ, ਬੀਬਾ ਗੁਰਪ੍ਰੀਤ ਕੌਰ, ਬੀਬਾ ਜਸਪ੍ਰੀਤ ਕੌਰ ਨੇ ਕੀਰਤਨ ਕੀਤਾ। ਇਸ ਮੌਕੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕੀਤਾ ਤੇ ਸਵ. ਧਰਮ ਸਿੰਘ ਸਾਹਨੀ ਦੀਆਂ ਸੇਵਾਵਾਂ ਨੂੰ ਯਾਦ ਕੀਤਾ। ਸਮਾਜ ਸੇਵੀ ਡਾ: ਆਰ. ਐੱਸ. ਪਰਮਾਰ ਨੇ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਵਿਚਾਰ ਰੱਖੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ, ਕੌਂਸਲਰ ਅਮਰਜੀਤ ਸਿੰਘ ਜੌਲੀ, ਕੌਂਸਲਰ ਸਰਬਜੀਤ ਸਿੰਘ ਸੈਣੀ ਨੇ ਵੀ ਗੁਰੂ ਘਰ ਵਿਖੇ ਹਾਜ਼ਰੀ ਲਗਵਾਈ। ਪ੍ਰਧਾਨ ਸੰਜੇ ਵਰਮਾ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸੰਸਥਾ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ, ਗੁਰਮੁਖ ਸਿੰਘ ਸੈਣੀ, ਵੇਦ ਪ੍ਰਕਾਸ਼ ਚੌਧਰੀ, ਹਰਜੀਤ ਸਿੰਘ ਡਾਂਗੀਂ, ਨਵਜੋਤ ਸਿੰਘ, ਜਸਕਰਨ ਸਿੰਘ, ਮਨਜਿੰਦਰ ਸਿੰਘ ਧਨੋਆ, ਬਸਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਘਈ, ਕਰਨਵੀਰ ਸਿੰਘ ਗਿੰਨੀ ਜੌਲੀ, ਇਕਬਾਲ ਕੌਰ ਮੱਕੜ ਕੌਂਸਲਰ, ਚਰਨਜੀਤ ਕੌਰ ਸੈਣੀ ਕੌਂਸਲਰ, ਬੀਬੀ ਬਲਵਿੰਦਰ ਕੌਰ ਪ੍ਰਧਾਨ, ਚਰਨਜੀਤ ਕੌਰ, ਹਰਜੀਤ ਕੌਰ, ਪ੍ਰੀਤਮ ਕੌਰ ਭਿਉਰਾ, ਪ੍ਰਧਾਨ ਮਨਜੀਤ ਕੌਰ, ਕਮਲੇਸ਼ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਮੈਨੇਜਰ ਸੁਖਪ੍ਰੀਤ ਕੌਰ, ਸਤਵੰਤ ਕੌਰ ਸਾਹਨੀ, ਦਰਸ਼ਨ ਸਿੰਘ ਗਿੱਲ, ਗੁਰਦਿਆਲ ਸਿੰਘ ਸੈਣੀ, ਕਮਲ, ਹਰਭਜਨ ਸਿੰਘ, ਗੁਰਿੰਦਰ ਸਿੰਘ ਲਾਂਬਾ ਆਦਿ ਮੌਜੂਦ ਸਨ।
ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂਘਰ ਮੱਥਾ ਟੇਕਿਆ ਤੇ ਅਰਦਾਸ ਕੀਤੀ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕਥਾਵਾਚਕ ਭਾਈ ਪਵਿੱਤਰ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਹਜ਼ੂਰੀ ਰਾਗੀ ਭਾਈ ਹਰਪ੍ਰੀਤ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਕਥਾਵਾਚਕ ਭਾਈ ਪਵਿੱਤਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਦੇ ਬਾਰੇ ਚਾਨਣਾ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਨੇ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਅਕਾਊਂਟੈਂਟ ਕਰਮਜੀਤ ਸਿੰਘ, ਖ਼ਜ਼ਾਨਚੀ ਗੁਰਮੀਤ ਸਿੰਘ, ਸਟੋਰਕੀਪਰ ਬਲਜੀਤ ਸਿੰਘ, ਰਿਕਾਰਡ ਕੀਪਰ ਬੇਅੰਤ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਨਿਰਮਲ ਕੌਰ ਆਦਿ ਮੌਜੂਦ ਸਨ।
ਗੁਰੂ ਨਾਨਕ ਦਰਬਾਰ 'ਚ ਸ਼ਹੀਦੀ ਦਿਹਾੜਾ ਸਮਾਗਮ ਤੇ ਟੀਕਾਕਰਨ ਕੈਂਪ
ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਹਵੇਲੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਧਾਰਮਿਕ ਦੀਵਾਨ ਸਜਾਏ ਗਏ ਤੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ 'ਚ ਭਾਈ ਬਲਵੰਤ ਸਿੰਘ ਦੇ ਜਥੇ ਵਲੋਂ ਕੀਰਤਨ ਰਾਹੀਂ ਤੇ ਡਾ: ਸਿਮਰਨਦੀਪ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਉਪਰੰਤ ਟੀਕਾਕਰਨ ਕੈਂਪ ਦੌਰਾਨ ਸਿਵਲ ਹਸਪਤਾਲ ਦੀ ਟੀਮ ਡਾ: ਹਰਲੀਨ ਕੌਰ, ਅਜੇ ਸ਼ਰਮਾ ਜੂਨੀਅਰ ਸਹਾਇਕ ਨੇ 18-45 ਸਾਲ ਉਮਰ ਦੇ 157 ਅਤੇ 45 ਤੋਂ ਉੱਪਰ ਵਾਲੇ 100 ਜਣਿਆਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ। ਪ੍ਰਧਾਨ ਸਵਰਨ ਸਿੰਘ, ਇਕਬਾਲ ਸਿੰਘ ਤੇ ਮਨਜੀਤ ਸਿੰਘ ਨੇ ਟੀਮ ਦਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਾਰੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ। ਸਮਾਗਮ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਗਈ।
ਸ੍ਰੀ ਅਨੰਦਪੁਰ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨੈਲ ਸਿੰਘ ਅਨੁਸਾਰ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼ਹੀਦਾਂ ਦੇ ਸਿਰਤਾਜ ਤੇ ਸ਼ਾਂਤੀ ਦੇ ਪੁੰਜ ਸਾਹਿਬ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਜਥਿਆਂ ਵਲੋਂ ਗੁਰੂ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੇ ਸ਼ਹਾਦਤ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਕਿਹਾ ਕਿ ਦੁਨਿਆਵੀ ਤਖ਼ਤ ਰੂਹਾਨੀਅਤ ਦੇ ਤਖ਼ਤ ਨਾਲ ਮੁੱਢ ਤੋਂ ਹੀ ਟਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਦੁਨਿਆਵੀ ਤਖ਼ਤ ਆਉਂਦੇ-ਜਾਂਦੇ ਰਹਿੰਦੇ ਹਨ ਪਰ ਰੂਹਾਨੀਅਤ ਤਖ਼ਤ ਰਹਿੰਦੀ ਦੁਨਿਆਂ ਤੱਕ ਸਲਾਮਤ ਰਹਿਣਗੇ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦਿੱਲੀ ਤਖ਼ਤ ਨੇ ਮੁੱਢ ਤੋਂ ਹੀ ਸਿੱਖ ਪੰਥ 'ਤੇ ਜਬਰ ਤੇ ਜ਼ੁਲਮ ਕੀਤੇ ਹਨ ਅਤੇ ਕਦੇ ਵੀ ਸਿੱਖ ਪੰਥ ਨੂੰ ਇਨਸਾਫ਼ ਨਹੀਂ ਮਿਲਿਆ। ਇਸ ਤੋਂ ਪਹਿਲਾ ਸਮਾਗਮ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਕੀਤੀ। ਸਮਾਗਮ 'ਚ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸਹਾਇਕ ਮੁੱਖ ਗ੍ਰੰਥੀ ਭਾਈ ਜੋਗਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਅਵਤਾਰ ਸਿੰਘ ਪੰਜ ਪਿਆਰੇ ਸਾਹਿਬਾਨ, ਹਰਪ੍ਰੀਤ ਸਿੰਘ ਸੂਚਨਾ ਅਫ਼ਸਰ, ਬਾਬਾ ਪ੍ਰੇਮ ਸਿੰਘ ਭੱਲੜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਅਮਰਜੀਤ ਸਿੰਘ ਜਿਊਲਰ, ਭਾਈ ਸਰਬਜੀਤ ਸਿੰਘ, ਹਰਦੇਵ ਸਿੰਘ, ਭਾਈ ਹਰੀ ਸਿੰਘ, ਐਡਵੋਕੇਟ ਜਸਵੀਰ ਸਿੰਘ ਸੂਰੇਵਾਲ, ਜਥੇਦਾਰ ਸੰਤੋਖ ਸਿੰਘ, ਮਾਸਟਰ ਹਰਜੀਤ ਸਿੰਘ ਅਚਿੰਤ, ਮਹਿੰਦਰ ਸਿੰਘ ਵਾਲੀਆ, ਠੇਕੇਦਾਰ ਗੁਰਨਾਮ ਸਿੰਘ, ਦਵਿੰਦਰ ਸਿੰਘ ਰਾਣਾ, ਭਾਈ ਸੁਖਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ, ਬਲਜੀਤ ਸਿੰਘ, ਤੇਜਿੰਦਰ ਸਿੰਘ ਵਾਲੀਆ, ਖੁਸ਼ਹਾਲ ਸਿੰਘ ਬਰੂਵਾਲ, ਜਨਪ੍ਰੀਤ ਸਿੰਘ, ਮਾਤਾ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬੀਬੀ ਰਜਿੰਦਰ ਕੌਰ ਪ੍ਰਧਾਨ ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ, ਬੀਬੀ ਤਜਿੰਦਰ ਕੌਰ, ਬੀਬੀ ਸੁਰਿੰਦਰ ਪਾਲ ਕੌਰ, ਬੀਬੀ ਜਸਵੰਤ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ, ਗੁਰਜੀਤ ਕੌਰ ਆਦਿ ਹਾਜ਼ਰ ਸਨ ।
ਸ੍ਰੀ ਚਮਕੌਰ ਸਾਹਿਬ ਖੇਤਰ 'ਚ ਸ਼ਹੀਦੀ ਪੁਰਬ ਮਨਾਇਆ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ੍ਰੀ ਚਮਕੌਰ ਸਾਹਿਬ ਖੇਤਰ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਤੇ ਗਿਆਨੀ ਗੁਰਦੇਵ ਸਿੰਘ ਕੋਮਲ ਦੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ। ਇਸ ਦੌਰਾਨ ਪ੍ਰਬੰਧਕਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਭਾਈ ਨੱਥਾ ਸਿੰਘ, ਹੈੱਡ ਗ੍ਰੰਥੀ ਗਿਆਨੀ ਗੁਰਲਾਲ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਨਰਿੰਦਰ ਸਿੰਘ ਸੋਲਖੀਆਂ, ਭਾਈ ਗੁਰਮੇਲ ਸਿੰਘ, ਗਿਆਨੀ ਰਣਜੀਤ ਸਿੰਘ, ਕਮਲਜੀਤ ਸਿੰਘ ਸੰਧੂਆਂ, ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਗੁ: ਸਾਹਿਬਾਨ ਵਿਖੇ ਨਤਮਸਤਕ ਹੋਈਆਂ।
ਭੱਕੂ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਸ਼ਹੀਦੀ ਪੁਰਬ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪਾਵਨ ਸ਼ਹੀਦੀ ਗੁਰਪੁਰਬ ਪਿੰਡ ਭੱਕੂ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮਾਤਾ ਸਾਹਿਬ ਕੌਰ ਮਹਿਲਾ ਮੰਡਲ ਤੇ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਕੀਤੇ ਗਏ ਅਤੇ ਪਿਛਲੇ 40 ਦਿਨਾਂ ਤੋਂ ਚੱਲ ਰਹੀ ਲੜੀ ਦੇ ਭੋਗ ਪਾਏ ਗਏ। ਸ਼ਮਿੰਦਰ ਸਿੰਘ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਸ਼ਹਾਦਤ, ਪਿਛੋਕੜ ਤੇ ਸੰਸਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਗੀ ਅਦੁੱਤੀ ਦੇਣ ਅਤੇ ਸਿੱਖਿਆ ਸਬੰਧੀ ਗੁਰਮਤਿ ਵਿਚਾਰ ਪ੍ਰਗਟ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ 19 ਜੂਨ ਨੂੰ ਸ਼ਹੀਦੀ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਪਿੰਡ ਮਕੜੋਨਾ ਕਲਾਂ/ਖ਼ੁਰਦ, ਭੋਜੇਮਾਜਰਾ, ਭੈਰੋਮਾਜਰਾ, ਲੁਠੇੜੀ, ਸੰਧੂਆਂ, ਬਸੀ ਗੁੱਜਰਾਂ, ਰੁੜਕੀ ਹੀਰਾਂ, ਕਲਤੌਰ, ਕੰਧੋਲਾ, ਬਰਸਾਲਪੁਰ ਦੇ ਗੁਰਦੁਆਰਾ ਸਾਹਿਬਾਨ ਵਿਖੇ ਵੀ ਭੋਗ ਪਾਏ ਗਏ। ਉਪਰੰਤ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ। ਇਸੇ ਤਰ੍ਹਾਂ ਖੇਤਰ ਅੰਦਰ ਕਈ ਥਾਵਾਂ 'ਤੇ ਠੰਢੇ ਮਿੱਠੇ ਜਲ, ਲੱਸੀ, ਫਰੂਟੀਆਂ ਆਦਿ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਤੇ ਛੋਲਿਆਂ ਦਾ ਪ੍ਰਸ਼ਾਦ ਵਰਤਾਇਆ ਗਿਆ।

ਮਹੀਨਾ ਬੀਤ ਜਾਣ ਦੇ ਬਾਵਜੂਦ ਨਹੀਂ ਕੀਤਾ ਛੇੜਖਾਨੀ ਦਾ ਕਥਿਤ ਦੋਸ਼ੀ ਗਿ੍ਫ਼ਤਾਰ

ਸ੍ਰੀ ਅਨੰਦਪੁਰ ਸਾਹਿਬ, 14 ਜੂਨ (ਜੇ. ਐੱਸ. ਨਿੱਕੂਵਾਲ)-ਇਥੋਂ ਦੀ ਮਾਤਾ ਜੀਤੋ ਜੀ ਜੱਚਾ ਬੱਚਾ ਸੁਸਾਇਟੀ ਦੀ ਪ੍ਰਧਾਨ ਹਰਜੀਤ ਕੌਰ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਪ੍ਰਧਾਨ ਸਰਬਜੀਤ ਸਿੰਘ ਰੇਣੂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਬੱਸ ਸਟੈਂਡ ਮੋਰਿੰਡਾ 'ਚ ਸੀ. ਟੀ. ਯੂ. ਦੀ ਬੱਸ 'ਚੋਂ ਬੈਟਰੇ ਚੋਰੀ

ਮੋਰਿੰਡਾ, 14 ਜੂਨ (ਕੰਗ)-ਬੀਤੀ ਰਾਤ ਸਥਾਨਕ ਬੱਸ ਸਟੈਂਡ ਮੋਰਿੰਡਾ 'ਚ ਖੜ੍ਹੀ ਇਕ ਸੀ. ਟੀ. ਯੂ. ਦੀ ਬੱਸ ਨੰਬਰ ਸੀ.ਐੱਚ. 01 ਜੀ. 8875 'ਚੋਂ ਬੈਟਰੇ ਚੋਰੀ ਕਰ ਲਏ | ਇਸ ਸਬੰਧੀ ਰੂਪ ਸਿੰਘ ਕੰਗ ਨੇ ਦੱਸਿਆ ਕਿ ਬੱਸ ਸਟੈਂਡ ਮੋਰਿੰਡਾ 'ਚ ਪਹਿਲਾਂ ਵੀ ਖੜ੍ਹੀਆਂ ਬੱਸਾਂ 'ਚੋਂ ਬੈਟਰੇ ...

ਪੂਰੀ ਖ਼ਬਰ »

ਕੌ ਾਸਲਰ ਰਾਜੂ ਸਤਿਆਲ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਭੁੱਖ ਹੜਤਾਲ ਜਾਰੀ

ਰੂਪਨਗਰ, 14 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਤੇ ਸਮੂਹ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਗਈ ਕੰਮ ਛੱਡੋ ਹੜਤਾਲ ਨੂੰ ਖ਼ਤਮ ਕਰਵਾਉਣ ਲਈ ਵਾਰਡ ਨੰਬਰ 21 ਦੇ ਆਜ਼ਾਦ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਵਲੋਂ ਕਲਿਆਣ ਸਿਨੇਮਾ ਦੇ ਕੋਲ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ ਦੀ ਇਕ ਫੂਡਸ਼ਾਪ ਦੇ ਮਾਲਕ 'ਤੇ ਮਾਮਲਾ ਦਰਜ

ਰੂਪਨਗਰ, 14 ਜੂਨ (ਹੁੰਦਲ)-ਡੀ. ਸੀ. ਦੇ ਹੁਕਮਾਂ ਦੀ ਉਲੰਘਣਾ ਤਹਿਤ ਇਕ ਫੂਡ ਆਊਟਲੈੱਟ ਦੇ ਮਾਲਕ 'ਤੇ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮੁਖ਼ਬਰ ਖ਼ਾਸ ਤੋਂ ਇਤਲਾਹ ਮਿਲੀ ਕਿ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਪਿੱਜਾ ਪਲੈਨੇਟ ਚਿਕਨ ਨੇਸ਼ਨ ਨਾਮਕ ...

ਪੂਰੀ ਖ਼ਬਰ »

ਰੇਲਵੇ ਅੰਡਰ ਬਰਿੱਜ ਦੀ ਉਸਾਰੀ ਸਮੇਂ ਪੋਕਲੇਨ ਪਲਟੀ

ਮੋਰਿੰਡਾ, 14 ਜੂਨ (ਕੰਗ)-ਬੱਸ ਸਟੈਂਡ ਮੋਰਿੰਡਾ ਨਜ਼ਦੀਕ ਰੇਲਵੇ ਅੰਡਰ ਬਰਿੱਜ ਦੀ ਉਸਾਰੀ ਦਾ ਕੰਮ ਮਗਰਲੇ ਡੇਢ ਸਾਲ ਤੋਂ ਧੀਮੀ ਗਤੀ ਨਾਲ ਚੱਲ ਰਿਹਾ ਹੈ | ਜਿਸ ਨਾਲ ਮੋਰਿੰਡਾ ਇਲਾਕੇ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਤਾਂ ਕਰਨਾ ਹੀ ਪੈ ਰਿਹਾ ਹੈ, ਨਾਲ ਦੀ ਨਾਲ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀਆਂ ਵਲੋਂ ਕੀਤੀ ਜਾਵੇਗੀ ਜ਼ਿਲ੍ਹਾ ਪੱਧਰੀ ਗੇਟ ਰੈਲੀ

ਰੂਪਨਗਰ, 14 ਜੂਨ (ਸਤਨਾਮ ਸਿੰਘ ਸੱਤੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਸਮੂਹ ਜ਼ਿਲਿ੍ਹਆਂ ਦੇ ਅਹੁਦੇਦਾਰਾਂ ਦੀ ਵਰਚੂਅਲ ਮੀਟਿੰਗ ਹੋਈ | ਮੀਟਿੰਗ ਵਿਚ 24 ਮਈ ਤੋਂ ਸ਼ੁਰੂ ਹੋਏ ਸਮੂਹਿਕ ਛੁੱਟੀ ਦੇ ...

ਪੂਰੀ ਖ਼ਬਰ »

19 ਨੂੰ ਮਨਾਇਆ ਜਾਵੇਗਾ ਸ੍ਰੀ ਅਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ-ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਜੂਨ (ਕਰਨੈਲ ਸਿੰਘ)-ਇਸ ਵਾਰ ਵੀ 19 ਜੂਨ ਦਿਨ ਸਨਿਚਰਵਾਰ ਨੂੰ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਸਥਾਨਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਕਿਸਾਨਾਂ ਦੀ ਤਰਜ਼ 'ਤੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਲਈ ਕੈਪਟਨ ਸਰਕਾਰ ਵਿਸ਼ੇਸ਼ ਸੈਸ਼ਨ ਸੱਦੇ-ਰਾਜੇਸ਼ ਚੌਧਰੀ

ਨੰਗਲ, 14 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਜੇਕਰ ਖੇਤੀ ਬਿੱਲਾਂ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ ਤਾਂ ਸੂਬੇ 'ਚ ਲਗਪਗ ਇਕ ਮਹੀਨੇ ਤੋਂ ਹੜਤਾਲ 'ਤੇ ਬੈਠੇ ਕੌਂਸਲ ਦੇ ਸਫ਼ਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਦੇ ਮਸਲਿਆਂ ਲਈ ਵੀ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਕੇਅਰ ਸੈਂਟਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 5 ਵੀਲ੍ਹ ਚੇਅਰ ਭੇਟ

ਸ੍ਰੀ ਅਨੰਦਪੁਰ ਸਾਹਿਬ, 14 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਵਿਸ਼ਵ ਕੈਂਸਰ ਕੇਅਰ ਸੈਂਟਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਂਦੇ ਅੰਗਹੀਣ ਸ਼ਰਧਾਲੂਆਂ ਦੀ ਸਹੂਲਤ ਲਈ 5 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ ...

ਪੂਰੀ ਖ਼ਬਰ »

ਬ੍ਰਾਹਮਣ ਮਾਜਰਾ ਵਾਸੀਆਂ ਨੇ ਭਾਰੇ ਟਰੱਕਾਂ ਦੇ ਲਾਂਘੇ ਨੂੰ ਰੋਕਣ ਲਈ ਲਾਇਆ ਧਰਨਾ

ਰੂਪਨਗਰ, 14 ਜੂਨ (ਸਤਨਾਮ ਸਿੰਘ ਸੱਤੀ)-ਥਾਣਾ ਸਿੰਘ ਭਗਵੰਤਪੁਰ ਅਧੀਨ ਪੈਂਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬ੍ਰਾਹਮਣ ਮਾਜਰਾ ਦੇ ਵਾਸੀਆਂ ਨੇ ਪਿੰਡ ਦੇ ਇਕ ਸ਼ੈਲਰ 'ਚ ਆਉਂਦੇ ਦਰਜਨਾਂ ਭਾਰੇ 10-10 ਚੱਕੀ ਟਰੱਕਾਂ ਦੇ ਲਾਂਘੇ ਦੇ ਵਿਰੋਧ 'ਚ ਧਰਨਾ ਲਾ ਦਿੱਤਾ | ਪਿੰਡ ਦੇ ...

ਪੂਰੀ ਖ਼ਬਰ »

ਗੈਸ ਏਜੰਸੀ ਵਲੋਂ ਲੋੜਵੰਦ ਪਰਿਵਾਰ ਨੂੰ ਮੁਫ਼ਤ ਗੈਸ ਕੁਨੈਕਸ਼ਨ ਜਲਦ

ਸ੍ਰੀ ਅਨੰਦਪੁਰ ਸਾਹਿਬ, 14 ਜੂਨ (ਜੇ. ਐਸ. ਨਿੱਕੂਵਾਲ)-ਪ੍ਰਧਾਨ ਮੰਤਰੀ ਉਜਵਲਾ 3 ਯੋਜਨਾ ਤਹਿਤ ਫਿਰ ਤੋਂ ਜਲਦੀ ਹੀ ਗੈਸ ਕੁਨੈਕਸ਼ਨ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਗੈਸ ਏਜੰਸੀ ਅਨੰਦਪੁਰ ਸਾਹਿਬ ਦੇ ਮਾਲਕ ਜਸਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਵਾਰ ...

ਪੂਰੀ ਖ਼ਬਰ »

ਨੂੰ ਹੋਂ ਪਿੰਡ 'ਚੋਂ ਨਕਦੀ ਤੇ ਗਹਿਣੇ ਚੋਰੀ

ਘਨੌਲੀ, 14 ਜੂਨ (ਜਸਵੀਰ ਸਿੰਘ ਸੈਣੀ)-ਬੀਤੀ ਰਾਤ ਨਜ਼ਦੀਕੀ ਪਿੰਡ ਨੂੰ ਹੋਂ ਵਿਖੇ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਅਲਮਾਰੀ 'ਚ ਰੱਖੇ ਗਹਿਣੇ ਤੇ ਨਕਦੀ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਸੁਖਦੇਵ ਸਿੰਘ ਸੁੱਖਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਨੂੰ ਹੋਂ ਨੇ ਦੱਸਿਆ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵਲੋਂ ਬਣਾਈ ਡਾਕੂਮੈਂਟਰੀ 'ਸਾਡਾ ਰੂਪਨਗਰ' ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਕੀਤੀ ਜਾਰੀ

ਮੋਰਿੰਡਾ, 14 ਜੂਨ (ਪਿ੍ਤਪਾਲ ਸਿੰਘ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅੰਗਰੇਜ਼ੀ ਸਮਾਜਿਕ ਰੂਪਨਗਰ ਵਲੋਂ ਬਣਾਈ ਡਾਕੂਮੈਂਟਰੀ ਫ਼ਿਲਮ 'ਸਾਡਾ ਰੂਪਨਗਰ' ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜ ਕੁਮਾਰ ਖੋਸਲਾ ਨੇ ਆਨਲਾਈਨ ਜਾਰੀ ਕੀਤੀ | ਇਸ ਸਬੰਧੀ ਡੀ. ਐਮ. ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਪਿੰਡ ਥਾਣਾ ਦੇ ਲੋੜਵੰਦ ਨੂੰ ਵੀਲ੍ਹ ਚੇਅਰ ਭੇਟ

ਨੂਰਪੁਰ ਬੇਦੀ, 14 ਜੂਨ (ਹਰਦੀਪ ਸਿੰਘ ਢੀਂਡਸਾ)-ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਪਿੰਡ ਥਾਣਾ ਦੇ ਲੋੜਵੰਦ ਵਿਅਕਤੀ ਨੂੰ ਵੀਲ੍ਹ ਚੇਅਰ ਭੇਟ ਕੀਤੀ ਗਈ | ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਸੰਸਥਾ ਪਹਿਲਾਂ ...

ਪੂਰੀ ਖ਼ਬਰ »

ਕਿਸਾਨਾਂ ਦੀ ਤਰਜ਼ 'ਤੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਲਈ ਕੈਪਟਨ ਸਰਕਾਰ ਵਿਸ਼ੇਸ਼ ਸੈਸ਼ਨ ਸੱਦੇ-ਰਾਜੇਸ਼ ਚੌਧਰੀ

ਨੰਗਲ, 14 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਜੇਕਰ ਖੇਤੀ ਬਿੱਲਾਂ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ ਤਾਂ ਸੂਬੇ 'ਚ ਲਗਪਗ ਇਕ ਮਹੀਨੇ ਤੋਂ ਹੜਤਾਲ 'ਤੇ ਬੈਠੇ ਕੌਂਸਲ ਦੇ ਸਫ਼ਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਦੇ ਮਸਲਿਆਂ ਲਈ ਵੀ ...

ਪੂਰੀ ਖ਼ਬਰ »

ਸਮਰਪਿਤ ਟੀਚਰ ਸੁਧੀਰ ਕੁਮਾਰ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ

ਨੰਗਲ, 14 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਇਕ ਇਕੱਤਰਤਾ ਦੌਰਾਨ ਬਹੁਤ ਹੀ ਸਮਰਪਿਤ ਟੀਚਰ ਸੁਧੀਰ ਕੁਮਾਰ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ | ਸਰਕਾਰੀ ਸ. ਸ. ਸਕੂਲ ਨੰਗਲ 'ਚ ਸੇਵਾ ਨਿਭਾਅ ਰਹੇ ਸੁਧੀਰ ਕੁਮਾਰ ਟੀਚਰ ...

ਪੂਰੀ ਖ਼ਬਰ »

ਕਰਮਯੋਗੀ ਟੀਚਰ ਹਰਦੀਪ ਸਿੰਘ ਵੜੈਚ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ

ਨੰਗਲ, 14 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਸਮਰਪਿਤ ਤੇ ਕਰਮਯੋਗੀ ਟੀਚਰ ਸਰਦਾਰ ਹਰਦੀਪ ਸਿੰਘ ਵੜੈਚ ਦੀ ਮੌਤ ਹੋ ਗਈ ਹੈ | ਸਰਕਾਰੀ ਸ. ਸ. ਸਕੂਲ ਨੰਗਲ, ਸਰਕਾਰੀ ਸ. ਸ. ਸਕੂਲ ਕਥੇੜਾ 'ਚ ਲੰਬਾ ਸਮਾਂ ਸੇਵਾ ਨਿਭਾਉਣ ਵਾਲੇ ਸਰਦਾਰ ਹਰਦੀਪ ਸਿੰਘ ਸੇਵਾ-ਮੁਕਤੀ ਮਗਰੋਂ ...

ਪੂਰੀ ਖ਼ਬਰ »

ਪਿਪਸ ਸ੍ਰੀ ਚਮਕੌਰ ਸਾਹਿਬ ਵਲੋਂ ਵਿਦਿਆਰਥੀਆਂ ਦੀ 'ਵਰਚੂਅਲ ਯਾਤਰਾ'

ਸ੍ਰੀ ਚਮਕੌਰ ਸਾਹਿਬ, 14 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਨੂੰ ਵਰਚੂਅਲ ਯਾਤਰਾ ਕਰਵਾਈ ਗਈ | ਪਿ੍ੰਸੀਪਲ ਸ੍ਰੀਮਤੀ ਅਨੁਰਾਧਾ ਧੀਮਾਨ ਨੇ ਦੱਸਿਆ ਕਿ ਕੋਵਿਡ 19 ਕਾਰਨ ਇਸ ਵਾਰ ਵਿਦਿਆਰਥੀਆਂ ਨੂੰ ਬਾਹਰ ...

ਪੂਰੀ ਖ਼ਬਰ »

ਮੀਆਂਪੁਰ ਡਿਸਪੈਂਸਰੀ ਦਾ ਹਾਲ ਵੇਖ ਕੇ ਵਕੀਲ ਚੱਢਾ ਨੇ ਐਮ. ਪੀ. ਤਿਵਾੜੀ ਨੂੰ ਲਿਖਿਆ ਪੱਤਰ

ਪੁਰਖਾਲੀ, 14 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਉੱਘੇ ਵਕੀਲ ਤੇ 'ਆਪ' ਆਗੂ ਦਿਨੇਸ਼ ਚੱਢਾ ਵਲੋਂ ਆਪਣੇ ਸਾਥੀਆਂ ਨਾਲ ਸਰਕਾਰੀ ਡਿਸਪੈਂਸਰੀ ਮੀਆਂਪੁਰ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਕਿੰਨੇ ਸਿਤਮ ਦੀ ਗੱਲ ਹੈ ਕਿ ਕੋਰੋਨਾ ਕਾਲ 'ਚ ਵੀ ਮੀਆਂਪੁਰ ਦੀ ਸਿਹਤ ਡਿਸਪੈਂਸਰੀ ...

ਪੂਰੀ ਖ਼ਬਰ »

ਪੈਸੇ ਲੈਣ ਗਏ ਮਜ਼ਦੂਰ ਦੀ ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਨੂਰਪੁਰ ਬੇਦੀ, 14 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਬਜਰੂੜ ਦੀ ਠੇਕੇਦਾਰ ਵਲੋਂ ਦਿੱਤੇ ਕੰਮ ਦੇ ਪੈਸੇ ਲੈਣ ਲਈ ਗਏ ਪਿੰਡ ਬਜਰੂੜ ਦੇ ਇਕ ਮਜ਼ਦੂਰ ਦੀ ਦੂਜੇ ਮਜ਼ਦੂਰ ਵਲੋਂ ਆਪਣੇ ਹੀ ਘਰ 'ਚ ਰਾਡ ਨਾਲ ਕੁੱਟ ਮਾਰ ਕਰਕੇ ਜ਼ਖ਼ਮੀ ਕੀਤੇ ਜਾਣ ਦੇ ਦੋਸ਼ ਹੇਠ ਸਥਾਨਕ ...

ਪੂਰੀ ਖ਼ਬਰ »

ਚੇਅਰਮੈਨ ਬੀ. ਬੀ. ਐਮ. ਬੀ. ਵਲੋਂ ਸ਼ਹਿਰ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ

ਨੰਗਲ, 14 ਜੂਨ (ਪ੍ਰੀਤਮ ਸਿੰਘ ਬਰਾਰੀ)-ਅੱਜ ਨੰਗਲ ਦੌਰੇ ਦੌਰਾਨ ਚੇਅਰਮੈਨ ਬੀ. ਬੀ. ਐਮ. ਬੀ. ਸੰਜੇ ਸ੍ਰੀਵਾਸਤਵ ਨੇ ਟ੍ਰੇਨਿੰਗ ਸੈਂਟਰ ਨੰਗਲ ਵਿਖੇ 100 ਕੇ. ਡਬਲਿਯੂ. ਪੀ. ਸੋਲਰ ਪਾਵਰ ਸਿਸਟਮ, ਨਰਸਰੀ ਸਕੇਅਰ ਤੇ ਸਟਾਫ਼ ਕਲੱਬ ਨੰਗਲ ਵਿਖੇ ਦੋ ਓਪਨ ਜਿੰਮਾਂ ਵੀ ਲੋਕ ਅਰਪਣ ...

ਪੂਰੀ ਖ਼ਬਰ »

ਰੁੱਤ ਪੱਤਰਕਾਰ ਸੰਮੇਲਨਾਂ ਦੀ ਆਈ..

ਨੰਗਲ, 14 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਨੰਗਲ 'ਚ ਕਈ ਤਰ੍ਹਾਂ ਦੇ ਪੱਤਰਕਾਰ ਸੰਮੇਲਨ ਹੋ ਰਹੇ ਹਨ | ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਤੋਂ ਇਲਾਵਾ ਕਿਸਾਨ ਆਗੂ ਵੀ ਪੱਤਰਕਾਰਾਂ ਨੂੰ ਮੁਖਾਤਿਬ ਹੋ ਰਹੇ ਹਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਫ੍ਰੀ ਮੈਸਨਜ਼ ਆਫ਼ ਲੁਧਿਆਣਾ ਵਲੋਂ ਪੰਜ ਬਾਲ ਕਲਾਕਾਰਾਂ ਦਾ ਸਨਮਾਨ

ਨੰਗਲ, 14 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਸਮਾਜ ਸੇਵੀ ਸੰਸਥਾ ਫ੍ਰੀ ਮੈਸਨਜ ਆਫ਼ ਲੁਧਿਆਣਾ ਵਲੋਂ ਇਕ ਸਾਦੇ ਸਮਾਗਮ ਦੌਰਾਨ ਵਾਰਡ ਨੰਬਰ 9 ਨੰਗਲ ਦੇ ਪੰਜ ਬਾਲ ਕਲਾਕਾਰਾਂ ਨਾਰੀਆ, ਹਰਮਨ, ਐਂਜਲ, ਤਨੁਸ਼ੀਕਾ, ਕਰਿਤਿਕਾ ਨੂੰ ਸਨਮਾਨਿਤ ਕੀਤਾ ਗਿਆ | ਕੌਂਸਲਰ ਇੰਦੂ ਨੇ ...

ਪੂਰੀ ਖ਼ਬਰ »

ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਵਲੋਂ ਚੇਅਰਮੈਨ ਨਾਲ ਮੁਲਾਕਾਤ

ਨੰਗਲ, 14 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ 'ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਨਾਲ ਸਤਲੁਜ ਸਦਨ ਨੰਗਲ ਵਿਖੇ ਮਾਨਤਾ ਪ੍ਰਾਪਤ ਯੂਨੀਅਨ ਨੰਗਲ ਭਾਖੜਾ ਮਜਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਦੇ ਆਗੂਆਂ ਵਲੋਂ ਮੁਲਾਕਾਤ ਕੀਤੀ | ਮੀਟਿੰਗ ਜਿਸ ਵਿਚ ਯੂਨੀਅਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX